Provérbios 3

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਧਰਮੀ ਜੀਵਨ ਤੁਹਾਡੀ ਜ਼ਿੰਦਗੀ ਵਿੱਚ ਵਾਧਾ ਕਰੇਗਾ ਮੇਰੇ ਬੇਟੇ, ਮੇਰੀ ਸਿੱਖਿਆ ਨੂੰ ਭੁੱਲੀਂ ਨਾ, ਪਰ ਮੇਰੇ ਹੁਕਮਾਂ ਨੂੰ ਆਪਣੇ ਦਿਲ ਅੰਦਰ ਰੱਖੀਂ।"
1 Filho meu, não te esqueças da minha lei, e o teu coração guarde os meus mandamentos.
2 ਜਿਨ੍ਹਾਂ ਗੱਲਾਂ ਦੀ ਮੈਂ ਤੈਨੂੰ ਸਿੱਖਿਆ ਦਿੰਦਾ ਹਾਂ ਉਹ ਤੇਰੇ ਜੀਵਨ ਨੂੰ ਲੰਮਾ ਕਰਨਗੀਆਂ ਅਤੇ ਤੈਨੂੰ ਸ਼ਾਂਤੀ ਦੇਣਗੀਆਂ।"
2 Porque eles aumentarão os teus dias e te acrescentarão anos de vida e paz.
3 ਨਮਕਹਲਾਲੀ ਅਤੇ ਸੱਚ ਤੈਨੂੰ ਕਦੇ ਨਾ ਛੱਡਣ। ਇਨ੍ਹਾਂ ਨੂੰ ਤੂੰ ਆਪਣੀ ਗਰਦਨ ਦੁਆਲੇ ਬੰਨ੍ਹ ਲੈ। ਅਤੇ ਉਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈ।"
3 Não te desamparem a benignidade e a fidelidade; ata-as ao teu pescoço; escreve-as na tábua do teu coração
4 ਫ਼ੇਰ ਤੂੰ ਮਿਹਰ ਅਤੇ ਚੰਗੀ ਪਰਤਿਸ਼ਠਾ, ਪਰਮੇਸ਼ੁਰ ਅਤੇ ਲੋਕਾਂ ਦੋਵਾਂ ਦੇ ਸਾ੍ਹਮਣੇ ਕਮਾਵੇਂਗਾ।"
4 e acharás graça e bom entendimento aos olhos de Deus e dos homens.
5 ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।"
5 Confia no Senhor de todo o teu coração e não te estribes no teu próprio entendimento.
6 ਹਮੇਸ਼ਾ ਪਰਮੇਸ਼ੁਰ ਦੇ ਹੁਕਮ ਦਾ ਪਾਲਣ ਕਰੋ ਜਿੱਥੇ ਵੀ ਤੁਸੀਂ ਜਾਵੋਂ। ਉਹ ਤੁਹਾਡੇ ਰਾਹਾਂ ਨੂੰ ਸਿੱਧਿਆਂ ਕਰੇਗਾ।"
6 Reconhece-o em todos os teus caminhos, e ele endireitará as tuas veredas.
7 ਆਪਣੇ ਆਪ ਨੂੰ ਚਲਾਕ ਨਾ ਸਮਝੋ, ਪਰ ਯਹੋਵਾਹ ਪਾਸੋਂ ਡਰੋ ਅਤੇ ਬਦੀ ਤੋਂ ਦੂਰ ਰਹੋ।"
7 Não sejas sábio a teus próprios olhos; teme ao Senhor e aparta-te do mal.
8 ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਤੁਹਾਡੇ ਸਰੀਰ ਲਈ ਦੁਆਈ ਵਰਗੀ ਹੋਵੇਗੀ, ਅਤੇ ਤੁਹਾਡੀਆਂ ਹੱਡੀਆਂ ਲਈ ਪੋਸਣ ਹੋਵੇਗੀ।"
8 Isso será remédio para o teu umbigo e medula para os teus ossos.
9 ਆਪਣੀ ਦੌਲਤ ਤੋਂ ਅਤੇ ਆਪਣੀਆਂ ਫ਼ਸਲਾਂ ਦੇ ਪਹਿਲੇ ਫ਼ਲਾਂ ਤੋਂ ਯਹੋਵਾਹ ਦਾ ਸਤਿਕਾਰ ਕਰੋ।"
9 Honra ao Senhor com a tua fazenda e com as primícias de toda a tua renda;
10 ਫ਼ੇਰ ਤੁਹਾਡੇ ਗੋਦਾਮ ਅੰਨ ਨਾਲ ਭਰ ਜਾਣਗੇ ਅਤੇ ਤੁਹਾਡੇ ਘੜੇ ਮੈਅ ਨਾਲ ਭਰ ਜਾਣਗੇ।"
10 e se encherão os teus celeiros abundantemente, e trasbordarão de mosto os teus lagares.
11 ਮੇਰੇ ਬੇਟੇ, ਯਹੋਵਾਹ ਦੇ ਅਨੁਸ਼ਾਸਨ ਨੂੰ ਨਾਮੰਜ਼ੂਰ ਨਾ ਕਰੋ ਅਤੇ ਉਸ ਦੇ ਸੁਧਾਰ ਦਾ ਬੁਰਾ ਨਾ ਮਨਾਓ।"
11 Filho meu, não rejeites a correção do Senhor , nem te enojes da sua repreensão.
12 ਕਿਉਂਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਸੁਧਾਰਦਾ ਹੈ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ ਜਿਵੇਂ ਇੱਕ ਪਿਤਾ ਇੱਕ ਪੁੱਤਰ ਨੂੰ ਸੁਧਾਰਦਾ ਜਿਸ ਵਿੱਚ ਉਹ ਪ੍ਰਸੰਨਤਾ ਮਹਿਸੂਸ ਕਰਦਾ।"
12 Porque o Senhor repreende aquele a quem ama, assim como o pai, ao filho a quem quer bem.
13 ਧੰਨ ਹੈ ਉਹ ਬੰਦਾ ਜਿਹੜਾ ਸਿਆਣਪ ਨੂੰ ਭਾਲਦਾ ਅਤੇ ਸਮਝਦਾਰੀ ਨੂੰ ਮਿਲਦਾ ਹੈ।"
13 Bem-aventurado o homem que acha sabedoria, e o homem que adquire conhecimento.
14 ਸਿਆਣਪ ਚਾਂਦੀ ਨਾਲੋਂ ਵੱਧੇਰੇ ਫ਼ਾਇਦੇਮੰਦ ਹੈ ਅਤੇ ਸੋਨੇ ਨਾਲੋਂ ਵੱਧੇਰੇ ਆਮਦਨੀ ਲਿਆਉਂਦੀ ਹੈ।"
14 Porque melhor é a sua mercadoria do que a mercadoria de prata, e a sua renda do que o ouro mais fino.
15 ਸਿਆਣਪ ਕੀਮਤੀ ਪੱਥਰਾਂ ਨਾਲੋਂ ਵੱਧੇਰੇ ਕੀਮਤੀ ਹੈ ਅਤੇ ਤੁਹਾਡੇ ਸਾਰੇ ਗਹਿਣਿਆਂ ਦਾ ਉਸ ਨਾਲ ਮੁਕਾਬਲਾ ਨਹੀਂ ਕੀਤਾ ਜਾ ਸੱਕਦਾ।"
15 Mais preciosa é do que os rubins; e tudo o que podes desejar não se pode comparar a ela.
16 ਸਿਆਣਪ ਨੇ ਸੱਜੇ ਹੱਥ ਵਿੱਚ ਲੰਮੀ ਉਮਰ, ਅਤੇ ਉਸ ਨੇ ਅਪਣੇ ਖੱਬੇ ਹੱਥ ਵਿੱਚ ਦੌਲਤ ਅਤੇ ਇੱਜ਼ਤ ਫ਼ੜੀ ਹੋਈ ਹੈ।"
16 Aumento de dias há na sua mão direita; na sua esquerda, riquezas e honra.
17 ਉਸਦਾ ਰਾਹ ਬੜਾ ਪ੍ਰਸੰਸਾਮਈ ਹੈ ਅਤੇ ਉਸ ਦੇ ਸਾਰੇ ਰਾਹ ਸ਼ਾਂਤੀ ਵੱਲ ਅਗਵਾਈ ਕਰਦੇ ਹਨ।"
17 Os seus caminhos são caminhos de delícias, e todas as suas veredas, paz.
18 ਸਿਆਣਪ ਉਨ੍ਹਾਂ ਲੋਕਾਂ ਲਈ ਜੀਵਨ ਦੇ ਰੁੱਖ ਵਾਂਗ ਹੈ, ਜੋ ਉਸ ਨੂੰ ਕਬੂਲ ਦੇ ਹਨ। ਜਿਹੜੇ ਲੋਕ ਇਸ ਵਿੱਚ ਲਿਪਟੇ ਰਹਿੰਦੇ ਹਨ ਧੰਨ ਸਮਝੇ ਜਾਣਗੇ।"
18 É árvore da vida para os que a seguram, e bem-aventurados são todos os que a retêm.
19 ਯਾਹੋਵਾਹ ਨੇ ਧਰਤੀ ਦੀਆਂ ਨੀਹਾਂ ਰੱਖੀਆਂ ਸਿਆਣਪ ਦੁਆਰਾ ਅਤੇ ਸਮਝਦਾਰੀ ਦੁਆਰਾ ਅਕਾਸ਼ ਨੂੰ ਸਥਾਪਿਤ ਕੀਤਾ।"
19 O Senhor , com sabedoria, fundou a terra; preparou os céus com inteligência.
20 ਉਸ ਦੇ ਗਿਆਨ ਦੁਆਰਾ ਧਰਤੀ ਦੇ ਥੱਲਿਓਂ ਝਰਨੇ ਫੁੱਟ ਪਏ ਅਤੇ ਬੱਦਲਾਂ ਚੋ ਤਰੇਲ ਚੋਈ।"
20 Pelo seu conhecimento, se fenderam os abismos, e as nuvens destilam o orvalho.
21 ਮੇਰੇ ਬੇਟੇ, ਉਨ੍ਹਾਂ ਨੂੰ ਆਪਣੀਆਂ ਅੱਖੋਂ ਉਹਲੇ ਨਾ ਹੋਣ ਦੇਵੋ। ਸਹੀ ਨਿਆਂ ਅਤੇ ਸਮਝਦਾਰੀ ਦੀ ਰਾਖੀ ਕਰੋ।"
21 Filho meu, não se apartem estas coisas dos teus olhos; guarda a verdadeira sabedoria e o bom siso;
22 ਉਹ ਤੁਹਾਨੂੰ ਜੀਵਨ ਅਤੇ ਤੁਹਾਡੀ ਗਰਦਨ ਨੂੰ ਸੁੰਦਰਤਾ ਦੇਵੇਗਾ।"
22 porque serão vida para a tua alma e graça, para o teu pescoço.
23 ਫ਼ੇਰ ਤੁਸੀਂ ਸੁਰੱਖਿਅਤ ਹੋਕੇ ਆਪਣੇ ਰਾਹਾਂ ਤੇ ਬਿਨਾ ਲੜਖੜ੍ਹਾਏ ਚੱਲੋਂਗੇ।"
23 Então, andarás com confiança no teu caminho, e não tropeçará o teu pé.
24 ਜਦੋਂ ਤੁਸੀਂ ਲੰਮੇ ਪਵੋਂਗੇ ਤਾਂ ਤੁਹਾਨੂੰ ਡਰ ਨਹੀਂ ਲੱਗੇਗਾ ਅਤੇ ਤੁਹਾਨੂੰ ਬਹੁਤ ਹੀ ਵੱਧੀਆ ਅਤੇ ਚੈਨ ਭਰੀ ਨੀਂਦ ਆਵੇਗੀ।"
24 Quando te deitares, não temerás; sim, tu te deitarás, e o teu sono será suave.
25 ਅਚਾਨਕ ਆਉਣ ਵਾਲੀ ਬਿਪਤਾ ਤੋਂ ਨਾ ਡਰੋ ਜਾਂ ਇਸ ਤੋਂ ਕਿ ਤੁਸੀਂ ਸੰਕਟ ਵਿੱਚ ਫ਼ਸ ਜਾਵੋਗੇ ਜੋ ਕਿ ਦੁਸ਼ਟਾਂ ਉੱਤੇ ਆਉਂਦਾ ਹੈ।"
25 Não temas o pavor repentino, nem a assolação dos ímpios quando vier.
26 ਕਿਉਂ ਕਿ ਯਾਹੋਵਾਹ ਤੇਰੇ ਨਾਲ ਹੈ ਅਤੇ ਉਹ ਤੇਰੇ ਪੈਰਾਂ ਦਾ ਫ਼ਸਾਏ ਜਾਣ ਤੋਂ ਬਚਾਓ ਕਰੇਗਾ।"
26 Porque o Senhor será a tua esperança e guardará os teus pés de serem presos.
27 ਉਨ੍ਹਾਂ ਦੀ ਮਦਦ ਕਰਨ ਤੋਂ ਇਨਕਾਰੀ ਨਾ ਹੋਵੋ ਜੋ ਇਸਦੇ ਅਧਿਕਾਰੀ ਹਨ, ਜਦੋਂ ਤੁਸੀਂ ਮਦਦ ਕਰ ਸੱਕਦੇ ਹੋਵੋਂ।"
27 Não detenhas dos seus donos o bem, estando na tua mão poder fazê-lo.
28 ਜੇ ਤੁਹਾਡਾ ਗੁਆਂਢੀ ਤੁਹਾਡੇ ਪਾਸੋਂ ਕੁਝ ਮੰਗਦਾ ਹੈ, ਉਹ ਉਸ ਨੂੰ ਦੇ ਦੇਵੋ! ਉਸ ਨੂੰ ਇਹ ਨਾ ਆਖੋ, “ਕੱਲ੍ਹ ਨੂੰ ਆਵੀਂ” ਜਦੋਂ ਕਿ ਇਹ ਤੁਹਾਡੇ ਕੋਲ ਹੋਵੇ।"
28 Não digas ao teu próximo: Vai e torna, e amanhã to darei, tendo-o tu contigo.
29 ਆਪਣੇ ਗੁਆਂਢੀ ਦੇ ਖਿਲਾਫ਼, ਉਸ ਨੂੰ ਕਿਵੇਂ ਵੀ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਨਾ ਬਣਾਓ ਕਿਉਂ ਕਿ ਉਹ ਤੁਹਾਡੇ ਤੇ ਭਰੋਸਾ ਕਰਦਾ ਹੈ।"
29 Não maquines mal contra o teu próximo, pois habita contigo confiadamente.
30 ਬਿਨਾ ਕਿਸੇ ਕਾਰਣ ਦੂਸਰੇ ਆਦਮੀ ਨਾਲ ਦਲੀਲਬਾਜ਼ੀ ਨਾ ਕਰੋ, ਜਦ ਕਿ ਉਸ ਨੇ ਤੁਹਾਡੇ ਨਾਲ ਕੁਝ ਬੁਰਾ ਨਹੀਂ ਕੀਤਾ।"
30 Não contendas com alguém sem razão, se te não tem feito mal.
31 ਹਿੰਸੱਕ ਆਦਮੀ ਨਾਲ ਈਰਖਾ ਨਾ ਕਰੋ, ਉਸ ਦੇ ਕਿਸੇ ਵੀ ਤਰੀਕੇ ਦੀ ਨਕਲ ਨਾ ਕਰੋ।"
31 Não tenhas inveja do homem violento, nem escolhas nenhum de seus caminhos.
32 ਕਿਉਂਕਿ ਯਹੋਵਾਹ ਕਪਟੀ ਲੋਕਾਂ ਨੂੰ ਨਫ਼ਰਤ ਕਰਦਾ ਹੈ, ਪਰ ਆਪਣੀ ਦੋਸਤੀ ਉਹਨਾਂ ਲੋਕਾਂ ਵੱਲ ਵੱਧਾਉਂਦਾ ਹੈ ਜੋ ਇਮਾਨਦਾਰ ਹਨ।"
32 Porque o perverso é abominação para o Senhor , mas com os sinceros está o seu segredo.
33 ਯਹੋਵਾਹ ਦੁਸ਼ਟ ਲੋਕਾਂ ਨੂੰ ਸਰਾਪਦਾ, ਪਰ ਧਰਮੀ ਦੇ ਘਰ ਨੂੰ ਅਸੀਸ ਦਿੰਦਾ ਹੈ।"
33 A maldição do Senhor habita na casa do ímpio, mas a habitação dos justos ele abençoará.
34 ਯਹੋਵਾਹ ਉਨ੍ਹਾਂ ਦਾ ਮਜ਼ਾਕ ਉਡਾਉਂਦਾ ਹੈ ਜੋ ਹੋਰਨਾਂ ਦਾ ਮਜ਼ਾਕ ਉਡਾਉਂਦੇ ਹਨ, ਪਰ ਨਿਮਾਣੇ ਲੋਕਾਂ ਉੱਪਰ ਮਿਹਰਬਾਨੀ ਦਰਸਾਉਂਦਾ ਹੈ।"
34 Certamente ele escarnecerá dos escarnecedores, mas dará graça aos mansos.
35 ਸਿਆਣੇ ਲੋਕਾਂ ਨੂੰ ਇੱਜ਼ਤ ਮਿਲੇਗੀ, ਪਰ ਪਰਮੇਸ਼ੁਰ ਮੂਰੱਖਾਂ ਦੀ ਬੇਇੱਜ਼ਤੀ ਕਰੇਗਾ।"
35 Os sábios herdarão honra, mas os loucos tomam sobre si confusão.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Provérbios 3, comparar traduções ou montar um estudo — tudo direto pelo WhatsApp.