Romanos 8
Punjabi Bible (GL_PUNJABI) vs VC
VC Versão Católica
1 ਆਤਮਾ ਵਿੱਚ ਜੀਵਨ ਤਾਂ ਹੁਣ, ਜਿਹੜੇ ਲੋਕ ਯਿਸੂ ਮਸੀਹ ਵਿੱਚ ਹਨ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਨਹੀਂ ਹੋਵੇਗਾ।"
1 De agora em diante, pois, já não há nenhuma condenação para aqueles que estão em Jesus Cristo.
2 ਮੈਂ ਭਲਾ ਦੋਸ਼ੀ ਕਿਉਂ ਨਹੀਂ ਠਹਿਰਾਇਆ ਗਿਆ। ਕਿਉਂਕਿ ਮਸੀਹ ਯਿਸੂ ਵਿੱਚ, ਆਤਮਾ ਦਾ ਨੇਮ ਜੋ ਜੀਵਨ ਲਿਆਉਂਦਾ ਹੈ, ਉਸ ਨੇ ਮੈਨੂੰ ਉਸ ਸ਼ਰ੍ਹਾ ਤੋਂ ਮੁਕਤ ਕੀਤਾ ਹੈ, ਜੋ ਪਾਪ ਅਤੇ ਮੌਤ ਲਿਆਉਂਦੀ ਹੈ।"
2 A lei do Espírito de Vida me libertou, em Jesus Cristo, da lei do pecado e da morte.
3 ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸ ਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸੱਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸ ਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ।"
3 O que era impossível à lei, visto que a carne a tornava impotente, Deus o fez. Enviando, por causa do pecado, o seu próprio Filho numa carne semelhante à do pecado, condenou o pecado na carne,
4 ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਸੀਂ ਸ਼ਰ੍ਹਾ ਦੀਆਂ ਜ਼ਰੂਰਤਾਂ ਨੂੰ ਆਪਣੇ ਵੱਲੋਂ ਪੂਰਨ ਕਰ ਸੱਕੀਏ ਕਿਉਂਕਿ ਅਸੀਂ ਆਤਮਾ ਅਨੁਸਾਰ ਜਿਉਂਦੇ ਹਾਂ ਨਾ ਕਿ ਆਪਣੇ ਪਾਪੀ ਸੁਭਾਅ ਦੇ ਅਨੁਸਾਰ।"
4 a fim de que a justiça, prescrita pela lei, fosse realizada em nós, que vivemos não segundo a carne, mas segundo o espírito.
5 ਜਿਹੜੇ ਲੋਕ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਨ ਜੋ ਉਨ੍ਹਾਂ ਦੇ ਪਾਪੀ ਸੁਭਾਅ ਚਾਹੁੰਦੇ ਹਨ। ਪਰ ਜਿਹੜੇ ਲੋਕ ਆਤਮਾ ਅਨੁਸਾਰ ਜਿਉਂਦੇ ਹਨ, ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਹੀ ਸੋਚਦੇ ਹਨ ਜੋ ਆਤਮਾ ਉਨ੍ਹਾਂ ਤੋਂ ਕਰਵਾਉਣੀਆਂ ਚਾਹੁੰਦਾ ਹੈ।"
5 Os que vivem segundo a carne gostam do que é carnal; os que vivem segundo o espírito apreciam as coisas que são do espírito.
6 ਇਸ ਲਈ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਆਤਮਕ ਮੌਤ ਹੈ, ਪਰ ਜੇਕਰ ਕਿਸੇ ਮਨੁੱਖ ਦੀ ਸੋਚ ਆਤਮਾ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਹੋਵੇਗਾ ਜੀਵਨ ਅਤੇ ਸ਼ਾਂਤੀ।"
6 Ora, a aspiração da carne é a morte, enquanto a aspiração do espírito é a vida e a paz.
7 ਇਹ ਕਿਵੇਂ ਸੱਚ ਹੈ? ਕਿਉਂਕਿ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਵੱਸ ਹੈ, ਉਹ ਮਨੁੱਖ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ। ਸੱਚ ਮੁੱਚ ਉਹ ਵਿਅਕਤੀ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਲਾਇੱਕ ਨਹੀਂ।"
7 Porque o desejo da carne é hostil a Deus, pois a carne não se submete à lei de Deus, e nem o pode.
8 ਉਹ ਮਨੁੱਖ ਜਿਹੜੇ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ, ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦੇ।"
8 Os que vivem segundo a carne não podem agradar a Deus.
9 ਪਰ ਤੁਹਾਡੇ ਉੱਪਰ ਪਾਪੀ ਸੁਭਾਅ ਦਾ ਰਾਜ ਨਹੀਂ ਹੈ। ਤੁਹਾਡੇ ਉੱਪਰ ਆਤਮਾ ਦਾ ਰਾਜ ਹੈ। ਪਰ ਜੇਕਰ ਸੱਚ ਮੁੱਚ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ ਤੇ। ਪਰ ਜੇਕਰ ਕਿਸੇ ਮਨੁੱਖ ਕੋਲ ਮਸੀਹ ਦਾ ਆਤਮਾ ਨਹੀਂ ਹੈ, ਤਾਂ ਫ਼ਿਰ ਉਹ ਵਿਅਕਤੀ ਮਸੀਹ ਨਾਲ ਸੰਬੰਧਿਤ ਨਹੀਂ ਹੈ।"
9 Vós, porém, não viveis segundo a carne, mas segundo o Espírito, se realmente o espírito de Deus habita em vós. Se alguém não possui o Espírito de Cristo, este não é dele.
10 ਤੁਹਾਡਾ ਸਰੀਰ ਪਾਪ ਕਾਰਣ ਹਮੇਸ਼ਾ ਮ੍ਰਿਤਕ ਹੋਵੇਗਾ। ਪਰ ਜੇ ਮਸੀਹ ਤੁਹਾਡੇ ਅੰਦਰ ਹੈ ਤਾਂ ਆਤਮਾ ਤੁਹਾਨੂੰ ਜੀਵਨ ਦਿੰਦਾ ਹੈ, ਕਿਉਂਕਿ ਮਸੀਹ ਨੇ ਤੁਹਾਨੂੰ ਧਰਮੀ ਬਣਾਇਆ ਹੈ।"
10 Ora, se Cristo está em vós, o corpo, em verdade, está morto pelo pecado, mas o Espírito vive pela justificação.
11 ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉੱਠਾਇਆ ਅਤੇ ਉਹ ਤੁਹਾਡੇ ਸਰੀਰਾਂ ਨੂੰ ਆਪਣੇ ਉਸ ਆਤਮਾ ਰਾਹੀਂ, ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਜੀਵਨ ਦੇਵੇਗਾ, ਜਿਹੜਾ ਤੁਹਾਡੇ ਅੰਦਰ ਜਿਉਂਦਾ ਹੈ।"
11 Se o Espírito daquele que ressuscitou Jesus dos mortos habita em vós, ele, que ressuscitou Jesus Cristo dos mortos, também dará a vida aos vossos corpos mortais, pelo seu Espírito que habita em vós.
12 ਇਸ ਲਈ, ਮੇਰੇ ਭਰਾਵੋ ਅਤੇ ਭੈਣੋ, ਸਾਨੂੰ ਆਪਣੇ ਪਾਪੀ ਸੁਭਾਅ ਦੇ ਵਸ ਨਹੀਂ ਹੋਣਾ ਚਾਹੀਦਾ। ਅਤੇ ਸਾਨੂੰ ਆਪਣੇ ਪਾਪੀ ਸੁਭਾਅ ਦੀਆਂ ਇੱਛਾਵਾਂ ਅਨੁਸਾਰ ਜਿਉਣਾ ਨਹੀਂ ਚਾਹੀਦਾ।"
12 Portanto, irmãos, não somos devedores da carne, para que vivamos segundo a carne.
13 ਜੇਕਰ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜੀਵੋਂਗੇ, ਤਾਂ ਤੁਸੀਂ ਆਤਮਕ ਤੌਰ ਤੇ ਮਰ ਜਾਵੋਂਗੇ ਪਰ ਜੇਕਰ ਤੁਸੀਂ ਆਪਣੇ ਸਰੀਰ ਨਾਲ ਗਲਤ ਕੰਮ ਕਰਨ ਨੂੰ ਰੋਕਣ ਲਈ ਆਤਮਾ ਦੀ ਮਦਦ ਲਵੋਂਗੇ, ਫ਼ੇਰ ਤੁਸੀਂ ਜੀਵਨ ਪ੍ਰਾਪਤ ਕਰੋਂਗੇ।"
13 De fato, se viverdes segundo a carne, haveis de morrer; mas, se pelo Espírito mortificardes as obras da carne, vivereis,
14 ਪਰਮੇਸ਼ੁਰ ਦੀ ਸੱਚੀ ਔਲਾਦ ਉਹੀ ਹਨ ਜੋ ਪਰਮੇਸ਼ੁਰ ਦੇ ਆਤਮਾ ਦੇ ਮਗਰ ਚੱਲਦੇ ਹਨ।"
14 pois todos os que são conduzidos pelo Espírito de Deus são filhos de Deus.
15 ਕਿਉਂਕਿ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਤਾਂ ਜੋ ਤੁਸੀਂ ਫ਼ਿਰ ਤੋਂ ਡਰੋ। ਜਿਹੜਾ ਆਤਮਾ ਤੁਹਾਡੇ ਕੋਲ ਹੈ ਉਹ ਤੁਹਾਨੂੰ ਪਰਮੇਸ਼ੁਰ ਦੇ ਚੁਣੇ ਹੋਏ ਬੰਦੇ ਬਣਾਉਂਦਾ ਹੈ। ਉਸ ਆਤਮਾ ਨਾਲ ਅਸੀਂ ਨਿਡਰਤਾ ਨਾਲ, ਆਖਦੇ ਹਾਂ, “ਅੱਬਾ, ਪਿਆਰੇ ਪਿਤਾ।”"
15 Porquanto não recebestes um espírito de escravidão para viverdes ainda no temor, mas recebestes o espírito de adoção pelo qual clamamos: Aba! Pai!
16 ਅਤੇ ਉਹ ਆਤਮਾ ਆਪੇ ਹੀ ਸਾਡੇ ਆਤਮਾ ਨਾਲ ਜੁੜ ਜਾਂਦਾ ਹੈ ਅਤੇ ਤਸਦੀਕ ਕਰਦਾ ਹੈ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ।"
16 O Espírito mesmo dá testemunho ao nosso espírito de que somos filhos de Deus.
17 ਜੇਕਰ ਅਸੀਂ ਪਰਮੇਸ਼ੁਰ ਦੀ ਔਲਾਦ ਹਾਂ ਤਾਂ ਅਸੀਂ ਉਹ ਬਖਸ਼ਿਸ਼ ਜ਼ਰੂਰ ਪਾਵਾਂਗੇ ਜੋ ਉਸ ਨੇ ਆਪਣੇ ਬੱਚਿਆਂ ਲਈ ਰੱਖੀ ਹੈ। ਅਸੀਂ ਉਹ ਅਸੀਸਾਂ ਪਰਮੇਸ਼ੁਰ ਤੋਂ ਮਸੀਹ ਦੇ ਸਮੇਤ ਪਾਵਾਂਗੇ। ਪਰ ਪਹਿਲਾਂ ਜਿਵੇਂ ਮਸੀਹ ਨੂੰ ਤਸੀਹੇ ਸਹਿਣੇ ਪਏ ਸਨ ਸਾਨੂੰ ਵੀ ਸਹਿਣੇ ਪੈਣਗੇ। ਤਾਂ ਫ਼ੇਰ ਸਾਨੂੰ ਵੀ ਮਸੀਹ ਦੀ ਮਹਿਮਾ ਦੀ ਤਰ੍ਹਾਂ ਮਹਿਮਾ ਪ੍ਰਾਪਤ ਹੋਵੇ।"
17 E, se filhos, também herdeiros, herdeiros de Deus e co-herdeiros de Cristo, contanto que soframos com ele, para que também com ele sejamos glorificados.
18 ਸਾਨੂੰ ਭਵਿੱਖ ਵਿੱਚ ਮਹਿਮਾ ਮਿਲੇਗੀ ਹੁਣ ਦਾ ਸਮਾਂ ਕਸ਼ਟਮਈ ਹੈ। ਪਰ ਇਹ ਕਸ਼ਟ ਆਉਣ ਵਾਲੇ ਸਮੇਂ ਵਿੱਚ ਜੋ ਮਹਿਮਾ ਸਾਨੂੰ ਮਿਲਣੀ ਹੈ ਉਸ ਸਾਹਮਣੇ ਕੁਝ ਵੀ ਨਹੀਂ ਹਨ।"
18 Tenho para mim que os sofrimentos da presente vida não têm proporção alguma com a glória futura que nos deve ser manifestada.
19 ਪੂਰੀ ਸ੍ਰਿਸ਼ਟੀ ਉਤਸੁਕਤਾਪੂਰਵਕ ਅਤੇ ਪਰਮੇਸ਼ੁਰ ਦੇ ਬੱਚਿਆਂ ਦੇ ਪ੍ਰਗਟ ਹੋਣ ਦਾ ਇੰਤਜ਼ਾਰ ਕਰ ਰਹੀ ਹੈ।"
19 Por isso, a criação aguarda ansiosamente a manifestação dos filhos de Deus.
20 ਸਾਰੀ ਸ੍ਰਿਸ਼ਟੀ ਨੂੰ ਇਸ ਤਰ੍ਹਾਂ ਬਦਲਿਆ ਗਿਆ ਜਿਵੇਂ ਇਹ ਪੂਰਨ ਵਿਅਰਥ ਸੀ। ਇਹ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਬਦਲੀ ਸਗੋਂ ਉਸਦੀ ਇੱਛਾ ਨਾਲ ਬਦਲੀ ਜਿਸਨੇ ਇਸਦਾ ਨਿਆਂ ਕੀਤਾ।"
20 Pois a criação foi sujeita à vaidade {não voluntariamente, mas por vontade daquele que a sujeitou},
21 ਉੱਥੇ ਆਸ ਸੀ ਕਿ ਪੂਰੀ ਸ੍ਰਿਸ਼ਟੀ ਵਿਨਾਸ਼ ਤੋਂ ਆਜ਼ਾਦ ਕੀਤੀ ਜਾਵੇਗੀ ਅਤੇ ਅਜ਼ਾਦੀ ਅਤੇ ਮਹਿਮਾ ਪਵੇਗੀ ਜੋ ਪਰਮੇਸ਼ੁਰ ਦੇ ਬੱਚਿਆਂ ਨਾਲ ਸੰਬੰਧਿਤ ਹੈ।"
21 todavia com a esperança de ser também ela libertada do cativeiro da corrupção, para participar da gloriosa liberdade dos filhos de Deus.
22 ਅਸੀਂ ਜਾਣਦੇ ਹਾਂ ਕਿ ਸਾਰੀ ਸ੍ਰਿਸ਼ਟੀ, ਇਸ ਪਲ ਤੱਕ ਵੀ, ਇੱਕ ਔਰਤ ਦੀ ਗਰਭਾਵਸਥਾ ਦੇ ਸਮੇਂ ਦੇ ਦਰਦ ਵਾਂਗ ਹੌਂਕੇ ਭਰ ਰਹੀ ਹੈ।"
22 Pois sabemos que toda a criação geme e sofre como que dores de parto até o presente dia.
23 ਸਿਰਫ਼ ਸ੍ਰਿਸ਼ਟੀ ਹੀ ਨਹੀਂ, ਸਗੋਂ ਅਸੀਂ ਵੀ ਅੰਦਰੋਂ ਹੌਂਕੇ ਭਰ ਰਹੇ ਹਾਂ। ਅਸੀਂ ਆਤਮਾ ਨੂੰ ਪਰਮੇਸ਼ੁਰ ਦੇ ਵਚਨ ਦੇ ਪਹਿਲੇ ਫ਼ਲ ਦੀ ਤਰ੍ਹਾਂ ਪ੍ਰਾਪਤ ਕੀਤਾ ਹੈ। ਇਸ ਲਈ ਅਸੀਂ ਖੁਦ ਆਪਣੇ ਅੰਦਰੋਂ ਹੌਂਕੇ ਭਰ ਰਹੇ ਹਾਂ ਅਤੇ ਪਰਮੇਸ਼ੁਰ ਦੇ ਆਪਣੇ ਪੁੱਤਰ ਬਣ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ। ਦੂਜੇ ਸ਼ਬਦਾਂ ਵਿੱਚ, ਅਸੀਂ ਆਪਣੇ ਸਰੀਰਾਂ ਦੇ ਛੁਟਕਾਰੇ ਦਾ ਇੰਤਜ਼ਾਰ ਕਰ ਰਹੇ ਹਾਂ।"
23 Não só ela, mas também nós, que temos as primícias do Espírito, gememos em nós mesmos, aguardando a adoção, a redenção do nosso corpo.
24 ਅਸੀਂ ਬਚਾਏ ਗਏ ਅਤੇ ਇਸ ਲਈ ਸਾਨੂੰ ਇਹ ਆਸ ਹੈ। ਪਰ ਜਿਹੜੀ ਆਸ ਅਸੀਂ ਵੇਖੀ ਹੈ ਉਹ ਸੱਚ ਮੁੱਚ ਆਸ ਨਹੀਂ ਹੈ, ਕਿਉਂਕਿ ਕੋਈ ਉਸਦੀ ਆਸ ਕਿਉਂ ਕਰੇਗਾ ਜੋ ਪਹਿਲਾਂ ਹੀ ਉਸ ਨੇ ਵੇਖੀ ਹੋਈ ਹੈ।"
24 Porque pela esperança é que fomos salvos. Ora, ver o objeto da esperança já não é esperança; porque o que alguém vê, como é que ainda o espera?
25 ਪਰ ਅਸੀਂ ਉਹ ਆਸ ਕਰ ਰਹੇ ਹਾਂ ਜੋ ਹਾਲੇ ਸਾਡੇ ਕੋਲ ਨਹੀਂ ਹੈ ਅਤੇ ਅਸੀਂ ਇਸ ਵਾਸਤੇ ਸਹਿਜਤਾ ਨਾਲ ਇੰਤਜ਼ਾਰ ਕਰ ਰਹੇ ਹਾਂ।"
25 Nós que esperamos o que não vemos, é em paciência que o aguardamos.
26 ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸੱਕਦੀ।"
26 Outrossim, o Espírito vem em auxílio à nossa fraqueza; porque não sabemos o que devemos pedir, nem orar como convém, mas o Espírito mesmo intercede por nós com gemidos inefáveis.
27 ਪਰਮੇਸ਼ੁਰ ਵੇਖ ਸੱਕਦਾ ਹੈ ਕਿ ਲੋਕਾਂ ਦੇ ਦਿਲਾਂ ਵਿੱਚ ਕੀ ਹੈ। ਉਹ ਇਹ ਵੀ ਜਾਣਦਾ ਹੈ ਕਿ ਆਤਮਾ ਦੇ ਮਨ ਵਿੱਚ ਕੀ ਹੈ। ਕਿਉਂਕਿ ਆਤਮਾ ਪਰਮੇਸ਼ੁਰ ਅੱਗੇ ਉਸ ਦੇ ਲੋਕਾਂ ਵੱਲੋਂ ਉਸਦੀ ਰਜ਼ਾ ਅਨੁਸਾਰ ਬੋਲਦਾ ਹੈ।"
27 E aquele que perscruta os corações sabe o que deseja o Espírito, o qual intercede pelos santos, segundo Deus.
28 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ।"
28 Aliás, sabemos que todas as coisas concorrem para o bem daqueles que amam a Deus, daqueles que são os eleitos, segundo os seus desígnios.
29 ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਉਸ ਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ।"
29 Os que ele distinguiu de antemão, também os predestinou para serem conformes à imagem de seu Filho, a fim de que este seja o primogênito entre uma multidão de irmãos.
30 ਤਾਂ ਜਿਨ੍ਹਾਂ ਲੋਕਾਂ ਨੂੰ ਉਸ ਨੇ ਵਿਉਂਤਿਆ ਸੀ, ਉਨ੍ਹਾਂ ਨੂੰ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਸੀ ਉਨ੍ਹਾਂ ਨੂੰ ਵੀ ਧਰਮੀ ਬਣਾਇਆ, ਅਤੇ ਜਿਨ੍ਹਾਂ ਲੋਕਾਂ ਨੂੰ ਉਸ ਨੇ ਧਰਮੀ ਬਣਾਇਆ, ਉਸ ਨੇ ਉਨ੍ਹਾਂ ਨੂੰ ਮਹਿਮਾ ਵੀ ਦਿੱਤੀ।"
30 E aos que predestinou, também os chamou; e aos que chamou, também os justificou; e aos que justificou, também os glorificou.
31 ਮਸੀਹ ਯਿਸੂ ਵਿੱਚ ਪਰਮੇਸ਼ੁਰ ਦਾ ਪ੍ਰੇਮ ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ।"
31 Que diremos depois disso? Se Deus é por nós, quem será contra nós?
32 ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸ ਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ।"
32 Aquele que não poupou seu próprio Filho, mas que por todos nós o entregou, como não nos dará também com ele todas as coisas?
33 ਜਿਸ ਨੂੰ ਪਰਮੇਸ਼ੁਰ ਨੇ ਖੁਦ ਚੁਣਿਆ ਹੈ ਭਲਾ ਉਨ੍ਹਾਂ ਉੱਤੇ ਦੋਸ਼ ਕੌਣ ਲਾ ਸੱਕਦਾ ਹੈ? ਕੋਈ ਨਹੀਂ। ਸਿਰਫ਼ ਇੱਕ ਪਰਮੇਸ਼ੁਰ ਹੀ ਹੈ ਜੋ ਆਪਣੇ ਲੋਕਾਂ ਨੂੰ ਧਰਮੀ ਬਣਾਉਂਦਾ ਹੈ।"
33 Quem poderia acusar os escolhidos de Deus? É Deus quem os justifica.
34 ਕੌਣ ਪਰਮੇਸ਼ੁਰ ਦੇ ਆਪਣੇ ਲੋਕਾਂ ਨੂੰ ਅਪਰਾਧੀ ਹੋਣ ਦਾ ਨਿਆਂ ਕਰ ਸੱਕਦਾ ਹੈ? ਹੋਰ ਕੋਈ ਨਹੀਂ ਮਸੀਹ ਯਿਸੂ ਸਾਡੇ ਲਈ ਮਰਿਆ। ਸਿਰਫ਼ ਇਹੀ ਨਹੀਂ ਉਹ ਮੁਰਦਿਆਂ ਵਿੱਚੋਂ ਵੀ ਜਿਵਾਲਿਆ ਗਿਆ ਸੀ। ਹੁਣ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ਅਤੇ ਸਾਡੇ ਲਈ ਬੇਨਤੀ ਕਰ ਰਿਹਾ ਹੈ।"
34 Quem os condenará? Cristo Jesus, que morreu, ou melhor, que ressuscitou, que está à mão direita de Deus, é quem intercede por nós!
35 ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸੱਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸੱਕਦੇ ਹਨ? ਨਹੀਂ। ਕੀ ਮੁਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵੱਖ ਕਰ ਸੱਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪੜੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸੱਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸੱਕਦੇ ਹਨ? ਨਹੀਂ।"
35 Quem nos separará do amor de Cristo? A tribulação? A angústia? A perseguição? A fome? A nudez? O perigo? A espada?
36 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ; “ਤੇਰੇ ਵਾਸਤੇ ਅਸੀਂ ਹਮੇਸ਼ਾ ਮੌਤ ਦੇ ਖਤਰੇ ਥੱਲੇ ਹਾਂ। ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵੱਧ ਨਹੀਂ ਸਮਝਿਆ।”"
36 Realmente, está escrito: Por amor de ti somos entregues à morte o dia inteiro; somos tratados como gado destinado ao matadouro {Sl 43,23}.
37 ਪਰ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ।"
37 Mas, em todas essas coisas, somos mais que vencedores pela virtude daquele que nos amou.
38 ਹਾਂ, ਮੈਨੂੰ ਯਕੀਨ ਹੈ ਕਿ ਕੁਝ ਵੀ ਸਾਨੂੰ ਪਰਮੇਸ਼ੁਰ ਦੇ ਪਿਆਰ ਤੋਂ ਅਲੱਗ ਨਹੀਂ ਕਰ ਸੱਕਦਾ। ਨਾ ਹੀ ਮੌਤ ਨਾ ਜੀਵਨ, ਨਾ ਹੀ ਦੁੱਖ ਅਤੇ ਰਾਜ ਕਰਨ ਵਾਲੇ ਆਤਮਾ, ਨਾ ਵਰਤਮਾਨ ਗੱਲਾਂ ਨਾ ਹੋਣ ਵਾਲੀਆਂ ਗੱਲਾਂ ਅਤੇ ਨਾ ਹੀ ਤਾਕਤਾਂ, ਕੋਈ ਵੀ ਸਾਨੂੰ ਉਸਤੋਂ ਜੁਦਾ ਨਹੀਂ ਕਰ ਸੱਕਦਾ। ਨਾ ਉਚਾਈਆਂ, ਜਾਂ ਡੂੰਘਾਈਆਂ ਤੇ ਨਾ ਹੀ ਸ੍ਰਿਸ਼ਟੀ ਦੀ ਕੋਈ ਹੋਰ ਚੀਜ਼ ਪਰਮੇਸ਼ੁਰ ਦੇ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਹੈ, ਸਾਨੂੰ ਅਲੱਗ ਕਰ ਸੱਕਦੀ ਹੈ।"
38 Pois estou persuadido de que nem a morte, nem a vida, nem os anjos, nem os principados, nem o presente, nem o futuro, nem as potestades,
39 — ausente —
39 nem as alturas, nem os abismos, nem outra qualquer criatura nos poderá apartar do amor que Deus nos testemunha em Cristo Jesus, nosso Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Romanos 8, comparar traduções ou montar um estudo — tudo direto pelo WhatsApp.