Romanos 6

Punjabi Bible (GL_PUNJABI) vs BKJ

Sair da comparação
1 ਪਾਪ ਵੱਲੋਂ ਮਰ ਕੇ ਪਰ ਮਸੀਹ ਲਈ ਜਿਉਣਾ ਤਾਂ ਤੁਸੀਂ ਕੀ ਸੋਚਦੇ ਹੋ ਕਿ ਸਾਨੂੰ ਪਾਪ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਪਰਮੇਸ਼ੁਰ ਸਾਨੂੰ ਵੱਧ ਤੋਂ ਵੱਧ ਕਿਰਪਾ ਦੇਵੇ। ਨਿਸ਼ਚਿਤ ਹੀ ਨਹੀਂ।"
1 O que diremos então? Permaneceremos em pecado, para que a graça possa abundar?
2 ਅਸੀਂ ਆਪਣੀ ਪੁਰਾਣੀ ਪਾਪ ਦੀ ਜ਼ਿੰਦਗੀ ਲਈ ਮਰ ਚੁੱਕੇ ਹਾਂ। ਤਾਂ ਹੁਣ ਅਸੀਂ ਪਾਪ ਨਾਲ ਜਿਉਣਾ ਜਾਰੀ ਕਿਵੇਂ ਰੱਖ ਸੱਕਦੇ ਹਾਂ?"
2 De forma alguma! Como nós, que estamos mortos para o pecado, viveremos ainda nele?
3 ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸ ਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹੜਾ ਅਸਾਂ ਲਿਆ ਸੀ।"
3 Não sabeis que todos os que fomos batizados em Jesus Cristo fomos batizados na sua morte?
4 ਇਸ ਲਈ ਜਦੋਂ ਸਾਨੂੰ ਬਪਤਿਸਮਾ ਦਿੱਤਾ ਗਿਆ ਸੀ, ਅਸੀਂ ਮਸੀਹ ਦੇ ਨਾਲ ਹੀ ਦਫ਼ਨਾਏ ਗਏ ਸਾਂ ਅਤੇ ਉਸ ਨਾਲ ਮੌਤ ਸਾਂਝੀ ਕੀਤੀ। ਅਸੀਂ ਮਸੀਹ ਨਾਲ ਇਸ ਲਈ ਦਫ਼ਨਾਏ ਗਏ ਤਾਂ ਜੋ ਅਸੀਂ ਜਿਵਾਲੇ ਜਾਈਏ ਅਤੇ ਇੱਕ ਨਵਾਂ ਜੀਵਨ ਜੀਵੀਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਮਸੀਹ ਨੂੰ ਪਿਤਾ ਦੀ ਮਹਾਨ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਸੀ।"
4 Portanto, fomos sepultados com ele para morte pelo batismo, para que assim como Cristo foi ressuscitado dentre os mortos pela glória do Pai, assim também nós andemos em novidade de vida.
5 ਮਸੀਹ ਮਰਿਆ, ਅਤੇ ਉਸ ਨਾਲ ਮੌਤ ਸਾਂਝੀ ਕਰਕੇ ਅਸੀਂ ਉਸ ਨਾਲ ਜੁੜ ਗਏ ਹਾਂ, ਇਸ ਲਈ ਨਿਸ਼ਚਿਤ ਤੌਰ ਤੇ ਅਸੀਂ ਉਸ ਦੇ ਪੁਨਰ ਉਥਾਨ ਵਿੱਚ ਉਸ ਦੇ ਨਾਲ ਜੁੜਾਂਗੇ।"
5 Porque, se fomos plantados juntamente com ele na semelhança da sua morte, também o seremos na semelhança da sua ressurreição;
6 ਅਸੀਂ ਜਾਣਦੇ ਹਾਂ ਕਿ ਸਾਡਾ ਪੁਰਾਣਾ ਪਾਪੀ ਸੁਭਾਅ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਇਆ ਗਿਆ ਸੀ। ਇਹ ਇਸ ਲਈ ਵਾਪਰਿਆ ਤਾਂ ਜੋ ਸਾਡੇ ਪਾਪੀ ਸੁਭਾਅ ਦਾ ਸਾਡੇ ਉੱਤੇ ਕੋਈ ਇਖਤਿਆਰ ਨਾ ਹੋਵੇ। ਅਸੀਂ ਪਾਪ ਦੇ ਹੋਰ ਗੁਲਾਮ ਨਾ ਹੋਈਏ।"
6 sabendo isto, que o nosso velho homem foi crucificado com ele, para que o corpo do pecado pudesse ser destruído, para que não sirvamos mais ao pecado.
7 ਕੋਈ ਵੀ ਮਨੁੱਖ ਜੋ ਮਰ ਗਿਆ ਹੈ ਪਾਪ ਦੀ ਸ਼ਕਤੀ ਤੋਂ ਆਜ਼ਾਦ ਹੈ।"
7 Porque aquele que morreu está liberto do pecado.
8 ਜੇ ਅਸੀਂ ਮਸੀਹ ਨਾਲ ਮਰੇ, ਤਾਂ ਸਾਡਾ ਵਿਸ਼ਵਾਸ ਹੈ ਕਿ ਅਸੀਂ ਵੀ ਉਸ ਦੇ ਨਾਲ ਜੀਵਾਂਗੇ।"
8 Ora, se morremos com Cristo, cremos que também viveremos com ele;
9 ਸਾਨੂੰ ਪਤਾ ਹੈ ਕਿ ਮਸੀਹ ਮੁਰਦਿਆਂ ਤੋਂ ਜਿਵਾਲਿਆ ਗਿਆ ਸੀ, ਇਸ ਲਈ ਉਹ ਦੁਬਾਰਾ ਨਹੀਂ ਮਰ ਸੱਕਦਾ। ਹੁਣ ਮੌਤ ਦਾ ਉਸ ਉੱਪਰ ਕੋਈ ਵੱਸ ਨਹੀਂ।"
9 sabendo que, tendo sido Cristo ressuscitado dentre os mortos, já não morre; a morte não tem mais domínio sobre ele.
10 ਹਾਂ, ਮਸੀਹ ਸਾਡੇ ਪਾਪਾਂ ਲਈ ਇੱਕੋ ਵਾਰ ਮਰ ਗਿਆ ਸੀ। ਅਤੇ ਜਿਹੜੀ ਜ਼ਿੰਦਗੀ ਉਹ ਹੁਣ ਜਿਉਂ ਰਿਹਾ ਹੈ ਉਹ ਪਰਮੇਸ਼ੁਰ ਲਈ ਹੈ।"
10 Pois quanto ao morrer, ele morreu uma só vez para o pecado; mas quanto ao viver, vive para Deus.
11 ਇਸੇ ਤਰ੍ਹਾਂ, ਤੁਸੀਂ ਵੀ ਆਪਣੇ-ਆਪ ਨੂੰ ਪਾਪ ਵੱਲੋਂ ਮਰੇ ਹੋਏ ਸਮਝੋ। ਪਰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਲਈ ਜਿਉਂਦੇ ਸਮਝੋ।"
11 Assim também vós, considerai-vos mortos de fato para o pecado, mas vivos para Deus em Jesus Cristo nosso Senhor.
12 ਪਰ ਪਾਪ ਨੂੰ, ਇੱਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵੱਸ ਨਹੀਂ ਹੋਣਾ ਚਾਹੀਦਾ।"
12 Não reine, portanto, o pecado em vosso corpo mortal, para lhe obedecerdes em seus desejos.
13 ਆਪਣੇ ਸਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਭੇਂਟ ਨਾ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ।"
13 Nem tampouco apresenteis os vossos membros como instrumentos de injustiça ao pecado; mas apresentai-vos a Deus, como os que são vivos dentre mortos, e os vossos membros como instrumentos de justiça a Deus.
14 ਪਾਪ ਤੁਹਾਡਾ ਮਾਲਕ ਨਹੀਂ ਹੋਵੇਗਾ। ਕਿਉਂਕਿ ਤੁਸੀਂ ਸ਼ਰ੍ਹਾ ਦੇ ਹੇਠ ਨਹੀਂ ਹੋ ਸਗੋਂ ਤੁਸੀਂ ਪਰਮੇਸ਼ੁਰ ਦੀ ਕਿਰਪਾ ਦੇ ਹੇਠ ਹੋ।"
14 Porque o pecado não terá domínio sobre vós, pois não estais debaixo da lei, mas debaixo da graça.
15 ਨਿਆਂ ਦੇ ਸੇਵਕ ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ? ਕੀ ਸਾਨੂੰ ਪਾਪ ਕਰਨੇ ਜਾਰੀ ਰੱਖਣੇ ਚਾਹੀਦੇ ਹਨ ਕਿਉਂਕਿ ਅਸੀਂ ਸ਼ਰ੍ਹਾ ਦੇ ਅਧੀਨ ਨਹੀਂ ਹਾਂ ਸਗੋਂ ਕਿਰਪਾ ਹੇਠ ਹਾਂ? ਬਿਲਕੁਲ ਨਹੀਂ।"
15 Pois quê? Pecaremos porque não estamos debaixo da lei, mas debaixo da graça? De forma alguma!
16 ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਜਦੋਂ ਤੁਸੀਂ ਕਿਸੇ ਨੂੰ ਦਾਸ ਦੀ ਤਰ੍ਹਾਂ, ਉਸਦੀ ਪਾਲਣਾ ਕਰਨ ਲਈ, ਆਪਣੇ ਆਪ ਨੂੰ ਹਵਾਲੇ ਕਰਦੇ ਹੋ, ਫ਼ੇਰ ਤੁਸੀਂ ਉਸ ਦੇ ਦਾਸ ਬਣ ਜਾਂਦੇ ਹੋ। ਅਤੇ ਜਿਸ ਵਿਅਕਤੀ ਨੂੰ ਤੁਸੀਂ ਮੰਨਦੇ ਹੋ ਉਹ ਤੁਹਾਡਾ ਮਾਲਕ ਹੋਵੇਗਾ। ਇਸੇ ਢੰਗ ਨਾਲ ਹੀ, ਤੁਸੀਂ ਪਾਪ ਨੂੰ ਆਪਣਾ ਮਾਲਕ ਜਾਂ ਪਰਮੇਸ਼ੁਰ ਨੂੰ ਆਪਣਾ ਮਾਲਕ ਬਣਾ ਸੱਕਦੇ ਹੋ। ਪਾਪ ਆਤਮਕ ਮੌਤ ਲਿਆਉਂਦਾ ਹੈ, ਪਰ ਪਰਮੇਸ਼ੁਰ ਲਈ ਆਗਿਆਕਾਰੀ ਹੋਣਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ।"
16 Não sabeis vós que a quem vos apresentardes como servos para obedecer-lhe, servos sois daquele a quem obedeceis, seja do pecado para a morte, ou da obediência para a justiça?
17 ਅਤੀਤ ਵਿੱਚ, ਤੁਸੀਂ ਪਾਪ ਦੇ ਗੁਲਾਮਾਂ ਵਾਂਗ ਜਿਉਂਦੇ ਸੀ। ਪਰ ਪਰਮੇਸ਼ੁਰ ਦਾ ਸ਼ੁਕਰ ਹੈ ਕਿਉਂਕਿ ਤੁਸੀਂ ਪੂਰੇ ਦਿਲ ਨਾਲ ਉਨ੍ਹਾਂ ਉਪਦੇਸ਼ਾਂ ਦੀ ਪਾਲਣਾ ਕੀਤੀ ਜੋ ਤੁਹਾਨੂੰ ਸਿੱਖਾਏ ਗਏ ਸਨ।"
17 Mas graças a Deus, que fostes servos do pecado, mas obedecestes de coração à forma de doutrina à qual fostes entregues.
18 ਇਸ ਲਈ ਤੁਸੀਂ ਪਾਪਾਂ ਤੋਂ ਆਜ਼ਾਦ ਕੀਤੇ ਗਏ ਸੀ, ਅਤੇ ਹੁਣ ਤੁਸੀਂ ਸਹੀ ਜੀਵਨ ਦੇ ਗੁਲਾਮ ਹੋ।"
18 E, tendo sido libertados do pecado, tornastes servos da justiça.
19 ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖੰ ਹੈ। ਅਤੀਤ ਵਿੱਚ, ਤੁਸੀਂ ਆਪਣੇ ਸਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।"
19 Eu falo segundo a maneira dos homens, por causa da fraqueza da vossa carne; pois assim como apresentastes os vossos membros para servirem à imundícia, e à iniquidade para iniquidade, assim apresentai agora os vossos membros para servirem à justiça para santificação.
20 ਅਤੀਤ ਵਿੱਚ, ਤੁਸੀਂ ਪਾਪ ਦੇ ਕਾਬੂ ਹੇਠ ਸੀ ਅਤੇ ਇਸੇ ਕਾਰਣ ਸਦਾਚਾਰ ਤੁਹਾਨੂੰ ਆਪਣੇ ਕਾਬੂ ਹੇਠ ਨਾ ਰੱਖ ਸੱਕਿਆ।"
20 Porque, quando éreis servos do pecado, estáveis livres da justiça.
21 ਤੁਸੀਂ ਅਜਿਹੇ ਕੰਮ ਕੀਤੇ ਕਿ ਹੁਣ ਤੁਸੀਂ ਉਨ੍ਹਾਂ ਤੇ ਸ਼ਰਮਿੰਦਾ ਹੋ। ਕੀ ਉਨ੍ਹਾਂ ਗੱਲਾਂ ਨੇ ਕਿਸੇ ਵੀ ਢੰਗ ਨਾਲ ਤੁਹਾਡੀ ਮਦਦ ਕੀਤੀ? ਇਸਦੀ ਜਗ਼੍ਹਾ, ਉਹ ਤੁਹਾਡੇ ਲਈ ਆਤਮਕ ਮੌਤ ਲਿਆਈਆਂ।"
21 E que frutos tínheis então das coisas de que agora vos envergonhais? Porque o fim dessas coisas é a morte.
22 ਪਰ ਹੁਣ ਤੁਸੀਂ ਪਾਪ ਤੋਂ ਆਜ਼ਾਦ ਹੋ। ਹੁਣ ਤੁਸੀਂ ਪਰੇਮਸ਼ੁਰ ਦੇ ਦਾਸ ਹੋ। ਇਹ ਤੁਹਾਨੂੰ ਅਜਿਹਾ ਜੀਵਨ ਦੇਵੇਗਾ ਜੋ ਕਿ ਸਿਰਫ਼ ਪਰਮੇਸ਼ੁਰ ਨੂੰ ਹੀ ਸਮਰਪਿਤ ਹੈ। ਤੁਸੀਂ ਉਸਤੋਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ।"
22 Mas agora, tendo sido libertados do pecado, e tendo-vos tornado servos de Deus, tendes o vosso fruto para santificação, e por fim a vida eterna.
23 ਤੁਹਾਡੇ ਪਾਪਾਂ ਦੀ ਮਜ਼ਦੂਰੀ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਪਕ ਜੀਵਨ ਦਿੰਦਾ ਹੈ।"
23 Porque o salário do pecado é a morte, mas o dom de Deus é a vida eterna, por Jesus Cristo nosso Senhor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Romanos 6, comparar traduções ou montar um estudo — tudo direto pelo WhatsApp.