Rute 3
Punjabi Bible (GL_PUNJABI) vs ARA
ARA Almeida Revista e Atualizada 1993
1 ਖਲਵਾੜਾ ਫ਼ੇਰ ਰੂਥ ਦੀ ਸੱਸ ਨਾਓਮੀ ਨੇ ਉਸ ਨੂੰ ਆਖਿਆ, “ਮੇਰੀਏ ਧੀਏ, ਮੈਨੂੰ ਤੇਰੇ ਲਈ ਇੱਕ ਚੰਗਾ ਪਤੀ ਲੱਭਣ ਦੇ ਜੋ ਤੇਰੇ ਲਈ ਪ੍ਰਬੰਧ ਕਰੇਗਾ, ਤਾਂ ਜੋ ਤੈਨੂੰ ਸ਼ਾਂਤੀ ਅਤੇ ਅਰਾਮ ਮਿਲ ਸੱਕੇ।"
1 Disse-lhe Noemi, sua sogra: Minha filha, não hei de eu buscar-te um lar, para que sejas feliz?
2 ਹੋ ਸੱਕਦਾ ਬੋਅਜ਼ ਹੀ ਢੁਕਵਾਂ ਆਦਮੀ ਹੋਵੇ। ਬੋਅਜ਼ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਤੂੰ ਉਸ ਦੀਆਂ ਕਾਮੀਆਂ ਨਾਲ ਕੰਮ ਕੀਤਾ ਹੈ। ਅੱਜ, ਉਹ ਆਪਣੇ ਖਲਵਾੜੇ ਵਿੱਚ ਜੌਂ ਨੂੰ ਫ਼ਟਕ ਰਿਹਾ ਹੋਵੇਗਾ।"
2 Ora, pois, não é Boaz, na companhia de cujas servas estiveste, um dos nossos parentes? Eis que esta noite alimpará a cevada na eira.
3 ਜਾ ਅਤੇ ਨਹਾ ਕੇ ਅਤਰ ਛਿੜਕ ਲੈ ਚੰਗੇ ਕੱਪੜੇ ਪਾ ਅਤੇ ਖਲਵਾੜੇ ਵੱਲ ਚਲੀ ਜਾ, ਪਰ ਤੂੰ ਓਨੀ ਦੇਰ ਬੋਅਜ਼ ਨੂੰ ਨਜ਼ਰ ਨਾ ਆਵੀਂ ਜਦੋਂ ਤੱਕ ਉਹ ਰਾਤ ਦਾ ਖਾਣਾ ਖਤਮ ਨਾ ਕਰ ਲਵੇ।"
3 Banha-te, e unge-te, e põe os teus melhores vestidos, e desce à eira; porém não te dês a conhecer ao homem, até que tenha acabado de comer e beber.
4 ਖਾਣ ਤੋਂ ਬਾਦ ਉਹ ਅਰਾਮ ਕਰਨ ਲਈ ਲੇਟ ਜਾਵੇਗਾ ਉੱਥੇ ਜਾਵੀਂ ਅਤੇ ਉਸ ਦਿਆਂ ਪੈਰਾਂ ਤੋਂ ਵਸਤਰ ਹਟਾ ਦੇਵੀਂ। ਫ਼ਿਰ ਬੋਅਜ਼ ਨਾਲ ਲੇਟ ਜਾਵੀਂ। ਫ਼ੇਰ ਉਹ ਤੈਨੂੰ ਦੱਸੇਗਾ ਕਿ ਕੀ ਕਰਨਾ ਹੈ।”"
4 Quando ele repousar, notarás o lugar em que se deita; então, chegarás, e lhe descobrirás os pés, e te deitarás; ele te dirá o que deves fazer.
5 ਰੂਥ ਨੇ ਜਵਾਬ ਦਿੱਤਾ, “ਜੋ ਤੁਸੀਂ ਆਖਿਆ ਹੈ ਮੈਂ ਉਵੇਂ ਹੀ ਕਰਾਂਗੀ।”"
5 Respondeu-lhe Rute: Tudo quanto me disseres farei.
6 ਇਸ ਲਈ ਰੂਥ ਖਲਵਾੜੇ ਵੱਲ ਗਈ। ਰੂਥ ਨੇ ਉਹ ਸਭ ਕੁਝ ਕੀਤਾ ਜੋ ਉਸਦੀ ਸੱਸ ਨੇ ਕਰਨ ਲਈ ਆਖਿਆ ਸੀ।"
6 Então, foi para a eira e fez conforme tudo quanto sua sogra lhe havia ordenado.
7 ਖਾਣ-ਪੀਣ ਤੋਂ ਬਾਦ ਬੋਅਜ਼ ਬਹੁਤ ਸੰਤੁਸ਼ਟ ਹੋ ਗਿਆ। ਬੋਅਜ਼ ਅਨਾਜ ਦੇ ਢੇਰ ਨੇੜੇ ਲੇਟ ਗਿਆ। ਫ਼ੇਰ ਰੂਥ ਬਹੁਤ ਚੁੱਪ-ਚਾਪ ਉਸ ਦੇ ਕੋਲ ਗਈ ਅਤੇ ਉਸ ਦੇ ਪੈਰਾਂ ਤੋਂ ਵਸਤਰ ਹਟਾ ਦਿੱਤਾ। ਰੂਥ ਉਸ ਦੇ ਪੈਰਾਂ ਕੋਲ ਲੇਟ ਗਈ।"
7 Havendo, pois, Boaz comido e bebido e estando já de coração um tanto alegre, veio deitar-se ao pé de um monte de cereais; então, chegou ela de mansinho, e lhe descobriu os pés, e se deitou.
8 ਅੱਧੀ ਰਾਤ ਵੇਲੇ ਬੋਅਜ਼ ਨੇ ਪਾਸਾ ਪਰਤਿਆ ਆਪਣੀ ਨੀਂਦ ਵਿੱਚ ਅਤੇ ਉੱਠ ਖੜ੍ਹਾ ਹੋਇਆ। ਉਹ ਬਹੁਤ ਹੈਰਾਨ ਹੋ ਗਿਆ। ਉਸ ਦੇ ਪੈਰਾਂ ਨੇੜੇ ਇੱਕ ਔਰਤ ਲੇਟੀ ਹੋਈ ਸੀ।"
8 Sucedeu que, pela meia-noite, assustando-se o homem, sentou-se; e eis que uma mulher estava deitada a seus pés.
9 ਬੋਅਜ਼ ਨੇ ਆਖਿਆ, “ਤੂੰ ਕੌਣ ਹੈ?” ਉਸ ਨੇ ਆਖਿਆ, “ਮੈਂ ਤੁਹਾਡੀ ਨੌਕਰਾਨੀ ਰੂਥ ਹਾਂ ਮੇਰੇ ਉੱਪਰ ਆਪਣੀ ਚਾਦਰ ਪਾ ਦਿਉ ਤੁਸੀਂ ਮੇਰੇ ਰਾਖੇ ਹੋ।”"
9 Disse ele: Quem és tu? Ela respondeu: Sou Rute, tua serva; estende a tua capa sobre a tua serva, porque tu és resgatador.
10 ਤਾਂ ਬੋਅਜ਼ ਨੇ ਆਖਿਆ, “ਮੁਟਿਆਰੇ ਯਹੋਵਾਹ ਤੇਰਾ ਭਲਾ ਕਰੇ। ਤੂੰ ਮੇਰੇ ਉੱਤੇ ਮਿਹਰਬਾਨ ਰਹੀਂ ਹੈ ਮੇਰੇ ਲਈ ਤੇਰੀ ਮਿਹਰਬਾਨੀ ਉਸ ਮਿਹਰਬਾਨੀ ਨਾਲੋਂ ਵਡੇਰੀ ਹੈ ਜਿਹੜੀ ਤੂੰ ਸ਼ੁਰੂ ਵਿੱਚ ਨਾਓਮੀ ਉੱਤੇ ਕੀਤੀ ਸੀ। ਤੂੰ ਸ਼ਾਦੀ ਲਈ ਕਿਸੇ ਅਮੀਰ ਜਾਂ ਗਰੀਬ ਜਵਾਨ ਆਦਮੀ ਨੂੰ ਵੀ ਚੁਣ ਸੱਕਦੀ ਸੀ ਪਰ ਤੂੰ ਅਜਿਹਾ ਨਹੀਂ ਕੀਤਾ।"
10 Disse ele: Bendita sejas tu do Senhor , minha filha; melhor fizeste a tua última benevolência que a primeira, pois não foste após jovens, quer pobres, quer ricos.
11 ਹੁਣ, ਮੁਟਿਆਰੇ ਭੈਭੀਤ ਨਾ ਹੋ ਜੋ ਤੂੰ ਆਖੇਗੀ ਮੈਂ ਉਹੀ ਕਰਾਂਗਾ। ਸਾਡੇ ਕਸਬੇ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਬਹੁਤ ਚੰਗੀ ਔਰਤ ਹੈ।"
11 Agora, pois, minha filha, não tenhas receio; tudo quanto disseste eu te farei, pois toda a cidade do meu povo sabe que és mulher virtuosa.
12 ਅਤੇ ਇਹ ਸੱਚ ਹੈ ਕਿ ਮੈਂ ਨਜ਼ਦੀਕੀ ਰਿਸ਼ਤੇਦਾਰ ਹਾਂ। ਪਰ ਇੱਥੇ ਇੱਕ ਆਦਮੀ ਹੈ ਜਿਹੜਾ ਮੇਰੇ ਨਾਲੋਂ ਵੱਧੇਰੇ ਤੇਰਾ ਨਜ਼ਦੀਕੀ ਰਿਸ਼ਤੇਦਾਰ ਹੈ।"
12 Ora, é muito verdade que eu sou resgatador; mas ainda outro resgatador há mais chegado do que eu.
13 ਰਾਤ ਇੱਥੇ ਰੁਕ ਜਾ ਸਵੇਰੇ ਅਸੀਂ ਦੇਖਾਂਗੇ ਕਿ ਕੀ ਉਹ ਤੇਰੀ ਮਦਦ ਕਰੇਗਾ। ਜੇ ਉਹ ਤੇਰੀ ਮਦਦ ਕਰਨ ਦਾ ਫ਼ੈਸਲਾ ਕਰਦਾ ਹੈ ਤਾਂ ਬਹੁਤ ਚੰਗੀ ਗੱਲ ਹੈ। ਜੇ ਉਹ ਮਦਦ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਮੈਂ ਯਹੋਵਾਹ ਨੂੰ ਹਾਜਰ-ਨਾਜਰ ਸਮਝਕੇ ਇਕਰਾਰ ਕਰਦਾ ਹਾਂ ਕਿ ਮੈਂ ਤੇਰੇ ਨਾਲ ਸ਼ਾਦੀ ਕਰ ਲਵਾਂਗਾ ਅਤੇ ਤੇਰੇ ਲਈ ਅਲੀਮਲਕ ਦੀ ਧਰਤੀ ਵਾਪਸ ਖਰੀਦ ਦੇਵਾਂਗਾ। ਇਸ ਲਈ ਸਵੇਰ ਹੋਣ ਤੱਕ ਇੱਥੇ ਲੇਟੀ ਰਹਿ।”"
13 Fica-te aqui esta noite, e será que, pela manhã, se ele te quiser resgatar, bem está, que te resgate; porém, se não lhe apraz resgatar-te, eu o farei, tão certo como vive o Senhor ; deita-te aqui até à manhã.
14 ਇਸ ਲਈ ਰੂਥ ਬੋਅਜ਼ ਦੇ ਪੈਰਾਂ ਨੇੜੇ ਸਵੇਰ ਤੱਕ ਲੇਟੀ ਰਹੀ। ਹਾਲੇ ਹਨੇਰਾ ਹੀ ਸੀ ਜਦੋਂ ਉਹ ਉੱਠ ਖਲੋਤੀ। ਇਸਤੋਂ ਪਹਿਲਾਂ ਕਿ ਇੰਨਾ ਚਾਨਣ ਹੋ ਜਾਵੇ ਕਿ ਲੋਕ ਇੱਕ ਦੂਜੇ ਨੂੰ ਪਛਾਣ ਲੈਣ। ਬੋਅਜ਼ ਨੇ ਉਸ ਨੂੰ ਆਖਿਆ, “ਅਸੀਂ ਇਸ ਗੱਲ ਨੂੰ ਗੁਪਤ ਰੱਖਾਂਗੇ ਕਿ ਤੂੰ ਪਿੱਛਲੀ ਰਾਤ ਮੇਰੇ ਕੋਲ ਆਈ ਸੀ।”"
14 Ficou-se, pois, deitada a seus pés até pela manhã e levantou-se antes que pudessem conhecer um ao outro; porque ele disse: Não se saiba que veio mulher à eira.
15 ਫ਼ੇਰ ਬੋਅਜ਼ ਨੇ ਆਖਿਆ, “ਆਪਣਾ ਸ਼ੌਲ ਲਿਆ ਅਤੇ ਇਸ ਨੂੰ ਖੋਲ੍ਹ।” ਇਸ ਲਈ ਰੂਥ ਨੇ ਆਪਣੇ ਸ਼ੌਲ ਨੂੰ ਖੋਲ੍ਹਿਆ ਅਤੇ ਬੋਅਜ਼ ਨੇ ਜੌਆਂ ਦੇ ਛੇ ਤੋਂਲ ਲਈ ਅਤੇ ਉਸਦੀ ਸੱਸ ਨਾਓਮੀ ਨੂੰ ਸੁਗਾਤ ਵਜੋਂ ਦੇ ਦਿੱਤੇ। ਫ਼ੇਰ ਉਸ ਨੇ ਇਸ ਨੂੰ ਰੂਥ ਦੇ ਸ਼ੌਲ ਵਿੱਚ ਲਪੇਟ ਕੇ ਅਤੇ ਉਸ ਦੇ ਸਿਰ ਉੱਤੇ ਰੱਖ ਦਿੱਤਾ ਫ਼ੇਰ ਉਹ ਸ਼ਹਿਰ ਨੂੰ ਵਪਸ ਚੱਲਾ ਗਿਆ।"
15 Disse mais: Dá-me o manto que tens sobre ti e segura-o. Ela o segurou, ele o encheu com seis medidas de cevada e lho pôs às costas; então, entrou ela na cidade.
16 ਰੂਥ ਆਪਣੀ ਸੱਸ ਨਾਓਮੀ ਦੇ ਘਰ ਚਲੀ ਗਈ। ਨਾਓਮੀ ਦਰਵਾਜ਼ੇ ਵੱਲ ਗਈ ਅਤੇ ਪੁੱਛਿਆ, “ਕੌਣ ਹੈ?” ਰੂਥ ਘਰ ਚਲੀ ਗਈ। ਨਾਓਮੀ ਨੂੰ ਉਹ ਸਾਰੀ ਗੱਲ ਦੱਸੱਦਿਆਂ ਹੋਇਆ ਜਿਹੜੀ ਬੋਅਜ਼ ਨੇ ਉਸ ਨਾਲ ਕੀਤੀ ਸੀ।"
16 Em chegando à casa de sua sogra, esta lhe disse: Como se te passaram as coisas, filha minha? Ela lhe contou tudo quanto aquele homem lhe fizera.
17 ਉਸ ਨੇ ਆਖਿਆ, “ਬੋਅਜ਼ ਨੇ ਮੈਨੂੰ ਇਹ ਜੌਂ ਤੁਹਾਡੇ ਲਈ ਸੁਗਾਤ ਵਜੋਂ ਦਿੱਤੇ ਹਨ ਬੋਅਜ਼ ਨੇ ਆਖਿਆ ਸੀ ਕਿ ਮੈਂ ਤੁਹਾਡੇ ਲਈ ਸੁਗਾਤ ਲਈ ਬਿਨਾ ਘਰ ਨਾ ਜਾਵਾਂ।”"
17 E disse ainda: Estas seis medidas de cevada, ele mas deu e me disse: Não voltes para a tua sogra sem nada.
18 ਨਾਓਮੀ ਨੇ ਆਖਿਆ, “ਧੀਏ ਓਨੀ ਦੇਰ ਤੱਕ ਹੌਂਸਲਾ ਰੱਖ ਜਿੰਨੀ ਦੇਰ ਤੱਕ ਅਸੀਂ ਕੁਝ ਵਾਪਰਨ ਬਾਰੇ ਨਹੀਂ ਸੁਣਦੇ ਬੋਅਜ਼ ਨੂੰ ਓਨੀ ਦੇਰ ਤੱਕ ਚੈਨ ਨਹੀਂ ਆਵੇਗਾ ਜਦੋਂ ਤੱਕ ਕਿ ਉਹ ਗੱਲ ਨਹੀਂ ਕਰ ਲੈਂਦਾ ਜਿਹੜੀ ਉਸ ਨੂੰ ਕਰਨੀ ਚਾਹੀਦੀ ਹੈ। ਅਸੀਂ ਦਿਨ ਮੁੱਕਣ ਤੋਂ ਪਹਿਲਾਂ ਹੀ ਜਾਣ ਲਵਾਂਗੇ ਕਿ ਕੀ ਵਾਪਰੇਗਾ।”"
18 Então, lhe disse Noemi: Espera, minha filha, até que saibas em que darão as coisas, porque aquele homem não descansará, enquanto não se resolver este caso ainda hoje.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Rute 3, comparar traduções ou montar um estudo — tudo direto pelo WhatsApp.