Provérbios 15

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਨਿਮਰਤਾ ਨਾਲ ਦਿੱਤਾ ਗਿਆ ਇੱਕ ਜਵਾਬ ਕ੍ਰੋਧ ਨੂੰ ਘਟਾਉਂਦਾ ਹੈ, ਪਰ ਰੁੱਖੇ ਸ਼ਬਦ ਗੁੱਸੇ ਨੂੰ ਵੱਧਾਅ ਦਿੰਦੇ ਹਨ।"
1 A resposta branda desvia o furor, mas a palavra dura suscita a ira.
2 ਸਿਆਣੇ ਵਿਅਕਤੀ ਦਾ ਉਪਦੇਸ਼ ਸਮਝਦਾਰੀ ਨੂੰ ਇਛਿੱਤ ਬਣਾਉਂਦਾ ਪਰ ਮੂਰੱਖਾਂ ਦਾ ਮੂੰਹ ਬੇਵਕੂਫ਼ੀ ਆਖਦਾ ਹੈ।"
2 A língua dos sábios adorna o conhecimento, mas a boca dos insensatos derrama tolices.
3 ਯਹੋਵਾਹ ਦੀਆਂ ਅੱਖਾਂ ਹਰ ਪਾਸੇ ਹਨ, ਉਹ ਜਿਹੜੇ ਬਦ ਹਨ ਅਤੇ ਜਿਹੜੇ ਚੰਗੇ ਹਨ ਦੋਵਾਂ ਨੂੰ ਵੇਖਦਾ ਹੈ।"
3 Os olhos do Senhor estão em todo lugar, contemplando os maus e os bons.
4 ਸ਼ਬਦ ਜਿਹੜੇ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ ਜੀਵਨ ਦੇ ਰੁੱਖ ਵਾਂਗ ਹੁੰਦੇ ਹਨ, ਪਰ ਘ੍ਰਿਣਾਯੋਗ ਸ਼ਬਦ ਆਦਮੀ ਦੇ ਆਤਮੇ ਨੂੰ ਤਬਾਹ ਕਰ ਦਿੰਦੇ ਹਨ।"
4 A língua serena é árvore de vida, mas a língua perversa esmaga o espírito.
5 ਇੱਕ ਮੂਰਖ ਵਿਅਕਤੀ ਆਪਣੇ ਪਿਉ ਦੀਆਂ ਝਿੜਕਾਂ ਨੂੰ ਪਸੰਦ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰੇ ਦਰਸਾਉਂਦਾ ਕਿ ਉਹ ਸਿਆਣਾ ਹੈ।"
5 O insensato despreza a instrução de seu pai, mas o que aceita a repreensão consegue a prudência.
6 ਇੱਕ ਧਰਮੀ ਵਿਅਕਤੀ ਸਭ ਕੁਝ ਵਿੱਚ ਅਮੀਰ ਹੁੰਦਾ ਹੈ, ਪਰ ਇੱਕ ਬਦ ਆਦਮੀ ਦਾ ਧੰਨ ਉਸ ਲਈ ਮੁਸੀਬਤਾਂ ਲਿਆਉਂਦਾ ਹੈ।"
6 Na casa do justo há grande tesouro, mas no lucro dos ímpios há infelicidade.
7 ਸਿਆਣੇ ਲੋਕਾਂ ਦੇ ਬੁਲ੍ਹ ਗਿਆਨ ਬਿਖੇਰਦੇ ਹਨ, ਪਰ ਮੂਰੱਖਾਂ ਦਾ ਦਿਮਾਗ਼ ਅਜਿਹਾ ਨਹੀਂ ਹੁੰਦਾ।"
7 As palavras dos sábios difundem o conhecimento, mas o coração dos insensatos não procede assim.
8 ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।"
8 O Senhor detesta o sacrifício dos ímpios, mas a oração dos retos é o seu prazer.
9 ਯਹੋਵਾਹ ਦੁਸ਼ਟ ਲੋਕਾਂ ਦੇ ਜੀਵਨ ਢੰਗ ਨੂੰ ਨਫ਼ਰਤ ਕਰਦਾ ਹੈ।"
9 O Senhor detesta o caminho do ímpio, mas ama o que segue a justiça.
10 ਜਿਹੜਾ ਵਿਅਕਤੀ ਸਹੀ ਰਾਹ ਨੂੰ ਛੱਡ ਦਿੰਦਾ ਹੈ, ਇੱਕ ਸਖਤ ਸਬਕ ਸਿੱਖੇਗਾ, ਅਤੇ ਕੋਈ ਵੀ ਜੋ ਸੁਧਾਰ ਨੂੰ ਨਫ਼ਰਤ ਕਰਦਾ ਹੈ, ਮਰੇਗਾ।"
10 Disciplina rigorosa há para o que abandona o caminho, e quem odeia a repreensão morrerá.
11 ਕਿਉਂ ਜੋ ਪਰਮੇਸ਼ੁਰ ਜਾਣਦਾ ਕਿ ਮੌਤ ਦੀ ਜਗ੍ਹਾ ਕੀ ਵਾਪਰਦਾ ਹੈ, ਤਾਂ ਅਵੱਸ਼ ਹੀ ਉਹ ਜਾਣਦਾ ਕਿ ਲੋਕਾਂ ਦੇ ਮਨਾਂ ਵਿੱਚ ਕੀ ਵਾਪਰਦਾ ਹੈ।"
11 O mundo dos mortos e o abismo estão expostos diante do quanto mais o coração dos filhos dos homens!
12 ਇੱਕ ਮਖੌਲੀ ਆਪਣੀ ਗ਼ਲਤੀ ਬਾਰੇ ਦੱਸੇ ਜਾਣ ਨੂੰ ਨਫ਼ਰਤ ਕਰਦਾ ਹੈ। ਅਤੇ ਉਹ ਬੰਦਾ ਸਿਆਣੇ ਲੋਕਾਂ ਦੀ ਸਲਾਹ ਲੈਣ ਤੋਂ ਇਨਕਾਰ ਕਰਦਾ ਹੈ।"
12 O zombador não gosta de quem o repreende, nem se aproxima dos sábios.
13 ਜੇ ਕੋਈ ਵਿਅਕਤੀ ਪ੍ਰਸੰਨ ਹੈ, ਤਾਂ ਉਸਦਾ ਚਿਹਰਾ ਪ੍ਰਸੰਨ ਨਜ਼ਰ ਆਵੇਗਾ। ਪਰ ਜੇ ਕੋਈ ਬੰਦਾ ਉਦਾਸ ਹੈ ਤਾਂ ਉਸਦਾ ਆਤਮਾ ਉਸ ਉਦਾਸੀ ਨੂੰ ਪ੍ਰਗਟ ਕਰ ਦੇਵੇਗਾ।"
13 O coração alegre embeleza o rosto, mas com a tristeza do coração o espírito se abate.
14 ਇੱਕ ਸੂਝਵਾਨ ਬੰਦਾ ਹੋਰ ਵੱਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵੱਧੇਰੇ ਮੂਰੱਖਤਾ ਨਿਗਲਦੇ ਹਨ।"
14 O coração sábio busca o conhecimento, mas a boca dos insensatos se alimenta de estupidez.
15 ਗਰੀਬ ਆਦਮੀ ਲਈ ਹਰ ਦਿਨ ਸੰਘਰਸ਼ ਹੈ, ਪਰ ਇੱਕ ਪ੍ਰਸੰਨਮਈ ਦਿਮਾਗ ਹਮੇਸ਼ਾ ਦਾਅਵਤ ਮਨਾਉਂਦਾ ਹੈ।"
15 Para quem está aflito, todos os dias são maus, mas a vida de quem tem o coração alegre é uma festa contínua.
16 ਥੋੜਾ ਪਾਕੇ, ਯਹੋਵਾਹ ਤੋਂ ਡਰਨਾ, ਅਮੀਰ ਹੋਕੇ ਦਂਗਾ ਕਰਨ ਨਾਲੋਂ ਵੱਧੀਆ ਹੈ।"
16 Melhor é o pouco, havendo o temor do do que um grande tesouro onde há inquietação.
17 ਸਾਦਾ ਭੋਜਨ ਖਾਕੇ ਪਿਆਰ ਕੀਤੇ ਜਾਣਾ, ਦਾਅਵਤ ਕਰਕੇ ਨਫ਼ਰਤ ਕੀਤੇ ਜਾਣ ਨਾਲੋਂ ਵੱਧੀਆ ਹੈ।"
17 Melhor é um prato de legumes onde há amor do que um boi inteiro acompanhado de ódio.
18 ਜਿਹੜੇ ਲੋਕ ਛੇਤੀ ਗੁੱਸੇ ਵਿੱਚ ਆ ਜਾਂਦੇ ਹਨ ਉਹ ਦਲੀਲਬਾਜ਼ੀ ਪੈਦਾ ਕਰਦੇ ਹਨ। ਪਰ ਧੀਰਜਵਾਨ ਬੰਦਾ ਸ਼ਾਂਤੀ ਪੈਦਾ ਕਰਦਾ ਹੈ।"
18 Quem se irrita facilmente provoca discórdia, mas quem é tardio em ficar irado acalma os conflitos.
19 ਇੱਕ ਸੁਸਤ ਬੰਦੇ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਪਰ ਇੱਕ ਇਮਾਨਦਾਰ ਬੰਦੇ ਦਾ ਰਾਹ ਬਣਿਆ ਬਣਾਇਆ ਹੰਦਾ ਹੈ।"
19 O caminho do preguiçoso é como que cercado de espinhos, mas a vereda dos justos é plana.
20 ਸਿਆਣਾ ਪੁੱਤਰ ਆਪਣੇ ਪਿਤਾ ਲਈ ਖੁਸ਼ੀ ਦਾ ਸਰੋਤ ਹੁੰਦਾ ਹੈ। ਪਰ ਮੂਰਖ ਬੰਦਾ ਆਪਣੀ ਖੁਦ ਦੀ ਮਾਤਾ ਨੂੰ ਵੀ ਤਿਰਸੱਕਾਰਦਾ ਹੈ।"
20 O filho sábio alegra o seu pai, mas o insensato despreza a sua mãe.
21 ਬੇਵਕੂਫ਼ੀ ਉਸ ਵਿਅਕਤੀ ਲਈ ਇੱਕ ਚੁਟਕਲਾ ਹੈ ਜਿਸ ਨੂੰ ਸੂਝ ਦੀ ਕਮੀ ਹੋਵੇ। ਪਰ ਸਿਆਣਾ ਬੰਦਾ ਉਹੋ ਗੱਲਾਂ ਕਰਨ ਦੀ ਸਾਵੱਧਾਨੀ ਵਰਤਦਾ ਹੈ ਜਿਹੜੀਆਂ ਸਹੀ ਹੁੰਦੀਆਂ ਹਨ।"
21 Quem não tem juízo se alegra com a sua tolice, mas quem é sábio anda retamente.
22 ਯੋਜਨਾਵਾਂ ਅਸਫ਼ਲ ਹੋ ਜਾਂਦੀਆਂ ਹਨ ਜਿੰਨਾ ਚਿਰ ਕਿ ਉਪਯੁਕਤ ਸਲਾਹ-ਮਸ਼ਵਰਾ ਨਾ ਹੋਵੇ। ਪਰ ਉਹ ਕਾਮਯਾਬ ਹੋ ਜਾਂਦੀਆਂ ਹਨ ਜੇਕਰ ਓੱਥੇ ਕਾਫ਼ੀ ਸਾਰੇ ਸਲਾਹਕਾਰ ਹੋਣ।"
22 Sem conselhos os projetos fracassam, mas com muitos conselheiros há sucesso.
23 ਬੰਦਾ ਉਦੋਂ ਪ੍ਰਸੰਨ ਹੁੰਦਾ ਹੈ ਜਦੋਂ ਉਹ ਚੰਗਾ ਉੱਤਰ ਦਿੰਦਾ ਹੈ ਅਤੇ ਸਹੀ ਸਮੇਂ ਬੋਲਿਆ ਸ਼ਬਦ ਬਹੁਤ ਚੰਗਾ ਹੁੰਦਾ ਹੈ।"
23 Que alegria é ter a resposta adequada! Como é boa a palavra dita na hora certa!
24 ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸ ਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ।"
24 Para o sábio, o caminho da vida leva para cima, para desviar do inferno, embaixo.
25 ਯਹੋਵਾਹ, ਘਮੰਡੀ ਵਿਅਕਤੀ ਦੇ ਘਰ ਨੂੰ ਤਬਾਹ ਕਰ ਦਿੰਦਾ ਹੈ, ਪਰ ਯਹੋਵਾਹ ਇੱਕ ਬੇਸਹਾਰਾ ਵਿਧਵਾ ਦੀ ਜਾਇਦਾਦ ਦੀ ਰੱਖਿਆ ਕਰਦਾ ਹੈ।"
25 O Senhor derruba a casa dos orgulhosos, mas preserva a herança da viúva.
26 ਯਹੋਵਾਹ ਬਦ ਆਦਮੀ ਦੀਆਂ ਸੋਚਾਂ ਨੂੰ ਨਫ਼ਰਤ ਕਰਦਾ ਹੈ, ਪਰ ਪਾਕ ਲੋਕਾਂ ਦੀਆਂ ਸੋਚਾਂ ਵਿੱਚ ਪ੍ਰਸੰਸਾ ਮਹਿਸੂਸ ਕਰਦਾ ਹੈ।"
26 O Senhor detesta os planos dos maus, mas as palavras bondosas lhe são aprazíveis.
27 ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ।"
27 Quem é ávido por lucro desonesto arruína a sua casa, mas o que odeia o suborno, esse viverá.
28 ਇੱਕ ਸੂਝਵਾਨ ਆਦਮੀ ਬੋਲਣ ਤੋਂ ਪਹਿਲਾਂ ਸੋਚਦਾ ਹੈ। ਪਰ ਦੁਸ਼ਟ ਲੋਕਾਂ ਦੇ ਮੂੰਹਾਂ ਚੋ ਸਿਰਫ਼ ਬਦੀ ਹੀ ਡੁਲ੍ਹਦੀ ਹੈ।"
28 O coração do justo medita o que há de responder, mas a boca dos ímpios derrama maldades.
29 ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ।"
29 O Senhor está longe dos ímpios, mas ouve a oração dos justos.
30 ਜਿਹੜਾ ਬੰਦਾ ਮੁਸਕਰਾਉਂਦਾ ਹੈ ਉਹ ਹੋਰਾਂ ਲੋਕਾਂ ਨੂੰ ਵੀ ਪ੍ਰਸੰਨ ਕਰਦਾ ਹੈ। ਸ਼ੁਭ ਸਮਾਚਾਰ ਹੱਡੀਆਂ ਨੂੰ ਤੰਦਰੁਸ਼ਤ ਬਣਾਉਂਦਾ ਹੈ।"
30 O brilho nos olhos alegra o coração; uma boa notícia fortalece até os ossos.
31 ਜਿਹੜਾ ਵਿਅਕਤੀ ਜੀਵਨ ਦੇਣ ਵਾਲੀਆਂ ਝਿੜਕਾਂ ਨੂੰ ਕਬੂਲਦਾ ਹੈ ਸਿਆਣਿਆਂ ਦਰਮਿਆਨ ਜਿਉਂਵੇਗਾ।"
31 Quem dá ouvidos à repreensão construtiva terá a sua morada no meio dos sábios.
32 ਜਿਹੜਾ ਝਿੜਕੇ ਜਾਣ ਨੂੰ ਪਸੰਦ ਨਹੀਂ ਕਰਦਾ, ਉਸ ਦੀ ਕੋਈ ਸ੍ਵੈ-ਇੱਜ਼ਤ ਨਹੀਂ ਪਰ ਜਿਹੜਾ ਵਿਅਕਤੀ, ਸੁਧਾਰ ਨੂੰ ਸੁਣਦਾ ਹੈ ਸਮਝਦਾਰੀ ਪ੍ਰਾਪਤ ਕਰਦਾ ਹੈ।"
32 Quem rejeita a disciplina despreza a si mesmo, mas o que aceita a repreensão adquire entendimento.
33 ਯਹੋਵਾਹ ਦਾ ਭੈ, ਸਿਆਣਪ ਵਿੱਚ ਹਿਦਾਇਤ ਹੁੰਦਾ ਹੈ ਤੁਹਾਡੀ ਉਸਤਤ ਕੀਤੇ ਜਾਣ ਤੋਂ ਪਹਿਲਾਂ, ਤੁਹਾਨੂੰ ਨਿਮਾਣੇ ਬਣਾਇਆ ਜਾਣਾ ਚਾਹੀਦਾ ਹੈ।"
33 O temor do Senhor é instrução na sabedoria, e a humildade precede a honra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 15, comparar traduções ou montar um estudo — tudo direto pelo WhatsApp.