Provérbios 16
Punjabi Bible (GL_PUNJABI) vs NVT
NVT Nova Versão Transformadora
1 ਆਦਮੀ ਦਾ ਦਿਮਾਗ਼ ਯੋਜਨਾਵਾਂ ਬਣਾਉਂਦਾ ਹੈ, ਪਰ ਸਹੀ ਗੱਲ ਆਖਣਾ — ਇਹ ਯਹੋਵਾਹ ਵੱਲੋਂ ਇੱਕ ਸੁਗਾਤ ਹੈ।"
1 É da natureza humana fazer planos, mas a resposta certa vem do S
2 ਬੰਦਾ ਸੋਚਦਾ ਹੈ ਕਿ ਉਸ ਦੇ ਰਸਤੇ ਸਹੀ ਹਨ, ਪਰ ਯਹੋਵਾਹ ਉਸ ਦੇ ਮਨੋਰਥਾਂ ਨੂੰ ਪਰੱਖਦਾ ਹੈ।"
2 Ainda que as pessoas se considerem puras, o S
3 ਆਪਣੇ ਹਰ ਕੰਮ ਵਿੱਚ ਯਹੋਵਾਹ ਵੱਲ ਪਰਤੋਂ, ਅਤੇ ਤੁਹਾਡੀਆਂ ਸਾਰੀਆਂ ਵਿਉਂਤਾ ਸਥਾਪਿਤ ਕੀਤੀਆਂ ਜਾਣਗੀਆਂ।"
3 Confie ao S enhor tudo que você faz, e seus planos serão bem-sucedidos.
4 ਯਹੋਵਾਹ ਹਰੇਕ ਤੋਂ ਉਸ ਦਾ ਹਿਸਾਬ ਲੈਂਦਾ ਹੈ, ਦੁਸ਼ਟ ਵਿਅਕਤੀ ਤੋਂ ਵੀ ਉਸ ਦੇ ਮੁਸੀਬਤ ਦੇ ਦਿਨ ਵਿੱਚ।"
4 O S enhor fez tudo com propósito, até mesmo o perverso para o dia da calamidade.
5 ਯਹੋਵਾਹ ਹਰ ਓਸ ਬੰਦੇ ਨੂੰ ਨਫ਼ਰਤ ਕਰਦਾ ਹੈ ਜਿਹੜਾ ਇਹ ਸੋਚਦਾ ਹੈ ਕਿ ਉਹ ਹੋਰਨਾਂ ਨਾਲੋਂ ਬਿਹਤਰ ਹੈ। ਉਨ੍ਹਾਂ ਗੁਮਾਨੀ ਲੋਕਾਂ ਨੂੰ ਯਹੋਵਾਹ ਅਵੱਸ਼ ਸਜ਼ਾ ਦੇਵੇਗਾ।"
5 Os orgulhosos são detestáveis para o S enhor ; certamente serão castigados.
6 ਨਮਕਹਲਾਲੀ ਅਤੇ ਵਫ਼ਾਦਾਰੀ ਦੋਸ਼ ਹਟਾ ਸੱਕਦੇ ਹਨ। ਯਹੋਵਾਹ ਦਾ ਭੈ ਤੁਹਾਡਾ ਬਦ ਕਰਨੀਆਂ ਤੋਂ ਬਚਾਉ ਕਰਦਾ ਹੈ।"
6 Amor e fidelidade fazem expiação pelo pecado; o temor do S
7 ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।"
7 Quando a vida de uma pessoa agrada o S enhor , até seus inimigos vivem em paz com ela.
8 ਸਹੀ ਹੱਕਾਂ ਨਾਲ ਕਮਾਇਆ ਹੋਇਆ ਥੋੜਾ ਵੀ ਧੋਖਾਧੜੀ ਨਾਲ ਹਾਸਿਲ ਕੀਤੀ ਵੱਧ ਦੌਲਤ ਨਾਲੋਂ ਚੰਗਾ ਹੈ।"
8 É melhor ter pouco com justiça que ser rico com desonestidade.
9 ਆਦਮੀ ਆਪਣੇ ਰਾਹ ਦੀ ਚੋਣ ਕਰ ਸੱਕਦਾ ਪਰ ਇਹ ਯਹੋਵਾਹ ਹੈ ਜੋ ਉਸ ਦੇ ਕਦਮਾਂ ਦਾ ਨਿਰਦੇਸ਼ਨ ਕਰਦਾ।"
9 É da natureza humana fazer planos, mas é o S
10 ਰਾਜੇ ਦੇ ਬੁਲ੍ਹ ਪ੍ਰੇਰਿਤ ਹੁੰਦੇ ਹਨ ਜਦੋਂ ਉਹ ਨਿਆਂ ਕਰਦਾ। ਉਸ ਦਾ ਮੂੰਹ ਧੋਖਾ ਨਹੀਂ ਦਿੰਦਾ।"
10 As decisões do rei têm grande autoridade; ele nunca deve julgar de modo injusto.
11 ਇਮਾਨਦਾਰ ਤੋਂਲ ਅਤੇ ਕੰਡੇ ਯਹੋਵਾਹ ਵੱਲੋਂ ਹਨ, ਉਸ ਨੇ ਸਭ (ਇਮਾਨਦਾਰ) ਤੋਂਲਾਂ ਨੂੰ ਸਾਜਿਆ।"
11 O S enhor exige balanças e pesos exatos; ele determina os padrões da imparcialidade.
12 ਜੇਕਰ ਰਾਜਾ ਦੁਸ਼ਟਤਾ ਦਾ ਵਿਹਾਰ ਕਰਦਾ ਹੈ ਤਾਂ ਇਹ ਤਿਰਸੱਕਾਰਪੂਰਨ ਹੈ, ਕਿਉਂ ਜੋ ਤਖਤ ਨੇਕੀ ਤੋਂ ਹੀ ਪ੍ਰਫ਼ੁਲਿਤ ਹੁੰਦਾ ਹੈ।"
12 A maldade é detestável para o rei, pois seu governo é estabelecido sobre a justiça.
13 ਰਾਜੇ ਨੂੰ ਉਹ ਸੁਣਨਾ ਪਸੰਦ ਕਰਨਾ ਚਾਹੀਦਾ ਜੋ ਸਹੀ ਹੋਵੇ। ਇਸ ਲਈ ਉਸ ਨੂੰ ਉਨ੍ਹਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ, ਜੋ ਇਮਾਨਦਾਰੀ ਨਾਲ ਬੋਲਦੇ ਹਨ।"
13 O rei se agrada de palavras que vêm de lábios justos e ama quem fala o que é certo.
14 ਜਦੋਂ ਰਾਜਾ ਕਰੋਧਵਾਨ ਹੁੰਦਾ ਹੈ ਤਾਂ ਉਹ ਕਿਸੇ ਨੂੰ ਮਾਰ ਵੀ ਸੱਕਦਾ ਹੈ। ਸਿਆਣਾ ਬੰਦਾ ਰਾਜੇ ਨੂੰ ਪ੍ਰਸੰਨ ਰੱਖਣ ਦੀ ਕੋਸ਼ਿਸ਼ ਕਰੇਗਾ।"
14 A ira do rei é como uma sentença de morte, mas o sábio procura acalmá-lo.
15 ਜਦੋਂ ਰਾਜਾ ਪ੍ਰਸੰਨ ਹੁੰਦਾ ਹੈ ਹਰ ਕਿਸੇ ਲਈ ਜੀਵਨ ਬਿਹਤਰ ਹੁੰਦਾ ਹੈ। ਜੇ ਰਾਜਾ ਤੁਹਾਡੇ ਨਾਲ ਪ੍ਰਸੰਨ ਹੈ, ਤਾਂ ਇਹ ਬਸੰਤ ਦੀ ਵਰੱਖਾ ਦੇ ਬੱਦਲ ਵਾਂਗ ਹੋਵੇਗਾ।"
15 Quando o rei sorri, há vida; seu favor refresca como chuva de primavera.
16 ਸੋਨੇ ਨਾਲੋਂ ਸਿਆਣਪ ਨੂੰ ਹਾਸਿਲ ਕਰਨਾ ਕਿੰਨਾ ਵੱਧੀਆ ਹੈ, ਅਤੇ ਸਮਝਦਾਰੀ ਨੂੰ ਹਾਸਿਲ ਕਰਨਾ ਚਾਂਦੀ ਦੇ ਮਾਲਕ ਹੋਣ ਨਾਲੋ ਵੱਧੇਰੇ ਚੰਗਾ ਹੈ।"
16 É melhor adquirir sabedoria que ouro, e é melhor obter discernimento que prata.
17 ਇਮਾਨਦਾਰ ਲੋਕਾਂ ਦਾ ਰਸਤਾ ਬਦੀ ਤੋਂ ਕਿਨਾਰਾ ਕਰਦਾ ਹੈ। ਜਿਹੜਾ ਬੰਦਾ ਆਪਣੇ ਜੀਵਨ ਬਾਰੇ ਸਾਵੱਧਾਨ ਹੈ ਉਹ ਆਪਣੀ ਰੂਹ ਦੀ ਰਾਖੀ ਕਰ ਰਿਹਾ ਹੈ।"
17 O caminho dos justos os afasta do mal; quem segue esse caminho está seguro.
18 ਘਮੰਡ ਤਬਾਹੀ ਵੱਲ ਪਹਿਲ ਕਰਦਾ ਹੈ ਅਤੇ ਮਗਰੂਰ ਰਵੱਈਆਂ ਪਤਨ ਵੱਲ ਪਹਿਲ ਕਰਦਾ ਹੈ।"
18 O orgulho precede a destruição; a arrogância precede a queda.
19 ਗਰੀਬ ਲੋਕਾਂ ਨਾਲ ਨਿਮ੍ਰ ਹੋਣਾ, ਹੰਕਾਰੀਆਂ ਦਰਮਿਆਨ ਲੁੱਟ ਦੇ ਮਾਲ ਵਿੱਚ ਹਿੱਸਾ ਪਾਉਣ ਨਾਲੋਂ ਵੱਧੀਆ ਹੈ।"
19 É melhor viver humildemente com os pobres que repartir o despojo com os orgulhosos.
20 ਜਿਹੜਾ ਬੰਦਾ ਉਸ ਨੂੰ ਆਖੀਆਂ ਹੋਈਆਂ ਗੱਲਾਂ ਵੱਲ ਧਿਆਨ ਦਿੰਦਾ ਹੈ, ਪਰਗਤੀਸ਼ੀਲ ਬਣ ਜਾਂਦਾ ਹੈ। ਜਿਹੜਾ ਬੰਦਾ ਯਹੋਵਾਹ ਤੇ ਭਰੋਸਾ ਕਰੇ ਧੰਨ ਹੋਵੇਗਾ।"
20 Quem ouve a instrução prospera; quem confia no S
21 ਜਿਹੜਾ ਵਿਅਕਤੀ ਸਿਆਣਪਤਾ ਨਾਲ ਸੋਚੇ ਦੂਰਦਰਿਸ਼ਟੀ ਪ੍ਰਾਪਤ ਕਰਨ ਲਈ ਸੂਝਵਾਨ ਬਣਾਇਆ ਜਾਵੇਗਾ, ਅਤੇ ਮਨਭਾਉਂਦਾ ਉਪਦੇਸ਼ ਹੋਰ ਵੀ ਪ੍ਰੇਰਣਾਮਈ ਹੈ।"
21 O sábio é conhecido por seu discernimento; palavras agradáveis são convincentes.
22 ਚੰਗੀ ਸੂਝ ਜੀਵਨ ਦਾ ਝਰਨਾ ਹੈ, ਜਿਨ੍ਹਾਂ ਕੋਲ ਇਹ ਹੈ, ਜਦ ਕਿ ਮੂਰਖ ਆਦਮੀ ਦੀ ਬੇਵਕੂਫ਼ੀ ਉਸ ਲਈ ਸਜ਼ਾ ਲਿਆਉਂਦੀ ਹੈ।"
22 A sensatez é fonte de vida para quem a possui, mas é desperdício disciplinar os insensatos.
23 ਸਿਆਣੇ ਬੰਦੇ ਦਾ ਦਿਲ ਉਸ ਦੇ ਉਪਦੇਸ਼ ਤੇ ਕਾਬੂ ਰੱਖਦਾ ਹੈ ਅਤੇ ਉਹ ਉਸ ਦੇ ਸ਼ਬਦਾਂ ਨੂੰ ਬਹੁਤ ਹੀ ਪ੍ਰੇਰਣਾਮਈ ਬਣਾਉਂਦਾ ਹੈ।"
23 Da mente sábia vêm conselhos sábios; as palavras dos sábios são convincentes.
24 ਕ੍ਰਿਪਾਲੂ ਸ਼ਬਦ ਸ਼ਹਿਦ ਵਾਂਗ, ਤੁਹਾਡੇ ਦਿਮਾਗ਼ ਲਈ ਮਿੱਠੇ ਅਤੇ ਤੁਹਾਡੇ ਸਰੀਰ ਲਈ ਤੰਦਰੁਸਤੀ ਹੁੰਦੇ ਹਨ।"
24 Palavras bondosas são como mel: doces para a alma e saudáveis para o corpo.
25 ਇੱਕ ਐਸਾ ਰਾਹ ਹੈ ਜਿਹੜਾ ਲੋਕਾਂ ਨੂੰ ਸਹੀ ਜਾਪਦਾ ਹੈ ਪਰ ਅਸਲ ਵਿੱਚ ਉਹ ਰਾਹ ਮੌਤ ਵੱਲ ਹੈ।"
25 Há caminhos que a pessoa considera corretos, mas acabam levando à estrada da morte.
26 ਕਾਮੇ ਦੀ ਭੁੱਖ ਉਸ ਨੂੰ ਕਾਰੇ ਲਾਈ ਰੱਖਦੀ ਹੈ। ਉਸਦੀ ਭੁੱਖ ਉਸ ਨੂੰ ਚਲਾਉਂਦੀ ਰਹਿੰਦੀ ਹੈ।"
26 É bom que os trabalhadores tenham apetite; o estômago vazio os impulsiona.
27 ਇੱਕ ਸਮਾਜ ਧ੍ਰੋਹੀ ਆਦਮੀ ਹਮੇਸ਼ਾ ਮੰਦੀਆਂ ਗੱਲਾਂ ਵਿਉਂਤਦਾ, ਅਤੇ ਉਸਦਾ ਉਪਦੇਸ਼ ਉਸ ਅੱਗ ਵਾਂਗ ਹੈ ਜੋ ਚੀਜ਼ਾਂ ਨੂੰ ਤਬਾਹ ਕਰਦੀ ਹੈ।"
27 A pessoa sem caráter cria problemas; suas palavras são fogo destruidor.
28 ਇੱਕ ਹਿੰਸੱਕ ਆਦਮੀ ਗ਼ਲਤ ਫ਼ਹਿਮੀਆਂ ਦਾ ਕਾਰਣ ਬਣਦਾ ਹੈ, ਅਤੇ ਜਿਹੜਾ ਵਿਅਕਤੀ ਗੱਪ ਫ਼ੈਲਾਉਂਦਾ ਹੈ ਦੋਸਤਾਂ ਨੂੰ ਅੱਡ ਕਰ ਦਿੰਦਾ ਹੈ।"
28 O perverso semeia discórdia; o difamador separa até os melhores amigos.
29 ਇੱਕ ਹਿੰਸੱਕ ਆਦਮੀ ਆਪਣੇ ਗੁਆਂਢੀ ਨੂੰ ਕੁਰਾਹੇ ਪਾਉਂਦਾ ਅਤੇ ਆਪਣੇ ਨਾਲ ਉਸ ਰਾਹ ਤੇ ਲੈ ਜਾਂਦਾ ਜੋ ਚੰਗਾ ਨਹੀ ਹੁੰਦਾ।"
29 A pessoa violenta engana os companheiros e os leva para o mau caminho.
30 ਉਹ ਜਿਹੜਾ ਆਪਣੀਆਂ ਅੱਖਾਂ ਝਪਕਦਾ, ਦੁਸ਼ਟ ਵਿਉਂਤਾਂ ਬਣਾ ਰਿਹਾ ਹੁੰਦਾ ਹੈ ਅਤੇ ਉਹ ਜਿਹੜਾ ਆਪਣੇ ਮੂੰਹ ਤੇ ਚੂੰਡੀਆਂ ਵੱਢਦਾ ਬਦੀ ਦੀ ਜੁਗਤ ਬਣਾਉਂਦਾ।"
30 Com olhos semicerrados as pessoas tramam o mal; com sorriso malicioso o põem em prática.
31 ਧੌਲੇ ਵਾਲ ਇੱਕ ਪਰਤਾਪ ਦਾ ਤਾਜ ਹਨ, ਇਹ ਧਰਮੀ ਜੀਵਨ ਦੁਆਰਾ ਤੋਂ ਮਿਲਦਾ ਹੈ।"
31 Os cabelos brancos são coroa de glória, para quem andou nos caminhos da justiça.
32 ਤਾਕਤਵਰ ਸਿਪਾਹੀ ਹੋਣ ਨਾਲੋਂ ਧੀਰਜਵਾਨ ਹੋਣਾ ਬਿਹਤਰ ਹੈ। ਪੂਰੇ ਸ਼ਹਿਰ ਉੱਤੇ ਕਾਬੂ ਪਾਉਣ ਨਾਲੋਂ ਆਪਣੇ ਗੁੱਸੇ ਉੱਤੇ ਕਾਬੂ ਪਾਉਣਾ ਬਿਹਤਰ ਹੈ।"
32 É melhor ser paciente que poderoso; é melhor ter autocontrole que conquistar uma cidade.
33 ਫੈਸਲਾ ਕਰਨ ਲਈ ਲੋਕ ਗੁਣੇ ਪਾਉਂਦੇ ਹਨ, ਪਰ ਉਤਰ ਹਮੇਸ਼ਾ ਯਹੋਵਾਹ ਵਲੋਂ ਆਉਂਦਾ ਹੈ।"
33 As pessoas podem lançar as sortes, mas quem determina o resultado é o S
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Provérbios 16, comparar traduções ou montar um estudo — tudo direto pelo WhatsApp.