Provérbios 18
Punjabi Bible (GL_PUNJABI) vs ARIB
ARIB Almeida Revisada Imprensa Bíblica
1 ਇੱਕ ਨਾ ਦੋਸਤਾਨਾ ਵਿਅਕਤੀ ਆਪਣੀਆਂ ਹੀ ਇੱਛਾਵਾਂ ਦਾ ਪਿੱਛਾ ਕਰਦਾ ਹੈ, ਉਹ ਹਰ ਸਲਾਹ ਨੂੰ ਘ੍ਰਿਣਾ ਕਰਦਾ ਹੈ।"
1 Aquele que vive isolado busca seu próprio desejo; insurge-se contra a verdadeira sabedoria.
2 ਮੂਰਖ ਬੰਦਾ ਹੋਰਨਾਂ ਲੋਕਾਂ ਤੋਂ ਸਿੱਖਿਆ ਲੈਣਾ ਨਹੀਂ ਚਾਹੁੰਦਾ ਉਹ ਬੰਦਾ ਸਿਰਫ਼ ਆਪਣੇ ਵਿੱਚਾਰ ਹੀ ਦੱਸਣਾ ਚਾਹੁੰਦਾ ਹੈ।"
2 O tolo não toma prazer no entendimento, mas tão somente em revelar a sua opinião.
3 ਦੁਸ਼ਟ ਵਿਅਕਤੀ ਨਾਲ ਨਿੰਦਿਆ ਆਉਂਦੀ ਹੈ, ਨਿਰਾਦਰ ਬੇਇੱਜ਼ਤੀ ਲਿਆਉਂਦਾ ਹੈ।"
3 Quando vem o ímpio, vem também o desprezo; e com a desonra vem o opróbrio.
4 ਆਦਮੀ ਦੇ ਸ਼ਬਦ ਡੂੰਘੇ ਪਾਣੀਆਂ ਵਰਗੇ ਹਨ, ਸਿਆਣਪ ਦਾ ਸਰੋਤ ਬੁਲਬਲੇ ਉੱਠਦੀ ਨਹਿਰ ਹੈ।"
4 Águas profundas são as palavras da boca do homem; e a fonte da sabedoria é um ribeiro que corre.
5 ਦੁਸ਼ਟ ਬੰਦੇ ਦਾ ਪੱਖ ਲੈ ਕੇ ਬੇਗੁਨਾਹ ਆਦਮੀ ਨੂੰ ਨਿਆਂ ਤੋਂ ਵਾਂਝਿਆਂ ਕਰਨਾ ਸਹੀ ਨਹੀਂ।"
5 Não é bom ter respeito à pessoa do ímpio, nem privar o justo do seu direito.
6 ਇੱਕ ਮੂਰਖ ਬੰਦੇ ਦਾ ਮੂੰਹ ਜੇ ਦਲੀਲਬਾਜ਼ੀ ਵਿੱਚ ਪੈ ਜਾਂਦਾ, ਉਸਦਾ ਮੂੰਹ ਕੁੱਟ ਦੀ ਮੰਗ ਕਰ ਰਿਹਾ ਹੈ।"
6 Os lábios do tolo entram em contendas, e a sua boca clama por açoites.
7 ਇੱਕ ਮੂਰਖ ਆਦਮੀ ਦਾ ਮੂੰਹ ਉਸਦੀ ਬਰਬਾਦੀ ਹੈ, ਉਸ ਦੇ ਬੁਲ੍ਹ ਉਸ ਦੇ ਜੀਵਨ ਲਈ ਸ਼ਿਕੰਜ਼ਾ ਹਨ।"
7 A boca do tolo é a sua própria destruição, e os seus lábios um laço para a sua alma.
8 ਲੋਕ ਚੁਗਲੀਆਂ ਦੇ ਭੰਡਾਰ ਹਨ। ਇਹ ਚੰਗੇ ਭੋਜਨ ਵਾਂਗ ਹੈ ਜੋ ਢਿੱਡ ਦੀ ਗਹਿਰਾਈ ਤਾਂਈ ਪਹੁੰਚਦੀਆਂ ਹਨ।"
8 As palavras do difamador são como bocados doces, que penetram até o íntimo das entranhas.
9 ਉਹ ਵਿਅਕਤੀ ਜਿਹੜਾ ਆਪਣੇ ਕੰਮ ਵਿੱਚ ਲਾਪਰਵਾਹ ਹੈ ਉਸ ਵਿਅਕਤੀ ਵਰਗਾ ਜਿਹੜਾ ਚੀਜ਼ਾਂ ਤਬਾਹ ਕਰਦਾ ਹੈ।"
9 Aquele que é remisso na sua obra é irmão do que é destruidor.
10 ਯਹੋਵਾਹ ਦਾ ਨਾਮ ਇੱਕ ਮਜ਼ਬੂਤ ਕਿਲ੍ਹੇ ਵਾਂਗ ਹੈ। ਇੱਕ ਚੰਗਾ ਵਿਅਕਤੀ ਭੱਜ ਕੇ ਇਸ ਵਿੱਚ ਵੜ ਜਾਂਦਾ ਅਤੇ ਸੁੱਰੱਖਿਅਤ ਹੋ ਜਾਂਦਾ।"
10 Torre forte é o nome do Senhor; para ela corre o justo, e está seguro.
11 ਅਮੀਰ ਆਦਮੀ ਸਮਝਦਾ ਹੈ ਕਿ ਉਸ ਦੀ ਦੌਲਤ ਇੱਕ ਵਗਲੇ ਹੋਏ ਸਹਿਰ ਵਾਂਗ ਹੈ। ਉਹ ਇਸ ਨੂੰ ਇੱਕ ਨਾ ਮਾਪੇ ਜਾਣ ਵਾਲੀ ਕੰਧ ਵਾਂਗ ਵੇਖਦਾ ਹੈ।"
11 Os bens do rico são a sua cidade forte, e como um muro alto na sua imaginação.
12 ਇੱਕ ਘਮੰਡੀ ਦਿਮਾਗ ਵਿਅਕਤੀ ਦੇ ਪਤਨ ਦੇ ਅੱਗੇ ਚੱਲਦਾ ਹੈ, ਪਰ ਨਿਮ੍ਰਤਾ ਸਤਿਕਾਰ ਤੋਂ ਬਾਅਦ ਵਿੱਚ ਆਉਂਦੀ ਹੈ।"
12 Antes da ruína eleva-se o coração do homem; e adiante da honra vai a humildade.
13 ਜਿਹੜਾ ਵਿਅਕਤੀ ਬਿਨਾਂ ਸੁਣਿਆਂ ਜਵਾਬ ਦੇਵੇ, ਮੂਰਖ ਹੈ ਜਿਸ ਨੂੰ ਸ਼ਰਮਿੰਦਾ ਕੀਤਾ ਜਾਣਾ ਚਾਹੀਦਾ ਹੈ।"
13 Responder antes de ouvir, é estultícia e vergonha.
14 ਆਦਮੀ ਦਾ ਦਿਲ ਬੀਮਾਰੀ ਦੌਰਾਨ ਉਸਦੀ ਦੇਖ-ਭਾਲ ਕਰਦਾ ਹੈ, ਪਰ ਕੌਣ ਆਦਮੀ ਟੁੱਟੇ ਹੋਏ ਆਤਮੇ ਨੂੰ ਉੱਠਾ ਸੱਕਦਾ ਹੈ।"
14 O espírito do homem o sustentará na sua enfermidade; mas ao espírito abatido quem o levantará?
15 ਇੱਕ ਸੂਝਵਾਨ ਆਦਮੀ ਗਿਆਨ ਪ੍ਰਾਪਤ ਕਰਦਾ ਹੈ, ਸਿਆਣੇ ਲੋਕਾਂ ਦੇ ਕੰਨ ਗਿਆਨ ਲੋਚਦੇ ਹਨ।"
15 O coração do entendido adquire conhecimento; e o ouvido dos sábios busca conhecimento;
16 ਇੱਕ ਸੁਗਾਤ ਆਦਮੀ ਲਈ ਬੂਹੇ ਖੋਲ ਦਿੰਦੀ ਹੈ, ਉਹ ਮਹੱਤਵਪੂਰਣ ਲੋਕਾਂ ਨੂੰ ਮਿਲਣ ਦੇ ਕਾਬਿਲ ਹੋਵੇਗਾ।"
16 O presente do homem alarga-lhe o caminho, e leva-o à presença dos grandes.
17 ਜਿਹੜਾ ਵਿਅਕਤੀ ਵਿਵਾਦ ਦੌਰਾਨ ਆਪਣਾ ਮਾਮਲਾ ਪਹਿਲਾਂ ਹਾਜ਼ਰ ਕਰੇ ਸਹੀ ਪੱਖ ਵਿੱਚ ਹੁੰਦਾ, ਪਰ ਫ਼ੇਰ ਉਸ ਦੇ ਵਿਰੋਧੀ ਆਉਂਦੇ ਹਨ ਅਤੇ ਉਸਦੀ ਪਰੀਖਿਆ ਲੈਂਦੇ ਹਨ।"
17 O que primeiro começa o seu pleito parece justo; até que vem o outro e o examina.
18 ਜਦੋਂ ਦੋ ਤਾਕਤਵਰ ਲੋਕ ਝਗੜ ਰਹੇ ਹੋਣ ਤਾਂ ਨਰਦਾਂ ਸੁੱਟਕੇ ਫ਼ੈਸਲਾ ਕਰਨਾ ਹੀ ਸਭ ਤੋਂ ਚੰਗਾ ਰਹਿੰਦਾ ਹੈ।"
18 A sorte faz cessar os pleitos, e decide entre os poderosos.
19 ਆਪਣੇ ਭਰਾ ਨਾਲ ਸੰਧੀ ਕਰਨੀ, ਜਿਸ ਨੂੰ ਤੁਸੀਂ ਨਾਰਾਜ਼ ਕੀਤਾ ਸੀ, ਕਿਸੇ ਮਜ਼ਬੂਤ ਰਾਜ ਤੇ ਜਿੱਤ ਪ੍ਰਾਪਤ ਕਰਨ ਨਾਲੋਂ ਵੀ ਵੱਧੇਰੇ ਔਖਾ ਹੈ। ਦਲੀਲਬਾਜ਼ੀ ਕਿਸੇ ਮਹਿਲ ਤੇ ਸਰੀਏ ਲੱਗੇ ਫ਼ਾਟਕਾਂ ਵਾਂਗ ਹੈ।"
19 um irmão ajudado pelo irmão é como uma cidade fortificada; é forte como os ferrolhos dum castelo.
20 ਆਦਮੀ ਦਾ ਢਿੱਡ ਆਪਣੇ ਮੂੰਹ ਦੇ ਫ਼ਲਾਂ ਨਾਲ ਭਰ ਜਾਂਦਾ ਹੈ, ਉਹ ਆਪਣੇ ਬੁਲ੍ਹਾਂ ਦੀਆਂ ਫ਼ਸਲਾਂ ਨਾਲ ਸੰਤੁਸ਼ਟ ਹੋ ਜਾਂਦਾ ਹੈ।"
20 O homem se fartará do fruto da sua boca; dos renovos dos seus lábios se fartará.
21 ਵਿਅਕਤੀ ਦੀ ਜ਼ਬਾਨ ’ਚ ਜੀਵਨ ਅਤੇ ਮੌਤ ਦੀ ਸ਼ਕਤੀ ਹੈ ਕੋਈ ਵੀ ਜੋ ਇਸ ਨੂੰ ਇਸਤੇਮਾਲ ਕਰਨਾ ਪਸੰਦ ਕਰਦਾ ਇਸਦੇ ਫ਼ਲ ਨੂੰ ਖਾਂਦਾ ਹੈ।"
21 A morte e a vida estão no poder da língua; e aquele que a ama comerá do seu fruto.
22 ਜੇਕਰ ਤੇਰੀ ਇੱਕ ਪਤਨੀ ਹੈ, ਤੈਨੂੰ ਇੱਕ ਵੱਧੀਆ ਚੀਜ਼ ਮਿਲ ਗਈ ਹੈ ਅਤੇ ਤੂੰ ਯਾਹੋਵਾਹ ਤੋਂ ਅਸੀਸ ਪ੍ਰਾਪਤ ਹੈਂ।"
22 Quem encontra uma esposa acha uma coisa boa; e alcança o favor do Senhor.
23 ਗਰੀਬ ਆਦਮੀ ਸਹਾਇਤਾ ਲਈ ਬੇਨਤੀ ਕਰੇਗਾ ਪਰ ਅਮੀਰ ਆਦਮੀ ਜਦੋਂ ਉਸਦਾ ਜਵਾਬ ਦਿੰਦਾ ਤਾਂ ਕੁਰੱਖਤ ਹੁੰਦਾ ਹੈ।"
23 O pobre fala com rogos; mas o rico responde com durezas.
24 ਕੁਝ ਦੋਸਤ ਸਿਰਫ਼ ਸਮਾਜਿਕ ਸਾਥੀ ਹੀ ਹੁੰਦੇ ਹਨ। ਪਰ ਇੱਕ ਚੰਗਾ ਦੋਸਤ ਇੱਕ ਭਰਾ ਨਾਲੋਂ ਵੀ ਬਿਹਤਰ ਹੋ ਸੱਕਦਾ ਹੈ"
24 O homem que tem muitos amigos, tem-nos para a sua ruína; mas há um amigo que é mais chegado do que um irmão.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Provérbios 18, comparar traduções ou montar um estudo — tudo direto pelo WhatsApp.