Provérbios 2

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਸਿਆਣਪ ਦੀ ਗੱਲ ਸੁਣੋ ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।"
1 Filho, aprenda o que eu lhe ensino e nunca esqueça o que mando você fazer.
2 ਤਾਂ ਜੋ ਤੁਸੀਂ ਸਿਆਣਪ ਵੱਲ ਧਿਆਨ ਦੇਵੋਂ ਅਤੇ ਆਪਣੇ ਮਨ ਨੂੰ ਸਮਝਦਾਰੀ ਵੱਲ ਲਾਵੋ।"
2 Escute os sábios e procure entender o que eles ensinam.
3 ਅਸਲ ਵਿੱਚ, ਜੇਕਰ ਤੁਸੀਂ ਅੰਤਰਦ੍ਰਿਸ਼ਟੀ ਲਈ ਪੁਕਾਰ ਕਰੋ ਅਤੇ ਸਮਝਦਾਰੀ ਲਈ ਪੁਕਾਰੋ।"
3 Sim, peça sabedoria e grite pedindo entendimento.
4 ਅਤੇ ਜੇਕਰ ਤੁਸੀਂ ਸਿਆਣਪ ਨੂੰ ਇੰਝ ਲੱਭੋਂਗੇ ਜਿਵੇਂ ਕੋਈ ਚਾਂਦੀ ਨੂੰ ਲੱਭਦਾ ਹੈ, ਜੇਕਰ ਤੁਸੀਂ ਇਸ ਦੀ ਇੰਝ ਭਾਲ ਕਰੋ ਜਿਵੇਂ ਲੋਕੀਂ ਲੁਕੇ ਹੋਏ ਖਜ਼ਾਨੇ ਨੂੰ ਭਾਲਦੇ ਹਨ"
4 Procure essas coisas, como se procurasse prata ou um tesouro escondido.
5 ਫ਼ੇਰ ਤੁਸੀਂ ਸਮਝੋਂਗੇ ਕਿ ਯਹੋਵਾਹ ਤੋਂ ਡਰਨ ਦਾ ਭਾਵ ਕੀ ਹੈ, ਅਤੇ ਪਰਮੇਸ਼ੁਰ ਨੂੰ ਜਾਣ ਜਾਵੋ।"
5 Se você fizer isso, saberá o que quer dizer temer o Senhor , e aprenderá a conhecê-lo.
6 ਕਿਉਂ ਜੋ ਯਹੋਵਾਹ ਹੀ ਸਿਆਣਪ ਦਿੰਦਾ ਹੈ, ਅਤੇ ਗਿਆਨ ਅਤੇ ਸਮਝਦਾਰੀ ਉਸ ਦੇ ਮੂੰਹ ਚੋਂ ਆਉਂਦੀ ਹੈ।"
6 É o Senhor quem dá sabedoria; a sabedoria e o entendimento vêm dele.
7 ਉਹ ਇਮਾਨਦਾਰ ਲੋਕਾਂ ਲਈ ਸਫ਼ਲਤਾ ਸੰਭਾਲਦਾ ਹੈ, ਅਤੇ ਉਨ੍ਹਾਂ ਲਈ ਢਾਲ ਹੈ ਜੋ ਨਿਰਦੋਸ਼ ਹੋਕੇ ਜਿਉਂਦੇ ਹਨ।"
7 Ele dá ajuda e proteção a quem é direito e honesto.
8 ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜੋ ਹੋਰਾਂ ਲੋਕਾਂ ਦਾ ਭਲਾ ਕਰਦੇ ਹਨ। ਉਹ ਆਪਣੇ ਪਵਿੱਤਰ ਲੋਕਾਂ ਦੀ ਰਾਖੀ ਕਰਦਾ ਹੈ।"
8 Deus protege os que tratam os outros com justiça e guarda os que lhe obedecem.
9 ਜੇਕਰ ਤੁਸੀਂ ਸਿਆਣਪ ਨੂੰ ਭਾਲੋਂਗੇ, ਤਦ ਤੁਸੀਂ ਧਰਮ, ਨਿਆਂ ਅਤੇ ਇਮਾਨਦਾਰੀ ਨੂੰ ਸਮਝੋਂਗੇ — ਦੂਸਰੇ ਸ਼ਬਦਾਂ ਵਿੱਚ ਤੁਸੀਂ ਸਭ ਚੰਗੀਆਂ ਗੱਲਾਂ ਸਮਝੋਂਗੇ।"
9 Se você me ouvir, entenderá o que é direito, justo e honesto e saberá o que deve fazer.
10 ਕਿਉਂ ਕਿ ਤੁਹਾਡੇ ਦਿਲ ਵਿੱਚ ਸਿਆਣਪ ਆ ਵੱਸੇਗੀ, ਅਤੇ ਗਿਆਨ ਤੁਹਾਨੂੰ ਖੁਸ਼ ਕਰੇਗਾ।"
10 Você se tornará sábio, e a sua sabedoria lhe dará prazer.
11 ਸਮਝਦਾਰੀ (ਸਹੀ ਜੀਵਨ ਢੰਗ ਚੁਨਣਾ) ਤੁਹਾਡੀ ਰੱਖਿਆ ਕਰੇਗੀ, ਤੁਹਾਡੀ ਸਮਝਦਾਰੀ ਤੁਹਾਡਾ ਬਚਾਉ ਕਰੇਗੀ।"
11 O seu entendimento e a sua sabedoria o protegerão
12 ਸਿਆਣਪ ਤੁਹਾਨੂੰ ਬੁਰੇ ਲੋਕਾਂ ਦੇ ਰਾਹ ਤੋਂ ਬਚਾਵੇਗੀ। ਉਨ੍ਹਾਂ ਲੋਕਾਂ ਤੋਂ ਜੋ ਵਿਦ੍ਰੋਹ ਬਾਰੇ ਬੋਲਦੇ ਹਨ।"
12 e o livrarão de fazer o mal. Assim, você ficará longe das pessoas que vivem dizendo mentiras —
13 ਜਿਹੜੇ ਲੋਕ ਅੰਧਕਾਰ ਵਿੱਚਲੇ ਰਾਹਾਂ ਤੇ ਚੱਲਣ ਲਈ ਸਿੱਧੇ ਰਾਹਾਂ ਨੂੰ ਛੱਡ ਦਿੰਦੇ ਹਨ,"
13 pessoas que abandonaram uma vida direita para viver na escuridão do pecado;
14 ਜਿਹੜੇ ਲੋਕ ਗ਼ਲਤ ਕੰਮ ਕਰਕੇ ਖੁਸ਼ ਹੁੰਦੇ ਹਨ ਅਤੇ ਵਿਦ੍ਰੋਹ ਕਰਨ ਅਤੇ ਬਦੀ ਕਰਨ ਵਿੱਚ ਆਨੰਦ ਮਾਣਦੇ ਹਨ।"
14 pessoas que têm prazer em fazer o mal e se alegram quando o mal é praticado;
15 ਉਨ੍ਹਾਂ ਦੇ ਰਾਹ ਵਿੰਗੇ-ਤੜਿੰਗੇ ਹਨ, ਅਤੇ ਉਹ ਆਪਣੇ ਰਾਹਾਂ ਵਿੱਚ ਅਸੰਗਤ ਹਨ।"
15 pessoas desonestas, em quem não se pode confiar.
16 ਸਿਆਣਪ ਤੁਹਾਨੂੰ ਇੱਕ ਪਰਾਈ ਔਰਤ, ਇੱਕ ਅਜਨਬੀ ਤੋਂ ਬਚਾਵੇਗੀ ਜੋ ਇੰਨੀਆਂ ਮਿੱਠੀਆਂ ਗੱਲਾਂ ਕਰਦੀ ਹੈ।"
16 Então você será capaz de evitar a mulher imoral que tentar conquistá-lo com palavras sedutoras —
17 ਉਹ ਆਪਣੇ ਜਵਾਨੀ ਦੇ ਸਾਥੀ ਨੂੰ ਤਿਆਗ ਦਿੰਦੀ ਹੈ ਅਤੇ ਪਰਮੇਸ਼ੁਰ ਅੱਗੇ ਕੀਤੇ ਆਪਣੇ ਇਕਰਾਰਨਾਮੇ ਨੂੰ ਭੁੱਲ ਜਾਂਦੀ ਹੈ।"
17 a mulher que esquece os votos sagrados do casamento e é infiel ao seu marido.
18 ਅਤੇ ਹੁਣ, ਉਸ ਦੇ ਨਾਲ ਉਸ ਦੇ ਘਰ ਜਾਣਾ ਮੌਤ ਦਾ ਰਾਹ ਹੈ! ਅਤੇ ਉਸ ਦਾ ਰਾਹ ਤੁਹਾਨੂੰ ਮੁਰਦਿਆਂ ਦੀ ਦੁਨੀਆਂ ਵਿੱਚ ਲੈ ਜਾਂਦਾ ਹੈ!"
18 Se você for à casa dela, estará seguindo o caminho da morte; quem vai lá está perto do mundo dos mortos .
19 ਉਹ ਖੁਦ ਵੀ ਕਬਰ ਦੀ ਤਰ੍ਹਾਂ ਹੀ ਹੈ। ਜਿਹੜੇ ਲੋਕੀ ਉਸ ਦੇ ਘਰ ਜਾਂਦੇ ਹਨ, ਆਪਣੀ ਜਾਨ ਗਵਾ ਲੈਂਦੇ ਹਨ, ਅਤੇ ਕਦੇ ਵੀ ਪਰਤ ਕੇ ਨਹੀਂ ਆਉਂਦੇ।"
19 O homem que visita essa mulher não consegue voltar para a estrada da vida.
20 ਸਿਆਣਪ ਤੁਹਾਨੂੰ ਚੰਗੇ ਬੰਦਿਆਂ ਦੇ ਰਾਹ ਤੇ ਚਲਣ ਲਈ, ਅਤੇ ਧਰਮੀ ਦੇ ਰਾਹਾਂ ਤੇ ਰਹਿਣ ਲਈ ਤੁਹਾਡੀ ਮਦਦ ਕਰੇਗੀ।"
20 Portanto, siga o exemplo dos bons e viva uma vida correta.
21 ਕਿਉਂ ਕਿ ਸਿਰਫ਼ ਇਮਾਨਦਾਰ ਲੋਕ ਹੀ ਧਰਤੀ ਉੱਤੇ ਰਹਿਣਗੇ ਅਤੇ ਨਿਰਦੋਸ਼ ਲੋਕ ਹੀ ਇਸ ਉੱਤੇ ਬਚਣਗੇ।"
21 Os homens direitos, de caráter, viverão nesta nossa terra.
22 ਪਰ ਦੁਸ਼ਟ ਲੋਕ ਧਰਤੀ ਤੋਂ ਹਟਾਏ ਜਾਣਗੇ, ਅਤੇ ਜਿਹੜੇ ਘਿਰਣਾ ਯੋਗ ਹਨ ਇਸ ਉਤੋਂ ਉਖਾੜੇ ਜਾਣਗੇ।"
22 Mas Deus varrerá dela os maus e arrancará os pecadores como se arrancam plantas do chão.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 2, comparar traduções ou montar um estudo — tudo direto pelo WhatsApp.