Números 32
Punjabi Bible (GL_PUNJABI) vs VC
VC Versão Católica
1 ਯਰਦਨ ਨਦੀ ਦੇ ਪੂਰਬ ਦੇ ਪਰਿਵਾਰ-ਸਮੂਹ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਕੋਲ ਬਹੁਤ ਸਾਰੀਆਂ ਗਾਵਾਂ ਸਨ। ਉਨ੍ਹਾਂ ਲੋਕਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਨੇੜੇ ਦੀ ਜ਼ਮੀਨ ਵੱਲ ਦੇਖਿਆ। ਉਨ੍ਹਾਂ ਨੇ ਦੇਖਿਆ ਕਿ ਇਹ ਧਰਤੀ ਉਨ੍ਹਾਂ ਦੀਆਂ ਗਾਵਾਂ ਲਈ ਚੰਗੀ ਸੀ।"
1 Os filhos de Rubem e os filhos de Gad tinham rebanhos em grande quantidade; e, vendo que a terra de Jaser e a terra de Galaad eram próprias para a criação dos animais,
2 ਇਸ ਲਈ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹ ਦੇ ਲੋਕ ਮੂਸਾ ਕੋਲ ਆਏ। ਉਨ੍ਹਾਂ ਨੇ ਮੂਸਾ, ਜਾਜਕ ਅਲਆਜ਼ਾਰ ਅਤੇ ਲੋਕਾਂ ਦੇ ਆਗੂਆਂ ਨਾਲ ਗੱਲ ਕੀਤੀ,"
2 vieram procurar Moisés, o sacerdote Eleazar e os chefes da assembléia, dizendo:
3 ਉਨ੍ਹਾਂ ਨੇ ਆਖਿਆ, “ਸਾਡੇ, ਤੁਹਾਡੇ ਸੇਵਕਾਂ ਕੋਲ, ਬਹੁਤ ਸਾਰੀਆਂ ਗਊਆਂ ਹਨ। ਅਤੇ ਉਹ ਜ਼ਮੀਨ ਜਿਸ ਲਈ ਅਸੀਂ ਲੜਾਈ ਕੀਤੀ ਉਹ ਸਾਡੇ ਲਈ ਚੰਗੀ ਹੈ। ਇਸ ਜ਼ਮੀਨ ਵਿੱਚ ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ, ਨਬੋ ਅਤੇ ਬਓਨ ਦਾ ਇਲਾਕਾ ਸ਼ਾਮਿਲ ਹੈ।"
3 "Atarot, Dibon, Jazer, Nemra, Hesebon, Eleale, Sabã, Nebo e Beon,
4 ਜੇ ਇਸ ਵਿੱਚ ਤੁਹਾਡੀ ਖੁਸ਼ੀ ਹੋਵੇ ਤਾਂ ਅਸੀਂ ਚਾਹੁੰਦੇ ਹਾਂ ਕਿ ਇਹ ਜ਼ਮੀਨ ਸਾਨੂੰ ਦਿੱਤੀ ਜਾਵੇ। ਸਾਨੂੰ ਯਰਦਨ ਨਦੀ ਦੇ ਪਰਲੇ ਪਾਸੇ ਨਾ ਲਿਜਾਉ।”"
4 terras que o Senhor feriu diante dos filhos de Israel, são uma terra própria para o pasto dos rebanhos; e teus servos têm muitos animais."
5 ਮੂਸਾ ਨੇ ਰਊਬੇਨ ਅਤੇ ਗਾਦ ਪਰਿਵਾਰ-ਸਮੂਹਾਂ ਦੇ ਲੋਕਾਂ ਨੂੰ ਆਖਿਆ, “ਕੀ ਤੁਸੀਂ ਆਪਣੇ ਭਰਾਵਾਂ ਨੂੰ ਜਾਕੇ ਲੜਨ ਦੇਵੋਂਗੇ ਜਦੋਂ ਕਿ ਤੁਸੀਂ ਇੱਥੇ ਟਿਕੇ ਰਹੋ?"
5 E ajuntaram: "Se achamos graça diante de ti, seja dada essa terra em possessão aos teus servos, para que não tenhamos de atravessar o Jordão."
6 ਤੁਸੀਂ ਇਸਰਾਏਲ ਦੇ ਲੋਕਾਂ ਦਾ ਹੌਂਸਲਾ ਢਾਹੁਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ? ਤੁਸੀਂ ਉਨ੍ਹਾਂ ਦੀ ਨਦੀ ਪਾਰ ਕਰਨ ਦੀ ਇੱਛਾ ਵਿੱਚ ਰੋਕ ਪਾ ਦਿਉਂਗੇ ਅਤੇ ਉਸ ਜ਼ਮੀਨ ਨੂੰ ਹਾਸਿਲ ਕਰਨ ਵਿੱਚ ਰੁਕਾਵਟ ਬਣੋਂਗੇ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਹੈ।"
6 Moisés respondeu-lhes: "Irão os vossos irmãos à guerra, e vós quedareis tranqüilamente aqui?
7 ਤੁਹਾਡੇ ਪੁਰਖਿਆਂ ਨੇ ਮੇਰੇ ਨਾਲ ਵੀ ਅਜਿਹਾ ਹੀ ਕੀਤਾ ਸੀ। ਕਾਦੇਸ਼ ਬਰਨੇਆ ਵਿੱਚ ਮੈਂ ਧਰਤੀ ਦੇਖਣ ਲਈ ਜਾਸੂਸ ਭੇਜੇ।"
7 Por que quereis desanimar os filhos de Israel, para que não entrem na terra que lhes deu o Senhor?
8 ਉਹ ਲੋਕ ਅਸ਼ਕੋਲ ਵਾਦੀ ਤੀਕ ਗਏ। ਉਨ੍ਹਾਂ ਨੇ ਜ਼ਮੀਨ ਦੇਖੀ ਅਤੇ ਇਸਰਾਏਲ ਦੇ ਲੋਕਾਂ ਦਾ ਹੌਂਸਲਾ ਤੋੜ ਦਿੱਤਾ। ਉਨ੍ਹਾਂ ਨੇ ਉਸ ਧਰਤੀ ਉਤੇ ਜਾਣ ਦੀ ਉਨ੍ਹਾਂ ਦੀ ਇੱਛਾ ਵਿੱਚ ਰੁਕਾਵਟ ਪਾ ਦਿੱਤੀ, ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਸੀ।"
8 Foi justamente isso que fizeram os vossos pais quando os enviei de Cades-Barne para explorar a terra:
9 ਯਹੋਵਾਹ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਹੋ ਗਿਆ ਯਹੋਵਾਹ ਨੇ ਇਹ ਇਕਰਾਰ ਕੀਤੇ:"
9 foram até o vale de Escol, viram a terra, e depois tiraram aos israelitas o desejo de entrar na terra que o Senhor lhes tinha dado.
10 ‘ਲੋਕਾਂ ਦਰਮਿਆਨ ਆਦਮੀਆਂ ਵਿੱਚੋਂ, ਕਿਸੇ ਨੂੰ ਵੀ, ਜੋ 20 ਸਾਲ ਜਾਂ ਇਸ ਨਾਲੋਂ ਵਡੇਰੇ ਹਨ ਇਸ ਧਰਤੀ ਨੂੰ ਦੇਖਣ ਦੀ ਆਗਿਆ ਨਹੀਂ ਮਿਲੇਗੀ। ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇਕਰਾਰ ਕੀਤਾ ਸੀ ਕਿ ਮੈਂ ਇਹ ਜ਼ਮੀਨ ਇਨ੍ਹਾਂ ਲੋਕਾਂ ਨੂੰ ਦੇਵਾਂਗਾ ਪਰ ਉਹ ਮੇਰੇ ਸੱਚੇ ਅਨੁਯਾਈ ਨਹੀਂ ਬਣੇ।"
10 Por isso, naquele dia a cólera do Senhor se inflamou de tal modo que ele fez este juramento:
11 ਸਿਰਫ਼ ਕਨਿਜ਼ੀਆ ਦੇ ਯਫ਼ੁੰਨਹ ਦਾ ਪੁੱਤਰ ਕਾਲੇਬ, ਅਤੇ ਨੂਨ ਦਾ ਪੁੱਤਰ ਯਹੋਸ਼ੁਆ ਹੀ ਯਹੋਵਾਹ ਦੇ ਸੱਚੇ ਅਨੁਯਾਈ ਬਣੇ।’"
11 os homens que subiram do Egito, da idade de vinte anos para cima, não verão jamais a terra que jurei dar a Abraão, a Isaac e a Jacó, porque não me seguiram com fidelidade,
12 “ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਬਹੁਤ ਨਾਰਾਜ਼ ਸੀ। ਇਸ ਲਈ ਯਹੋਵਾਹ ਨੇ ਲੋਕਾਂ ਨੂੰ 40 ਵਰ੍ਹੇ ਤੀਕ ਮਾਰੂਥਲ ਵਿੱਚ ਰਹਿਣ ਲਈ ਮਜ਼ਬੂਰ ਕੀਤਾ, ਜਦੋਂ ਤੱਕ ਕਿ ਉਹ ਸਾਰੇ ਲੋਕ ਮਰ ਨਹੀਂ ਗਏ ਜਿਨ੍ਹਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਸੀ।"
12 exceto somente Caleb, filho de Jefoné, o cenezeu, e Josué, filho de Nun, que obedeceram sempre ao Senhor.
13 ਹੁਣ ਤੁਸੀਂ ਵੀ ਉਹੀ ਕੁਝ ਕਰ ਰਹੇ ਹੋ ਜੋ ਤੁਹਾਡੇ ਪੁਰਖਿਆਂ ਨੇ ਕੀਤਾ ਸੀ। ਤੁਸੀਂ ਪਾਪੀ ਲੋਕ, ਇਸਰਾਏਲ ਦੇ ਖਿਲਾਫ਼ ਯਹੋਵਾਹ ਦੇ ਗੁੱਸੇ ਨੂੰ ਭੜਕਾ ਰਹੇ ਹੋ।"
13 E o Senhor, irado contra Israel, fê-lo errar pelo deserto durante quarenta anos, até que se extinguisse toda a geração que tinha feito o mal aos olhos do Senhor.
14 ਜੇ ਤੁਸੀਂ ਯਹੋਵਾਹ ਦੇ ਅਨੁਯਾਈ ਬਨਣਾ ਛੱਡ ਦਿਉਂਗੇ, ਤਾਂ ਯਹੋਵਾਹ ਇਸਰਾਏਲ ਨੂੰ ਹੋਰ ਵੀ ਵੱਧੇਰੇ ਸਮਾਂ ਮਾਰੂਥਲ ਵਿੱਚ ਰੱਖੇਗਾ। ਫ਼ੇਰ ਤੁਸੀਂ ਇਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ।”"
14 E agora, eis que tomais a sucessão de vossos pais, raça de pecadores, para aumentar ainda mais a cólera do Senhor contra Israel.
15 ਪਰ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਦੇ ਲੋਕ, ਮੂਸਾ ਕੋਲ ਗਏ। ਉਨ੍ਹਾਂ ਨੇ ਆਖਿਆ, “ਅਸੀਂ ਆਪਣੇ ਬੱਚਿਆਂ ਲਈ ਇੱਥੇ ਸ਼ਹਿਰ ਉਸਾਰਾਂਗੇ ਅਤੇ ਆਪਣੇ ਪਸ਼ੂਆਂ ਲਈ ਵਾੜੇ।"
15 Se lhe recusais obedecer, ele continuará a vos deixar no deserto, e sereis a causa da ruína de todo o povo."
16 ਤਾਂ ਸਾਡੇ ਬੱਚੇ ਉਨ੍ਹਾਂ ਲੋਕਾਂ ਤੋਂ ਸੁਰੱਖਿਅਤ ਹੋ ਜਾਣਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਹਨ। ਪਰ ਅਸੀਂ ਖੁਸ਼ੀ ਨਾਲ ਇਸਰਾਏਲ ਦੇ ਹੋਰਨਾਂ ਲੋਕਾਂ ਦੀ ਆਕੇ ਸਹਾਇਤਾ ਕਰਾਂਗੇ। ਅਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਉੱਤੇ ਲੈ ਜਾਵਾਂਗੇ।"
16 Mas eles, aproximando-se, disseram a Moisés: "Faremos aqui currais para os nossos rebanhos e construiremos cidades para os nossos filhos.
17 ਅਸੀਂ ਉਦੋਂ ਤੀਕ ਘਰ ਵਾਪਸ ਨਹੀਂ ਆਵਾਂਗੇ ਜਦੋਂ ਤੀਕ ਕਿ ਇਸਰਾਏਲ ਦੇ ਹਰ ਬੰਦੇ ਨੂੰ ਉਸਦੀ ਜ਼ਮੀਨ ਨਹੀਂ ਮਿਲ ਜਾਂਦੀ।"
17 Nós, porém, nos equiparemos para marchar sem demora diante dos israelitas, até os introduzirmos na terra que lhes cabe, enquanto nossos filhos ficarão nas cidades fortes, ao abrigo dos habitantes da terra.
18 ਅਸੀਂ ਯਰਦਨ ਨਦੀ ਪੱਛਮ ਵੱਲ ਕੋਈ ਜ਼ਮੀਨ ਨਹੀਂ ਲਵਾਂਗੇ। ਨਹੀਂ! ਸਾਡੇ ਹਿੱਸੇ ਦੀ ਜ਼ਮੀਨ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਹੀ ਹੈ।”"
18 Não voltaremos às nossas casas antes que os israelitas tenham tomado posse cada um de sua porção.
19 ਇਸ ਲਈ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਜੇ ਤੁਸੀਂ ਇਹ ਸਾਰੀਆਂ ਗੱਲਾਂ ਕਰੋਂਗੇ, ਤਾਂ ਇਹ ਜ਼ਮੀਨ ਤੁਹਾਡੀ ਹੋਵੇਗੀ। ਪਰ ਤੁਹਾਡੇ ਸਿਪਾਹਿਆਂ ਨੂੰ ਯਹੋਵਾਹ ਦੇ ਸਾਹਮਣੇ ਜੰਗ ਵਿੱਚ ਜ਼ਰੂਰ ਜਾਣਾ ਚਾਹੀਦਾ ਹੈ।"
19 Nada queremos do lado de lá do Jordão, junto deles, pois que já temos a nossa porção deste lado, a oriente."
20 ਤੁਹਾਡੇ ਸਿਪਾਹੀਆਂ ਨੂੰ ਯਹੋਵਾਹ ਦੇ ਸਾਹਮਣੇ ਯਰਦਨ ਨਦੀ ਪਾਰ ਕਰਨੀ ਚਾਹੀਦੀ ਹੈ ਅਤੇ ਦੁਸ਼ਮਣ ਨੂੰ ਇਸ ਦੇਸ਼ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ।"
20 Moisés disse-lhes: "Se fizerdes isso, e vos equipardes para combater diante do Senhor,
21 ਜਦੋਂ ਯਹੋਵਾਹ ਸਾਡੀ ਸਾਰਿਆਂ ਦੀ ਸਹਾਇਤਾ ਜ਼ਮੀਨ ਹਾਸਿਲ ਕਰਨ ਵਿੱਚ ਕਰ ਦੇਵੇ ਤਾਂ ਤੁਸੀਂ ਘਰ ਵਾਪਸ ਜਾ ਸੱਕੋਂਗੇ। ਤਾਂ ਯਹੋਵਾਹ ਅਤੇ ਇਸਰਾਏਲ ਇਹ ਨਹੀਂ ਸੋਚਣਗੇ ਕਿ ਤੁਸੀਂ ਦੋਸ਼ੀ ਹੋ। ਫ਼ੇਰ ਯਹੋਵਾਹ ਤੁਹਾਨੂੰ ਇਹ ਜ਼ਮੀਨ ਲੈਣ ਦੇਵੇਗਾ।"
21 se todo homem apto para a guerra entre vós passar armado o Jordão diante do Senhor, até que o Senhor expulse seus inimigos,
22 ਪਰ ਜੇ ਤੁਸੀਂ ਇਹ ਗੱਲਾਂ ਨਹੀਂ ਕਰੋਂਗੇ, ਤਾਂ ਤੁਸੀਂ ਯਹੋਵਾਹ ਦੇ ਖਿਲਾਫ਼ ਪਾਪ ਕਰ ਰਹੇ ਹੋਵੋਂਗੇ। ਅਤੇ ਇਹ ਗੱਲ ਪੱਕੀ ਤਰ੍ਹਾਂ ਜਾਣ ਲਵੋ ਕਿ ਤੁਹਾਨੂੰ ਤੁਹਾਡੇ ਪਾਪ ਦੀ ਸਜ਼ਾ ਮਿਲੇਗੀ।"
22 e só voltardes para as vossas casas quando a terra estiver submetida diante do Senhor, então sereis irrepreensíveis aos olhos do Senhor e aos olhos de Israel, e possuireis esta terra que desejais diante do Senhor.
23 ਆਪਣੇ ਬੱਚਿਆਂ ਲਈ ਸ਼ਹਿਰ ਅਤੇ ਪਸ਼ੁਆਂ ਲਈ ਵਾੜੇ ਉਸਾਰ ਲਵੋ। ਪਰ ਫ਼ੇਰ ਤੁਹਾਨੂੰ ਉਹੀ ਕਰਨਾ ਚਾਹੀਦਾ ਹੈ ਜਿਸਦਾ ਤੁਸੀਂ ਇਕਰਾਰ ਕੀਤਾ ਹੈ।”"
23 Mas se procederdes de outra forma, pecareis diante do Senhor; e sabeis que o vosso pecado cairá sobre vós.
24 ਫ਼ੇਰ ਗਾਦ ਅਤੇ ਰਊਬੇਨ ਦੇ ਪਰਿਵਾਰ-ਸਮੂਹਾਂ ਦੇ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਤੁਹਾਡੇ ਸੇਵਾਦਾਰ ਹਾਂ। ਤੁਸੀਂ ਸਾਡੇ ਮਾਲਕ ਹੋ। ਇਸ ਲਈ ਅਸੀਂ ਉਹੀ ਕਰਾਂਗੇ ਜੋ ਤੁਸੀਂ ਆਖਦੇ ਹੋਂ।"
24 Construí, pois, cidades para os vossos filhos e fazei currais para os vossos rebanhos, mas cumpri vossa promessa."
25 ਸਾਡੀਆਂ ਪਤਨੀਆਂ, ਬੱਚੇ ਅਤੇ ਸਾਡੇ ਪਸ਼ੂ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ।"
25 Os filhos de Gad e os filhos de Rubem responderam a Moisés: "Teus servos farão o que o meu senhor ordenar.
26 ਪਰ ਅਸੀਂ, ਤੁਹਾਡੇ ਸੇਵਕ, ਯਰਦਨ ਨਦੀ ਨੂੰ ਪਾਰ ਕਰਾਂਗੇ। ਅਸੀਂ ਯਹੋਵਾਹ ਦੇ ਸਾਹਮਣੇ ਜੰਗ ਵਿੱਚ ਜਾਵਾਂਗੇ ਜਿਵੇਂ ਸਾਡਾ ਸੁਆਮੀ ਸਾਨੂੰ ਆਖਦਾ ਹੈ।”"
26 Nossos filhos, nossas mulheres, nossos rebanhos e nossos animais ficarão nas cidades de Galaad;
27 ਇਸ ਲਈ ਮੂਸਾ ਨੇ ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂਆਂ ਨੂੰ ਉਨ੍ਹਾਂ ਬਾਰੇ ਹੁਕਮ ਦਿੱਤੇ।"
27 e teus servos equipados para a guerra marcharão ao combate diante do Senhor, segundo a ordem do meu senhor."
28 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਗਾਦ ਅਤੇ ਰਊਬੇਨ ਦੇ ਆਦਮੀ ਤੁਹਾਡੇ ਨਾਲ ਯਰਦਨ ਨਦੀ ਪਾਰ ਕਰਨਗੇ। ਉਹ ਯਹੋਵਾਹ ਦੇ ਸਾਹਮਣੇ ਲੜਾਈ ਲਈ ਜਾਣਗੇ ਅਤੇ ਜ਼ਮੀਨ ਹਾਸਿਲ ਕਰਨ ਵਿੱਚ ਤੁਹਾਡੀ ਸਹਾਇਤਾ ਕਰਨਗੇ। ਫ਼ੇਰ ਤੁਸੀਂ ਉਨ੍ਹਾਂ ਨੂੰ ਗਿਲਆਦ ਦੀ ਜ਼ਮੀਨ ਉਨ੍ਹਾਂ ਦੇ ਹਿੱਸੇ ਵਜੋਂ ਦੇ ਦਿਉ।"
28 Então Moisés deu ordens a respeito deles ao sacerdote Eleazar, a Josué, filho de Nun, e aos chefes das famílias das tribos de Israel.
29 ਉਹ ਕਨਾਨ ਦੀ ਧਰਤੀ ਹਾਸਿਲ ਕਰਨ ਵਿੱਚ ਤੁਹਾਡੀ ਸਹਾਇਤਾ ਕਰਨ ਲਈ ਇਕਰਾਰ ਕਰਦੇ ਹਨ।”"
29 Disse ele: "Se os filhos de Gad e os filhos de Rubem passarem convosco o Jordão equipados para o combate diante do Senhor, e a terra vos for sujeita, deixar-lhes-eis em possessão a terra de Galaad.
30 ਗਾਦ ਅਤੇ ਰਊਬੇਨ ਦੇ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਉਹੀ ਕੁਝ ਕਰਨ ਦਾ ਇਕਰਾਰ ਕਰਦੇ ਹਾਂ, ਜਿਸਦਾ ਯਹੋਵਾਹ ਨੇ ਆਦੇਸ਼ ਦਿੱਤਾ ਹੈ।"
30 Mas, se não passarem armados convosco, deverão estabelecer-se no meio de vós, na terra de Canaã."
31 ਅਸੀਂ ਯਰਦਨ ਨਦੀ ਪਾਰ ਕਰਾਂਗੇ ਅਤੇ ਯਹੋਵਾਹ ਦੇ ਅੱਗੇ ਕਨਾਨ ਦੀ ਧਰਤੀ ਵੱਲ ਮਾਰਚ ਕਰਾਂਗੇ। ਅਤੇ ਸਾਡੇ ਹਿੱਸੇ ਦੀ ਧਰਤੀ ਯਰਦਨ ਨਦੀ ਦੇ ਪੂਰਬ ਵੱਲ ਦੀ ਹੈ।”"
31 Os filhos de Gad e os filhos de Rubem replicaram: "Faremos o que o Senhor disse aos teus servos.
32 ਇਸ ਲਈ ਮੂਸਾ ਨੇ ਉਹ ਧਰਤੀ ਗਾਦ ਦੇ ਲੋਕਾਂ, ਰਊਬੇਨ ਦੇ ਪਰਿਵਾਰ ਨੂੰ ਅਤੇ ਮਨੱਸ਼ਹ ਪਰਿਵਾਰ ਦੇ ਅੱਧੇ ਲੋਕਾਂ ਨੂੰ ਦੇ ਦਿੱਤੀ। (ਮਨੱਸ਼ਹ ਯੂਸੁਫ਼ ਦਾ ਪੁੱਤਰ ਸੀ।) ਇਸ ਧਰਤੀ ਵਿੱਚ ਅਮੋਰੀ, ਸੀਹੋਨ ਦਾ ਰਾਜ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਸ਼ਾਮਿਲ ਹਨ। ਇਸ ਧਰਤੀ ਵਿੱਚ ਉਸ ਖੇਤਰ ਦੇ ਆਲੇ-ਦੁਆਲੇ ਦੇ ਸਾਰੇ ਨਗਰ ਵੀ ਸ਼ਾਮਿਲ ਹਨ।"
32 Iremos armados diante do Senhor para a terra de Canaã, e nossa parte de terra será deste lado do Jordão."
33 ਗਾਦ ਦੇ ਲੋਕਾਂ ਨੇ ਦੀਬੋਨ, ਅਟਾਰੋਥ ਅਤੇ ਅਰੋਏਰ,"
33 Então Moisés deu aos filhos de Gad, aos filhos de Rubem e à meia tribo de Manassés, filho de José, o reino de Seon, rei dos amorreus, e o de Og, rei de Basã: a terra, com suas cidades e seus distritos, e as cidades da terra circunvizinha.
34 ਅਟਰੋਥ ਸੋਫ਼ਾਨ, ਯਾਜ਼ੇਰ, ਯਾਗਬਹਾਹ,"
34 Os filhos de Gad construíram Dibon, Atarot, Aroer,
35 ਬੈਤ ਨਿਮਰਾਹ ਅਤੇ ਬੈਤ ਹਾਰਾਨ ਦੇ ਸ਼ਹਿਰ ਉਸਾਰੇ। ਉਨ੍ਹਾਂ ਨੇ ਮਜ਼ਬੂਤ ਕੰਧਾਂ ਵਾਲੇ ਸ਼ਹਿਰ ਉਸਾਰੇ ਅਤੇ ਆਪਣੇ ਪਸ਼ੂਆਂ ਲਈ ਉਨ੍ਹਾਂ ਨੇ ਵਾੜੇ ਉਸਾਰੇ।"
35 Atarot-Sofã, Jazer, Jegbaa,
36 ਰਊਬੇਨ ਦੇ ਲੋਕਾਂ ਨੇ ਹਸ਼ਬੋਨ, ਅਲਆਲੇ, ਕਿਰਯਾਥੈਮ,"
36 Bet-Nemra e Betarã, cidades fortes, e fizeram currais para os rebanhos.
37 ਨਬੋ, ਬਆਲ ਮਓਨ ਅਤੇ ਸਿਬਮਾਹ ਉਸਾਰੇ। ਉਨ੍ਹਾਂ ਨੇ ਉਨ੍ਹਾਂ ਹੀ ਸ਼ਹਿਰਾਂ ਦੇ ਨਾਮ ਰੱਖੇ ਜਿਨ੍ਹਾਂ ਨੂੰ ਮੁੜਕੇ ਉਸਾਰਿਆ ਗਿਆ ਸੀ। ਪਰ ਉਨ੍ਹਾਂ ਨੇ ਨਬੋ ਅਤੇ ਬਆਲ ਮਓਨ ਦੇ ਨਾਮ ਬਦਲ ਦਿੱਤੇ।"
37 Os filhos de Rubem construíram Hesebon, Eleale, Cariataim,
38 ਮਾਕੀਰ ਦੇ ਪਰਿਵਾਰ-ਸਮੂਹ ਦੇ ਲੋਕ ਗਿਲਆਦ ਚੱਲੇ ਗਏ। (ਮਾਕੀਰ ਮਨੱਸ਼ਹ ਦਾ ਪੁੱਤਰ ਸੀ।) ਉਨ੍ਹਾਂ ਨੇ ਸ਼ਹਿਰ ਨੂੰ ਹਰਾ ਦਿੱਤਾ ਉਨ੍ਹਾਂ ਨੇ ਓੱਥੇ ਰਹਿਣ ਵਾਲੇ ਅਮੋਰੀਆਂ ਨੂੰ ਹਰਾ ਦਿੱਤਾ।"
38 Nebo e Baalmeon, mudando-lhes os nomes, e Sabama; e deram nomes às cidades que edificaram.
39 ਇਸ ਲਈ ਮੂਸਾ ਨੇ ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਮਾਕੀਰ ਨੂੰ ਗਿਲਆਦ ਦੇ ਦਿੱਤਾ। ਇਸ ਲਈ ਉਸਦਾ ਪਰਿਵਾਰ ਓੱਥੇ ਵਸ ਗਿਆ।"
39 Os filhos de Maquir, filho de Manassés, foram a Galaad e tomaram-na em possessão, depois de terem expulsado os amorreus que ali habitavam.
40 ਮਨੱਸ਼ਹ ਦੇ ਪਰਿਵਾਰ ਦੇ ਯਾਈਰ ਨੇ ਓਥੋਂ ਦੇ ਛੋਟੇ ਕਸਬਿਆਂ ਨੂੰ ਹਰਾ ਦਿੱਤਾ। ਤਾਂ ਉਸ ਨੇ ਉੱਥੋਂ ਦੇ ਛੋਟੇ ਕਸਬਿਆਂ ਨੂੰ ਯਾਈਰ ਦੇ ਕਸਬੇ ਆਖਿਆ।"
40 Moisés deu Galaad a Maquir, filho de Manassés, o qual se estabeleceu ali.
41 ਨੋਬਹ ਨੇ ਕਨਾਥ ਨੂੰ ਹਰਾਇਆ ਅਤੇ ਉਸ ਦੇ ਨੇੜੇ ਦੇ ਛੋਟੇ ਕਸਬਿਆਂ ਨੂੰ ਵੀ। ਫ਼ੇਰ ਉਸ ਨੇ ਉਸ ਥਾਂ ਨੂੰ ਆਪਣਾ ਨਾਮ ਦਿੱਤਾ।"
41 Jair, filho de Manassés, foi e ocupou suas aldeias, às quais deu o nome de aldeias de Jair.
42 — ausente —
42 Nobé marchou contra Canat, e apoderou-se dela, bem como das aldeias dependentes, dando-lhe em seguida o nome de Nobé, seu próprio nome.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Números 32, comparar traduções ou montar um estudo — tudo direto pelo WhatsApp.