Romanos 2
Punjabi Bible (GL_PUNJABI) vs ARIB
ARIB Almeida Revisada Imprensa Bíblica
1 ਤੁਸੀਂ ਯਹੂਦੀ ਵੀ ਪਾਪੀ ਹੋ ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਆਂ ਕਰ ਸੱਕਦੇ ਹੋ, ਤੁਸੀਂ ਗਲਤ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ।"
1 Portanto, és inescusável, ó homem, qualquer que sejas, quando julgas, porque te condenas a ti mesmo naquilo em que julgas a outro; pois tu que julgas, praticas o mesmo.
2 ਪਰਮੇਸ਼ੁਰ ਉਨ੍ਹਾਂ ਦਾ ਨਿਆਂ ਖੁਦ ਕਰਦਾ ਹੈ ਜਿਹੜੇ ਲੋਕ ਇਸ ਤਰ੍ਹਾਂ ਦੇ ਮੰਦੇ ਕੰਮ ਕਰਦੇ ਹਨ। ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਨਿਆਂ ਹਮੇਸ਼ਾ ਸਹੀ ਹੁੰਦਾ ਹੈ।"
2 E bem sabemos que o juízo de Deus é segundo a verdade, contra os que tais coisas praticam.
3 ਤੁਸੀਂ ਉਨ੍ਹਾਂ ਲੋਕਾਂ ਦਾ ਨਿਆਂ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਪਰਮੇਸ਼ੁਰ ਤੁਹਾਡਾ ਵੀ ਨਿਆਂ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸੱਕੋਂਗੇ।"
3 E tu, ó homem, que julgas os que praticam tais coisas, cuidas que, fazendo-as tu, escaparás ao juízo de Deus?
4 ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।"
4 Ou desprezas tu as riquezas da sua benignidade, e paciência e longanimidade, ignorando que a benignidade de Deus te conduz ao arrependimento?
5 ਪਰ ਤੁਸੀਂ ਬੜੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ।"
5 Mas, segundo a tua dureza e teu coração impenitente, entesouras ira para ti no dia da ira e da revelação do justo juízo de Deus,
6 ਉਸ ਦਿਨ ਪਰਮੇਸ਼ੁਰ ਹਰ ਇੱਕ ਨੂੰ ਉਸ ਦੇ ਕੀਤੇ ਅਨੁਸਾਰ ਸਜ਼ਾ ਜਾਂ ਫ਼ਲ ਦੇਵੇਗਾ।"
6 que retribuirá a cada um segundo as suas obras;
7 ਜਿਹੜੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਪਕ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਸਦੀਪਕ ਜੀਵਨ ਪ੍ਰਾਪਤ ਕਰਨਗੇ।"
7 a saber: a vida eterna aos que, com perseverança em favor o bem, procuram glória, e honra e incorrupção;
8 ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ।"
8 mas ira e indignação aos que são contenciosos, e desobedientes à iniqüidade;
9 ਪਰਮੇਸ਼ੁਰ ਹਰੇਕ ਉਸ ਮਨੁੱਖ ਨੂੰ ਪਹਿਲਾਂ ਯਹੂਦੀ ਨੂੰ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਉਦਾਸੀ ਅਤੇ ਕਸ਼ਟ ਦੇਵੇਗਾ ਜਿਹੜਾ ਬੁਰਿਆਈ ਕਰਦਾ ਹੈ।"
9 tribulação e angústia sobre a alma de todo homem que pratica o mal, primeiramente do judeu, e também do grego;
10 ਪਰਮੇਸ਼ੁਰ ਹਰੇਕ ਮਨੁੱਖ ਨੂੰ ਪਹਿਲਾਂ ਯਹੂਦੀ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਮਹਿਮਾ, ਸਤਿਕਾਰ ਅਤੇ ਸ਼ਾਂਤੀ ਦੇਵੇਗਾ ਜਿਹੜੇ ਚੰਗੇ ਕੰਮ ਕਰਦਾ ਹੈ।"
10 glória, porém, e honra e paz a todo aquele que pratica o bem, primeiramente ao judeu, e também ao grego;
11 ਪਰਮੇਸ਼ੁਰ ਸਭ ਲੋਕਾਂ ਦਾ ਨਿਆਂ ਬਿਨਾ ਪੱਖਪਾਤ ਤੋਂ ਕਰਦਾ ਹੈ।"
11 pois para com Deus não há acepção de pessoas.
12 ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਤੋਂ ਬਿਨਾ ਪਾਪ ਕੀਤੇ ਹਨ, ਉਨ੍ਹਾਂ ਦਾ ਨਿਆਂ ਸ਼ਰ੍ਹਾ ਤੋਂ ਬਿਨਾ ਕੀਤਾ ਜਾਵੇਗਾ, ਅਤੇ ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਹਨ ਉਨ੍ਹਾਂ ਦਾ ਨਿਆਂ ਸ਼ਰ੍ਹਾ ਅਨੁਸਾਰ ਕੀਤਾ ਜਾਵੇਗਾ।"
12 Porque todos os que sem lei pecaram, sem lei também perecerão; e todos os que sob a lei pecaram, pela lei serão julgados.
13 ਸ਼ਰ੍ਹਾ ਨੂੰ ਸੁਣਨ ਨਾਲ ਕੋਈ ਵੀ ਧਰਮੀ ਨਹੀਂ ਬਣ ਸੱਕਦਾ। ਸਿਰਫ਼ ਉਹੀ, ਜਿਹੜੇ ਉਹ ਕਰਦੇ ਹਨ ਜੋ ਸ਼ਰ੍ਹਾ ਆਖਦੀ ਹੈ ਧਰਮੀ ਠਹਿਰਾਏ ਜਾਣਗੇ।"
13 Pois não são justos diante de Deus os que só ouvem a lei; mas serão justificados os que praticam a lei
14 ਗੈਰ-ਯਹੂਦੀਆਂ ਕੋਲ ਸ਼ਰ੍ਹਾ ਨਹੀਂ ਹੈ। ਪਰ ਜੇ ਉਹ ਜੋ ਸ਼ਰ੍ਹਾ ਦਾ ਹੁਕਮ ਹੈ ਆਪਣੇ ਆਪ ਕਰਦੇ ਹਨ, ਭਾਵੇਂ ਉਨ੍ਹਾਂ ਕੋਲ ਸ਼ਰ੍ਹਾ ਨਹੀਂ ਹੈ, ਉਹ ਖੁਦ ਵਾਸਤੇ ਹੀ ਸ਼ਰ੍ਹਾ ਹਨ।"
14 {porque, quando os gentios, que não têm lei, fazem por natureza as coisas da lei, eles, embora não tendo lei, para si mesmos são lei.
15 ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸ ਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।"
15 pois mostram a obra da lei escrita em seus corações, testificando juntamente a sua consciência e os seus pensamentos, quer acusando-os, quer defendendo-os},
16 ਇਹ ਸਭ ਉਦੋਂ ਵਾਪਰੇਗਾ ਜਦੋਂ ਪਰਮੇਸ਼ੁਰ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ। ਖੁਸ਼ਖਬਰੀ ਦੇ ਅਨੁਸਾਰ ਮੈਂ ਪ੍ਰਚਾਰ ਕਰਦਾ ਹਾਂ। ਪਰਮੇਸ਼ੁਰ ਲੋਕਾਂ ਦਾ ਨਿਆਂ ਮਸੀਹ ਯਿਸੂ ਰਾਹੀਂ ਕਰੇਗਾ।"
16 no dia em que Deus há de julgar os segredos dos homens, por Cristo Jesus, segundo o meu evangelho.
17 ਯਹੂਦੀ ਅਤੇ ਸ਼ਰ੍ਹਾ ਤੁਹਾਡਾ ਕੀ ਬਣੇਗਾ? ਤੁਸੀਂ ਆਖਦੇ ਹੋ ਕਿ ਤੁਸੀਂ ਯਹੂਦੀ ਹੋ। ਤੁਸੀਂ ਸ਼ਰ੍ਹਾ ਵਿੱਚ ਯਕੀਨ ਰੱਖਦੇ ਹੋ ਅਤੇ ਸ਼ੇਖੀ ਮਾਰਦੇ ਹੋ ਕਿ ਤੁਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ।"
17 Mas se tu és chamado judeu, e repousas na lei, e te glorias em Deus;
18 ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਥੋਂ ਕੀ ਕਰਾਉਣਾ ਚਾਹੁੰਦਾ ਹੈ, ਅਤੇ ਤੁਸੀਂ ਜਾਣਦੇ ਹੋ ਕਿ ਕਿਹੜੀਆਂ ਗੱਲਾਂ ਮਹਤਵਪੂਰਣ ਹਨ ਕਿਉਂਕਿ ਤੁਹਾਡੇ ਕੋਲ ਸ਼ਰ੍ਹਾ ਦੀ ਅਗਵਾਈ ਹੈ।"
18 e conheces a sua vontade e aprovas as coisas excelentes, sendo instruído na lei;
19 ਤੁਸੀਂ ਸੋਚਦੇ ਹੋ ਕਿ ਤੁਸੀਂ ਉਨ੍ਹਾਂ ਲਈ ਮਾਰਗ ਦਰਸ਼ਕ ਹੋ, ਜਿਹੜੇ ਅੰਨ੍ਹੇ ਹਨ, ਅਤੇ ਉਨ੍ਹਾਂ ਲਈ ਰੌਸ਼ਨੀ ਹੋ, ਜਿਹੜੇ ਹਨੇਰੇ ਵਿੱਚ ਹਨ।"
19 e confias que és guia dos cegos, luz dos que estão em trevas,
20 ਤੁਸੀਂ ਸੋਚਦੇ ਹੋ ਕਿ ਤੁਸੀਂ ਮੂਰੱਖਾਂ ਨੂੰ ਕੀ ਠੀਕ ਹੈ ਦੀ ਪਛਾਣ ਕਰਵਾ ਸੱਕਦੇ ਹੋ। ਅਤੇ ਇਹ ਵੀ ਸੋਚਦੇ ਹੋ ਤੁਸੀਂ ਨਵੇਂ ਵਿਦਿਆਰਥੀਆਂ ਲਈ ਅਧਿਆਪਕ ਹੋ। ਤੁਹਾਡੇ ਕੋਲ ਸ਼ਰ੍ਹਾ ਹੈ, ਇਸ ਲਈ ਤੁਸੀਂ ਸੋਚ ਰਹੇ ਹੋ ਕਿ ਤੁਸੀਂ ਸਭ ਕੁਝ ਜਾਣਦੇ ਹੋ ਅਤੇ ਤੁਹਾਡੇ ਕੋਲ ਸਾਰੇ ਸੱਚ ਹਨ।"
20 instruidor dos néscios, mestre de crianças, que tens na lei a forma da ciência e da verdade;
21 ਤਾਂ ਤੁਸੀਂ ਜੋ ਦੂਜਿਆਂ ਨੂੰ ਉਪਦੇਸ਼ ਦਿੰਦੇ ਹੋ, ਤੁਸੀਂ ਆਪਣੇ-ਆਪ ਨੂੰ ਕਿਉਂ ਨਹੀਂ ਸਿੱਖਾਉਂਦੇ? ਤੁਸੀਂ ਜੋ ਦੂਜਿਆਂ ਨੂੰ ਚੋਰੀ ਨਾ ਕਰਨ ਵਾਸਤੇ ਆਖਦੇ ਹੋ ਕੀ ਤੁਸੀਂ ਚੋਰੀ ਨਹੀਂ ਕਰਦੇ ਹੋ?"
21 tu, pois, que ensinas a outrem, não te ensinas a ti mesmo? Tu, que pregas que não se deve furtar, furtas?
22 ਤੁਸੀਂ ਜੋ ਦੂਜਿਆਂ ਨੂੰ ਆਖਦੇ ਹੋ ਬਦਕਾਰੀ ਦਾ ਪਾਪ ਨਾ ਕਰੋ, ਕੀ ਤੁਸੀਂ ਨਹੀਂ ਕਰਦੇ? ਤੁਸੀਂ ਮੂਰਤੀਆਂ, ਨੂੰ ਘਿਰਣਾ ਕਰਦੇ ਹੋ ਪਰ ਮੰਦਰਾਂ ਵਿੱਚੋਂ ਚੁਰਾਉਂਦੇ ਹੋ।"
22 Tu, que dizes que não se deve cometer adultério, adulteras? Tu, que abominas os ídolos, roubas os templos?
23 ਤੁਸੀਂ ਪਰਮੇਸ਼ੁਰ ਦੀ ਸ਼ਰ੍ਹਾ ਬਾਰੇ ਸ਼ੇਖੀ ਮਾਰਦੇ ਹੋ ਪਰ ਤੁਸੀਂ ਪਰਮੇਸ਼ੁਰ ਦਾ ਨੇਮ ਤੋੜਦੇ ਹੋ ਅਤੇ ਪਰਮੇਸ਼ੁਰ ਨੂੰ ਸ਼ਰਮਸਾਰੀ ਲਿਆਉਂਦੇ ਹੋ।"
23 Tu, que te glorias na lei, desonras a Deus pela transgressão da lei?
24 ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਤੁਹਾਡੇ ਕਾਰਣ ਗੈਰ-ਯਹੂਦੀ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਦੇ ਹਨ।”"
24 Assim pois, por vossa causa, o nome de Deus é blasfemado entre os gentios, como está escrito.
25 ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਦਾ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋੜਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ।"
25 Porque a circuncisão é, na verdade, proveitosa, se guardares a lei; mas se tu és transgressor da lei, a tua circuncisão tem-se tornado em incircuncisão.
26 ਭਾਵੇਂ ਗੈਰ-ਯਹੂਦੀਆਂ ਦੀ ਸੁੰਨਤ ਨਹੀਂ ਹੋਈ, ਪਰ ਜੇਕਰ ਉਹ ਸ਼ਰ੍ਹਾ ਮੁਤਾਬਕ ਜਿਉਣ, ਉਨ੍ਹਾਂ ਨੂੰ ਇਵੇਂ ਸਮਝਾਇਆ ਜਾਏਗਾ ਜਿਵੇਂ ਉਨ੍ਹਾਂ ਦੀ ਸੁੰਨਤ ਹੋਈ ਹੋਵੇ।"
26 Se, pois, a incircuncisão guardar os preceitos da lei, porventura a incircuncisão não será reputada como circuncisão?
27 ਤੁਸਾਂ ਯਹੂਦੀਆਂ ਕੋਲ ਲਿਖੀ ਹੋਈ ਸ਼ਰ੍ਹਾ ਹੈ, ਅਤੇ ਤੁਹਾਡੀ ਸੁੰਨਤ ਹੋਈ ਵੀ ਹੈ, ਪਰ ਤੁਸੀਂ ਸ਼ਰ੍ਹਾ ਨੂੰ ਤੋੜਦੇ ਹੋ। ਸੋ ਜਿਹੜੇ ਲੋਕਾਂ ਦੀ ਸੁੰਨਤ ਉਨ੍ਹਾਂ ਦੇ ਸਰੀਰ ਵਿੱਚ ਨਹੀਂ ਹੋਈ ਪਰ ਹਾਲੇ ਵੀ ਸ਼ਰ੍ਹਾ ਨੂੰ ਮੰਨਦੇ ਹਨ, ਸਾਬਤ ਕਰੇਗਾ ਕਿ ਤੁਸੀਂ ਦੋਸ਼ੀ ਹੋ।"
27 E a incircuncisão que por natureza o é, se cumpre a lei, julgará a ti, que com a letra e a circuncisão és transgressor da lei.
28 ਉਹ ਮਨੁੱਖ ਸੱਚਾ ਯਹੂਦੀ ਨਹੀਂ ਹੈ, ਜੇਕਰ ਉਹ ਸਿਰਫ਼ ਆਪਣੇ ਸਰੀਰ ਵਜੋਂ ਯਹੂਦੀ ਹੈ। ਸੱਚੀ ਸੁੰਨਤ ਸਰੀਰ ਤੇ ਨਿਸ਼ਾਨ ਹੋਣਾ ਨਹੀਂ ਹੈ।"
28 Porque não é judeu o que o é exteriormente, nem é circuncisão a que o é exteriormente na carne.
29 ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸ ਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ।"
29 Mas é judeu aquele que o é interiormente, e circuncisão é a do coração, no espírito, e não na letra; cujo louvor não provém dos homens, mas de Deus.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Romanos 2, comparar traduções ou montar um estudo — tudo direto pelo WhatsApp.