Provérbios 13

Punjabi Bible (GL_PUNJABI) vs NVT

Sair da comparação
NVT Nova Versão Transformadora
1 ਸਿਆਣਾ ਪੁੱਤਰ ਆਪਣੇ ਪਿਤਾ ਦੀਆਂ ਆਖੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ। ਪਰ ਇੱਕ ਮਗਰੂਰ ਵਿਅਕਤੀ ਝਿੜਕ ਨੂੰ ਨਹੀਂ ਸੁਣਦਾ।"
1 O filho sábio aceita a disciplina de seu pai; o zombador se recusa a ouvir a repreensão.
2 ਵਿਅਕਤੀ ਨੂੰ ਆਪਣੇ ਚੰਗੇ ਉਪਦੇਸ਼ ਲਈ ਚੰਗਾ ਇਨਾਮ ਮਿਲ ਸੱਕਦਾ ਹੈ ਪਰ ਇੱਕ ਕਪਟੀ ਵਿਅਕਤੀ ਹਮੇਸ਼ਾਂ ਹਿੰਸਾ ਹੀ ਪ੍ਰਾਪਤ ਕਰਦਾ ਹੈ।"
2 Com palavras sábias consegue-se uma boa refeição, mas os desleais têm fome de violência.
3 ਜਿਹੜਾ ਬੰਦਾ ਆਪਣੇ ਬੋਲਾਂ ਵਿੱਚ ਸਾਵੱਧਾਨ ਹੋਵੇ ਆਪਣੀ ਜਾਨ ਦਾ ਬਚਾਉ ਕਰ ਲੈਂਦਾ ਹੈ। ਪਰ ਉਹ ਬੰਦਾ ਜਿਹੜਾ ਬਿਨਾ ਸੋਚੇ ਬੋਲਦਾ ਹੈ, ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।"
3 Quem controla a língua terá vida longa; quem fala demais acaba se arruinando.
4 ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ।"
4 O preguiçoso muito quer e nada alcança, mas os que trabalham com dedicação prosperam.
5 ਇੱਕ ਧਰਮੀ ਵਿਅਕਤੀ ਝੂਠ ਨੂੰ ਨਫ਼ਰਤ ਕਰਦਾ ਹੈ ਪਰ ਇੱਕ ਦੁਸ਼ਟ-ਆਦਮੀ ਆਪਣੇ-ਆਪ ਉੱਤੇ ਸਿਰਫ਼ ਸ਼ਰਮਸਾਰੀ ਅਤੇ ਬੇਇੱਜ਼ਤੀ ਲਿਆਉਂਦਾ ਹੈ।"
5 O justo odeia mentiras; o perverso causa vergonha e desonra.
6 ਜਿਹੜਾ ਵਿਅਕਤੀ ਨਿਰਦੋਸ਼ ਜੀਵਨ ਜਿਉਂਦਾ ਨੇਕੀ ਦੁਆਰਾ ਬਚਾਇਆ ਜਾਂਦਾ, ਜਦ ਕਿ ਬਦ-ਕਰਨੀਆਂ ਇੱਕ ਪਾਪੀ ਨੂੰ ਹਰਾ ਦਿੰਦੀਆਂ ਹਨ।"
6 A justiça guarda o caminho do íntegro, mas a perversidade desencaminha o pecador.
7 ਕੁਝ ਲੋਕ ਇਸ ਤਰ੍ਹਾਂ ਵਿਹਾਰ ਕਰਦੇ ਹਨ ਜਿਵੇਂ ਉਹ ਅਮੀਰ ਹੋਣ ਪਰ ਹੁੰਦੇ ਉਹ ਗਰੀਬ ਹਨ। ਕੁਝ ਲੋਕ ਗਰੀਬਾਂ ਵਰਗਾ ਵਿਹਾਰ ਕਰਦੇ ਹਨ ਪਰ ਅਸਲ ਵਿੱਚ ਉਹ ਅਮੀਰ ਹੁੰਦੇ ਹਨ।"
7 Alguns que são pobres fingem ser ricos; outros que são ricos fingem ser pobres.
8 ਇੱਕ ਅਮੀਰ ਆਦਮੀ ਦੀ ਜ਼ਿੰਦਗੀ ਉਸਦੀ ਦੌਲਤ ਦੁਆਰਾ ਉਜਾੜ੍ਹੀ ਜਾ ਸੱਕਦੀ ਹੈ। ਪਰ ਗਰੀਬ ਬੰਦਾ ਕਦੇ ਵੀ ਅਜ਼ੇਹੇ ਖੱਤਰੇ ਦਾ ਸਾਹਮਣਾ ਨਹੀਂ ਕਰਦਾ।"
8 O rico tem como pagar resgate por sua vida; o pobre nem sequer é ameaçado.
9 ਧਰਮੀ ਲੋਕ ਚਮਕਦਾਰ ਰੌਸ਼ਨੀ ਵਾਂਗ ਹਨ, ਪਰ ਦੁਸ਼ਟ ਲੋਕਾਂ ਦਾ ਦੀਵਾ ਬੁਝਾਇਆ ਹੀ ਜਾਣ ਵਾਲਾ ਹੈ।"
9 A vida dos justos brilha alegremente, mas a luz dos perversos se apagará.
10 ਘਮੰਡ ਸਿਰਫ਼ ਝਗੜਿਆਂ ਵੱਲ ਹੀ ਅਗਵਾਈ ਕਰਦਾ ਹੈ, ਪਰ ਜਿਹੜਾ ਵਿਅਕਤੀ ਚੰਗੀ ਸਲਾਹ ਨੂੰ ਸੁਣਦਾ ਹੈ, ਸਿਆਣਾ ਵਿਅਕਤੀ ਹੈ।"
10 O orgulho só traz conflitos, mas os que aceitam conselhos são sábios.
11 ਧੋਖੇ ਨਾਲ ਕਮਾਈ ਹੋਈ ਦੌਲਤ ਛੋਟੀ ਤੋਂ ਛੋਟੀ ਹੁੰਦੀ ਜਾਂਦੀ ਹੈ। ਪਰ ਜਿਹੜਾ ਵਿਅਕਤੀ ਹੱਥ ਭਰਕੇ ਪੈਸੇ ਇਕੱਠੇ ਕਰਦਾ ਉਸਦੀ ਦੌਲਤ ਵੱਧਦੀ-ਫੁੱਲਦੀ ਹੈ।"
11 O dinheiro ganho por meios ilícitos logo acaba; a riqueza conquistada com trabalho árduo cresce com o tempo.
12 ਜਦੋਂ ਕਿਸੇ ਦੀ ਉਮੀਦ ਪੂਰੀ ਨਹੀਂ ਹੁੰਦੀ, ਇਹ ਉਸ ਦੇ ਦਿਲ ਨੂੰ ਰੋਗੀ ਬਣਾ ਦਿੰਦੀ ਹੈ ਪਰ ਇੱਕ ਭਰਪੂਰ ਉਮੀਦ ਜੀਵਨ ਦੇ ਰੁੱਖ ਵਾਂਗ ਹੈ।"
12 A esperança adiada faz o coração ficar doente, mas o sonho realizado é árvore de vida.
13 ਇੱਕ ਬੰਦੇ ਨੂੰ ਅਦਾਇਗੀ ਕਰਨੀ ਪਵੇਗੀ ਜੇਕਰ ਉਹ ਹਿਦਾਇਤ ਦੀ ਇੱਜ਼ਤ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਹੁਕਮ ਦੀ ਇੱਜ਼ਤ ਕਰਦਾ, ਇਨਾਮ ਪ੍ਰਾਪਤ ਕਰਦਾ ਹੈ।"
13 Quem despreza o bom conselho se envolve em dificuldades; quem respeita o mandamento será bem-sucedido.
14 ਇੱਕ ਸਿਆਣੇ ਵਿਅਕਤੀ ਦੀ ਹਿਦਾਇਤ ਇੱਕ ਜੀਵਨ ਦੇਣ ਵਾਲੇ ਝਰਨੇ ਵਾਂਗ ਹੈ ਇਹ ਲੋਕਾਂ ਨੂੰ ਮੌਤ ਦੇ ਸ਼ਿਕੰਜਿਆਂ ਤੋਂ ਬਚਾਉਂਦਾ ਹੈ।"
14 A instrução do sábio é fonte de vida; quem a aceita escapa das armadilhas da morte.
15 ਚੰਗੀ ਸੂਝ ਵਾਲੇ ਵਿਅਕਤੀ ਨੂੰ ਲੋਕ ਪਸੰਦ ਕਰਦੇ ਹਨ, ਪਰ ਉਨ੍ਹਾਂ ਲੋਕਾਂ ਲਈ ਜ਼ਿੰਦਗੀ ਦੁਭਰ ਹੋ ਜਾਂਦੀ ਹੈ ਜਿਹੜੇ ਕਪਟੀ ਹੁੰਦੇ ਹਨ।"
15 O sensato é respeitado; o desleal caminha para a destruição.
16 ਕੋਈ ਵੀ ਦੂਰ-ਦਰਸ਼ੀ ਵਿਅਕਤੀ ਸਮਝਦਾਰੀ ਦੇ ਆਧਾਰ ਤੇ ਕੰਮ ਕਰਦਾ ਹੈ, ਪਰ ਇੱਕ ਮੂਰਖ ਆਪਣੀ ਬੇਵਕੂਫੀ ਪ੍ਰਮਾਣਿਤ ਕਰ ਦਿੰਦਾ ਹੈ।"
16 O sábio pensa antes de agir; os tolos se gabam de sua insensatez.
17 ਇੱਕ ਦੁਸ਼ਟ ਸੰਦੇਸ਼ਵਾਹਕ ਦਾ ਅੰਤ ਮੁਸੀਬਤ ਵਿੱਚ ਹੁੰਦਾ ਹੈ, ਜਦ ਕਿ ਇੱਕ ਭਰੋਸੇਯੋਗ ਸੰਦੇਸ਼ਵਾਹਕ ਸ਼ਾਂਤੀ ਲਿਆਉਂਦਾ ਹੈ।"
17 O mensageiro desleal depara com dificuldades, mas o mensageiro confiável traz cura.
18 ਜਿਹੜਾ ਵਿਅਕਤੀ ਹਿਦਾਇਤ ਨੂੰ ਨਾਮੰਜ਼ੂਰ ਕਰਦਾ ਹੈ ਸਿਰਫ਼ ਸ਼ਰਮਸ਼ਾਰੀ ਅਤੇ ਗਰੀਬੀ ਪਾਂਦਾ ਹੈ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰਦਾ ਹੈ ਇੱਜ਼ਤ ਪ੍ਰਾਪਤ ਕਰਦਾ ਹੈ।"
18 Quem despreza a disciplina acabará em pobreza e vergonha; quem aceita a repreensão será honrado.
19 ਜੇ ਕੋਈ ਬੰਦਾ ਕੁਝ ਲੋਚਦਾ ਹੈ ਤੇ ਫ਼ੇਰ ਉਸ ਨੂੰ ਪ੍ਰਾਪਤ ਕਰ ਲੈਂਦਾ ਹੈ ਤਾਂ ਉਹ ਬਹੁਤ ਪ੍ਰਸੰਨ ਹੋਵੇਗਾ। ਪਰ ਮੂਰਖ ਬੰਦੇ ਸਿਰਫ ਬੁਰਾ ਲੋਚਦੇ ਹਨ ਉਹ ਬਦਲਣ ਤੋਂ ਇਨਕਾਰ ਕਰਦੇ ਹਨ।"
19 É agradável ver sonhos se realizarem, mas os tolos se recusam a se afastar do mal.
20 ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।"
20 Quem anda com os sábios se torna sábio, mas quem anda com os tolos sofrerá as consequências.
21 ਪਾਪੀਆਂ ਦੇ ਪਿੱਛੇ ਮੁਸੀਬਤਾਂ ਲੱਗੀਆਂ ਰਹਿੰਦੀਆਂ, ਪਰ ਧਰਮੀ ਚੰਗੇ ਇਨਾਮ ਪ੍ਰਾਪਤ ਕਰਦੇ ਹਨ।"
21 Desgraças perseguem os pecadores, enquanto bênçãos recompensam os justos.
22 ਇੱਕ ਨੇਕ ਬੰਦਾ ਆਪਣੇ ਪੋਤਿਆਂ ਲਈ ਵੀ ਵਿਰਸੇ ਛੱਡ ਜਾਂਦਾ, ਪਰ ਇੱਕ ਪਾਪੀ ਦੌਲਤ ਨੂੰ ਜਮ੍ਹਾਂ ਕਰਦਾ ਰਹਿੰਦਾ ਜਿਹੜੀ ਅਖੀਰ ਵਿੱਚ ਧਰਮੀ ਲੋਕਾਂ ਕੋਲ ਚਲੀ ਜਾਵੇਗੀ।"
22 A pessoa de bem deixa herança para os netos, mas a riqueza do pecador vai para as mãos do justo.
23 ਹਾਲਾਂ ਕਿ ਹੋ ਸੱਕਦਾ ਕਿ ਗਰੀਬ ਆਦਮੀ ਦਾ ਖੇਤ ਕਾਫ਼ੀ ਭੋਜਨ ਪੈਦਾ ਕਰੇ, ਇਹ ਖੋਹ ਲਿਆ ਜਾਵੇਗਾ ਜੇਕਰ ਓੱਥੇ ਨਿਆਂ ਨਾ ਹੋਇਆ ਤਾਂ।"
23 As terras dos pobres produzem muito alimento, mas a injustiça tudo consome.
24 ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ।"
24 Quem não corrige os filhos mostra que não os ama; quem ama os filhos se preocupa em discipliná-los.
25 ਇੱਕ ਧਰਮੀ ਵਿਅਕਤੀ ਜਿੰਨਾ ਚਾਹੇ ਖਾ ਸੱਕਦਾ, ਪਰ ਦੁਸ਼ਟ ਦਾ ਢਿੱਡ ਖਾਲੀ ਹੀ ਰਹਿੰਦਾ ਹੈ।"
25 O justo come até se satisfazer, mas o estômago dos perversos fica vazio.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 13, comparar traduções ou montar um estudo — tudo direto pelo WhatsApp.