Provérbios 20
Punjabi Bible (GL_PUNJABI) vs VC
VC Versão Católica
1 ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।"
1 Zombeteiro é o vinho e amotinadora a cerveja: quem quer que se apegue a isto não será sábio.
2 ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ।"
2 O furor do rei é como um rugido de leão: aquele que o provoca, prejudica-se a si mesmo.
3 ਇਹ ਆਦਮੀ ਦੇ ਮਾਨ ਦੀ ਗੱਲ ਹੈ ਕਿ ਜੇਕਰ ਉਹ ਝਗੜਿਆਂ ਤੋਂ ਦੂਰ ਰਹੇ, ਪਰ ਇੱਕ ਮੂਰਖ ਬੰਦਾ ਹਮੇਸ਼ਾ ਲੜਨ ਲਈ ਤਿਆਰ ਰਹਿੰਦਾ ਹੈ।"
3 É uma glória para o homem abster-se de contendas; o tolo, porém, é o único que as procura.
4 ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ।"
4 Desde o outono o preguiçoso não trabalha: mendigará no tempo da colheita, mas não terá nada.
5 ਬੰਦੇ ਦੇ ਖਿਆਲ ਡੂੰਘੇ ਪਾਣੀਆਂ ਵਾਂਗ ਹੁੰਦੇ ਹਨ, ਪਰ ਸਮਝਦਾਰ ਆਦਮੀ ਉਨ੍ਹਾਂ ਨੂੰ ਬਾਹਰ ਖਿੱਚ ਲੈਂਦਾ ਹੈ।"
5 Água profunda é o conselho no íntimo do homem; o homem inteligente sabe haurir dela.
6 ਕਈ ਲੋਕ ਸ਼ੇਖੀ ਮਾਰਦੇ ਹਨ ਕਿ ਉਹ “ਵਫ਼ਾਦਾਰ” ਹਨ। ਪਰ ਇੱਕ ਭਰੋਸੇਯੋਗ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ।"
6 Muitos homens apregoam a sua bondade, mas quem achará um homem verdadeiramente fiel?
7 ਇੱਕ ਧਰਮੀ ਬੰਦਾ ਚੰਗਾ ਜੀਵਨ ਜਿਉਂਦਾ ਹੈ, ਅਤੇ ਇਹ ਉਸ ਦੇ ਬੱਚਿਆਂ ਤੇ ਵੀ ਅਸੀਸ ਲਿਆਉਂਦਾ ਹੈ।"
7 O justo caminha na integridade; ditosos os filhos que o seguirem!
8 ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।"
8 O rei, que está sentado no trono da justiça, só com seu olhar dissipa todo o mal.
9 ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ ਉਸ ਨੇ ਸਦਾ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ? ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ, “ਉਸਦਾ ਕੋਈ ਪਾਪ ਨਹੀਂ?” ਨਹੀਂ!"
9 Quem pode dizer: Meu coração está puro, estou limpo de pecado?
10 ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ।"
10 Ter dois pesos e duas medidas é objeto de abominação para o Senhor.
11 ਇੱਕ ਬੱਚਾ ਵੀ ਆਪਣੀਆਂ ਹਰਕਤਾਂ ਤੋਂ ਇਹ ਦਰਸਾ ਦਿੰਦਾ ਹੈ ਕਿ ਉਹ ਚੰਗਾ ਹੈ ਜਾਂ ਮਾੜਾ ਹੈ। ਤੁਸੀਂ ਉਸ ਬੱਚੇ ਦੀ ਨਿਗਰਾਨੀ ਕਰ ਸੱਕਦੇ ਹੋ ਅਤੇ ਜਾਣ ਸੱਕਦੇ ਹੋ ਕਿ ਕੀ ਉਹ ਇਮਾਨਦਾਰ ਤੇ ਨੇਕ ਹੈ ਜਾਂ ਨਹੀਂ।"
11 O menino manifesta logo por seus atos se seu proceder será puro e reto.
12 ਯਹੋਵਾਹ ਨੇ ਸੁਣਨ ਲਈ ਸਾਡੀ ਖਾਤਰ ਦੋਵਾਂ ਕੰਨਾਂ ਨੂੰ, ਅਤੇ ਅੱਖਾਂ ਨੂੰ ਵੇਖਣ ਲਈ ਬਣਾਇਆ!"
12 O ouvido que ouve, o olho que vê, ambas estas coisas fez o Senhor.
13 ਨੀਂਦ ਨੂੰ ਪਿਆਰ ਨਾ ਕਰੋ, ਨਹੀਂ ਤਾਂ ਤੁਸੀਂ ਗਰੀਬ ਹੋ ਜਾਵੋਂਗੇ। ਪਰ ਕੰਮ ਵਿੱਚ ਆਪਣਾ ਸਮਾਂ ਬਿਤਾਓ ਅਤੇ ਤੁਹਾਡੇ ਪਾਸ ਖਾਣ ਲਈ ਬਹੁਤ ਹੋਵੇਗਾ।"
13 Não sejas amigo do sono, para que não te tornes pobre: abre os olhos e terás pão à vontade.
14 ਜਿਹੜਾ ਬੰਦਾ ਤੁਹਾਡੇ ਪਾਸੋਂ ਕੋਈ ਚੀਜ਼ ਖਰੀਦਦਾ ਹੈ, ਹਮੇਸ਼ਾ ਆਖਦਾ ਹੈ, “ਇਹ ਚੰਗੀ ਨਹੀਂ! ਇਹ ਮਹਿੰਗੀ ਬਹੁਤ ਹੈ!” ਫ਼ੇਰ ਉਹ ਬੰਦਾ ਚੱਲਾ ਜਾਂਦਾ ਹੈ ਅਤੇ ਹੋਰਾਂ ਲੋਕਾਂ ਨੂੰ ਦੱਸਦਾ ਹੈ ਕਿ ਉਸ ਨੇ ਚੰਗਾ ਸੌਦਾ ਕੀਤਾ ਹੈ।"
14 Mau, mau! diz o comprador. Mas se gloria ao se retirar.
15 ਸੋਨਾ ਤੇ ਹੀਰੇ ਕਿਸੇ ਬੰਦੇ ਨੂੰ ਅਮੀਰ ਬਣਾ ਸੱਕਦੇ ਹਨ। ਪਰ ਜਿਹੜਾ ਬੰਦਾ ਇਹ ਜਾਣਦਾ ਹੈ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ, ਉਹ ਉਨਾਂ ਨਾਲੋਂ ਵੀ ਕਿਤੇ ਵੱਧ ਮੁੱਲਵਾਨ ਹੈ।"
15 Há ouro, há pérola em abundância; jóia rara é a boca sábia.
16 ਜੇਕਰ ਕੋਈ ਵਿਅਕਤੀ ਕਿਸੇ ਅਣਜਾਣ ਵਿਅਕਤੀ ਦੇ ਕਰਜ਼ ਦੀ ਜਿੰਮੇਵਾਰੀ ਲੈਂਦਾ, ਉਸਦੀ ਜਮੀਨ ਲੈ ਲਵੋ। ਯਕੀਨੀ ਤੋਰ ਤੇ ਕਿ ਤੁਸੀਂ ਉਸ ਵਿਅਕਤੀ ਪਾਸੋਂ ਕੁਝ ਗਿਰਵੀ ਰੱਖ ਲਵੋ ਜੋ ਕਿਸੇ ਅਨਜਾਣ ਔਰਤ ਦੀ ਜਿੰਮੇਵਾਰੀ ਲੈਂਦਾ ਹੈ।"
16 Toma-lhe a roupa, porque ele respondeu por outrem; exige dele um penhor em proveito dos estranhos.
17 ਜੇ ਤੁਸੀਂ ਧੋਖੇ ਨਾਲ ਕੋਈ ਚੀਜ਼ ਹਾਸਿਲ ਕਰ ਲਵੋਂਗੇ, ਇਹ ਚੰਗੀ ਚੀਜ਼ ਵਾਂਗ ਤਾਂ ਜਾਪੇਗੀ। ਪਰ ਅਖੀਰ ਵਿੱਚ ਉਸਦਾ ਅੰਤ ਪੱਥਰ ਨਾਲ ਭਰੇ ਮੂੰਹ ਨਾਲ ਹੁੰਦਾ ਹੈ।"
17 Saboroso é para o homem o pão defraudado, mas depois terá a boca cheia de cascalhos.
18 ਯੋਜਨਾਵਾਂ ਬਨਾਉਣ ਤੋਂ ਪਹਿਲਾਂ ਚੰਗਾ ਮਸ਼ਵਰਾ ਹਾਸਿਲ ਕਰੋ। ਜੇ ਤੁਸੀਂ ਯੁੱਧ ਲਈ ਜਾ ਰਹੇ ਹੋ, ਯਕੀਨੀ ਕਰੋ ਕਿ ਤੁਹਾਡੇ ਕੋਲ ਚੰਗੀ ਸਲਾਹ ਹੈ।"
18 Os projetos triunfam pelo conselho; é com prudência que deve ser dirigida a guerra.
19 ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।"
19 O mexiriqueiro trai os segredos: não te familiarizes com um falador.
20 ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ।"
20 Quem amaldiçoa seu pai ou sua mãe {verá} apagar-se sua luz no meio de densas trevas.
21 ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ।"
21 Herança muito depressa adquirida no princípio não será abençoada no fim.
22 ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸ ਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸ ਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।"
22 Não digas: Eu me vingarei! Coloca tua esperança no Senhor, ele te salvará.
23 ਯਾਹੋਵਾਹ ਝੂਠੇ ਤੋਂਲਾਂ ਨੂੰ ਨਫ਼ਰਤ ਕਰਦਾ ਹੈ ਨੁਕਸਾਂ ਵਾਲੇ ਪੈਮਾਨੇ ਚੰਗੇ ਨਹੀਂ।"
23 Ter dois pesos é abominação para o Senhor; uma balança falsa não é coisa boa.
24 ਯਹੋਵਾਹ ਆਦਮੀ ਦੇ ਕਦਮਾਂ ਦਾ ਨਿਸ਼ਚੈ ਕਰਦਾ ਹੈ, ਤਾਂ ਫ਼ਿਰ ਇੱਕ ਆਦਮੀ ਆਪਣੇ ਜੀਵਨ ਨੂੰ ਕਿਵੇਂ ਸਮਝ ਸੱਕਦਾ ਹੈ?"
24 O Senhor é quem dirige os passos do homem: como poderá o homem compreender seu caminho?
25 ਤੁਸੀਂ ਆਪਣੇ-ਆਪ ਨੂੰ ਫ਼ਸਾ ਲਵੋਂਗੇ ਜੇਕਰ ਤੁਸੀਂ ਜਲਦੀ ਵਿੱਚ ਪਰਮੇਸ਼ੁਰ ਨਾਲ ਕਿਸੇ ਗੱਲ ਦਾ ਇਕਰਾਰ ਕਰ ਲਵੋਂ ਅਤੇ ਮਗਰੋਂ ਆਪਣਾ ਮਨ ਬਦਲ ਲਵੋਂ।"
25 É um laço dizer inconsideradamente: Consagrado! e não refletir antes de ter emitido um voto.
26 ਇੱਕ ਸਿਆਣਾ ਰਾਜਾ ਦੁਸ਼ਟਾਂ ਨੂੰ ਪਰ੍ਹਾਂ ਫ਼ਟਕਾਰ ਦਿੰਦਾ ਹੈ, ਉਹ ਉਨ੍ਹਾਂ ਉੱਪਰ ਆਪਣਾ ਗਾਹੁਣ ਵਾਲਾ ਪਹੀਆ ਚੜ੍ਹਾ ਦਿੰਦਾ ਹੈ।"
26 O rei sábio joeira os ímpios, faz passar sobre eles a roda.
27 ਕਿਸੇ ਬੰਦੇ ਦਾ ਆਤਮਾ ਯਹੋਵਾਹ ਲਈ ਇੱਕ ਦੀਵੇ ਵਰਗਾ ਹੁੰਦਾ ਹੈ। ਯਹੋਵਾਹ ਬੰਦੇ ਦੀਆਂ ਅੰਦਰਲੀਆਂ ਗੱਲਾਂ ਜਾਨਣ ਦੇ ਯੋਗ ਹੁੰਦਾ ਹੈ।"
27 O espírito do homem é uma lâmpada do Senhor: ela penetra os mais íntimos recantos das entranhas.
28 ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ।"
28 Bondade e fidelidade montam guarda ao rei; pela justiça firma-se seu trono.
29 ਇੱਕ ਨੌਜਵਾਨ ਨੂੰ ਉਸਦੀ ਤਾਕਤ ਕਾਰਣ ਕੀਰਤੀ ਮਿਲਦੀ ਹੈ, ਅਤੇ ਇੱਕ ਬਜ਼ੁਰਗ ਆਦਮੀ ਦੀ ਇੱਜ਼ਤ ਉਸ ਦੇ ਧੌਲਿਆਂ ਦੇ ਕਾਰਣ ਹੁੰਦੀ ਹੈ।"
29 A força é o ornato dos jovens; o ornamento dos anciãos são os cabelos brancos.
30 ਜੇ ਸਾਨੂੰ ਸਜ਼ਾ ਮਿਲਦੀ ਹੈ ਤਾਂ ਅਸੀਂ ਗ਼ਲਤ ਕੰਮ ਕਰਨ ਤੋਂ ਹਟ ਜਾਵਾਂਗੇ। ਦੁੱਖ ਬੰਦੇ ਨੂੰ ਤਬਦੀਲ ਕਰ ਸੱਕਦਾ ਹੈ।"
30 A ferida sangrenta cura o mal; também os golpes, no mais íntimo do corpo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Provérbios 20, comparar traduções ou montar um estudo — tudo direto pelo WhatsApp.