Números 3
Punjabi Bible (GL_PUNJABI) vs NVI
NVI Nova Versão Internacional
1 ਹਾਰੂਨ ਦਾ ਜਾਜਕ ਪਰਿਵਾਰ ਇਹ ਹਾਰੂਨ ਅਤੇ ਮੂਸਾ ਦੇ ਪਰਿਵਾਰ ਦੇ ਉਸ ਵੇਲੇ ਦਾ ਇਤਿਹਾਸ ਹੈ ਜਦੋਂ ਯਹੋਵਾਹ ਨੇ ਮੂਸਾ ਨਾਲ ਸੀਨਈ ਪਰਬਤ ਉੱਤੇ ਗੱਲ ਕੀਤੀ ਸੀ।"
1 Esta é a história da descendência de Arão e de Moisés, quando o Senhor falou com Moisés no monte Sinai.
2 ਹਾਰੂਨ ਦੇ ਚਾਰ ਪੁੱਤਰ ਸਨ। ਪਹਿਲੋਠਾ ਪੁੱਤਰ ਨਾਦਾਬ ਸੀ। ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ।"
2 Os nomes dos filhos de Arão são Nadabe, o mais velho, Abiú, Eleazar e Itamar.
3 ਇਹ ਪੁੱਤਰ ਚੁਣੇ ਹੋਏ ਜਾਜਕ ਸਨ। ਇਨ੍ਹਾਂ ਪੁੱਤਰਾਂ ਨੂੰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਨ ਦਾ ਖਾਸ ਕੰਮ ਦਿੱਤਾ ਗਿਆ ਸੀ।"
3 São esses os nomes dos filhos de Arão, que foram ungidos para o sacerdócio e que foram ordenados sacerdotes.
4 ਪਰ ਨਾਦਾਬ ਅਤੇ ਅਬੀਹੂ ਦਾ ਯਹੋਵਾਹ ਦੀ ਸੇਵਾ ਕਰਦਿਆ ਦੇਹਾਂਤ ਹੋ ਗਿਆ ਕਿਉਂਕਿ ਉਨ੍ਹਾਂ ਨੇ ਵਰਜਿਤ ਅੱਗ ਨਾਲ ਭੇਟ ਚੜ੍ਹਾਈ ਸੀ। ਉਨ੍ਹਾਂ ਦੇ ਕੋਈ ਪੁੱਤਰ ਨਹੀਂ ਸਨ, ਇਸ ਲਈ ਅਲਆਜ਼ਾਰ ਅਤੇ ਈਥਾਮਾਰ ਨੇ ਉਨ੍ਹਾਂ ਦੀ ਥਾਂ ਲੈ ਲਈ ਅਤੇ ਜਾਜਕਾਂ ਵਜੋਂ ਯਹੋਵਾਹ ਦੀ ਸੇਵਾ ਕੀਤੀ। ਇਹ ਗੱਲ ਉਦੋਂ ਵਾਪਰੀ ਜਦੋਂ ਉਨ੍ਹਾਂ ਦਾ ਪਿਤਾ ਹਾਰੂਨ, ਹਾਲੇ ਜਿਉਂਦਾ ਸੀ।"
4 Nadabe e Abiú, entretanto, caíram mortos perante o Senhor quando lhe trouxeram uma oferta com fogo profano, no deserto do Sinai. Como não tinham filhos, somente Eleazar e Itamar serviram como sacerdotes durante a vida de Arão, seu pai.
5 ਜਾਜਕਾਂ ਦੇ ਸਹਾਇਕ-ਲੇਵੀ ਯਹੋਵਾਹ ਨੇ ਮੂਸਾ ਨੂੰ ਆਖਿਆ,"
5 O Senhor disse a Moisés:
6 “ਲੇਵੀ ਦੇ ਘਰਾਣੇ ਵਿੱਚੋਂ ਸਾਰੇ ਲੋਕਾਂ ਨੂੰ ਲੈ ਕੇ ਆ, ਉਨ੍ਹਾਂ ਨੂੰ ਜਾਜਕ ਹਾਰੂਨ ਕੋਲ ਲੈ ਕੇ ਆ। ਉਹ ਲੋਕ ਹਾਰੂਨ ਦੇ ਸਹਾਇਕ ਹੋਣਗੇ।"
6 "Mande chamar a tribo de Levi e apresente-a ao sacerdote Arão para auxiliá-lo.
7 ਲੇਵੀ ਉਦੋਂ ਹਾਰੂਨ ਦੀ ਸਹਾਇਤਾ ਕਰਨਗੇ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰੇਗਾ। ਅਤੇ ਲੇਵੀ ਇਸਰਾਏਲ ਦੇ ਸਾਰੇ ਲੋਕਾਂ ਦੀ ਸਹਾਇਤਾ ਕਰਨਗੇ ਜਦੋਂ ਉਹ ਪਵਿੱਤਰ ਤੰਬੂ ਵਿਖੇ ਉਪਾਸਨਾ ਕਰਨ ਲਈ ਆਉਣਗੇ।"
7 Eles cuidarão das obrigações próprias da Tenda do Encontro, fazendo o serviço do tabernáculo para Arão e para toda a comunidade.
8 ਉਨ੍ਹਾਂ ਨੂੰ ਮੰਡਲੀ ਦੇ ਤੰਬੂ ਵਿੱਚਲੀਆ ਸਾਰੀਆਂ ਵਸਤਾਂ ਦੀ ਰਾਖੀ ਕਰਨੀ ਚਾਹੀਦੀ ਹੈ; ਇਹ ਉਨ੍ਹਾਂ ਦਾ ਫ਼ਰਜ਼ ਹੈ। ਪਰ ਲੇਵੀ ਇਨ੍ਹਾ ਚੀਜ਼ਾਂ ਦੀ ਦੇਖ-ਭਾਲ ਕਰਕੇ ਇਸਰਾਏਲ ਦੇ ਲੋਕਾਂ ਦੀ ਸੇਵਾ ਕਰਨਗੇ। ਉਹ ਪਵਿੱਤਰ ਤੰਬੂ ਵਿੱਚ ਸੇਵਾ ਕਰਨਗੇ।"
8 Tomarão conta de todos os utensílios da Tenda do Encontro, cumprindo as obrigações dos israelitas no serviço do tabernáculo.
9 “ਤੂੰ ਲੇਵੀਆ ਨੂੰ ਹਾਰੂਨ ਅਤੇ ਉਸ ਦੇ ਪੁੱਤਰਾ ਦੇ ਹਵਾਲੇ ਕਰ ਦੇਵੇਗਾ। ਲੇਵੀਆ ਨੂੰ, ਇਸਰਾਏਲ ਦੇ ਸਮੂਹ ਲੋਕਾਂ ਵਿੱਚੋਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਸਹਾਇਤਾ ਕਰਨ ਲਈ ਚੁਣਿਆ ਗਿਆ ਸੀ।"
9 Dedique os levitas a Arão e a seus filhos; eles serão escolhidos entre os israelitas para serem inteiramente dedicados a Arão.
10 “ਹਾਰੂਨ ਅਤੇ ਉਸ ਦੇ ਪੁੱਤਰ ਨੂੰ ਜਾਜਕ ਥਾਪੋ। ਉਨ੍ਹਾਂ ਨੂੰ ਆਪਣਾ ਫ਼ਰਜ਼ ਅਵੱਸ਼ ਪੂਰਾ ਕਰਨਾ ਚਾਹੀਦਾ ਹੈ ਅਤੇ ਜਾਜਕਾਂ ਵਜੋਂ ਸੇਵਾ ਕਰਨੀ ਚਾਹੀਦੀ ਹੈ। ਹੋਰ ਜਿਹੜਾ ਵੀ ਬੰਦਾ ਪਵਿੱਤਰ ਵਸਤਾਂ ਦੇ ਨੇੜੇ ਆਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਅਵੱਸ਼ ਹੀ ਮਾਰ ਦਿੱਤਾ ਜਾਵੇਗਾ।”"
10 Encarregue Arão e os seus filhos de cuidar do sacerdócio; qualquer pessoa não autorizada que se aproximar do santuário terá que ser executada".
11 ਯਹੋਵਾਹ ਨੇ ਮੂਸਾ ਨੂੰ ਆਖਿਆ:"
11 Disse também o Senhor a Moisés:
12 “ਮੈਂ ਤੁਹਾਨੂੰ ਆਖਿਆ ਸੀ ਕਿ ਇਸਰਾਏਲ ਦੇ ਹਰ ਪਰਿਵਾਰ ਨੂੰ, ਆਪਣਾ ਪਹਿਲੋਠਾ ਪੁੱਤਰ ਮੈਨੂੰ ਭੇਟ ਚੜ੍ਹਾਉਣਾ ਚਾਹੀਦਾ ਹੈ। ਪਰ ਹੁਣ ਮੈਂ ਲੇਵੀਆਂ ਦੀ ਚੋਣ ਆਪਣੀ ਸੇਵਾ ਕਰਨ ਲਈ ਕਰ ਰਿਹਾ ਹਾਂ। ਉਹ ਮੇਰੇ ਹੋਣਗੇ। ਇਸ ਲਈ ਇਸਰਾਏਲ ਦੇ ਹੋਰਨਾਂ ਲੋਕਾਂ ਨੂੰ ਆਪਣੇ ਪਹਿਲੋਠੇ ਪੁੱਤਰ ਮੈਨੂੰ ਭੇਟ ਨਹੀਂ ਕਰਨੇ ਪੈਣਗੇ।"
12 "Eu mesmo escolho os levitas dentre os israelitas em lugar do primeiro filho de cada mulher israelita. Os levitas são meus,
13 ਜਦੋਂ ਤੁਸੀਂ ਮਿਸਰ ਵਿੱਚ ਸੀ, ਮੈਂ ਮਿਸਰੀ ਲੋਕਾਂ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ ਸੀ। ਉਸ ਸਮੇਂ ਮੈਂ ਇਸਰਾਏਲ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਅਪਨਾ ਲਿਆ ਸੀ। ਸਾਰੇ ਹੀ ਪਹਿਲੋਠੇ ਬੱਚੇ ਅਤੇ ਪਹਿਲੋਠੇ ਜਾਨਵਰ ਮੇਰੇ ਸਨ ਪਰ ਹੁਣ ਮੈਂ ਪਹਿਲੋਠੇ ਬੱਚਿਆ ਨੂੰ ਤੁਹਾਨੂੰ ਵਾਪਸ ਕਰ ਰਿਹਾ ਹਾਂ, ਅਤੇ ਮੈਂ ਲੇਵੀਆ ਨੂੰ ਆਪਣਾ ਬਣਾ ਰਿਹਾ ਹਾਂ। ਮੈਂ ਯਹੋਵਾਹ ਹਾਂ।”"
13 pois todos os primogênitos são meus. Quando feri todos os primogênitos no Egito, separei para mim mesmo todo primogênito de Israel, tanto entre os homens como entre os rebanhos. Serão meus. Eu sou o Senhor".
14 ਯਹੋਵਾਹ ਨੇ ਮੂਸਾ ਨਾਲ ਇੱਕ ਵਾਰ ਫ਼ੇਰ ਸੀਨਈ ਦੇ ਮਾਰੂਥਲ ਵਿੱਚ ਗੱਲ ਕੀਤੀ, ਯਹੋਵਾਹ ਨੇ ਆਖਿਆ,"
14 E o Senhor disse ainda a Moisés no deserto do Sinai:
15 “ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੀ ਗਿਣਤੀ ਕਰ। ਹਰੇਕ ਆਦਮੀ ਜਾਂ ਬੱਚੇ ਦੀ ਗਿਣਤੀ ਕਰ ਜਿਹੜਾ ਇੱਕ ਮਹੀਨੇ ਦਾ ਜਾਂ ਇਸਤੋਂ ਵੱਡੇਰਾ ਹੈ।”"
15 "Conte os levitas pelas suas famílias e clãs. Serão contados todos os do sexo masculino de um mês de idade para cima".
16 ਇਸ ਲਈ ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸ ਨੇ ਉਨ੍ਹਾਂ ਸਾਰਿਆ ਦੀ ਗਿਣਤੀ ਕੀਤੀ।"
16 Então Moisés os contou, conforme a ordem que recebera do Senhor.
17 ਲੇਵੀ ਦੇ ਤਿੰਨ ਪੁੱਤਰ ਸਨ। ਉਨ੍ਹਾਂ ਦੇ ਨਾਮ ਸਨ: ਗੇਰਸ਼ੋਨ, ਕਾਹਥ, ਅਤੇ ਮਰਾਰੀ।"
17 São estes os nomes dos filhos de Levi: Gérson, Coate e Merari.
18 ਹਰੇਕ ਪੁੱਤਰ ਕਈ ਪਰਿਵਾਰ-ਸਮੂਹਾ ਦਾ ਆਗੂ ਸੀ। ਗੇਰਸ਼ੋਨ ਪਰਿਵਾਰ ਦੇ ਸਮੂਹ ਸਨ: ਲਿਬਨੀ ਅਤੇ ਸ਼ਿਮਈ।"
18 São estes os nomes dos clãs gersonitas: Libni e Simei.
19 ਕਹਾਥ ਪਰਿਵਾਰ ਦੇ ਸਮੂਹ ਸਨ: ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ।"
19 São estes os nomes dos clãs coatitas: Anrão, Isar, Hebrom e Uziel.
20 ਮਰਾਰੀ ਪਰਿਵਾਰ-ਸਮੂਹ ਸਨ: ਮਹਲੀ ਅਤੇ ਮੂਸ਼ੀ। ਇਹ ਪਰਿਵਾਰ ਹਨ ਜਿਹੜੇ ਲੇਵੀ ਦੇ ਪਰਿਵਾਰ-ਸਮੂਹ ਦੇ ਸਨ।"
20 E estes são os nomes dos clãs meraritas: Mali e Musi. Foram esses os líderes dos clãs levitas.
21 ਲਿਬਨੀ ਅਤੇ ਸ਼ਿਮਈ ਦੇ ਪਰਿਵਾਰ ਗੇਰਸ਼ੋਨ ਦੇ ਪਰਿਵਾਰਾਂ ਨਾਲ ਸੰਬੰਧਿਤ ਸਨ। ਉਹ ਗੇਰਸ਼ੋਨ ਪਰਿਵਾਰ ਦੇ ਸਮੂਹ ਸਨ।"
21 A Gérson pertenciam os clãs dos libnitas e dos simeítas; eram esses os clãs gersonitas.
22 ਉਨ੍ਹਾਂ ਦੋਹਾਂ ਪਰਿਵਾਰ-ਸਮੂਹਾ ਵਿੱਚ 7,500 ਆਦਮੀ ਅਤੇ ਮੁੰਡੇ ਸਨ ਜਿਹੜੇ ਇੱਕ ਮਹੀਨੇ ਜਾਂ ਇਸਤੋਂ ਵੱਡੀ ਉਮਰ ਦੇ ਸਨ।"
22 O número de todos os que foram contados do sexo masculino, de um mês de idade para cima, foi 7. 500.
23 ਗੇਰਸ਼ੋਨੀ ਪਰਿਵਾਰ-ਸਮੂਹਾ ਨੂੰ ਪੱਛਮ ਵੱਲ ਡੇਰਾ ਲਾਉਣ ਲਈ ਆਖਿਆ ਗਿਆ। ਉਨ੍ਹਾਂ ਨੇ ਆਪਣਾ ਡੇਰਾ ਪਵਿੱਤਰ ਤੰਬੂ ਦੇ ਪਿੱਛੇ ਲਾਇਆ।"
23 Os clãs gersonitas tinham que acampar a oeste, atrás do tabernáculo.
24 ਗੇਰਸ਼ੋਨੀ ਲੋਕਾਂ ਦੇ ਪਰਿਵਾਰ-ਸਮੂਹਾ ਦਾ ਆਗੂ ਲਾਏਲ ਦਾ ਪੁੱਤਰ ਅਲਯਾਸਾਫ਼ ਸੀ।"
24 O líder das famílias dos gersonitas era Eliasafe, filho de Lael.
25 ਮੰਡਲੀ ਵਾਲੇ ਤੰਬੂ ਵਿੱਚ, ਗੇਰਸ਼ੋਨੀ ਲੋਕਾਂ ਦਾ ਕੰਮ, ਪਵਿੱਤਰ ਤੰਬੂ, ਬਾਹਰਲੇ ਤੰਬੂ ਅਤੇ ਉੱਪਰ ਪਰਦੇ ਦੀ ਦੇਖ-ਭਾਲ ਕਰਨਾ ਸੀ। ਉਹ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਵੀ ਕਰਦੇ ਸਨ।"
25 Na Tenda do Encontro os gersonitas tinham a responsabilidade de cuidar do tabernáculo, da tenda, da sua cobertura, da cortina da entrada da Tenda do Encontro,
26 ਉਹ ਵਿਹੜੇ ਦੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਅਤੇ ਉਹ ਵਿਹੜੇ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਇਹ ਵਿਹੜਾ ਪਵਿੱਤਰ ਤੰਬੂ ਅਤੇ ਜਗਵੇਦੀ ਦੇ ਆਲੇ-ਦੁਆਲੇ ਸੀ। ਅਤੇ ਉਹ ਉਨ੍ਹਾਂ ਸਾਰੇ ਰਸਿਆ ਅਤੇ ਹਰ ਉਸ ਚੀਜ਼ ਦੀ ਦੇਖ-ਭਾਲ ਕਰਦੇ ਸਨ ਜਿਹੜੀ ਪਰਦਿਆ ਨਾਲ ਵਰਤੀ ਜਾਂਦੀ ਸੀ।"
26 das cortinas externas do pátio, da cortina da entrada do pátio que rodeia o tabernáculo e o altar, das cordas, e de tudo o que estava relacionado com esse serviço.
27 ਅਮਰਾਮ, ਯਿਸਾਹਾਰ, ਹਬਰੋਨ ਅਤੇ ਉੱਜ਼ੀਏਲ ਦੇ ਪਰਿਵਾਰ ਕਹਾਥ ਦੇ ਪਰਿਵਾਰ ਨਾਲ ਸੰਬੰਧਿਤ ਸਨ। ਉਹ ਕਹਾਥੀ ਪਰਿਵਰ-ਸਮੂਹ ਵਿੱਚੋਂ ਸਨ।"
27 A Coate pertenciam os clãs dos anramitas, dos isaritas, dos hebronitas e dos uzielitas; eram esses os clãs coatitas.
28 ਇਸ ਪਰਿਵਾਰ ਸਮੂਹ ਵਿੱਚ 8,300 ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਬੱਚੇ ਅਤੇ ਆਦਮੀ ਸਨ। ਕਹਾਥੀ ਲੋਕਾਂ ਨੂੰ ਪਵਿੱਤਰ ਸਥਾਨ ਦੀਆਂ ਇਨ੍ਹਾਂ ਚੀਜ਼ਾਂ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ।"
28 O número de todos os do sexo masculino, de um mês de idade para cima, foi 8. 600. Os coatitas tinham a responsabilidade de cuidar do santuário.
29 ਕਹਾਥੀ ਲੋਕ ਪਵਿੱਤਰ ਤੰਬੂ ਦੇ ਦੱਖਣ ਵਾਲੇ ਪਾਸੇ ਡੇਰਾ ਲਾਉਣ ਵਾਲੇ ਸਨ।"
29 Os clãs coatitas tinham que acampar no lado sul do tabernáculo.
30 ਕਹਾਥੀ ਪਰਿਵਾਰ-ਸਮੂਹਾਂ ਦਾ ਆਗੂ ਉੱਜ਼ੀਏਲ ਦਾ ਪੁੱਤਰ ਅਲੀਸਾਫ਼ਾਨ ਸੀ।"
30 O líder das famílias dos clãs coatitas era Elisafã, filho de Uziel.
31 ਉਨ੍ਹਾਂ ਦਾ ਕੰਮ ਪਵਿੱਤਰ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆ ਅਤੇ ਪਵਿੱਤਰ ਸਥਾਨ ਦੀਆ ਪਲੇਟਾਂ ਦੀ ਸਾਂਭ-ਸੰਭਾਲ ਕਰਨਾ ਸੀ। ਉਹ ਪਰਦਿਆ ਅਤੇ ਉਨ੍ਹਾਂ ਵਿੱਚ ਵਰਤੀਆ ਜਾਣ ਵਾਲੀਆਂ ਸਾਰੀਆਂ ਚੀਜ਼ਾਂ ਦੀ ਸਾਂਭ-ਸੰਭਾਲ ਵੀ ਕਰਦੇ ਸਨ।"
31 Tinham a responsabilidade de cuidar da arca, da mesa, do candelabro, dos altares, dos utensílios do santuário com os quais ministravam, da cortina e de tudo o que estava relacionado com esse serviço.
32 ਲੇਵੀ ਲੋਕਾਂ ਦੇ ਆਗੂਆ ਦਾ ਆਗੂ ਜਾਜਕ ਹਾਰੂਨ ਦਾ ਪੁੱਤਰ ਅਲਆਜ਼ਾਰ ਸੀ। ਅਲਆਜ਼ਾਰ ਉਨ੍ਹਾਂ ਸਾਰੇ ਲੋਕਾਂ ਦਾ ਮੁਖੀਆ ਸੀ ਜਿਹੜੇ ਪਵਿੱਤਰ ਚੀਜ਼ਾ ਦੀ ਸਾਂਭ-ਸੰਭਾਲ ਕਰਦੇ ਸਨ।"
32 O principal líder dos levitas era Eleazar, filho do sacerdote Arão. Ele tinha a responsabilidade de supervisionar os encarregados de cuidar do santuário.
33 ਮਹਲੀ ਅਤੇ ਮੂਸ਼ੀ ਦੇ ਪਰਿਵਾਰ-ਸਮੂਹ ਮਰਾਰੀ ਪਰਿਵਾਰ ਨਾਲ ਸੰਬੰਧਿਤ ਸਨ। ਮਹਲੀ ਪਰਿਵਾਰ-ਸਮੂਹ ਵਿੱਚ 6,200 ਆਦਮੀ ਅਤੇ ਇੱਕ ਮਹੀਨੇ ਜਾਂ ਵਡੇਰੀ ਉਮਰ ਦੇ ਮੁੰਡੇ ਸਨ।"
33 A Merari pertenciam os clãs dos malitas e dos musitas; eram esses os clãs meraritas.
34 ਮਰਾਰੀ ਪਰਿਵਾਰ-ਸਮੂਹ ਦਾ ਆਗੂ ਅਬੀਹਾਯਿਲ ਦਾ ਪੁੱਤਰ ਸੂਰੀਏਲ ਸੀ। ਇਹ ਪਰਿਵਾਰ-ਸਮੂਹ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਡੇਰਾ ਲਾਉਣ ਵਾਲਾ ਸੀ।"
34 O número de todos os que foram contados do sexo masculino, de um mês de idade para cima, foi 6. 200.
35 ਮਰਾਰੀ ਪਰਿਵਾਰ ਦੇ ਲੋਕਾਂ ਨੂੰ ਪਵਿੱਤਰ ਤੰਬੂ ਦੇ ਫ਼ਰੇਮਾ ਦੀ ਸਾਂਭ-ਸੰਭਾਲ ਦਾ ਕੰਮ ਦਿੱਤਾ ਗਿਆ ਸੀ। ਉਹ ਸਾਰੀਆਂ ਬਰੇਸਾ, ਥੜਿਆ ਥੰਮੀਆ ਅਤੇ ਉਸ ਹਰ ਚੀਜ਼ ਦੀ ਸਾਂਭ-ਸੰਭਾਲ ਕਰਦੇ ਸਨ ਜਿਹੜੀ ਪਵਿੱਤਰ ਤੰਬੂ ਦੇ ਫ਼ਰੇਮਾ ਨਾਲ ਵਰਤੀ ਜਾਂਦੀ ਸੀ।"
35 O líder das famílias dos clãs meraritas era Zuriel, filho de Abiail; eles tinham que acampar no lado norte do tabernáculo.
36 ਉਹ ਪਵਿੱਤਰ ਤੰਬੂ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚਲੀਆਂ ਥੰਮੀਆ ਦੀ ਦੇਖ-ਭਾਲ ਵੀ ਕਰਦੇ ਸਨ, ਇਸ ਵਿੱਚ ਸਾਰੇ ਥੜੇ, ਤੰਬੂ ਦੀਆਂ ਕਿੱਲੀਆਂ ਅਤੇ ਰੱਸੇ ਸ਼ਾਮਿਲ ਸਨ।"
36 Os meraritas tinham a responsabilidade de cuidar das armações do tabernáculo, de seus travessões, das colunas, das bases, de todos os seus utensílios e de tudo o que estava relacionado com esse serviço,
37 ਮੂਸਾ, ਹਾਰੂਨ ਅਤੇ ਉਸ ਦੇ ਪੁੱਤਰਾ ਨੇ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਪਵਿੱਤਰ ਤੰਬੂ ਦੇ ਪੂਰਬ ਵੱਲ ਡੇਰਾ ਲਾਇਆ। ਉਨ੍ਹਾਂ ਨੂੰ ਪਵਿੱਤਰ ਸਥਾਨ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਨੇ ਇਹ ਕੰਮ ਇਸਰਾਏਲ ਦੇ ਸਾਰੇ ਲੋਕਾਂ ਲਈ ਕੀਤਾ। ਹੋਰ ਜਿਹੜਾ ਵੀ ਪਵਿੱਤਰ ਸਥਾਨ ਦੇ ਨੇੜੇ ਆਉਂਦਾ ਉਸ ਨੇ ਮਾਰਿਆ ਜਾਣਾ ਸੀ।"
37 bem como das colunas do pátio ao redor, com suas bases, suas estacas e suas cordas.
38 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਦੇਸ਼ ਦਿੱਤਾ ਕਿ ਉਹ ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਅਤੇ ਇੱਕ ਮਹੀਨੇ ਜਾਂ ਇਸਤੋਂ ਵਡੇਰੇ ਮੁੰਡਿਆ ਦੀ ਗਿਣਤੀ ਕਰਨ। ਕੁੱਲ ਗਿਣਤੀ 22,000 ਸੀ।"
38 E acamparam a leste do tabernáculo, em frente da Tenda do Encontro, Moisés, Arão e seus filhos. Tinham a responsabilidade de cuidar do santuário em favor dos israelitas. Qualquer pessoa não autorizada que se aproximasse do santuário teria que ser executado.
39 ਲੇਵੀ ਪਹਿਲੋਠੇ ਪੁੱਤਰਾ ਦਾ ਸਥਾਨ ਲੈਂਦੇ ਹਨ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਸਾਰੇ ਪਹਿਲੋਠੇ ਆਦਮੀਆ ਅਤੇ ਉਨ੍ਹਾਂ ਮੁੰਡਿਆ ਦੀ ਗਿਣਤੀ ਕਰ ਜਿਹੜੇ ਘੱਟੋ-ਘੱਟ ਇੱਕ ਮਹੀਨੇ ਦੇ ਹਨ ਉਨ੍ਹਾਂ ਦੇ ਨਾਮ ਇੱਕ ਸੂਚੀ ਵਿੱਚ ਲਿਖ।"
39 O número total de levitas contados por Moisés e Arão, conforme a ordem do Senhor, segundo os clãs deles, todos os do sexo masculino, de um mês de idade para cima, foi 22. 000.
40 ਇਸਰਾਏਲ ਦੇ ਪਹਿਲੋਠੇ ਪੁੱਤਰਾ ਅਤੇ ਮੁੰਡਿਆ ਨੂੰ ਲੈਣ ਦੀ ਬਜਾਇ, ਮੈ ਯਹੋਵਾਹ, ਲੇਵੀਆਂ ਨੂੰ ਲਵਾਂਗਾ। ਮੈਂ ਹੋਰਨਾਂ ਲੋਕਾਂ ਦੇ ਪਹਿਲੋਠੇ ਜਾਨਵਰਾਂ ਨੂੰ ਲੈਣ ਦੀ ਬਜਾਇ ਲੇਵੀਆ ਦੇ ਪਹਿਲੋਠੇ ਜਾਨਵਰਾ ਨੂੰ ਲਵਾਗਾ।”"
40 E o Senhor disse a Moisés: "Conte todos os primeiros filhos dos israelitas, do sexo masculino, de um mês de idade para cima e faça uma relação de seus nomes.
41 ਇਸ ਲਈ ਮੂਸਾ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਖਿਆ ਸੀ। ਮੂਸਾ ਨੇ ਇਸਆਏਲ ਦੇ ਲੋਕਾ ਦੇ ਸਾਰੇ ਪਹਿਲੋਠੇ ਬੱਚਿਆਂ ਦੀ ਗਿਣਤੀ ਕੀਤੀ।"
41 Dedique a mim os levitas em lugar de todos os primogênitos dos israelitas, e os rebanhos dos levitas, em lugar de todas as primeiras crias dos rebanhos dos israelitas. Eu sou o Senhor".
42 ਮੂਸਾ ਨੇ ਸਾਰੇ ਪਹਿਲੋਠੇ ਆਦਮੀਆ ਅਤੇ ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਮੁੰਡਿਆ ਦੀ ਸੂਚੀ ਬਣਾਈ। ਇਸ ਸੂਚੀ ਵਿੱਚ 22,273 ਨਾਮ ਸਨ।"
42 E Moisés contou todos os primeiros filhos dos israelitas, conforme o Senhor lhe havia ordenado.
43 ਯਹੋਵਾਹ ਨੇ ਮੂਸਾ ਨੂੰ ਇਹ ਵੀ ਆਖਿਆ,"
43 O número total dos primeiros filhos do sexo masculino, de um mês de idade para cima, relacionados pelo nome, foi 22. 273.
44 “ਮੈਂ, ਯਹੋਵਾਹ, ਇਹ ਆਦੇਸ਼ ਦਿੰਦਾ ਹਾਂ: ‘ਇਸਰਾਏਲ ਦੇ ਹੋਰਨਾ ਪਰਿਵਾਰਾਂ ਦੇ ਪਹਿਲੋਠੇ ਆਦਮੀਆ ਦੀ ਬਜਾਇ ਲੇਵੀਆ ਨੂੰ ਲੈ। ਅਤੇ ਮੈਂ ਹੋਰਨਾ ਲੋਕਾਂ ਦੇ ਜਾਨਵਰਾ ਦੀ ਬਜਾਇ ਲੇਵੀਆ ਦੇ ਜਾਨਵਰਾ ਨੂੰ ਲਵਾਗਾ। ਲੇਵੀ ਮੇਰੇ ਹਨ।"
44 Disse também o Senhor a Moisés:
45 ਲੇਵੀ 22,000 ਹਨ, ਪਰ ਹੋਰਨਾ ਪਰਿਵਾਰਾਂ ਦੇ ਪਹਿਲੋਠੇ ਪੁੱਤਰ 22,273 ਹਨ। ਇਸ ਨਾਲ ਲੇਵੀਆ ਨਾਲੋਂ 273 ਪਹਿਲੋਠੇ ਪੁੱਤਰ ਵੱਧੇਰੇ ਬੱਚਦੇ ਹਨ।"
45 "Dedique os levitas em lugar de todos os primogênitos dos israelitas, e os rebanhos dos levitas em lugar dos rebanhos dos israelitas. Os levitas serão meus. Eu sou o Senhor.
46 ਸਰਕਾਰੀ ਮਾਪ ਦੇ ਅਨੁਸਾਰ, ਵਾਧੂ 273 ਲੋਕਾਂ ਲਈ ਚਾਂਦੀ ਦੇ 5 ਸ਼ੈਕਲ (ਇੱਕ ਸ਼ੈਕਲ 20 ਗੇਰਾਹ ਦੇ ਬਰਾਬਰ ਹੈ) ਜਮ੍ਹਾ ਕਰ। ਇਸਰਾਏਲ ਦੇ ਲੋਕਾਂ ਕੋਲੋਂ ਉਹ ਚਾਂਦੀ ਇਕੱਠੀ ਕਰ।"
46 Para o resgate dos primeiros 273 filhos dos israelitas que excedem o número de levitas,
47 ਉਹ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰ ਨੂੰ ਦੇ। ਇਹ ਇਸਰਾਏਲ ਦੇ 273 ਲੋਕਾਂ ਲਈ ਅਦਾਇਗੀ ਕਰ।’”"
47 recolha sessenta gramas de prata, com base no peso padrão do santuário, que são doze gramas.
48 ਉੱਥੇ ਹੋਰਨਾਂ ਪਰਿਵਾਰ-ਸਮੂਹਾ ਦੇ 273 ਆਦਮੀਆ ਦੀ ਥਾਂ ਲੈਣ ਵਾਲੇ ਕਾਫ਼ੀ ਲੇਵੀ ਨਹੀਂ ਸਨ। ਇਸ ਲਈ ਮੂਸਾ ਨੇ ਇਨ੍ਹਾਂ 273 ਆਦਮੀਆ ਲਈ ਚਾਂਦੀ ਇਕੱਠੀ ਕੀਤੀ।"
48 Entregue a Arão e aos seus filhos a prata para o resgate do número excedente de israelitas".
49 ਮੂਸਾ ਨੇ ਇਸਰਾਏਲ ਦੇ ਪਹਿਲੋਠੇ ਆਦਮੀਆਂ ਕੋਲੋਂ ਚਾਂਦੀ ਇਕੱਠੀ ਕੀਤੀ। ਉਸ ਨੇ ਸਰਕਾਰੀ ਮਾਪ ਅਨੁਸਾਰ 1,365 ਸ਼ੈਕਲ ਚਾਂਦੀ ਇਕੱਠੀ ਕੀਤੀ।"
49 Assim Moisés recolheu a prata para o resgate daqueles que excederam o número dos levitas.
50 ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਮੂਸਾ ਨੇ ਯਹੋਵਾਹ ਦੇ ਆਦੇਸ਼ ਅਨੁਸਾਰ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦਿੱਤੀ।"
50 Dos primeiros filhos dos israelitas ele recolheu prata no peso de quase dezesseis quilos e meio, com base no peso padrão do santuário.
51 — ausente —
51 Moisés entregou a Arão e aos filhos dele a prata para o resgate, conforme a ordem que recebera do Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Números 3, comparar traduções ou montar um estudo — tudo direto pelo WhatsApp.