Romanos 7

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਵਿਆਹ ਦੀ ਇੱਕ ਮਿਸਾਲ ਹੇ ਭਰਾਵੋ ਅਤੇ ਭੈਣੋ ਤੁਸੀਂ ਸਾਰੇ ਮੂਸਾ ਦੀ ਸ਼ਰ੍ਹਾ ਬਾਰੇ ਜਾਣਦੇ ਹੋ। ਤੁਸੀਂ ਇਹ ਜਰੂਰ ਜਾਣਦੇ ਹੋਵੋਂਗੇ ਕਿ ਜਿੰਨੇ ਦਿਨ ਮਨੁੱਖ ਜਿਉਂਦਾ ਹੈ ਉਨੇ ਦਿਨ ਸ਼ਰ੍ਹਾ ਉਸ ਉੱਪਰ ਵੱਸ ਰੱਖਦੀ ਹੈ।"
1 Ou vocês não sabem, irmãos — pois falo aos que conhecem a lei —, que a lei tem domínio sobre uma pessoa apenas enquanto ela está viva?
2 ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਆਜ਼ਾਦ ਕਰ ਦਿੱਤੀ ਜਾਂਦੀ ਹੈ।"
2 Por exemplo, a mulher casada está ligada pela lei a seu marido, enquanto ele vive; mas, se o marido morrer, ela ficará livre da lei conjugal.
3 ਪਰ ਜੇਕਰ ਉਹ ਦੂਜੇ ਵਿ ਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਆਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।"
3 De modo que será considerada adúltera se, enquanto o marido estiver vivo, ela se unir com outro homem. Mas, se o marido morrer, ela estará livre da lei e não será adúltera se casar com outro homem.
4 ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸ ਦੇ ਹੋ ਗਏ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸੱਕਦੇ ਹਾਂ।"
4 Assim, meus irmãos, também vocês morreram para a lei, por meio do corpo de Cristo, para que pertençam a outro, a saber, àquele que ressuscitou dentre os mortos, a fim de que frutifiquemos para Deus.
5 ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।"
5 Porque, quando vivíamos segundo a carne, as paixões pecaminosas despertadas pela lei operavam em nossos membros, a fim de frutificarem para a morte.
6 ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਆਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।"
6 Agora, porém, estamos livres da lei, pois morremos para aquilo a que estávamos sujeitos, para que sirvamos da maneira nova, segundo o Espírito, e não da maneira antiga, segundo a letra.
7 ਪਾਪ ਦੇ ਵਿਰੁੱਧ ਸਾਡੀ ਜੰਗ ਤਾਂ ਫ਼ੇਰ ਸਿੱਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸੱਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ।"
7 Que diremos, então? Que a lei é pecado? De modo nenhum! Mas eu não teria conhecido o pecado, a não ser por meio da lei. Porque eu não teria conhecido a cobiça, se a lei não tivesse dito: “Não cobice.”
8 ਪਰ ਪਾਪ ਨੇ ਹੁਕਮ ਦੁਆਰਾ ਦਿੱਤੇ ਗਏ ਅਵਸਰ ਦਾ ਇਸਤੇਮਾਲ ਕੀਤਾ, ਮੇਰੇ ਅੰਦਰ ਹਰ ਤਰ੍ਹਾਂ ਦੀ ਗਲਤ ਇੱਛਾ ਪੈਦਾ ਕੀਤੀ। ਇਸ ਲਈ ਉਸ ਹੁਕਮ ਦੇ ਕਾਰਣ ਮੇਰੇ ਅੰਦਰ ਪਾਪ ਆਇਆ। ਸ਼ਰ੍ਹਾ ਤੋਂ ਬਿਨਾ ਪਾਪ ਮੁਰਦਾ ਹੈ।"
8 Mas o pecado, aproveitando a ocasião dada pelo mandamento, despertou em mim todo tipo de cobiça. Porque, sem lei, o pecado está morto.
9 ਸ਼ਰ੍ਹਾ ਨੂੰ ਜਾਨਣ ਤੋਂ ਪਹਿਲਾਂ ਮੈਂ ਸ਼ਰ੍ਹਾ ਤੋਂ ਬਿਨਾ ਜਿਉਂਦਾ ਸੀ, ਪਰ ਜਦੋਂ ਸ਼ਰ੍ਹਾ ਦਾ ਹੁਕਮ ਮੇਰੇ ਕੋਲ ਆਇਆ, ਤਾਂ ਪਾਪ ਨੇ ਜੀਵਨ ਪ੍ਰਾਪਤ ਕੀਤਾ।"
9 Houve um tempo em que, sem a lei, eu vivia. Mas, quando veio o mandamento, o pecado reviveu, e eu morri.
10 ਅਤੇ ਮੈਂ ਉਸ ਪਾਪ ਕਾਰਣ ਆਤਮਕ ਤੌਰ ਤੇ ਖਤਮ ਹੋ ਗਿਆ। ਸ਼ਰ੍ਹਾ ਦੇ ਹੁਕਮ ਦਾ ਕੰਮ ਜੀਵਨ ਦੇਣਾ ਸੀ ਪਰ ਉਹ ਹੁਕਮ ਮੌਤ ਲਿਆਇਆ।"
10 E verifiquei que o mandamento que me havia sido dado para vida, esse se tornou mandamento para morte.
11 ਪਾਪ ਨੇ ਹੁਕਮ ਨੂੰ ਇਸਤੇਮਾਲ ਕਰਕੇ ਮੈਨੂੰ ਗੁਮਰਾਹ ਕਰਨ ਦਾ ਢੰਗ ਲੱਭ ਲਿਆ, ਅਤੇ ਹੁਕਮ ਦੇ ਰਾਹੀਂ ਇਹ ਮੇਰੇ ਲਈ ਆਤਮਕ ਮੌਤ ਲਿਆਇਆ।"
11 Porque o pecado, aproveitando a ocasião dada pelo mandamento, me enganou e, por meio do mandamento, me matou.
12 ਇਸ ਲਈ ਸ਼ਰ੍ਹਾ ਪਵਿਤਰ ਹੈ ਅਤੇ ਹੁਕਮ ਪਵਿਤਰ, ਚੰਗਾ ਅਤੇ ਨਿਆਂਈ ਹੈ।"
12 Assim, a lei é santa e o mandamento é santo, justo e bom.
13 ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸੱਕਾਂ। ਇਸ ਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸੱਕਾਂ ਕਿ ਪਾਪ ਕਿੰਨਾ ਭਿਆਨਕ ਹੈ।"
13 Então, aquilo que é bom se tornou morte para mim? De modo nenhum! Pelo contrário, o pecado, para mostrar-se como pecado, por meio de uma coisa boa causou-me a morte, a fim de que, pelo mandamento, o pecado mostrasse toda a sua força de pecado.
14 ਮਨੁੱਖ ਦਾ ਦਵੰਦ ਅਸੀਂ ਜਾਣਦੇ ਹਾਂ ਕਿ ਸ਼ਰ੍ਹਾ ਆਤਮਕ ਹੈ। ਪਰ ਮੈਂ ਪਾਪਾਂ ਦਾ ਦਾਸ ਹੋਣ ਲਈ ਵਿਕਿਆ ਹੋਇਆ ਇੱਕ ਕਮਜ਼ੋਰ ਮਨੁੱਖ ਹਾਂ।"
14 Porque bem sabemos que a lei é espiritual. Eu, porém, sou carnal, vendido à escravidão do pecado.
15 ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸ ਨੂੰ ਮੈਂ ਨਫ਼ਰਤ ਕਰਦਾ ਹਾਂ।"
15 Porque nem mesmo compreendo o meu próprio modo de agir, pois não faço o que prefiro, e sim o que detesto.
16 ਅਤੇ ਜੇਕਰ ਮੈਂ ਬੁਰੇ ਕੰਮ ਨਹੀਂ ਕਰਨਾ ਚਾਹੁੰਦਾ, ਜੋ ਮੈਂ ਕਰਦਾ ਹਾਂ, ਇਸਦਾ ਮਤਲਬ ਇਹ ਹੈ ਕਿ ਮੈਂ ਸਹਿਮਤ ਹਾਂ ਕਿ ਸ਼ਰ੍ਹਾ ਚੰਗੀ ਹੈ।"
16 Ora, se faço o que não quero, concordo com a lei, que é boa.
17 ਪਰ ਮੈਂ ਉਹ ਇੱਕ ਨਹੀਂ ਹਾਂ ਜੋ ਬੁਰੇ ਕੰਮ ਕਰਦਾ ਹਾਂ। ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਉਨ੍ਹਾਂ ਨੂੰ ਕਰਦਾ ਹੈ।"
17 Neste caso, quem faz isso já não sou eu, mas o pecado que habita em mim.
18 ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਂ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ।"
18 Porque eu sei que em mim, isto é, na minha carne, não habita bem nenhum, pois o querer o bem está em mim, mas não o realizá-lo.
19 ਮੈਂ ਚੰਗੇ ਕੰਮ ਨਹੀਂ ਕਰਦਾ, ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਮੈਂ ਭੈੜੇ ਕੰਮ ਕਰਦਾ ਹਾਂ, ਜੋ ਮੈਂ ਨਹੀਂ ਕਰਨੇ ਚਾਹੁੰਦਾ।"
19 Porque não faço o bem que eu quero, mas o mal que não quero, esse faço.
20 ਇਸ ਲਈ ਜੇਕਰ ਮੈਂ ਉਹ ਕਰ ਰਿਹਾ ਹਾਂ ਜੋ ਨਹੀਂ ਕਰਨਾ ਚਾਹੁੰਦਾ, ਤਾਂ ਉਹ ਮੈਂ ਨਹੀਂ ਹਾਂ ਜੋ ਇਹ ਕਰ ਰਿਹਾ ਹੈ। ਇਹ ਪਾਪ ਹੈ ਜੋ ਮੇਰੇ ਅੰਦਰ ਰਹਿੰਦਾ ਹੈ ਤੇ ਇਹ ਕਰਦਾ ਹੈ।"
20 Mas, se eu faço o que não quero, já não sou eu quem o faz, e sim o pecado que habita em mim.
21 ਸੋ ਮੈਂ ਇਹ ਅਸੂਲ ਸਿੱਖਿਆ ਹੈ: ਜਦੋਂ ਮੈਂ ਕੁਝ ਚੰਗਾ ਕਰਨਾ ਚਾਹੁੰਦਾ ਹਾਂ, ਤਾਂ ਉੱਥੇ ਦੁਸ਼ਟਤਾ ਮੇਰੇ ਨਾਲ ਹੈ। ਅਤੇ ਇਹ ਬੁਰੀਆਂ ਗੱਲਾਂ ਕਰਦੀ ਹੈ।"
21 Assim, encontro esta lei: quando quero fazer o bem, o mal reside em mim.
22 ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕੱਰਦਾ ਹਾਂ।"
22 Porque, segundo o homem interior, tenho prazer na lei de Deus.
23 ਪਰ ਮੈਂ ਆਪਣੇ ਸਰੀਰ ਦੇ ਅੰਗਾਂ ਵਿੱਚ ਇੱਕ ਹੋਰ ਨਿਯਮ ਵੇਖਦਾ ਹਾਂ ਜੋ ਉਸ ਨੇਮ ਦੇ ਖਿਲਾਫ਼ ਲੜਦਾ ਹੈ ਜੋ ਮੇਰਾ ਮਨ ਕਬੂਲਦਾ ਹੈ। ਮੇਰੇ ਅੰਦਰ ਕੰਮ ਕਰ ਰਿਹਾ ਉਹ ਦੂਜਾ ਨਿਯਮ ਪਾਪ ਦਾ ਨੇਮ ਹੈ, ਅਤੇ ਇਹ ਮੈਨੂੰ ਕੈਦੀ ਬਣਾਉਂਦਾ ਹੈ।"
23 Mas vejo nos meus membros outra lei que, guerreando contra a lei da minha mente, me faz prisioneiro da lei do pecado que está nos meus membros.
24 ਮੈਂ ਕਿੰਨਾ ਅਭਾਗਾ ਹਾਂ। ਮੈਨੂੰ ਇਸ ਸਰੀਰ ਤੋਂ ਕੌਣ ਬਚਾਵੇਗਾ ਜਿਹੜਾ ਮੇਰੇ ਲਈ ਮੌਤ ਲੈ ਕੇ ਆਉਦਾ ਹੈ।"
24 Miserável homem que sou! Quem me livrará do corpo desta morte?
25 ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਧੰਨਵਾਦ ਕਰਦਾ ਹਾਂ। ਇਸ ਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ।"
25 Graças a Deus por Jesus Cristo, nosso Senhor! De maneira que eu, de mim mesmo, com a mente, sou escravo da lei de Deus, mas, segundo a carne, sou escravo da lei do pecado.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Romanos 7, comparar traduções ou montar um estudo — tudo direto pelo WhatsApp.