Romanos 9
Punjabi Bible (GL_PUNJABI) vs NAA
NAA Nova Almeida Atualizada 2017
1 ਪਰਮੇਸ਼ੁਰ ਅਤੇ ਯਹੂਦੀ ਲੋਕ ਮੈਂ ਮਸੀਹ ਵਿੱਚ ਹਾਂ ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਝੂਠ ਨਹੀਂ ਬੋਲਦਾ। ਮੇਰੇ ਵਿੱਚਾਰਾਂ ਉੱਤੇ ਪਵਿੱਤਰ ਆਤਮਾ ਦਾ ਸ਼ਾਸਨ ਹੈ ਅਤੇ ਉਹ ਵਿੱਚਾਰ ਮੈਨੂੰ ਦੱਸਦੇ ਹਨ ਕਿ ਮੈਂ ਝੂਠ ਨਹੀਂ ਦੱਸ ਰਿਹਾ।"
1 Digo a verdade em Cristo, não minto, e a minha consciência confirma isso por meio do Espírito Santo:
2 ਮੇਰੇ ਦਿਲ ਵਿੱਚ ਯਹੂਦੀਆਂ ਵਾਸਤੇ ਉਦਾਸੀ ਅਤੇ ਨਿਰੰਤਰ ਦਰਦ ਹੈ।"
2 sinto grande tristeza e tenho incessante dor no coração.
3 ਉਹ ਮੇਰੇ ਭਰਾ ਅਤੇ ਭੈਣਾਂ ਹਨ। ਉਹ ਮੇਰੇ ਧਰਤੀ ਦੇ ਪਰਿਵਾਰ ਹਨ। ਕਾਸ਼ ਮੈਂ ਉਨ੍ਹਾਂ ਦੀ ਮਦਦ ਕਰ ਸੱਕਦਾ। ਮੈਂ ਇਹ ਵੀ ਚਾਹੁੰਦਾ ਹਾਂ ਕਿ ਮੈਂ ਵੀ ਸਰਾਪਿਆ ਹੁੰਦਾ ਅਤੇ ਮਸੀਹ ਤੋਂ ਕਟਿਆ ਹੁੰਦਾ, ਜੇਕਰ ਇਸ ਨਾਲ ਉਨ੍ਹਾਂ ਨੂੰ ਸਹਾਇਤਾ ਮਿਲਦੀ।"
3 Porque eu mesmo desejaria ser amaldiçoado, separado de Cristo, por amor de meus irmãos, meus compatriotas segundo a carne.
4 ਉਹ ਇਸਰਾਏਲੀ ਹਨ। ਉਹ ਲੋਕ ਪਰਮੇਸ਼ੁਰ ਦੀ ਚੁਣੀ ਹੋਈ ਔਲਾਦ ਹਨ। ਉਨ੍ਹਾਂ ਕੋਲ ਪਰਮੇਸ਼ੁਰ ਦੀ ਮਹਿਮਾ ਹੈ ਅਤੇ ਉਹ ਕਰਾਰ ਵੀ ਹਨ ਜਿਹੜੇ ਪਰਮੇਸ਼ੁਰ ਨੇ ਆਪਣੇ ਤੇ ਆਪਣੇ ਲੋਕਾਂ ਵਿੱਚਕਾਰ ਕੀਤੇ ਸਨ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਅਤੇ ਮੰਦਰ ਉਪਾਸਨਾ ਦਿੱਤੀ। ਅਤੇ ਪਰਮੇਸ਼ੁਰ ਨੇ ਆਪਣੇ ਕੌਲ ਉਨ੍ਹਾਂ ਯਹੂਦੀਆਂ ਨੂੰ ਦਿੱਤੇ।"
4 São israelitas. A eles pertence a adoção, assim como a glória, as alianças, a promulgação da Lei, o culto e as promessas.
5 ਉਹ ਲੋਕ ਸਾਡੇ ਪਿਉ-ਦਾਦਿਆਂ ਦੀ ਔਲਾਦ ਹਨ ਅਤੇ ਉਹ ਮਸੀਹ ਦਾ ਦੁਨਿਆਵੀ ਪਰਿਵਾਰ ਹਨ। ਹਮੇਸ਼ਾ ਲਈ ਪਰਮੇਸ਼ੁਰ ਦੀ ਉਸਤਤਿ ਹੋਵੇ ਜੋ ਸਭ ਤੋਂ ਉੱਤੇ ਹੈ। ਆਮੀਨ।"
5 Deles são os patriarcas, e também deles descende o Cristo, segundo a carne, o qual é sobre todos, Deus bendito para sempre. Amém!
6 ਹਾਂ, ਮੈਂ ਯਹੂਦੀਆਂ ਲਈ ਦੁੱਖ ਮਹਿਸੂਸ ਕਰਦਾ ਹਾਂ। ਮੇਰਾ ਇਹ ਮਤਲਬ ਨਹੀਂ ਕਿ ਪਰਮੇਸ਼ੁਰ ਨੇ ਉਨ੍ਹਾਂ ਨਾਲ ਕੀਤਾ ਉਹ ਵਚਨ ਪੂਰਾ ਨਹੀਂ ਕੀਤਾ। ਪਰ ਅਸਲ ਵਿੱਚ ਜਿਹੜੇ ਇਸਰਾਏਲ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ਹਨ।"
6 E não pensemos que a palavra de Deus falhou. Porque nem todos os de Israel são, de fato, israelitas,
7 ਅਤੇ ਨਾ ਹੀ ਅਬਰਾਹਾਮ ਦੀ ਸਾਰੀ ਉਲਾਦ ਪਰਮੇਸ਼ੁਰ ਦੇ ਸੱਚੇ ਬੱਚੇ ਹਨ। ਇਹੀ ਸੀ ਜੋ ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ: “ਸਿਰਫ਼ ਇਸਹਾਕ ਹੀ ਤੇਰਾ ਪੁੱਤਰ ਨੇਮਕ ਹੋਵੇਗਾ।”"
7 nem por serem descendentes de Abraão são todos filhos. Pelo contrário: “Por meio de Isaque será chamada a sua descendência.”
8 ਇਸਦਾ ਮਤਲਬ ਇਹ ਹੈ ਕਿ ਅਬਰਾਹਾਮ ਦੀਆਂ ਸਾਰੀਆਂ ਉਲਾਦਾਂ ਪਰੇਸ਼ੁਰ ਦੇ ਸੱਚੇ ਬੱਚੇ ਨਹੀਂ ਹਨ। ਅਬਰਾਹਾਮ ਦੇ ਸੱਚੇ ਬੱਚੇ ਉਹ ਹਨ ਜਿਹੜੇ ਪਰੇਮਸ਼ੁਰ ਦੇ ਵਾਦੇ ਦੇ ਨਤੀਜੇ ਤੋਂ ਪੈਦਾ ਹੋਏ ਹਨ, ਜਿਹੜਾ ਪਰੇਮਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।"
8 Isto é, não são os filhos da carne que são filhos de Deus, mas os filhos da promessa é que são contados como descendência.
9 ਪਰਮੇਸ਼ੁਰ ਦਾ ਅਬਰਾਹਾਮ ਨੂੰ ਵਚਨ ਇਸ ਤਰ੍ਹਾਂ ਸੀ: “ਮੈਂ ਸਹੀ ਸਮੇਂ ਤੇ ਵਾਪਸ ਆਵਾਂਗਾ, ਅਤੇ ਸਾਰਾਹ ਕੋਲ ਇੱਕ ਪੁੱਤਰ ਹੋਵੇਗਾ।”"
9 Porque a palavra da promessa é esta: “Por esse tempo voltarei, e Sara terá um filho.”
10 ਸਿਰਫ਼ ਇਹੀ ਨਹੀਂ। ਰਿੱਬਕਾਹ ਵੀ ਗਰਭਵਤੀ ਹੋ ਗਈ ਅਤੇ ਉਸ ਨੇ ਪੁੱਤਰਾਂ ਨੂੰ ਜਨਮ ਦਿੱਤਾ। ਉਨ੍ਹਾਂ ਪੁੱਤਰਾਂ ਦਾ ਵੀ ਉਹੀ ਪਿਤਾ ਸੀ। ਉਹ ਸਾਡਾ ਵਡੇਰਾ ਇਸਹਾਕ ਹੈ।"
10 E isto não aconteceu somente com ela, mas também com Rebeca, ao conceber de um só, de Isaque, nosso pai.
11 ਪਰ ਦੋ ਬੱਚਿਆਂ ਦੇ ਜਨਮ ਲੈਣ ਤੋਂ ਪਹਿਲਾਂ ਪਰਮੇਸ਼ੁਰ ਨੇ ਰਿੱਬਕਾਹ ਨੂੰ ਕਿਹਾ, “ਵੱਡਾ ਪੁੱਤਰ ਛੋਟੇ ਦੀ ਸੇਵਾ ਕਰੇਗਾ।” ਇਹ ਬੱਚਿਆਂ ਦੇ ਸੰਸਾਰ ਵਿੱਚ ਭਲਾ ਜਾਂ ਬੁਰਾ ਕਰਨ ਤੋਂ ਪਹਿਲਾਂ ਹੀ ਉਸ ਨੇ ਆਖ ਦਿੱਤਾ ਸੀ ਕਿਉਂ ਜੋ ਪਰਮੇਸ਼ੁਰ ਨੇ ਬਾਲਕ ਖੁਦ ਆਪਣੀ ਵਿਉਂਤ ਮੁਤਾਬਕ ਚੁਣਿਆ ਸੀ। ਸੋ ਉਹ ਚੁਣਿਆ ਗਿਆ ਕਿਉਂਕਿ ਪਰਮੇਸ਼ੁਰ ਉਸ ਨੂੰ ਹੀ ਬੁਲਾਉਣਾ ਚਾਹੁੰਦਾ ਸੀ ਅਤੇ ਇਸ ਲਈ ਨਹੀਂ ਕਿ ਉਨ੍ਹਾਂ ਬਾਲਕਾਂ ਨੇ ਕੁਝ ਕੀਤਾ ਸੀ।"
11 E os gêmeos ainda não eram nascidos, nem tinham feito o bem ou o mal — para que o propósito de Deus, quanto à eleição, prevalecesse, não por obras, mas por aquele que chama —,
12 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਯਾਕੂਬ ਨਾਲ ਪਿਆਰ ਅਤੇ ਏਸਾਉ ਨਾਲ ਈਰਖਾ ਕੀਤੀ।”"
12 quando foi dito a Rebeca: “O mais velho será servo do mais moço.”
13 ਇਸ ਲਈ ਇਸ ਬਾਰੇ ਤਾਂ ਕੀ ਕਹਿਣਾ ਹੈ ਕੀ ਪਰਮੇਸ਼ੁਰ ਦਾ ਇਨਸਾਫ਼ ਬਰਾਬਰ ਨਹੀਂ ਸੀ? ਅਸੀਂ ਇੰਝ ਨਹੀਂ ਆਖ ਸੱਕਦੇ।"
13 Como está escrito: “Amei Jacó, porém desprezei Esaú.”
14 ਪਰਮੇਸ਼ੁਰ ਨੇ ਮੂਸਾ ਨੂੰ ਕਿਹਾ, “ਮੈਂ ਉਸੇ ਬੰਦੇ ਨੂੰ ਮਿਹਰ ਦਿਖਾਵਾਂਗਾ ਜਿਸ ਨੂੰ ਮੈਂ ਮਿਹਰ ਵਿਖਾਉਣੀ ਚਾਹੁੰਦਾ ਹਾਂ। ਮੈਂ ਉਸੇ ਵਿਅਕਤੀ ਤੇ ਤਰਸ ਵਿਖਾਵਾਂਗਾ ਜਿਸ ਤੇ ਮੈਂ ਤਰਸ ਵਿਖਾਉਣਾ ਚਾਹੁੰਦਾ ਹਾਂ। ”"
14 Que diremos, então? Que Deus é injusto? De modo nenhum!
15 ਇਸ ਲਈ ਪਰਮੇਸ਼ੁਰ ਦੀ ਚੋਣ ਉਸ ਤੇ ਨਿਰਭਰ ਨਹੀਂ ਕਰਦੀ, ਜੋ ਲੋਕਾਂ ਨੂੰ ਚਾਹੀਦਾ ਹੈ ਜਾਂ ਜੋ ਉਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪਰਮੇਸ਼ੁਰ ਹੀ ਹੈ ਜੋ ਚੁਣਦਾ ਹੈ ਕਿ ਉਹ ਕਿਸ ਉੱਤੇ ਮਿਹਰ ਵਿਖਾਵੇਗਾ।"
15 Pois ele diz a Moisés: “Terei misericórdia de quem eu tiver misericórdia e terei compaixão de quem eu tiver compaixão.”
16 ਪੋਥੀਆਂ ਵਿੱਚ, ਪਰਮੇਸ਼ੁਰ ਫ਼ਿਰਊਨ ਨੂੰ ਆਖਦਾ ਹੈ, “ਮੈਂ ਤੈਨੂੰ ਬਾਦਸ਼ਾਹ ਬਣਾਇਆ ਤਾਂ ਜੋ ਤੇਰੇ ਰਾਹੀਂ ਮੈਂ ਆਪਣੀ ਸ਼ਕਤੀ ਦਰਸ਼ਾ ਸੱਕਾਂ ਅਤੇ ਸਾਰੀ ਦੁਨੀਆਂ ਵਿੱਚ ਮੇਰਾ ਨਾਂ ਉਜਾਗਰ ਹੋਵੇ।”"
16 Assim, pois, isto não depende de quem quer ou de quem corre, mas de Deus, que tem misericórdia.
17 ਇਸ ਲਈ ਪਰਮੇਸ਼ੁਰ ਉਸ ਮਨੁੱਖ ਤੇ ਮਿਹਰ ਵਿਖਾਉਂਦਾ ਹੈ ਜਿਸਤੇ ਉਹ ਮਿਹਰ ਵਿਖਾਉਣੀ ਚਾਹੁੰਦਾ ਹੈ। ਅਤੇ ਉਹ ਉਨ੍ਹਾਂ ਲੋਕਾਂ ਨੂੰ ਕਠੋਰ ਬਨਾਉਂਦਾ ਹੈ ਜਿਨ੍ਹਾਂ ਨੂੰ ਉਹ ਕਠੋਰ ਬਨਾਉਣਾ ਚਾਹੁੰਦਾ ਹੈ।"
17 Porque a Escritura diz a Faraó: “Foi para isto mesmo que eu o levantei, para mostrar em você o meu poder e para que o meu nome seja anunciado em toda a terra.”
18 ਫ਼ਿਰ ਤੁਹਾਡੇ ਵਿੱਚੋਂ ਕੋਈ ਮੈਨੂੰ ਪੁੱਛੇਗਾ: “ਜੇਕਰ ਜੋ ਕੁਝ ਵੀ ਅਸੀਂ ਕਰਦੇ ਹਾਂ ਪਰਮੇਸ਼ੁਰ ਹੀ ਹੈ ਜੋ ਉਸ ਨੂੰ ਨਿਯੰਤ੍ਰਿਤ ਕਰਦਾ ਹੈ, ਤਾਂ ਪਰਮੇਸ਼ੁਰ ਸਾਨੂੰ ਸਾਡੇ ਪਾਪਾਂ ਲਈ ਕਸੂਰਵਾਰ ਕਿਉਂ ਠਹਿਰਾਉਂਦਾ ਹੈ?”"
18 Logo, Deus tem misericórdia de quem quer e também endurece a quem ele quer.
19 ਉਹ ਨਾ ਪੁੱਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁੱਛ ਸੱਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”"
19 Mas você vai me dizer: “Por que Deus ainda se queixa? Pois quem pode resistir à sua vontade?”
20 ਇੱਕ ਘੁਮਿਆਰ ਜਿਹੜਾ ਗਮਲੇ ਬਨਾਉਂਦਾ ਹੈ ਉਸੇ ਮਿੱਟੀ ਨਾਲ ਭਿੰਨ ਪ੍ਰਕਾਰ ਦੇ ਗਮਲੇ ਭਿੰਨ-ਭਿੰਨ ਉਦੇਸ਼ਾਂ ਲਈ ਆਪਣੀ ਇੱਛਾ ਅਨੁਸਾਰ ਬਣਾਉਂਦਾ ਹੈ। ਉਹ ਕੁਝ ਖਾਸ ਇਸਤੇਮਾਲ ਲਈ ਅਤੇ ਕੁਝ ਆਮ ਇਸਤੇਮਾਲ ਲਈ ਬਣਾ ਸੱਕਦਾ ਹੈ।"
20 Mas quem é você, caro amigo, para discutir com Deus? Será que o objeto pode perguntar a quem o fez: “Por que você me fez assim?”
21 ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸੱਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ।"
21 Será que o oleiro não tem direito sobre a massa, para do mesmo barro fazer um vaso para honra e outro para desonra?
22 ਪਰਮੇਸ਼ੁਰ ਨੇ ਧੀਰਜ ਨਾਲ ਉਨ੍ਹਾਂ ਨੂੰ ਸਹਾਰਿਆ ਤਾਂ ਜੋ ਉਹ ਆਪਣੀ ਅਮੀਰ ਮਹਿਮਾ ਤੋਂ ਲੋਕਾਂ ਨੂੰ ਵਾਕਫ਼ ਕਰਾ ਸੱਕੇ। ਉਹ ਇਹ ਮਹਿਮਾ ਉਨ੍ਹਾਂ ਲੋਕਾਂ ਨੂੰ ਦੇਣਾ ਚਾਹੁੰਦਾ ਸੀ ਜਿਹੜੇ ਉਸਦੀ ਮਿਹਰ ਪ੍ਰਾਪਤ ਕਰਦੇ ਹਨ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਆਪਣੀ ਮਹਿਮਾ ਦੇਣ ਲਈ ਤਿਆਰ ਕੀਤਾ ਸੀ।"
22 Que diremos, se Deus, querendo mostrar a sua ira e dar a conhecer o seu poder, suportou com muita paciência os vasos de ira, preparados para a destruição,
23 ਅਸੀਂ ਪਰਮੇਸ਼ੁਰ ਦੁਆਰਾ ਸੱਦੇ ਗਏ ਲੋਕ ਹਾਂ। ਪਰਮੇਸ਼ੁਰ ਨੇ ਸਾਨੂੰ ਯਹੂਦੀਆਂ ਅਤੇ ਹੋਰਾਂ ਕੌਮਾਂ ਵਿੱਚ ਬੁਲਾਇਆ।"
23 a fim de que também desse a conhecer as riquezas da sua glória nos vasos de misericórdia, que de antemão preparou para glória?
24 ਜਿਵੇਂ ਕਿ ਹੋਸ਼ੇਆ ਦੀ ਪੋਥੀ ਵਿੱਚ ਲਿਖਿਆ ਹੈ: “ਜਿਹੜੇ ਲੋਕ ਮੇਰੇ ਨਹੀਂ ਹਨ, ਮੈਂ ਆਖਾਂਗਾ ਉਹ ਮੇਰੇ ਲੋਕ ਹਨ। ਅਤੇ ਜਿਨ੍ਹਾਂ ਲੋਕਾਂ ਨੂੰ ਮੈਂ ਪ੍ਰੇਮ ਨਹੀਂ ਕੀਤਾ ਮੈਂ ਆਖਾਂਗਾ ਕਿ ਉਹ ਉਹੀ ਲੋਕ ਹਨ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।”"
24 Estes vasos somos nós, a quem também chamou, não só dentre os judeus, mas também dentre os gentios,
25 “ਅਤੇ ਉਸੇ ਜਗ਼੍ਹਾ ਉਸ ਪਰਮੇਸ਼ੁਰ ਨੇ ਆਖਿਆ ਹੈ ‘ਤੁਸੀਂ ਮੇਰੇ ਲੋਕ ਨਹੀਂ ਹੋ’ ਉਸੇ ਥਾਵੇਂ, ਉਹ ਜਿਉਂਦੇ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।”"
25 como também diz em Oseias: “Chamarei de ‘meu povo’ ao que não era meu povo; e de ‘amada’ à que não era amada.
26 ਅਤੇ ਯਸਾਯਾਹ ਇਸਰਾਏਲ ਵਿੱਖੇ ਪੁਕਾਰਦਾ ਹੈ: “ਕਿ ਇਸਰਾਏਲ ਦੇ ਲੋਕ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਬਰਾਬਰ ਹੋਣ, ਪਰ ਉਸ ਦੇ ਕੁਝ ਲੋਕ ਹੀ ਬਚਾਏ ਜਾਣਗੇ।"
26 E no lugar em que lhes foi dito: ‘Vocês não são o meu povo’, ali mesmo serão chamados ‘filhos do Deus vivo’.”
27 ਹਾਂ, ਕਿਉਂਕਿ ਪ੍ਰਭੂ ਧਰਤੀ ਦੇ ਲੋਕਾਂ ਦਾ ਛੇਤੀ ਅਤੇ ਪੂਰੀ ਤਰ੍ਹਾਂ ਨਿਆਂ ਕਰੇਗਾ।”"
27 Mas Isaías clama a respeito de Israel: “Ainda que o número dos filhos de Israel seja como a areia do mar, o remanescente é que será salvo.
28 ਜਿਵੇਂ ਯਸਾਯਾਹ ਨੇ ਅੱਗੇ ਵੀ ਕਿਹਾ ਹੈ: “ਸਭ ਤੋਂ ਸ਼ਕਤੀਸ਼ਾਲੀ ਪ੍ਰਭੂ ਨੇ ਆਪਣੇ ਕੁਝ ਲੋਕਾਂ ਨੂੰ ਸਾਡੇ ਲਈ ਬਚਾਇਆ। ਜੇਕਰ ਉਸ ਨੇ ਅਜਿਹਾ ਨਾ ਕੀਤਾ ਹੁੰਦਾ, ਤਾਂ ਅਸੀਂ ਵੀ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।”"
28 Porque o Senhor cumprirá a sua palavra sobre a terra, de forma plena e em breve.”
29 ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹੜੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ।"
29 Como Isaías já disse: “Se o Senhor dos Exércitos não nos tivesse deixado descendência, nós nos teríamos tornado como Sodoma e semelhantes a Gomorra.”
30 ਅਤੇ ਇਸਰਾਏਲ ਦੇ ਲੋਕਾਂ ਨੇ ਆਪਣੇ ਆਪ ਨੂੰ ਧਰਮੀ ਬਨਾਉਣ ਲਈ ਸ਼ਰ੍ਹਾ ਨੂੰ ਕਬੂਲਿਆ, ਪਰ ਉਹ ਇਵੇਂ ਕਰਨ ਵਿੱਚ ਨਾਕਾਮਯਾਬ ਰਹੇ।"
30 Que diremos, então? Que os gentios, que não buscavam a justificação, vieram a alcançá-la, a saber, a justificação que decorre da fé,
31 ਕਿਉਂ? ਕਿਉਂਕਿ ਉਹ ਆਪਣੇ ਕੰਮਾਂ ਰਾਹੀਂ ਧਰਮੀ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਾ ਕਿ ਨਿਹਚਾ ਰਾਹੀਂ। ਉਹ ਉਨ੍ਹਾਂ ਪੱਥਰਾਂ ਤੇ ਅੜਕੇ ਜਿਹੜੇ ਲੋਕਾਂ ਨੂੰ ਠੋਕਰ ਖੁਆਉਂਦੇ ਹਨ।"
31 e que Israel, que buscava a lei de justiça, não chegou a atingir essa lei.
32 ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ; “ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ ਜਿਹੜਾ ਲੋਕਾਂ ਨੂੰ ਠੋਕਰ ਖੁਆਵੇਗਾ। ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈ ਪਰ ਉਹ ਮਨੁੱਖ ਜਿਹੜਾ ਕਿ ਉਸ ਚੱਟਾਨ ਤੇ ਨਿਹਚਾ ਰੱਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।”"
32 Por quê? Porque não a buscou pela fé, mas como que por obras. Tropeçaram na pedra de tropeço,
33 — ausente —
33 como está escrito: “Eis que ponho em Sião uma pedra de tropeço e rocha de ofensa, e aquele que nela crê não será envergonhado.”
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Romanos 9, comparar traduções ou montar um estudo — tudo direto pelo WhatsApp.