Provérbios 30

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਯਾਕਹ ਦੇ ਪੁੱਤਰ ਆਗੂਰ ਦੀਆਂ ਸਿਆਣਿਆਂ ਕਹਾਉਤਾਂ ਇਹ ਸ਼ਬਦ ਅਗੂਰ ਯਾਕਹ ਦੇ ਪੁੱਤਰ ਦੇ ਹਨ, ਉਸ ਦਾ ਸੰਦੇਸ਼: ਮੈਂ ਪਰਮੇਸ਼ੁਰ ਨਹੀਂ ਹਾਂ। ਮੈਂ ਪਰਮੇਸ਼ੁਰ ਨਹੀਂ ਹਾਂ, ਕਿ ਮੈਂ ਇਸ ਨੂੰ ਸਮਝ ਸੱਕਣ ਦੇ ਸਮਰੱਥ ਹੋਵਾਂ।"
1 Palavras de Agur, filho de Jaque, o masaíta, que proferiu este homem a Itiel, a Itiel e a Ucal:
2 ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ।"
2 Na verdade eu sou o mais bruto dos homens, nem mesmo tenho o conhecimento de homem.
3 ਮੈਂ ਸਿਆਣਪ ਨਹੀਂ ਸਿੱਖੀ ਤਾਂ ਮੈਂ ਧਾਰਮਿਕ ਗਿਆਨ ਕਿੰਝ ਹਾਸਿਲ ਕਰ ਸੱਕਦਾ ਹਾਂ।"
3 Nem aprendi a sabedoria, nem tenho o conhecimento do santo.
4 ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!"
4 Quem subiu ao céu e desceu? Quem encerrou os ventos nos seus punhos? Quem amarrou as águas numa roupa? Quem estabeleceu todas as extremidades da terra? Qual é o seu nome? E qual é o nome de seu filho, se é que o sabes?
5 ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ।"
5 Toda a Palavra de Deus é pura; escudo é para os que confiam nele.
6 ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ।"
6 Nada acrescentes às suas palavras, para que não te repreenda e sejas achado mentiroso.
7 ਯਹੋਵਾਹ, ਮੈਂ ਤੈਥੋਂ ਦੋ ਉਪਕਾਰਾਂ ਦੀ ਮੰਗ ਕਰਦਾ ਹਾਂ। ਕਿਰਪਾ ਕਰਕੇ ਮੇਰੇ ਮਰਨ ਤੋਂ ਪਹਿਲਾਂ, ਮੇਰੀ ਖਾਤਰ ਉਨ੍ਹਾਂ ਤੋਂ ਇਨਕਾਰ ਨਾ ਕਰੀਂ।"
7 Duas coisas te pedi; não mas negues, antes que morra:
8 ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।"
8 Afasta de mim a vaidade e a palavra mentirosa; não me dês nem a pobreza nem a riqueza; mantém-me do pão da minha porção de costume;
9 ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।"
9 Para que, porventura, estando farto não te negue, e venha a dizer: Quem é o Senhor? ou que, empobrecendo, não venha a furtar, e tome o nome de Deus em vão.
10 ਇੱਕ ਨੌਕਰ ਦੀ ਉਸ ਦੇ ਸੁਆਮੀ ਕੋਲ ਅਲੋਚਨਾ ਨਾ ਕਰੋ ਨਹੀਂ ਤਾਂ ਸੁਆਮੀ ਤੁਹਾਨੂੰ ਸਰਾਪ ਦੇਵੇਗਾ ਅਤੇ ਤੁਹਾਨੂੰ ਇਸ ਦੀ ਅਦਾਇਗੀ ਕਰਨੀ ਪਵੇਗੀ।"
10 Não acuses o servo diante de seu senhor, para que não te amaldiçoe e tu fiques o culpado.
11 ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।"
11 Há uma geração que amaldiçoa a seu pai, e que não bendiz a sua mãe.
12 ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।"
12 Há uma geração que é pura aos seus próprios olhos, mas que nunca foi lavada da sua imundícia.
13 ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।"
13 Há uma geração cujos olhos são altivos, e as suas pálpebras são sempre levantadas.
14 ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।"
14 Há uma geração cujos dentes são espadas, e cujas queixadas são facas, para consumirem da terra os aflitos, e os necessitados dentre os homens.
15 ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ — ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ:"
15 A sanguessuga tem duas filhas: Dá e Dá. Estas três coisas nunca se fartam; e com a quarta, nunca dizem: Basta!
16 ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।”"
16 A sepultura; a madre estéril; a terra que não se farta de água; e o fogo; nunca dizem: Basta!
17 ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।"
17 Os olhos que zombam do pai, ou desprezam a obediência à mãe, corvos do ribeiro os arrancarão e os filhotes da águia os comerão.
18 ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ।"
18 Estas três coisas me maravilham; e quatro há que não conheço:
19 ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ।"
19 O caminho da águia no ar; o caminho da cobra na penha; o caminho do navio no meio do mar; e o caminho do homem com uma virgem.
20 ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”"
20 O caminho da mulher adúltera é assim: ela come, depois limpa a sua boca e diz: Não fiz nada de mal!
21 ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ:"
21 Por três coisas se alvoroça a terra; e por quatro que não pode suportar:
22 ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ,"
22 Pelo servo, quando reina; e pelo tolo, quando vive na fartura;
23 ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ।"
23 Pela mulher odiosa, quando é casada; e pela serva, quando fica herdeira da sua senhora.
24 ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:"
24 Estas quatro coisas são das menores da terra, porém bem providas de sabedoria:
25 ਕੀੜੀਆਂ, ਜੋ ਕਿ ਤਕੜੀਆਂ ਨਹੀਂ ਹੁੰਦੀਆਂ, ਪਰ ਫਿਰ ਵੀ ਗਰਮੀਆਂ ਵਿੱਚ ਸਰਦੀਆਂ ਲਈ ਆਪਣਾ ਭੋਜਨ ਇੱਕਤਰ ਕਰਦੀਆਂ ਹਨ।"
25 As formigas não são um povo forte; todavia no verão preparam a sua comida;
26 ਬਿੱਜੂ ਸ਼ਕਤੀਸ਼ਾਲੀ ਨਹੀਂ ਹੁੰਦੇ, ਪਰ ਉਹ ਆਪਣੇ ਘਰ ਚੱਟਾਨਾਂ ਵਿੱਚ ਬਣਾਉਂਦੇ ਹਨ।"
26 Os coelhos são um povo débil; e contudo, põem a sua casa na rocha;
27 ਟਿੱਡੀਆਂ ਦਾ ਕੋਈ ਰਾਜਾ ਨਹੀਂ ਹੁੰਦਾ ਪਰ ਫ਼ਿਰ ਵੀ ਉਹ ਸੰਗਠਨ ਵਿੱਚ ਉਡਦੀਆਂ ਹਨ।"
27 Os gafanhotos não têm rei; e contudo todos saem, e em bandos se repartem;
28 ਕਿਰਲੀ ਜੋ ਕਿ ਇੱਕੋ ਹੱਥ ਨਾਲ ਫ਼ੜੀ ਜਾ ਸੱਕਦੀ ਹੈ, ਪਰ ਤਾਂ ਵੀ ਉਹ ਸ਼ਾਹੀ ਮਹਿਲਾਂ ਵਿੱਚ ਰਹਿੰਦੀਆਂ ਹਨ।"
28 A aranha se pendura com as mãos, e está nos palácios dos reis.
29 ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।"
29 Estes três têm um bom andar, e quatro passeiam airosamente;
30 ਇੱਕ ਸ਼ੇਰ ਜੋ ਕਿ ਸਭ ਤੋਂ ਤਾਕਤਵਰ ਜਾਨਵਰ ਹੁੰਦਾ ਹੈ ਅਤੇ ਕਿਸੇ ਤੋਂ ਵੀ ਨਹੀਂ ਡਰਦਾ।"
30 O leão, o mais forte entre os animais, que não foge de nada;
31 ਹੰਕਾਰ ਨਾਲ ਤੁਰਦਾ ਕੁਕੜ, ਇੱਕ ਬੱਕਰਾ, ਅਤੇ ਆਪਣੇ ਲੋਕਾਂ ਦੀ ਅਗਵਾਈ ਕਰਦਾ ਹੋਇਆ ਰਾਜਾ।"
31 O galgo; o bode também; e o rei a quem não se pode resistir.
32 ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ।"
32 Se procedeste loucamente, exaltando-te, e se planejaste o mal, leva a mão à boca;
33 ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।"
33 Porque o mexer do leite produz manteiga, o espremer do nariz produz sangue; assim o forçar da ira produz contenda.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 30, comparar traduções ou montar um estudo — tudo direto pelo WhatsApp.