Salmos 106

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਯਹੋਵਾਹ ਦੀ ਉਸਤਤਿ ਕਰੋ ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਸ਼ੁਭ ਹੈ। ਪਰਮੇਸ਼ੁਰ ਦਾ ਪਿਆਰ ਸਦੀਵੀ ਹੈ।"
1 Aleluia! Deem graças ao porque ele é bom, porque a sua misericórdia dura para sempre.
2 ਅਸਲ ਵਿੱਚ ਕੋਈ ਵੀ ਬਿਆਨ ਨਹੀਂ ਕਰ ਸੱਕਦਾ ਕਿ ਯਹੋਵਾਹ ਕਿੰਨਾ ਵੱਡਾ ਹੈ।"
2 Quem saberá contar os poderosos feitos do ou anunciar todo o seu louvor?
3 ਜਿਹੜੇ ਲੋਕ ਪਰਮੇਸ਼ੁਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਉਹ ਖੁਸ਼ ਹਨ। ਉਹ ਲੋਕ ਹਰ ਵੇਲੇ ਨੇਕੀ ਕਰਦੇ ਰਹਿੰਦੇ ਹਨ।"
3 Bem-aventurados os que guardam a retidão e os que praticam a justiça em todo tempo.
4 ਯਹੋਵਾਹ, ਜਦੋਂ ਤੁਸੀਂ ਆਪਣੇ ਬੰਦਿਆਂ ਉੱਤੇ ਮਿਹਰਬਾਨ ਹੋਵੋਂ ਮੈਨੂੰ ਵੀ ਚੇਤੇ ਰੱਖਣਾ। ਮੈਨੂੰ ਚੇਤੇ ਰੱਖਣਾ ਅਤੇ ਬਚਾਉਣਾ ਵੀ।"
4 Lembra-te de mim, Senhor , segundo a tua bondade para com o teu povo; visita-me com a tua salvação,
5 ਯਹੋਵਾਹ, ਮੈਨੂੰ ਉਹ ਚੰਗੀਆਂ ਚੀਜ਼ਾਂ ਸਾਂਝੀਆਂ ਕਰਨ ਦਿਉ ਜਿਹੜੀਆਂ ਤੁਸੀਂ ਆਪਣੇ ਚੋਣਵੇਂ ਲੋਕਾਂ ਨੂੰ ਦਿੰਦੇ ਹੋ। ਮੈਨੂੰ ਵੀ ਤੁਹਾਡੀ ਕੌਮ ਨਾਲ ਖੁਸ਼ੀ ਮਨਾਉਣ ਦਿਉ। ਮੈਨੂੰ ਉਸਤਤਿ ਵਿੱਚ ਤੁਹਾਡੇ ਲੋਕਾਂ ਨਾਲ ਸ਼ਾਮਿਲ ਹੋਣ ਦਿਉ।"
5 para que eu veja a prosperidade dos teus escolhidos, e me alegre com a alegria do teu povo, e me glorie com a tua herança.
6 ਅਸੀਂ ਉਵੇਂ ਹੀ ਪਾਪ ਕੀਤਾ ਜਿਵੇਂ ਸਾਡੇ ਪੁਰਖਿਆਂ ਨੇ ਪਾਪ ਕੀਤਾ ਸੀ। ਅਸੀਂ ਗਲਤ ਸਾਂ, ਅਸੀਂ ਮਿਸਰ ਵਿੱਚ ਮੰਦੀਆਂ ਗੱਲਾਂ ਕੀਤੀਆਂ।"
6 Pecamos, como os nossos pais; cometemos iniquidade, procedemos mal.
7 ਯਹੋਵਾਹ, ਮਿਸਰ ਵਿੱਚ ਸਾਡੇ ਪੁਰਖਿਆਂ ਨੇ ਤੁਹਾਡੇ ਕਰਿਸ਼ਮਿਆਂ ਤੋਂ ਸਾਨੂੰ ਕੁਝ ਵੀ ਨਹੀਂ ਸਿੱਖਾਇਆ। ਉੱਥੇ, ਲਾਲ ਸਾਗਰ ਕੰਢੇ ਸਾਡੇ ਪੁਰਖੇ ਤੁਹਾਡੇ ਖਿਲਾਫ਼ ਹੋ ਗਏ ਸਨ।"
7 Nossos pais, no Egito, não entenderam as tuas maravilhas; não se lembraram da multidão das tuas misericórdias e foram rebeldes junto ao mar, o mar Vermelho.
8 ਪਰ ਪਰਮੇਸ਼ੁਰ ਨੇ ਆਪਣੇ ਨਾਮ ਸਦਕਾ ਸਾਡੇ ਪੁਰਖਿਆਂ ਨੂੰ ਬਚਾ ਲਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਦਰਸਾਉਣ ਲਈ ਬਚਾ ਲਿਆ।"
8 Mas Deus os salvou por amor do seu nome, para lhes revelar o seu poder.
9 ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਲਾਲ ਸਾਗਰ ਖੁਸ਼ਕ ਹੋ ਗਿਆ। ਪਰਮੇਸ਼ੁਰ ਨੇ ਡੂੰਘੇ ਲਾਲ ਸਾਗਰ ਵਿੱਚੋਂ ਸਾਡੇ ਪੁਰਖਿਆਂ ਦੀ ਅਗਵਾਈ ਉਸ ਧਰਤੀ ਤੇ ਕੀਤੀ, ਜੋ ਮਾਰੂਥਲ ਵਾਂਗ ਖੁਸ਼ਕ ਸੀ।"
9 Repreendeu o mar Vermelho, e ele secou; ele os fez passar pelos abismos, como por um deserto.
10 ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਕੋਲੋਂ ਬਚਾਇਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਵੈਰੀਆਂ ਤੋਂ ਬਚਾਇਆ।"
10 Salvou-os das mãos de quem os odiava e os resgatou do poder do inimigo.
11 ਪਰਮੇਸ਼ੁਰ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਸਾਗਰ ਨਾਲ ਢੱਕ ਦਿੱਤਾ। ਉਨ੍ਹਾਂ ਦੇ ਦੁਸ਼ਮਣਾਂ ਵਿੱਚੋਂ ਕੋਈ ਵੀ ਨਾ ਬਚ ਸੱਕਿਆ।"
11 As águas cobriram os seus opressores; nem um deles escapou.
12 ਫ਼ੇਰ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਿਤਾ। ਉਨ੍ਹਾਂ ਨੇ ਉਸਦੀ ਉਸਤਤਿ ਗਾਈ।"
12 Então creram nas suas palavras e lhe cantaram louvor.
13 ਪਰ ਸਾਡੇ ਪੁਰਖਿਆਂ ਨੇ ਉਨ੍ਹਾਂ ਗੱਲਾਂ ਨੂੰ ਛੇਤੀ ਹੀ ਭੁਲਾ ਦਿੱਤਾ ਜੋ ਪਰਮੇਸ਼ੁਰ ਨੇ ਕੀਤੀਆਂ ਸਨ। ਉਨ੍ਹਾਂ ਨੇ ਪਰਮੇਸ਼ੁਰ ਦਾ ਮਸ਼ਵਰਾ ਨਹੀਂ ਸੁਣਿਆ।"
13 Logo, porém, se esqueceram das obras de Deus e não esperaram pelos seus desígnios.
14 ਮਾਰੂਥਲ ਵਿੱਚ ਸਾਡੇ ਪੁਰਖਿਆਂ ਨੂੰ ਬਹੁਤ ਭੁੱਖ ਲਗੀ ਅਤੇ ਉਨ੍ਹਾਂ ਨੇ ਬੀਆਬਾਨ ਵਿੱਚ ਪਰਮੇਸ਼ੁਰ ਦੀ ਪਰੱਖ ਕੀਤੀ।"
14 Entregaram-se à cobiça, no deserto; e, nos lugares áridos, puseram Deus à prova.
15 ਪਰ ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਉਹ ਚੀਜ਼ਾਂ ਦਿੱਤੀਆਂ ਜੋ ਉਨ੍ਹਾਂ ਨੇ ਮੰਗੀਆਂ ਸਨ। ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਇੱਕ ਭਿਆਨਕ ਬਿਮਾਰੀ ਵੀ ਦਿੱਤੀ।"
15 Concedeu-lhes o que pediram, mas enviou-lhes também uma doença terrível.
16 ਲੋਕ ਮੂਸਾ ਨਾਲ ਈਰਖਾ ਕਰਨ ਲੱਗੇ। ਉਹ ਯਹੋਵਾਹ ਦੇ ਪਵਿੱਤਰ ਜਾਜਕ ਹਾਰੂਨ ਨਾਲ ਈਰਖਾਲੂ ਹੋ ਗਏ।"
16 Tiveram inveja de Moisés, no acampamento, e de Arão, o santo do
17 ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਈਰਖਾਲੂ ਲੋਕਾਂ ਨੂੰ ਸਜ਼ਾ ਦਿੱਤੀ। ਧਰਤੀ ਤਿੜਕ ਗਈ ਅਤੇ ਉਸ ਨੇ ਦਾਥਾਨ ਨੂੰ ਨਿਗਲ ਲਿਆ। ਤਾਂ ਇੱਕ ਵਾਰੀ ਫ਼ੇਰ, ਧਰਤੀ ਖੁਲ੍ਹੀ ਅਤੇ ਅਬੀਰਾਮ ਦੇ ਸਮੂਹ ਨੂੰ ਨਿਗਲ ਲਿਆ।"
17 A terra se abriu, engoliu Datã, e cobriu o grupo de Abirão.
18 ਫ਼ੇਰ ਅੱਗ ਨੇ ਲੋਕਾਂ ਦੀ ਉਸ ਭੀੜ ਨੂੰ ਸਾੜ ਸੁੱਟਿਆ। ਉਸ ਅੱਗ ਨੇ ਮੰਦੇ ਲੋਕਾਂ ਨੂੰ ਸਾੜ ਦਿੱਤਾ।"
18 Um fogo se acendeu contra o grupo deles; as chamas devoraram os ímpios.
19 ਉਨ੍ਹਾਂ ਲੋਕਾਂ ਨੇ ਹੋਰੇਬ ਪਰਬਤ ਉੱਤੇ ਇੱਕ ਸੋਨੇ ਦਾ ਵੱਛਾ ਬਣਾਇਆ। ਉਨ੍ਹਾਂ ਨੇ ਇੱਕ ਬੁੱਤ ਦੀ ਉਪਾਸਨਾ ਕੀਤੀ।"
19 Em Horebe, fizeram um bezerro e adoraram o ídolo de metal fundido.
20 ਉਨ੍ਹਾਂ ਲੋਕਾਂ ਨੇ ਆਪਣੇ ਮਹਿਮਾਮਈ ਪਰਮੇਸ਼ੁਰ ਨੂੰ ਘਾਹ ਖਾਣੇ ਬਲਦ ਦੀ ਮੂਰਤ ਬਦਲੇ ਵਟਾ ਦਿੱਤਾ।"
20 E, assim, trocaram a glória de Deus pela imagem de um novilho que come capim.
21 ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਪਰ ਉਹ ਪੂਰੀ ਤਰ੍ਹਾਂ ਉਸ ਬਾਰੇ ਭੁੱਲ ਗਏ। ਉਹ ਉਸ ਪਰਮੇਸ਼ੁਰ ਬਾਰੇ ਭੁੱਲ ਗਏ ਜਿਸਨੇ ਮਿਸਰ ਵਿੱਚ ਕਰਿਸ਼ਮੇ ਕੀਤੇ ਸਨ।"
21 Esqueceram-se de Deus, seu Salvador, que, no Egito, havia feito coisas grandiosas,
22 ਪਰਮੇਸ਼ੁਰ ਨੇ ਹੈਮ ਦੇ ਦੇਸ਼ ਵਿੱਚ ਕਰਿਸ਼ਮੇ ਕੀਤੇ ਸਨ, ਲਾਲ ਸਾਗਰ ਦੇ ਨੇੜੇ ਪਰਮੇਸ਼ੁਰ ਦੀਆਂ ਕਰਨੀਆਂ ਭਰਮ ਭਰੀਆਂ ਸਨ।"
22 maravilhas na terra de Cam, tremendos feitos no mar Vermelho.
23 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਤਬਾਹ ਕਰਨਾ ਚਾਹੁੰਦਾ ਸੀ। ਪਰ ਉਸ ਦੇ ਚੁਣੇ ਹੋਏ ਬੰਦੇ, ਮੂਸਾ ਨੇ ਉਸ ਨੂੰ ਰੋਕ ਦਿੱਤਾ। ਪਰਮੇਸ਼ੁਰ ਬਹੁਤ ਕਹਿਰਵਾਨ ਸੀ, ਪਰ ਮੂਸਾ ਨੇ ਉਸਦਾ ਰਾਹ ਰੋਕ ਲਿਆ। ਇਸ ਲਈ ਪਰਮੇਸ਼ੁਰ ਨੇ ਲੋਕਾਂ ਨੂੰ ਤਬਾਹ ਨਹੀਂ ਕੀਤਾ।"
23 Deus os teria exterminado, como tinha dito, se Moisés, seu escolhido, não se houvesse intercedido, impedindo que o seu furor os destruísse.
24 ਪਰ, ਉਨ੍ਹਾਂ ਲੋਕਾਂ ਨੇ ਖੂਬਸੂਰਤ ਧਰਤੀ ਅੰਦਰ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੂੰ ਵਿਸ਼ਵਾਸ ਨਹੀਂ ਸੀ, ਕਿ ਉਸ ਦੇਸ਼ ਵਿੱਚ ਰਹਿਣ ਵਾਲਿਆਂ ਨੂੰ ਹਰਾਉਣ ਵਿੱਚ ਪਰਮੇਸ਼ੁਰ ਉਨ੍ਹਾਂ ਦੀ ਸਹਾਇਤਾ ਕਰੇਗਾ।"
24 Também desprezaram a terra aprazível e não deram crédito à palavra de Deus;
25 ਸਾਡੇ ਪੁਰਖਿਆਂ ਨੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।"
25 pelo contrário, murmuraram em suas tendas e não ouviram a voz do
26 ਇਸ ਲਈ ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਮਾਰੂਥਲ ਵਿੱਚ ਮਰਨਗੇ।"
26 Então lhes jurou, de mão erguida, que os havia de arrasar no deserto;
27 ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਹੋਰਾਂ ਲੋਕਾਂ ਨੂੰ ਉਨ੍ਹਾਂ ਦੀਆਂ ਔਲਾਦਾ ਨੂੰ ਹਰਾਉਣ ਦੇਵੇਗਾ। ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਸਾਡੇ ਪੁਰਖਿਆਂ ਨੂੰ ਕੌਮਾਂ ਦਰਮਿਆਨ ਖਿੰਡਾ ਦੇਵੇਗਾ।"
27 e também espalharia entre as nações a sua descendência e os dispersaria por outras terras.
28 ਫ਼ੇਰ ਬਾਲ ਪਿਓਰ ਦੀ ਥਾਂ ਉੱਤੇ, ਪਰਮੇਸ਼ੁਰ ਦੇ ਲੋਕਾਂ ਨੇ ਇਕੱਠੇ ਬਾਲ ਦੀ ਪੂਜਾ ਕਰਨੀ ਸ਼ੁਰੂ ਕੀਤੀ। ਪਰਮੇਸ਼ੁਰ ਦੇ ਲੋਕਾਂ ਨੇ ਦਾਅਵਤਾਂ ਦਾ ਆਨੰਦ ਮਾਣਿਆ ਅਤੇ ਮੁਰਦਿਆਂ ਨੂੰ ਸਤਿਕਾਰਨ ਵਾਸਤੇ ਬਲੀਆਂ ਖਾਧੀਆਂ।"
28 Também se juntaram a Baal-Peor e comeram os sacrifícios dos ídolos mortos.
29 ਪਰਮੇਸ਼ੁਰ ਆਪਣੇ ਬੰਦਿਆਂ ਉੱਤੇ ਬਹੁਤ ਕਹਿਰਵਾਨ ਹੋਇਆ, ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਰੋਗੀ ਬਣਾ ਦਿੱਤਾ।"
29 Assim, com tais ações, provocaram a ira do e a peste se espalhou entre eles.
30 ਪਰ ਫ਼ੀਨਹਾਸ ਨੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ ਅਤੇ ਪਰਮੇਸ਼ੁਰ ਨੇ ਬਿਮਾਰੀ ਨੂੰ ਰੋਕ ਦਿੱਤਾ।"
30 Então se levantou Fineias e executou o juízo; e a peste cessou.
31 ਪਰਮੇਸ਼ੁਰ ਜਾਣਦਾ ਸੀ ਕਿ ਫ਼ੀਨਹਾਸ ਨੇ ਬਹੁਤ ਚੰਗੀ ਗੱਲ ਕੀਤੀ ਸੀ। ਪਰਮੇਸ਼ੁਰ ਇਸ ਨੂੰ ਸਦਾ-ਸਦਾ ਲਈ ਚੇਤੇ ਰੱਖੇਗਾ।"
31 Isso lhe foi atribuído como justiça, de geração em geração, para sempre.
32 ਮਰੀਬਾਹ ਵਿੱਚ ਲੋਕ ਬਹੁਤ ਕ੍ਰੋਧਵਾਨ ਹੋ ਗਏ ਅਤੇ ਫ਼ੇਰ ਉਨ੍ਹਾਂ ਮੂਸਾ ਪਾਸੋਂ ਕੋਈ ਮਾੜਾ ਕੰਮ ਕਰਾਇਆ।"
32 Depois, provocaram Deus nas águas de Meribá, e, por causa deles, aconteceu uma desgraça com Moisés,
33 ਉਨ੍ਹਾਂ ਨੇ ਮੂਸਾ ਨੂੰ ਬਹੁਤ ਬੇਚੈਨ ਕਰ ਦਿੱਤਾ ਇਸ ਲਈ ਮੂਸਾ ਬਿਨ ਸੋਚੇ-ਸਮਝੇ ਬੋਲਿਆ।"
33 pois foram rebeldes ao Espírito de Deus, e Moisés falou sem refletir.
34 ਪਰਮੇਸ਼ੁਰ ਨੇ ਲੋਕਾਂ ਨੂੰ ਕਨਾਨ ਵਿੱਚ ਰਹਿੰਦਿਆ ਪਰਾਈਆਂ ਕੌਮਾਂ ਨੂੰ ਤਬਾਹ ਕਰਨ ਲਈ ਕਿਹਾ। ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਨਹੀਂ ਮੰਨਿਆ।"
34 Não exterminaram os povos, como o lhes havia ordenado.
35 ਉਹ ਹੋਰਾਂ ਲੋਕਾਂ ਨਾਲ ਰਲ-ਮਿਲ ਗਏ। ਅਤੇ ਉਹੀ ਕੁਝ ਕਰਨ ਲੱਗੇ ਜੋ ਉਹ ਲੋਕ ਕਰਦੇ ਸਨ।"
35 Em vez disso, se mesclaram com as nações e aprenderam os seus costumes.
36 ਉਹ ਪਰਮੇਸ਼ੁਰ ਦੇ ਲੋਕਾਂ ਲਈ ਇੱਕ ਫ਼ੰਦਾ ਬਣ ਗਏ। ਪਰਮੇਸ਼ੁਰ ਦੇ ਲੋਕ ਉਨ੍ਹਾਂ ਦੇਵਤਿਆਂ ਦੀ ਪੂਜਾ ਕਰਨ ਲੱਗੇ ਜਿਨ੍ਹਾਂ ਦੀ ਉਪਾਸਨਾ ਉਹ ਹੋਰ ਲੋਕ ਕਰਦੇ ਸਨ।"
36 Adoraram os seus ídolos, os quais se tornaram armadilha para eles.
37 ਪਰਮੇਸ਼ੁਰ ਦੇ ਲੋਕਾਂ ਨੇ ਆਪਣੇ ਬੱਚਿਆਂ ਨੂੰ ਮਾਰ ਦਿੱਤਾ ਅਤੇ ਉਨ੍ਹਾਂ ਨੂੰ ਸ਼ੈਤਾਨਾ ਨੂੰ ਭੇਟ ਕਰ ਦਿੱਤਾ।"
37 Sacrificaram seus filhos e suas filhas aos demônios.
38 ਪਰਮੇਸ਼ੁਰ ਦੇ ਲੋਕਾਂ ਨੇ ਮਾਸੂਮ ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਨੇ ਆਪਣੇ ਹੀ ਬੱਚਿਆਂ ਨੂੰ ਮਾਰ ਦਿੱਤਾ ਅਤੇ ਝੂਠੇ ਦੇਵਤਿਆਂ ਨੂੰ ਉਨ੍ਹਾਂ ਦੀ ਬਲੀ ਚੜ੍ਹਾ ਦਿੱਤੀ।"
38 Derramaram sangue inocente, o sangue de seus filhos e filhas, que sacrificaram aos ídolos de Canaã; e a terra foi contaminada com sangue.
39 ਇਸ ਲਈ ਪਰਮੇਸ਼ੁਰ ਦੇ ਲੋਕ ਹੋਰਾਂ ਲੋਕਾਂ ਦੇ ਗੁਨਾਹਾ ਨਾਲ ਨਾਪਾਕ ਹੋ ਗਏ। ਪਰਮੇਸ਼ੁਰ ਦੇ ਲੋਕ ਆਪਣੇ ਪਰਮੇਸ਼ੁਰ ਨਾਲ ਬੇਵਫ਼ਾ ਸਨ। ਅਤੇ ਉਨ੍ਹਾਂ ਨੇ ਉਹੀ ਗੱਲਾਂ ਕੀਤੀਆਂ ਜਿਹੜੀਆਂ ਹੋਰ ਲੋਕੀਂ ਕਰਦੇ ਸਨ।"
39 Assim se contaminaram com as suas obras e se prostituíram nos seus feitos.
40 ਪਰਮੇਸ਼ੁਰ ਆਪਣੇ ਲੋਕਾਂ ਉੱਤੇ ਕਹਿਰਵਾਨ ਹੋ ਗਿਆ, ਪਰਮੇਸ਼ੁਰ ਉਨ੍ਹਾਂ ਤੋਂ ਤੰਗ ਆ ਚੁੱਕਿਆ ਸੀ।"
40 Por isso, acendeu-se a ira do e ele abominou a sua própria herança
41 ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਉੱਤੇ ਰਾਜ ਕਰਨ ਦਿੱਤਾ।"
41 e os entregou ao poder das nações; sobre eles dominaram os que os odiavam.
42 ਪਰਮੇਸ਼ੁਰ ਦੇ ਲੋਕਾਂ ਦੇ ਦੁਸ਼ਮਣਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦਾ ਜਿਉਣਾ ਬਹੁਤ ਮੁਸ਼ਕਿਲ ਕਰ ਦਿੱਤਾ।"
42 Também os oprimiram os seus inimigos, sob cujo poder foram subjugados.
43 ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਅਨੇਕਾਂ ਵਾਰੀ ਬਚਾਇਆ। ਪਰ ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ, ਅਤੇ ਮਨ ਭਾਉਂਦੀਆਂ ਗੱਲਾਂ ਕਰਨ ਲੱਗੇ। ਪਰਮੇਸ਼ੁਰ ਦੇ ਲੋਕਾਂ ਨੇ ਬਹੁਤ-ਬਹੁਤ ਸਾਰੀਆਂ ਬਦੀਆਂ ਕੀਤੀਆਂ।"
43 Muitas vezes os libertou, mas eles o provocaram com os seus planos e, na sua iniquidade, foram abatidos.
44 ਪਰ ਜਦੋਂ ਵੀ ਪਰਮੇਸ਼ੁਰ ਦੇ ਲੋਕ ਮੁਸੀਬਤ ਵਿੱਚ ਸਨ। ਉਨ੍ਹਾਂ ਨੇ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਹਰ ਵਾਰ ਉਨ੍ਹਾਂ ਦੀ ਪ੍ਰਾਰਥਨਾ ਸੁਣ ਲਈ।"
44 Mas Deus olhou para eles quando estavam angustiados e lhes ouviu o clamor;
45 ਪਰਮੇਸ਼ੁਰ ਨੇ ਆਪਣਾ ਕਰਾਰ ਹਮੇਸ਼ਾ ਚੇਤੇ ਰੱਖਿਆ। ਅਤੇ ਉਸ ਦੇ ਮਹਾਨ ਪਿਆਰ ਵਿੱਚੋਂ ਉਨ੍ਹਾਂ ਨੂੰ ਸਕੂਨ ਪਹੁੰਚਾਇਆ।"
45 lembrou-se, a favor deles, de sua aliança e se compadeceu, segundo a multidão de suas misericórdias.
46 ਪਰਾਈਆਂ ਕੌਮਾਂ ਨੇ ਉਨ੍ਹਾਂ ਨੂੰ ਕੈਦੀ ਬਣਾ ਲਿਆ। ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਲੋਕਾਂ ਲਈ ਦਯਾਵਾਨ ਬਣਾ ਦਿੱਤਾ।"
46 Fez também com que deles tivessem compaixão todos os que os levaram cativos.
47 ਸਾਡੇ ਯਹੋਵਾਹ ਪਰਮੇਸ਼ੁਰ ਨੇ ਸਾਨੂੰ ਬਚਾ ਲਿਆ। ਪਰਮੇਸ਼ੁਰ ਨੇ ਸਾਨੂੰ ਉਨ੍ਹਾਂ ਪਰਾਈਆਂ ਕੌਮਾਂ ਤੋਂ ਵਾਪਸ ਲਿਆਂਦਾ ਤਾਂ ਜੋ ਅਸੀਂ ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰ ਸੱਕੀਏ। ਤਾਂ ਜੋ ਅਸੀਂ ਉਸਦੀ ਉਸਤਤਿ ਗਾ ਸੱਕੀਏ।"
47 Salva-nos, Senhor , nosso Deus, e congrega-nos dentre as nações, para que demos graças ao teu santo nome e nos gloriemos no teu louvor.
48 ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦੇਵੋ। ਪਰਮੇਸ਼ੁਰ ਸਦਾ ਰਿਹਾ ਅਤੇ ਸਦਾ ਹੀ ਉਹ ਰਹੇਗਾ। ਅਤੇ ਸਮੂਹ ਲੋਕਾਂ ਨੇ ਆਖਿਆ, “ਆਮੀਨ!” ਯਹੋਵਾਹ ਦੀ ਉਸਤਤਿ ਕਰੋ।"
48 Bendito seja o Senhor , Deus de Israel, de eternidade a eternidade; e todo o povo diga: “Amém!” Aleluia!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 106, comparar traduções ou montar um estudo — tudo direto pelo WhatsApp.