Provérbios 14
Punjabi Bible (GL_PUNJABI) vs NVT
NVT Nova Versão Transformadora
1 ਇੱਕ ਸਿਆਣੀ ਔਰਤ ਆਪਣਾ ਘਰ ਉਸਾਰਦੀ ਹੈ, ਪਰ ਮੂਰਖ ਇਸ ਨੂੰ ਆਪਣੇ ਹੀ ਹੱਥੀਂ ਢਾਹ ਲੈਂਦੀ ਹੈ।"
1 A mulher sábia edifica o lar, mas a insensata o destrói com as próprias mãos.
2 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਯਹੋਵਾਹ ਤੋਂ ਡਰਦਾ ਹੈ, ਪਰ ਜਿਹੜਾ ਚਲਾਕ ਹੁੰਦਾ ਉਸ ਨੂੰ ਤਿਰਸੱਕਾਰਦਾ ਹੈ।"
2 Quem anda pelo caminho reto teme o S enhor ; quem escolhe estradas tortuosas o despreza.
3 ਇੱਕ ਮੂਰਖ ਬੰਦੇ ਦਾ ਕਬਨ ਉਸ ਦੇ ਘਮੰਡ ਨੂੰ ਸਜ਼ਾ ਦੇਣ ਲਈ ਛੜ ਲਿਆਉਂਦਾ ਹੈ ਪਰ ਸਿਆਣੇ ਲੋਕਾਂ ਦਾ ਉਪਦੇਸ਼ ਉਨ੍ਹਾਂ ਦਾ ਬਚਾਉ ਕਰਦਾ ਹੈ।"
3 A conversa arrogante do insensato se torna uma vara que o castiga, mas as palavras do sábio o protegem.
4 ਜਿੱਥੇ ਬਲਦ ਨਹੀਂ ਹੁੰਦੇ, ਬਾੜਾ ਖਾਲੀ ਰਹਿੰਦਾ ਹੈ। ਪਰ ਇੱਕ ਬਲਦ ਦੀ ਤਾਕਤ, ਭਰਪੂਰ ਫ਼ਸਲ ਦੀ ਵਾਢੀ ਕਰਨ ’ਚ ਮਦਦ ਕਰਦੀ ਹੈ।"
4 Um estábulo sem bois permanece limpo, mas é a força do boi que provê a colheita farta.
5 ਇੱਕ ਸੱਚਾ ਗਵਾਹ ਝੂਠ ਨਹੀਂ ਬੋਲਦਾ। ਜੋ ਕੋਈ ਵੀ ਝੂਠ ਦੱਸਦਾ ਇੱਕ ਝੂਠਾ ਗਵਾਹ ਹੁੰਦਾ ਹੈ।"
5 A testemunha honesta não mente; a testemunha falsa respira mentiras.
6 ਇੱਕ ਮਗਰੂਰ ਵਿਅਕਤੀ ਸਿਆਣਪ ਭਾਲਦਾ ਅਤੇ ਇਸ ਨੂੰ ਲੱਭ ਨਹੀਂ ਸੱਕਦੀ, ਪਰ ਸਮਝਦਾਰੀ ਆਸਾਨੀ ਨਾਲ ਉਸ ਬੰਦੇ ਕੋਲ ਆ ਜਾਂਦੀ ਹੈ ਜੋ ਸਿਖਲਾਈ ਪ੍ਰਾਪਤ ਹੈ।"
6 O zombador procura sabedoria e nunca a encontra, mas para o que tem discernimento o conhecimento vem fácil.
7 ਮੂਰਖ ਬੰਦੇ ਨਾਲ ਦੋਸਤੀ ਕਦੇ ਨਾ ਕਰੋ। ਉਹ ਤੁਹਾਨੂੰ ਕੁਝ ਵੀ ਨਹੀਂ ਸਿੱਖਾ ਸੱਕਦਾ।"
7 Afaste-se do tolo, pois em seus lábios não achará conhecimento.
8 ਚੁਸਤ ਆਦਮੀ ਲਈ, ਸਿਆਣਪ, ਜੋ ਕੁਝ ਵੀ ਉਹ ਕਰੇ ਉਸ ਨੂੰ ਸੋਚ-ਵਿੱਚਾਰ ਦਿੰਦੀ ਹੈ, ਪਰ ਮੂਰੱਖਾਂ ਦੀ ਬੇਵਕੂਫ਼ੀ, ਧੋਖਾ ਕਰਦੀ ਹੈ।"
8 O prudente sabe para onde vai, mas os insensatos enganam a si mesmos.
9 ਮੂਰਖ ਆਪਣੇ ਦੋਸ਼ ਬਾਰੇ ਹੱਸਦੇ ਹਨ, ਪਰ ਇਮਾਨਦਾਰ ਲੋਕਾਂ ਦਰਮਿਆਨ ਚੰਗੀ ਵਸੀਅਤ ਹੁੰਦੀ ਹੈ।"
9 Os insensatos zombam da própria culpa, mas os justos a reconhecem e buscam reconciliação.
10 ਹਰ ਵਿਅਕਤੀ ਆਪਣੇ ਦੁੱਖਾਂ ਬਾਰੇ ਜਾਣਦਾ ਹੈ, ਅਤੇ ਇਸੇ ਤਰ੍ਹਾਂ ਹੀ ਕੋਈ ਅਜਨਬੀ ਕਿਸੇ ਹੋਰ ਦੇ ਆਨੰਦ ਨੂੰ ਸਾਂਝਾ ਨਹੀਂ ਕਰ ਸੱਕਦਾ।"
10 Cada coração conhece sua própria amargura, e ninguém pode compartilhar de toda a sua alegria.
11 ਦੁਸ਼ਟ ਲੋਕਾਂ ਦਾ ਘਰ ਤਬਾਹ ਹੋ ਜਾਵੇਗਾ, ਪਰ ਇਮਾਨਦਾਰ ਲੋਕਾਂ ਦਾ ਤੰਬੂ ਵੱਧੇ-ਫ਼ੁੱਲੇਗਾ।"
11 A casa dos perversos será destruída, mas a tenda dos justos florescerá.
12 ਇੱਕ ਉਹ ਰਸਤਾ ਹੈ ਜਿਸ ਨੂੰ ਲੋਕ ਸਹੀ ਸਮਝਦੇ ਹਨ। ਪਰ ਉਹ ਰਸਤਾ ਸਿਰਫ਼ ਮੌਤ ਵੱਲ ਜਾਂਦਾ ਹੈ।"
12 Há caminhos que a pessoa considera corretos, mas que acabam levando à estrada da morte.
13 ਕੋਈ ਜਣਾ ਹਸੱਦਿਆਂ ਹੋਇਆਂ ਵੀ ਉਦਾਸ ਹੋ ਸੱਕਦਾ ਹੈ ਅਤੇ ਹੋ ਸੱਕਦਾ ਕਿ ਹਾਸੇ ਦਾ ਅੰਤ ਉਦਾਸੀ ਵਿੱਚ ਹੋਵੇ।"
13 O riso pode esconder o coração aflito, mas, quando a alegria se extingue, a dor permanece.
14 ਜਿਸ ਬੰਦੇ ਵਿੱਚ ਵਫ਼ਾਦਾਰੀ ਦੀ ਕਮੀ ਹੁੰਦੀ ਹੈ, ਆਪਣੇ ਅਮਲਾਂ ਦੇ ਫ਼ਲਾਂ ਨੂੰ ਭੋਗਣਗੇ, ਅਤੇ ਇਸੇ ਤਰ੍ਹਾਂ ਹੀ ਇੱਕ ਚੰਗਾ ਆਦਮੀ ਆਪਣਾ ਕਰਮਾਂ ਨੂੰ ਭੋਗੇਗਾ।"
14 O desleal recebe o que merece, mas a pessoa de bem é recompensada.
15 ਆਮ ਲੋਕ ਜੋ ਵੀ ਸੁਣਦੇ ਹਨ ਸਭ ਕੁਝ ਤੇ ਭਰੋਸਾ ਕਰ ਲੈਂਦੇ ਹਨ। ਪਰ ਸਿਆਣਾ ਬੰਦਾ ਕਰਨ ਤੋਂ ਪਹਿਲਾਂ ਹਰ ਚੀਜ਼ ਬਾਰੇ ਧਿਆਨ ਨਾਲ ਸੋਚ ਵਿੱਚਾਰ ਕਰਦਾ ਹੈ।"
15 O ingênuo acredita em tudo que ouve; o prudente examina seus passos com cuidado.
16 ਇੱਕ ਸਿਆਣੇ ਵਿਅਕਤੀ ਨੂੰ ਡਰ ਦੀ ਤੰਦਰੁਸਤ ਖੁਰਾਕ ਮਿਲਦੀ ਹੈ ਅਤੇ ਜਦੋਂ ਉਹ ਮੁਸੀਬਤ ਵੇਖਦੇ ਹਨ ਤਾਂ ਦੂਰ ਰਹਿੰਦੇ ਹਨ। ਪਰ ਮੂਰਖ ਬੰਦਾ ਉਹੀ ਕਰਦਾ ਜੋ ਉਹ ਚਾਹੁੰਦਾ ਅਤੇ ਹਾਲੇ ਵੀ ਸੋਚਦਾ ਕਿ ਉਹ ਸੁਰੱਖਿਅਤ ਹੈ।"
16 O sábio é cauteloso e evita o perigo; o tolo confia demais em si mesmo e se precipita.
17 ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਮੂਰੱਖਤਾ ਭਰੀਆਂ ਗੱਲਾਂ ਕਰਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ।"
17 Quem se ira com facilidade faz coisas tolas; quem trama o mal é odiado.
18 ਆਮ ਆਦਮੀ ਦਾ ਵਿਰਸਾ ਬੇਵਕੂਫ਼ੀ ਹੈ, ਪਰ ਇੱਕ ਸਿਆਣਾ ਆਦਮੀ ਗਿਆਨ ਨੂੰ ਆਪਣੇ ਤਾਜ ਵਜੋਂ ਪ੍ਰਾਪਤ ਕਰੇਗਾ।"
18 Os ingênuos são revestidos de insensatez, enquanto os prudentes são coroados de conhecimento.
19 ਬਦ ਆਦਮੀਆਂ ਨੂੰ ਚੰਗੇ ਆਦਮੀਆਂ ਦੇ ਅੱਗੇ ਝੁਕਣਾ ਪਵੇਗਾ ਅਤੇ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੇ ਬੂਹਿਆਂ ਤੇ ਝੁਕਣਾ ਪਵੇਗਾ, ਜੋ ਧਰਮੀ ਹਨ।"
19 Os maus se prostrarão diante dos bons; os perversos se curvarão à porta dos justos.
20 ਇੱਕ ਗਰੀਬ ਆਦਮੀ ਨੂੰ ਆਪਣੇ ਗੁਆਂਢੀ ਦੁਆਰਾ ਵੀ ਦੂਰੀ ਤੇ ਰੱਖਿਆ ਜਾਂਦਾ, ਪਰ ਅਮੀਰ ਆਦਮੀ ਦੇ ਅਨੇਕਾਂ ਦੋਸਤ ਹੁੰਦੇ ਹਨ।"
20 Os pobres são desprezados pelos vizinhos, enquanto os ricos têm muitos amigos.
21 ਜਿਹੜਾ ਵਿਅਕਤੀ ਆਪਣੇ ਗੁਆਂਢੀ ਦੇ ਪਾਪਾਂ ਨੂੰ ਤਿਆਗਦਾ, ਪਰ ਜੋ ਕੋਈ ਵੀ ਗਰੀਬ ਲਈ ਦਯਾਲੂ ਹੋਵੇਗਾ ਧੰਨ ਹੈ।"
21 É pecado desprezar o próximo; feliz o que ajuda os pobres.
22 ਕੀ ਉਹ ਜਿਹੜੇ ਬਦੀ ਕਰਦੇ ਰਹਿੰਦੇ ਹਨ ਗੁਆਚ ਨਹੀਂ ਜਾਂਦੇ? ਪਰ ਉਹ ਜਿਹੜੇ ਹੋਰਨਾਂ ਦਾ ਚੰਗਾ ਮੰਗਦੇ ਹਨ, ਨਮਕਹਲਾਲੀ ਅਤੇ ਭਰੋਸਾ ਕਮਾਉਂਦੇ ਹਨ।"
22 Os que tramam fazer o mal se perdem, mas os que planejam fazer o bem encontram amor e fidelidade.
23 ਸਖਤ ਮਿਹਨਤ ਹਮੇਸ਼ਾ ਅਦਾਇਗੀ ਕਰਦੀ ਹੈ ਪਰ ਉੱਕੀਆਂ ਗੱਲਾਂ ਗਰੀਬੀ ਵੱਲ ਅਗਵਾਈ ਕਰਦੀਆਂ ਹਨ।"
23 O trabalho árduo produz lucro, mas a conversa fiada leva à pobreza.
24 ਸਿਆਣੇ ਲੋਕਾਂ ਨੂੰ ਦੌਲਤ ਦੁਆਰਾ ਪੁਰਸੱਕਾਰਿਤ ਕੀਤਾ ਜਾਂਦਾ, ਪਰ ਮੂਰਖ ਲੋਕਾਂ ਦੀ ਬੇਵਕੂਫ਼ੀ ਸਿਰਫ਼ ਹੋਰ ਵੱਧੇਰੇ ਬੇਵਕੂਫ਼ੀ ਪੈਦਾ ਕਰਦੀ ਹੈ।"
24 A riqueza é coroa para os sábios, mas a insensatez dos tolos só resulta em mais insensatez.
25 ਇੱਕ ਸੱਚਾ ਗਵਾਹ ਜਿੰਦਗੀਆਂ ਬਚਾਉਂਦਾ, ਪਰ ਇੱਕ ਝੂਠਾ ਗਵਾਹ ਘ੍ਰਿਣਾ ਨਾਲ ਭਰਪੂਰ ਹੁੰਦਾ ਹੈ।"
25 A testemunha confiável salva vidas, mas a testemunha falsa é traidora.
26 ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ।"
26 Quem teme o S enhor está seguro; ele é refúgio para seus filhos.
27 ਯਹੋਵਾਹ ਦਾ ਡਰ ਜੀਵਨ ਦਾ ਸਰੋਤ ਹੈ, ਇਹ ਵਿਅਕਤੀ ਨੂੰ ਮੌਤ ਦੇ ਸ਼ਿਕੰਜੇ ਤੋਂ ਬਚਾਉਂਦਾ ਹੈ।"
27 O temor do S enhor é fonte de vida; ajuda a escapar das armadilhas da morte.
28 ਜੇ ਕੋਈ ਰਾਜਾ ਬਹੁਤ ਸਾਰੇ ਲੋਕਾਂ ਤੇ ਰਾਜ ਕਰਦਾ ਹੈ ਤਾਂ ਉਹ ਮਹਾਨ ਹੈ। ਜੇ ਉਸ ਦੀ ਪਰਜਾ ਹੀ ਨਹੀਂ ਤਾਂ ਰਾਜਾ ਕਿਸੇ ਕੰਮ ਦਾ ਨਹੀਂ।"
28 Uma população que cresce é a glória do rei, mas a falta de súditos é a ruína do príncipe.
29 ਇੱਕ ਧੀਰਜਵਾਨ ਬੰਦਾ ਵੱਡੀ ਸਮਝਦਾਰੀ ਦਰਸਾਉਂਦਾ ਪਰ ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਆਪਣੀ ਹੀ ਬੇਵਕੂਫ਼ੀ ਦਰਸਾ ਦਿੰਦਾ ਹੈ।"
29 Quem tem entendimento controla sua raiva; quem se ira facilmente demonstra grande insensatez.
30 ਸ਼ਾਂਤਮਈ ਦਿਮਾਗ਼ ਸਰੀਰ ਨੂੰ ਜੀਵਨ ਦਿੰਦਾ ਹੈ, ਪਰ ਈਰਖਾ ਹੱਡੀਆਂ ਨੂੰ ਤਬਾਹ ਕਰ ਦਿੰਦੀ ਹੈ।"
30 O contentamento dá saúde ao corpo; a inveja é como câncer nos ossos.
31 ਜਿਹੜਾ ਵਿਅਕਤੀ ਗਰੀਬਾਂ ਨੂੰ ਸਤਾਉਂਦਾ, ਆਪਣੇ ਬਨਾਉਣ ਵਾਲੇ ਨੂੰ ਤਿਰਸੱਕਾਰਦਾ, ਪਰ ਜਿਹੜਾ ਵਿਅਕਤੀ ਗਰੀਬ ਲਈ ਦਯਾਲੂ ਹੈ, ਉਸ ਦੀ ਇੱਜ਼ਤ ਕਰਦਾ ਹੈ।"
31 Quem oprime o pobre insulta seu Criador, mas quem ajuda o necessitado honra a Deus.
32 ਇੱਕ ਦੁਸ਼ਟ ਆਦਮੀ ਭਟਕ ਜਾਂਦਾ ਹੈ ਜਦੋਂ ਮੁਸੀਬਤ ਉਸ ਨਾਲ ਵਾਪਰਦੀ ਹੈ, ਪਰ ਇੱਕ ਧਰਮੀ ਆਦਮੀ ਉਦੋਂ ਵੀ ਹੌਂਸਲੇਮੰਦ ਹੁੰਦਾ ਹੈ, ਜਦੋਂ ਉਹ ਮਰਦਾ ਹੈ।"
32 O perverso é destruído por sua maldade, mas o justo encontra refúgio mesmo na hora da morte.
33 ਸਿੱਖੇ ਹੋਏ ਵਿਅਕਤੀ ਦੇ ਮਨ ਵਿੱਚ ਸਿਆਣਪ ਰਹਿੰਦੀ ਹੈ ਅਤੇ ਉਹ ਆਪਣੇ-ਆਪ ਨੂੰ, ਮੂਰੱਖਾਂ ਦਰਮਿਆਨ ਪ੍ਰਗਟ ਹੋਣ ਦਿੰਦੀ ਹੈ।"
33 A sabedoria é preservada no coração sensato; não
34 ਨੇਕੀ ਕਿਸੇ ਕੌਮ ਨੂੰ ਮਹਾਨ ਬਣਾ ਦਿੰਦੀ ਹੈ। ਪਰ ਪਾਪ ਹਰ ਕੌਮ ਦੇ ਚਰਿਤਰ ਤੇ ਇੱਕ ਕਲੰਕ ਹੈ।"
34 A justiça engrandece a nação, mas o pecado é vergonha para qualquer povo.
35 ਇੱਕ ਸਿਆਣਾ ਸੇਵਕ ਰਾਜੇ ਲਈ ਖੁਸ਼ੀ ਲਿਆਉਂਦਾ ਹੈ, ਪਰ ਜਿਹੜਾ ਸੇਵਕ ਸ਼ਰਮਸਾਰੀ ਲਿਆਉਂਦਾ ਰਾਜੇ ਨੂੰ ਕ੍ਰੋਧਵਾਨ ਕਰ ਦਿੰਦਾ ਹੈ।"
35 O rei se alegra em seus servos prudentes, mas se enfurece contra os que o envergonham.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Provérbios 14, comparar traduções ou montar um estudo — tudo direto pelo WhatsApp.