Provérbios 21
Punjabi Bible (GL_PUNJABI) vs ARA
ARA Almeida Revista e Atualizada 1993
1 ਕਿਸਾਨ ਆਪਣੇ ਖੇਤਾਂ ਨੂੰ ਸਿੰਜਣ ਲਈ ਛੋਟੇ ਖਾਲ ਬਣਾਉਂਦੇ ਹਨ। ਉਹ ਵੱਖ-ਵੱਖ ਖਾਲਾਂ ਨੂੰ ਬੰਦ ਕਰਕੇ ਪਾਣੀ ਦਾ ਰਾਹ ਬਦਲਦੇ ਹਨ। ਯਹੋਵਾਹ ਵੀ ਰਾਜੇ ਦੇ ਮਨ ਨੂੰ ਸੰਚਾਲਿਤ ਕਰਨ ਲਈ ਇਹੋ ਕਰਦਾ ਹੈ। ਯਹੋਵਾਹ ਜਿਵੇਂ ਚਾਹੁੰਦਾ ਹੈ ਰਾਜੇ ਦੀ ਅਗਵਾਈ ਕਰਦਾ ਹੈ ਜਿਧਰ ਉਹ ਉਸ ਨੂੰ ਲਿਜਾਣਾ ਚਾਹੇ, ਲੈ ਜਾਦਾ ਹੈ।"
1 Como ribeiros de águas assim é o coração do rei na mão do Senhor ; este, segundo o seu querer, o inclina.
2 ਬੰਦਾ ਸੋਚਦਾ ਹੈ ਕਿ ਜੋ ਕੁਝ ਵੀ ਉਹ ਕਰਦਾ ਹੈ ਸਹੀ ਹੈ। ਪਰ ਯਹੋਵਾਹ ਬੰਦਿਆਂ ਦੇ ਕੰਮਾਂ ਦੇ ਅਸਲੀ ਕਾਰਣਾਂ ਦਾ ਨਿਆਂ ਕਰਦਾ ਹੈ।"
2 Todo caminho do homem é reto aos seus próprios olhos, mas o
3 ਜੋ ਧਰਮੀ ਅਤੇ ਨਿਆਂਈ ਹੈ, ਕਰਨਾ, ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਨਾਲੋਂ ਬਿਹਤਰ ਹੈ।"
3 Exercitar justiça e juízo é mais aceitável ao
4 ਘਮੰਡੀ ਅੱਖਾਂ ਅਤੇ ਗੁਮਾਨੀ ਦਿਲ ਅਤੇ ਦੁਸ਼ਟ ਲੋਕਾਂ ਦੇ ਦੀਵੇ ਪਾਪੀ ਹੁੰਦੇ ਹਨ।"
4 Olhar altivo e coração orgulhoso, a lâmpada dos perversos, são pecado.
5 ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ।"
5 Os planos do diligente tendem à abundância, mas a pressa excessiva, à pobreza.
6 ਜੇ ਤੁਸੀਂ ਅਮੀਰ ਹੋਣ ਲਈ ਧੋਖਾ ਕਰਦੇ ਹੋ, ਤਾਂ ਤੁਹਾਡੀ ਦੌਲਤ ਛੇਤੀ ਹੀ ਚਲੀ ਜਾਵੇਗੀ। ਅਤੇ ਤੁਹਾਡੀ ਅਮੀਰੀ ਤੁਹਾਨੂੰ ਮੌਤ ਵੱਲ ਲੈ ਜਾਵੇਗੀ।"
6 Trabalhar por adquirir tesouro com língua falsa é vaidade e laço mortal.
7 ਦੁਸ਼ਟ ਬੰਦੇ ਦੀ ਹਿੰਸਾ ਉਸ ਨੂੰ ਤਬਾਹ ਕਰ ਦੇਵੇਗੀ। ਕਿਉਂ ਕਿ ਉਹ ਨਿਆਂ ਕਰਨ ਤੋਂ ਇਨਕਾਰ ਕਰਦੇ ਹਨ।"
7 A violência dos perversos os arrebata, porque recusam praticar a justiça.
8 ਇੱਕ ਅਪਰਾਧੀ ਦਾ ਰਾਹ ਪੇਚਦਾਰ ਹੁੰਦਾ ਹੈ, ਪਰ ਇੱਕ ਬੇਗੁਨਾਹ ਆਦਮੀ ਉਹੀ ਕਰਦਾ ਜੋ ਧਰਮੀ ਹੁੰਦਾ।"
8 Tortuoso é o caminho do homem carregado de culpa, mas reto, o proceder do honesto.
9 ਝਗੜਾਲੂ ਪਤਨੀ ਨਾਲ ਘਰ ਦੇ ਅੰਦਰ ਰਹਿਣ ਨਾਲੋਂ ਛੱਤ ਉੱਤੇ ਨੁਕਰ ਤੇ ਸੌਣਾ ਬਿਹਤਰ ਹੈ।"
9 Melhor é morar no canto do eirado do que junto com a mulher rixosa na mesma casa.
10 ਬੁਰੇ ਬੰਦੇ ਹਮੇਸ਼ਾ ਹੋਰ ਬਦੀ ਕਰਨਾ ਲੋਚਦੇ ਹਨ। ਅਤੇ ਉਹ ਲੋਕ ਆਪਣੇ ਆਸ-ਪਾਸ ਦੇ ਲੋਕਾਂ ਲਈ ਰਹਿਮ ਨਹੀਂ ਪ੍ਰਗਟਾਉਂਦੇ।"
10 A alma do perverso deseja o mal; nem o seu vizinho recebe dele compaixão.
11 ਜਦੋਂ ਇੱਕ ਮਖੌਲੀਏ ਨੂੰ ਸਜ਼ਾ ਮਿਲਦੀ ਹੈ, ਇੱਕ ਸਾਧਾਰਨ ਵਿਅਕਤੀ ਸਿਆਣਾ ਬਣ ਜਾਂਦਾ, ਅਤੇ ਜਦੋਂ ਤੁਸੀਂ ਕਿਸੇ ਸਿਆਣੇ ਬੰਦੇ ਨੂੰ ਹਿਦਾਇਤ ਦਿੰਦੇ ਹੋ, ਉਹ ਆਪਣਾ ਸਬਕ ਸਿਖਦਾ।"
11 Quando o escarnecedor é castigado, o simples se torna sábio; e, quando o sábio é instruído, recebe o conhecimento.
12 ਪਰਮੇਸ਼ੁਰ ਜੋ ਕਿ ਨਿਆਂਈ ਹੈ ਦੁਸ਼ਟ ਆਦਮੀ ਦੇ ਟੱਬਰ ਤੇ ਅੱਖ ਰੱਖਦਾ ਅਤੇ ਦੁਸ਼ਟ ਆਦਮੀ ਨੂੰ ਬਰਬਾਦ ਕਰ ਦਿੰਦਾ ਹੈ।"
12 O Justo considera a casa dos perversos e os arrasta para o mal.
13 ਜੇ ਕੋਈ ਬੰਦਾ ਗਰੀਬ ਲੋਕਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਲੋੜ ਪੈਣ ਤੇ ਉਸ ਦੀ ਵੀ ਕੋਈ ਸਹਾਇਤਾ ਨਹੀਂ ਕਰੇਗਾ।"
13 O que tapa o ouvido ao clamor do pobre também clamará e não será ouvido.
14 ਗੁਪਤ ਤੌਰ ਤੇ ਦਿੱਤੀ ਸੁਗਾਤ ਗੁੱਸੇ ਨੂੰ ਸ਼ਾਂਤ ਕਰ ਦਿੰਦੀ ਹੈ, ਅਤੇ ਲੋਕਾਂ ਦੀ ਦਿੱਤੀ ਹੋਈ ਰਿਸ਼ਵਤ ਖਤਰੇ ਨੂੰ ਰੋਕਣ ’ਚ ਸਹਾਈ ਹੋ ਸੱਕਦੀ ਹੈ।"
14 O presente que se dá em segredo abate a ira, e a dádiva em sigilo, uma forte indignação.
15 ਇੱਕ ਧਰਮੀ ਵਿਅਕਤੀ ਜੋ ਸਹੀ ਹੈ ਕਰਨ ਵਿੱਚ ਆਨੰਦ ਮਾਣਦਾ ਹੈ, ਪਰ ਇਹ ਉਨ੍ਹਾਂ ਨੂੰ ਡਰਾਉਂਦਾ ਹੈ, ਜੋ ਉਹੀ ਕਰਦੇ ਹਨ ਜੋ ਗ਼ਲਤ ਹੈ।"
15 Praticar a justiça é alegria para o justo, mas espanto, para os que praticam a iniquidade.
16 ਜੇ ਕੋਈ ਬੰਦਾ ਸਿਆਣਪ ਦਾ ਰਸਤਾ ਛੱਡ ਦਿੰਦਾ ਹੈ ਤਾਂ ਉਹ ਤਬਾਹੀ ਵੱਲ ਜਾ ਰਿਹਾ ਹੈ।"
16 O homem que se desvia do caminho do entendimento na congregação dos mortos repousará.
17 ਜੇ ਖੁਸ਼ੀ ਮਨਾਉਣਾ ਹੀ ਕਿਸੇ ਬੰਦੇ ਲਈ ਸਭ ਤੋਂ ਮਹੱਤਵਪੂਰਣ ਗੱਲ ਹੈ ਤਾਂ ਉਹ ਬੰਦਾ ਗਰੀਬ ਹੋ ਜਾਵੇਗਾ। ਜੇ ਉਹ ਬੰਦਾ ਮੈਅ ਅਤੇ ਭੋਜਨ ਨੂੰ ਹੀ ਪਿਆਰ ਕਰਦਾ ਹੈ ਤਾਂ ਉਹ ਕਦੇ ਅਮੀਰ ਨਹੀਂ ਹੋ ਸੱਕੇਗਾ।"
17 Quem ama os prazeres empobrecerá, quem ama o vinho e o azeite jamais enriquecerá.
18 ਇੱਕ ਦੁਸ਼ਟ ਵਿਅਕਤੀ ਨੇਕ ਆਦਮੀ ਲਈ ਫਿਰੌਤੀ ਹੁੰਦਾ ਹੈ। ਅਤੇ ਇੰਝ ਹੀ ਕਪਟੀ ਨੂੰ ਇਮਾਨਦਾਰ ਆਦਮੀ ਲਈ ਹੁੰਦਾ ਹੈ।"
18 O perverso serve de resgate para o justo; e, para os retos, o pérfido.
19 ਉਸ ਪਤਨੀ ਨਾਲ ਰਹਿਣ ਨਾਲੋਂ, ਜਿਹੜੀ ਗੁਸੈਲੇ ਸੁਭਾ ਦੀ ਅਤੇ ਝਗੜਾਲੂ ਹੈ, ਮਾਰੂਥਲ ਵਿੱਚ ਰਹਿਣਾ ਬਿਹਤਰ ਹੈ।"
19 Melhor é morar numa terra deserta do que com a mulher rixosa e iracunda.
20 ਸਿਆਣੇ ਬੰਦੇ ਦਾ ਘਰ ਅਨਾਜ ਅਤੇ ਤੇਲ ਨਾਲ ਭਰਪੂਰ ਹੁੰਦਾ, ਪਰ ਮੂਰਖ ਬੰਦੇ ਕੋਲ ਜੋ ਵੀ ਹੈ ਉਹ ਉਸ ਨੂੰ ਖਤਮ ਕਰ ਲੈਂਦਾ ਹੈ।"
20 Tesouro desejável e azeite há na casa do sábio, mas o homem insensato os desperdiça.
21 ਜਿਹੜਾ ਵਿਅਕਤੀ ਨੇਕੀ ਅਤੇ ਵਫ਼ਾਦਾਰੀ ਤੇ ਚੱਲਦਾ ਹੈ ਜੀਵਨ, ਨੇਕੀ ਅਤੇ ਇੱਜ਼ਤ ਪ੍ਰਾਪਤ ਕਰਦਾ ਹੈ।"
21 O que segue a justiça e a bondade achará a vida, a justiça e a honra.
22 ਇੱਕ ਸਿਆਣਾ ਵਿਅਕਤੀ ਬਹਾਦੁਰ ਆਦਮੀਆਂ ਦੁਆਰਾ ਰੱਖਵਾਲੀ ਕੀਤੇ ਜਾ ਰਹੇ ਸ਼ਹਿਰ ਤੇ ਵੀ ਕਬਜ਼ਾ ਕਰ ਸੱਕਦਾ ਹੈ ਅਤੇ ਉਨ੍ਹਾਂ ਕੰਧਾਂ ਨੂੰ ਢਾਹ ਸੱਕਦਾ ਜਿਨ੍ਹਾਂ ਤੇ ਉਨ੍ਹਾਂ ਨੂੰ ਭਰੋਸਾ ਹੁੰਦਾ ਹੈ।"
22 O sábio escala a cidade dos valentes e derriba a fortaleza em que ela confia.
23 ਜਿਸ ਬੰਦੇ ਦਾ ਆਪਣੀ ਕਥਨੀ ਅਤੇ ਜੁਬਾਨ ਤੇ ਕਾਬੂ ਹੁੰਦਾ, ਉਹ ਆਪਣੇ ਆਪ ਨੂੰ ਕਿਸੇ ਵੀ ਖਤਰੇ ਤੋਂ ਬਚਾ ਲੈਂਦਾ ਹੈ।"
23 O que guarda a boca e a língua guarda a sua alma das angústias.
24 ਇੱਕ ਵਿਅਕਤੀ ਜਿਹੜਾ ਹੰਕਾਰੀ ਅਤੇ ਮਗਰੂਰ ਹੈ, ਅਜਿਹਾ ਆਦਮੀ ਜੋ ਮਖੌਲੀ ਕਹਿਲਾਉਂਦਾ ਹੈ, ਅਤਿਆਧਿੱਕ ਮਗਰੂਰਤਾ ਦਾ ਵਿਖਾਵਾ ਕਰਦਾ ਹੈ।"
24 Quanto ao soberbo e presumido, zombador é seu nome; procede com indignação e arrogância.
25 ਆਲਸੀ ਬੰਦੇ ਦੇ ਸਪਨੇ ਉਸਦੀ ਮੌਤ ਹੋਣਗੇ, ਕਿਉਂ ਜੋ ਉਸ ਦੇ ਹੱਥ ਕੰਮ ਕਰਨੋ ਇਨਕਾਰੀ ਹੁੰਦੇ ਹਨ।"
25 O preguiçoso morre desejando, porque as suas mãos recusam trabalhar.
26 ਅਜਿਹੇ ਲੋਕ ਹੁੰਦੇ ਹਨ ਜੋ ਹਰ ਵਕਤ, ਹੋਰ ਪਾਉਣ ਦੀ ਇੱਛਾ ਰੱਖਦੇ ਹਨ, ਪਰ ਇੱਕ ਧਰਮੀ ਵਿਅਕਤੀ ਖੁਲੇ ਦਿਲ ਨਾਲ ਦਿੰਦਾ ਹੈ।"
26 O cobiçoso cobiça todo o dia, mas o justo dá e nada retém.
27 ਇੱਕ ਦੁਸ਼ਟ ਵਿਅਕਤੀ ਦੀਆਂ ਬਲੀਆਂ ਆਪਣੇ-ਆਪ ’ਚ ਹੀ ਬੁਰੀਆਂ ਹਨ, ਇਹ ਹੋਰ ਵੀ ਭਿਆਨਕ ਹੋਵੇਗਾ ਜਦੋਂ ਉਹ ਇਨ੍ਹਾਂ ਨੂੰ ਬੁਰੇ ਖਿਆਲ ਨਾਲ ਚੜ੍ਹਾਉਂਦਾ ਹੈ।"
27 O sacrifício dos perversos já é abominação; quanto mais oferecendo-o com intenção maligna!
28 ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ। ਜਿਹੜਾ ਵੀ ਉਸ ਝੂਠ ਨੂੰ ਧਿਆਨ ਨਾਲ ਸੁਣਦਾ ਹੈ ਉਹ ਵੀ ਉਸ ਦੇ ਨਾਲ ਹੀ ਤਬਾਹ ਹੋ ਜਾਵੇਗਾ।"
28 A testemunha falsa perecerá, mas a auricular falará sem ser contestada.
29 ਇੱਕ ਦੁਸ਼ਟ ਵਿਅਕਤੀ ਆਪਣਾ ਮੂੰਹ ਫੁਲਾ ਲੈਂਦਾ ਹੈ, ਪਰ ਇੱਕ ਇਮਾਨਦਾਰ ਆਦਮੀ ਯਕੀਨੀ ਬਣਾਉਂਦਾ ਕਿ ਉਹ ਉਹੀ ਕਰਦਾ ਜੋ ਸਹੀ ਹੈ।"
29 O homem perverso mostra dureza no rosto, mas o reto considera o seu caminho.
30 ਕੋਈ ਅਜਿਹੀ ਸਿਆਣਪ, ਅੰਤਰ-ਦ੍ਰਿਸ਼ਟੀ, ਜਾਂ ਸਲਾਹ ਨਹੀਂ ਹੈ ਜੋ ਯਹੋਵਾਹ ਦੇ ਵਿਰੁੱਧ ਕਾਮਯਾਬ ਹੋ ਸੱਕੇ।"
30 Não há sabedoria, nem inteligência, nem mesmo conselho contra o
31 ਲੋਕ ਲੜਾਈ ਲਈ ਘੋੜਿਆਂ ਸਮੇਤ ਹਰ ਚੀਜ਼ ਤਿਆਰ ਕਰ ਸੱਕਦੇ ਹਨ। ਪਰ ਜਿੰਨਾ ਚਿਰ ਤੱਕ ਯਹੋਵਾਹ ਉਨ੍ਹਾਂ ਨੂੰ ਜਿੱਤ ਨਹੀਂ ਦਿੰਦਾ ਉਹ ਜਿੱਤ ਨਹੀਂ ਸੱਕਦੇ।"
31 O cavalo prepara-se para o dia da batalha, mas a vitória vem do
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Provérbios 21, comparar traduções ou montar um estudo — tudo direto pelo WhatsApp.