Provérbios 11

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ।"
1 O uso de balanças desonestas é detestável para o S enhor , mas ele se alegra com pesos exatos.
2 ਹੰਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ।"
2 O orgulho leva à desgraça, mas com a humildade vem a sabedoria.
3 ਇਮਾਨਦਾਰ ਲੋਕਾਂ ਦੀ ਇਮਾਨਦਾਰੀ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੀ ਹੈ, ਪਰ ਧੋਖੇਬਾਜ਼ਾਂ ਦੀ ਘ੍ਰਿਣਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ।"
3 A honestidade guia os justos; a desonestidade destrói os desleais.
4 ਜਦੋਂ ਪਰਮੇਸ਼ੁਰ ਲੋਕਾਂ ਦਾ ਨਿਆਂ ਕਰਦਾ ਹੈ, ਦੌਲਤ ਦਾ ਕੋਈ ਮੁੱਲ ਨਹੀਂ ਹੁੰਦਾ। ਪਰ ਨੇਕੀ ਤੁਹਾਨੂੰ ਮੌਤ ਤੋਂ ਬਚਾਉਂਦੀ ਹੈ।"
4 As riquezas de nada ajudarão no dia do juízo, mas uma vida justa livra da morte.
5 ਇਮਾਨਦਾਰ ਲੋਕਾਂ ਦੀ ਨੇਕੀ ਉਨ੍ਹਾਂ ਦੇ ਰਾਹਾਂ ਨੂੰ ਸਫਲ ਬਣਾਉਂਦੀ ਹੈ, ਪਰ ਇੱਕ ਦੁਸ਼ਟ ਆਦਮੀ ਦੀ ਦੁਸ਼ਟਤਾ ਉਸ ਦੇ ਪਤਨ ਦਾ ਕਾਰਣ ਬਣਦੀ ਹੈ।"
5 A integridade dirige os passos do justo, mas o peso do pecado cai sob os perversos.
6 ਨੇਕੀ ਇਮਾਨਦਾਰ ਲੋਕਾਂ ਨੂੰ ਬਚਾਉਂਦੀ ਹੈ। ਪਰ ਕਪਟੀ ਲੋਕ ਆਪਣੀਆਂ ਖੁਦ ਦੀਆਂ ਵਿਉਂਤਾਂ ਕਾਰਣ ਹੀ ਫ਼ਸ ਜਾਂਦੇ ਹਨ।"
6 A justiça dos justos os livra; a ambição dos desleais os apanha numa armadilha.
7 ਜਦੋਂ ਕੋਈ ਦੁਸ਼ਟ ਆਦਮੀ ਮਰਦਾ ਹੈ, ਉਸ ਨੂੰ ਕੋਈ ਉਮੀਦ ਨਹੀਂ ਹੁੰਦੀ, ਜੋ ਉਮੀਦਾਂ ਉਸ ਨੂੰ ਆਪਣੀ ਸ਼ਕਤੀ ਉੱਤੇ ਸਨ ਬੇਕਾਰ ਹਨ।"
7 Quando o perverso morre, sua esperança morre com ele, pois confiou na própria força.
8 ਨੇਕ ਬੰਦਾ ਮੁਸੀਬਤਾਂ ਤੋਂ ਬਚ ਜਾਂਦਾ ਹੈ ਤੇ ਉਹ ਮੁਸੀਬਤਾਂ ਇਸਦੀ ਬਜਾਇ ਕਿਸੇ ਦੁਸ਼ਟ ਆਦਮੀ ਤੇ ਆ ਪੈਣਗੀਆਂ।"
8 O justo é salvo da angústia, mas o perverso a recebe em lugar dele.
9 ਇੱਕ ਕਪਟੀ ਵਿਅਕਤੀ ਆਪਣੀਆਂ ਗੱਲਾਂ ਨਾਲ ਆਪਣੇ ਗੁਆਢੀ ਨੂੰ ਤਬਾਹ ਕਰ ਦਿੰਦਾ ਹੈ ਪਰ ਧਰਮੀ ਲੋਕ ਆਪਣੀ ਸਮਝਦਾਰੀ ਦੁਆਰਾ ਬਚ ਨਿਕਲਦੇ ਹਨ।"
9 O hipócrita, com suas palavras, destrói seus amigos, mas o conhecimento livra os justos.
10 ਇੱਕ ਧਰਮੀ ਵਿਅਕਤੀ ਦੀ ਸਫਲਤਾ ਪੂਰੇ ਸ਼ਹਿਰ ਨੂੰ ਖੁਸ਼ ਕਰ ਦਿੰਦੀ ਹੈ, ਪਰ ਉੱਥੇ ਬੇਅੰਤ ਆਨੰਦ ਮਾਣ ਹੁੰਦਾ ਜਦੋਂ ਕਿਸੇ ਦੁਸ਼ਟ ਦਾ ਵਿਨਾਸ਼ ਹੁੰਦਾ ਹੈ।"
10 A cidade inteira comemora o sucesso dos justos; todos gritam de alegria quando morrem os perversos.
11 ਜਦੋਂ ਨੇਕ ਵਿਅਕਤੀ ਨੂੰ ਅਸੀਸ ਮਿਲਦੀ ਹੈ, ਪੂਰੇ ਸ਼ਹਿਰ ਨੂੰ ਫ਼ਾਇਦਾ ਹੁੰਦਾ ਹੈ ਪਰ ਦੁਸ਼ਟ ਲੋਕਾਂ ਦੀਆਂ ਗੱਲਾਂ ਇਸ ਨੂੰ ਹੇਠਾਂ ਲਾਹ ਦਿੰਦੀਆਂ ਹਨ।"
11 A cidade prospera pelos benefícios que os justos trazem, mas as palavras dos perversos a destroem.
12 ਸਦ ਭਾਵਨਾ ਤੋਂ ਕੋਰਾ ਬੰਦਾ ਆਪਣੇ ਗਵਾਂਢੀਆਂ ਦੀ ਨਿੰਦਿਆ ਕਰਦਾ ਹੈ। ਪਰ ਸਿਆਣਾ ਆਦਮੀ ਜਾਣਦਾ ਹੈ ਕਿ ਕਦੋਂ ਚੁੱਪ ਰਹਿਣਾ ਹੈ।"
12 É falta de bom senso desprezar o próximo; a pessoa sensata permanece calada.
13 ਇੱਕ ਗੱਪੀ ਆਦਮੀ ਜਿੱਥੇ ਵੀ ਜਾਂਦਾ ਭੇਤ ਖੋਲ੍ਹ ਦਿੰਦਾ, ਪਰ ਜਿਸ ਆਦਮੀ ਤੇ ਭਰੋਸਾ ਕੀਤਾ ਜਾ ਸੱਕਦਾ ਭੇਤ ਰੱਖਦਾ ਹੈ।"
13 O fofoqueiro espalha segredos, mas a pessoa confiável sabe guardar confidências.
14 ਜਦੋਂ ਕੋਈ ਰਾਹਨੁਮਾਈ ਨਹੀਂ ਹੁੰਦੀ, ਕੌਮ ਦਾ ਪਤਨ ਹੋ ਜਾਂਦਾ। ਪਰ ਅਨੇਕ ਸਲਾਹਕਾਰ ਸਫ਼ਲਤਾ ਪ੍ਰਪੱਕ ਬਣਾਉਂਦੇ ਹਨ।"
14 Sem uma liderança sábia, a nação cai; ter muitos conselheiros lhe dá segurança.
15 ਜੇ ਤੁਸੀਂ ਕਿਸੇ ਹੋਰ ਬੰਦੇ ਦਾ ਕਰਜ਼ਾ ਅਦਾ ਕਰਨ ਦਾ ਇਕਰਾਰ ਕਰੋਂਗੇ ਤਾਂ ਤੁਹਾਨੂੰ ਅਫ਼ਸੋਸ ਹੋਵੇਗਾ। ਜੇ ਤੁਸੀਂ ਇਹੋ ਜਿਹੇ ਇਕਰਾਰ ਕਰਨ ਤੋਂ ਇਨਕਾਰ ਕਰ ਦਿਉਂਗੇ ਤਾਂ ਬਚੇ ਰਹੋਂਗੇ।"
15 Quem aceita ser fiador terá problemas; quem evita esse compromisso está seguro.
16 ਇੱਕ ਦਯਾਵਾਨ ਔਰਤ ਇੱਜ਼ਤ ਹਾਸਿਲ ਕਰਦੀ ਹੈ। ਪਰ ਬੇਰਹਿਮ ਆਦਮੀ ਸਿਰਫ਼ ਦੌਲਤ ਹੀ ਹਾਸਿਲ ਕਰਦੇ ਹਨ।"
16 A mulher bondosa ganha respeito; tudo que os homens cruéis obtêm é riqueza.
17 ਇੱਕ ਦਿਆਲੂ ਆਦਮੀ ਆਪਣੇ ਲਈ ਹਮੇਸ਼ਾ ਚੰਗਾ ਕਰਦਾ ਹੈ, ਪਰ ਇੱਕ ਜ਼ੁਲਮੀ ਵਿਅਕਤੀ ਆਪਣੇ-ਆਪ ਲਈ ਉਦਾਸੀ ਲਿਆਉਂਦਾ ਹੈ।"
17 Quem faz o bem beneficia a si mesmo; quem pratica o mal só se prejudica.
18 ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ।"
18 A riqueza do perverso dura apenas um momento, mas a recompensa do justo é duradoura.
19 ਸੱਚਮੁੱਚ, ਨੇਕੀ ਜੀਵਨ ਦਿੰਦੀ ਹੈ। ਪਰ ਬੁਰੇ ਬੰਦੇ ਬਦੀ ਦੇ ਪਿੱਛੇ ਦੌੜਦੇ ਹਨ ਤੇ ਉਨ੍ਹਾਂ ਨੂੰ ਮੌਤ ਮਿਲਦੀ ਹੈ।"
19 O justo encontra a vida; o perverso encontra a morte.
20 ਯਹੋਵਾਹ ਬੁਰਾਈ ਕਰਨ ਵਾਲੇ ਲੋਕਾਂ ਨੂੰ ਨਫ਼ਰਤ ਕਰਦਾ, ਪਰ ਉਨ੍ਹਾਂ ਨਾਲ ਖੁਸ਼ ਹੁੰਦਾ ਜੋ ਆਪਣੇ ਰਾਹਾਂ ਵਿੱਚ ਨਿਰਦੋਸ਼ ਹੁੰਦੇ ਹਨ।"
20 Os perversos de coração são detestáveis para o S enhor , mas ele se alegra com os que andam em integridade.
21 ਇਹ ਠੀਕ ਹੈ ਕਿ ਇੱਕ ਦੁਸ਼ਟ ਆਦਮੀ ਨੂੰ ਅਵੱਸ਼ ਸਜ਼ਾ ਮਿਲੇਗੀ, ਪਰ ਧਰਮੀ ਲੋਕ ਅਤੇ ਉਨ੍ਹਾਂ ਦੇ ਬੱਚੇ ਆਜ਼ਾਦ ਹੋ ਜਾਣਗੇ।"
21 O perverso certamente será castigado, mas os justos serão poupados.
22 ਇੱਕ ਖੂਬਸੂਰਤ ਔਰਤ ਜਿਸ ਨੂੰ ਸੂਝ ਦੀ ਕਮੀ ਹੋਵੇ, ਇਹ ਇੱਕ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ ਵਾਂਗ ਹੁੰਦੀ ਹੈ।"
22 A mulher bonita, mas indiscreta, é como anel de ouro em focinho de porco.
23 ਇੱਕ ਸੱਜਣ ਆਦਮੀ ਦੀਆਂ ਉਮੀਦਾਂ ਚੰਗਿਆਈ ’ਚ ਖਤਮ ਹੁੰਦੀਆਂ ਹਨ, ਪਰ ਇੱਕ ਬਦ ਆਦਮੀ ਦੀਆਂ ਉਮੀਦਾਂ ਉਸ ਨੂੰ ਮੁਸੀਬਤ ਵਿੱਚ ਪਾ ਦਿੰਦੀਆਂ ਹਨ।"
23 Os justos têm a expectativa de uma recompensa, enquanto os perversos só podem esperar o juízo.
24 ਜੇ ਕੋਈ ਬੰਦਾ ਖੁਲ੍ਹ ਦਿਲੀ ਨਾਲ ਦਿੰਦਾ ਹੈ ਤਾਂ ਉਸ ਨੂੰ ਹੋਰ ਵੀ ਲਾਭ ਹੋਵੇਗਾ। ਪਰ ਜੋ ਕੋਈ ਬੰਦਾ ਆਪਣੇ ਕੋਲ ਰੱਖ ਲੈਦਾ ਜੋ ਕਿ ਉਸ ਨੂੰ ਨਹੀਂ ਕਰਨਾ ਚਾਹੀਦਾ, ਉਸਦਾ ਅੰਤ ਗਰੀਬੀ ਵਿੱਚ ਹੁੰਦਾ ਹੈ।"
24 Quem dá com generosidade se torna mais rico, mas o mesquinho perde tudo.
25 ਇੱਕ ਮਿਹਰਬਾਨ ਆਦਮੀ ਤਰੱਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ।"
25 O generoso prospera; quem revigora outros será revigorado.
26 ਕੌਮ ਉਸ ਬੰਦੇ ਨੂੰ ਸਰਾਪਦੀ ਹੈ ਜੋ ਅਨਾਜ ਆਪਣੇ ਕੋਲ ਹੀ ਰੱਖ ਲੈਦਾ, ਪਰ ਧੰਨ ਹੈ ਉਹ ਜਿਹੜਾ ਉਸ ਨੂੰ ਵੇਚਦਾ।"
26 O povo amaldiçoa quem esconde os cereais, mas abençoa quem os vende no tempo de necessidade.
27 ਜਿਹੜਾ ਵਿਅਕਤੀ ਨੇਕੀ ਕਰਦਾ ਰਹਿੰਦਾ, ਜੋ ਚੰਗਾ ਹੈ ਹਾਸਿਲ ਕਰੇਗਾ, ਅਤੇ ਜੇ ਕੋਈ ਵਿਅਕਤੀ ਬਦੀ ਨੂੰ ਭਾਲਦਾ, ਉਹ ਉਸ ਉੱਤੇ ਆਵੇਗੀ।"
27 Quem procura o bem encontra favor; quem procura o mal será encontrado por ele.
28 ਜਿਹੜਾ ਬੰਦਾ ਆਪਣੀ ਦੌਲਤ ਉੱਤੇ ਨਿਰਭਰ ਕਰਦਾ ਹੈ ਡਿੱਗ ਪਵੇਗਾ। ਪਰ ਧਰਮੀ ਲੋਕ ਨਵੀਂ ਕਰੁੰਬਲ ਵਾਂਗ ਹਰੇ ਰਹਿਣਗੇ।"
28 Quem confia em seu dinheiro cairá, mas o justo floresce como a verde folhagem.
29 ਜਿਹੜਾ ਬੰਦਾ ਆਪਣੇ ਪਰਿਵਾਰ ਤੇ ਬੇਇੱਜ਼ਤੀ ਲਿਆਉਂਦਾ ਹੈ ਵਿਰਸੇ ਵਿੱਚ ਕੁਝ ਨਹੀਂ ਹਾਸਿਲ ਕਰਦਾ। ਅਤੇ ਅਖੀਰ ਵਿੱਚ, ਮੂਰਖ ਬੰਦਾ ਸਿਆਣੇ ਦਾ ਗੁਲਾਮ ਬਣ ਜਾਵੇਗਾ।"
29 Quem causa problemas à família herda o vento; o insensato se torna servo do sábio.
30 ਧਰਮੀ ਬੰਦੇ ਦੇ ਕੰਮ ਦਾ ਨਤੀਜਾ ਜੀਵਨ ਦੇ ਰੁੱਖ ਵਾਂਗ ਹੈ। ਇੱਕ ਸਿਆਣਾ ਬੰਦਾ ਰੂਹਾਂ ਨੂੰ ਇਕੱਠਾ ਕਰਦਾ ਹੈ।"
30 O fruto do justo é árvore de vida; o sábio conquista pessoas.
31 ਜੇ ਨੇਕ ਬੰਦਿਆਂ ਨੂੰ ਜਿੰਦਗੀ ਵਿੱਚ ਉਨ੍ਹਾਂ ਦੇ ਚੰਗੇ ਕੰਮਾਂ ਲਈ ਇਨਾਮ ਮਿਲਦਾ ਹੈ, ਤਾਂ ਕਿੰਨਾ ਵੱਧੇਰੇ ਦੁਸ਼ਟਾਂ ਅਤੇ ਪਾਪੀਆਂ ਨੂੰ ਮਿਲੇਗਾ ਜਿਸਦੇ ਕਿ ਉਹ ਅਧਿਕਾਰੀ ਹਨ।"
31 Se o justo recebe o que merece aqui na terra, quanto mais o pecador perverso.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 11, comparar traduções ou montar um estudo — tudo direto pelo WhatsApp.