Salmos 104

Punjabi Bible (GL_PUNJABI) vs VC

Sair da comparação
VC Versão Católica
1 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਮੇਰੇ ਯਹੋਵਾਹ ਪਰਮੇਸ਼ੁਰ ਤੁਸੀਂ ਬਹੁਤ ਮਹਾਨ ਹੋ। ਤੁਸੀਂ ਮਹਿਮਾ ਅਤੇ ਮਾਨ ਨਾਲ ਕੱਜੇ ਹੋਏ ਹੋ।"
1 Bendize, ó minha alma, o Senhor! Senhor, meu Deus, vós sois imensamente grande! De majestade e esplendor vos revestis,
2 ਤੁਸੀਂ ਨੂਰ ਨੂੰ ਪਹਿਨਦੇ ਹੋ ਜਿਵੇਂ ਕੋਈ ਚੋਲਾ ਪਹਿਨਦਾ ਹੈ। ਤੁਸੀਂ ਅਕਾਸ਼ਾਂ ਨੂੰ ਪਰਦੇ ਵਾਂਗ ਖਿਲਾਰ ਦਿੱਤਾ ਹੈ।"
2 envolvido de luz como de um manto. Vós estendestes o céu qual pavilhão,
3 ਹੇ ਪਰਮੇਸ਼ੁਰ ਤੁਸੀਂ ਆਪਣਾ ਘਰ ਉਨ੍ਹਾਂ ਤੋਂ ਉੱਪਰ ਬਣਾਇਆ। ਤੁਸੀਂ ਮੋਟੇ ਬੱਦਲਾਂ ਦੀ ਰੱਥ ਵਾਂਗ ਵਰਤੋਂ ਕਰਦੇ ਹੋ ਅਤੇ ਅਕਾਸ਼ ਦੇ ਆਰ-ਪਾਰ ਹਵਾ ਦੇ ਖੰਬਾਂ ਉੱਤੇ ਸਵਾਰੀ ਕਰਦੇ ਹੋ।"
3 acima das águas fixastes vossa morada. De nuvens fazeis vosso carro, andais nas asas do vento;
4 ਹੇ ਪਰਮੇਸ਼ੁਰ, ਤੁਸੀਂ ਆਪਣੇ ਦੂਤਾਂ ਨੂੰ ਹਵਾ ਦੇ ਵਾਂਗ ਅਤੇ ਸੇਵਕਾਂ ਨੂੰ ਅੱਗ ਵਾਂਗ ਬਣਾਇਆ ਹੈ।"
4 fazeis dos ventos os vossos mensageiros, e dos flamejantes relâmpagos vossos ministros.
5 ਹੇ ਪਰਮੇਸ਼ੁਰ, ਤੁਸਾਂ ਧਰਤੀ ਨੂੰ ਇਸ ਦੀਆਂ ਬੁਨਿਆਦਾਂ ਉੱਤੇ ਉਸਾਰਿਆ। ਤਾਂ ਜੋ ਇਹ ਕਦੇ ਵੀ ਤਬਾਹ ਨਾ ਹੋਵੇ।"
5 Fundastes a terra em bases sólidas que são eternamente inabaláveis.
6 ਤੁਸੀਂ ਇਸ ਨੂੰ ਕੰਬਲ ਵਾਂਗ ਪਾਣੀ ਨਾਲ ਢੱਕ ਦਿੱਤਾ ਹੈ। ਪਾਣੀ ਨੇ ਪਰਬਤਾਂ ਨੂੰ ਢੱਕ ਲਿਆ ਸੀ।"
6 Vós a tínheis coberto com o manto do oceano, as águas ultrapassavam as montanhas.
7 ਪਰ ਤੁਸੀਂ ਹੁਕਮ ਦਿੱਤਾ ਅਤੇ ਪਾਣੀ ਦੂਰ-ਦੂਰ ਭੱਜਿਆ। ਹੇ ਪਰਮੇਸ਼ੁਰ, ਤੁਸੀਂ ਗੁੱਸੇ ਨਾਲ ਪਾਣੀ ਉੱਤੇ ਗਜੇ ਅਤੇ ਪਾਣੀ ਤੁਹਾਥੋਂ ਦੂਰ ਭੱਜ ਉੱਠਿਆ।"
7 Mas à vossa ameaça elas se afastaram, ao estrondo de vosso trovão estremeceram.
8 ਪਾਣੀ ਪਰਬਤਾਂ ਤੋਂ ਹੇਠਾਂ ਵਾਦੀਆਂ ਵੱਲ ਵਗਿਆ ਅਤੇ ਫ਼ੇਰ ਉਨ੍ਹਾਂ ਵੱਲ ਜਿਹੜੀਆਂ ਤੁਸੀਂ ਇਸ ਲਈ ਬਣਾਈਆਂ ਸਨ।"
8 Elevaram-se as montanhas, sulcaram-se os vales nos lugares que vós lhes destinastes.
9 ਕਿਉਂਕਿ ਤੁਸੀਂ ਸਮੁੰਦਰਾਂ ਲਈ ਹਦ ਨਿਸ਼ਚਿਤ ਕਰ ਦਿੱਤੀ ਹੈ, ਪਾਣੀ ਧਰਤੀ ਨੂੰ ਕੱਜਣ ਲਈ ਫ਼ੇਰ ਕਦੇ ਵੀ ਨਹੀਂ ਚੜ੍ਹੇਗਾ।"
9 Estabelecestes os limites, que elas não hão de ultrapassar, para que não mais tornem a cobrir a terra.
10 ਹੇ ਪਰਮੇਸ਼ੁਰ, ਤੁਸੀਂ ਪਾਣੀ ਨੂੰ ਚਸ਼ਮਿਆਂ ਤੋਂ ਨਦੀਆਂ ਵੱਲ ਵਗਣ ਲਾ ਦਿੰਦੇ ਹੋ। ਇਹ ਪਾਣੀ ਨਦੀਆਂ ਵਿੱਚੋਂ ਵੱਗਦਾ ਹੈ।"
10 Mandastes as fontes correr em riachos, que serpeiam por entre os montes.
11 ਨਦੀਆਂ ਸਮੂਹ ਜੰਗਲੀ ਜਾਨਵਰਾਂ ਨੂੰ ਪਾਣੀ ਦਿੰਦੀਆਂ ਹਨ। ਅਵਾਰਾ ਖੋਤੇ ਵੀ ਇੱਥੇ ਪਾਣੀ ਪੀਣ ਲਈ ਆਉਂਦੇ ਹਨ।"
11 Ali vão beber os animais dos campos, neles matam a sede os asnos selvagens.
12 ਜੰਗਲੀ ਪੰਛੀ ਵੀ ਇੱਥੇ ਤਲਾਵਾਂ ਉੱਤੇ ਰਹਿਣ ਲਈ ਆਉਂਦੇ ਹਨ। ਉਹ ਨੇੜਲੇ ਰੁੱਖਾਂ ਦੀ ਟਹਿਣੀਆਂ ਵਿੱਚ ਗਾਉਂਦੇ ਹਨ।"
12 Os pássaros do céu vêm aninhar em suas margens, e cantam entre as folhagens.
13 ਪਰਮੇਸ਼ੁਰ ਹੇਠਾਂ ਪਹਾੜਾਂ ਉੱਪਰ ਵਰੱਖਾ ਭੇਜਦਾ ਹੈ। ਸਾਰੀਆਂ ਚੀਜ਼ਾਂ ਜੋ ਪਰਮੇਸ਼ੁਰ ਨੇ ਬਣਾਈਆਂ ਧਰਤੀ ਨੂੰ ਆਪਣੀ ਲੋੜੀਦੀ ਹਰ ਸ਼ੈਅ ਪ੍ਰਦਾਨ ਕਰਦੀਆਂ ਹਨ।"
13 Do alto de vossas moradas derramais a chuva nas montanhas, do fruto de vossas obras se farta a terra.
14 ਪਰਮੇਸ਼ੁਰ ਪਸ਼ੂਆਂ ਨੂੰ ਭੋਜਨ ਦੇਣ ਲਈ ਘਾਹ ਉਗਾਉਂਦਾ ਹੈ। ਉਹ ਸਾਨੂੰ ਪੌਦੇ ਦਿੰਦਾ ਹੈ ਜਿਨ੍ਹਾਂ ਨੂੰ ਅਸੀਂ ਉਗਾਉਂਦੇ ਹਾਂ। ਉਹ ਪੌਦੇ ਸਾਨੂੰ ਧਰਤੀ ਵਿੱਚੋਂ ਭੋਜਨ ਦਿੰਦੇ ਹਨ।"
14 Fazeis brotar a relva para o gado, e plantas úteis ao homem, para que da terra possa extrair o pão
15 ਪਰਮੇਸ਼ੁਰ ਸਾਨੂੰ ਦਾਖਰਸ ਦਿੰਦਾ ਹੈ ਜਿਹੜੀ ਸਾਨੂੰ ਪ੍ਰਸੰਨ ਕਰਦੀ ਹੈ। ਤੇਲ ਜਿਹੜਾ ਸਾਡੀ ਚਮੜੀ ਨੂੰ ਨਰਮ ਬਣਾਉਂਦਾ ਅਤੇ ਉਹ ਭੋਜਨ ਜਿਹੜਾ ਸਾਨੂੰ ਮਜ਼ਬੂਤ ਬਣਾਉਂਦਾ ਹੈ।"
15 e o vinho que alegra o coração do homem, o óleo que lhe faz brilhar o rosto e o pão que lhe sustenta as forças.
16 ਲਬਾਨੋਨ ਦੇ ਦੇਵਦਾਰ ਦੇ ਰੁੱਖ ਪਰਮੇਸ਼ੁਰ ਦੀ ਜ਼ਇਦਾਦ ਹਨ। ਯਹੋਵਾਹ ਨੇ ਉਹ ਰੁੱਖ ਬੀਜੇ ਸਨ ਅਤੇ ਉਹ ਉਨ੍ਹਾਂ ਦੀ ਲੋੜ ਲਈ ਪਾਣੀ ਦਿੰਦਾ ਹੈ।"
16 As árvores do Senhor são cheias de seiva, assim como os cedros do Líbano que ele plantou.
17 ਪੰਛੀ ਉਨ੍ਹਾਂ ਰੁੱਖਾਂ ਉੱਤੇ ਆਲ੍ਹਣੇ ਬਣਾਉਂਦੇ ਹਨ, ਉਨ੍ਹਾਂ ਰੁੱਖਾਂ ਉੱਤੇ ਵੱਡੇ ਬਗਲੇ ਰਹਿੰਦੇ ਹਨ।"
17 Lá constroem as aves os seus ninhos, nos ciprestes a cegonha tem sua casa.
18 ਉੱਚੇ ਪਰਬਤ ਜੰਗਲੀ ਬਕਰਿਆਂ ਦੇ ਘਰ ਹਨ। ਵੱਡੀਆਂ ਚੱਟਾਨਾਂ ਵਿੱਚ ਰਹਿਣ ਵਾਲੇ ਜੀਵਾਂ ਲਈ ਚੱਟਾਨਾਂ ਹੀ ਛੁਪਣਗਾਹਾਂ ਹਨ।"
18 Os altos montes dão abrigo às cabras, e os rochedos aos arganazes.
19 ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਹ ਸੂਚਿਤ ਕਰਨ ਲਈ ਚੰਨ ਦਿੱਤਾ ਹੈ ਕਿ ਤਿਉਹਾਰ ਕਦੋਂ ਸ਼ੁਰੂ ਹੋਵੇਗਾ। ਅਤੇ ਸੂਰਜ ਜਾਣੇਗਾ ਕਿ ਕਦੋਂ ਛੁਪਣਾ ਹੈ।"
19 Fizestes a lua para indicar os tempos; o sol conhece a hora de se pôr.
20 ਤੁਸੀਂ ਹਨੇਰੇ ਨੂੰ ਰਾਤ ਬਣਾਇਆ ਉਹ ਸਮਾਂ ਜਦੋਂ ਜੰਗਲੀ ਜਾਨਵਰ ਘੁੰਮਣ ਲਈ ਬਾਹਰ ਆਉਂਦੇ ਹਨ।"
20 Mal estendeis as trevas e já se faz noite, entram a rondar os animais das selvas.
21 ਸ਼ੇਰ ਹਮਲਾ ਕਰਨ ਵੇਲੇ ਦਹਾੜਦੇ ਹਨ ਜਿਵੇਂ ਉਹ ਪਰਮੇਸ਼ੁਰ ਕੋਲੋਂ ਭੋਜਨ ਮੰਗ ਰਹੇ ਹੋਣ ਜਿਹੜਾ ਉਹ ਉਨ੍ਹਾਂ ਨੂੰ ਦਿੰਦਾ ਹੈ।"
21 Rugem os leõezinhos por sua presa, e pedem a Deus o seu sustento.
22 ਫ਼ੇਰ ਸੂਰਜ ਚੜ੍ਹਦਾ ਹੈ, ਅਤੇ ਜਾਨਵਰ ਅਰਾਮ ਕਰਨ ਲਈ ਵਾਪਸ ਆਪਣੇ ਘੋਰਨਿਆਂ ਵਿੱਚ ਜਾਂਦੇ ਹਨ।"
22 Mas se retiram ao raiar do sol, e vão se deitar em seus covis.
23 ਫ਼ੇਰ ਲੋਕ ਕੰਮ ਕਰਨ ਲਈ ਬਾਹਰ ਜਾਂਦੇ ਹਨ ਅਤੇ ਉਹ ਸ਼ਾਮ ਤੱਕ ਕੰਮ ਕਰਦੇ ਹਨ।"
23 É então que o homem sai para o trabalho, e moureja até o entardecer.
24 ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ। ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ। ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ।"
24 Ó Senhor, quão variadas são as vossas obras! Feitas, todas, com sabedoria, a terra está cheia das coisas que criastes.
25 ਸਮੁੰਦਰ ਵੱਲ ਵੇਖੋ। ਇਹ ਕਿੰਨਾ ਵੱਡਾ ਹੈ। ਅਤੇ ਇਸ ਵਿੱਚ ਅਨੇਕਾਂ ਜੀਵ ਰਹਿੰਦੇ ਹਨ ਇੱਥੇ ਛੋਟੇ ਅਤੇ ਵੱਡੇ ਅਣਗਿਣਤ ਜੀਵ ਰਹਿੰਦੇ ਹਨ।"
25 Eis o mar, imenso e vasto, onde, sem conta, se agitam animais grandes e pequenos.
26 ਸਮੁੰਦਰ ਉੱਤੇ ਜਹਾਜ਼ ਸਫ਼ਰ ਕਰਦੇ ਹਨ। ਲਿਵਯਾਥਾਨ, ਸਮੁੰਦਰੀ ਜੀਵ ਜਿਹੜਾ ਤੁਸੀਂ ਸਾਜਿਆ, ਸਮੁੰਦਰ ਵਿੱਚ ਖੇਡਦਾ ਹੈ।"
26 Nele navegam as naus e o Leviatã que criastes para brincar nas ondas.
27 ਹੇ ਪਰਮੇਸ਼ੁਰ, ਇਹ ਸਾਰੀਆਂ ਚੀਜ਼ਾਂ ਤੁਹਾਡੇ ਉੱਤੇ ਨਿਰਭਰ ਕਰਦੀਆਂ ਹਨ। ਤੁਸੀਂ ਇਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।"
27 Todos esses seres esperam de vós que lhes deis de comer em seu tempo.
28 ਹੇ ਪਰਮੇਸ਼ੁਰ, ਤੁਸੀਂ ਸਮੂਹ ਜੀਵਾਂ ਨੂੰ ਉਨ੍ਹਾਂ ਦੇ ਖਾਣ ਯੋਗ ਭੋਜਨ ਦਿੰਦੇ ਹੋ। ਤੁਸੀਂ ਚੰਗੇ ਭੋਜਨਾਂ ਨਾਲ ਭਰੇ ਹੋਏ ਤੁਹਾਡੇ ਹੱਥ ਖੋਲ੍ਹ ਦਿੰਦੇ ਹੋ ਅਤੇ ਰੱਜ ਜਾਣ ਤੀਕ ਖਾਣ ਦਿੰਦੇ ਹੋ।"
28 Vós lhes dais e eles o recolhem; abris a mão, e se fartam de bens.
29 ਜਦੋਂ ਤੁਸੀਂ ਉਨ੍ਹਾਂ ਕੋਲੋਂ ਆਪਣਾ ਮੂੰਹ ਮੋੜ ਲੈਂਦੇ ਹੋ, ਉਹ ਭੈਭੀਤ ਹੋ ਜਾਂਦੇ ਹਨ। ਜਦੋਂ ਵੀ ਤੁਸੀਂ ਉਨ੍ਹਾਂ ਦੇ ਸਾਹ ਕੱਢ ਲੈਂਦੇ ਹੋ। ਉਹ ਕਮਜ਼ੋਰ ਬਣ ਜਾਂਦੇ ਹਨ। ਅਤੇ ਉਨ੍ਹਾਂ ਦੇ ਸ਼ਰੀਰ ਫ਼ੇਰ ਤੋਂ ਖਾਕ ਹੋ ਜਾਂਦੇ ਹਨ।"
29 Se desviais o rosto, eles se perturbam; se lhes retirais o sopro, expiram e voltam ao pó donde saíram.
30 ਪਰ, ਹੇ ਯਹੋਵਾਹ, ਜਦੋਂ ਤੁਸੀਂ ਆਪਣੀ ਆਤਮਾ ਉਨ੍ਹਾਂ ਵੱਲ ਭੇਜਦੇ ਹੋ। ਉਹ ਸਿਹਤਮੰਦ ਬਣ ਜਾਂਦੇ ਹਨ। ਅਤੇ ਤੁਸੀਂ ਇੱਕ ਵਾਰ ਫ਼ੇਰ ਧਰਤੀ ਨੂੰ ਨਵਾਂ ਨਕੋਰ ਬਣਾ ਦਿੰਦੇ ਹੋ।"
30 Se enviais, porém, o vosso sopro, eles revivem e renovais a face da terra.
31 ਯਹੋਵਾਹ ਦੀ ਮਹਿਮਾ ਸਦਾ ਲਈ ਚਮਕੇ ਯਹੋਵਾਹ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੇ ਜੋ ਉਸ ਨੇ ਸਾਜੀਆਂ ਹਨ।"
31 Ao Senhor, glória eterna; alegre-se o Senhor em suas obras!
32 ਯਹੋਵਾਹ ਸਿਰਫ਼ ਧਰਤੀ ਵੱਲ ਵੇਖਦਾ ਹੈ ਅਤੇ ਇਹ ਕੰਬਣ ਲੱਗ ਜਾਂਦੀ ਹੈ। ਉਹ ਪਹਾੜਾਂ ਨੂੰ ਛੂੰਹਦਾ ਹੈ ਅਤੇ ਉਨ੍ਹਾਂ ਤੋਂ ਧੂੰਆਂ ਉੱਠਣ ਲੱਗੇਗਾ।"
32 Ele, cujo olhar basta para fazer tremer a terra, e cujo contato inflama as montanhas.
33 ਮੈਂ ਉਮਰ ਭਰ ਯਹੋਵਾਹ ਦੇ ਗੀਤ ਗਾਵਾਂਗਾ। ਮੈਂ ਯਹੋਵਾਹ ਦੀ ਉਸਤਤਿ ਉਦੋਂ ਤੱਕ ਗਾਵਾਂਗਾ ਜਦੋਂ ਤੱਕ ਮੈਂ ਜਿਉਂਦਾ ਹਾਂ।"
33 Enquanto viver, cantarei à glória do Senhor, salmodiarei ao meu Deus enquanto existir.
34 ਮੈਨੂੰ ਆਸ ਹੈ ਕਿ ਇਹ ਸ਼ਬਦ, ਜਿਹੜੇ ਮੈਂ ਆਖੇ ਹਨ ਉਸ ਨੂੰ ਪ੍ਰਸੰਨ ਕਰਨਗੇ। ਮੈਂ ਯਹੋਵਾਹ ਨਾਲ ਖੁਸ਼ ਹਾਂ।"
34 Possam minhas palavras lhe ser agradáveis! Minha única alegria se encontra no Senhor.
35 ਪਾਪੀਆਂ ਨੂੰ ਧਰਤੀ ਤੋਂ ਖਤਮ ਹੋ ਜਾਣ ਦਿਉ। ਬੁਰੇ ਲੋਕਾਂ ਨੂੰ ਇੱਥੋਂ ਸਦਾ ਲਈ ਦੂਰ ਚੱਲੇ ਜਾਣ ਦਿਉ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਯਹੋਵਾਹ ਦੀ ਉਸਤਤਿ ਕਰ।"
35 Sejam tirados da terra os pecadores e doravante desapareçam os ímpios. Bendize, ó minha alma, ao Senhor! Aleluia.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 104, comparar traduções ou montar um estudo — tudo direto pelo WhatsApp.