Romanos 14
Punjabi Bible (GL_PUNJABI) vs ARA
ARA Almeida Revista e Atualizada 1993
1 ਦੂਜੇ ਲੋਕਾਂ ਦੀ ਨਿੰਦਿਆ ਨਾ ਕਰੋ ਉਹ ਮਨੁੱਖ ਜਿਹੜਾ ਨਿਹਚਾ ਵਿੱਚ ਕਮਜ਼ੋਰ ਹੋਵੇ ਉਸ ਨੂੰ ਆਪਣੀ ਸੰਗਤ ਵਿੱਚ ਰਲਾਉਣ ਤੋਂ ਮਨਾ ਨਾ ਕਰੋ ਤੇ ਨਾ ਹੀ ਉਸ ਨਾਲ ਉਸ ਦੇ ਅਲੱਗ ਵਿੱਚਾਰਾਂ ਬਾਰੇ ਬਹਿਸ ਕਰੋ।"
1 Acolhei ao que é débil na fé, não, porém, para discutir opiniões.
2 ਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸੱਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸ ਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ।"
2 Um crê que de tudo pode comer, mas o débil come legumes;
3 ਜਿਹੜਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸੱਕਦਾ ਹੈ ਉਸ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹੜਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸ ਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ।"
3 quem come não despreze o que não come; e o que não come não julgue o que come, porque Deus o acolheu.
4 ਦੂਜੇ ਵਿਅਕਤੀ ਦੇ ਨੌਕਰ ਦਾ ਨਿਆਂ ਕਰਨ ਵਾਲਾ ਤੂੰ ਕੌਣ ਹੈ? ਸਿਰਫ਼ ਉਸ ਦੇ ਮਾਲਕ ਨੂੰ ਇਹੀ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਗਲਤ ਹੈ ਜਾਂ ਸਹੀ। ਅਤੇ ਪ੍ਰਭੂ ਦਾ ਸੇਵਕ ਸਹੀ ਹੋਵੇਗਾ ਕਿਉਂਕਿ ਪ੍ਰਭੂ ਉਸ ਨੂੰ ਸਹੀ ਬਨਾਉਣ ਦੇ ਸਮਰੱਥ ਹੈ।"
4 Quem és tu que julgas o servo alheio? Para o seu próprio senhor está em pé ou cai; mas estará em pé, porque o Senhor é poderoso para o suster.
5 ਇੱਕ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਸ਼ਾਇਦ ਇੱਕ ਦਿਨ ਦੂਜੇ ਦਿਨ ਨਾਲੋਂ ਚੰਗਾ ਹੈ। ਦੂਜਾ ਵਿਅਕਤੀ ਵਿਸ਼ਵਾਸ ਕਰ ਸੱਕਦਾ ਹੈ ਕਿ ਹਰ ਦਿਨ ਉਹੀ ਹੈ। ਹਰ ਇੱਕ ਨੂੰ ਆਪਣੇ ਨਿਹਚੇ ਬਾਰੇ ਆਪਣੇ ਖੁਦ ਦੇ ਮਨ ਵਿੱਚ ਮਜ਼ਬੂਤ ਹੋਣਾ ਚਾਹੀਦਾ ਹੈ।"
5 Um faz diferença entre dia e dia; outro julga iguais todos os dias. Cada um tenha opinião bem-definida em sua própria mente.
6 ਜਿਹੜਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹੜਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹੜਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।"
6 Quem distingue entre dia e dia para o Senhor o faz; e quem come para o Senhor come, porque dá graças a Deus; e quem não come para o Senhor não come e dá graças a Deus.
7 ਹਾਂ, ਅਸੀਂ ਸਾਰੇ ਪ੍ਰਭੂ ਕਾਰਣ ਉਸ ਲਈ ਹੀ ਜਿਉਂਦੇ ਹਾਂ। ਅਸੀਂ ਨਾ ਆਪਣੇ ਲਈ ਜਿਉਂਦੇ ਨਾ ਮਰਦੇ ਹਾਂ।"
7 Porque nenhum de nós vive para si mesmo, nem morre para si.
8 ਜੇਕਰ ਅਸੀਂ ਜਿਉਂਦੇ ਹਾਂ ਤਾਂ ਅਸੀਂ ਪ੍ਰਭੂ ਲਈ ਜਿਉਂਦੇ ਹਾਂ। ਅਤੇ ਜੇਕਰ ਅਸੀਂ ਮਰੀਏ, ਅਸੀਂ ਪ੍ਰਭੂ ਲਈ ਮਰੀਏ। ਜੀਵਿਤ ਜਾਂ ਮੁਰਦਾ, ਅਸੀਂ ਪ੍ਰਭੂ ਨਾਲ ਸੰਬੰਧਿਤ ਹਾਂ।"
8 Porque, se vivemos, para o Senhor vivemos; se morremos, para o Senhor morremos. Quer, pois, vivamos ou morramos, somos do Senhor.
9 ਮਸੀਹ ਮਰਿਆ ਅਤੇ ਮੁਰਦੇ ਤੋਂ ਉੱਠਾਇਆ ਗਿਆ। ਤਾਂ ਜੋ ਸ਼ਾਇਦ ਉਹ ਮੁਰਦਿਆਂ ਅਤੇ ਜਿਉਂਦਿਆਂ ਦੋਹਾਂ ਦਾ ਪ੍ਰਭੂ ਹੋ ਸੱਕੇ।"
9 Foi precisamente para esse fim que Cristo morreu e ressurgiu: para ser Senhor tanto de mortos como de vivos.
10 ਤੂੰ ਆਪਣੇ ਭਰਾ ਬਾਰੇ ਕਿਉਂ ਨਿਆਂ ਕਰਦਾ ਹੈਂ? ਜਾਂ ਫ਼ਿਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਅੱਗੇ ਖੜ੍ਹੇ ਹੋਵਾਂਗੇ ਤੇ ਹਾਜ਼ਰ ਹੋਣਾ ਪਵੇਗਾ ਫ਼ਿਰ ਸਾਡਾ ਨਿਆਂ ਹੋਵੇਗਾ।"
10 Tu, porém, por que julgas teu irmão? E tu, por que desprezas o teu? Pois todos compareceremos perante o tribunal de Deus.
11 ਪੋਥੀਆਂ ਵਿੱਚ ਵੀ ਇਹ ਆਖਿਆ ਗਿਆ ਹੈ: “ਹਰ ਮਨੁੱਖ ਮੇਰੇ ਅੱਗੇ ਨਿਵੇਗਾ, ਹਰ ਮਨੁੱਖ ਇਹ ਆਖੇਗਾ; ਕਿ ਮੈਂ ਪਰਮੇਸ਼ੁਰ ਹਾਂ, ਮੈਂ ਜਿਉਂਦਾ ਪ੍ਰਭੂ ਹਾਂ, ਅਤੇ ਮੈਂ ਆਖਦਾ ਹਾਂ ਕਿ ਇਹ ਇਵੇਂ ਹੀ ਵਾਪਰੇਗਾ।”"
11 Como está escrito: Por minha vida, diz o Senhor, diante de mim se dobrará todo joelho, e toda língua dará louvores a Deus.
12 ਇਸ ਕਰਕੇ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।"
12 Assim, pois, cada um de nós dará contas de si mesmo a Deus.
13 ਦੂਜਿਆਂ ਨੂੰ ਪਾਪ ਨਾ ਕਰਨ ਦਿਉ ਇਸ ਲਈ ਸਾਨੂੰ ਇੱਕ ਦੂਜੇ ਦਾ ਨਿਆਂ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਭੈਣਾਂ ਭਰਾਵਾਂ ਤੋਂ ਪਾਪ ਕਰਾਉਣ ਜਾਂ ਉਨ੍ਹਾਂ ਨੂੰ ਆਤਮਕ ਤੌਰ ਤੇ ਵੱਧਣ ਤੋਂ ਰੋਕੇ।"
13 Não nos julguemos mais uns aos outros; pelo contrário, tomai o propósito de não pordes tropeço ou escândalo ao vosso irmão.
14 ਮੈਂ ਪ੍ਰਭੂ ਯਿਸੂ ਵਿੱਚ ਹਾਂ। ਮੈਨੂੰ ਪਤਾ ਹੈ ਕਿ ਅਜਿਹਾ ਕੋਈ ਭੋਜਨ ਨਹੀਂ ਜੋ ਖਾਣ ਲਈ ਗਲਤ ਨਹੀਂ ਹੈ ਪਰ ਜੇਕਰ ਕੋਈ ਕਿਸੇ ਵਸਤ ਨੂੰ ਗਲਤ ਮੰਨਦਾ ਹੈ, ਉਹ ਉਸ ਲਈ ਗਲਤ ਹੈ।"
14 Eu sei e estou persuadido, no Senhor Jesus, de que nenhuma coisa é de si mesma impura, salvo para aquele que assim a considera; para esse é impura.
15 ਜੇਕਰ ਤੇਰੇ ਭੋਜਨ ਕਾਰਣ ਤੇਰਾ ਭਰਾ ਨਾਰਾਜ਼ ਹੁੰਦਾ ਹੈ ਤਾਂ ਇਸਦਾ ਭਾਵ ਤੂੰ ਅਜੇ ਪ੍ਰੇਮ ਨਾਲ ਨਹੀਂ ਚਲਦਾ। ਆਪਣੇ ਭਰਾ ਦੀ ਵਿਸ਼ਵਾਸ ਉਹ ਭੋਜਨ ਖਾਕੇ ਨਸ਼ਟ ਨਾ ਕਰੋ ਜਿਹੜਾ ਉਹ ਖਾਣ ਲਈ ਗਲਤ ਸਮਝਦਾ ਹੈ। ਉਸਦੀ ਨਿਹਚਾ ਨੂੰ ਨਸ਼ਟ ਨਾ ਕਰੋ। ਮਸੀਹ ਨੇ ਉਸ ਲਈ ਆਪਣੀ ਜਾਨ ਦਿੱਤੀ।"
15 Se, por causa de comida, o teu irmão se entristece, já não andas segundo o amor fraternal. Por causa da tua comida, não faças perecer aquele a favor de quem Cristo morreu.
16 ਜਿਸ ਚੀਜ਼ ਨੂੰ, ਤੁਸੀਂ ਚੰਗੀ ਸਮਝਦੇ ਹੋ ਦੂਸਰਿਆਂ ਨੂੰ ਗਲਤ ਆਖਣ ਦਾ ਅਵਸਰ ਨਾ ਦਿਉ।"
16 Não seja, pois, vituperado o vosso bem.
17 ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉੱਥੇ ਇਹ ਚੀਜ਼ਾਂ ਮਹੱਤਵ ਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ।"
17 Porque o reino de Deus não é comida nem bebida, mas justiça, e paz, e alegria no Espírito Santo.
18 ਜਿਹੜਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ।"
18 Aquele que deste modo serve a Cristo é agradável a Deus e aprovado pelos homens.
19 ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹੜੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ।"
19 Assim, pois, seguimos as coisas da paz e também as da edificação de uns para com os outros.
20 ਭੋਜਨ ਖਾਣ ਨੂੰ ਪਰਮੇਸ਼ੁਰ ਦਾ ਕੰਮ ਨਸ਼ਟ ਕਰਨ ਦੀ ਆਗਿਆ ਨਾ ਦਿਉ। ਸਭ ਭੋਜਨ ਖਾਣ ਲਈ ਚੰਗੇ ਹਨ। ਪਰ ਉਹ ਭੋਜਨ ਖਾਣ ਲਈ ਗਲਤ ਹੈ ਜਿਹੜਾ ਭੋਜਨ ਦੂਜੇ ਵਿਅਕਤੀ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।"
20 Não destruas a obra de Deus por causa da comida. Todas as coisas, na verdade, são limpas, mas é mau para o homem o comer com escândalo.
21 ਇਸਤੋਂ ਚੰਗਾ ਹੈ ਕਿ ਮਾਸ ਨਾ ਖਾਧਾ ਜਾਵੇ ਜਾਂ ਮੈਅ ਨਾ ਪੀਤੀ ਜਾਵੇ ਜਾਂ ਕੁਝ ਅਜਿਹਾ ਨਾ ਕੀਤਾ ਜਾਵੇ, ਜੋ ਤੁਹਾਡੇ ਭੈਣ ਜਾਂ ਭਰਾ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।"
21 É bom não comer carne, nem beber vinho, nem fazer qualquer outra coisa com que teu irmão venha a tropeçar [ou se ofender ou se enfraquecer].
22 ਇਨ੍ਹਾਂ ਗੱਲਾਂ ਬਾਰੇ ਤੁਹਾਡੀ ਦ੍ਰਿੜ੍ਹਤਾ ਤੁਹਾਡੇ ਅਤੇ ਪਰਮੇਸ਼ੁਰ ਵਿੱਚ ਗੁਪਤ ਰੱਖੀ ਹੋਣੀ ਚਾਹੀਦੀ ਹੈ। ਧੰਨ ਹੈ ਉਹ ਵਿਅਕਤੀ ਜੋ ਉਹੀ ਕਰਦਾ ਹੈ ਜੋ ਉਹ, ਦੋਸ਼ੀ ਮਹਿਸੂਸ ਕੀਤੇ ਬਿਨਾ, ਸਹੀ ਸੋਚਕੇ ਕਰਦਾ।"
22 A fé que tens, tem-na para ti mesmo perante Deus. Bem-aventurado é aquele que não se condena naquilo que aprova.
23 ਪਰ ਜੇਕਰ ਕੋਈ ਵਿਅਕਤੀ ਇਸ ਬਾਰੇ ਨਿਸ਼ਚਿਤ ਹੋਏ ਬਿਨਾ ਕੁਝ ਖਾਂਦਾ ਹੈ ਕਿ ਉਹ ਸਹੀ ਹੈ, ਫ਼ਿਰ ਉਹ ਵਿਅਕਤੀ ਆਪਣੇ ਆਪ ਨੂੰ ਦੋਸ਼ੀ ਨਿਆਂਿਤ ਕਰਦਾ ਹੈ। ਕਿਉਂ? ਕਿਉਂਕਿ ਉਸ ਮਨੁੱਖ ਨੇ ਵਿਸ਼ਵਾਸ ਨਹੀਂ ਕੀਤਾ ਕਿ ਇਹ ਸਹੀ ਸੀ। ਇਸ ਲਈ ਜੇਕਰ ਕੋਈ ਮਨੁੱਖ ਬਿਨਾ ਨਿਸ਼ਚੇ ਕੁਝ ਕਰਦਾ ਹੈ ਤਾਂ ਇਹ ਪਾਪ ਹੈ।"
23 Mas aquele que tem dúvidas é condenado se comer, porque o que faz não provém de fé; e tudo o que não provém de fé é pecado.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Romanos 14, comparar traduções ou montar um estudo — tudo direto pelo WhatsApp.