Provérbios 31
Punjabi Bible (GL_PUNJABI) vs VC
VC Versão Católica
1 ਰਾਜੇ ਲਮੂਏਲ ਦੀਆ ਸਿਆਣਿਆਂ ਕਹਾਉਤਾਂ ਇਹ ਰਾਜੇ ਲਮੂਏਲ ਦਿਆਂ ਸਿਆਣਿਆਂ ਕਹਾਉਤਾਂ ਹਨ। ਇਨ੍ਹਾਂ ਦੀ ਸਿੱਖਿਆ ਉਸ ਨੂੰ ਉਸ ਦੀ ਮਾਤਾ ਨੇ ਦਿੱਤੀ ਸੀ।"
1 Palavras de Lamuel, rei de Massa, que lhe foram ensinadas por sua mãe:
2 ਤੁਸੀਂ ਮੇਰੇ ਪੁੱਤਰ ਹੋ। ਉਹ ਪੁੱਤਰ ਜਿਸ ਨੂੰ ਮੈਂ ਪਿਆਰ ਕਰਦਾ ਹਾਂ। ਤੁਸੀਂ ਉਹ ਪੁੱਤਰ ਹੋ ਜਿਸ ਦੇ ਜਨਮ ਲਈ ਮੈਂ ਪ੍ਰਾਰਥਨਾ ਕੀਤੀਆਂ ਸਨ।"
2 Meu filho, filho de minhas entranhas, que te direi eu? Não, ó filho de meus votos!
3 ਆਪਣੀ ਤਾਕਤ ਨੂੰ ਔਰਤਾਂ ਉੱਤੇ ਖਰਚ ਨਾ ਕਰੋ। ਔਰਤਾਂ ਰਾਜਿਆਂ ਨੂੰ ਵੀ ਤਬਾਹ ਕਰ ਦਿੰਦੀਆਂ ਹਨ, ਇਸ ਲਈ ਆਪਣੇ-ਆਪ ਨੂੰ ਉਨ੍ਹਾਂ ਲਈ ਬਰਬਾਦ ਨਾ ਕਰੋ।"
3 Não dês teu vigor às mulheres e teu caminho àquelas que perdem os reis.
4 ਹੇ ਲਮੂਏਲ, ਰਾਜੇ ਲਈ ਮੈਅ ਪੀਣੀ ਚੰਗੀ ਗੱਲ ਨਹੀਂ ਨਾ ਹੀ ਸ਼ਾਸਕਾਂ ਲਈ ਬੀਅਰ ਪੀਣੀ।"
4 Não é próprio dos reis, Lamuel, não convém aos reis beber vinho, nem aos príncipes dar-se aos licores,
5 ਕਿਉਂ ਕਿ ਜੇਕਰ ਰਾਜਾ ਬਹੁਤੀ ਜ਼ਿਆਦਾ ਪੀਂਦਾ, ਉਹ ਭੁੱਲ ਜਾਵੇਗਾ ਕਿ ਬਿਵਸਬਾ ਕੀ ਆਖਦੀ ਹੈ, ਅਤੇ ਗਰੀਬ ਲੋਕਾਂ ਨੂੰ ਨਿਆਂ ਤੋਂ ਵਾਂਝਾ ਕਰ ਦੇਵੇਗਾ।"
5 para que, bebendo, eles não esqueçam a lei e não desconheçam o direito de todos os infelizes.
6 ਉਨ੍ਹਾਂ ਨੂੰ ਬੀਅਰ ਦਿਓ ਜੋ ਨਸ਼ਟ ਹੋ ਰਹੇ ਨੇ ਅਤੇ ਮੈਅ ਉਨ੍ਹਾਂ ਨੂੰ ਜਿਹੜੇ ਗ਼ਮਗੀਨ ਹਨ।"
6 Dai a bebida forte àquele que desfalece e o vinho àquele que tem amargura no coração:
7 ਤਾਂ ਜੋ ਜਿਵੇਂ ਉਹ ਪੀਣ ਉਹ ਗਰੀਬੀ ਭੁੱਲ ਜਾਣ ਅਤੇ ਉਹ ਹੋਰ ਵੱਧੇਰੇ ਆਪਣੀਆਂ ਮੁਸੀਬਤਾਂ ਨੂੰ ਯਾਦ ਨਹੀਂ ਕਰਨਗੇ।"
7 que ele beba e esquecerá sua miséria e já não se lembrará de suas mágoas.
8 ਜੇ ਕੋਈ ਬੰਦਾ ਆਪਣੀ ਸਹਾਇਤਾ ਨਹੀਂ ਕਰ ਸੱਕਦਾ ਤਾਂ ਤੁਹਾਨੂੰ ਉਸ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਸ ਬੰਦੇ ਲਈ ਬੋਲੋ ਜਿਹੜਾ ਬੋਲ ਨਹੀਂ ਸੱਕਦਾ! ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰੋ:"
8 Abre tua boca a favor do mundo, pela causa de todos os abandonados;
9 ਜਦੋਂ ਤੁਸੀਂ ਬੋਲੋ, ਉਹੀ ਕਹੋ ਜੋ ਧਰਮੀ ਹੋਵੇ, ਗਰੀਬਾਂ ਅਤੇ ਜ਼ਰੂਰਤਮੰਦਾ ਲਈ ਨਿਆਂ ਸੁਰੱਖਿਤ ਰੱਖੋ।"
9 abre tua boca para pronunciar sentenças justas, faze justiça ao aflito e ao indigente.
10 ਸੰਪੂਰਣ ਪਤਨੀ ਕੌਣ ਇੱਕ ਸਦਾਚਾਰੀ ਔਰਤ ਨੂੰ ਲੱਭ ਸੱਕਦਾ? ਉਹ ਮੋਤੀਆਂ ਪੱਥਰ ਨਾਲੋਂ ਵੀ ਵੱਧੇਰੇ ਕੀਮਤੀ ਹੈ।"
10 Uma mulher virtuosa, quem pode encontrá-la? Superior ao das pérolas é o seu valor.
11 ਉਸ ਦਾ ਪਤੀ ਉਸ ਤੇ ਭਰੋਸਾ ਕਰ ਸੱਕਦਾ ਹੈ, ਉਸ ਨੂੰ ਕਦੇ ਵੀ ਸਾਮਗ੍ਰੀ ਦੀ ਕਮੀ ਨਹੀਂ ਹੋਵੇਗੀ।"
11 Confia nela o coração de seu marido, e jamais lhe faltará coisa alguma.
12 ਉਹ ਆਪਣੀ ਸਾਰੀ ਜ਼ਿੰਦਗੀ, ਉਸ ਲਈ ਨੇਕੀ ਲਿਆਉਂਦੀ ਹੈ, ਬਦੀ ਨਹੀਂ।"
12 Ela lhe proporciona o bem, nunca o mal, em todos os dias de sua vida.
13 ਉਹ ਹਮੇਸ਼ਾ ਉਨ ਅਤੇ ਫ਼ਲੇਕਸ ਜਮ੍ਹਾ ਕਰਦੀ ਰਹਿੰਦੀ ਹੈ ਅਤੇ ਖੁਸ਼ੀ ਨਾਲ ਆਪਣੇ ਹੱਥੀਂ ਚੀਜ਼ਾਂ ਬਣਾਉਂਦੀ ਰਹਿੰਦੀ ਹੈ।"
13 Ela procura lã e linho e trabalha com mão alegre.
14 ਉਹ ਵਪਾਰੀਆਂ ਦੇ ਜਹਾਜ਼ ਵਾਂਗ ਹੈ ਉਹ ਦੂਰ-ਦੁਰਾਡੀਆਂ ਥਾਵਾਂ ਤੋਂ ਆਪਣੇ ਘਰ ਲਈ ਭੋਜਨ ਲਿਆਉਂਦੀ ਹੈ।"
14 Semelhante ao navio do mercador, manda vir seus víveres de longe.
15 ਉਹ ਪ੍ਰਭਾਤ ਤੋਂ ਪਹਿਲਾਂ ਉੱਠਦੀ ਹੈ ਅਤੇ ਉਹ ਆਪਣੇ ਟੱਬਰ ਲਈ ਭੋਜਨ ਦਾ ਇੰਤਜਾਮ ਕਰਦੀ ਹੈ ਅਤੇ ਆਪਣੀਆਂ ਨੋਕਰਾਣੀਆਂ ਨੂੰ ਉਨ੍ਹਾਂ ਦਾ ਸਹੀ ਹਿੱਸਾ ਦਿੰਦੀ ਹੈ।"
15 Levanta-se, ainda de noite, distribui a comida à sua casa e a tarefa às suas servas.
16 ਉਹ ਜ਼ਮੀਨ ਨੂੰ ਦੇਖਦੀ ਹੈ ਅਤੇ ਇਸ ਨੂੰ ਖਰੀਦੀ ਹੈ। ਉਹ ਆਪਣੀ ਕਮਾਈ ਦੇ ਪੈਸਿਆਂ ਨੂੰ ਵਰਤ ਕੇ ਅੰਗੂਰਾਂ ਦਾ ਬਾਗ਼ ਲਗਾਉਂਦੀ ਹੈ।"
16 Ela encontra uma terra, adquire-a. Planta uma vinha com o ganho de suas mãos.
17 ਉਹ ਬਹੁਤ ਸਖਤ ਮਿਹਨਤ ਕਰਦੀ ਹੈ। ਉਹ ਤਾਕਤਵਰ ਹੈ ਅਤੇ ਆਪਣਾ ਸਾਰਾ ਕੰਮ ਕਰਨ ਦੇ ਯੋਗ ਹੈ।"
17 Cinge os rins de fortaleza, revigora seus braços.
18 ਜਦੋਂ ਉਹ ਆਪਣੀਆਂ ਬਣਾਈਆਂ ਵਸਤਾਂ ਦਾ ਵਪਾਰ ਕਰਦੀ ਹੈ ਉਹ ਹਮੇਸ਼ਾ ਲਾਭ ਖੱਟਦੀ ਹੈ। ਅਤੇ ਉਹ ਦੇਰ ਰਾਤ ਤੱਕ ਕੰਮ ਕਰਦੀ ਰਹਿੰਦੀ ਹੈ।"
18 Alegra-se com o seu lucro, e sua lâmpada não se apaga durante a noite.
19 ਉਹ ਆਪਣਾ ਸੂਤ ਕਤਦੀ ਹੈ ਅਤੇ ਆਪਣਾ ਕੱਪੜਾ ਉਣਦੀ ਹੈ।"
19 Põe a mão na roca, seus dedos manejam o fuso.
20 ਉਹ ਖੁਲੇ ਦਿਲ ਨਾਲ ਗਰੀਬਾਂ ਨੂੰ ਦਿੰਦੀ ਹੈ ਅਤੇ ਜ਼ਰੂਰਤਮੰਦਾਂ ਦੀ ਸਹਾਇਤਾ ਕਰਦੀ ਹੈ।"
20 Estende os braços ao infeliz e abre a mão ao indigente.
21 ਜਦੋਂ ਸਰਦੀ ਹੋ ਜਾਂਦੀ ਹੈ ਉਹ ਆਪਣੇ ਟੱਬਰ ਬਾਰੇ ਚਿੰਤਿਤ ਨਹੀਂ ਹੁੰਦੀ ਕਿਉਂ ਕਿ ਉਸ ਨੇ ਉਨ੍ਹਾਂ ਸਾਰਿਆਂ ਲਈ ਨਿੱਘੇ ਕੱਪੜੇ ਬਣਾਏ ਹੁੰਦੇ ਹਨ।"
21 Ela não teme a neve em sua casa, porque toda a sua família tem vestes duplas.
22 ਉਹ ਚਾਦਰਾਂ ਬਣਾਉਂਦੀ ਹੈ ਅਤੇ ਪਲੰਘਾਂ ਤੇ ਵਿਛਾਉਂਦੀ ਹੈ ਅਤੇ ਉਹ ਖੁਦ ਮਲ-ਮਲ ਦੇ ਅਤੇ ਜਾਮਨੀ ਕੱਪੜੇ ਪਹਿਨਦੀ ਹੈ।"
22 Faz para si cobertas: suas vestes são de linho fino e de púrpura.
23 ਹਰ ਕੋਈ ਉਸ ਦੇ ਪਤੀ ਦੀ ਇੱਜ਼ਤ ਕਰਦਾ ਉਹ ਦੇਸ ਦੇ ਆਗੂਆਂ ਵਿੱਚ ਜਗ੍ਹਾ ਪ੍ਰਾਪਤ ਕਰਦਾ ਹੈ।"
23 Seu marido é considerado nas portas da cidade, quando se senta com os anciãos da terra.
24 ਉਹ ਬਹੁਤ ਚੰਗੀ ਵਪਾਰਨ ਹੈ। ਉਹ ਕੱਪੜੇ ਅਤੇ ਗਾਤਰੇ ਬਣਾਉਂਦੀ ਹੈ ਅਤੇ ਵਪਾਰੀਆਂ ਨੂੰ ਵੇਚਦੀ ਹੈ।"
24 Tece linha e o vende, fornece cintos ao mercador.
25 ਆਤਮ-ਵਿਸ਼ਵਾਸ ਅਤੇ ਪ੍ਰਤਿਸ਼ਠਾ ਉਸਦਾ ਪਹਿਰਾਵਾ ਹਨ, ਉਹ ਭਵਿੱਖ ਬਾਰੇ ਸੋਚਕੇ ਹੱਸ ਸੱਕਦੀ ਹੈ।"
25 Fortaleza e graça lhe servem de ornamentos; ri-se do dia de amanhã.
26 ਉਸ ਦਾ ਮੂੰਹ ਸਿਆਣਪ ’ਚ ਖੁਲ੍ਹਦਾ ਉਸ ਦੀ ਜਬਾਨ ਵਿਸ਼ਵਾਸ ਯੋਗ ਹਿਦਾਇਤ ਦਿੰਦੀ ਹੈ।"
26 Abre a boca com sabedoria, amáveis instruções surgem de sua língua.
27 ਉਹ ਕਦੇ ਵੀ ਆਲਸ ਨਹੀਂ ਕਰਦੀ। ਉਹ ਆਪਣੇ ਘਰ ਦੀਆਂ ਵਸਤਾਂ ਦਾ ਧਿਆਨ ਰੱਖਦੀ ਹੈ।"
27 Vigia o andamento de sua casa e não come o pão da ociosidade.
28 ਉਸ ਦੇ ਬੱਚੇ ਉਸ ਦੀ ਇੱਜ਼ਤ ਕਰਦੇ ਹਨ ਅਤੇ ਉਸ ਨੂੰ ਧੰਨ ਆਖਦੇ ਹਨ ਉਸ ਦਾ ਪਤੀ ਉਸਦੀ ਪ੍ਰਸੰਸਾ ਕਰਦਾ ਹੈ।"
28 Seus filhos se levantam para proclamá-la bem-aventurada e seu marido para elogiá-la.
29 ਉਸ ਦਾ ਪਤੀ ਆਖਦਾ ਹੈ, “ਇੱਥੇ ਕਈ ਸਮਰੱਥ ਔਰਤਾਂ ਹਨ ਪਰ ਤੂੰ ਮੇਰੀਏ ਪਤਨੀਏ ਉਨ੍ਹਾਂ ਸਭ ਤੋਂ ਚੰਗੀ ਹੈਂ।”"
29 Muitas mulheres demonstram vigor, mas tu excedes a todas.
30 ਆਕਰਸ਼ਣ ਛਲੀਆ ਹੈ, ਅਤੇ ਸੁੰਦਰਤਾ ਚਲੀ ਜਾਂਦੀ ਹੈ। ਪਰ ਜਿਹੜੀ ਔਰਤ ਯਹੋਵਾਹ ਤੋਂ ਭੈ ਖਾਂਦੀ ਹੈ, ਉਸਤਤ ਯੋਗ ਹੈ।"
30 A graça é falaz e a beleza é vã; a mulher inteligente é a que se deve louvar.
31 ਉਸ ਨੂੰ ਉਹ ਇਨਾਮ ਦਿਓ ਜਿਸਦੀ ਉਹ ਅਧਿਕਾਰਨ ਹੈ। ਜਿਹੜੀਆਂ ਗੱਲਾਂ ਉਸ ਨੇ ਕੀਤੀਆਂ ਉਨ੍ਹਾਂ ਲਈ ਉਸ ਦੀ ਜਣ-ਸਾਧਾਰਣ ਵਿੱਚ ਉਸਤਤ ਕਰੋ।"
31 Dai-lhe o fruto de suas mãos e que suas obras a louvem nas portas da cidade.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Provérbios 31, comparar traduções ou montar um estudo — tudo direto pelo WhatsApp.