Provérbios 27

Punjabi Bible (GL_PUNJABI) vs VC

Sair da comparação
VC Versão Católica
1 ਕਲ ਬਾਰੇ ਫੜ੍ਹਾਂ ਨਾ ਮਾਰੋ। ਕੌਣ ਜਾਣਦਾ ਕਿ ਦਿਨ ਕੀ ਲਿਆਵੇਗਾ।"
1 Não te gabes do dia de amanhã porque não sabes o que ele poderá engendrar.
2 ਕਦੇ ਵੀ ਆਪਣੀ ਉਸਤਤ ਨਾ ਕਰੋ। ਹੋਰਨਾਂ ਨੂੰ ਅਜਿਹਾ ਕਰਨ ਦਿਓ।"
2 Que seja outro que te louve, não a tua própria boca; um estranho, não teus próprios lábios.
3 ਪੱਥਰ ਭਾਰਾ ਹੁੰਦਾ ਹੈ ਅਤੇ ਰੇਤੇ ਨੂੰ ਚੁੱਕਣਾ ਔਖਾ ਹੁੰਦਾ ਹੈ। ਪਰ ਕਿਸੇ ਗੁਸੈਲੇ ਮੂਰਖ ਵੱਲੋਂ ਪੈਦਾ ਕੀਤੀ ਹੋਈ ਮੁਸੀਬਤ ਸਹਾਰਨੀ ਹੋਰ ਵੀ ਔਖੀ ਹੈ।"
3 Pesada é a pedra, pesada a areia, mais pesada ainda é a cólera de um tolo.
4 ਗੁੱਸਾ ਜਾਲਮ ਹੁੰਦਾ ਹੈ ਅਤੇ ਕ੍ਰੋਧ ਹੜ੍ਹ ਵਾਂਗ ਹੁੰਦਾ ਹੈ, ਪਰ ਈਰਖਾ ਅੱਗੇ ਕੌਣ ਖਲੋ ਸੱਕਦਾ ਹੈ।"
4 Crueldade do furor, ímpetos da cólera: mas quem pode suportar o ciúme?
5 ਲੁਕਵੇਂ ਪਿਆਰ ਕੀਤੇ ਜਾਣ ਨਾਲੋਂ ਤੁਹਾਨੂੰ ਮੂੰਹ ਤੇ ਝਿੜਕਿਆ ਜਾਣਾ ਬਿਹਤਰ ਹੈ।"
5 Melhor é a correção manifesta do que uma amizade fingida.
6 ਹੋ ਸੱਕਦਾ ਦੋਸਤ ਤੁਹਾਨੂੰ ਨੁਕਸਾਨ ਪੁਚਾਉਣਾ ਚਾਹੁੰਦਾ ਹੋਵੇ, ਪਰ ਤੁਹਾਨੂੰ ਧੋਖਾ ਨਹੀਂ ਦੇਵੇਗਾ, ਜਿਹੜਾ ਵਿਅਕਤੀ ਤੁਹਾਡੀ ਚਾਪਲੂਸੀ ਕਰਦਾ ਹੋ ਸੱਕਦਾ ਤੁਹਾਨੂੰ ਪਿਆਰ ਨਾ ਕਰਦਾ ਹੋਵੇ।"
6 As feridas do amigo são provas de lealdade, mas os beijos do que odeia são abundantes.
7 ਜਦੋਂ ਤੁਹਾਡਾ ਢਿੱਡ ਭਰਿਆ ਹੁੰਦਾ ਤੁਸੀਂ ਸ਼ਹਿਦ ਖਾਣਾ ਵੀ ਪਸੰਦ ਨਹੀਂ ਕਰੋਂਗੇ ਪਰ ਕੌੜੀਆਂ ਚੀਜ਼ਾਂ ਵੀ ਸੁਆਦੀ ਲਗਦੀਆਂ ਹਨ ਜਦੋਂ ਤੁਸੀਂ ਭੁੱਖੇ ਹੁੰਦੇ ਹੋ।"
7 Saciado o apetite, calca aos pés o favo de mel; para o faminto tudo o que é amargo parece doce.
8 ਜਿਹੜਾ ਬੰਦਾ ਆਪਣਾ ਘਰ ਛੱਡ ਦਿੰਦਾ ਅਤੇ ਇੱਧਰ-ਉਧੱਰ ਘੁੰਮਦਾ ਰਹਿੰਦਾ, ਉਹ ਚਿੜੀ ਵਰਗਾ ਹੈ ਜੋ ਆਪਣਾ ਆਲ੍ਹਣਾ ਤਿਆਗ ਦਿੰਦੀ ਹੈ।"
8 Um pássaro que anda longe do seu ninho: tal é o homem que vive longe da sua terra.
9 ਅਤਰ ਅਤੇ ਖੁਸ਼ਬੂਦਾਰ ਧੂਫ਼ ਤੁਹਾਡੇ ਦਿਲ ਨੂੰ ਪ੍ਰਸੰਨ ਕਰਦੇ ਹਨ, ਪਰ ਦੋਸਤੀ ਦੀ ਮਿਠਾਸ ਸੱਚੀ ਸਲਾਹ ਤੋਂ ਉਤਪੰਨ ਹੁੰਦੀ ਹੈ।"
9 Azeite e incenso alegram o coração: a bondade de um amigo consola a alma.
10 ਆਪਣੇ ਅਤੇ ਆਪਣੇ ਪਿਤਾ ਦੇ ਮਿੱਤਰਾਂ ਨੂੰ ਕਦੇ ਨਾ ਵਿਸਾਰੋ। ਅਤੇ ਜੇ ਤੁਸੀਂ ਮੁਸੀਬਤ ਵਿੱਚ ਹੋ ਤਾਂ ਸਹਾਇਤਾ ਲਈ ਆਪਣੇ ਦੂਰ ਵੱਸਦੇ ਭਰਾ ਪਾਸ ਨਾ ਜਾਓ। ਹੱਥ ਜਿੰਨਾ ਦੂਰ ਗੁਆਂਢੀ, ਦੂਰ ਦੁਰਾਡੇ ਦੇ ਭਰਾ ਨਾਲੋਂ, ਬਿਹਤਰ ਹੈ।"
10 Não abandones teu amigo, o amigo de teu pai; não vás à casa do teu irmão em dia de aflição. Vale mais um vizinho que está perto, que um irmão distante.
11 ਮੇਰੇ ਬੇਟੇ, ਸਿਆਣੇ ਬਣੋ। ਇਸ ਨਾਲ ਮੈਨੂੰ ਖੁਸ਼ੀ ਮਿਲੇਗੀ। ਫ਼ੇਰ ਮੈਂ ਹਰ ਕਿਸੇ ਨੂੰ ਜਵਾਬ ਦੇ ਸੱਕਾਂਗਾ ਜੋ ਮੈਨੂੰ ਤਿਰਸੱਕਾਰਦਾ ਹੈ। ਮੈਂ ਉਪਯੁਕਤ ਜਵਾਬ ਦੇ ਸੱਕਦਾ ਹਾਂ।"
11 Sê sábio, meu filho, alegrarás meu coração e eu poderei responder ao que me ultrajar.
12 ਇੱਕ ਸਿਆਣਾ ਆਦਮੀ ਮੁਸੀਬਤ ਨੂੰ ਵੇਖ ਕੇ ਇਸ ਤੋਂ ਪਰ੍ਹਾਂ ਹੋ ਜਾਂਦਾ, ਪਰ ਉਹ ਜਿਹੜੇ ਆਮ ਹੁੰਦੇ ਹਨ ਇਸਤੇ ਚੱਲ ਕੇ ਸੱਟ ਖਾਂਦੇ ਹਨ।"
12 O homem prudente percebe o mal e se põe a salvo; os imprudentes passam adiante e agüentam o peso.
13 ਉਸ ਬੰਦੇ ਦਾ ਲਬਾਦਾ ਲੈ ਲਵੋ ਜੋ ਅਨਜਾਣੇ ਵਿਅਕਤੀ ਦੇ ਕਰਜੇ ਦੀ ਜਿੰਮੇਦਾਰੀ ਲੈਂਦਾ, ਪ੍ਰਪੱਕ ਕਰੋ ਕਿ ਤੁਸੀਂ ਉਸ ਵਿਅਕਤੀ ਤੋਂ ਕੁਝ ਗਿਰਵੀ ਰੱਖਵਾ ਲੈਂਦੇ ਹੋ ਜੋ ਅਨਜਾਣੀ ਔਰਤ ਦੀ ਜਿੰਮੇਦਾਰੀ ਚੁੱਕਦਾ।"
13 Toma a sua veste, porque ficou fiador de outrem, exige o penhor que deve aos estrangeiros.
14 ਜੇਕਰ ਕੋਈ ਸੁਵਖਤੇ ਹੀ ਉੱਚੀ-ਉੱਚੀ ਆਪਣੇ ਗੁਆਂਢੀ ਦੀ ਉਸਤਤ ਕਰਦਾ, ਇਹ ਉਸ ਲਈ ਇੰਝ ਕਰਾਰ ਦਿੱਤਾ ਜਾਵੇਗਾ ਜਿਵੇਂ ਉਹ ਉਸ ਨੂੰ ਸਰਾਪ ਰਿਹਾ ਹੋਵੇ।"
14 Quem, desde o amanhecer, louva seu vizinho em alta voz é censurado de o ter amaldiçoado.
15 ਉਹ ਪਤਨੀ ਜਿਹੜੀ ਹਮੇਸ਼ਾ ਲੜਾਈ ਝਗੜਾ ਕਰਨਾ ਪਸੰਦ ਕਰਦੀ ਹੈ ਉਸ ਪਾਣੀ ਵਰਗੀ ਹੈ ਜਿਹੜਾ ਬਰਸਾਤ ਦੇ ਦਿਨਾਂ ਵਿੱਚ ਟਪਕਣ ਤੋਂ ਨਹੀਂ ਹਟਦਾ।"
15 Goteira que cai de contínuo em dia de chuva e mulher litigiosa, tudo é a mesma coisa.
16 ਉਸ ਨੂੰ ਰੋਕਣਾ ਓਨਾ ਹੀ ਔਖਾ ਜਿੰਨਾ ਹਵਾ ਨੂੰ ਵਗਣੋ ਰੋਕਣਾ ਜਾਂ ਤੇਲ ਨੂੰ ਹੱਥ ਵਿੱਚ ਫ਼ੜਨਾ।"
16 Querer retê-la, é reter o vento, ou pegar azeite com a mão.
17 ਲੋਕੀ ਲੋਹੇ ਦੀਆਂ ਛੜਾਂ ਨਾਲ ਚਾਕੂ ਤੇਜ਼ ਕਰਦੇ ਹਨ। ਇਸੇ ਤਰ੍ਹਾਂ ਲੋਕ ਇੱਕ ਦੂਸਰੇ ਕੋਲੋਂ ਸਿਖਦੇ ਹਨ, ਇੱਕ ਦੂਸਰੇ ਨੂੰ ਤੇਜ਼ ਕਰਦੇ ਹੋਏ।"
17 O ferro com o ferro se aguça; o homem aguça o homem.
18 ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ।"
18 Quem trata de sua figueira, comerá seu fruto; quem cuida do seu senhor, será honrado.
19 ਜਿਵੇਂ ਪਾਣੀ ਆਦਮੀ ਦੇ ਚਿਹਰੇ ਨੂੰ ਪ੍ਰਤਿਰੂਪ ਵਿਖਾਉਂਦਾ, ਇੰਝ ਹੀ ਦਿਲ ਆਦਮੀ ਦੇ ਚਰਿਤ੍ਰ ਨੂੰ ਪ੍ਰਤਿਰੂਪ ਵਿਖਾਉਂਦਾ ਹੈ।"
19 Como o reflexo do rosto na água, assim é o coração do homem para o homem.
20 ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਥਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਲੋਚਦੇ ਹਨ।"
20 A morada dos mortos e o abismo nunca se enchem; assim os olhos do homem são insaciáveis.
21 ਲੋਕੀ ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਵਰਤੋਂ ਕਰਦੇ ਹਨ। ਇਸੇ ਤਰ੍ਹਾਂ ਬੰਦੇ ਦੀ ਪਰੱਖ ਲੋਕਾਂ ਵੱਲੋਂ ਮਿਲੀ ਉਸਤਤ ਨਾਲ ਹੁੰਦੀ ਹੈ।"
21 Há um crisol para a prata, um forno para o ouro; assim o homem {é provado} pela sua reputação.
22 ਤੁਸੀਂ ਕਿਸੇ ਮੂਰਖ ਨੂੰ ਪੀਹ ਸੱਕਦੇ ਹੋ, ਉਸ ਨੂੰ ਇੰਝ ਪੀਹ ਸੱਕਦੇ ਹੋ ਜਿਵੇਂ ਤੁਸੀਂ ਘੋਟਣੇ ਨਾਲ ਕਣਕ ਨੂੰ ਪੀਂਹਦੇ ਹੋ, ਪਰ ਤੁਸੀਂ ਉਸ ਵਿੱਚੋਂ ਉਸ ਦੀ ਮੂਰੱਖਤਾ ਕੱਢਣ ਵਿੱਚ ਸਫ਼ਲ ਨਹੀਂ ਹੋਵੋਂਗੇ।"
22 Ainda que pisasses o insensato num triturador, entre os grãos, com um pilão, sua loucura não se separaria dele.
23 ਪ੍ਰਪਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ।"
23 Certifica-te bem do estado do teu gado miúdo; atende aos teus rebanhos,
24 ਦੌਲਤ ਹਮੇਸ਼ਾ ਨਹੀਂ ਰਹਿੰਦੀ। ਇਸੇ ਤਰ੍ਹਾਂ ਹੀ ਤਾਜ ਇੱਕ ਪੀੜੀ ਤੋਂ ਅਗਲੀ ਪੀੜੀ ਤਾਈਂ ਨਹੀਂ ਜਾਂਦਾ।"
24 porque a riqueza não é eterna e a coroa não permanece de geração em geração.
25 ਜਦੋਂ ਤੁਸੀਂ ਸੁੱਕਾ ਘਾਹ ਇੱਕਤ੍ਰ ਕਰ ਲੈਂਦੇ ਹੋ ਅਤੇ ਤਦ ਤਾਜਾ ਘਾਹ ਪ੍ਰਗਟਦਾ ਹੈ ਅਤੇ ਤੁਸੀਂ ਫ਼ੇਰ ਤੋਂ ਪਹਾੜੀਆਂ ਤੋਂ ਘਾਹ ਇੱਕਤ੍ਰ ਕਰਦੇ ਹੋ।"
25 Quando se abre o prado, quando brotam as ervas, uma vez recolhido o feno das montanhas,
26 ਫ਼ੇਰ ਤੁਹਾਡੇ ਲੇਲਿਆਂ ਦੀ ਉੱਨ ਤੁਹਾਨੂੰ ਕੱਪੜੇ ਪ੍ਰਦਾਨ ਕਰੇਗੀ ਅਤੇ ਤੁਸੀਂ ਬੱਕਰੀਆਂ ਵੇਚਕੇ ਜ਼ਮੀਨ ਖਰੀਦ ਸੱਕਦੇ ਹੋ।"
26 tens ainda cordeiros para te vestir e bodes para pagares um campo,
27 ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਪੀਣ ਵਾਸਤੇ ਬੱਕਰੀ ਦਾ ਕਾਫ਼ੀ ਦੁੱਧ ਹੋਵੇਗਾ। ਇਹ ਤੁਹਾਡੀਆਂ ਨੌਕਰਾਣੀਆਂ ਨੂੰ ਸਿਹਤਮੰਦ ਬਣਾਵੇਗਾ।"
27 leite de cabra suficiente para teu sustento, para o sustento de tua casa e a manutenção das tuas servas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 27, comparar traduções ou montar um estudo — tudo direto pelo WhatsApp.