Números 35
Punjabi Bible (GL_PUNJABI) vs BKJ
BKJ BKJ
1 ਲੇਵੀਆਂ ਦੇ ਸ਼ਹਿਰ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਇਹ ਮੋਆਬ ਵਿੱਚ ਯਰਦਨ ਦੀ ਵਾਦੀ ਵਿਖੇ ਯਰਦਨ ਨਦੀ ਦੇ ਨੇੜੇ ਯਰੀਹੋ ਦੇ ਪਾਰ ਸੀ। ਯਹੋਵਾਹ ਨੇ ਆਖਿਆ,"
1 E o SENHOR falou a Moisés nas planícies de Moabe, junto ao Jordão, perto de Jericó, dizendo:
2 “ਇਸਰਾਏਲ ਦੇ ਲੋਕਾਂ ਨੂੰ ਆਖ ਕਿ ਉਨ੍ਹਾਂ ਨੂੰ ਧਰਤੀ ਦੇ ਆਪਣੇ ਹਿੱਸੇ ਦੇ ਕੁਝ ਸ਼ਹਿਰ ਲੇਵੀਆਂ ਨੂੰ ਦੇਣੇ ਚਾਹੀਦੇ ਹਨ। ਇਸਰਾਏਲ ਦੇ ਲੋਕਾਂ ਨੂੰ ਉਹ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਚਰਾਂਕਾ ਲੇਵੀਆਂ ਨੂੰ ਦੇਣੀਆਂ ਚਾਹੀਦੀਆਂ ਹਨ।"
2 Ordena aos filhos de Israel, para que deem, da herança da sua possessão, cidades aos levitas, para que nelas habitem; e dareis também aos levitas arredores, para as cidades à sua volta.
3 ਲੇਵੀ ਉਨ੍ਹਾਂ ਸ਼ਹਿਰਾਂ ਵਿੱਚ ਰਹਿ ਸੱਕਣਗੇ। ਅਤੇ ਉਨ੍ਹਾਂ ਦੀਆਂ ਸਾਰਿਆਂ ਗਾਵਾਂ ਅਤੇ ਹੋਰ ਸਾਰੇ ਪਸ਼ੂ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੀਆਂ ਚਰਾਂਦਾ ਤੋਂ ਘਾਹ ਚਰ ਸੱਕਣਗੇ।"
3 E eles terão estas cidades para habitar; e os seus arredores serão para o seu gado, e para os seus bens, e para todos os seus animais.
4 ਤੁਹਾਨੂੰ ਆਪਣੀ ਜ਼ਮੀਨ ਦਾ ਕਿੰਨਾ ਕੁ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ? ਸ਼ਹਿਰਾਂ ਦੀਆਂ ਕੰਧਾਂ ਤੋਂ ਬਾਹਰ ਵੱਲ 1,500 ਫੁੱਟ ਤੱਕ ਜਾਵੋ-ਇਹ ਸਾਰੀ ਜ਼ਮੀਨ ਲੇਵੀਆਂ ਦੀ ਹੋਵੇਗੀ।"
4 E os arredores das cidades que dareis aos levitas, se estenderão desde o muro da cidade para fora, de mil côvados à sua volta.
5 ਅਤੇ, ਸ਼ਹਿਰ ਦੇ ਪੂਰਬ ਵੱਲ 3,000 ਫੁੱਟ ਜ਼ਮੀਨ ਅਤੇ ਸ਼ਹਿਰ ਦੇ ਦੱਖਣ ਵੱਲ 3,000 ਫੁੱਟ ਜ਼ਮੀਨ, ਅਤੇ 3,000 ਫੁੱਟ ਪੱਛਮ ਵੱਲ 3,000 ਫੁੱਟ ਉੱਤਰ ਵੱਲ ਦੀ ਸਾਰੀ ਦੀ ਸਾਰੀ ਜ਼ਮੀਨ ਲੇਵੀਆਂ ਦੀ ਹੋਵੇਗੀ। (ਸ਼ਹਿਰ ਉਸ ਜ਼ਮੀਨ ਦੇ ਵਿੱਚਕਾਰ ਹੋਵੇਗਾ।)"
5 E medireis, desde fora da cidade, do lado do oriente, dois mil côvados, e do lado do sul, dois mil côvados, e do lado do ocidente, dois mil côvados, e do lado do norte, dois mil côvados; e a cidade estará no meio; isto será, para eles, os arredores das cidades.
6 ਉਨ੍ਹਾਂ ਸ਼ਹਿਰਾਂ ਵਿੱਚੋਂ ਛੇ ਸ਼ਹਿਰ ਸੁਰੱਖਿਆ ਵਾਲੇ ਸ਼ਹਿਰ ਹੋਣਗੇ। ਜੇ ਕੋਈ ਬੰਦਾ ਦੁਰਘਟਨਾ ਕਾਰਣ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਹ ਆਦਮੀ ਉਨ੍ਹਾਂ ਸ਼ਹਿਰਾਂ ਵਿੱਚ ਸੁਰੱਖਿਆ ਲਈ ਭੱਜ ਕੇ ਜਾ ਸੱਕਦਾ ਹੈ। ਇਨ੍ਹਾਂ ਛੇ ਸ਼ਹਿਰਾਂ ਤੋਂ ਇਲਾਵਾ, ਤੁਸੀਂ 42 ਹੋਰ ਸ਼ਹਿਰ ਲੇਵੀਆਂ ਨੂੰ ਦੇਵੋਂਗੇ।"
6 E entre as cidades que dareis aos levitas, haverá seis cidades de refúgio, que dareis para que o homicida fuja para lá. E a elas acrescentareis quarenta e duas cidades.
7 ਇਸ ਤਰ੍ਹਾਂ ਤੁਸੀਂ ਕੁੱਲ 48 ਸ਼ਹਿਰ ਲੇਵੀਆਂ ਨੂੰ ਦੇਵੋਂਗੇ। ਤੁਸੀਂ ਉਨ੍ਹਾਂ ਨੂੰ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੀ ਧਰਤੀ ਵੀ ਦੇਵੋਂਗੇ।"
7 De modo que todas as cidades que dareis aos levitas serão quarenta e oito cidades, e as dareis com os seus arredores.
8 ਇਸਰਾਏਲ ਦੇ ਵੱਡੇ ਪਰਿਵਾਰ ਜ਼ਮੀਨ ਦੇ ਵੱਡੇ ਟੁਕੜੇ ਲੈਣਗੇ। ਇਸਰਾਏਲ ਦੇ ਛੋਟੇ ਪਰਿਵਾਰ ਜ਼ਮੀਨ ਦੇ ਛੋਟੇ ਟੁਕੜੇ ਲੈਣਗੇ। ਇਸ ਲਈ ਵੱਡੇ ਪਰਿਵਾਰ-ਸਮੂਹ, ਵੱਧ ਸ਼ਹਿਰ ਅਤੇ ਛੋਟੇ ਪਰਿਵਾਰ-ਸਮੂਹ, ਘੱਟ ਸ਼ਹਿਰ ਲੇਵੀਆਂ ਨੂੰ ਦੇਣਗੇ।”"
8 E as cidades que dareis serão da possessão dos filhos de Israel; dos que tiverem muito, tomareis muito; e, dos que tiverem pouco, tomareis pouco. Cada um dará das suas cidades aos levitas, segundo a sua herança.
9 ਫ਼ੇਰ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,"
9 E o SENHOR falou a Moisés, dizendo:
10 “ਲੋਕਾਂ ਨੂੰ ਇਹ ਗੱਲਾਂ ਦੱਸੋ: ਤੁਸੀਂ ਲੋਕ ਯਰਦਨ ਨਦੀ ਪਾਰ ਕਰੋਂਗੇ ਅਤੇ ਕਨਾਨ ਦੀ ਧਰਤੀ ਅੰਦਰ ਜਾਵੋਂਗੇ।"
10 Fala aos filhos de Israel e dize-lhes: Quando cruzardes o Jordão, para a terra de Canaã,
11 ਤੁਹਾਨੂੰ ਕੁਝ ਸ਼ਹਿਰਾਂ ਦੀ ਸੁਰੱਖਿਆ ਵਾਲੇ ਸ਼ਹਿਰਾਂ ਵਜੋਂ ਚੋਣ ਕਰਨੀ ਚਾਹੀਦੀ ਹੈ। ਜੇ ਕੋਈ ਬੰਦਾ ਕਿਸੇ ਹੋਰ ਬੰਦੇ ਨੂੰ ਦੁਰਘਟਨਾ ਵਿੱਚ ਮਾਰ ਦਿੰਦਾ ਹੈ, ਤਾਂ ਉਹ ਬੰਦਾ ਭੱਜ ਕੇ ਉਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਜਾ ਸੱਕਦਾ ਹੈ।"
11 indicareis vossas cidades, que vos sejam cidades de refúgio, para que o homicida que matar alguma pessoa sem intenção, possa fugir para lá.
12 ਉਹ ਬੰਦਾ ਮ੍ਰਿਤ ਬੰਦੇ ਦੇ ਪਰਿਵਾਰ ਦੇ ਕਿਸੇ ਵੀ ਅਜਿਹੇ ਬੰਦੇ ਤੋਂ ਸੁਰੱਖਿਅਤ ਰਹੇਗਾ ਜਿਹੜਾ ਬਦਲਾ ਲੈਣਾ ਚਾਹੁੰਦਾ ਹੋਵੇ। ਉਹ ਬੰਦਾ ਓਨਾ ਚਿਰ ਸੁਰੱਖਿਅਤ ਰਹੇਗਾ ਜਿੰਨਾ ਚਿਰ ਤੱਕ ਕਿ ਉਸ ਬਾਰੇ ਕਚਿਹਰੀ ਵਿੱਚ ਨਿਆਂ ਨਹੀਂ ਹੁੰਦਾ।"
12 E estas cidades vos serão cidades para refúgio do vingador, para que o homicida não morra antes de comparecer perante a congregação em julgamento.
13 ਇੱਥੇ ਸੁਰੱਖਿਆ ਵਾਲੇ ਛੇ ਸ਼ਹਿਰ ਹੋਣਗੇ।"
13 E destas cidades que dareis, tereis seis cidades de refúgio.
14 ਇਨ੍ਹਾਂ ਸ਼ਹਿਰਾਂ ਵਿੱਚੋਂ ਤਿੰਨ ਯਰਦਨ ਨਦੀ ਦੇ ਪੂਰਬ ਵੱਲ ਹੋਣਗੇ। ਅਤੇ ਉਨ੍ਹਾ ਸ਼ਹਿਰਾਂ ਵਿੱਚੋਂ ਤਿੰਨ ਯਰਦਨ ਨਦੀ ਦੇ ਪੱਛਮ ਵੱਲ ਕਨਾਨ ਦੀ ਧਰਤੀ ਉੱਤੇ ਹੋਣਗੇ।"
14 Dareis três destas cidades deste lado do Jordão, e três cidades dareis na terra de Canaã; e estas serão cidades de refúgio.
15 ਉਹ ਸ਼ਹਿਰ ਇਸਰਾਏਲ ਦੇ ਸ਼ਹਿਰੀਆਂ, ਵਿਦੇਸ਼ੀਆਂ ਅਤੇ ਮੁਸਾਫ਼ਿਰਾਂ ਲਈ ਸੁਰੱਖਿਆ ਵਾਲੇ ਸ਼ਹਿਰ ਹੋਣਗੇ। ਇਨ੍ਹਾਂ ਵਿੱਚੋਂ ਕੋਈ ਵੀ ਬੰਦਾ, ਜਿਸ ਕੋਲੋਂ ਅਨਜਾਣੇ ਵਿੱਚ ਕੋਈ ਬੰਦਾ ਮਰ ਜਾਵੇ, ਭੱਜ ਕੇ ਇਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਜਾ ਸੱਕਦਾ ਹੈ।"
15 Estas seis cidades serão um refúgio para os filhos de Israel, e para o estrangeiro, e para o peregrino entre eles, para que aquele que matar alguma pessoa sem intenção possa fugir para lá.
16 “ਜੇ ਕੋਈ ਬੰਦਾ ਕਿਸੇ ਨੂੰ ਮਾਰਨ ਲਈ ਲੋਹੇ ਦਾ ਹਥਿਆਰ ਵਰਤਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ।"
16 E se o ferir com instrumento de ferro, de modo que ele morra, será um homicida, e certamente morrerá.
17 ਅਤੇ ਜੇ ਕੋਈ ਬੰਦਾ ਪੱਥਰ ਮਾਰਕੇ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ। (ਪਰ ਉਹ ਪੱਥਰ ਉਨੇ ਆਕਾਰ ਦਾ ਹੋਣ ਚਾਹੀਦਾ ਹੈ ਜਿਸਦੀ ਵਰਤੋਂ ਆਮ ਤੌਰ ਤੇ ਲੋਕਾਂ ਨੂੰ ਮਾਰਨ ਲਈ ਕੀਤੀ ਜਾਂਦੀ ਹੈ।)"
17 Ou se o ferir, atirando uma pedra, com a qual ele possa morrer, e ele morrer, será um homicida, e certamente morrerá.
18 ਅਤੇ ਜੇ ਕੋਈ ਬੰਦਾ ਕਿਸੇ ਨੂੰ ਮਾਰਨ ਲਈ ਲੱਕੜ ਦੇ ਟੁਕੜੇ ਦੀ ਵਰਤੋਂ ਕਰਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ। (ਲੱਕੜ ਦੇ ਟੁਕੜੇ ਦਾ ਅਜਿਹਾ ਹਥਿਆਰ ਹੋਣਾ ਚਾਹੀਦਾ ਹੈ ਜਿਸਦੀ ਵਰਤੋਂ ਆਮ ਤੌਰ ਤੇ ਲੋਕਾਂ ਨੂੰ ਮਾਰਨ ਲਈ ਕੀਤੀ ਜਾਂਦੀ ਹੈ।)"
18 Ou se o ferir com um instrumento de madeira, com o qual ele possa morrer, e ele morrer, será um homicida, e certamente morrerá.
19 ਮਰੇ ਹੋਏ ਬੰਦੇ ਦਾ ਕੋਈ ਜੀਅ ਉਸ ਕਾਤਲ ਦਾ ਪਿੱਛਾ ਕਰ ਸੱਕਦਾ ਹੈ ਅਤੇ ਉਸ ਨੂੰ ਮਾਰ ਸੱਕਦਾ ਹੈ।"
19 O vingador de sangue matará o homicida; quando ele o encontrar, o matará.
20 “ਹੋ ਸੱਕਦਾ ਹੈ ਕੋਈ ਬੰਦਾ ਕਿਸੇ ਨੂੰ ਹੱਥ ਨਾਲ ਸੱਟ ਮਾਰੇ ਅਤੇ ਉਸ ਨੂੰ ਮਾਰ ਦੇਵੇ। ਜਾਂ ਕੋਈ ਬੰਦਾ ਕਿਸੇ ਨੂੰ ਧੱਕਾ ਮਾਰ ਦੇਵੇ। ਜਾਂ ਕੋਈ ਬੰਦਾ ਕਿਸੇ ਉੱਤੇ ਕੋਈ ਚੀਜ਼ ਸੁੱਟ ਕੇ ਉਸ ਨੂੰ ਮਾਰ ਦੇਵੇ। ਜੇ ਮਾਰਨ ਵਾਲੇ ਨੇ ਅਜਿਹਾ, ਨਫ਼ਰਤ ਕਾਰਣ ਕੀਤਾ, ਤਾਂ ਉਹ ਕਾਤਲ ਹੈ। ਉਸ ਆਦਮੀ ਨੂੰ ਮਾਰ ਦੇਣਾ ਚਾਹੀਦਾ ਹੈ। ਮਰੇ ਹੋਏ ਬੰਦੇ ਦਾ ਕੋਈ, ਜੀਅ, ਕਾਤਲ ਦਾ ਪਿੱਛਾ ਕਰਕੇ, ਉਸ ਨੂੰ ਮਾਰ ਸੱਕਦਾ ਹੈ।"
20 Mas se ele o empurrar com ódio, ou arremessar-lhe alguma coisa, esperando que ele morra,
21 “ਪਰ ਹੋ ਸੱਕਦਾ ਹੈ ਕਿ ਕਿਸੇ ਬੰਦੇ ਕੋਲੋਂ ਦੁਰਘਟਨਾ ਕਾਰਣ ਕਿਸੇ ਦੀ ਮੌਤ ਹੋ ਜਾਵੇ। ਉਸ ਬੰਦੇ ਨੇ ਮਰਨ ਵਾਲੇ ਨੂੰ ਨਫ਼ਰਤ ਨਹੀਂ ਕੀਤੀ ਸੀ-ਇਹ ਸਿਰਫ਼ ਇੱਕ ਦੁਰਘਟਨਾ ਹੀ ਸੀ। ਜਾਂ ਕੋਈ ਬੰਦਾ ਕੋਈ ਚੀਜ਼ ਸੁੱਟੇ ਅਤੇ ਦੁਰਘਟਨਾ ਕਾਰਣ ਕੋਈ ਮਾਰਿਆ ਜਾਵੇ-ਉਸ ਨੇ ਕਿਸੇ ਨੂੰ ਮਾਰਨ ਦੀ ਵਿਉਂਤ ਨਹੀਂ ਬਣਾਈ ਸੀ।"
21 ou por inimizade, o ferir com a sua mão, e ele morrer, aquele que o feriu certamente será morto, porquanto é um homicida; e o vingador de sangue matará o homicida, quando o encontrar.
22 ਜਾਂ ਸ਼ਾਇਦ ਕੋਈ ਬੰਦਾ ਪੱਥਰ ਸੁੱਟੇ। ਅਤੇ ਉਹ ਪੱਥਰ ਕਿਸੇ ਅਜਿਹੇ ਬੰਦੇ ਨੂੰ ਲੱਗ ਜਾਵੇ ਜਿਸੇ ਦੇਖਿਆ ਨਹੀਂ ਸੀ ਅਤੇ ਉਹ ਬੰਦਾ ਪੱਥਰ ਨਾਲ ਮਾਰਿਆ ਜਾਵੇ। ਉਸ ਬੰਦੇ ਨੇ ਕਿਸੇ ਨੂੰ ਮਾਰਨ ਦੀ ਵਿਉਂਤ ਨਹੀਂ ਬਣਾਈ ਸੀ। ਉਸ ਬੰਦੇ ਨੇ ਆਪਣੇ ਹੱਥੋਂ ਮਰਨ ਵਾਲੇ ਨਾਲ ਨਫ਼ਰਤ ਨਹੀਂ ਕੀਤੀ ਸੀ-ਇਹ ਸਿਰਫ਼ ਇੱਕ ਦੁਰਘਟਨਾ ਹੀ ਸੀ।"
22 Mas se ele o empurrar acidentalmente, sem inimizade, ou se arremessar-lhe alguma coisa, sem um mau intento,
23 ਜੇ ਅਜਿਹਾ ਹੋਵੇ, ਭਾਈਚਾਰੇ ਨੂੰ ਇੱਕ ਨਿਸ਼ਚਾ ਕਰਨਾ ਚਾਹੀਦਾ ਹੈ ਕਿ, ਕੀ ਕੀਤਾ ਜਾਵੇ। ਭਾਈਚਾਰੇ ਦੀ ਪੰਚਾਇਤ ਨੂੰ ਨਿਆਂ ਕਰਨਾ ਚਾਹੀਦਾ ਹੈ ਕਿ, ਕੀ ਮਰੇ ਹੋਏ ਬੰਦਾ ਦਾ ਕੋਈ ਸੰਬੰਧੀ ਉਸ ਕਾਤਿਲ ਨੂੰ ਮਾਰ ਸੱਕਦਾ ਹੈ।"
23 ou se lançar alguma pedra sobre algum homem, sem vê-lo, de modo que possa morrer, e morra, não sendo ele seu inimigo, nem buscando o seu mal,
24 ਜੇ ਭਾਈਚਾਰਾ ਮਾਰਨ ਵਾਲੇ ਨੂੰ ਮਾਰਨ ਵਾਲੇ ਦੇ ਪਰਿਵਾਰ ਤੋਂ ਬਚਾਉਣਾ ਚਾਹੁੰਦਾ ਹੈ ਤਾਂ ਭਾਈਚਾਰੇ ਨੂੰ ਉਸ ਨੂੰ ਵਾਪਸ ਸੁਰੱਖਿਆ ਵਾਲੇ ਸ਼ਹਿਰ ਵਿੱਚ ਲੈ ਜਾਣਾ ਚਾਹੀਦਾ ਹੈ। ਅਤੇ ਕਾਤਲ ਨੂੰ ਓਨਾ ਚਿਰ ਉੱਥੇ ਹੀ ਰਹਿਣਾ ਚਾਹੀਦਾ ਹੈ ਜਿੰਨਾ ਚਿਰ ਤੱਕ ਕਿ ਪਰਧਾਨ ਜਾਜਕ ਮਰ ਨਹੀਂ ਜਾਂਦਾ।"
24 então, a congregação julgará entre aquele que feriu e o vingador de sangue, segundo estas leis.
25 “ਉਸ ਬੰਦੇ ਨੂੰ ਕਦੇ ਵੀ ਸੁਰੱਖਿਆ ਵਾਲੇ ਸ਼ਹਿਰਾਂ ਦੀਆਂ ਹੱਦਾਂ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਜੇ ਉਹ ਉਨ੍ਹਾਂ ਹੱਦਾਂ ਤੋਂ ਬਾਹਰ ਜਾਂਦਾ ਹੈ ਅਤੇ ਜੇ ਮਰੇ ਹੋਏ ਪਰਿਵਾਰ ਦਾ ਕੋਈ ਸਦੱਸ ਉਸ ਨੂੰ ਫ਼ੜ ਲੈਂਦਾ ਹੈ ਅਤੇ ਮਾਰ ਦਿੰਦਾ ਹੈ ਤਾਂ ਉਹ ਸਦੱਸ ਕਤਲ ਦਾ ਦੋਸ਼ੀ ਨਹੀਂ ਹੋਵੇਗਾ।"
25 E a congregação livrará o homicida da mão do vingador de sangue, e a congregação o devolverá à cidade do seu refúgio, para onde havia fugido; e ali permanecerá até a morte do sumo sacerdote, que foi ungido com o óleo santo.
26 ਜਿਸ ਬੰਦੇ ਕੋਲੋਂ ਦੁਰਘਟਨਾ ਕਾਰਣ ਕਿਸੇ ਦੀ ਮੌਤ ਹੋ ਗਈ ਹੋਵੇ, ਉਸ ਨੂੰ ਪਰਧਾਨ ਜਾਜਕ ਦੀ ਮੌਤ ਤੱਕ ਉਸ ਸੁਰੱਖਿਆ ਵਾਲੇ ਸ਼ਹਿਰ ਵਿੱਚ ਰਹਿਣਾ ਚਾਹੀਦਾ ਹੈ, ਜਦੋਂ ਪਰਧਾਨ ਜਾਜਕ ਦੀ ਮੌਤ ਹੋ ਜਾਵੇ ਤਾਂ ਉਹ ਬੰਦਾ ਆਪਣੀ ਧਰਤੀ ਉੱਤੇ ਆਪਣੇ ਘਰ ਜਾ ਸੱਕਦਾ ਹੈ।"
26 Mas se em alguma ocasião, o homicida deixar os limites da cidade do seu refúgio, para onde havia fugido,
27 ਇਹ ਬਿਧੀਆਂ ਤੁਹਾਡੇ ਲੋਕਾਂ ਦੇ ਸਾਰੇ ਕਸਬਿਆਂ ਵਿੱਚ ਹਮੇਸ਼ਾ ਕਾਨੂੰਨ ਹੋਣਗੀਆਂ।"
27 e o vingador de sangue o encontrar fora dos limites da cidade do seu refúgio, se o vingador de sangue matar o homicida, ele não será culpado do sangue.
28 “ਕਿਸੇ ਕਾਤਲ ਨੂੰ ਮੌਤ ਦੀ ਸਜ਼ਾ ਸਿਰਫ਼ ਤਾਂ ਹੀ ਦੇਣੀ ਚਾਹੀਦੀ ਹੈ, ਜੇ ਇਸਦੇ ਗਵਾਹ ਹੋਣ। ਜੇ ਇੱਕ ਹੀ ਗਵਾਹ ਹੈ, ਕਿਸੇ ਬੰਦੇ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸੱਕਦੀ।"
28 Porque ele deveria ter permanecido na cidade do seu refúgio, até a morte do sumo sacerdote; mas depois da morte do sumo sacerdote, o homicida retornará à terra da sua possessão.
29 “ਜੇ ਕੋਈ ਬੰਦਾ ਕਾਤਲ ਹੈ, ਤਾਂ ਉਸ ਨੂੰ ਮੌਤ ਦੀ ਸਜ਼ਾ ਦੇਣੀ ਚਾਹੀਦੀ ਹੈ। ਉਸਦੀ ਸਜ਼ਾ ਬਦਲਣ ਲਈ ਰਿਸ਼ਵਤ ਨਾ ਲਵੋ। ਉਸ ਕਾਤਲ ਨੂੰ ਅਵੱਸ਼ ਮਰਨਾ ਚਾਹੀਦਾ ਹੈ।"
29 Assim, estas coisas vos serão estatuto de direito por vossas gerações, em todas as vossas habitações.
30 “ਜੇ ਕਿਸੇ ਬੰਦੇ ਨੇ ਕਿਸੇ ਨੂੰ ਮਾਰ ਦਿੱਤਾ ਅਤੇ ਫ਼ੇਰ ਸੁਰੱਖਿਆ ਵਾਲੇ ਕਿਸੇ ਸ਼ਹਿਰ ਵਿੱਚ ਭੱਜਕੇ ਚੱਲਾ ਗਿਆ ਤਾਂ ਪੈਸੇ ਲੈ ਕੇ ਉਸ ਨੂੰ ਘਰ ਨਾ ਜਾਣ ਦਿਉ। ਉਹ ਬੰਦਾ ਉਸ ਸ਼ਹਿਰ ਵਿੱਚ ਉਦੋਂ ਤੀਕ ਰਹਿਣਾ ਚਾਹੀਦਾ ਹੈ। ਜਦੋਂ ਤੀਕ ਕਿ ਪਰਧਾਨ ਜਾਜਕ ਨਹੀਂ ਮਰ ਜਾਂਦਾ।"
30 Aquele que matar alguma pessoa morrerá, conforme disserem as testemunhas; mas uma só testemunha não testemunhará contra alguém, para levá-lo à morte.
31 “ਆਪਣੀ ਧਰਤੀ ਨੂੰ ਬੇਗੁਨਾਹ ਖੂਨ ਨਾਲ ਨਾਪਾਕ ਨਾ ਹੋਣ ਦਿਉ। ਜੇ ਕੋਈ ਬੰਦਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਸ ਜੁਰਮ ਦੀ ਸਿਰਫ਼ ਇੱਕ ਹੀ ਕੀਮਤ ਹੈ ਕਿ ਕਾਤਲ ਨੂੰ ਮਾਰ ਦਿੱਤਾ ਜਾਵੇ। ਹੋਰ ਕੋਈ ਇਵਜ਼ਾਨਾ ਅਜਿਹਾ ਨਹੀਂ ਜਿਹੜਾ ਉਸ ਧਰਤੀ ਨੂੰ ਜ਼ੁਰਮ ਤੋਂ ਮੁਕਤ ਕਰ ਸੱਕੇ।"
31 Além disso, não tomareis satisfação pela vida de um homicida, que é culpado de morte; mas ele certamente morrerá.
32 ਮੈਂ ਯਹੋਵਾਹ ਹਾਂ! ਮੈਂ ਤੁਹਾਡੇ ਦੇਸ਼ ਵਿੱਚ ਇਸਰਾਏਲ ਦੇ ਲੋਕਾਂ ਸੰਗ ਰਹਿ ਰਿਹਾ ਹੋਵਾਂਗਾ। ਮੈਂ ਉੱਥੇ ਰਹਿ ਰਿਹਾ ਹੋਵਾਂਗਾ, ਇਸ ਲਈ ਇਸ ਨੂੰ ਬੇਗੁਨਾਹਾਂ ਦੇ ਖੂਨ ਨਾਲ ਨਾਪਾਕ ਨਾ ਕਰੋ।”"
32 E não tomareis satisfação por aquele que fugir à cidade do seu refúgio, para que volte a habitar na terra, até a morte do sumo sacerdote.
33 — ausente —
33 Assim, não profanareis a terra em que estais; pois o sangue profana a terra; e a terra não pode ser purificada do sangue que nela se derramar, exceto pelo sangue daquele que o derramou.
34 — ausente —
34 Portanto, não contaminareis a terra onde habitareis, a terra onde eu habito; pois eu, o SENHOR, habito no meio dos filhos de Israel.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Números 35, comparar traduções ou montar um estudo — tudo direto pelo WhatsApp.