Provérbios 19

Punjabi Bible (GL_PUNJABI) vs VC

Sair da comparação
VC Versão Católica
1 ਜਿਹੜਾ ਗਰੀਬ ਨਿਰਦੋਸ਼ ਹੈ ਉਸ ਮੂਰਖ ਨਾਲੋਂ ਬਿਹਤਰ ਹੈ ਜੋ ਦੁਸ਼ਟ ਗੱਲਾਂ ਕਰਦਾ ਹੈ।"
1 Mais vale um pobre que caminha na integridade que um insensato com lábios mentirosos.
2 ਗਿਆਨ ਤੋਂ ਬਿਨਾ ਇੱਛਾ ਕਾਫ਼ੀ ਨਹੀਂ ਅਤੇ ਜਿਹੜਾ ਵਿਅਕਤੀ ਤੇਜ਼ੀ ਵਿੱਚ ਰਹਿੰਦਾ ਗਲਤੀਆਂ ਕਰਦਾ।"
2 Sem a ciência, nem mesmo o zelo é bom: quem precipita seus passos, desvia-se.
3 ਕਿਸੇ ਬੰਦੇ ਦੀ ਆਪਣੀ ਮੂਰੱਖਤਾ ਹੀ ਉਸ ਨੂੰ ਤਬਾਹ ਕਰ ਦੇਵੇਗੀ। ਪਰ ਉਹ ਯਹੋਵਾਹ ਨੂੰ ਦੋਸ਼ੀ ਠਹਿਰਾਵੇਗਾ।"
3 A loucura de um homem o leva a um mau caminho; é contra o Senhor que seu coração se irrita.
4 ਜੇ ਕੋਈ ਬੰਦਾ ਅਮੀਰ ਹੈ, ਤਾਂ ਉਸਦੀ ਦੌਲਤ ਉਸ ਦੇ ਕਈ ਦੋਸਤ ਪੈਦਾ ਕਰੇਗੀ। ਪਰ ਜੇ ਕੋਈ ਬੰਦਾ ਗਰੀਬ ਹੈ ਤਾਂ ਉਸ ਦੇ ਸਾਰੇ ਦੋਸਤ ਉਸਦਾ ਸਾਥ ਛੱਡ ਦੇਣਗੇ।"
4 A riqueza aumenta o número de amigos, o pobre é abandonado pelo seu {único} companheiro.
5 ਜਿਹੜਾ ਬੰਦਾ ਕਿਸੇ ਹੋਰ ਦੇ ਖਿਲਾਫ਼ ਝੂਠ ਬੋਲਦਾ ਹੈ ਉਸ ਨੂੰ ਸਜ਼ਾ ਮਿਲੇਗੀ। ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਸੁਰੱਖਿਅਤ ਨਹੀਂ ਰਹੇਗਾ।"
5 O falso testemunho não fica sem castigo; o que profere mentira não escapará.
6 ਅਨੇਕਾਂ ਲੋਕ ਸ਼ਾਸਕ ਨੂੰ ਮਿਲਣਾ ਚਾਹੁੰਦੇ ਹਨ, ਅਤੇ ਹਰ ਕੋਈ ਉਸਦਾ ਦੋਸਤ ਬਣਨਾ ਚਾਹੁੰਦਾ ਜੋ ਸੁਗਾਤਾਂ ਦਿੰਦਾ ਹੈ।"
6 O homem generoso possui muitos lisonjeiros: todos se tornam amigos de quem dá.
7 ਇੱਕ ਗਰੀਬ ਆਦਮੀ ਆਪਣੇ ਹੀ ਰਿਸ਼ਤੇਦਾਰਾਂ ਦੁਆਰਾ ਵੀ ਤਿਰਸੱਕਾਰਿਆ ਜਾਂਦਾ ਹੈ, ਤਾਂ ਉਸਦਾ ਉਸ ਦੇ ਦੋਸਤਾਂ ਦੁਆਰਾ ਕਿੰਨਾ ਪਰਹੇਜ ਹੁੰਦਾ ਹੋਵੇਗਾ। ਉਹ ਉਨ੍ਹਾਂ ਅੱਗੇ ਬੇਨਤੀ ਕਰਦਾ, ਪਰ ਉਹ ਪਰਵਾਹ ਨਹੀਂ ਕਰਦੇ ਹਨ।"
7 Todos os irmãos do pobre o odeiam, quanto mais seus amigos não hão de se afastar dele? Está em busca de palavras, mas não terá nada.
8 ਜਿਹੜਾ ਵਿਅਕਤੀ ਗਿਆਨ ਹਾਸਿਲ ਕਰ ਲੈਂਦਾ ਹੈ, ਆਪਣੇ-ਆਪ ਦਾ ਖਿਆਲ ਰੱਖਦਾ ਹੈ, ਜਿਹੜਾ ਵਿਅਕਤੀ ਸਿਖਦਾ ਰਹਿੰਦਾ ਹੈ, ਉੱਨਤੀ ਕਰਦਾ ਰਹਿੰਦਾ ਹੈ।"
8 Quem adquire bom senso ama sua alma; o que observa a prudência encontra a felicidade.
9 ਝੂਠੇ ਗਵਾਹ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ! ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ।"
9 O falso testemunho não fica impune; o que profere mentira perecerá.
10 ਕਿਸੇ ਮੂਰਖ ਲਈ ਐਸ਼ ਨਾਲ ਜਿਉਂਣਾ, ਉਪਯੁਕਤ ਨਹੀਂ, ਇਹ ਕਿੰਨਾ ਬੱਦਤਰ ਹੋਵੇਗਾ ਜੇਕਰ ਕੋਈ ਗੁਲਾਮ ਸ਼ਹਿਜਾਦਿਆਂ ਉੱਪਰ ਰਾਜ ਕਰੇ।"
10 Não convém ao insensato viver entre delícias, muito menos ainda a um escravo dominar os chefes.
11 ਜੇ ਕੋਈ ਬੰਦਾ ਸੂਝਵਾਨ ਹੈ ਉਹ ਧੀਰਜ ਨੂੰ ਸਿਖਦਾ ਅਤੇ ਇਹ ਉਸਦੀ ਮਹਿਮਾ ਹੁੰਦੀ ਹੈ ਜਦੋਂ ਉਹ ਤਿਰਸੱਕਾਰ ਨੂੰ ਮੁਆਫ਼ ਕਰ ਦਿੰਦਾ ਹੈ।"
11 Um homem sábio sabe conter a sua cólera, e tem por honra passar por cima de uma ofensa.
12 ਰਾਜੇ ਦੇ ਗੁੱਸੇ ਭਰੇ ਬੋਲ ਬੱਬਰਸ਼ੇਰ ਦੀ ਗਰਜ ਵਰਗੇ ਹਨ। ਪਰ ਉਸਦੀਆਂ ਸ਼ੁਭਕਾਮਨਾਵਾਂ ਘਾਹ ਉੱਤੇ ਕੋਮਲਤਾ ਨਾਲ ਡਿੱਗਦੀ ਫ਼ੁਹਾਰ ਵਾਂਗ ਹੁੰਦੀਆਂ ਹਨ।"
12 Cólera de rei, rugido de leão; favor de rei, orvalho sobre a erva.
13 ਇੱਕ ਮੂਰਖ ਪੁੱਤਰ ਆਪਣੇ ਪਿਤਾ ਦੀ ਬਿਪਤਾ ਹੁੰਦਾ ਹੈ, ਅਤੇ ਇੱਕ ਝਗੜਾਲੂ ਪਤਨੀ ਛੱਤ ਵਿੱਚਲੇ ਛੇਕ ਵਾਂਗ ਹੁੰਦੀ ਹੈ।"
13 Um filho insensato é a desgraça de seu pai; a mulher intrigante é uma goteira inesgotável.
14 ਵਿਅਕਤੀ ਨੂੰ ਆਪਣੇ ਹੀ ਮਾਪਿਆਂ ਤੋਂ ਪੈਸੇ ਅਤੇ ਘਰ ਪ੍ਰਾਪਤ ਹੁੰਦਾ ਹੈ, ਪਰ ਇੱਕ ਸੂਝਵਾਨ ਪਤਨੀ ਯਹੋਵਾਹ ਵੱਲੋਂ ਮਿਲੀ ਸੁਗਾਤ ਹੈ।"
14 Casas e bens são a herança dos pais, mas uma mulher sensata é um dom do Senhor.
15 ਸੁਸਤ ਆਦਮੀ ਭਾਵੇਂ ਕਿੰਨਾ ਵੀ ਸੌਂ ਲਵੇ ਪਰ ਉਹ ਬਹੁਤ ਭੁੱਖਾ ਹੀ ਹੋਵੇਗਾ।"
15 A preguiça cai no torpor: a alma indolente terá fome.
16 ਜਿਹੜਾ ਵਿਅਕਤੀ ਹੁਕਮ ਨੂੰ ਪੂਰਦਾ ਆਪਣੇ ਜੀਵਨ ਦਾ ਬਚਾਉ ਕਰੇਗਾ, ਪਰ ਉਹ ਜਿਹੜਾ ਆਪਣਾ ਜੀਵਨ ਬਾਰੇ ਧਿਆਨ ਨਹੀਂ ਦਿੰਦਾ ਮਾਰਿਆ ਜਾਵੇਗਾ।"
16 O que observa o preceito guarda sua vida; quem descuida de seu proceder morrerá.
17 ਗਰੀਬ ਲੋਕਾਂ ਦਾ ਲਿਹਾਜ ਕਰਨਾ ਯਹੋਵਾਹ ਨੂੰ ਪੈਸੇ ਉਧਾਰ ਦੇਣ ਵਰਗੀ ਗੱਲ ਹੈ, ਉਹ ਪ੍ਰਪੱਕ ਹੀ ਤੁਹਾਨੂੰ ਅਦਾਇਗੀ ਕਰੇਗਾ।"
17 Quem se apieda do pobre empresta ao Senhor, que lhe restituirá o benefício.
18 ਉਮੀਦ ਰਹਿੰਦਿਆਂ ਹੀ ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ। ਜੇ ਤੁਸੀਂ ਅਜਿਹਾ ਕਰਨ ਤੋਂ ਇਨਕਾਰ ਕਰੋਂਗੇ, ਤਾਂ ਤੁਸੀਂ ਉਸਦੀ, ਆਪਣੇ-ਆਪ ਨੂੰ ਤਬਾਹ ਕਰਨ ਲਈ, ਸਹਾਇਤਾ ਕਰ ਰਹੇ ਹੋਵੋਂਗੇ।"
18 Corrige teu filho enquanto há esperança, mas não te enfureças até fazê-lo perecer.
19 ਛੇਤੀ ਗੁੱਸੇ ਵਿੱਚ ਆ ਜਾਣ ਵਾਲੇ ਵਿਅਕਤੀ ਨੂੰ ਕੀਮਤ ਜ਼ਰੂਰ ਦੇਣੀ ਪੈਂਦੀ ਹੈ। ਜੇਕਰ ਤੁਸੀਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰੋਂਗੇ, ਤੁਹਾਨੂੰ ਇਹ ਬਾਰ-ਬਾਰ ਕਰਨਾ ਪਵੇਗਾ।"
19 O homem iracundo sofrerá um castigo; se o libertares, aumentarás a sua pena.
20 ਮਸ਼ਵਰੇ ਨੂੰ ਸੁਣੋ ਅਤੇ ਸੁਧਾਰ ਨੂੰ ਪ੍ਰਵਾਨ ਕਰੋ ਤਾਂ ਜੋ ਅਖੀਰ ਵਿੱਚ ਤੁਸੀਂ ਸਿਆਣੇ ਬਣ ਜਾਵੋਂਗੇ।"
20 Ouve os conselhos, aceita a instrução: tu serás sábio para o futuro.
21 ਆਦਮੀ ਅਨੇਕਾਂ ਯੋਜਨਾਵਾਂ ਬਣਾਉਂਦਾ, ਪਰ ਯਹੋਵਾਹ ਦੀ ਰਜ਼ਾ ਨਿਸ਼ਚਾ ਕਰਦੀ ਹੈ ਕਿ ਕੀ ਵਾਪਰੇਗਾ।"
21 Há muitos planos no coração do homem, mas é a vontade do Senhor que se realiza.
22 ਲੋਕ ਵਫ਼ਾਦਾਰ ਆਦਮੀ ਨੂੰ ਪਸੰਦ ਕਰਦੇ ਹਨ, ਇਸ ਲਈ ਗਰੀਬ ਅਤੇ ਭਰੋਸੇਯੋਗ ਹੋਣਾ ਝੂਠੇ ਨਾਲੋਂ ਬਿਹਤਰ ਹੈ।"
22 O encanto de um homem é a sua caridade: mais vale o pobre que o mentiroso.
23 ਯਹੋਵਾਹ ਦਾ ਡਰ ਜਿੰਦਗ਼ੀ ਵੱਲ ਅਗਵਾਈ ਕਰਦਾ ਹੈ ਜੋ ਕੋਈ ਵੀ ਇਸ ਨਾਲ ਭਰਪੂਰ ਹੈ ਉਹ ਬਿਨਾਂ ਕਿਸੇ ਵੀ ਸਮੱਸਿਆ ਤੋਂ ਆਰਾਮ ਨਾਲ ਬੱਚ ਸੱਕਦਾ ਹੈ ਅਤੇ ਸਾਂਤੀ ਪ੍ਰਾਪਤ ਕਰਦਾ ਹੈ।"
23 O temor do Senhor conduz à vida; {o que o possui} é saciado: passará a noite sem a visita da desgraça.
24 ਇੱਕ ਆਲਸੀ ਬੰਦਾ ਭਾਂਡੇ ਵਿੱਚ ਆਪਣਾ ਹੱਥ ਪਾਉਂਦਾ ਹੈ, ਪਰ ਇਸ ਨੂੰ ਮੂੰਹ ਤਾਈਂ ਚੁੱਕਣ ਨੂੰ ਬਹੁਤ ਮੁਸ਼ਕਿਲ ਮਹਿਸੂਸ ਕਰਦਾ ਹੈ।"
24 O preguiçoso põe sua mão no prato e nem sequer a leva à boca.
25 ਬੇਅਦਬ ਵਿਅਕਤੀ ਨੂੰ ਕੁੱਟੋ ਅਤੇ ਇੱਕ ਆਮ ਆਦਮੀ ਇਸਤੋਂ ਸਿੱਖੇਗਾ। ਇੱਕ ਸੂਝਵਾਨ ਆਦਮੀ ਨੂੰ ਝਿੜਕੋ, ਅਤੇ ਉਹ ਇੱਕ ਸਬਕ ਸਿੱਖ ਜਾਵੇਗਾ।"
25 Castiga o zombador e o simples tornar-se-á sábio; repreende o homem sensato e ele compreenderá por quê.
26 ਜਿਹੜਾ ਪੁੱਤਰ ਆਪਣੇ ਪਿਤਾ ਤੋਂ ਚੋਰੀ ਕਰੇ ਅਤੇ ਆਪਣੀ ਮਾਂ ਨੂੰ ਦੂਰ ਭਜਾ ਦੇਵੇ ਘ੍ਰਿਣਾਯੋਗ ਹੈ ਅਤੇ ਉਹ ਸ਼ਰਮਿੰਦਗੀ ਦਾ ਕਾਰਣ ਬਣਦਾ ਹੈ।"
26 Quem maltrata seu pai, quem expulsa sua mãe é um filho infame do qual todos se envergonham.
27 ਜੇ ਤੁਸੀਂ ਨਿਰਦੇਸ਼ਾਂ ਨੂੰ ਸੁਣਨਾ ਛੱਡ ਦਿਓਗੇ ਤਾਂ ਤੁਸੀਂ ਮੂਰੱਖਤਾ ਭਰੀਆਂ ਗ਼ਲਤੀਆਂ ਕਰਦੇ ਰਹੋਂਗੇ।"
27 Cessa, meu filho, de ouvir as advertências e isto servirá para te afastares da sabedoria!
28 ਵਿਅਰਥ ਗਵਾਹ ਇਨਸਾਫ਼ ਤੇ ਹੱਸਦਾ, ਅਤੇ ਇੱਕ ਬਦ ਆਦਮੀ ਦਾ ਮੂੰਹ ਬਦੀ ਨੂੰ ਨਿਗਲ ਜਾਂਦਾ ਹੈ।"
28 O testemunho falso zomba da justiça, a boca dos ímpios devora a iniqüidade.
29 ਮਖੌਲੀਆਂ ਨੂੰ ਸਜ਼ਾ ਮਿਲੇਗੀ। ਅਤੇ ਮੂਰਖ ਆਦਮੀ ਨੂੰ ਕੋੜੇ ਮਾਰੇ ਜਾਣਗੇ।"
29 As varas estão preparadas para os mofadores e os golpes para o dorso dos insensatos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 19, comparar traduções ou montar um estudo — tudo direto pelo WhatsApp.