Provérbios 28

Punjabi Bible (GL_PUNJABI) vs NVT

Sair da comparação
NVT Nova Versão Transformadora
1 ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।"
1 Os perversos fogem mesmo quando ninguém os persegue, mas o justo é valente como o leão.
2 ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।"
2 A corrupção moral de uma nação faz cair seu governo, mas o líder sábio e prudente traz estabilidade.
3 ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।"
3 O pobre que oprime os pobres é como a chuva torrencial que destrói a plantação.
4 ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।"
4 Quem despreza a lei exalta os perversos; quem obedece à lei luta contra eles.
5 ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।"
5 Os que praticam o mal não compreendem a justiça, mas os que buscam o S
6 ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।"
6 É melhor ser pobre e honesto que ser rico e desonesto.
7 ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।"
7 O filho que obedece à lei demonstra prudência; aquele que anda com libertinos envergonha seu pai.
8 ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ।"
8 O lucro obtido da cobrança de juros altos terminará no bolso de alguém que trata os pobres com bondade.
9 ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।"
9 As orações de quem se recusa a ouvir a lei são detestáveis para Deus.
10 ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।"
10 Quem leva os justos para o mau caminho cairá na própria armadilha, mas os íntegros herdarão o bem.
11 ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।"
11 O rico pode se considerar sábio, mas não engana o pobre que tem discernimento.
12 ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।"
12 Quando os justos são bem-sucedidos, todos se alegram; quando os perversos assumem o poder, as pessoas se escondem.
13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।"
13 Quem oculta seus pecados não prospera; quem os confessa e os abandona recebe misericórdia.
14 ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।"
14 Quem teme fazer o mal é feliz, mas quem endurece o coração cai em desgraça.
15 ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।"
15 O governante perverso é tão perigoso para os pobres quanto o leão que ruge ou o urso que ataca.
16 ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।"
16 O governante que não tem entendimento oprime seu povo, mas o que odeia a corrupção tem vida longa.
17 ਜਿਹੜਾ ਵਿਅਕਤੀ, ਕਤਲ ਕਰਨ ਕਾਰਣ ਕਸ਼ਟ ਝੱਲਦਾ ਹੈ ਮਰਨ ਤੀਕ ਸ਼ਾਂਤੀ ਪ੍ਰਾਪਤ ਨਹੀਂ ਕਰੇਗਾ। ਅਜਿਹੇ ਵਿਅਕਤੀ ਦੀ ਮਦਦ ਨਾ ਕਰੋ।"
17 A consciência atormentada do assassino o levará à sepultura; ninguém tente detê-lo.
18 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ।"
18 O íntegro será salvo do perigo, mas o perverso será destruído repentinamente.
19 ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।"
19 Quem trabalha com dedicação tem fartura de alimento, mas quem corre atrás de fantasias acaba na miséria.
20 ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।"
20 A pessoa fiel obterá grande recompensa, mas o que deseja enriquecer depressa se meterá em apuros.
21 ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ।"
21 Nunca é bom agir com parcialidade, mas há quem faça o mal até por um pedaço de pão.
22 ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ।"
22 O ganancioso tenta enriquecer depressa, mas não percebe que caminha para a pobreza.
23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।"
23 No fim, as pessoas apreciam a crítica honesta muito mais que a bajulação.
24 ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, “ਇਸ ਵਿੱਚ ਕੁਝ ਵੀ ਗ਼ਲਤ ਨਹੀਂ!” ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ।"
24 Quem rouba de seu pai e de sua mãe e diz: “Que mal há nisso?”, não é melhor que o assassino.
25 ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।"
25 A ganância provoca brigas; a confiança no S
26 ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।"
26 Quem confia no próprio entendimento é tolo; quem anda com sabedoria está seguro.
27 ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।"
27 Quem ajuda os pobres não passará necessidade, mas quem fecha os olhos para a pobreza será amaldiçoado.
28 ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉੱਨਤੀ ਕਰਦੇ ਹਨ।"
28 Quando os perversos assumem o poder, as pessoas se escondem; quando eles são destruídos, os justos prosperam.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 28, comparar traduções ou montar um estudo — tudo direto pelo WhatsApp.