Romanos 15

Punjabi Bible (GL_PUNJABI) vs VC

Sair da comparação
VC Versão Católica
1 ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕੜੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ।"
1 Nós, que somos os fortes, devemos suportar as fraquezas dos que são fracos, e não agir a nosso modo.
2 ਸਾਡੇ ਵਿੱਚੋਂ ਹਰ ਇੱਕ ਨੂੰ ਦੂਜਿਆਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ। ਸਾਨੂੰ ਇਹ, ਉਨ੍ਹਾਂ ਦੀ ਨਿਹਚਾ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਨ ਲਈ ਕਰਨਾ ਚਾਹੀਦਾ ਹੈ।"
2 Cada um de vós procure contentar o próximo, para seu bem e sua edificação.
3 ਇੱਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।”"
3 Cristo não se agradou a si mesmo; pelo contrário, como está escrito: Os insultos dos que vos ultrajam caíram sobre mim {Sl 68,10}.
4 ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿੱਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰੱਖ ਸੱਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ।"
4 Ora, tudo quanto outrora foi escrito, foi escrito para a nossa instrução, a fim de que, pela perseverança e pela consolação que dão as Escrituras, tenhamos esperança.
5 ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ।"
5 O Deus da perseverança e da consolação vos conceda o mesmo sentimento uns para com os outros, segundo Jesus Cristo,
6 ਫ਼ਿਰ ਤੁਸੀਂ ਸਭ ਇਕੱਠੇ ਹੋ ਜਾਵੋਂਗੇ ਅਤੇ ਤੁਸੀਂ ਇੱਕ ਮੂੰਹ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦੀ ਉਸਤਤਿ ਕਰੋਂਗੇ।"
6 para que, com um só coração e uma só voz, glorifiqueis a Deus, Pai de nosso Senhor Jesus Cristo.
7 ਮਸੀਹ ਨੇ ਤੁਹਾਨੂੰ ਸਵਿਕਾਰਿਆ, ਤਾਂ ਤੁਹਾਨੂੰ ਵੀ ਇੱਕ ਦੂਜੇ ਨੂੰ ਕਬੂਲਣਾ ਚਾਹੀਦਾ ਹੈ। ਇਸ ਨਾਲ ਪਰਮੇਸ਼ੁਰ ਦੀ ਮਹਿਮਾ ਹੋਵੇਗੀ।"
7 Por isso, acolhei-vos uns aos outros, como Cristo nos acolheu para a glória de Deus.
8 ਮੈਂ ਤੁਹਾਨੂੰ ਦੱਸਦਾ ਹਾਂ ਕਿ ਯਿਸੂ ਇਹ ਵਿਖਾਉਣ ਲਈ ਯਹੂਦੀਆਂ ਦਾ ਸੇਵਕ ਬਣਿਆ, ਕਿ ਪਰਮੇਸ਼ੁਰ ਆਪਣੇ ਵਚਨ ਪੂਰੇ ਕਰਦਾ ਹੈ। ਮਸੀਹ ਨੇ ਅਜਿਹਾ ਇਹ ਸਾਬਿਤ ਕਰਨ ਲਈ ਕੀਤਾ ਕਿ ਜਿਹੜਾ ਵਚਨ ਪਰਮੇਸ਼ੁਰ ਨੇ ਯਹੂਦੀਆਂ ਦੇ ਪਿਉਵਾਂ ਨਾਲ ਕੀਤਾ ਸੀ ਉਹ ਪੂਰਾ ਕਰੇਗਾ।"
8 Pois asseguro que Cristo exerceu seu ministério entre os incircuncisos para manifestar a veracidade de Deus pela realização das promessas feitas aos patriarcas.
9 ਮਸੀਹ ਨੇ ਵੀ ਇਉਂ ਕੀਤਾ ਤਾਂ ਜੋ ਗੈਰ ਯਹੂਦੀ, ਪਰਮੇਸ਼ੁਰ ਨੂੰ ਉਸ ਮਿਹਰ ਲਈ ਮਹਿਮਾ ਦੇ ਸੱਕਣ ਜੋ ਉਹ ਉਨ੍ਹਾਂ ਨੂੰ ਦਿੰਦਾ ਹੈ। ਪੋਥੀਆਂ ਵਿੱਚ ਇਹ ਵੀ ਲਿਖਿਆ ਹੋਇਆ ਹੈ, “ਇਸ ਕਾਰਣ ਮੈਂ ਗੈਰ ਯਹੂਦੀਆਂ ਵਿੱਚੋਂ ਤੇਰੀ ਉਸਤਤਿ ਕਰਾਂਗਾ ਅਤੇ ਤੇਰੇ ਨਾਮ ਦਾ ਯਸ਼ ਗਾਵਾਂਗਾ।”"
9 Quanto aos pagãos, eles só glorificam a Deus em razão de sua misericórdia, como está escrito: Por isso, eu vos louvarei entre as nações e cantarei louvores ao vosso nome {II Sm 22,50; Sl 17,50}.
10 ਪੋਥੀ ਇਹ ਵੀ ਆਖਦੀ ਹੈ, “ਹੇ ਗੈਰ ਯਹੂਦੀਓ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਨਾਲ ਮਿੱਲਕੇ ਖੁਸ਼ ਹੋਣਾ ਚਾਹੀਦਾ ਹੈ।”"
10 Noutro lugar diz: Alegrai-vos, nações, com o seu povo {Dt 32,43}.
11 ਪੋਥੀ ਇਹ ਵੀ ਆਖਦੀ ਹੈ, “ਤੁਸੀਂ ਸਾਰੇ ਗੈਰ-ਯਹੂਦੀਓ, ਪ੍ਰਭੂ ਦੀ ਉਸਤਤਿ ਕਰੋ; ਅਤੇ ਸਭ ਕੌਮੋਂ, ਉਸਦੀ ਉਸਤਤਿ ਕਰੋ।”"
11 E ainda diz: Louvai ao Senhor, nações todas, e glorificai-o, todos os povos {Sl 116,1}!
12 ਅਤੇ ਯਸਾਯਾਹ ਆਖਦਾ ਹੈ, “ਕੋਈ ਯੱਸੀ ਦੇ ਪਰਿਵਾਰ ਵਿੱਚੋਂ ਉੱਠੇਗਾ ਅਤੇ ਗੈਰ ਯਹੂਦੀਆਂ ਤੇ ਰਾਜ ਕਰਨ ਲਈ ਆਵੇਗਾ। ਅਤੇ ਗੈਰ ਯਹੂਦੀ ਉਸ ਵਿੱਚ ਆਸ ਰੱਖਣਗੇ।”"
12 Isaías também diz: Da raiz de Jessé surgirá um rebento que governará as nações; nele esperarão as nações {Is 11,10}.
13 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰੱਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁੱਲ੍ਹੇ।"
13 O Deus da esperança vos encha de toda a alegria e de toda a paz na vossa fé, para que pela virtude do Espírito Santo transbordeis de esperança!
14 ਪੌਲੁਸ ਦਾ ਆਪਣੇ ਕੰਮ ਬਾਰੇ ਦੱਸਣਾ ਮੇਰੇ ਭਰਾਵੋ ਅਤੇ ਭੈਣੋ, ਮੈਂ ਯਕੀਨ ਰੱਖਦਾ ਹਾਂ ਕਿ ਤੁਸੀਂ ਚੰਗਿਆਈ ਨਾਲ ਭਰਪੂਰ ਹੋ ਅਤੇ ਤੁਹਾਡੇ ਕੋਲ ਸਾਰਾ ਗਿਆਨ ਹੈ। ਤੇ ਤੁਹਾਡੇ ਕੋਲ ਇੱਕ ਦੂਜੇ ਨੂੰ ਸਿੱਖਾਉਣ ਦੀ ਯੋਗਤਾ ਹੈ।"
14 Estou pessoalmente convencido, meus irmãos, de que estais cheios de bondade, cheios de um perfeito conhecimento, capazes de vos admoestar uns aos outros.
15 ਪਰ ਮੈਂ ਉਨ੍ਹਾਂ ਗੱਲਾਂ ਬਾਰੇ, ਜਿਹੜੀਆਂ ਮੈਂ ਤੁਹਾਨੂੰ ਚੇਤੇ ਕਰਾਉਣੀਆਂ ਚਾਹੁੰਦਾ ਸਾਂ, ਖੁਲ੍ਹੇ ਤੌਰ ਤੇ ਲਿਖਿਆ ਹੈ। ਮੈਂ ਅਜਿਹਾ ਇਸ ਲਈ ਕੀਤਾ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਇਸ ਖਾਸ ਤੋਹਫ਼ੇ ਨਾਲ ਨਿਵਾਜਿਆ ਸੀ।"
15 Se, em parte, vos escrevi com particular liberdade, foi para relembrar-vos. E o fiz em virtude da graça que me foi dada por Deus,
16 ਪਰਮੇਸ਼ੁਰ ਨੇ ਮੈਨੂੰ ਮਸੀਹ ਯਿਸੂ ਦਾ ਸੇਵਕ ਗੈਰ ਯਹੂਦੀਆਂ ਵਾਸਤੇ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਫ਼ੈਲਾਉਣ ਲਈ ਬਣਾਇਆ ਹੈ। ਮੈਂ ਇਹ ਗੈਰ ਯਹੂਦੀਆਂ ਦੀ ਖਾਤਿਰ ਇੱਕ ਭੇਂਟ ਬਨਣ ਲਈ ਕਰ ਰਿਹਾ ਹਾਂ ਜੋ ਪਰਮੇਸ਼ੁਰ ਦੁਆਰਾ ਕਬੂਲੀ ਜਾਵੇਗੀ। ਇਹ ਪਵਿੱਤਰ ਆਤਮਾ ਦੁਆਰਾ ਬਣਾਈ ਪਵਿੱਤਰ ਭੇਂਟ ਹੋਵੇਗੀ।"
16 de ser o ministro de Jesus Cristo entre os pagãos, exercendo a função sagrada do Evangelho de Deus. E isso para que os pagãos, santificados pelo Espírito Santo, lhe sejam uma oferta agradável.
17 ਇਸ ਲਈ ਜੋ ਮੈਂ ਪਰਮੇਸ਼ੁਰ ਲਈ ਮਸੀਹ ਯਿਸੂ ਵਿੱਚ ਕੀਤਾ ਹੈ ਮੈਨੂੰ ਉਸਤੇ ਮਾਨ ਹੈ।"
17 Tenho motivo de gloriar-me em Jesus Cristo, no que diz respeito ao serviço de Deus.
18 ਮੇਰਾ ਹੌਂਸਲਾ ਨਹੀਂ ਪੈਂਦਾ ਕਿ ਮੈਂ ਆਪਣੇ ਕੀਤੇ ਬੁਰੇ ਕੁਝ ਬੋਲਾਂ, ਪਰ ਮੈਨੂੰ ਉਨ੍ਹਾਂ ਗੱਲਾਂ ਬਾਰੇ ਬੋਲਣ ਦਾ ਕਾਫ਼ੀ ਹੌਂਸਲਾ ਹੈ ਜਿਹੜੀਆਂ ਮਸੀਹ ਨੇ ਮੇਰੇ ਰਾਹੀਂ ਗੈਰ ਯਹੂਦੀਆਂ ਨੂੰ ਪਰਮੇਸ਼ੁਰ ਲਈ ਆਗਿਆਕਾਰ ਹੋਣ ਲਈ ਆਖੀਆਂ।"
18 Porque não ousaria mencionar ação alguma que Cristo não houvesse realizado por meu ministério, para levar os pagãos a aceitar o Evangelho, pela palavra e pela ação,
19 ਉਨ੍ਹਾਂ ਨੇ ਕਰਾਮਾਤਾਂ ਦੀ ਸ਼ਕਤੀ, ਅਜੂਬੇ ਅਤੇ ਆਤਮਾ ਦੀ ਸ਼ਕਤੀ ਦੇ ਕਾਰਣ ਪਰਮੇਸ਼ੁਰ ਦੀ ਆਗਿਆ ਦੀ ਪਾਲਣਾ ਕੀਤੀ। ਮੈਂ ਯਰੂਸ਼ਲਮ ਤੋਂ ਲੈ ਕੇ ਇੱਲੁਰਿਕੁਨ ਦੇ ਚਾਰੇ ਪਾਸਿਆਂ ਤੀਕ ਮਸੀਹ ਦੀ ਖੁਸ਼ਖਬਰੀ ਬਾਰੇ ਪਰਚਾਰ ਕੀਤਾ।"
19 pelo poder dos milagres e prodígios, pela virtude do Espírito. De maneira que tenho divulgado o Evangelho de Cristo desde Jerusalém e suas terras vizinhas até a Ilíria.
20 ਮੈਂ ਹਮੇਸ਼ਾ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪਰਚਾਰ ਉਨ੍ਹੀਂ ਥਾਵੀਂ ਕਰਨਾ ਚਾਹਿਆ ਜਿੱਥੇ ਲੋਕਾਂ ਨੇ ਕਦੇ ਵੀ ਮਸੀਹ ਬਾਰੇ ਨਹੀਂ ਸੀ ਸੁਣਿਆ। ਮੈਂ ਅਜਿਹਾ ਇਸ ਲਈ ਕਰਦਾ ਹਾਂ ਕਿਉਂਕਿ ਮੈਂ ਕਿਸੇ ਹੋਰ ਦੇ ਕੰਮਾਂ ਤੇ ਕੁਝ ਨਹੀਂ ਉਸਾਰਨਾ ਚਾਹੁੰਦਾ ਜਿਸਦੀ ਸ਼ੁਰੂਆਤ ਪਹਿਲਾਂ ਹੀ ਹੋ ਚੁੱਕੀ ਹੋਵੇ।"
20 E me empenhei por anunciar o Evangelho onde ainda não havia sido anunciado o nome de Cristo, pois não queria edificar sobre fundamento lançado por outro.
21 ਪਰ ਇਹ ਪੋਥੀਆਂ ਵਿੱਚ ਲਿਖਿਆ ਵੀ ਹੋਇਆ ਹੈ, “ਜਿਨ੍ਹਾਂ ਲੋਕਾਂ ਨੇ ਉਸ ਬਾਰੇ ਨਹੀਂ ਸੁਣਿਆ ਉਹ ਵੇਖਣਗੇ; ਅਤੇ ਉਹ ਜਿਨ੍ਹਾਂ ਨੇ ਉਸ ਬਾਰੇ ਨਹੀਂ ਸੁਣਿਆ ਉਹ ਸਮਝਣਗੇ।”"
21 Fiz bem assim como está escrito: Vê-lo-ão aqueles aos quais ainda não tinha sido anunciado; conhecê-lo-ão aqueles que dele ainda não tinham ouvido falar {Is 52,15}.
22 ਪੌਲੁਸ ਦੀ ਰੋਮ ਨੂੰ ਜਾਣ ਦੀ ਯੋਜਨਾ ਇਸੇ ਕਾਰਣ ਮੈਨੂੰ ਤੁਹਾਡੇ ਵੱਲ ਆਉਣ ਤੋਂ ਕਈ ਵਾਰੀ ਰੋਕਿਆ ਗਿਆ ਸੀ।"
22 Foi isso o que muitas vezes me impediu de ir ter convosco.
23 ਹੁਣ ਇਨ੍ਹਾਂ ਥਾਵਾਂ ਤੋਂ ਮੈਂ ਅਪਣਾ ਕੰਮ ਮੁਕੰਮਲ ਕਰ ਚੁੱਕਾ ਹਾਂ। ਅਤੇ ਲੰਬੇ ਸਮੇਂ ਤੋਂ, ਮੈਂ ਤੁਹਾਨੂੰ ਮਿਲਣਾ ਚਾਹੁੰਦਾ ਸਾਂ।"
23 Mas, agora, já não tenho com que me ocupar nestas terras; e como há muitos anos tenho saudades de vós,
24 ਇਸ ਲਈ ਹੁਣ ਮੈਂ ਹਿਸਪਾਨਿਯਾ ਨੂੰ ਜਾਵਾਂਗਾ। ਹਾਂ, ਮੈਨੂੰ ਆਸ ਹੈ ਕਿ ਹਿਸਪਾਨਿਯਾ ਜਾਂਦਾ ਹੋਜਿਆ ਤੁਹਾਡੇ ਵੱਲ ਯਾਤਰਾ ਕਰਾਂਗਾ ਅਤੇ ਪੂਰੀ ਤਰ੍ਹਾਂ ਤੁਹਾਡੀ ਸੰਗਤ ਦਾ ਆਨੰਦ ਮਾਣਾਂਗਾ। ਤਦ ਉਸ ਫ਼ੇਰੀ ਤੇ ਤੁਸੀਂ ਮੇਰੇ ਮੱਦਦਗਾਰ ਸਿੱਧ ਹੋ ਸੱਕਦੇ ਹੋ।"
24 espero ver-vos de passagem, quando eu for à Espanha. Espero também ser por vós conduzido até lá, depois que tiver satisfeito, ao menos em parte, o meu desejo de estar convosco.
25 ਹੁਣ ਮੈਂ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮੱਦਦ ਲਈ ਜਾ ਰਿਹਾ ਹਾਂ।"
25 Mas no momento vou a Jerusalém para ajuda dos irmãos.
26 ਮਕਦੂਨਿਯਾ ਅਤੇ ਅਖਾਯਾ ਦੇ ਸ਼ਰਧਾਲੂਆਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮਦਦ ਲਈ, ਜਿਹੜੇ ਗਰੀਬ ਹਨ, ਕੁਝ ਪੈਸਾ ਇਕੱਠਾ ਕਰਨ ਦਾ ਨਿਸ਼ਚਾ ਕੀਤਾ ਹੈ।"
26 A Macedônia e a Acaia houveram por bem fazer uma coleta para os irmãos de Jerusalém que se acham em pobreza.
27 ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਉਨ੍ਹਾਂ ਦੀ ਮਦਦ ਕਰਨ ਵਿੱਚ ਖੁਸ਼ ਸਨ। ਅਸਲ ਵਿੱਚ, ਉਨ੍ਹਾਂ ਨੇ ਮਹਿਸੂਸ ਕੀਤਾ ਕਿ ਇਹ ਉਨ੍ਹਾਂ ਦਾ ਫ਼ਰਜ਼ ਸੀ। ਉਨ੍ਹਾਂ ਨੇ ਗੈਰ ਯਹੂਦੀ ਹੁੰਦਿਆਂ ਹੋਇਆਂ ਵੀ ਯਹੂਦੀਆਂ ਦੀਆਂ ਆਤਮਕ ਅਸੀਸਾਂ ਵਿੱਚ ਸਾਂਝ ਪਾਈ ਸੀ। ਇਸ ਲਈ ਹੁਣ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਉਨ੍ਹਾਂ ਨੂੰ ਯਹੂਦੀਆਂ ਦੀ ਭੌਤਿਕ ਵਸਤਾਂ ਨਾਲ, ਜਿਹੜੀਆਂ ਉਨ੍ਹਾਂ ਕੋਲ ਹਨ ਸਹਾਇਤਾ ਕਰਨੀ ਚਾਹੀਦੀ ਹੈ।"
27 Houveram-no por bem; aliás, o devem a eles, pois se os pagãos têm parte nos bens espirituais dos judeus, devem por sua vez assisti-los com os bens materiais.
28 ਮੈਂ ਇਸ ਗੱਲੋਂ ਨਿਸ਼ਚਿੰਤ ਹੋ ਲਵਾਂ ਕਿ ਯਰੂਸ਼ਲਮ ਦੇ ਲੋਕਾਂ ਲਈ ਜੋ ਧਨ ਇਕੱਠਾ ਕੀਤਾ ਗਿਆ ਸੀ, ਉਹ ਉਨ੍ਹਾਂ ਗਰੀਬ ਲੋਕਾਂ ਤੱਕ ਪੁੱਜਦਾ ਹੋ ਚੁੱਕਾ ਹੈ, ਇਹ ਕੰਮ ਸਿਰੇ ਚਾੜ੍ਹਕੇ, ਮੈਂ ਹਿਸਪਾਨਿਯਾ ਵੱਲ ਆਵਾਂਗਾ। ਜਦੋਂ ਮੈਂ ਹਿਸਪਾਨਿਯਾ ਜਾ ਰਿਹਾ ਹੋਵਾਂਗਾ, ਮੈਂ ਤੁਹਾਡੇ ਵੱਲ ਯਾਤਰਾ ਕਰਾਂਗਾ ਮੈਂ ਉੱਥੇ ਰੁਕਾਗਾ ਅਤੇ ਤੁਹਾਨੂੰ ਮਿਲਾਂਗਾ।"
28 Logo que eu tiver desempenhado essa incumbência, e lhes tiver feito entrega fiel dessa coleta, irei à Espanha, passando por vós.
29 ਮੈਂ ਜਾਣਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਾਂ ਮਸੀਹ ਦੀ ਭਰਪੂਰ ਬਖਸ਼ਿਸ਼ ਤੁਹਾਡੇ ਲਈ ਲੈ ਕੇ ਆਵਾਂਗਾ।"
29 E sei que, quando for ter convosco, irei com todas as riquezas das bênçãos de Cristo.
30 ਪਿਆਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਵਾਸਤੇ ਪ੍ਰਾਰਥਨਾ ਕਰਕੇ ਮੇਰੇ ਕੰਮ ਵਿੱਚ ਮੇਰੇ ਨਾਲ ਮਿਹਨਤ ਕਰੋ। ਇਹ ਸਾਡੇ ਪ੍ਰਭੂ ਯਿਸੂ ਮਸੀਹ ਅਤੇ ਪਵਿੱਤਰ ਆਤਮਾ ਦੇ ਪਿਆਰ ਦੇ ਕਾਰਣ ਕਰੋ।"
30 Rogo-vos, irmãos, em nome de nosso Senhor Jesus Cristo e em nome da caridade que é dada pelo Espírito, combatei comigo, dirigindo vossas orações a Deus por mim
31 ਪ੍ਰਾਰਥਨਾ ਕਰੋ ਕਿ ਯਹੂਦਿਯਾ ਵਿੱਚ ਅਵਿਸ਼ਵਾਸੀਆਂ ਤੋਂ ਮੇਰੀ ਰੱਖਿਆ ਹੋਵੇ। ਪ੍ਰਾਰਥਨਾ ਕਰੋ ਕਿ ਮੈਂ ਮਦਦ ਯਰੂਸ਼ਲਮ ਵਿੱਚ ਲਿਆਂਦੀ ਉਹ ਪਰਮੇਸ਼ੁਰ ਦੇ ਲੋਕਾਂ ਨੂੰ ਉੱਥੇ ਪ੍ਰਸੰਨ ਕਰ ਸੱਕੇ।"
31 para que eu escape dos infiéis que estão na Judéia, e para que o auxílio que levo a Jerusalém seja bem acolhido pelos irmãos.
32 ਫ਼ਿਰ ਜੋ ਪਰਮੇਸ਼ੁਰ ਨੇ ਚਾਹਿਆ, ਮੈਂ ਤੁਹਾਡੇ ਕੋਲ ਪੂਰੇ ਆਨੰਦ ਨਾਲ ਅਤੇ ਤੁਹਾਡੇ ਨਾਲ ਮਿਲਕੇ ਆਰਾਮ ਕਰਾਂਗਾ।"
32 Então poderei ir ver-vos com alegria e, se for a vontade de Deus, encontrar no vosso meio algum repouso.
33 ਕਾਸ਼ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਸਾਰਿਆਂ ਨਾਲ ਹੋਵੇ। ਆਮੀਨ।"
33 E o Deus da paz esteja com todos vós. Amém.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Romanos 15, comparar traduções ou montar um estudo — tudo direto pelo WhatsApp.