Salmos 102

Punjabi Bible (GL_PUNJABI) vs NVI

Sair da comparação
NVI Nova Versão Internacional
1 ਇੱਕ ਦੁੱਖੀ ਬੰਦੇ ਦੀ ਉਸ ਵੇਲੇ ਦੀ ਪ੍ਰਾਰਥਨਾ, ਜਦੋਂ ਉਹ ਆਪਣੇ-ਆਪ ਨੂੰ ਨਿਮਾਣਾ ਸਮਝਦਾ ਅਤੇ ਯਹੋਵਾਹ ਅੱਗੇ ਸ਼ਿਕਾਇਤ ਕਰਨੀ ਚਾਹੁੰਦਾ ਹੈ। ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਸਹਾਇਤਾ ਲਈ ਮੇਰੀ ਪ੍ਰਾਰਥਨਾ ਸੁਣੋ।"
1 Ouve a minha oração, Senhor! Chegue a ti o meu grito de socorro!
2 ਯਹੋਵਾਹ, ਮੇਰੇ ਕੋਲੋਂ ਮੁੱਖ ਨਾ ਮੋੜੋ ਜਦੋਂ ਕਿ ਮੈਂ ਮੁਸੀਬਤਾਂ ਵਿੱਚ ਘਿਰਿਆ ਹੋਇਆ ਹਾਂ। ਜਦੋਂ ਵੀ ਮੈਂ ਸਹਾਇਤਾ ਲਈ ਪੁਕਾਰ ਕਰਾ ਸੁਣੋ ਅਤੇ ਛੇਤੀ ਹੀ ਇਸਦਾ ਉੱਤਰ ਦਿਉ।"
2 Não escondas de mim o teu rosto, quando estou atribulado. Inclina para mim os teus ouvidos; quando eu clamar, responde-me depressa!
3 ਮੇਰੀ ਜ਼ਿੰਦਗੀ ਧੂੰਏ ਦੇ ਵਾਂਗ ਬੀਤ ਰਹੀ ਹੈ। ਮੇਰੀ ਜ਼ਿੰਦਗੀ ਅੱਗ ਵਾਂਗ ਹੌਲੀ-ਹੌਲੀ ਮੱਚ ਰਹੀ ਹੈ।"
3 Esvaem-se os meus dias como fumaça; meus ossos queimam como brasas vivas.
4 ਮੇਰੀ ਸ਼ਕਤੀ ਜਾਂਦੀ ਰਹੀ ਹੈ। ਮੈਂ ਸੁੱਕੇ ਮਰ ਰਹੇ ਘਾਹ ਵਰਗਾ ਹਾਂ। ਮੈਂ ਆਪਣਾ ਭੋਜਨ ਕਰਨਾ ਵੀ ਭੁੱਲ ਜਾਦਾਂ ਹਾਂ।"
4 Como a relva ressequida está o meu coração; esqueço até de comer!
5 ਮੇਰੀ ਉਦਾਸੀ ਦੇ ਕਾਰਣ ਮੇਰਾ ਭਾਰ ਘਟ ਰਿਹਾ ਹੈ।"
5 De tanto gemer estou reduzido a pele e osso.
6 ਮੈਂ ਉਜਾੜ ਵਿੱਚ ਰਹਿਣ ਵਾਲੇ ਉੱਲੂ ਵਾਂਗ ਇੱਕਲਾ ਹਾਂ। ਮੈਂ ਉਸ ਉੱਲੂ ਵਾਂਗ ਇੱਕਲਾ ਹਾਂ ਜੋ ਖੰਡਰਾਂ ਵਿੱਚ ਰਹਿੰਦਾ ਹੈ।"
6 Sou como a coruja do deserto, como uma coruja entre as ruínas.
7 ਮੈਨੂੰ ਨੀਂਦ ਨਹੀਂ ਆਉਂਦੀ। ਮੈਂ ਛੱਤ ਉੱਤੇ ਬੈਠੇ ਪੰਛੀ ਵਾਂਗ ਹਾਂ।"
7 Não consigo dormir; tornei-me como um pássaro solitário no telhado.
8 ਮੇਰੇ ਦੁਸ਼ਮਣ ਹਮੇਸ਼ਾ ਮੇਰਾ ਨਿਰਾਦਰ ਕਰਦੇ ਹਨ। ਉਹ ਮੇਰਾ ਮਜ਼ਾਕ ਉਡਾਉਂਦੇ ਹਨ ਅਤੇ ਮੈਨੂੰ ਸਰਾਪ ਦਿੰਦੇ ਹਨ।"
8 Os meus inimigos zombam de mim o tempo todo; os que me insultam usam o meu nome para lançar maldições.
9 ਮੇਰੀ ਮਹਾ ਉਦਾਸੀ ਹੀ ਸਿਰਫ਼ ਮੇਰਾ ਭੋਜਨ ਹੈ। ਮੇਰੇ ਹੰਝੂ ਮੇਰੇ ਪਿਆਲੇ ਵਿੱਚ ਡਿੱਗਦੇ ਹਨ।"
9 Cinzas são a minha comida, e com lágrimas misturo o que bebo,
10 ਕਿਉਂਕਿ ਯਹੋਵਾਹ ਤੁਸੀਂ ਮੇਰੇ ਨਾਲ ਨਾਰਾਜ਼ ਹੋ। ਤੁਸਾਂ ਮੈਨੂੰ ਉਤਾਹਾਂ ਚੁੱਕਿਆ ਅਤੇ ਫ਼ੇਰ ਤੁਸਾਂ ਮੈਨੂੰ ਦੂਰ ਸੁੱਟ ਦਿੱਤਾ।"
10 por causa da tua indignação e da tua ira, pois me rejeitaste e me expulsaste para longe de ti.
11 ਮੇਰੀ ਜ਼ਿੰਦਗੀ ਆਥਣ ਦੇ ਲੰਮਿਆਂ ਪਰਛਾਵਿਆਂ ਵਾਂਗ ਮੁੱਕਣ ਹੀ ਵਾਲੀ ਹੈ। ਮੈਂ ਸੁੱਕੇ ਅਤੇ ਮਰ ਰਹੇ ਘਾਹ ਵਾਂਗ ਹਾਂ।"
11 Meus dias são como sombras crescentes; sou como a relva que vai murchando.
12 ਪਰ ਯਹੋਵਾਹ, ਤੁਸੀਂ ਸਦਾ ਲਈ ਰਹੋਂਗੇ। ਤੁਹਾਡਾ ਨਾਮ ਸਦਾ-ਸਦਾ ਲਈ ਰਹੇਗਾ।"
12 Tu, porém, Senhor, no trono reinarás para sempre; o teu nome será lembrado de geração em geração.
13 ਤੁਸੀਂ ਉੱਠੋਂਗੇ ਅਤੇ ਸੀਯੋਨ ਨੂੰ ਅਰਾਮ ਦਿਉਂਗੇ। ਵਕਤ ਆ ਰਿਹਾ ਹੈ ਜਦੋਂ ਤੁਸੀਂ ਸੀਯੋਨ ਉੱਤੇ ਮਿਹਰਬਾਨ ਹੋਵੋਂਗੇ।"
13 Tu te levantarás e terás misericórdia de Sião, pois é hora de lhe mostrares compaixão; o tempo certo é chegado.
14 ਤੁਹਾਡੇ ਸੇਵਕ ਉਸ ਸੀਯੋਨ ਪੱਥਰ ਨੂੰ ਪਿਆਰ ਕਰਦੇ ਹਨ। ਉਹ ਉਸ ਸ਼ਹਿਰ ਦੀ ਮਿੱਟੀ ਨੂੰ ਵੀ ਪਿਆਰ ਕਰਦੇ ਹਨ।"
14 Pois as suas pedras são amadas pelos teus servos, as suas ruínas os enchem de compaixão.
15 ਲੋਕ ਯਹੋਵਾਹ ਦੇ ਨਾਮ ਦੀ ਉਪਾਸਨਾ ਕਰਨਗੇ। ਹੇ ਪਰਮੇਸ਼ੁਰ, ਧਰਤੀ ਦੇ ਸਾਰੇ ਰਾਜੇ ਤੁਹਾਨੂੰ ਸਤਿਕਾਰਨਗੇ।"
15 Então as nações temerão o nome do Senhor, e todos os reis da terra a sua glória.
16 ਯਹੋਵਾਹ ਫ਼ੇਰ ਸੀਯੋਨ ਦੀ ਉਸਾਰੀ ਕਰੇਗਾ। ਲੋਕ ਉਸਦੀ ਮਹਿਮਾ ਨੂੰ ਫ਼ੇਰ ਵੇਖਣਗੇ।"
16 Porque o Senhor reconstruirá Sião e se manifestará na glória que ele tem.
17 ਪਰਮੇਸੁਰ ਉਨ੍ਹਾਂ ਲੋਕਾਂ ਦੀਆਂ ਪ੍ਰਾਰਥਨਾ ਸੁਣੇਗਾ ਜਿਨ੍ਹਾਂ ਨੂੰ ਉਸ ਨੇ ਜਿਉਂਦਿਆਂ ਛੱਡ ਦਿੱਤਾ।"
17 Responderá à oração dos desamparados; as suas súplicas não desprezará.
18 ਇਨ੍ਹਾਂ ਗੱਲਾਂ ਨੂੰ ਆਉਣ ਵਾਲੀ ਪੀੜੀ ਲਈ ਲਿਖੋ। ਅਤੇ ਭਵਿੱਖ ਵਿੱਚ ਉਹ ਲੋਕ ਯਹੋਵਾਹ ਦੀ ਉਸਤਤਿ ਕਰਨਗੇ।"
18 Escreva-se isto para as futuras gerações, e um povo que ainda será criado louvará o Senhor, proclamando:
19 ਯਹੋਵਾਹ ਸਵਰਗ ਵਿੱਚੋਂ ਹੇਠਾਂ ਧਰਤੀ ਉੱਤੇ ਵੇਖੇਗਾ।"
19 "Do seu santuário nas alturas o Senhor olhou; dos céus observou a terra,
20 ਅਤੇ ਉਹ ਬੰਦੀਵਾਨਾਂ ਦੀਆਂ ਪ੍ਰਾਰਥਨਾ ਸੁਣੇਗਾ। ਉਹ ਉਨ੍ਹਾਂ ਲੋਕਾਂ ਨੂੰ ਮੁਕਤ ਕਰ ਦੇਵੇਗਾ ਜਿਨ੍ਹਾਂ ਨੂੰ ਮੌਤ ਦੀ ਸਜ਼ਾ ਮਿਲੀ ਸੀ।"
20 para ouvir os gemidos dos prisioneiros e libertar os condenados à morte".
21 ਫ਼ੇਰ ਸੀਯੋਨ ਦੇ ਲੋਕ ਯਹੋਵਾਹ ਬਾਰੇ ਦੱਸਣਗੇ। ਉਹ ਯਰੂਸ਼ਲਮ ਵਿੱਚ ਉਸ ਦੇ ਨਾਮ ਦੀ ਉਸਤਤਿ ਕਰਨਗੇ।"
21 Assim o nome do Senhor será anunciado em Sião e o seu louvor, em Jerusalém,
22 ਕੌਮਾਂ ਆਪਸ ਵਿੱਚ ਇਕੱਠੀਆਂ ਹੋਣਗੀਆਂ ਬਾਦਸ਼ਾਹੀਆਂ ਯਹੋਵਾਹ ਦੀ ਸੇਵਾ ਕਰਨ ਲਈ ਆਉਣਗੀਆਂ।"
22 quando os povos e os reinos se reunirem para adorar ao Senhor.
23 ਮੇਰੀ ਤਾਕਤ ਹੀਣ ਹੋ ਗਈ ਹੈ। ਮੇਰੀ ਜ਼ਿੰਦਗੀ ਛੋਟੀ ਬਣਾ ਦਿੱਤੀ ਗਈ ਹੈ।"
23 No meio da minha vida ele me abateu com sua força; abreviou os meus dias.
24 ਇਸ ਲਈ ਮੈਂ ਆਖਿਆ, “ਮੈਨੂੰ ਉਦੋਂ ਤੱਕ ਨਾ ਮਰਨ ਦਿਉ ਜਦੋਂ ਤੱਕ ਮੈਂ ਜਵਾਨ ਹਾਂ। ਹੇ ਪਰਮੇਸ਼ੁਰ ਤੁਸੀਂ ਸਦਾ-ਸਦਾ ਲਈ ਰਹੋਂਗ਼ੇ।"
24 Então pedi: "Ó meu Deus, não me leves no meio dos meus dias. Os teus dias duram por todas as gerações!
25 ਤੁਸੀਂ ਬਹੁਤ ਪਹਿਲਾਂ ਦੁਨੀਆਂ ਸਾਜੀ ਸੀ। ਤੁਸੀਂ ਆਪਣੇ ਹੱਥੀਂ ਅਕਾਸ਼ ਬਣਾਇਆ ਸੀ।"
25 No princípio firmaste os fundamentos da terra, e os céus são obras das tuas mãos.
26 ਦੁਨੀਆਂ ਅਤੇ ਅਕਾਸ਼ ਖਤਮ ਹੋ ਜਾਣਗੇ ਪਰ ਤੁਸੀਂ ਸਦਾ ਲਈ ਰਹੋਂਗੇ। ਉਹ ਪੁਰਾਣੇ ਕੱਪੜਿਆਂ ਵਾਂਗ ਹੰਡ ਜਾਵਣਗੇ। ਅਤੇ ਤੁਸੀਂ ਉਨਾਂ ਨੂੰ ਕੱਪੜਿਆਂ ਵਾਂਗ ਹੀ ਬਦਲ ਦਿਉਂਗੇ। ਉਹ ਸਾਰੇ ਹੀ ਬਦਲੇ ਜਾਣਗੇ।"
26 Eles perecerão, mas tu permanecerás; envelhecerão como vestimentas. Como roupas tu os trocarás e serão jogados fora.
27 ਪਰ ਤੁਸੀਂ ਪਰਮੇਸ਼ੁਰ, ਕਦੇ ਨਹੀਂ ਬਦਲੋਂਗੇ। ਤੁਸੀਂ ਸਦਾ ਲਈ ਰਹੋਂਗੇ।"
27 Mas tu permaneces o mesmo, e os teus dias jamais terão fim.
28 ਅੱਜ ਅਸੀਂ ਤੁਹਾਡੇ ਸੇਵਕ ਹਾਂ। ਸਾਡੇ ਬੱਚੇ ਇੱਥੇ ਰਹਿਣਗੇ। ਅਤੇ ਉਨ੍ਹਾਂ ਦੀ ਉਲਾਦ ਵੀ ਤੁਹਾਡੀ ਉਪਾਸਨਾ ਕਰਨ ਲਈ ਇੱਥੇ ਹੀ ਹੋਵੇਗੀ।”"
28 Os filhos dos teus servos terão uma habitação; os seus descendentes serão estabelecidos na tua presença".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 102, comparar traduções ou montar um estudo — tudo direto pelo WhatsApp.