Provérbios 1

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਭੂਮਿਕਾ ਇਹ ਕਹਾਉਤਾਂ ਦਾਊਦ ਦੇ ਪੁੱਤਰ ਸੁਲੇਮਾਨ ਦੁਆਰਾ ਲਿਖੀਆਂ ਗਈਆ ਹਨ। ਸੁਲੇਮਾਨ ਇਸਰਾਏਲ ਦਾ ਪਾਤਸ਼ਾਹ ਸੀ।"
1 Provérbios de Salomão, filho de Davi, o rei de Israel.
2 ਇਹ ਸ਼ਬਦ ਇਸ ਲਈ ਲਿਖੇ ਗਏ ਸਨ ਤਾਂ ਜੋ ਆਦਮੀ ਸਿਆਣਪ ਅਤੇ ਅਨੁਸ਼ਾਸਨ ਸਿੱਖ ਸੱਕੇ ਅਤੇ ਸਮਝਦਾਰੀ ਲਿਆਉਣ ਵਾਲੇ ਸ਼ਬਦਾਂ ਨੂੰ ਪਹਿਚਾਣ ਸੱਕੇ।"
2 Para aprender a sabedoria e o ensino; para entender as palavras de inteligência;
3 ਜੋ ਉਹ ਸਹੀ ਮੱਤ ਹਾਸਿਲ ਕਰ ਲਵੇ ਜਿਵੇਂ — ਉਹ ਕਿਵੇਂ ਕਰੇ ਜੋ ਧਰਮੀ, ਨਿਆਂਈ ਅਤੇ ਇਮਾਨਦਾਰ ਹੋਵੇ।"
3 para obter o ensino do bom proceder, a justiça, o juízo e a equidade;
4 ਇਹ ਸ਼ਬਦ ਮੂਰਖ ਲੋਕਾਂ ਨੂੰ ਸਮਝਦਾਰੀ ਅਤੇ ਜਵਾਨ ਲੋਕਾਂ ਨੂੰ ਗਿਆਨ ਅਤੇ ਅਕਲਮੰਦੀ ਸਿੱਖਾਉਣ ਲਈ ਹਨ।"
4 para dar aos simples prudência e aos jovens, conhecimento e bom siso.
5 ਸਿਆਣੇ ਆਦਮੀਆਂ ਨੂੰ ਸੁਣਕੇ ਆਪਣਾ ਗਿਆਨ ਵੱਧਾਉਣ ਦਿਓ ਅਤੇ ਸਿੱਖੇ ਹੋਇਆਂ ਆਦਮੀਆਂ ਨੂੰ ਆਪਣੇ ਰਾਹ ਦਾ ਸਹੀ ਨਿਰਦੇਸ਼ਨ ਹਾਸਿਲ ਕਰਨ ਦਿਓ।"
5 Ouça o sábio e cresça em prudência; e o instruído adquira habilidade
6 ਫ਼ੇਰ ਉਹ ਲੋਕ ਕਹਾਉਤਾਂ, ਦ੍ਰਿਸ਼ਟਾਂਤਾਂ, ਸਿਆਣੇ ਬੰਦਿਆਂ ਦੀਆਂ ਸਿੱਖਿਆਵਾਂ, ਅਤੇ ਉਨ੍ਹਾਂ ਦੀਆਂ ਬੁਝਾਰਤਾਂ ਨੂੰ ਸਮਝਣ ਦੇ ਯੋਗ ਹੋਣਗੇ।"
6 para entender provérbios e parábolas, as palavras e enigmas dos sábios.
7 ਯਹੋਵਾਹ ਤੋਂ ਡਰਨਾ ਗਿਆਨ ਦੀ ਸ਼ੁਰੂਆਤ ਹੈ। ਪਰ ਬੁਰੇ ਬੰਦੇ ਅਨੁਸ਼ਾਸਨ ਅਤੇ ਸਿਆਣਪ ਨੂੰ ਨਫ਼ਰਤ ਕਰਦੇ ਹਨ।"
7 O temor do Senhor é o princípio do saber, mas os loucos desprezam a sabedoria e o ensino.
8 ਇੱਕ ਪੁੱਤਰ ਨੂੰ ਉਪਦੇਸ਼ ਮੇਰੇ ਬੇਟੇ, ਜਦੋਂ ਤੁਹਾਡਾ ਪਿਤਾ ਤਹਾਨੂੰ ਸੁਧਾਰੇ ਤਾਂ ਉਸ ਨੂੰ ਧਿਆਨ ਨਾਲ ਸੁਣੋ। ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਤਿਆਗੋ ਨਾ।"
8 Filho meu, ouve o ensino de teu pai e não deixes a instrução de tua mãe.
9 ਕਿਉਂ ਕਿ ਜੋ ਕੁਝ ਵੀ ਤੁਹਾਡੇ ਮਾਪੇ ਤੁਹਾਨੂੰ ਸਿੱਖਾਉਂਦੇ ਹਨ, ਤੁਹਾਡੇ ਸਿਰ ਤੇ ਹਾਰ ਵਾਂਗ ਜਾਂ ਤੁਹਾਡੀ ਗਰਦਨ ਦੀ ਸ਼ੋਭਾ ਵੱਧਾਉਣ ਲਈ ਖੂਬਸੂਰਤ ਹਾਰ ਵਾਂਗ ਹੁੰਦਾ ਹੈ।"
9 Porque serão diadema de graça para a tua cabeça e colares, para o teu pescoço.
10 ਮੇਰੇ ਬੇਟੇ, ਪਾਪੀ ਤੁਹਾਡੇ ਕੋਲੋਂ ਉਹ ਗੱਲਾਂ ਕਰਵਾਉਣ ਦੀ ਕੋਸ਼ਿਸ਼ ਕਰਨਗੇ ਜੋ ਗ਼ਲਤ ਹਨ। ਉਨ੍ਹਾਂ ਵੱਲ ਧਿਆਨ ਨਾ ਦਿਓ!"
10 Filho meu, se os pecadores querem seduzir-te, não o consintas.
11 ਜੇ ਉਹ ਆਖਣ, “ਸਾਡੇ ਨਾਲ ਆਓ! ਆਓ ਆਪਾਂ ਲੁਕ ਜਾਈਏ ਅਤੇ ਕਿਸੇ ਨੂੰ ਮਾਰਨ ਲਈ ਇੰਤਜ਼ਾਰ ਕਰੀਏ। ਆਓ ਆਪਾਂ ਬਿਨਾ ਕਾਰਣ ਕਿਸੇ ਬੇਗੁਨਾਹ ਬੰਦੇ ਉੱਤੇ ਹਮਲਾ ਕਰੀਏ।"
11 Se disserem: Vem conosco, embosquemo-nos para derramar sangue, espreitemos, ainda que sem motivo, os inocentes;
12 ਆਓ, ਆਪਾਂ ਉਨ੍ਹਾਂ ਨੂੰ ਕਬਰ ਵਾਂਗ ਜਿਉਦਿਆਂ ਹੀ ਅਤੇ ਪੂਰੀ ਤਰ੍ਹਾਂ ਨਿਗਲ ਜਾਵਾਂਗੇ ਜਿਵੇਂ ਕੋਈ ਟੋਏ ਵਿੱਚ ਚੱਲਿਆ ਜਾਂਦਾ ਹੈ।"
12 traguemo-los vivos, como o abismo, e inteiros, como os que descem à cova;
13 ਅਸੀਂ ਸਾਰੀਆਂ ਕੀਮਤੀ ਚੀਜ਼ਾਂ ਲੈ ਲਵਾਂਗੇ। ਅਤੇ ਉਸ ਲੁੱਟ ਨਾਲ ਆਪਣੇ ਘਰ ਭਰ ਲਵਾਂਗੇ।"
13 acharemos toda sorte de bens preciosos; encheremos de despojos a nossa casa;
14 ਇਸ ਲਈ ਆਓ ਸਾਡੇ ਨਾਲ ਮਿਲ ਜਾਵੋ ਅਤੇ ਜੋ ਕੁਝ ਵੀ ਸਾਨੂੰ ਮਿਲੇਗਾ, ਅਸੀਂ ਬਰਾਬਰ-ਬਰਾਬਰ ਵੰਡ ਲਵਾਂਗੇ।”"
14 lança a tua sorte entre nós; teremos todos uma só bolsa.
15 ਮੇਰੇ ਬੇਟੇ, ਇਨ੍ਹਾਂ ਲੋਕਾਂ ਦੇ ਮਗਰ ਨਾ ਲੱਗੋ, ਉਨ੍ਹਾਂ ਦੇ ਰਾਹਾਂ ਤੋਂ ਆਪਣੇ ਕਦਮ ਪਰ੍ਹੇ ਰੱਖੋ।"
15 Filho meu, não te ponhas a caminho com eles; guarda das suas veredas os pés;
16 ਜਿਵੇਂ ਉਹ ਬਦੀ ਕਰਨ ਵਿੱਚ ਤੇਜ-ਤਰਾਰ ਅਤੇ ਲੋਕਾਂ ਨੂੰ ਮਾਰਨ ਲਈ ਬਹੁਤ ਤੇਜ਼ ਹਨ।"
16 porque os seus pés correm para o mal e se apressam a derramar sangue.
17 ਲੋਕੀਂ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਹਨ। ਪਰ ਜਦੋਂ ਪੰਛੀ ਦੇਖ ਰਹੇ ਹੋਣ ਤਾਂ ਜਾਲ ਵਿਛਾਉਣਾ ਬੇਕਾਰ ਹੁੰਦਾ ਹੈ।"
17 Pois debalde se estende a rede à vista de qualquer ave.
18 ਅਤੇ ਇਹ ਲੋਕ ਸਿਰਫ਼ ਆਪਣੀ ਹੀ ਮੌਤ ਦੇ ਇੰਤਜ਼ਾਰ ਵਿੱਚ ਝੂਠ ਬੋਲਦੇ ਹਨ, ਉਹ ਖੁਦ ਹੀ ਆਪਣੇ ਜਾਲ ਵਿੱਚ ਫ਼ਸ ਜਾਣਗੇ ਤੇ ਤਬਾਹ ਹੋ ਜਾਣਗੇ।"
18 Estes se emboscam contra o seu próprio sangue e a sua própria vida espreitam.
19 ਲੋਭੀ ਬੰਦਿਆਂ ਨੂੰ ਹਮੇਸ਼ਾ ਉਨ੍ਹਾਂ ਦੇ ਅਮਲ ਹੀ ਤਬਾਹ ਕਰਦੇ ਹਨ।"
19 Tal é a sorte de todo ganancioso; e este espírito de ganância tira a vida de quem o possui.
20 ਨੇਕ ਔਰਤ — ਸਿਆਣਪ ਸਿਆਣਪ ਰਾਹਾਂ ਤੇ ਰੋ ਰਹੀ ਹੈ, ਉਹ ਬਜ਼ਾਰਾਂ ਵਿੱਚ ਦੁਹਾਈ ਦੇ ਰਹੀ ਹੈ।"
20 Grita na rua a Sabedoria, nas praças, levanta a voz;
21 ਉਹ ਭੀੜ ਭਰੇ ਚੌਰਾਹਿਆਂ ਉੱਤੇ ਹੋਕਾ ਦੇ ਰਹੀ ਹੈ। ਉਹ ਸ਼ਹਿਰ ਦੇ ਫ਼ਾਟਕਾਂ ਦੇ ਨੇੜੇ ਖਲੋਤੀ ਹੈ ਅਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਸਿਆਣਪ ਆਖਦੀ ਹੈ:"
21 do alto dos muros clama, à entrada das portas e nas cidades profere as suas palavras:
22 “ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ?"
22 Até quando, ó néscios, amareis a necedade? E vós, escarnecedores, desejareis o escárnio? E vós, loucos, aborrecereis o conhecimento?
23 ਜੇ ਤੁਸੀਂ ਮੇਰੀ, ਤੁਹਾਨੂੰ ਸੁਧਾਰਨ ਦੀ ਪੁਕਾਰ ਦਾ ਜਵਾਬ ਦਿੱਤਾ ਹੁੰਦਾ ਮੈਂ ਤੁਹਾਨੂੰ ਉਹ ਹਰ ਗੱਲ ਦੱਸ ਦਿੰਦੀ ਜੋ ਮੈਂ ਜਾਣਦੀ ਸਾਂ। ਮੈਂ ਤੁਹਾਨੂੰ ਆਪਣਾ ਸਾਰਾ ਗਿਆਨ ਦੇ ਦਿੰਦੀ।"
23 Atentai para a minha repreensão; eis que derramarei copiosamente para vós outros o meu espírito e vos farei saber as minhas palavras.
24 “ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ। ਮੈਂ ਤੁਹਾਡੀ ਸਹਾਇਤਾ ਕਰਨ ਦੀ ਕੋਸ਼ਿਸ਼ ਕੀਤੀ। ਮੈਂ ਤੁਹਾਡੇ ਵੱਲ ਆਪਣਾ ਹੱਥ ਵੱਧਾਇਆ-ਪਰ ਤੁਸੀਂ ਮੇਰੀ ਸਹਾਇਤਾ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ।"
24 Mas, porque clamei, e vós recusastes; porque estendi a mão, e não houve quem atendesse;
25 ਤੁਸੀਂ ਮੂੰਹ ਫ਼ੇਰ ਲਿਆ ਅਤੇ ਮੇਰੀ ਤੁਹਾਨੂੰ ਸੁਧਾਰਨ ਦੀ ਕੋਸ਼ਿਸ ਨੂੰ ਤੁਸਾਂ ਅਣਗੌਲਿਆਂ ਕਰ ਦਿੱਤਾ। ਤੁਸੀਂ ਮੇਰੇ ਸ਼ਬਦਾਂ ਉੱਤੇ ਭਰੋਸਾ ਕਰਨ ਤੋਂ ਇਨਕਾਰ ਕਰ ਦਿੱਤਾ।"
25 antes, rejeitastes todo o meu conselho e não quisestes a minha repreensão;
26 ਇਸ ਲਈ, ਮੈਂ ਤੁਹਾਡੀ ਬਿਪਤਾ ਉੱਤੇ ਹੱਸਾਂਗੀ। ਮੈਂ ਤੁਹਾਡਾ ਮਜ਼ਾਕ ਉਡਾਵਾਂਗੀ ਜਦੋਂ ਤੁਹਾਡੇ ਉੱਤੇ ਡਰ ਆਉਣ ਲੱਗੇਗਾ।"
26 também eu me rirei na vossa desventura, e, em vindo o vosso terror, eu zombarei,
27 ਜਦੋਂ ਮੁਸੀਬਤਾਂ ਭਿਆਨਕ ਤੂਫ਼ਾਨ ਵਾਂਗ ਤੁਹਾਡੇ ਉੱਤੇ ਟੁੱਟ ਪੈਣਗੀਆਂ, ਜਦੋਂ ਮੁਸੀਬਤਾਂ ਤੁਹਾਡੇ ਉੱਪਰ ਆਉਣਗੀਆਂ ਜਦੋਂ ਮੁਸੀਬਤ ਅਤੇ ਗ਼ਮ ਤੁਹਾਨੂੰ ਦਬਾ ਲੈਣਗੇ।"
27 em vindo o vosso terror como a tempestade, em vindo a vossa perdição como o redemoinho, quando vos chegar o aperto e a angústia.
28 “ਜਦੋਂ ਇਹ ਸਭ ਗੱਲਾਂ ਵਾਪਰਨਗੀਆਂ ਤਾਂ ਤੁਸੀਂ ਮੇਰੇ ਕੋਲੋਂ ਸਹਾਇਤਾ ਮੰਗੋਂਗੇ। ਮੈਂ ਤੁਹਾਡੀ ਸਹਾਇਤਾ ਨਹੀਂ ਕਰਾਂਗੀ। ਤੁਸੀਂ ਮੇਰੀ ਤਲਾਸ਼ ਕਰੋਂਗੇ ਪਰ ਮੈਂ ਤੁਹਾਨੂੰ ਨਹੀਂ ਮਿਲਾਂਗੀ।"
28 Então, me invocarão, mas eu não responderei; procurar-me-ão, porém não me hão de achar.
29 ਕਿਉਂ ਕਿ ਉਨ੍ਹਾਂ ਨੇ ਗਿਆਨ ਨੂੰ ਨਫ਼ਰਤ ਕੀਤੀ ਅਤੇ ਤੁਸੀਂ ਯਹੋਵਾਹ ਤੋਂ ਡਰਨ ਤੋਂ ਇਨਕਾਰ ਕਰ ਦਿੱਤਾ।"
29 Porquanto aborreceram o conhecimento e não preferiram o temor do
30 ਕਿਉਂਕਿ ਉਨ੍ਹਾਂ ਨੇ ਮੇਰੀ ਸਲਾਹ ਦੀ ਇੱਛਾ ਨਹੀਂ ਕੀਤੀ ਅਤੇ ਮੇਰੀ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਨੂੰ ਅਪ੍ਰਵਾਨ ਕਰ ਦਿੱਤਾ,"
30 não quiseram o meu conselho e desprezaram toda a minha repreensão.
31 ਉਹ ਆਪਣੇ ਰਾਹਾਂ ਦਾ ਫ਼ਲ ਖਾਣਗੇ, ਅਤੇ ਆਪਣੀਆਂ ਹੀ ਸੱਕੀਮਾਂ ਨਾਲ ਭਰ ਜਾਣਗੇ!"
31 Portanto, comerão do fruto do seu procedimento e dos seus próprios conselhos se fartarão.
32 “ਜੇਕਰ ਮੂਰਖ ਲੋਕ ਇਸਤੋਂ ਦੂਰ ਪਰਤ ਜਾਣਗੇ, ਇਹ ਉਨ੍ਹਾਂ ਨੂੰ ਮਾਰ ਦੇਵੇਗਾ, ਅਤੇ ਆਤਮ-ਸੰਤੁਸ਼ਟੀ ਮੂਰੱਖਾਂ ਨੂੰ ਤਬਾਹ ਕਰ ਦੇਵੇਗੀ।"
32 Os néscios são mortos por seu desvio, e aos loucos a sua impressão de bem-estar os leva à perdição.
33 ਪਰ ਉਹ ਬੰਦਾ ਜਿਹੜਾ ਮੇਰੀ ਗੱਲ ਮੰਨਦਾ ਹੈ ਉਹ ਸੁਰੱਖਿਆ ਨਾਲ ਜੀਵੇਗਾ। ਉਹ ਮੁਸੀਬਤ ਦੇ ਡਰ ਤੋਂ ਬਿਨਾਂ ਸੌਖੇ ਹੋਕੇ ਰਹਿ ਸੱਕਦੇ ਹਨ।”"
33 Mas o que me der ouvidos habitará seguro, tranquilo e sem temor do mal.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 1, comparar traduções ou montar um estudo — tudo direto pelo WhatsApp.