Números 5

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਸਫ਼ਾਈ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,"
1 Disse o Senhor a Moisés:
2 “ਮੈਂ ਇਸਰਾਏਲ ਦੇ ਲੋਕਾਂ ਨੂੰ ਆਦੇਸ਼ ਦਿੰਦਾ ਹਾਂ ਕਿ ਉਹ ਆਪਣੇ ਡੇਰਿਆ ਨੂੰ ਬਿਮਾਰੀ ਤੋਂ ਮੁਕਤ ਰੱਖਣ। ਲੋਕਾਂ ਨੂੰ ਆਖ ਕਿ ਉਹ ਉਸ ਬੰਦੇ ਨੂੰ ਡੇਰੇ ਤੋਂ ਦੂਰ ਭੇਜ ਦੇਣ ਜਿਸ ਨੂੰ ਚਮੜੀ ਦਾ ਰੋਗ ਹੋਵੇ ਜਾਂ ਜਿਸਦੇ ਜਿਸਮ ਵਿੱਚੋਂ ਅਸਾਧਾਰਣ ਦ੍ਰਵ ਰਿਸਦਾ ਹੋਵੇ ਅਤੇ ਉਨ੍ਹਾਂ ਨੂੰ ਉਸ ਬੰਦੇ ਨੂੰ ਵੀ ਦੂਰ ਰੱਖਣ ਲਈ ਆਖ ਜੋ ਕਿ ਕਿਸੇ ਲਾਸ਼ ਕਾਰਣ ਨਾਪਾਕ ਹੋ ਗਿਆ ਹੋਵੇ।"
2 Ordena aos filhos de Israel que lancem para fora do arraial todo leproso, todo o que padece fluxo e todo imundo por ter tocado em algum morto;
3 ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਆਦਮੀ ਹੈ ਜਾਂ ਔਰਤ, ਉਨ੍ਹਾਂ ਨੂੰ ਆਪਣੇ ਡੇਰੇ ਵਿੱਚੋਂ ਬਾਹਰ ਕੱਢ ਦਿਉ। ਉਨ੍ਹਾਂ ਨੂੰ ਇਸ ਲਈ ਦੂਰ ਕਰ ਦਿਉ ਤਾਂ ਜੋ ਉਹ ਰੋਗੀ ਬਿਮਾਰੀ ਨਾ ਫ਼ੈਲਾ ਸੱਕਣ। ਮੈਂ ਤੁਹਾਡੇ ਡੇਰੇ ਵਿੱਚ ਤੁਹਾਡੇ ਅੰਗ-ਸੰਗ ਹਾਂ।”"
3 tanto homem como mulher os lançareis; para fora do arraial os lançareis, para que não contaminem o arraial, no meio do qual eu habito.
4 ਇਸ ਲਈ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਮੰਨਿਆ। ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਡੇਰੇ ਤੋਂ ਬਾਹਰ ਭੇਜ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।"
4 Os filhos de Israel fizeram assim e os lançaram para fora do arraial; como o Senhor falara a Moisés, assim fizeram os filhos de Israel.
5 ਗਲਤ ਕਰਨ ਦੀ ਅਦਾਇਗੀ ਯਹੋਵਾਹ ਨੇ ਮੂਸਾ ਨੂੰ ਆਖਿਆ,"
5 Disse mais o Senhor a Moisés:
6 “ਇਸਰਾਏਲ ਦੇ ਲੋਕਾਂ ਨੂੰ ਇਹ ਆਖ ਹੋ ਸੱਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਦਾ ਬੁਰਾ ਕਰੇ (ਜਦੋਂ ਕੋਈ ਹੋਰਨਾ ਲੋਕਾਂ ਦਾ ਬੁਰਾ ਕਰਦਾ ਹੈ ਤਾਂ ਅਸਲ ਵਿੱਚ ਉਹ ਪਰਮੇਸ਼ੁਰ ਦੇ ਖਿਲਾਫ਼ ਪਾਪ ਕਰ ਰਿਹਾ ਹੈ।) ਉਹ ਬੰਦਾ ਦੋਸ਼ੀ ਹੈ।"
6 Dize aos filhos de Israel: Quando homem ou mulher cometer algum dos pecados em que caem os homens, ofendendo ao Senhor , tal pessoa é culpada.
7 ਇਸ ਲਈ ਉਸ ਵਿਅਕਤੀ ਨੂੰ ਆਪਣੀ ਗਲਤੀ ਨੂੰ ਕਬੂਲ ਕਰ ਲੈਣਾ ਚਾਹੀਦਾ ਹੈ। ਫ਼ੇਰ ਉਸ ਨੂੰ ਆਪਣੇ ਬੁਰੇ ਕੰਮ ਦਾ ਪੂਰਾ ਇਵਜ਼ਾਨਾ ਦੇਣਾ ਚਾਹੀਦਾ ਹੈ। ਉਹ ਉਸ ਰਕਮ ਵਿੱਚ ਪੰਜਵਾ ਹਿੱਸਾ ਹੋਰ ਜਮ੍ਹਾ ਕਰਕੇ ਉਸ ਬੰਦੇ ਨੂੰ ਸਾਰੀ ਰਕਮ ਦੇ ਦੇਵੇ ਜਿਸਦਾ ਉਸ ਨੇ ਬੁਰਾ ਕੀਤਾ ਹੈ।"
7 Confessará o pecado que cometer; e, pela culpa, fará plena restituição, e lhe acrescentará a sua quinta parte, e dará tudo àquele contra quem se fez culpado.
8 ਪਰ ਹੋ ਸੱਕਦਾ ਹੈ ਕਿ ਉਸ ਨੇ ਜਿਸ ਬੰਦੇ ਦਾ ਬੁਰਾ ਕੀਤਾ ਸੀ ਉਹ ਮਰ ਚੁੱਕਿਆ ਹੋਵੇ। ਅਤੇ ਸ਼ਾਇਦ ਉਸ ਮਰੇ ਹੋਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਵੀ ਰਕਮ ਲੈਣ ਵਾਲਾ ਨਾ ਹੋਵੇ। ਇਸ ਹਾਲਤ ਵਿੱਚ ਉਹ ਬੰਦਾ ਜਿਸਨੇ ਬੁਰਾ ਕੀਤਾ ਸੀ ਯਹੋਵਾਹ ਨੂੰ ਦੇਵੇਗਾ। ਉਹ ਬੰਦਾ ਜਾਜਕ ਨੂੰ ਪੂਰਾ ਇਵਜ਼ਾਨਾ ਦੇਵੇਗਾ। ਜਾਜਕ ਨੂੰ ਚਾਹੀਦਾ ਹੈ ਕਿ ਉਹ ਉਸ ਭੇਡ ਦੀ ਬਲੀ ਚੜ੍ਹਾਵੇ ਜਿਹੜੀ ਲੋਕਾਂ ਨੂੰ ਪਵਿੱਤਰ ਕਰਦੀ ਹੈ। ਇਸ ਭੇਡ ਦੀ ਬਲੀ ਬੁਰਾ ਕਰਨ ਵਾਲੇ ਦੇ ਪਾਪਾਂ ਨੂੰ ਢੱਕਣ ਲਈ ਚੜ੍ਹਾਉਂਣੀ ਚਾਹੀਦੀ ਹੈ। ਪਰ ਬਾਕੀ ਦੀ ਰਕਮ ਜਾਜਕ ਖੁਦ ਰੱਖ ਸੱਕਦਾ ਹੈ।"
8 Mas, se esse homem não tiver parente chegado, a quem possa fazer restituição pela culpa, então, o que se restitui ao Senhor pela culpa será do sacerdote, além do carneiro expiatório com que se fizer expiação pelo culpado.
9 “ਜੇ ਇਸਰਾਏਲ ਦੇ ਲੋਕਾਂ ਵਿੱਚੋਂ ਕੋਈ ਜਣਾ ਪਰਮੇਸ਼ੁਰ ਨੂੰ ਖਾਸ ਸੁਗਾਤ ਭੇਟ ਕਰਦਾ ਹੈ ਤਾਂ ਉਹ ਜਾਜਕ ਜਿਹੜਾ ਉਸ ਸੁਗਾਤ ਨੂੰ ਪ੍ਰਵਾਨ ਕਰਦਾ ਹੈ ਉਹ ਉਸ ਨੂੰ ਰੱਖ ਸੱਕਦਾ ਹੈ। ਇਹ ਉਸੇ ਦੀ ਹੈ।"
9 Toda oferta de todas as coisas santas dos filhos de Israel, que trouxerem ao sacerdote, será deste
10 ਕਿਸੇ ਬੰਦੇ ਲਈ ਇਹ ਖਾਸ ਸੁਗਾਤਾ ਦੇਣੀਆਂ ਜ਼ਰੂਰੀ ਨਹੀਂ। ਪਰ ਜੇ ਉਹ ਦਿੰਦਾ ਹੈ ਤਾਂ ਸੁਗਾਤਾ ਜਾਜਕ ਦੀਆਂ ਹਨ।”"
10 e também as coisas sagradas de cada um; o que alguém der ao sacerdote será deste.
11 ਸ਼ੱਕੀ ਸੁਭਾ ਵਾਲੇ ਪਤੀ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,"
11 Disse mais o Senhor a Moisés:
12 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਹੋ ਸੱਕਦਾ ਹੈ ਕਿਸੇ ਬੰਦੇ ਦੀ ਪਤਨੀ ਉਸ ਨਾਲ ਬੇਵਫ਼ਾਈ ਕਰੇ।"
12 Fala aos filhos de Israel e dize-lhes: Se a mulher de alguém se desviar e lhe for infiel,
13 ਹੋ ਸੱਕਦਾ ਹੈ ਕਿ ਉਸ ਦੇ ਕਿਸੇ ਦੂਸਰੇ ਆਦਮੀ ਨਾਲ ਜਿਸਨੀ ਸੰਬੰਧ ਹੋਣ ਅਤੇ ਇਸ ਨੂੰ ਉਹ ਆਪਣੇ ਪਤੀ ਕੋਲੋਂ ਛੁਪਾਵੇ। ਅਤੇ ਹੋ ਸੱਕਦਾ ਹੈ ਕਿ ਉਸ ਨੂੰ ਇਹ ਦੱਸਣ ਵਾਲਾ ਕੋਈ ਨਾ ਹੋਵੇ ਕਿ ਉਸ ਨੇ ਇਹ ਪਾਪ ਕੀਤਾ ਹੈ। ਉਸਦਾ ਪਤੀ ਸ਼ਾਇਦ ਕਦੇ ਵੀ ਉਸ ਦੇ ਕੀਤੇ ਹੋਏ ਬੁਰੇ ਕੰਮ ਬਾਰੇ ਨਾ ਜਾਣੇ। ਅਤੇ ਹੋ ਸੱਕਦਾ ਹੈ ਕਿ ਉਹ ਔਰਤ ਆਪਣੇ ਪਤੀ ਨੂੰ ਆਪਣੇ ਪਾਪ ਬਾਰੇ ਨਾ ਦੱਸੇ।"
13 de maneira que algum homem se tenha deitado com ela, e for oculto aos olhos de seu marido, e ela o tiver ocultado, havendo-se ela contaminado, e contra ela não houver testemunha, e não for surpreendida em flagrante,
14 ਪਰ ਹੋ ਸੱਕਦਾ ਹੈ ਕਿ ਪਤੀ ਇਸ ਬਾਰੇ ਸ਼ੱਕ ਕਰਨ ਲੱਗ ਪਾਵੇ ਕਿ ਉਸਦੀ ਪਤਨੀ ਨੇ ਉਸ ਦੇ ਖਿਲਾਫ਼ ਪਾਪ ਕੀਤਾ ਹੈ। ਉਹ ਸ਼ਾਇਦ ਈਰਖਾ ਕਰਨ ਲੱਗ ਜਾਵੇ। ਸ਼ਾਇਦ ਉਹ ਵਿਸ਼ਵਾਸ ਕਰਨ ਲੱਗ ਜਾਵੇ ਕਿ ਉਹ ਪਵਿੱਤਰ ਨਹੀਂ ਹੈ ਅਤੇ ਉਸ ਨਾਲ ਸੱਚੀ ਨਹੀਂ ਹੈ।"
14 e o espírito de ciúmes vier sobre ele, e de sua mulher tiver ciúmes, por ela se haver contaminado, ou o tiver, não se havendo ela contaminado,
15 ਜੇ ਅਜਿਹਾ ਹੋ ਜਾਵੇ, ਤਾਂ ਉਸ ਨੂੰ ਚਾਹੀਦਾ ਹੈ ਕਿ ਆਪਣੀ ਪਤਨੀ ਨੂੰ ਜਾਜਕ ਕੋਲ ਲੈ ਜਾਵੇ। ਪਤੀ ਨੂੰ ਵੀ ਜੌਂਆ ਦੇ ਆਟੇ ਦੇ 8 ਕੱਪ ਭੇਟ ਵਜੋਂ ਲੈ ਜਾਣੇ ਚਾਹੀਦੇ ਹਨ। ਉਹ ਜੌਆਂ ਦੇ ਆਟੇ ਉੱਤੇ ਤੇਲ ਜਾਂ ਧੂਫ਼ ਨਾ ਪਾਵੇ। ਇਹ ਜੌਂਆ ਦਾ ਆਟਾ ਯਹੋਵਾਹ ਲਈ ਅਨਾਜ ਦੀ ਭੇਟ ਹੈ। ਇਹ ਇਸ ਲਈ ਦਿੱਤਾ ਗਿਆ ਹੈ ਕਿ ਪਤੀ ਈਰਖਾਲੂ ਹੈ। ਇਹ ਭੇਟ ਇਹ ਦਰਸਾਵੇਗੀ ਕਿ ਇਸ ਨੂੰ ਇਹ ਵਿਸ਼ਵਾਸ ਹੈ ਕਿ ਉਸਦੀ ਪਤਨੀ ਨੇ ਉਸ ਨਾਲ ਬੇਵਫ਼ਾਈ ਕੀਤੀ ਹੈ।"
15 então, esse homem trará a sua mulher perante o sacerdote e juntamente trará a sua oferta por ela: uma décima de efa de farinha de cevada, sobre a qual não deitará azeite, nem sobre ela porá incenso, porquanto é oferta de manjares de ciúmes, oferta memorativa, que traz a iniquidade à memória.
16 “ਜਾਜਕ ਔਰਤ ਨੂੰ ਯਹੋਵਾਹ ਦੇ ਸਨਮੁੱਖ ਲੈ ਜਾਵੇਗਾ ਅਤੇ ਉਸ ਨੂੰ ਉੱਥੇ ਯਹੋਵਾਹ ਦੇ ਸਾਹਮਣੇ ਖੜੀ ਕਰੇਗਾ।"
16 O sacerdote a fará chegar e a colocará perante o Senhor .
17 ਫ਼ੇਰ ਜਾਜਕ ਕੁਝ ਖਾਸ ਪਾਣੀ ਲਵੇਗਾ ਅਤੇ ਇਸ ਨੂੰ ਮਿੱਟੀ ਦੇ ਭਾਂਡੇ ਵਿੱਚ ਪਾਵੇਗਾ। ਜਾਜਕ ਪਵਿੱਤਰ ਤੰਬੂ ਦੇ ਫ਼ਰਸ਼ ਦੀ ਥੋੜੀ ਜਿਹੀ ਮਿੱਟੀ ਪਾਣੀ ਵਿੱਚ ਪਾ ਦੇਵੇਗਾ।"
17 O sacerdote tomará água santa num vaso de barro; também tomará do pó que houver no chão do tabernáculo e o deitará na água.
18 ਜਾਜਕ ਔਰਤ ਨੂੰ ਯਹੋਵਾਹ ਦੇ ਸਾਹਮਣੇ ਖੜ੍ਹਾ ਹੋਣ ਲਈ ਮਜ਼ਬੂਰ ਕਰੇਗਾ। ਫ਼ੇਰ ਉਹ ਉਸ ਦੇ ਵਾਲ ਖੋਲ੍ਹ ਦੇਵੇਗਾ ਅਤੇ ਅਨਾਜ ਦੀ ਭੇਟ ਉਸ ਦੇ ਹੱਥ ਉੱਤੇ ਪਾ ਦੇਵੇਗਾ। ਇਹ ਉਹੀ ਜੌਂਆ ਦਾ ਆਟਾ ਹੈ ਜਿਹੜਾ ਉਸ ਦੇ ਪਤੀ ਨੇ ਦਿੱਤਾ ਸੀ ਕਿਉਂਕਿ ਉਹ ਈਰਖਾਲੂ ਹੋ ਗਿਆ ਸੀ। ਉਸ ਵਕਤ ਉਹ ਕੌੜੇ ਪਾਣੀ ਵਾਲਾ ਭਾਂਡਾ ਫ਼ੜੇਗਾ, ਜੋ ਸਰਾਪ ਲਿਆਉਂਦਾ ਹੈ।"
18 Apresentará a mulher perante o Senhor e soltará a cabeleira dela; e lhe porá nas mãos a oferta memorativa de manjares, que é a oferta de manjares dos ciúmes. A água amarga, que traz consigo a maldição, estará na mão do sacerdote.
19 “ਫ਼ੇਰ ਜਾਜਕ ਔਰਤ ਨੂੰ ਆਖੇਗਾ ਕਿ ਉਸ ਨੂੰ ਝੂਠ ਨਹੀਂ ਬੋਲਣਾ ਚਾਹੀਦਾ ਉਸ ਨੂੰ ਸੱਚ ਬੋਲਣ ਦਾ ਇਕਰਾਰ ਕਰਨਾ ਚਾਹੀਦਾ ਹੈ। ਜਾਜਕ ਉਸ ਨੂੰ ਆਖੇਗਾ: ‘ਜੇ ਤੂੰ ਕਿਸੇ ਹੋਰ ਆਦਮੀ ਨਾਲ ਨਹੀਂ ਸੁੱਤੀ, ਅਤੇ ਜੇ ਤੂੰ ਆਪਣੇ ਵਿਆਹੁਤਾ ਜੀਵਨ ਵਿੱਚ ਆਪਣੇ ਪਤੀ ਨਾਲ ਬੇਵਫ਼ਾਈ ਨਹੀਂ ਕੀਤੀ, ਤਾਂ ਇਹ ਪਾਣੀ ਜਿਹੜਾ ਮੁਸੀਬਤ ਪੈਦਾ ਕਰਦਾ ਹੈ, ਤੈਨੂੰ ਨੁਕਸਾਨ ਨਹੀਂ ਪਹੁੰਚਾਏਗਾ।"
19 O sacerdote a conjurará e lhe dirá: Se ninguém contigo se deitou, e se não te desviaste para a imundícia, estando sob o domínio de teu marido, destas águas amargas, amaldiçoantes, serás livre.
20 ਪਰ ਜੇ ਤੂੰ ਆਪਣੇ ਪਤੀ ਦੇ ਖਿਲਾਫ਼ ਪਾਪ ਕੀਤਾ ਹੈ ਜੇ ਤੂੰ ਉਸ ਆਦਮੀ ਨਾਲ ਜਿਨਸੀ ਸੰਬੰਧ ਰੱਖੇ ਹਨ ਜਿਹੜਾ ਤੇਰਾ ਪਤੀ ਨਹੀਂ ਹੈ ਫ਼ੇਰ ਤੂੰ ਪਵਿੱਤਰ ਨਹੀਂ ਹੈ।"
20 Mas, se te desviaste, quando sob o domínio de teu marido, e te contaminaste, e algum homem, que não é o teu marido, se deitou contigo
21 ਜੇ ਇਹ ਗੱਲ ਸੱਚ ਹੈ, ਫ਼ੇਰ ਤੂੰ ਬਹੁਤ ਦੁੱਖ ਭੋਗੇਗੀ ਜਦੋਂ ਤੂੰ ਇਹ ਖਾਸ ਪਾਣੀ ਪੀਵੇਂਗੀ। ਤੂੰ ਕੋਈ ਔਲਾਦ ਪੈਦਾ ਨਹੀਂ ਕਰ ਸੱਕੇਂਗੀ। ਅਤੇ ਜੇ ਤੂੰ ਹੁਣ ਗਰਭਵਤੀ ਹੈ ਤਾਂ ਤੇਰਾ ਬੱਚਾ ਗਿਰ ਜਾਵੇਗਾ। ਤਾਂ ਤੇਰੇ ਲੋਕ ਤੈਨੂੰ ਛੱਡ ਦੇਣਗੇ ਅਤੇ ਤੇਰੇ ਬਾਰੇ ਮੰਦਾ ਬੋਲਣਗੇ।’ “ਫ਼ੇਰ ਜਾਜਕ ਨੂੰ ਉਸ ਔਰਤ ਨੂੰ ਯਹੋਵਾਹ ਅੱਗੇ ਇੱਕ ਖਾਸ ਇਕਰਾਰ ਕਰਨ ਲਈ ਆਖਣਾ ਚਾਹੀਦਾ ਹੈ। ਔਰਤ ਇਸ ਬਾਰੇ ਸਹਿਮਤ ਹੋਣੀ ਚਾਹੀਦੀ ਹੈ ਕਿ ਜੇ ਉਹ ਝੂਠ ਬੋਲੇ ਤਾਂ ਇਹ ਬੁਰੀਆਂ ਗੱਲਾਂ ਉਸ ਨਾਲ ਵਾਪਰਨਗੀਆਂ।"
21 (então, o sacerdote fará que a mulher tome o juramento de maldição e lhe dirá), o Senhor te ponha por maldição e por praga no meio do teu povo, fazendo-te o Senhor descair a coxa e inchar o ventre;
22 ਜਾਜਕ ਨੂੰ ਆਖਣਾ ਚਾਹੀਦਾ ਹੈ, ‘ਤੈਨੂੰ ਇਹ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ ਜਿਹੜਾ ਮੁਸੀਬਤ ਦਿੰਦਾ ਹੈ। ਜੇ ਤੂੰ ਪਾਪ ਕੀਤਾ ਹੈ ਤਾਂ ਤੂੰ ਬੱਚੇ ਪੈਦਾ ਕਰਨ ਦੇ ਯੋਗ ਨਹੀਂ ਰਹੇਂਗੀ ਅਤੇ ਜਿਹੜਾ ਬੱਚਾ ਤੇਰੇ ਗਰਭ ਵਿੱਚ ਹੈ ਉਹ ਜੰਮਣ ਤੋਂ ਪਹਿਲਾ ਹੀ ਮਰ ਜਾਵੇਗਾ।’ ਅਤੇ ਔਰਤ ਨੂੰ ਆਖਣਾ ਚਾਹੀਦਾ ਹੈ: ‘ਜੋ ਤੁਸੀਂ ਆਖਦੇ ਹੋ ਮੈਂ ਕਰਨ ਲਈ ਸਹਿਮਤ ਹਾਂ।’"
22 e esta água amaldiçoante penetre nas tuas entranhas, para te fazer inchar o ventre e te fazer descair a coxa. Então, a mulher dirá: Amém! Amém!
23 “ਜਾਜਕ ਨੂੰ ਇਹ ਚਿਤਾਵਨੀਆਂ ਸੂਚੀ ਉੱਤੇ ਲਿਖ ਦੇਣੀਆ ਚਾਹੀਦੀਆਂ ਹਨ। ਫ਼ੇਰ ਉਸ ਨੂੰ ਇਨ੍ਹਾਂ ਸ਼ਬਦਾ ਨੂੰ ਪਾਣੀ ਵਿੱਚ ਘੋਲ ਦੇਣਾ ਚਾਹੀਦਾ ਹੈ।"
23 O sacerdote escreverá estas maldições num livro e, com a água amarga, as apagará.
24 ਫ਼ੇਰ ਉਸ ਔਰਤ ਨੂੰ ਉਹ ਪਾਣੀ ਪੀਣਾ ਚਾਹੀਦਾ ਹੈ ਜਿਹੜਾ ਮੁਸੀਬਤ ਲਿਆਉਂਦਾ ਹੈ। ਇਹ ਪਾਣੀ ਉਸ ਵਿੱਚ ਦਾਖਲ ਹੋ ਜਾਵੇਗਾ, ਅਤੇ ਜੇ ਉਹ ਦੋਸ਼ੀ ਹੈ, ਤਾਂ ਇਹ ਉਸ ਨੂੰ ਬਹੁਤ ਦੁੱਖ ਦੇਵੇਗਾ।"
24 E fará que a mulher beba a água amarga, que traz consigo a maldição; e, sendo bebida, lhe causará amargura.
25 “ਫ਼ੇਰ ਜਾਜਕ ਉਸ ਕੋਲੋਂ ਅਨਾਜ ਦੀ ਭੇਟ (ਈਰਖਾ ਦੀ ਭੇਟ) ਲੈ ਲਵੇਗਾ ਅਤੇ ਇਸ ਨੂੰ ਯਹੋਵਾਹ ਅੱਗੇ ਉੱਚਾ ਚੁੱਕੇਗਾ ਅਤੇ ਇਸ ਨੂੰ ਜਗਵੇਦੀ ਕੋਲ ਲਿਆਵੇਗਾ।"
25 Da mão da mulher tomará o sacerdote a oferta de manjares de ciúmes e a moverá perante o Senhor ; e a trará ao altar.
26 ਜਾਜਕ ਆਪਣੇ ਹੱਥਾਂ ਵਿੱਚ ਕੁਝ ਅਨਾਜ ਲਵੇਗਾ ਅਤੇ ਇਸ ਨੂੰ ਜਗਵੇਦੀ ਉੱਤੇ ਰੱਖ ਦੇਵੇਗਾ ਅਤੇ ਇਸ ਨੂੰ ਸਾੜ ਦੇਵੇਗਾ। ਇਸਤੋਂ ਮਗਰੋਂ ਉਹ ਔਰਤ ਨੂੰ ਪਾਣੀ ਪੀਣ ਲਈ ਆਖੇਗਾ।"
26 Tomará um punhado da oferta de manjares, da oferta memorativa, e sobre o altar o queimará; e, depois, dará a beber a água à mulher.
27 ਜੇ ਉਸ ਔਰਤ ਨੇ ਆਪਣੇ ਪਤੀ ਦੇ ਖਿਲਾਫ਼ ਪਾਪ ਕੀਤਾ ਹੈ। ਤਾਂ ਪਾਣੀ ਉਸ ਨੂੰ ਮੁਸੀਬਤ ਵਿੱਚ ਪਾਵੇਗਾ। ਪਾਣੀ ਉਸ ਦੇ ਸ਼ਰੀਰ ਵਿੱਚ ਜਾਵੇਗਾ ਅਤੇ ਬਹੁਤ ਦੁੱਖ ਦੇਵੇਗਾ। ਜਿਹੜਾ ਵੀ ਬੱਚਾ ਉਸ ਦੇ ਗਰਭ ਵਿੱਚ ਹੋਵੇਗਾ ਉਹ ਜੰਮਣ ਤੋਂ ਪਹਿਲਾਂ ਹੀ ਮਰ ਜਾਵੇਗਾ ਅਤੇ ਉਹ ਫ਼ੇਰ ਕਦੇ ਵੀ ਬੱਚੇ ਪੈਦਾ ਨਹੀਂ ਕਰ ਸੱਕੇਗੀ। ਸਾਰੇ ਲੋਕ ਉਸ ਦੇ ਵਿਰੁੱਧ ਹੋ ਜਾਣਗੇ।"
27 E, havendo-lhe dado a beber a água, será que, se ela se tiver contaminado, e a seu marido tenha sido infiel, a água amaldiçoante entrará nela para amargura, e o seu ventre se inchará, e a sua coxa descairá; a mulher será por maldição no meio do seu povo.
28 ਪਰ ਜੇ ਉਸ ਔਰਤ ਨੇ ਆਪਣੇ ਪਤੀ ਦੇ ਖਿਲਾਫ਼ ਕੋਈ ਪਾਪ ਨਹੀਂ ਕੀਤਾ ਅਤੇ ਉਹ ਪਵਿੱਤਰ ਹੈ, ਤਾਂ ਜਾਜਕ ਆਖੇਗਾ ਕਿ ਉਹ ਦੋਸ਼ੀ ਨਹੀਂ ਹੈ। ਫ਼ੇਰ ਉਹ ਸਾਧਾਰਣ ਹੋ ਜਾਵੇਗੀ ਅਤੇ ਬੱਚੇ ਪੈਦਾ ਕਰਨ ਦੇ ਯੋਗ ਹੋਵੇਗੀ।"
28 Se a mulher se não tiver contaminado, mas estiver limpa, então, será livre e conceberá.
29 “ਇਸ ਲਈ ਈਰਖਾ ਦੇ ਬਾਰੇ ਇਹ ਬਿਧੀ ਹੈ। ਇਹੀ ਹੈ ਜੋ ਤੁਹਾਨੂੰ ਉਦੋਂ ਕਰਨਾ ਚਾਹੀਦਾ ਹੈ ਜਦੋਂ ਕੋਈ ਔਰਤ ਆਪਣੇ ਵਿਆਹੁਤਾ ਜੀਵਨ ਵਿੱਚ ਪਤੀ ਦੇ ਖਿਲਾਫ਼ ਪਾਪ ਕਰਦੀ ਹੈ।"
29 Esta é a lei para o caso de ciúmes, quando a mulher, sob o domínio de seu marido, se desviar e for contaminada;
30 ਜੇਕਰ ਆਦਮੀ ਈਰਖਾਲੂ ਹੈ ਅਤੇ ਸ਼ੱਕ ਕਰਦਾ ਹੈ ਕਿ ਉਸਦੀ ਪਤਨੀ ਉਸ ਨਾਲ ਵਫ਼ਾਦਾਰ ਨਹੀਂ ਰਹੀ ਤਾਂ ਇਹੀ ਹੈ ਜੋ ਪਤੀ ਨੂੰ ਕਰਨਾ ਚਾਹੀਦਾ ਹੈ। ਜਾਜਕ ਔਰਤ ਨੂੰ ਯਹੋਵਾਹ ਦੇ ਸਨਮੁੱਖ ਖੜ੍ਹਾ ਹੋਣ ਲਈ ਆਖੇ ਅਤੇ ਇਹ ਸਾਰੀਆਂ ਗੱਲਾਂ ਕਰੇ ਇਹ ਬਿਧੀ ਹੈ।"
30 ou quando sobre o homem vier o espírito de ciúmes, e tiver ciúmes de sua mulher, apresente a mulher perante o Senhor , e o sacerdote nela execute toda esta lei.
31 ਪਤੀ ਕਿਸੇ ਗਲਤੀ ਦਾ ਦੋਸ਼ੀ ਨਹੀਂ ਹੋਵੇਗਾ। ਪਰ ਔਰਤ ਨੇ ਜੇ ਪਾਪ ਕੀਤਾ ਹੈ ਤਾਂ ਦੁੱਖ ਭੋਗੇਗੀ।”"
31 O homem será livre da iniquidade, porém a mulher levará a sua iniquidade.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 5, comparar traduções ou montar um estudo — tudo direto pelo WhatsApp.