Salmos 105

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਯਹੋਵਾਹ ਦਾ ਧੰਨਵਾਦ ਕਰੋ। ਉਸ ਦੇ ਨਾਮ ਦੀ ਉਪਾਸਨਾ ਕਰੋ। ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।"
1 Louvai ao Senhor e invocai o seu nome; fazei conhecidas as suas obras entre os povos.
2 ਯਹੋਵਾਹ ਲਈ ਗੀਤ ਗਾਵੋ। ਉਸਦੀ ਉਸਤਤਿ ਗਾਵੋ ਉਸ ਦੇ ਚਮਤਕਾਰਾਂ ਬਾਰੇ ਦੱਸੋ।"
2 Cantai-lhe, cantai-lhe salmos; falai de todas as suas maravilhas.
3 ਯਹੋਵਾਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ। ਤੁਸੀਂ ਜਿਹੜੇ ਯਹੋਵਾਹ ਦੀ ਤਲਾਸ਼ ਵਿੱਚ ਆਏ ਸੀ ਖੁਸ਼ ਹੋ ਜਾਵੋ।"
3 Gloriai-vos no seu santo nome; alegre-se o coração daqueles que buscam ao Senhor .
4 ਯਹੋਵਾਹ ਪਾਸੋਂ ਸ਼ਕਤੀ ਮੰਗੋ, ਹਮੇਸ਼ਾ ਸਹਾਇਤਾ ਲਈ ਉਸ ਵੱਲ ਤੱਕੋ।"
4 Buscai ao Senhor e a sua força; buscai a sua face continuamente.
5 ਉਸ ਦੇ ਕਰਿਸ਼ਮਿਆਂ ਅਤੇ ਸਿਆਣੇ ਨਿਆਂਇਆਂ ਨੂੰ ਚੇਤੇ ਰੱਖੋ।"
5 Lembrai-vos das maravilhas que fez, dos seus prodígios e dos juízos da sua boca,
6 ਤੁਸੀਂ ਉਸ ਦੇ ਨੌਕਰ ਅਬਰਾਹਾਮ ਦੀ ਔਲਾਦ ਹੋ। ਤੁਸੀਂ ਯਾਕੂਬ ਦੀ ਔਲਾਦ ਹੋ, ਜਿਸ ਬੰਦੇ ਨੂੰ ਪਰਮੇਸ਼ੁਰ ਨੇ ਚੁਣਿਆ ਸੀ।"
6 vós, descendência de Abraão, seu servo, vós, filhos de Jacó, seus escolhidos.
7 ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ। ਯਹੋਵਾਹ ਸਾਰੀ ਦੁਨੀਆਂ ਉੱਤੇ ਰਾਜ ਕਰਦਾ ਹੈ।"
7 Ele é o Senhor , nosso Deus; os seus juízos estão em toda a terra.
8 ਪਰਮੇਸ਼ੁਰ ਦੇ ਕਰਾਰ ਨੂੰ ਹਮੇਸ਼ਾ ਚੇਤੇ ਰੱਖੋ। ਉਸ ਦੇ ਹੁਕਮਾਂ ਨੂੰ ਆਉਣ ਵਾਲੀਆਂ ਹਜ਼ਾਰਾਂ ਪੀੜੀਆਂ ਤੱਕ ਯਾਦ ਕਰਦੇ ਰਹੋ।"
8 Lembra-se perpetuamente do seu concerto, da palavra que mandou, até milhares de gerações;
9 ਪਰਮੇਸ਼ੁਰ ਨੇ ਅਬਰਾਹਾਮ ਨਾਲ ਇਕਰਾਰ ਕੀਤਾ ਸੀ। ਪਰਮੇਸ਼ੁਰ ਨੇ ਇਸਹਾਕ ਨੂੰ ਵਾਅਦਾ ਦਿੱਤਾ ਸੀ।"
9 do concerto que fez com Abraão e do seu juramento a Isaque,
10 ਫ਼ੇਰ ਉਸ ਨੇ ਇਸ ਨੂੰ ਯਾਕੂਬ ਲਈ ਨੇਮ ਬਣਾ ਦਿੱਤਾ ਸੀ। ਪਰਮੇਸ਼ੁਰ ਨੇ ਜੋ ਕਰਾਰ ਇਸਰਾਏਲ ਨਾਲ ਕੀਤਾ ਸੀ ਸਦਾ ਲਈ ਜਾਰੀ ਰਹੇਗਾ।"
10 o qual ele confirmou a Jacó por estatuto e a Israel por concerto eterno,
11 ਪਰਮੇਸ਼ੁਰ ਨੇ ਆਖਿਆ ਸੀ, “ਮੈਂ ਤੁਹਾਨੂੰ ਕਨਾਨ ਦੀ ਧਰਤੀ ਦੇਵਾਂਗਾ। ਉਹ ਧਰਤੀ ਤੁਹਾਡੀ ਮਲਕੀਅਤ ਹੋਵੇਗੀ।”"
11 dizendo: A ti darei a terra de Canaã por limite da vossa herança.
12 ਪਰਮੇਸ਼ੁਰ ਨੇ ਉਹ ਵਾਅਦਾ ਉਦੋਂ ਦਿੱਤਾ ਸੀ ਜਦੋਂ ਅਬਰਾਹਾਮ ਦਾ ਪਰਿਵਾਰ ਛੋਟਾ ਸੀ। ਉਹ ਅਜੇ ਮੁਸਾਫ਼ਰ ਸਨ ਅਤੇ ਉੱਥੇ ਵਕਤ ਕੱਟ ਰਹੇ ਸਨ।"
12 Quando eram ainda poucos homens, sim, muito poucos, e estrangeiros nela;
13 ਉਨ੍ਹਾਂ ਨੇ ਕੌਮਾਂ ਤੋਂ ਕੌਮਾਂ, ਅਤੇ ਇੱਕ ਰਾਜ ਤੋਂ ਦੂਜੇ ਰਾਜ ਦਾ ਸਫ਼ਰ ਕੀਤਾ।"
13 quando andavam de nação em nação e de um reino para outro povo,
14 ਪਰ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਨਾਲ ਬਦਸਲੂਕੀ ਨਹੀਂ ਕਰਨ ਦਿੱਤੀ। ਪਰਮੇਸ਼ੁਰ ਨੇ ਰਾਜਿਆਂ ਨੂੰ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਬਾਰੇ ਚਿਤਾਵਨੀ ਦਿੱਤੀ।"
14 não permitiu a ninguém que os oprimisse, e por amor deles repreendeu reis, dizendo:
15 ਪਰਮੇਸ਼ੁਰ ਨੇ ਆਖਿਆ ਸੀ, “ਮੇਰੇ ਚੁਣੇ ਹੋਏ ਲੋਕਾਂ ਨੂੰ ਦੁੱਖ ਨਾ ਦਿਉ। ਮੇਰੇ ਨਬੀਆਂ ਦਾ ਕੁਝ ਵੀ ਬੁਰਾ ਨਾ ਕਰੋ।”"
15 Não toqueis nos meus ungidos e não maltrateis os meus profetas.
16 ਪਰਮੇਸ਼ੁਰ ਨੇ ਉਸ ਦੇਸ਼ ਵਿੱਚ ਅਕਾਲ ਭੇਜਿਆ। ਲੋਕਾਂ ਕੋਲ ਖਾਣ ਲਈ ਕਾਫ਼ੀ ਭੋਜਨ ਨਹੀਂ ਸੀ।"
16 Chamou a fome sobre a terra; fez mirrar toda a planta do pão.
17 ਪਰ ਪਰਮੇਸ਼ੁਰ, ਨੇ ਯੂਸੁਫ਼ ਨਾਮ ਦੇ ਬੰਦੇ ਨੂੰ ਉਨ੍ਹਾਂ ਦੇ ਅੱਗੇ ਜਾਣ ਲਈ ਭੇਜਿਆ। ਯੂਸੁਫ਼ ਨੂੰ ਇੱਕ ਗੁਲਾਮ ਵਾਂਗ ਵੇਚਿਆ ਗਿਆ ਸੀ।"
17 Mandou adiante deles um varão, que foi vendido por escravo: José,
18 ਉਨ੍ਹਾਂ ਨੇ ਯੂਸੁਫ਼ ਦੇ ਪੈਰਾਂ ਦੁਆਲੇ ਇੱਕ ਰੱਸਾ ਬੰਨ੍ਹ ਦਿੱਤਾ ਸੀ। ਉਨ੍ਹਾਂ ਨੇ ਉਸ ਦੇ ਗਲ ਵਿੱਚ ਇੱਕ ਬੇੜੀ ਪਾ ਦਿੱਤੀ ਸੀ।"
18 cujos pés apertaram com grilhões e a quem puseram em ferros,
19 ਯੂਸੁਫ਼ ਉਦੋਂ ਤੱਕ ਗੁਲਾਮ ਰੱਖਿਆ ਗਿਆ ਸੀ ਜਦੋਂ ਤੱਕ ਉਸ ਦੀਆਂ ਆਖੀਆਂ ਗੱਲਾਂ ਪੂਰੀਆਂ ਨਹੀਂ ਹੋਈਆਂ ਸਨ। ਸੱਚਮੁੱਚ ਯਹੋਵਾਹ ਦੇ ਸੰਦੇਸ਼ ਨੇ ਸਿੱਧ ਕਰ ਦਿੱਤਾ ਕਿ ਯੂਸੁਫ਼ ਸਹੀ ਸੀ।"
19 até ao tempo em que chegou a sua palavra; a palavra do Senhor o provou.
20 ਇਸ ਲਈ ਮਿਸਰ ਦੇ ਰਾਜੇ ਨੇ ਉਸ ਨੂੰ ਮੁਕਤ ਕਰ ਦਿੱਤਾ ਸੀ। ਉਸ ਕੌਮ ਦਾ ਆਗੂ ਉਸ ਨੂੰ ਕੈਦ ਵਿੱਚੋਂ ਬਾਹਰ ਲੈ ਗਿਆ।"
20 Mandou o rei e o fez soltar; o dominador dos povos o soltou.
21 ਉਸ ਨੇ ਯੂਸੁਫ਼ ਨੂੰ ਆਪਣੇ ਘਰਾਂ ਦਾ ਮੋਹਰੀ ਬਣਾ ਦਿੱਤਾ ਸੀ। ਯੂਸੁਫ਼ ਨੇ ਉਸ ਨਾਲ ਸੰਬੰਧਿਤ ਸ਼ੈਅ ਦੀ ਦੇਖ-ਭਾਲ ਕੀਤੀ"
21 Fê-lo senhor da sua casa e governador de toda a sua fazenda
22 ਯੂਸੁਫ਼ ਨੇ ਹੋਰ ਆਗੂਆਂ ਨੂੰ ਨਿਰਦੇਸ਼ ਦਿੱਤੇ ਅਤੇ ਯੂਸੁਫ਼ ਨੇ ਬਜ਼ੁਰਗਾਂ ਨੂੰ ਸਿੱਖਿਆ ਦਿੱਤੀ।"
22 para, a seu gosto, sujeitar os seus príncipes e instruir os seus anciãos.
23 ਫ਼ੇਰ ਇਸਰਾਏਲ ਮਿਸਰ ਵਿੱਚ ਆਇਆ, ਯਾਕੂਬ ਹੈਮ ਦੇ ਦੇਸ਼ ਵਿੱਚ ਰਹਿੰਦਾ ਸੀ।"
23 Então, Israel entrou no Egito, e Jacó peregrinou na terra de Cam.
24 ਯਾਕੂਬ ਦਾ ਪਰਿਵਾਰ ਬਹੁਤ ਵੱਡਾ ਹੋ ਗਿਆ। ਉਹ ਆਪਣੇ ਦੁਸ਼ਮਣਾਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੋ ਗਏ।"
24 E ele multiplicou sobremodo o seu povo e o fez mais poderoso do que os seus inimigos.
25 ਇਸ ਲਈ ਮਿਸਰਿਆਂ ਨੇ ਯਾਕੂਬ ਦੇ ਪਰਿਵਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਉਨ੍ਹਾਂ ਦੇ ਗੁਲਾਮਾਂ ਦੇ ਖਿਲਾਫ਼ ਵਿਉਂਤਾ ਬਣਾਈਆਂ।"
25 Mudou o coração deles para que aborrecessem o seu povo, para que tratassem astutamente aos seus servos.
26 ਇਸ ਲਈ ਪਰਮੇਸ਼ੁਰ ਨੇ ਆਪਣੇ ਸੇਵਕ ਮੂਸਾ ਨੂੰ ਅਤੇ ਪਰਮੇਸ਼ੁਰ ਦੇ ਚੁਣੇ ਜਾਜਕ ਹਾਰੂਨ ਨੂੰ ਭੇਜਿਆ।"
26 Enviou Moisés, seu servo, e Arão, a quem escolhera.
27 ਪਰਮੇਸ਼ੁਰ ਨੇ ਹਾਮ ਦੇ ਦੇਸ਼ ਅੰਦਰ ਮੂਸਾ ਅਤੇ ਹਾਰੂਨ ਕੋਲੋਂ ਬਹੁਤ ਸਾਰੇ ਕਰਿਸ਼ਮੇ ਕਰਵਾਏ।"
27 Fizeram entre eles os seus sinais e prodígios na terra de Cam.
28 ਪਰਮੇਸ਼ੁਰ ਨੇ ਮਹਾ ਅੰਧਕਾਰ ਭੇਜਿਆ ਪਰ ਮਿਸਰੀਆਂ ਨੇ ਉਸ ਵੱਲ ਧਿਆਨ ਨਹੀਂ ਦਿੱਤਾ।"
28 Mandou às trevas que a escurecessem; e elas não foram rebeldes à sua palavra.
29 ਇਸ ਲਈ ਪਰਮੇਸ਼ੁਰ ਨੇ ਪਾਣੀ ਨੂੰ ਲਹੂ ਵਿੱਚ ਬਦਲ ਦਿੱਤਾ, ਅਤੇ ਉਨ੍ਹਾਂ ਦੀਆਂ ਸਾਰੀਆਂ ਮੱਛੀਆਂ ਮਰ ਗਈਆਂ।"
29 Converteu as suas águas em sangue e assim fez morrer os peixes.
30 ਉਨ੍ਹਾਂ ਦਾ ਦੇਸ਼ ਡੱਡੂਆਂ ਨਾਲ ਭਰ ਗਿਆ। ਰਾਜੇ ਦੇ ਸੌਣ ਦੇ ਕਮਰੇ ਵਿੱਚ ਡੱਡੂ ਹੀ ਡੱਡੂ ਸਨ।"
30 A sua terra produziu rãs em abundância, até nas câmaras dos seus reis.
31 ਪਰਮੇਸ਼ੁਰ ਨੇ ਆਦੇਸ਼ ਕੀਤਾ, ਅਤੇ ਉੱਥੇ ਮੱਖੀਆਂ ਅਤੇ ਪਿਸੂ ਆ ਗਏ। ਉਹ ਹਰ ਥਾਂ ਫ਼ੈਲ ਗਏ।"
31 Falou ele, e vieram enxames de moscas e piolhos em todo o seu território.
32 ਪਰਮੇਸ਼ੁਰ ਨੇ ਗੜ੍ਹਿਆਂ ਦੀ ਵਰੱਖਾ ਕਰ ਦਿੱਤੀ ਉਨ੍ਹਾਂ ਦੇ ਦੇਸ਼ ਵਿੱਚ ਹਰ ਥਾਂ ਬਿਜਲੀ ਡਿੱਗੀ।"
32 Converteu as suas chuvas em saraiva e fogo abrasador, na sua terra.
33 ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦੀਆਂ ਵੇਲਾਂ ਦੇ ਅੰਜੀਰ ਨਸ਼ਟ ਕਰ ਦਿੱਤੇ। ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਰੁੱਖ ਨਸ਼ਟ ਕਰ ਦਿੱਤਾ।"
33 Feriu as suas vinhas e os seus figueirais e quebrou as árvores dos seus termos.
34 ਪਰਮੇਸ਼ੁਰ ਨੇ ਆਦੇਸ਼ ਕੀਤਾ, ਅਤੇ ਟਿੱਡੀ ਦਲ ਅਤੇ ਘਾਹ ਦੇ ਟਿੱਡੇ ਆ ਪਏ ਉਹ ਬੇਸ਼ੁਮਾਰ ਸਨ।"
34 Falou ele, e vieram gafanhotos e pulgão em quantidade inumerável,
35 ਟਿਡੀ ਦਲ ਨੇ ਅਤੇ ਘਾਹ ਦੇ ਟਿਡਿਆਂ ਨੇ ਦੇਸ਼ ਦੇ ਸਾਰੇ ਪੌਦੇ ਖਾ ਲਏ। ਉਨ੍ਹਾਂ ਨੇ ਖੇਤਾਂ ਦੀਆਂ ਸਾਰੀਆਂ ਫ਼ਸਲਾਂ ਖਾ ਲਈਆਂ।"
35 e comeram toda a erva da sua terra, e devoraram o fruto dos seus campos.
36 ਅਤੇ ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਪਹਿਲੋਠਾ ਬੱਚਾ ਮਾਰ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਦੇ ਸਭ ਤੋਂ ਵੱਡੇ ਪੁੱਤਰ ਮਾਰ ਦਿੱਤੇ।"
36 Feriu também a todos os primogênitos da sua terra, as primícias de todas as suas forças.
37 ਫ਼ਿਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਲਿਆ। ਉਹ ਆਪਣੇ ਨਾਲ ਸੋਨਾ ਚਾਂਦੀ ਲੈ ਗਏ। ਉਹ ਸਾਰੇ ਹੀ ਤਕੜੇ ਆਦਮੀ ਸਨ।"
37 Mas, a eles, os fez sair com prata e ouro, e entre as suas tribos não houve um só enfermo.
38 ਮਿਸਰ ਪਰਮੇਸ਼ੁਰ ਦੇ ਬੰਦਿਆਂ ਨੂੰ ਜਾਂਦਿਆਂ ਤੱਕ ਕੇ ਖੁਸ਼ ਸੀ, ਕਿਉਂ ਕਿ ਉਹ ਪਰਮੇਸ਼ੁਰ ਦੇ ਬੰਦਿਆਂ ਤੋਂ ਡਰਦੇ ਸਨ।"
38 O Egito alegrou-se quando eles saíram, porque o seu temor caíra sobre eles.
39 ਪਰਮੇਸ਼ੁਰ ਨੇ ਆਪਣਾ ਕੰਬਲ ਬੱਦਲ ਵਾਂਗ ਵਿਛਾ ਦਿੱਤਾ। ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਰਾਤ ਵੇਲੇ ਰੌਸ਼ਨੀ ਦੇਣ ਲਈ ਆਪਣੀ ਅਗਨੀ ਦੀ ਵਰਤੋਂ ਕੀਤੀ।"
39 Estendeu uma nuvem por coberta e um fogo, para os alumiar de noite.
40 ਲੋਕਾਂ ਨੇ ਭੋਜਨ ਮੰਗਿਆ, ਅਤੇ ਪਰਮੇਸ਼ੁਰ ਨੇ ਉਨ੍ਹਾਂ ਲਈ ਬਟੇਰੇ ਲਿਆਂਦੇ। ਪਰਮੇਸ਼ੁਰ ਨੇ ਉਨ੍ਹਾਂ ਨੂੰ ਸਵਰਗ ਵਿੱਚੋਂ ਬਹੁਤ ਸਾਰੀ ਰੋਟੀ ਦਿੱਤੀ।"
40 Oraram, e ele fez vir codornizes e saciou-os com pão do céu.
41 ਪਰਮੇਸ਼ੁਰ ਨੇ ਚੱਟਾਨ ਨੂੰ ਚੀਰ ਦਿੱਤਾ, ਅਤੇ ਬੁਲਬੁਲੇ ਛੱਡਦਾ ਪਾਣੀ ਬਾਹਰ ਆਇਆ। ਮਾਰੂਥਲ ਵਿੱਚ ਇੱਕ ਨਦੀ ਵਗਣ ਲੱਗੀ।"
41 Abriu a penha, e dela brotaram águas, que correram pelos lugares secos, como um rio.
42 ਪਰਮੇਸ਼ੁਰ ਨੂੰ ਆਪਣਾ ਪਵਿੱਤਰ ਵਾਅਦਾ ਯਾਦ ਸੀ। ਪਰਮੇਸ਼ੁਰ ਨੂੰ ਆਪਣਾ ਉਹ ਵਾਅਦਾ ਯਾਦ ਸੀ ਜੋ ਉਸ ਨੇ ਸੇਵਕ ਅਬਰਾਹਾਮ ਨਾਲ ਕੀਤਾ ਸੀ।"
42 Porque se lembrou da sua santa palavra e de Abraão, seu servo.
43 ਪਰਮੇਸ਼ੁਰ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ। ਲੋਕੀਂ ਖੁਸ਼ੀ ਮਨਾਉਂਦੇ ਅਤੇ ਆਨੰਦ ਦੇ ਗੀਤ ਗਾਉਂਦੇ ਆ ਗਏ।"
43 E tirou dali o seu povo com alegria e, os seus escolhidos, com regozijo.
44 ਫ਼ੇਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਉਹ ਦੇਸ਼ ਦਿੱਤਾ ਜਿੱਥੇ ਹੋਰ ਲੋਕੀਂ ਰਹਿ ਰਹੇ ਸਨ। ਪਰਮੇਸ਼ੁਰ ਦੇ ਲੋਕਾਂ ਨੂੰ ਉਹ ਚੀਜ਼ਾਂ ਮਿਲੀਆਂ ਜਿਨ੍ਹਾਂ ਲਈ ਹੋਰਾਂ ਲੋਕਾਂ ਨੇ ਕੰਮ ਕੀਤਾ ਸੀ।"
44 E deu-lhes as terras das nações, e herdaram o trabalho dos povos,
45 ਪਰਮੇਸ਼ੁਰ ਨੇ ਅਜਿਹਾ ਕਿਉਂ ਕੀਤਾ? ਤਾਂ ਜੋ ਉਸ ਦੇ ਲੋਕ ਉਸ ਦੇ ਨੇਮਾਂ ਦੀ ਪਾਲਣਾ ਕਰ ਸੱਕਣ। ਤਾਂ ਜੋ ਉਹ ਧਿਆਨ ਨਾਲ ਉਸ ਦੇ ਉਪਦੇਸ਼ਾਂ ਨੂੰ ਮੰਨਣ। ਯਹੋਵਾਹ ਦੀ ਉਸਤਿਤ ਕਰੋ!"
45 para que guardassem os seus preceitos e observassem as suas leis. Louvai ao Senhor !

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 105, comparar traduções ou montar um estudo — tudo direto pelo WhatsApp.