Romanos 12
Punjabi Bible (GL_PUNJABI) vs VC
VC Versão Católica
1 ਆਪਣਾ ਜੀਵਨ ਪਰਮੇਸ਼ੁਰ ਦੇ ਹਵਾਲੇ ਕਰੋ ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।"
1 Eu vos exorto, pois, irmãos, pelas misericórdias de Deus, a oferecerdes vossos corpos em sacrifício vivo, santo, agradável a Deus: é este o vosso culto espiritual.
2 ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ।"
2 Não vos conformeis com este mundo, mas transformai-vos pela renovação do vosso espírito, para que possais discernir qual é a vontade de Deus, o que é bom, o que lhe agrada e o que é perfeito.
3 ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹੈ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵੱਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਆਂ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸੱਕਦੇ ਹੋ ਜਿਹੜੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।"
3 Em virtude da graça que me foi dada, recomendo a todos e a cada um: não façam de si próprios uma opinião maior do que convém, mas um conceito razoavelmente modesto, de acordo com o grau de fé que Deus lhes distribuiu.
4 ਸਾਡੇ ਸਭਨਾਂ ਕੋਲ ਸਰੀਰ ਹੈ ਅਤੇ ਉਸ ਸਰੀਰ ਦੇ ਕਈ ਅੰਗ ਹਨ, ਇਹ ਸਾਰੇ ਅੰਗ ਇੱਕੋ ਜਿਹਾ ਕੰਮ ਨਹੀਂ ਕਰਦੇ।"
4 Pois, como em um só corpo temos muitos membros e cada um dos nossos membros tem diferente função,
5 ਇਸੇ ਤਰ੍ਹਾਂ, ਅਸੀਂ ਬਹੁਤ ਸਾਰੇ ਲੋਕ ਹਾਂ, ਪਰ ਮਸੀਹ ਵਿੱਚ ਅਸੀਂ ਇੱਕ ਸਰੀਰ ਹਾਂ। ਅਸੀਂ ਸਾਰੇ ਉਸ ਸਰੀਰ ਦੇ ਅੰਗ ਹਾਂ ਅਤੇ ਹਰੇਕ ਅੰਗ ਸਰੀਰ ਦੇ ਦੂਜੇ ਸਾਰੇ ਅੰਗਾਂ ਨਾਲ ਸੰਬੰਧਿਤ ਹੈ।"
5 assim nós, embora sejamos muitos, formamos um só corpo em Cristo, e cada um de nós é membro um do outro.
6 ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ।"
6 Temos dons diferentes, conforme a graça que nos foi conferida. Aquele que tem o dom da profecia, exerça-o conforme a fé.
7 ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸ ਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿੱਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸ ਨੂੰ ਸਿੱਖਿਆ ਦੇਣੀ ਚਾਹੀਦੀ ਹੈ।"
7 Aquele que é chamado ao ministério, dedique-se ao ministério. Se tem o dom de ensinar, que ensine;
8 ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸ ਨੂੰ ਇਹ ਦੂਜਿਆਂ ਦੇ ਸੁੱਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸ ਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸ ਨੂੰ ਉਨ੍ਹਾਂ ਦੀ ਕੜੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸ ਨੂੰ ਉਹੀ ਖੁਸ਼ੀ ਨਾਲ ਕਰਨ ਦਿਉ।"
8 o dom de exortar, que exorte; aquele que distribui as esmolas, faça-o com simplicidade; aquele que preside, presida com zelo; aquele que exerce a misericórdia, que o faça com afabilidade.
9 ਤੁਹਾਡਾ ਪਿਆਰ ਸੱਚਾ ਹੋਵੇ, ਬਦੀ ਨੂੰ ਨਫ਼ਰਤ ਕਰੋ, ਸਿਰਫ਼ ਚੰਗੀਆਂ ਗੱਲਾਂ ਹੀ ਕਰੋ।"
9 Que vossa caridade não seja fingida. Aborrecei o mal, apegai-vos solidamente ao bem.
10 ਇੱਕ ਦੂਜੇ ਨਾਲ ਕੁਦਰਤੀ ਪਰਿਵਾਰਾਂ ਵਾਂਗ ਭੈਣਾਂ ਭਰਾਂਵਾਂ ਜਿੰਨਾ ਪਿਆਰ ਕਰੋ। ਤੁਸੀਂ ਆਪਣੇ-ਆਪ ਤੋਂ ਵੱਧ ਜਿੰਨਾ ਕਿ ਤੁਸੀਂ ਆਪਣੇ ਲਈ ਮਾਨ ਚਾਹੁੰਦੇ ਹੋ, ਉਸ ਤੋਂ ਵੱਧ ਮਾਨ ਆਪਣੇ ਭੈਣਾਂ ਭਰਾਵਾਂ ਨੂੰ ਦੇਵੋ।"
10 Amai-vos mutuamente com afeição terna e fraternal. Adiantai-vos em honrar uns aos outros.
11 ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸੱਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ।"
11 Não relaxeis o vosso zelo. Sede fervorosos de espírito. Servi ao Senhor.
12 ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰੱਖੋ। ਹਰ ਵਕਤ ਪ੍ਰਾਰਥਨਾ ਕਰੋ।"
12 Sede alegres na esperança, pacientes na tribulação e perseverantes na oração.
13 ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।"
13 Socorrei às necessidades dos fiéis. Esmerai-vos na prática da hospitalidade.
14 ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।"
14 Abençoai os que vos perseguem; abençoai-os, e não os praguejeis.
15 ਜਦੋਂ ਦੂਜੇ ਲੋਕ ਖੁਸ਼ ਹੋਣ, ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਵੇ ਜੇਕਰ ਉਹ ਉਦਾਸ ਹੋਣ, ਉਨ੍ਹਾਂ ਦੀ ਉਦਾਸੀ ਸਾਂਝੀ ਕਰੋ।"
15 Alegrai-vos com os que se alegram; chorai com os que choram.
16 ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।"
16 Vivei em boa harmonia uns com os outros. Não vos deixeis levar pelo gosto das grandezas; afeiçoai-vos com as coisa modestas. Não sejais sábios aos vossos próprios olhos.
17 ਜੇਕਰ ਤੁਹਾਡੇ ਨਾਲ ਕੋਈ ਗਲਤ ਕੰਮ ਕਰੇ ਉਸ ਦੇ ਜਵਾਬ ਵਿੱਚ ਉਸ ਨਾਲ ਬੁਰਾ ਨਾ ਕਰੋ। ਆਪਣਾ ਉਹੀ ਉਦੇਸ਼ ਬਣਾਓ ਜੋ ਸਭ ਲਈ ਚੰਗਾ ਹੈ।"
17 Não pagueis a ninguém o mal com o mal. Aplicai-vos a fazer o bem diante de todos os homens.
18 ਜਿੰਨਾ ਹੋ ਸੱਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ।"
18 Se for possível, quanto depender de vós, vivei em paz com todos os homens.
19 ਮੇਰੇ ਮਿੱਤਰੋ, ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸ ਦੇ ਬਦਲੇ ਵਿੱਚ ਉਸ ਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ। ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹੈ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ।”"
19 Não vos vingueis uns aos outros, caríssimos, mas deixai agir a ira de Deus, porque está escrito: A mim a vingança; a mim exercer a justiça, diz o Senhor {Dt 32,35}.
20 ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹੈ, “ਜੇਕਰ ਤੇਰਾ ਦੁਸ਼ਮਣ ਭੁੱਖਾ ਹੈ, ਉਸ ਨੂੰ ਭੋਜਨ ਦੇ। ਜੇਕਰ ਤੇਰਾ ਵੈਰੀ ਪਿਆਸਾ ਹੈ, ਉਸ ਨੂੰ ਕੁਝ ਪੀਣ ਲਈ ਦੇ। ਇੰਝ ਕਰਨ ਨਾਲ ਤੂੰ ਉਸ ਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।”"
20 Se o teu inimigo tiver fome, dá-lhe de comer; se tiver sede, dá-lhe de beber. Procedendo assim, amontoarás carvões em brasa sobre a sua cabeça {Pr 25,21s}.
21 ਬਦੀ ਤੋਂ ਨਾ ਹਾਰੋ, ਪਰ ਚੰਗਿਆਈ ਕਰਕੇ ਬਦੀ ਨੂੰ ਹਰਾਓ।"
21 Não te deixes vencer pelo mal, mas triunfa do mal com o bem.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Romanos 12, comparar traduções ou montar um estudo — tudo direto pelo WhatsApp.