Romanos 4
Punjabi Bible (GL_PUNJABI) vs ARA
ARA Almeida Revista e Atualizada 1993
1 ਅਬਰਾਹਾਮ ਦਾ ਉਦਾਹਰਣ ਤਾਂ ਅਸੀਂ ਅਬਰਾਹਾਮ ਬਾਰੇ ਕੀ ਆਖੀਏ ਜੋ ਸਾਡੇ ਲੋਕਾਂ ਦਾ ਪਿਤਾ ਹੈ?"
1 Que, pois, diremos ter alcançado Abraão, nosso pai segundo a carne?
2 ਉਸ ਨੇ ਨਿਹਚਾ ਬਾਰੇ ਕੀ ਸਿੱਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸੱਕਿਆ।"
2 Porque, se Abraão foi justificado por obras, tem de que se gloriar, porém não diante de Deus.
3 ਪੋਥੀ ਆਖਦੀ ਹੈ: “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਨੇ ਉਸਦੀ ਨਿਹਚਾ ਕਬੂਲ ਕੀਤੀ ਅਤੇ ਉਸ ਨੂੰ ਧਰਮੀ ਕਰਾਰ ਦਿੱਤਾ।”"
3 Pois que diz a Escritura? Abraão creu em Deus, e isso lhe foi imputado para justiça.
4 ਜਦੋਂ ਕੋਈ ਵਿਅਕਤੀ ਕੰਮ ਕਰਦਾ ਹੈ, ਤਾਂ ਉਸਦੀ ਤਨਖਾਹ ਉਸ ਨੂੰ ਤੋਹਫ਼ੇ ਵਾਂਗ ਨਹੀਂ ਸਗੋਂ ਜਿਵੇਂ ਕਿ ਉਸ ਨੇ ਮਜਦੂਰੀ ਕਮਾਈ, ਦਿੱਤੀ ਜਾਂਦੀ ਹੈ।"
4 Ora, ao que trabalha, o salário não é considerado como favor, e sim como dívida.
5 ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸ ਨੂੰ ਧਰਮੀ ਬਣਾਉਂਦਾ ਹੈ।"
5 Mas, ao que não trabalha, porém crê naquele que justifica o ímpio, a sua fé lhe é atribuída como justiça.
6 ਦਾਊਦ ਵੀ ਆਖਦਾ ਹੈ ਕਿ ਉਹ ਮਨੁੱਖ ਧੰਨ ਹੈ ਜਿਸ ਨੂੰ ਪਰਮੇਸ਼ੁਰ ਉਸ ਦੇ ਕੰਮਾਂ ਨੂੰ ਗਿਣਿਆ ਬਿਨਾ ਧਰਮੀ ਕਰਾਰ ਦਿੰਦਾ ਹੈ।"
6 E é assim também que Davi declara ser bem-aventurado o homem a quem Deus atribui justiça, independentemente de obras:
7 “ਧੰਨ ਹਨ ਉਹ ਲੋਕ ਜਿਨ੍ਹਾਂ ਦੀਆਂ ਦੁਸ਼ਟ ਕਰਨੀਆਂ ਮੁਆਫ਼ ਕੀਤੀਆਂ ਗਈਆਂ ਹਨ ਅਤੇ ਜਿਨ੍ਹਾਂ ਦੇ ਪਾਪ ਭੁਲਾਏ ਗਏ ਹਨ।"
7 Bem-aventurados aqueles cujas iniquidades são perdoadas, e cujos pecados são cobertos;
8 ਧੰਨ ਹੈ ਉਹ ਮਨੁੱਖ ਜਿਸਦੇ ਪਾਪ ਪ੍ਰਭੂ ਵੱਲੋਂ ਨਹੀਂ ਗਿਣੇ ਜਾਣਗੇ।”"
8 bem-aventurado o homem a quem o Senhor jamais imputará pecado.
9 ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਵਿਸ਼ਵਾਸ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਵਿਸ਼ਵਾਸ ਨੇ ਉਸ ਨੂੰ ਧਰਮੀ ਬਣਾਇਆ।"
9 Vem, pois, esta bem-aventurança exclusivamente sobre os circuncisos ou também sobre os incircuncisos? Visto que dizemos: a fé foi imputada a Abraão para justiça.
10 ਪਰ ਇਹ ਕਦ ਵਾਪਰਿਆ? ਕੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਸੁੰਨਤ ਹੋਣ ਤੋਂ ਪਹਿਲਾਂ ਕਬੂਲਿਆ ਜਾਂ ਉਸਦੀ ਸੁੰਨਤ ਹੋਣ ਤੋਂ ਬਾਅਦ? ਪਰਮੇਸ਼ੁਰ ਨੇ ਉਸ ਨੂੰ ਉਸਦੀ ਸੁੰਨਤ ਹੋਣ ਤੋਂ ਪਹਿਲਾਂ ਹੀ ਸਵੀਕਾਰ ਕਰ ਲਿਆ ਸੀ।"
10 Como, pois, lhe foi atribuída? Estando ele já circuncidado ou ainda incircunciso? Não no regime da circuncisão, e sim quando incircunciso.
11 ਉਸ ਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸ ਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰੱਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ।"
11 E recebeu o sinal da circuncisão como selo da justiça da fé que teve quando ainda incircunciso; para vir a ser o pai de todos os que creem, embora não circuncidados, a fim de que lhes fosse imputada a justiça,
12 ਅਤੇ ਅਬਰਾਹਾਮ ਉਨ੍ਹਾਂ ਲੋਕਾਂ ਦਾ ਵੀ ਪਿਤਾ ਹੈ ਜਿਹੜੇ ਸੁੰਨਤੀਏ ਹਨ, ਪਰ ਇਹ ਉਨ੍ਹਾਂ ਦੀ ਇੱਕਲੀ ਸੁੰਨਤ ਹੀ ਨਹੀਂ ਜੋ ਅਬਰਾਹਾਮ ਨੂੰ ਉਨ੍ਹਾਂ ਦਾ ਪਿਤਾ ਥਾਪਦੀ ਹੈ, ਸਗੋਂ ਇਹ ਉਹੀ ਨਿਹਚਾ ਹੈ ਜਿਸ ਨੂੰ ਉਹ ਮੰਨਦੇ ਹਨ ਜਿਹੜੀ ਅਬਰਾਹਾਮ ਨੂੰ ਸੁੰਨਤ ਤੋਂ ਪਹਿਲਾਂ ਸੀ।"
12 e pai da circuncisão, isto é, daqueles que não são apenas circuncisos, mas também andam nas pisadas da fé que teve Abraão, nosso pai, antes de ser circuncidado.
13 ਪਰਮੇਸ਼ੁਰ ਦੇ ਇਕਰਾਰ ਦਾ ਨਿਹਚਾ ਰਾਹੀਂ ਪ੍ਰਾਪਤ ਹੋਣਾ ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸੱਕਣਗੇ। ਉਸ ਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸ ਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹੜੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ।"
13 Não foi por intermédio da lei que a Abraão ou a sua descendência coube a promessa de ser herdeiro do mundo, e sim mediante a justiça da fé.
14 ਜੇਕਰ ਮਨੁੱਖ ਸ਼ਰ੍ਹਾ ਦੀ ਪਾਲਣਾ ਕਰਕੇ ਉਹ ਵਸਤਾਂ, ਜਿਨ੍ਹਾਂ ਦਾ ਵਚਨ ਪਰਮੇਸ਼ੁਰ ਨੇ ਕੀਤਾ ਹੈ, ਪ੍ਰਾਪਤ ਕਰ ਸੱਕਦਾ ਤਾਂ ਨਿਹਚਾ ਬੇਕਾਰ ਹੈ ਅਤੇ ਪਰਮੇਸ਼ੁਰ ਦਾ ਅਬਰਾਹਾਮ ਨਾਲ ਕੀਤਾ ਵਚਨ ਹੀ ਬੇਕਾਰ ਹੈ।"
14 Pois, se os da lei é que são os herdeiros, anula-se a fé e cancela-se a promessa,
15 ਕਿਉਂ? ਕਿਉਂਕਿ ਸ਼ਰ੍ਹਾ ਸਿਰਫ਼ ਪਰਮੇਸ਼ੁਰ ਦਾ ਗੁੱਸਾ ਹੀ ਲਿਆ ਸੱਕਦੀ ਹੈ ਜਦੋਂ ਸ਼ਰ੍ਹਾ ਦਾ ਪਾਲਣ ਨਹੀਂ ਹੁੰਦਾ। ਪਰ ਜੇਕਰ ਇੱਥੇ ਸ਼ਰ੍ਹਾ ਨਾ ਹੋਵੇ, ਤਾਂ ਸ਼ਰ੍ਹਾ ਦੀ ਕੋਈ ਅਵਗਿਆ ਨਹੀਂ ਹੋ ਸੱਕਦੀ?"
15 porque a lei suscita a ira; mas onde não há lei, também não há transgressão.
16 ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸੱਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।"
16 Essa é a razão por que provém da fé, para que seja segundo a graça, a fim de que seja firme a promessa para toda a descendência, não somente ao que está no regime da lei, mas também ao que é da fé que teve Abraão (porque Abraão é pai de todos nós,
17 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹੜਾ ਮੁਰਦੇ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।"
17 como está escrito: Por pai de muitas nações te constituí. ), perante aquele no qual creu, o Deus que vivifica os mortos e chama à existência as coisas que não existem.
18 ਕੋਈ ਉਮੀਦ ਨਹੀਂ ਸੀ ਕਿ ਅਬਰਾਹਾਮ ਦੇ ਘਰ ਔਲਾਦ ਹੋਵੇਗੀ। ਪਰ ਅਬਰਾਹਾਮ ਨੇ ਉਮੀਦ ਨਾਲ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਇਸੇ ਲਈ ਉਹ ਬਹੁਤੀਆਂ ਕੌਮਾਂ ਦਾ ਪਿਤਾ ਹੋ ਗਿਆ, ਜਿਵੇਂ ਕਿ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੇਰੀਆਂ ਬਹੁਤ ਔਲਾਦਾਂ ਹੋਣਗੀਆਂ।”"
18 Abraão, esperando contra a esperança, creu, para vir a ser pai de muitas nações, segundo lhe fora dito: Assim será a tua descendência.
19 ਅਬਰਾਹਾਮ ਬਹੁਤ ਬਜ਼ੁਰਗ ਹੋ ਚੁੱਕਾ ਸੀ। ਤਕਰੀਬਨ ਸੌ ਵਰ੍ਹਿਆਂ ਦਾ। ਉਹ ਬਹੁਤ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਸ ਲਈ ਔਲਾਦ ਪੈਦਾ ਕਰਨਾ ਸੰਭਵ ਨਹੀਂ ਸੀ। ਸਾਰਾਹ ਵੀ ਬੱਚੇ ਨੂੰ ਜਨਮ ਦੇਣ ਤੋਂ ਅਸਮਰਥ ਸੀ। ਪਰ ਪਰਮੇਸ਼ੁਰ ਵਿੱਚ ਉਸਦੀ ਨਿਹਚਾ ਕਮਜ਼ੋਰ ਨਾ ਹੋਈ।"
19 E, sem enfraquecer na fé, embora levasse em conta o seu próprio corpo amortecido, sendo já de cem anos, e a idade avançada de Sara,
20 ਪਰਮੇਸ਼ੁਰ ਦੇ ਵਚਨ ਵੱਲੋਂ ਉਸ ਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ।"
20 não duvidou, por incredulidade, da promessa de Deus; mas, pela fé, se fortaleceu, dando glória a Deus,
21 ਦੂਜੇ ਪਾਸੇ, ਉਸ ਨੇ ਦ੍ਰਿੜਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ।"
21 estando plenamente convicto de que ele era poderoso para cumprir o que prometera.
22 ਇਸ ਲਈ, “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ ਅਤੇ ਉਸ ਨੂੰ ਧਰਮੀ ਬਣਾਇਆ।”"
22 Pelo que isso lhe foi também imputado para justiça.
23 ਇਹ ਸ਼ਬਦ (“ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ”) ਸਿਰਫ਼ ਅਬਰਾਹਾਮ ਲਈ ਨਹੀਂ ਲਿਖੇ ਗਏ ਸਗੋਂ ਇਹ ਸ਼ਬਦ ਸਾਡੇ ਲਈ ਵੀ ਲਿਖੇ ਗਏ ਸਨ।"
23 E não somente por causa dele está escrito que lhe foi levado em conta,
24 ਪਰਮੇਸ਼ੁਰ ਸਾਨੂੰ ਵੀ ਕਬੂਲ ਕਰੇਗਾ ਕਿਉਂਕਿ ਅਸੀਂ ਉਸ ਉੱਪਰ ਨਿਹਚਾ ਕਰਦੇ ਹਾਂ। ਅਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਦੇ ਹਾਂ ਜਿਸਨੇ ਯਿਸੂ ਸਾਡੇ ਪ੍ਰਭੂ ਨੂੰ ਮੌਤ ਤੋਂ ਜਿਵਾਲਿਆ।"
24 mas também por nossa causa, posto que a nós igualmente nos será imputado, a saber, a nós que cremos naquele que ressuscitou dentre os mortos a Jesus, nosso Senhor,
25 ਯਿਸੂ ਸਾਡੇ ਪਾਪਾਂ ਖਾਤਿਰ ਮਾਰਨ ਲਈ ਸੌਂਪਿਆ ਗਿਆ ਸੀ ਅਤੇ ਸਾਨੂੰ ਧਰਮੀ ਬਨਾਉਣ ਲਈ ਉਹ ਮੌਤ ਤੋਂ ਜੀਵਿਤ ਕੀਤਾ ਗਿਆ ਸੀ।"
25 o qual foi entregue por causa das nossas transgressões e ressuscitou por causa da nossa justificação.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Romanos 4, comparar traduções ou montar um estudo — tudo direto pelo WhatsApp.