Provérbios 10

Punjabi Bible (GL_PUNJABI) vs VC

Sair da comparação
VC Versão Católica
1 ਸੁਲੇਮਾਨ ਦੀਆਂ ਕਹਾਉਤਾਂ ਇਹ ਕਹਾਉਤਾਂ ਸੁਲੇਮਾਨ ਦੀਆਂ ਹਨ: ਇੱਕ ਸਿਆਣਾ ਪੁੱਤਰ ਆਪਣੇ ਪਿਤਾ ਨੂੰ ਪ੍ਰਸੰਨ ਕਰਦਾ ਹੈ। ਪਰ ਇੱਕ ਮੂਰਖ ਪੁੱਤਰ ਆਪਣੀ ਮਾਤਾ ਨੂੰ ਬਹੁਤ ਗ਼ਮਗ਼ੀਨ ਕਰਦਾ ਹੈ।"
1 O filho sábio é a alegria de seu pai; o insensato, porém, a aflição de sua mãe.
2 ਬਦ ਅਮਲਾਂ ਨਾਲ ਕਮਾਈ ਗਈ ਦੌਲਤ ਦੀ ਕੋਈ ਕੀਮਤ ਨਹੀਂ, ਪਰ ਧਰਮੀਅਤਾ ਤੁਹਾਨੂੰ ਮੌਤ ਤੋਂ ਬਚਾ ਸੱਕਦੀ ਹੈ।"
2 Tesouros mal adquiridos de nada servem, mas a justiça livra da morte.
3 ਯਹੋਵਾਹ ਕਦੇ ਵੀ ਇੱਕ ਚੰਗੇ ਵਿਅਕਤੀ ਨੂੰ ਭੁੱਖਿਆਂ ਨਹੀਂ ਮਰਨ ਦੇਵੇਗਾ, ਪਰ ਬੁਰੇ ਵਿਅਕਤੀ ਦੀਆਂ ਇੱਛਾਵਾਂ ਤੋਂ ਇਨਕਾਰ ਕਰਦਾ ਹੈ।"
3 O Senhor não deixa o justo passar fome, mas repele a cobiça do ímpio.
4 ਇੱਕ ਸੁਸਤ ਬੰਦਾ ਗਰੀਬ ਹੋਵੇਗਾ। ਪਰ ਮਿਹਨਤੀ ਬੰਦਾ ਅਮੀਰ ਹੋ ਜਾਵੇਗਾ।"
4 A mão preguiçosa causa a indigência; a mão diligente se enriquece.
5 ਇੱਕ ਸੂਝਵਾਨ ਪੁੱਤਰ ਗਰਮੀ ਵੇਲੇ ਫ਼ਸਲ ਇਕੱਠੀ ਕਰਦਾ ਹੈ, ਪਰ ਜਿਹੜਾ ਪੁੱਤਰ ਵਾਢੀ ਦੌਰਾਨ ਸੌਂ ਜਾਂਦਾ, ਬੇਇੱਜ਼ਤੀ ਲਿਆਉਂਦਾ ਹੈ।"
5 Quem recolhe no verão é um filho prudente; quem dorme na ceifa merece a vergonha.
6 ਨੇਕ ਬੰਦੇ ਨੂੰ ਅਸੀਸ ਦੇਣ ਲੋਕ ਪਰਮੇਸ਼ੁਰ ਨੂੰ ਬੇਨਤੀ ਕਰਦੇ ਹਨ। ਬੁਰੇ ਬੰਦੇ ਵੀ ਭਾਵੇਂ ਉਹੋ ਜਿਹੀਆਂ ਸ਼ੁਭ ਗੱਲਾਂ ਆਖਣ, ਪਰ ਉਨ੍ਹਾਂ ਦੇ ਬੋਲ ਸਿਰਫ਼ ਉਨ੍ਹਾਂ ਦੀਆਂ ਮੰਦੀਆਂ ਵਿਉਂਤੀਆਂ ਗੱਲਾਂ ਨੂੰ ਹੀ ਛੁਪਾਂਦੇ ਹਨ।"
6 As bênçãos descansam sobre a cabeça do justo, mas a boca dos maus oculta a injustiça.
7 ਇੱਕ ਧਰਮੀ ਵਿਅਕਤੀ ਹਮੇਸ਼ਾ ਪ੍ਰਸੰਨਤਾ ਨਾਲ ਯਾਦ ਕੀਤਾ ਜਾਵੇਗਾ ਪਰ ਇੱਕ ਦੁਸ਼ਟ ਵਿਅਕਤੀ ਦੇ ਨਾਮ ਦਾ ਜ਼ਿਕਰ ਕਰਨਾ ਸਿਰਫ਼ ਦੁਰਗੰਧ ਹੀ ਛੱਡੇਗਾ।"
7 A memória do justo alcança as bênçãos; o nome dos ímpios apodrecerá.
8 ਸਿਆਣਾ ਵਿਅਕਤੀ ਆਦੇਸ਼ਾਂ ਨੂੰ ਪ੍ਰਵਾਨ ਕਰ ਲੈਂਦਾ, ਪਰ ਇੱਕ ਮੂਰਖ ਜੋ ਆਪਣੇ ਮੂੰਹ ਤੇ ਕਾਬੂ ਨਹੀਂ ਰੱਖ ਸੱਕਦਾ ਡਿੱਗ ਪਵੇਗਾ।"
8 O sábio de coração recebe os preceitos, mas o insensato caminha para a ruína.
9 ਇੱਕ ਇਮਾਨਦਾਰ ਆਦਮੀ ਹਮੇਸ਼ਾਂ ਸੁਰੱਖਿਅਤ ਰਹਿੰਦਾ, ਜਦਕਿ ਧੋਖੇਬਾਜ਼ ਵਿਅਕਤੀ ਫ਼ੜਿਆ ਜਾਂਦਾ।"
9 Quem anda na integridade caminha com segurança, mas quem emprega astúcias será descoberto.
10 ਉਹ ਬੰਦਾ ਜਿਹੜਾ ਸੱਚ ਨੂੰ ਛੁਪਾਉਂਦਾ, ਮੁਸੀਬਤ ਪੈਦਾ ਕਰਦਾ ਹੈ ਅਤੇ ਇੱਕ ਮੂਰਖ ਜਿਹੜਾ ਆਪਣੇ ਮੂੰਹ ਤੇ ਕਾਬੂ ਨਹੀਂ ਰੱਖ ਸੱਕਦਾ ਡਿੱਗ ਪਵੇਗਾ।"
10 Quem pisca os olhos traz desgosto, mas o que repreende com franqueza procura a paz.
11 ਇੱਕ ਧਰਮੀ ਵਿਅਕਤੀ ਦੀ ਆਖਣੀ ਜੀਵਨ ਦਾ ਸਰੋਤ ਹੈ। ਪਰ ਦੁਸ਼ਟ ਲੋਕਾਂ ਦਾ ਮੂੰਹ ਹਿੰਸਾ ਲਈ ਢੱਕਣ ਹੁੰਦਾ ਹੈ।"
11 A boca do justo é uma fonte de vida; a do ímpio, porém, esconde injustiça.
12 ਨਫ਼ਰਤ ਦਲੀਲਬਾਜ਼ੀ ਵੱਧਾਉਂਦੀ ਹੈ ਜਦਕਿ ਪਿਆਰ ਹਰ ਗਲਤੀ ਨੂੰ ਮੁਆਫ ਕਰ ਦਿੰਦਾ ਹੈ।"
12 O ódio desperta rixas; a caridade, porém, supre todas as faltas.
13 ਸਿਆਣਪ ਸਮਝਣ ਵਾਲੇ ਲੋਕਾਂ ਦੇ ਬੁਲ੍ਹਾਂ ਤੇ ਪਾਈ ਜਾਂਦੀ ਹੈ। ਪਰ ਜਿਸ ਵਿਅਕਤੀ ਨੂੰ ਸੂਝ ਦੀ ਕਮੀ ਹੈ ਉਸ ਨੂੰ ਮਾਰ ਦੀ ਜਰੂਰਤ ਹੈ।"
13 Nos lábios do sábio encontra-se a sabedoria; no dorso do insensato a correção.
14 ਸਿਆਣੇ ਲੋਕ ਹਮੇਸ਼ਾ ਗਿਆਨ ਹਾਸਿਲ ਕਰਦੇ ਰਹਿੰਦੇ ਹਨ, ਪਰ ਮੂਰਖ ਲੋਕਾਂ ਦੇ ਸ਼ਬਦ ਬਰਬਾਦੀ ਨੂੰ ਸੱਦਾ ਦਿੰਦੇ ਹਨ।"
14 Os sábios entesouram a sabedoria, mas a boca do tolo é uma desgraça sempre ameaçadora.
15 ਦੌਲਤ ਅਮੀਰ ਆਦਮੀ ਦੀ ਰੱਖਿਆ ਕਰਦੀ ਹੈ। ਅਤੇ ਗਰੀਬੀ ਗਰੀਬ ਆਦਮੀ ਨੂੰ ਤਬਾਹ ਕਰ ਦਿੰਦੀ ਹੈ।"
15 A fortuna do rico é a sua cidade forte; a pobreza dos indigentes ocasiona-lhes ruína.
16 ਇੱਕ ਧਰਮੀ ਵਿਅਕਤੀ ਦਾ ਕੰਮ ਇਨਾਮ ਵਜੋਂ ਜੀਵਨ ਕਮਾਉਣ ਦਾ ਹੈ, ਪਰ ਇੱਕ ਦੁਸ਼ਟ ਵਿਅਕਤੀ ਆਪਣੇ ਪਾਪਾਂ ਤੋਂ ਸਜ਼ਾ ਕਮਾਉਂਦਾ ਹੈ।"
16 O salário do justo é para a vida; o fruto do ímpio produz o pecado.
17 ਉਸ ਵਿਅਕਤੀ ਲਈ ਜਿਹੜਾ ਅਨੁਸ਼ਾਸ਼ਨ ਤੇ ਚੱਲਦਾ, ਜੀਵਨ ਦਾ ਰਾਹ ਬਹੁਤ ਸਾਫ਼ ਹੋ ਜਾਂਦਾ ਹੈ, ਪਰ ਜਿਹੜਾ ਵਿਅਕਤੀ ਸੁਧਾਰ ਨੂੰ ਨਾਮੰਜ਼ੂਰ ਕਰਦਾ ਹੈ, ਭਟਕ ਜਾਂਦਾ ਹੈ।"
17 O que observa a disciplina está no caminho da vida; anda errado o que esquece a repressão.
18 ਜਿਹੜਾ ਵਿਅਕਤੀ ਨਫ਼ਰਤ ਨੂੰ ਛੁਪਾਉਂਦਾ ਹੈ ਝੂਠਾ ਹੈ, ਪਰ ਜਿਹੜਾ ਅਫ਼ਵਾਹਾਂ ਫੈਲਾਉਂਦਾ ਹੈ ਮੂਰਖ ਹੈ।"
18 Quem dissimula o ódio é um mistificador; um insensato o que profere calúnias.
19 ਬਹੁਤ ਜ਼ਿਆਦਾ ਬੋਲਣ ਦਾ ਨਤੀਜਾ, ਬਹੁਤਾ ਪਾਪ ਹੁੰਦਾ ਹੈ, ਪਰ ਜਿਹੜਾ ਆਪਣਾ ਮੂੰਹ ਬੰਦ ਰੱਖਦਾ, ਸਿਆਣਾ ਬਣ ਜਾਵੇਗਾ।"
19 Não pode faltar o pecado num caudal de palavras; quem modera os lábios é um homem prudente.
20 ਨੇਕ ਬੰਦੇ ਦੇ ਸ਼ਬਦ ਸ਼ੁੱਧ ਚਾਂਦੀ ਵਰਗੇ ਹਨ। ਪਰ ਬੁਰੇ ਬੰਦੇ ਦੇ ਵਿੱਚਾਰਾਂ ਦੀ ਕੋਈ ਕੀਮਤ ਨਹੀਂ।"
20 A língua do justo é prata finíssima; o coração dos maus, porém, para nada serve.
21 ਨੇਕ ਬੰਦੇ ਦੇ ਸ਼ਬਦ ਹੋਰ ਬਹੁਤ ਲੋਕਾਂ ਦਾ ਭਲਾ ਕਰਦੇ ਹਨ। ਪਰ ਮੂਰਖ ਬੰਦਾ ਸੂਝ ਦੀ ਕਮੀ ਕਾਰਣ ਮਰ ਜਾਂਦਾ ਹੈ।"
21 Os lábios dos justos nutrem a muitos; mas os néscios perecem por falta de inteligência.
22 ਯਹੋਵਾਹ ਦੀ ਅਸੀਸ, ਇਹੀ ਹੈ ਜੋ ਕਿਸੇ ਨੂੰ ਅਮੀਰ ਬਣਾਉਂਦੀ ਹੈ ਅਤੇ ਇਸ ਨਾਲ ਕੋਈ ਕਸ਼ਟ ਨਹੀਂ ਝੱਲਣਾ ਪੈਂਦਾ।"
22 É a bênção do Senhor que enriquece; o labor nada acrescenta a ela.
23 ਮੂਰਖ ਬੰਦਾ ਗ਼ਲਤ ਕੰਮ ਕਰਕੇ ਖੁਸ਼ ਹੁੰਦਾ ਹੈ। ਪਰ ਸਮਝਦਾਰ ਆਦਮੀ ਸਿਆਣਪ ਤੋਂ ਪ੍ਰਸੰਨਤਾ ਪਾਉਂਦਾ ਹੈ।"
23 É um divertimento para o ímpio praticar o mal; e para o sensato, ser sábio.
24 ਜਿਸ ਚੀਜ਼ ਤੋਂ ਇੱਕ ਦੁਸ਼ਟ ਵਿਅਕਤੀ ਭੈ ਖਾਂਦਾ ਹੈ, ਉਹ ਉਸੇ ਉਤੇ ਆ ਜਾਂਦਾ ਹੈ। ਪਰ ਇੱਕ ਧਰਮੀ ਵਿਅਕਤੀ ਦੀਆਂ ਇੱਛਾਵਾਂ ਪੂਰੀਆਂ ਕੀਤੀਆਂ ਜਾਣਗੀਆਂ।"
24 O que receia o mal, este cai sobre ele. O desejo do justo lhe é concedido.
25 ਦੁਸ਼ਟ ਆਦਮੀ ਅਚਾਨਕ ਆਲੋਪ ਹੋ ਜਾਣਗੇ ਜਿਵੇਂ ਕਿ ਹਨੇਰੀ ਦੁਆਰਾ ਉਡਾਏ ਗਏ ਹੋਣ, ਪਰ ਇੱਕ ਧਰਮੀ ਆਦਮੀ ਹਮੇਸ਼ਾ ਲਈ ਖੜ੍ਹਾ ਰਹੇਗਾ।"
25 Quando passa a tormenta, desaparece o perverso, mas o justo descansa sobre fundamentos duráveis.
26 ਕਦੇ ਵੀ ਸੁਸਤ ਬੰਦੇ ਕੋਲੋਂ ਆਪਣਾ ਕੰਮ ਨਾ ਕਰਾਓ, ਕਿਉਂ ਕਿ ਉਹ ਤੁਹਾਨੂੰ ਤੁਹਾਡੇ ਮੂੰਹ ਵਿੱਚ ਸਿਰਕੇ ਵਾਂਗ ਜਾਂ ਅੱਖਾਂ ਵਿੱਚ ਧੂੰਆਂ ਪੈ ਜਾਣ ਵਾਂਗ, ਖਿਝਾਵੇਗਾ।"
26 Como o vinagre nos dentes e a fumaça nos olhos, assim é o preguiçoso para os que o mandam.
27 ਯਾਹੋਵਾਹ ਲਈ ਇੱਜ਼ਤ ਜੀਵਨ ਵੱਧਾਉਂਦੀ ਹੈ, ਪਰ ਦੁਸ਼ਟ ਵਿਅਕਤੀ ਦੇ ਜੀਵਨ ਦੇ ਵਰ੍ਹੇ ਘਟਾ ਦਿੱਤੇ ਜਾਂਦੇ ਹਨ।"
27 O temor do Senhor prolonga os dias, mas os anos dos ímpios serão abreviados.
28 ਧਰਮੀ ਬੰਦੇ ਦੀ ਆਸ ਖੁਸ਼ੀ ਲਿਆਉਂਦੀ ਹੈ। ਪਰ ਦੁਸ਼ਟ ਲੋਕਾਂ ਦੀਆਂ ਆਸਾਂ ਬਰਬਾਦ ਕੀਤੀਆਂ ਜਾਣਗੀਆਂ।"
28 A expectativa dos justos causa alegria; a esperança dos ímpios, porém, perecerá.
29 ਇੱਕ ਇਮਾਨਦਾਰ ਆਦਮੀ ਲਈ, ਯਹੋਵਾਹ ਦਾ ਰਸਤਾ ਸ਼ਰਣ ਹੈ ਪਰ ਉਨ੍ਹਾਂ ਲਈ ਜੋ ਬਦੀ ਕਰਦੇ ਹਨ, ਇਹ ਤਬਾਹੀ ਹੈ।"
29 Para o homem íntegro o Senhor é uma fortaleza, mas é a ruína dos que fazem o mal.
30 ਇੱਕ ਧਰਮੀ ਆਦਮੀ ਨੂੰ ਕਦੇ ਵੀ ਉਜਾੜਿਆ ਨਹੀਂ ਜਾਵੇਗਾ ਪਰ ਦੁਸ਼ਟ ਲੋਕਾਂ ਨੂੰ ਧਰਤੀ ਉੱਤੇ ਨਹੀਂ ਰਹਿਣ ਦਿੱਤਾ ਜਾਵੇਗਾ।"
30 Jamais o justo será abalado, mas os ímpios não habitarão a terra.
31 ਧਰਮੀ ਬੰਦੇ ਦਾ ਮੂੰਹ ਸਿਆਣਪ ਪੈਦਾ ਕਰਦਾ ਹੈ ਪਰ ਜਿਹੜੀ ਜੁਬਾਨ, ਬਗ਼ਾਵਤ ਲਈ ਬੋਲਦੀ ਹੈ ਕੱਟ ਦਿੱਤੀ ਜਾਵੇਗੀ।"
31 A boca do justo produz sabedoria, mas a língua perversa será arrancada.
32 ਇੱਕ ਧਰਮੀ ਵਿਅਕਤੀ ਦੇ ਬੁਲ੍ਹ ਜਾਣਦੇ ਹਨ ਕਿ ਕੀ ਮੰਜੂਰਸ਼ੁਦਾ ਹੈ, ਪਰ ਇੱਕ ਦੁਸ਼ਟ ਵਿਅਕਤੀ ਬਗ਼ਾਵਤ ਲਈ ਬੋਲਦਾ ਹੈ।"
32 Os lábios do justo sabem dizer o que é agradável; a boca dos maus, o que é mal.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 10, comparar traduções ou montar um estudo — tudo direto pelo WhatsApp.