Provérbios 29
Punjabi Bible (GL_PUNJABI) vs NVI
NVI Nova Versão Internacional
1 ਇੱਕ ਜ਼ਿੱਦੀ ਵਿਅਕਤੀ ਜਿਹੜਾ ਝਿੜਕ ਤੋਂ ਨਹੀਂ ਸਿੱਖਦਾ ਅਚਾਨਕ ਹੀ ਤਬਾਹ ਕਰ ਦਿੱਤਾ ਜਾਵੇਗਾ। ਉਸ ਨੂੰ ਕੋਈ ਵੀ ਨਹੀਂ ਬਚਾ ਸੱਕਦਾ।"
1 Quem insiste no erro depois de muita repreensão, será destruído, sem aviso e irremediavelmente.
2 ਜਦੋਂ ਧਰਮੀ ਲੋਕ ਤਰੱਕੀ ਕਰਦੇ ਹਨ, ਲੋਕ ਖੁਸ਼ ਹੁੰਦੇ ਹਨ, ਪਰ ਉਦੋਂ ਹੌਂਕੇ ਭਰਦੇ ਹਨ ਜਦੋਂ ਕੋਈ ਦੁਸ਼ਟ ਆਦਮੀ ਰਾਜਾ ਬਣ ਜਾਂਦਾ ਹੈ।"
2 Quando os justos florescem, o povo se alegra; quando os ímpios governam, o povo geme.
3 ਜਿਹੜਾ ਵਿਅਕਤੀ ਸਿਆਣਪ ਨੂੰ ਪਿਆਰ ਕਰਦਾ, ਉਹ ਆਪਣੇ ਪਿਤਾ ਨੂੰ ਖੁਸ਼ ਕਰਦਾ ਹੈ, ਪਰ ਜਿਹੜਾ ਵਿਅਕਤੀ ਵੇਸਵਾਵਾਂ ਦਾ ਸੰਗ ਕਰਦਾ ਹੈ, ਉਹ ਆਪਣੀ ਦੌਲਤ ਗੁਆ ਲੈਂਦਾ ਹੈ।"
3 O homem que ama a sabedoria dá alegria a seu pai, mas quem anda com prostitutas dá fim à sua fortuna.
4 ਜਿਹੜਾ ਰਾਜਾ ਨਿਆਂਈ ਹੋਕੇ ਸ਼ਾਸਨ ਕਰਦਾ ਹੈ ਉਹ ਆਪਣੇ ਦੇਸ ਨੂੰ ਮਜ਼ਬੂਤ ਬਣਾ ਲੈਂਦਾ ਹੈ, ਪਰ ਜਿਹੜਾ ਕੋਈ ਰਿਸ਼ਵਤ ਲੈਂਦਾ ਹੈ ਇਸ ਨੂੰ ਢਾਹ ਦਿੰਦਾ।"
4 O rei que exerce a justiça dá estabilidade ao país, mas o que gosta de subornos o leva à ruína.
5 ਜਿਹੜਾ ਵਿਅਕਤੀ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਆਪਣੇ ਹੀ ਪੈਰਾਂ ਲਈ ਜਾਲ ਫ਼ੈਲਾਉਂਦਾ ਹੈ।"
5 Quem adula seu próximo está armando uma rede para os pés dele.
6 ਇੱਕ ਬਦ ਇਨਸਾਨ ਆਪਣੇ ਖੁਦ ਦੇ ਪਾਪ ਵਿੱਚ ਹੀ ਫ਼ਸ ਜਾਂਦਾ ਹੈ ਪਰ ਇੱਕ ਨੇਕ ਇਨਸਾਨ ਗਾਉਂਦਾ ਅਤੇ ਖੁਸ਼ ਰਹਿੰਦਾ ਹੈ।"
6 O pecado do homem mau o apanha na sua própria armadilha, mas o justo pode cantar e alegrar-se.
7 ਧਰਮੀ ਵਿਅਕਤੀ ਜਾਣਦਾ ਹੈ ਕਿ ਗਰੀਬ ਲਈ ਨਿਆਂ ਨੂੰ ਕਿਵੇਂ ਸਿਰੇ ਚੜ੍ਹਾਉਣਾ, ਪਰ ਦੁਸ਼ਟ ਇਨਸਾਨ ਅਗਿਆਨੀ ਹੁੰਦੇ ਹਨ।"
7 Os justos levam em conta os direitos dos pobres, mas os ímpios nem se importam com isso.
8 ਮਖੌਲੀ ਨਗਰ ਵਿੱਚ ਦੰਗਾ-ਫ਼ਸਾਦ ਕਰਦੇ ਹਨ, ਪਰ ਸਿਆਣਾ ਵਿਅਕਤੀ ਸ਼ਾਂਤੀ ਨੂੰ ਪੁਨਰ ਸਥਾਪਿਤ ਕਰਦਾ ਹੈ।"
8 Os zombadores agitam a cidade, mas os sábios a apaziguam.
9 ਸਿਆਣਾ ਆਦਮੀ ਮੂਰਖ ਨੂੰ ਕਚਿਹਰੀ ’ਚ ਲੈ ਜਾਂਦਾ ਹੈ, ਪਰ ਮੂਰਖ ਤੈਸ਼ ’ਚ ਆ ਜਾਂਦਾ ਅਤੇ ਮਜ਼ਾਕ ਉਡਾਉਂਦਾ ਅਤੇ ਸਿਆਣੇ ਆਦਮੀ ਨੂੰ ਸੰਤੁਸ਼ਟੀ ਨਹੀਂ ਮਿਲਦੀ।"
9 Se o sábio for ao tribunal contra o insensato, não haverá paz, pois o insensato se enfurecerá e zombará.
10 ਕਾਤਲ ਨਿਰਦੋਸ਼ ਲੋਕਾਂ ਨੂੰ ਨਫ਼ਰਤ ਕਰਦੇ ਹਨ ਅਤੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ ਜੋ ਇਮਾਨਦਾਰ ਹੁੰਦੇ ਹਨ।"
10 Os violentos odeiam os honestos e procuram matar o homem íntegro.
11 ਇੱਕ ਮੂਰਖ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ ਅਤੇ ਆਪਣੇ-ਆਪ ਤੇ ਕਾਬੂ ਰੱਖਦਾ ਹੈ।"
11 O tolo dá vazão à sua ira, mas o sábio domina-se.
12 ਜੇ ਕੋਈ ਹਾਕਮ ਝੂਠ ਸੁਣਦਾ ਹੈ, ਤਾਂ ਉਸ ਦੇ ਸਾਰੇ ਅਧਿਕਾਰੀ ਬੁਰੇ ਹੋਣਗੇ।"
12 Para o governante que dá ouvidos a mentiras, todos os seus oficiais são ímpios.
13 ਗਰੀਬ ਵਿਅਕਤੀ ਅਤੇ ਸਤਾਉਣ ਵਾਲਾ ਵਿਅਕਤੀ ਦੋਵਾਂ ਵਿੱਚ ਇੱਕ ਗੱਲ ਸਾਂਝੀ ਹੈ: ਯਹੋਵਾਹ ਦੋਹਾਂ ਨੂੰ ਜੀਵਨ ਦਿੰਦਾ ਹੈ।"
13 O pobre e o opressor têm algo em comum: O Senhor dá vista a ambos.
14 ਜੇ ਕੋਈ ਰਾਜਾ ਗਰੀਬਾਂ ਨਾਲ ਨਿਆਂ ਕਰਦਾ ਹੈ ਤਾਂ ਉਹ ਦੇਰ ਤੱਕ ਰਾਜ ਕਰੇਗਾ।"
14 Se o rei julga os pobres com justiça, seu trono estará sempre seguro.
15 ਬੈਤ ਅਤੇ ਝਿੜਕ ਸਿਆਣਪ ਪ੍ਰਦਾਨ ਕਰਦੇ ਹਨ, ਪਰ ਆਪ ਮੁਹਾਰਾ ਛੱਡਿਆ ਬੱਚਾ ਆਪਣੀ ਮਾਂ ਲਈ ਸ਼ਰਮਸਾਰੀ ਲਿਆਉਂਦਾ ਹੈ ।"
15 A vara da correção dá sabedoria, mas a criança entregue a si mesma envergonha a sua mãe.
16 ਜਦੋਂ ਦੁਸ਼ਟ ਲੋਕ ਉੱਨਤੀ ਕਰਦੇ ਹਨ, ਪਾਪ ਵੱਧ ਜਾਂਦਾ ਹੈ ਪਰ ਧਰਮੀ ਲੋਕ ਉਨ੍ਹਾਂ ਦਾ ਪਤਨ ਹੁੰਦਾ ਵੇਖਣਗੇ।"
16 Quando os ímpios prosperam, prospera o pecado, mas os justos verão a queda deles.
17 ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ, ਅਤੇ ਉਹ ਤੁਹਾਡੇ ਲਈ ਸ਼ਾਂਤੀ ਲਿਆਵੇਗਾ ਉਹ ਤੁਹਾਡੇ ਲਈ ਪ੍ਰਸੰਨਤਾ ਦਾ ਸਰੋਤ ਹੋਵੇਗਾ।"
17 Discipline seu filho, e este lhe dará paz; trará grande prazer à sua alma.
18 ਜਦੋਂ ਕੋਈ ਦਿਸਾ ਦਿਸਦੀ ਨਹੀਂ ਹੁੰਦੀ, ਲੋਕ ਜੰਗਲੀਆਂ ਵਾਂਗ ਭੱਜਦੇ ਹਨ, ਪਰ ਉਹ ਜਿਹੜੇ ਬਿਵਸਥਾ ਰੱਖਦੇ ਹਨ ਧੰਨ ਹੋਣਗੇ।"
18 Onde não há revelação divina, o povo se desvia; mas como é feliz quem obedece à lei!
19 ਜੇ ਤੁਸੀਂ ਉਸ ਨਾਲ ਸਿਰਫ਼ ਗੱਲਾਂ ਹੀ ਕਰੋਂਗੇ ਤਾਂ ਨੌਕਰ ਕਦੇ ਸਬਕ ਨਹੀਂ ਸਿਖੇਗਾ। ਉਹ ਤੁਹਾਡੇ ਸ਼ਬਦਾਂ ਨੂੰ ਸਮਝ ਸੱਕਦਾ ਹੈ ਪਰ ਉਹ ਮੰਨੇਗਾ ਨਹੀਂ।"
19 Meras palavras não bastam para corrigir o escravo; mesmo que entenda, não reagirá bem.
20 ਕੀ ਤੁਸੀਂ ਕਿਸੇ ਨੂੰ, ਜਾਣਦੇ ਹੋ ਕਿ ਜਿਹੜਾ ਬਿਨਾਂ ਸੋਚਿਆਂ ਬੋਲਦਾ ਹੈ? ਉਸ ਨਾਲੋਂ ਇੱਕ ਮੂਰਖ ਲਈ ਵੱਧੇਰੇ ਉਮੀਦ ਹੁੰਦੀ ਹੈ।"
20 Você já viu alguém que se precipita no falar? Há mais esperança para o insensato do que para ele.
21 ਜੇਕਰ ਤੁਸੀਂ ਬਚਪਨ ਤੋਂ ਹੀ ਆਪਣੇ ਨੌਕਰ ਨੂੰ ਬਹੁਤ ਲਾਡ-ਪਿਆਰ ਕਰਦੇ ਹੋ, ਤਾਂ ਅਖੀਰ ਵਿੱਚ ਉਹ ਜਿੱਦੀ ਬਣ ਜਾਵੇਗਾ।"
21 Se alguém mima seu escravo desde jovem, no fim terá tristezas.
22 ਇੱਕ ਜਲਦੀ ਗੁੱਸੇ ਹੋਣ ਵਾਲਾ ਵਿਅਕਤੀ ਦਲੀਲਬਾਜ਼ੀ ਸ਼ੁਰੂ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਕਈ ਪਾਪ ਕਰ ਲੈਂਦਾ ਹੈ।"
22 O homem irado provoca brigas, e o de gênio violento comete muitos pecados.
23 ਘਮੰਡ ਵਿਅਕਤੀ ਨੂੰ ਉਸ ਦੀ ਬੁਨਿਆਦ ਤੋਂ ਹੇਠਾਂ ਲੈ ਆਉਂਦਾ, ਪਰ ਇੱਕ ਨਿਮਾਣਾ ਵਿਅਕਤੀ ਇੱਜ਼ਤ ਹਾਸਲ ਕਰਦਾ ਹੈ।"
23 O orgulho do homem o humilha, mas o de espírito humilde obtém honra.
24 ਦੋ ਚਾਰ ਜਿਹੜੇ ਮਿਲਕੇ ਚੱਲਦੇ ਹਨ ਉਹ ਇੱਕ ਦੂਸਰੇ ਦੇ ਦੁਸ਼ਮਣ ਹੁੰਦੇ ਹਨ। ਇੱਕ ਚੋਰ ਦੂਜੇ ਚੋਰ ਨੂੰ ਧਮਕਾਏਗਾ, ਇਸ ਲਈ ਜੇ ਉਸ ਨੂੰ ਕਚਿਹਰੀ ਵਿੱਚ ਸੱਚ ਬੋਲਣ ਲਈ ਮਜ਼ਬੂਰ ਕੀਤਾ ਜਾਵੇਗਾ ਤਾਂ ਉਹ ਡਰ ਦਾ ਮਾਰਿਆ ਬੋਲ ਨਹੀਂ ਸੱਕੇਗਾ।"
24 O cúmplice do ladrão odeia a si mesmo; posto sob juramento, não ousa testemunhar.
25 ਡਰ ਇਨਸਾਨ ਲਈ ਇੱਕ ਫ਼ੰਧੇ ਵਾਂਗ ਬਣ ਸੱਕਦਾ ਹੈ। ਪਰ ਜਿਹੜਾ ਇਨਸਾਨ ਯਹੋਵਾਹ ਵਿੱਚ ਭਰੋਸਾ ਰੱਖਦਾ ਸੁਰੱਖਿਅਤ ਰਹੇਗਾ।"
25 Quem teme ao homem cai em armadilhas, mas quem confia no Senhor está seguro.
26 ਬਹੁਤ ਸਾਰੇ ਲੋਕ ਸ਼ਾਸਕ ਤੋਂ ਨਿਆਂ ਲੋਚਦੇ ਹਨ। ਪਰ ਆਦਮੀ ਯਹੋਵਾਹ ਤੋਂ ਹੀ ਨਿਆਂ ਪ੍ਰਾਪਤ ਕਰ ਸੱਕਦਾ ਹੈ।"
26 Muitos desejam os favores do governante, mas é do Senhor que procede a justiça.
27 ਧਰਮੀ ਲੋਕ ਝੂਠਿਆਂ ਨੂੰ ਨਫ਼ਰਤ ਕਰਦੇ ਹਨ, ਅਤੇ ਦੁਸ਼ਟ ਇਨਸਾਨ ਉਨ੍ਹਾਂ ਨੂੰ ਨਫ਼ਰਤ ਕਰਦੇ ਹਨ ਜਿਹੜੇ ਇਮਾਨਦਾਰ ਹੋਕੇ ਜਿਉਂਦੇ ਹਨ।"
27 Os justos detestam os desonestos, já os ímpios detestam os íntegros.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Provérbios 29, comparar traduções ou montar um estudo — tudo direto pelo WhatsApp.