Romanos 13

Punjabi Bible (GL_PUNJABI) vs BKJ

Sair da comparação
1 ਤੁਹਾਡੀ ਸਰਕਾਰ ਦੇ ਸ਼ਾਸਕਾਂ ਨੂੰ ਮੰਨੋ ਤੁਹਾਨੂੰ ਸਾਰਿਆਂ ਨੂੰ, ਉੱਚ ਅਧਿਕਾਰੀਆਂ ਨੂੰ ਮੰਨਣਾ ਚਾਹੀਦਾ ਹੈ। ਹਰ ਕੋਈ, ਜੋ ਸ਼ਾਸਨ ਕਰਦਾ ਹੈ, ਪਰਮੇਸ਼ੁਰ ਦੁਆਰਾ ਉਨ੍ਹਾਂ ਨੂੰ ਅਧਿਕਾਰ ਦਿੱਤਾ ਗਿਆ ਹੈ। ਅਤੇ ਉਹ ਸਾਰੇ ਲੋਕ, ਜਿਹੜੇ ਹੁਣ ਸ਼ਾਸਨ ਕਰ ਰਹੇ ਹਨ ਉਨ੍ਹਾਂ ਨੂੰ, ਪਰਮੇਸ਼ੁਰ ਵੱਲੋਂ ਇਹ ਅਧਿਕਾਰ ਪ੍ਰਾਪਤ ਕੀਤਾ ਹੈ।"
1 Toda alma esteja sujeita às autoridades superiores; porque não há autoridade que não venha de Deus; e as autoridades existentes foram ordenadas por Deus.
2 ਇਸ ਲਈ ਇੱਕ ਵਿਅਕਤੀ ਜਿਹੜਾ ਅਧਿਕਾਰੀਆਂ ਦਾ ਵਿਰੋਧ ਕਰਦਾ ਹੈ ਉਹ ਪਰਮੇਸ਼ੁਰ ਦੀ ਵਿਵਸਥਾ ਦਾ ਵਿਰੋਧ ਕਰਦਾ ਹੈ। ਜਿਹੜੇ ਵਿਰੋਧ ਕਰਦੇ ਹਨ ਉਨ੍ਹਾਂ ਨੂੰ ਦੰਡ ਦਿੱਤਾ ਜਾਵੇਗਾ।"
2 Por isso, quem resiste à autoridade resiste à ordenação de Deus; e os que resistem receberão sobre si mesmos a condenação.
3 ਜਿਹੜੇ ਲੋਕ ਉਹੀ ਕਰਦੇ ਹਨ ਜੋ ਸਹੀ ਹੈ, ਉਨ੍ਹਾਂ ਨੂੰ ਹਾਕਮਾਂ ਤੋਂ ਡਰਨਾ ਨਹੀਂ ਪੈਂਦਾ। ਪਰ ਗਲਤ ਕੰਮ ਕਰਨ ਵਾਲਿਆਂ ਨੂੰ ਹਾਕਮਾਂ ਤੋਂ ਡਰਨਾ ਚਾਹੀਦਾ ਹੈ। ਕੀ ਤੁਸੀਂ ਹਾਕਮਾਂ ਤੋਂ ਬੇਖੌਫ਼ ਰਹਿਣਾ ਚਾਹੁੰਦੇ ਹੋ? ਤਾਂ ਤੁਹਾਨੂੰ ਚੰਗਾ ਕਰਨਾ ਪਵੇਗਾ। ਜੇਕਰ ਤੁਸੀਂ ਠੀਕ ਕੰਮ ਕਰੋਂਗੇ ਤਾਂ ਸ਼ਾਸਕ ਤੁਹਾਡੀ ਉਸਤਤਿ ਕਰੇਗਾ।"
3 Porque os governantes não são terror para as boas obras, mas para as más. Tu então não queres temer a autoridade? Faze o que é bom e terás louvor dela.
4 ਹਾਕਮ ਤੁਹਾਡੀ ਮਦਦ ਲਈ ਪਰੇਮਸ਼ੁਰ ਦਾ ਸੇਵਕ ਹੈ। ਪਰ ਜੇਕਰ ਤੁਸੀਂ ਗਲਤ ਗੱਲਾਂ ਕਰੋ, ਤਾਂ ਤੁਹਾਨੂੰ ਡਰਨਾ ਚਾਹੀਦਾ ਹੈ। ਕਿਉਂਕਿ ਹਾਕਮ ਕੋਲ ਦੰਡ ਦੇਣ ਦਾ ਅਧਿਕਾਰ ਹੈ ਅਤੇ ਉਹ ਉਸ ਅਧਿਕਾਰ ਦੀ ਵਰਤੋਂ ਕਰੇਗਾ। ਉਹ, ਲੋਕਾਂ ਨੂੰ ਸਜ਼ਾ ਦੇਣ ਲਈ ਜੋ ਗਲਤ ਗੱਲਾਂ ਕਰਦੇ ਹਨ, ਪਰਮੇਸ਼ੁਰ ਦਾ ਸੇਵਕ ਹੈ।"
4 Porque ela é o ministro de Deus para o teu bem. Mas se tu fizeres o que é mau, teme, pois ela não traz a espada em vão; porque é ministro de Deus e vingador para executar a ira contra aquele que pratica o mal.
5 ਇਸ ਲਈ ਤੁਹਾਨੂੰ ਉੱਚ ਅਧਿਕਾਰੀਆਂ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਆਗਿਆ ਦਾ ਅਵੱਸ਼ ਪਾਲਣ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਤੁਸੀਂ ਨਹੀਂ ਮੰਨਦੇ ਤਾਂ ਤੁਸੀਂ ਸਜ਼ਾ ਦੇ ਭਾਗੀ ਹੋ, ਤੁਹਾਨੂੰ ਇਸ ਲਈ ਵੀ ਆਗਿਆ ਮੰਨਣੀ ਚਾਹੀਦੀ ਹੈ ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹੀ ਠੀਕ ਹੈ।"
5 Portanto, é necessário que estejais sujeitos, não somente pela ira, mas também por causa da consciência.
6 ਇਹੀ ਕਾਰਣ ਹੈ ਕਿ ਤੁਸੀਂ ਮਹਿਸੂਲ ਵੀ ਦਿੰਦੇ ਹੋ। ਸ਼ਾਸਕ ਆਪਣੇ ਕੰਮਾਂ ਵਿੱਚ ਰੁੱਝੇ ਹਨ ਕਿਉਂਕਿ ਪਰਮੇਸ਼ੁਰ ਦੇ ਸੇਵਕ ਹਨ।"
6 E também por esta razão pagais tributos, porque eles são ministros de Deus, atendendo continuamente sobre esta mesma coisa.
7 ਸਭਨਾਂ ਨੂੰ ਉਹ ਕੁਝ ਦੇ ਦਿਉ ਜਿਸਦੇ ਵੀ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਇੱਜ਼ਤ ਦਿਉ, ਜਿਨ੍ਹਾਂ ਨੂੰ ਤੁਸੀਂ ਇੱਜ਼ਤ ਦੇ ਦੇਣਦਾਰ ਹੋ। ਉਨ੍ਹਾਂ ਨੂੰ ਮਹਿਸੂਲ ਦਿਉ ਜਿਸਦੇ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਸਤਿਕਾਰ ਦਿਉ ਜਿਨ੍ਹਾਂ ਲਈ ਸਤਿਕਾਰ ਦੇ ਤੁਸੀਂ ਦੇਣਦਾਰ ਹੋ।"
7 Portanto, dai a cada um o que deveis; a quem deveis tributo, tributo; a quem imposto, imposto; a quem temor, temor; a quem honra, honra.
8 ਦੂਜਿਆਂ ਨੂੰ ਪ੍ਰੇਮ ਕਰੋ ਜਿਵੇਂ ਸ਼ਰ੍ਹਾ ਆਖਦੀ ਹੈ ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹੜਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸ ਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ।"
8 A nenhum homem devais coisa alguma, senão o amar-vos uns aos outros, porque quem ama o próximo cumpre a lei.
9 ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”"
9 Por isto: Tu não cometerás adultério, não assassinarás, não furtarás, não darás falso testemunho, não cobiçarás; e, se há algum outro mandamento, tudo se resume nesta palavra: Tu amarás ao teu próximo como a ti mesmo.
10 ਪਿਆਰ ਦੂਜਿਆਂ ਲੋਕਾਂ ਨੂੰ ਸੱਟ ਨਹੀਂ ਮਾਰਦਾ ਇਸ ਲਈ ਦੂਜਿਆਂ ਨੂੰ ਪ੍ਰੇਮ ਕਰਨਾ ਪੂਰੀ ਸ਼ਰ੍ਹਾ ਨੂੰ ਮੰਨਣ ਵਾਂਗ ਹੈ।"
10 O amor não faz mal ao próximo; portanto o amor é o cumprimento da lei.
11 ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਂ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਾਡੇ ਨਿਹਚਾ ਕਰਨ ਦੇ ਸਮੇਂ ਤੋਂ ਵੀ ਬਹੁਤ ਨੇੜੇ ਹੈ।"
11 E então, conhecendo o tempo, que já é hora de despertarmos do sono; porque a nossa salvação agora está mais perto de nós do que quando cremos.
12 ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚੜ੍ਹ੍ਹਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ।"
12 A noite é passada, e o dia é chegado. Portanto, rejeitemos as obras das trevas e vistamo-nos da armadura da luz.
13 ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾਂ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ।"
13 E nós caminhamos honestamente, como de dia, não em tumultos, nem em embriaguez, nem em orgias, nem em devassidão, nem em contendas e inveja.
14 ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ।"
14 Mas revesti-vos do Senhor Jesus Cristo e não façam provisão para a carne, para cumprir suas cobiças.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Romanos 13, comparar traduções ou montar um estudo — tudo direto pelo WhatsApp.