Salmos 119

Punjabi Bible (GL_PUNJABI) vs NVI

Sair da comparação
NVI Nova Versão Internacional
1 ਅਲਫ਼ ਸ਼ੁੱਧ ਜੀਵਨ ਜਿਉਣ ਵਾਲੇ ਲੋਕ ਖੁਸ਼ ਹਨ। ਉਹ ਲੋਕ ਯਹੋਵਾਹ ਦੀਆਂ ਸਿੱਖਿਆਵਾਂ ਉੱਤੇ ਚੱਲਦੇ ਹਨ।"
1 Como são felizes os que andam em caminhos irrepreensíveis, que vivem conforme a lei do Senhor!
2 ਜਿਹੜੇ ਲੋਕ ਯਹੋਵਾਹ ਦੇ ਕਰਾਰ ਨੂੰ ਮੰਨਦੇ ਹਨ ਉਹ ਖੁਸ਼ ਹਨ। ਉਹ ਸਲਾਹ ਲਈ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ ਪੁੱਛਦੇ ਹਨ।"
2 Como são felizes os que obedecem aos seus estatutos e de todo o coração o buscam!
3 ਉਹ ਲੋਕ ਬੁਰੇ ਕੰਮ ਨਹੀਂ ਕਰਦੇ, ਉਹ ਯਹੋਵਾਹ ਨੂੰ ਮੰਨਦੇ ਹਨ।"
3 Não praticam o mal e andam nos caminhos do Senhor.
4 ਯਹੋਵਾਹ, ਤੁਸਾਂ ਸਾਨੂੰ ਆਦੇਸ਼ ਦਿੱਤੇ ਸਨ। ਅਤੇ ਤੁਸੀਂ ਸਾਨੂੰ ਉਨ੍ਹਾਂ ਆਦੇਸ਼ਾਂ ਨੂੰ ਪੂਰੀ ਤਰ੍ਹਾਂ ਮੰਨਣ ਲਈ ਆਖਿਆ ਸੀ।"
4 Tu mesmo ordenaste os teus preceitos para que sejam fielmente obedecidos.
5 ਜੇ ਮੈਂ ਸਦਾ ਤੁਹਾਡੇ ਆਦੇਸ਼ਾਂ ਨੂੰ ਮੰਨਾਗਾ, ਯਹੋਵਾਹ।"
5 Quem dera fossem firmados os meus caminhos na obediência aos teus decretos.
6 ਫ਼ੇਰ ਮੈਂ ਕਦੇ ਵੀ ਸ਼ਰਮਸਾਰ ਨਹੀਂ ਹੋਵਾਗਾ। ਜਦੋਂ ਮੈਂ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਾਂਗਾ।"
6 Então não ficaria decepcionado ao considerar todos os teus mandamentos.
7 ਫ਼ੇਰ ਮੈਂ ਸੱਚਮੁੱਚ ਤੁਹਾਡਾ ਮਾਣ ਕਰ ਸੱਕਾਂਗਾ। ਜਦੋਂ ਮੈਂ ਤੁਹਾਡੀ ਨਿਰਪੱਖਤਾ ਅਤੇ ਨੇਕੀ ਦਾ ਅਧਿਐਨ ਕਰਾਂਗਾ।"
7 Eu te louvarei de coração sincero quando aprender as tuas justas ordenanças.
8 ਯਹੋਵਾਹ, ਮੈਂ ਤੁਹਾਡੇ ਆਦੇਸ਼ ਮੰਨਾਗਾ। ਇਸ ਲਈ ਕਿਰਪਾ ਕਰਕੇ ਮੈਨੂੰ ਛੱਡ ਕੇ ਨਾ ਜਾਵੋ।"
8 Obedecerei aos teus decretos; nunca me abandones.
9 ਬੇਥ ਇੱਕ ਨੌਜਵਾਨ ਬੰਦਾ, ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਦਿਆਂ, ਸ਼ੁੱਧ ਜੀਵਨ ਕਿਵੇਂ ਜਿਉਂ ਸੱਕਦਾ ਹੈ?"
9 Como pode o jovem manter pura a sua conduta? Vivendo de acordo com a tua palavra.
10 ਮੈਂ ਪਰਮੇਸ਼ੁਰ ਦੀ ਸੱਚੇ ਦਿਲੋ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਹੇ ਪਰਮੇਸ਼ੁਰ, ਤੁਹਾਡੇ ਆਦੇਸ਼ਾ ਨੂੰ ਮੰਨਣ ਵਿੱਚ ਮੇਰੀ ਮਦਦ ਕਰੋ।"
10 Eu te busco de todo o coração; não permitas que eu me desvie dos teus mandamentos.
11 ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।"
11 Guardei no coração a tua palavra para não pecar contra ti.
12 ਹੇ ਯਹੋਵਾਹ, ਤੂੰ ਧੰਨ ਹੈਂ, ਮੈਨੂੰ ਆਪਣੇ ਨੇਮ ਸਿੱਖਾ।"
12 Bendito sejas, Senhor! Ensina-me os teus decretos.
13 ਮੈਂ ਤੁਹਾਡੇ ਸਿਆਣੇ ਨਿਆਂਿਆ ਬਾਰੇ ਗੱਲਾਂ ਕਰਾਂਗਾ।"
13 Com os lábios repito todas as leis que promulgaste.
14 ਮੈਨੂੰ ਤੁਹਾਡੇ ਕਰਾਰ ਦਾ ਅਧਿਐਨ ਕਰਨਾ ਸਭ ਕਾਸੇ ਨਾਲੋਂ ਵੱਧੇਰੇ ਚੰਗਾ ਲੱਗਦਾ ਹੈ।"
14 Regozijo-me em seguir os teus testemunhos como o que se regozija com grandes riquezas.
15 ਮੈਂ ਤੁਹਾਡੇ ਅਸੂਲਾਂ ਬਾਰੇ ਚਰਚਾ ਕਰਦਾ ਹਾਂ। ਮੈਂ ਤੁਹਾਡੀ ਜੀਵਨ ਜਾਂਚ ਉੱਤੇ ਚੱਲਦਾ ਹਾਂ।"
15 Meditarei nos teus preceitos e darei atenção às tuas veredas.
16 ਮੈਨੂੰ ਤੁਹਾਡੇ ਨੇਮ ਪਸੰਦ ਹਨ। ਮੈਂ ਤੁਹਾਡੇ ਸ਼ਬਦ ਨਹੀਂ ਭੁੱਲਾਂਗਾ।"
16 Tenho prazer nos teus decretos; não me esqueço da tua palavra.
17 ਗਿਮਲ ਆਪਣੇ ਸੇਵਕ, ਮੇਰੇ ਨਾਲ, ਚੰਗਾ ਰਹਿ। ਤਾਂ ਜੋ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਅਤੇ ਜਿਉਣ ਦੇ ਯੋਗ ਹੋ ਜਾਵਾਂ।"
17 Trata com bondade o teu servo para que eu viva e obedeça à tua palavra.
18 ਯਹੋਵਾਹ, ਮੇਰੀਆਂ ਅੱਖਾਂ ਖੋਲ੍ਹ ਦਿਉ। ਮੈਨੂੰ ਤੁਹਾਡੀਆਂ ਸਿੱਖਿਆਵਾਂ ਅੰਦਰ ਝਾਕਣ ਦਿਉ। ਅਤੇ ਉਨ੍ਹਾਂ ਚਮਤਕਾਰਾਂ ਬਾਰੇ ਪੜ੍ਹਨ ਦਿਉ ਜੋ ਤੁਸਾਂ ਨੇ ਕੀਤੇ ਸਨ।"
18 Abre os meus olhos para que eu veja as maravilhas da tua lei.
19 ਮੈਂ ਇਸ ਧਰਤੀ ਉੱਤੇ ਅਜਨਬੀ ਸਾਂ। ਯਹੋਵਾਹ, ਮੇਰੇ ਕੋਲੋਂ ਆਪਣੀਆਂ ਸਿੱਖਿਆਵਾਂ ਨਾ ਛੁਡਾਉ।"
19 Sou peregrino na terra; não escondas de mim os teus mandamentos.
20 ਮੈਂ ਹਰ ਵੇਲੇ ਤੁਹਾਡੇ ਨਿਆਂਇਆਂ ਦਾ ਅਧਿਐਨ ਕਰਨਾ ਚਾਹੁੰਦਾ ਹਾਂ।"
20 A minha alma consome-se de perene desejo das tuas ordenanças.
21 ਯਹੋਵਾਹ, ਤੁਸੀਂ ਗੁਮਾਨੀ ਲੋਕਾਂ ਦੀ ਪੜਚੋਲ ਕਰਦੇ ਹੋ ਉਨ੍ਹਾਂ ਨਾਲ ਬੁਰਾ ਹੋਵੇਗਾ। ਉਹ ਤੁਹਾਡੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਹਨ।"
21 Tu repreendes os arrogantes; malditos os que se desviam dos teus mandamentos!
22 ਮੈਨੂੰ ਸ਼ਰਮਿੰਦਾ ਅਤੇ ਨਮੋਸ਼ ਨਾ ਹੋਣ ਦੇਵੋ। ਮੈਂ ਤੁਹਾਡੇ ਕਰਾਰ ਨੂੰ ਮੰਨਿਆ ਹੈ।"
22 Tira de mim a afronta e o desprezo, pois obedeço aos teus estatutos.
23 ਆਗੂਆਂ ਨੇ ਵੀ ਮੇਰੇ ਬਾਰੇ ਮੰਦਾ ਬੋਲਿਆ। ਪਰ ਮੈਂ ਤੁਹਾਡਾ ਸੇਵਕ ਹਾਂ, ਯਹੋਵਾਹ। ਅਤੇ ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।"
23 Mesmo que os poderosos se reúnam para conspirar contra mim, ainda assim o teu servo meditará nos teus decretos.
24 ਤੁਹਾਡਾ ਕਰਾਰ ਮੇਰਾ ਸਭ ਤੋਂ ਚੰਗਾ ਦੋਸਤ ਹੈ। ਇਹ ਮੈਨੂੰ ਨੇਕ ਸਲਾਹ ਦਿੰਦਾ ਹੈ।"
24 Sim, os teus testemunhos são o meu prazer; eles são os meus conselheiros.
25 ਦਾਲਥ ਮੈਂ ਛੇਤੀ ਹੀ ਮਰ ਜਾਵਾਂਗਾ। ਯਹੋਵਾਹ, ਮੈਨੂੰ ਆਦੇਸ਼ ਦਿਉ ਅਤੇ ਮੈਨੂੰ ਜਿਉਣ ਦਿਉ।"
25 Agora estou prostrado no pó; preserva a minha vida conforme a tua promessa.
26 ਮੈਂ ਤੁਹਾਡੇ ਆਪਣੇ ਜੀਵਨ ਬਾਰੇ ਦੱਸਿਆ ਹੈ। ਅਤੇ ਤੁਸਾਂ ਨੇ ਉੱਤਰ ਦਿੱਤਾ ਹੈ। ਹੁਣ, ਮੈਨੂੰ ਆਪਣੇ ਨੇਮ ਸਿੱਖਾਉ।"
26 A ti relatei os meus caminhos e tu me respondeste; ensina-me os teus decretos.
27 ਯਹੋਵਾਹ, ਤੁਹਾਡੇ ਨੇਮਾਂ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ। ਮੈਨੂੰ ਤੁਹਾਡੇ ਕੀਤੇ ਚਮਤਕਾਰਾਂ ਦਾ ਮੈਨੂੰ ਅਧਿਐਨ ਕਰਨ ਦਿਉ।"
27 Faze-me discernir o propósito dos teus preceitos, então meditarei nas tuas maravilhas.
28 ਮੈਂ ਉਦਾਸ ਅਤੇ ਥਕਿਆ ਹੋਇਆ ਹਾਂ, ਆਦੇਸ਼ ਦੇਵੋ ਅਤੇ ਮੈਨੂੰ ਫ਼ੇਰ ਬਲਵਾਨ ਬਣਾ ਦਿਉ।"
28 A minha alma se consome de tristeza; fortalece-me conforme a tua promessa.
29 ਯਹੋਵਾਹ, ਮੈਨੂੰ ਝੂਠ ਵਿੱਚ ਨਾ ਜਿਉਣ ਦੇਵੋ। ਆਪਣੀਆਂ ਸਿੱਖਿਆਵਾ ਨਾਲ ਮੇਰੀ ਰਾਹਨੁਮਾਈ ਕਰੋ।"
29 Desvia-me dos caminhos enganosos; por tua graça, ensina-me a tua lei.
30 ਯਹੋਵਾਹ, ਮੈਂ ਆਪਣੇ-ਆਪ ਨੂੰ ਤੁਹਾਡੇ ਪ੍ਰਤਿ ਵਫ਼ਾਦਾਰ ਹੋਣ ਲਈ ਚੁਣਿਆ ਹੈ। ਮੈਂ ਤੁਹਾਡੇ ਸਿਆਣੇ ਫ਼ੈਸਲਿਆਂ ਨੂੰ ਧਿਆਨ ਨਾਲ ਪੜ੍ਹਦਾ ਹਾਂ।"
30 Escolhi o caminho da fidelidade; decidi seguir as tuas ordenanças.
31 ਮੈਂ ਤੁਹਾਡੇ ਕਰਾਰ ਨਾਲ ਜੁੜਦਾ ਹਾਂ, ਯਹੋਵਾਹ। ਮੈਨੂੰ ਨਿਰਾਸ਼ ਨਾ ਕਰੋ।"
31 Apego-me aos teus testemunhos, ó Senhor; não permitas que eu fique decepcionado.
32 ਮੈਂ ਖੁਸ਼ੀ ਨਾਲ ਤੁਹਾਡੇ ਆਦੇਸ਼ ਮੰਨਾਗਾ। ਯਹੋਵਾਹ, ਤੁਹਾਡੇ ਆਦੇਸ਼ ਮੈਨੂੰ ਪ੍ਰਸੰਨ ਕਰਦੇ ਹਨ।"
32 Corro pelo caminho que os teus mandamentos apontam, pois me deste maior entendimento.
33 ਹੇ ਯਹੋਵਾਹ, ਮੈਨੂੰ ਆਪਣੇ ਨੇਮਾ ਦੀ ਸਿੱਖਿਆ ਦੇਵੋ, ਅਤੇ ਮੈਂ ਉਨ੍ਹਾਂ ਉੱਤੇ ਚੱਲਾਂਗਾ।"
33 Ensina-me, Senhor, o caminho dos teus decretos, e a eles obedecerei até o fim.
34 ਸਮਝਣ ਵਿੱਚ ਮੇਰੀ ਮਦਦ ਕਰੋ, ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਮੰਨਾਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਮੰਨਾਗਾ।"
34 Dá-me entendimento, para que eu guarde a tua lei e a ela obedeça de todo o coração.
35 ਯਹੋਵਾਹ, ਮੇਰੀ ਅਗਵਾਈ ਆਪਣੇ ਆਦੇਸ਼ ਦੇ ਰਾਹ ਉੱਤੇ ਕਰੋ। ਮੈਂ ਸੱਚਮੁੱਚ ਉਸ ਜੀਵਨ ਢੰਗ ਨੂੰ ਪਿਆਰ ਕਰਦਾ ਹਾਂ।"
35 Dirige-me pelo caminho dos teus mandamentos, pois nele encontro satisfação.
36 ਆਪਣੇ ਕਰਾਰ ਬਾਰੇ ਸੋਚਣ ਵਿੱਚ ਮੇਰੀ ਮਦਦ ਕਰੋ ਬਜਾਇ ਇਸਦੇ ਕਿ ਮੈਂ ਅਮੀਰ ਕਿਵੇਂ ਹੋਵਾਂ?"
36 Inclina o meu coração para os teus estatutos, e não para a ganância.
37 ਹੇ ਯਹੋਵਾਹ, ਮੈਨੂੰ ਨਿਰਾਰਥਕ ਗੱਲਾਂ ਵੱਲ ਧਿਆਨ ਦੇਣ ਦਿਉ। ਤੁਹਾਡੇ ਰਾਹ ਵਿੱਚ ਰਹਿਣ ਲਈ ਮੇਰੀ ਮਦਦ ਕਰੋ।"
37 Desvia os meus olhos das coisas inúteis; faze-me viver nos caminhos que traçaste.
38 ਉਹੀ ਕਰੋ ਜਿਸਦਾ ਵਾਅਦਾ ਤੁਸੀਂ ਆਪਣੇ ਸੇਵਕ ਨਾਲ ਕੀਤਾ ਸੀ ਤਾਂ ਜੋ ਲੋਕ ਤੁਹਾਡਾ ਆਦਰ ਕਰਨ।"
38 Cumpre a tua promessa para com o teu servo, para que sejas temido.
39 ਯਹੋਵਾਹ, ਸ਼ਰਮਿੰਦਗੀ ਨੂੰ ਦੂਰ ਕਰ ਦਿਉ ਜਿਸਤੋਂ ਮੈਂ ਡਰਦਾ ਹਾਂ। ਤੁਹਾਡੇ ਸਿਆਣੇ ਨਿਆਂ ਸ਼ੁਭ ਹਨ।"
39 Livra-me da afronta que me apavora, pois as tuas ordenanças são boas.
40 ਵੇਖੋ, ਮੈਂ ਤੁਹਾਡੇ ਹੁਕਮਾਂ ਦੀ ਇੱਛਾ ਕਰਦਾ ਹਾਂ, ਮੇਰੇ ਨਾਲ ਚੰਗਾ ਕਰੋ ਅਤੇ ਮੈਨੂੰ ਜਿਉਣ ਦਿਉ।"
40 Como anseio pelos teus preceitos! Preserva a minha vida por tua justiça!
41 ਵਾਉ ਯਹੋਵਾਹ, ਮੈਨੂੰ ਆਪਣਾ ਸੱਚਾ ਪਿਆਰ ਦਰਸਾਉ। ਮੈਨੂੰ ਬਚਾਉ ਜਿਵੇਂ ਕਿ ਤੁਸੀਂ ਵਾਅਦਾ ਕੀਤਾ ਸੀ।"
41 Que o teu amor alcance-me, Senhor, e a tua salvação, segundo a tua promessa;
42 ਫ਼ੇਰ ਮੇਰੇ ਕੋਲ ਜਵਾਬ ਹੋਵੇਗਾ। ਉਨ੍ਹਾਂ ਲੋਕਾਂ ਲਈ ਜੋ ਮੈਨੂੰ ਬੇਇੱਜ਼ਤ ਕਰਦੇ ਹਨ। ਮੈਨੂੰ ਸੱਚਮੁੱਚ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਹੈ ਜੋ ਤੁਸੀਂ ਆਖਦੇ ਹੋ, ਯਹੋਵਾਹ।"
42 então responderei aos que me afrontam, pois confio na tua palavra.
43 ਮੈਨੂੰ ਹਮੇਸ਼ਾ ਤੁਹਾਡੀਆਂ ਸੱਚੀਆਂ ਸਿੱਖਿਆਵਾਂ ਬਾਰੇ ਬੋਲਣ ਦਿਉ। ਯਹੋਵਾਹ, ਮੈਂ ਤੁਹਾਡੇ ਸਿਆਣੇ ਨਿਆਂਇਆਂ ਉੱਤੇ ਨਿਰਭਰ ਕਰਦਾ ਹਾਂ।"
43 Jamais tires da minha boca a palavra da verdade, pois nas tuas ordenanças coloquei a minha esperança.
44 ਯਹੋਵਾਹ, ਮੈਂ ਸਦਾ-ਸਦਾ ਲਈ ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਾਂਗਾ।"
44 Obedecerei constantemente à tua lei, para todo o sempre.
45 ਤਾਂ ਜੋ ਮੈਂ ਮੁਕਤ ਹੋ ਜਾਵਾ। ਕਿਉਂ? ਕਿਉਂਕਿ ਮੈਂ ਤੁਹਾਡੇ ਨੇਮਾਂ ਨੂੰ ਮੰਨਣ ਦੀ ਸਖਤ ਕੋਸ਼ਿਸ਼ ਕਰਦਾ ਹਾਂ।"
45 Andarei em verdadeira liberdade, pois tenho buscado os teus preceitos.
46 ਮੈਂ ਰਾਜਿਆਂ ਨਾਲ ਤੁਹਾਡੇ ਕਰਾਰ ਬਾਰੇ ਚਰਚਾ ਕਰਾਂਗਾ। ਅਤੇ ਮੈਨੂੰ ਉਨ੍ਹਾਂ ਕੋਲੋਂ ਨਮੋਸ਼ੀ ਨਹੀਂ ਹੋਵੇਗੀ।"
46 Falarei dos teus testemunhos diante de reis, sem ser envergonhado.
47 ਮੈਨੂੰ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਨਾ ਚੰਗਾ ਲੱਗਦਾ ਹੈ, ਯਹੋਵਾਹ। ਮੈਂ ਉਨ੍ਹਾਂ ਆਦੇਸ਼ਾ ਨੂੰ ਪਿਆਰ ਕਰਦਾ ਹਾਂ।"
47 Tenho prazer nos teus mandamentos; eu os amo.
48 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਦੀ ਉਸਤਤਿ ਕਰਦਾ ਹਾਂ। ਮੈਂ ਉਨ੍ਹਾ ਨੂੰ ਪਿਆਰ ਕਰਦਾ ਹਾਂ। ਅਤੇ ਮੈਂ ਉਨ੍ਹਾ ਦਾ ਅਧਿਐਨ ਕਰਾਂਗਾ।"
48 A ti levanto minhas mãos e medito nos teus decretos.
49 ਜ਼ਾਇਨ ਯਹੋਵਾਹ, ਆਪਣਾ ਵਾਅਦਾ ਯਾਦ ਕਰੋ ਜੋ ਤੁਸਾਂ ਮੇਰੇ ਨਾਲ ਕੀਤਾ ਸੀ। ਉਹ ਵਾਅਦਾ ਮੈਨੂੰ ਆਸ ਬੁਨ੍ਹਾਉਂਦਾ ਹੈ।"
49 Lembra-te da tua palavra ao teu servo, pela qual me deste esperança.
50 ਮੈਂ ਦੁੱਖੀ ਸਾਂ, ਅਤੇ ਤੁਸੀਂ ਮੈਨੂੰ ਸੁਕੂਨ ਪਹੁੰਚਾਇਆ। ਤੁਹਾਡੇ ਸ਼ਬਦਾ ਨੇ ਮੈਨੂੰ ਫ਼ੇਰ ਜਿਉਣ ਦਿੱਤਾ।"
50 Este é o meu consolo no meu sofrimento: A tua promessa dá-me vida.
51 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਉਨ੍ਹਾਂ ਨੇ ਮੈਨੂੰ ਨਿਰੰਤਰ ਬੇਇੱਜ਼ਤ ਕੀਤਾ। ਪਰ ਮੈਂ ਤੁਹਾਡੀਆਂ ਸਿੱਖਿਆਵਾ ਉੱਤੇ ਅਮਲ ਕਰਨ ਤੋਂ ਨਹੀਂ ਰੁਕਿਆ।"
51 Os arrogantes zombam de mim o tempo todo, mas eu não me desvio da tua lei.
52 ਮੈਂ ਸਦਾ ਤੁਹਾਡੇ ਸਿਆਣੇ ਨਿਆਂ ਯਾਦ ਕਰਦਾ ਹਾਂ। ਯਹੋਵਾਹ, ਤੁਹਾਡੇ ਸਿਆਣੇ ਨਿਆਂ ਮੈਨੂੰ ਸੁਕੂਨ ਦਿੰਦੇ ਹਨ।"
52 Lembro-me, Senhor, das tuas ordenanças do passado e nelas acho consolo.
53 ਮੈਂ ਕ੍ਰੋਧਵਾਨ ਹੋਇਆ ਜਦੋਂ ਮੈਂ ਬੁਰਿਆਂ ਬੰਦਿਆਂ ਨੂੰ ਤੁਹਾਡੀਆਂ ਸਿੱਖਿਆਵਾਂ ਤੋਂ ਅਮਲ ਕਰਨੋਂ ਹਟਦਿਆ ਵੇਖਿਆ।"
53 Fui tomado de ira tremenda por causa dos ímpios que rejeitaram a tua lei.
54 ਤੁਹਾਡੇ ਨੇਮ ਮੇਰੇ ਘਰ ਵਿੱਚ ਗੀਤ ਹਨ।"
54 Os teus decretos são o tema da minha canção em minha peregrinação.
55 ਯਹੋਵਾਹ, ਮੈਂ ਰਾਤ ਵੇਲੇ ਤੁਹਾਡਾ ਨਾਮ ਯਾਦ ਕਰਦਾ ਹਾਂ। ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਯਾਦ ਕਰਦਾ ਹਾਂ।"
55 De noite lembro-me do teu nome, Senhor! Vou obedecer à tua lei.
56 ਇਹ ਇਸ ਤਰ੍ਹਾਂ ਵਾਪਰਦਾ ਕਿਉਂਕਿ ਮੈਂ ਤੁਹਾਡੇ ਆਦੇਸ਼ਾ ਨੂੰ ਧਿਆਨ ਨਾਲ ਮੰਨਦਾ ਹਾਂ।"
56 Esta tem sido a minha prática: Obedecer aos teus preceitos.
57 ਹੇਥ ਯਹੋਵਾਹ, ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਆਦੇਸ਼ਾ ਨੂੰ ਮੰਨਣਾ ਮੇਰਾ ਫ਼ਰਜ਼ ਹੈ।"
57 Tu és a minha herança, Senhor; prometi obedecer às tuas palavras.
58 ਯਹੋਵਾਹ, ਮੈਂ ਪੂਰੀ ਤਰ੍ਹਾਂ ਤੁਹਾਡੇ ਉੱਤੇ ਨਿਰਭਰ ਹਾਂ। ਮੇਰੇ ਉੱਤੇ ਮਿਹਰਬਾਨ ਹੋਵੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ।"
58 De todo o coração suplico a tua graça; tem misericórdia de mim, conforme a tua promessa.
59 ਮੈਂ ਆਪਣੇ ਜੀਵਨ ਬਾਰੇ ਧਿਆਨ ਨਾਲ ਸੋਚਿਆ ਅਤੇ ਮੈਂ ਤੁਹਾਡੇ ਕਰਾਰ ਵੱਲ ਵਾਪਸ ਮੁੜ ਪਿਆ।"
59 Refleti em meus caminhos e voltei os meus passos para os teus testemunhos.
60 ਮੈਂ ਕਾਹਲੀ ਨਾਲ ਮੁੜਿਆ, ਬਿਨ ਦੇਰ ਕੀਤਿਆਂ ਤੁਹਾਡੇ ਆਦੇਸ਼ ਵੱਲ ਮੁੜਿਆ।"
60 Eu me apressarei e não hesitarei em obedecer aos teus mandamentos.
61 ਮੰਦੇ ਲੋਕਾਂ ਦੇ ਇੱਕ ਸਮੂਹ ਨੇ ਮੇਰੇ ਬਾਰੇ ਮੰਦੀਆਂ ਗੱਲਾਂ ਆਖੀਆਂ। ਪਰ ਮੈਂ ਤੁਹਾਡੀਆਂ ਸਿੱਖਿਆਵਾਂ ਨਹੀਂ ਭੁੱਲਿਆ, ਯਹੋਵਾਹ।"
61 Embora as cordas dos ímpios queiram prender-me, eu não me esqueço da tua lei.
62 ਅੱਧੀ ਰਾਤ ਵੇਲੇ, ਮੈਂ ਤੁਹਾਡੇ ਸ਼ੁਭ ਨਿਆਂਵਾਂ ਦਾ ਧੰਨਵਾਦ ਕਰਨ ਲਈ ਉੱਠਦਾ ਹਾਂ।"
62 À meia-noite me levanto para dar-te graças pelas tuas justas ordenanças.
63 ਮੈਂ ਹਰ ਉਸ ਬੰਦੇ ਦਾ ਮੀਤ ਹਾਂ, ਜਿਹੜਾ ਤੁਹਾਡੀ ਉਪਾਸਨਾ ਕਰਦਾ ਹੈ। ਮੈਂ ਹਰ ਉਸ ਬੰਦੇ ਦਾ ਮੀਤ ਹਾਂ ਜਿਹੜਾ ਤੁਹਾਡੇ ਆਦੇਸ਼ ਮੰਨਦਾ ਹੈ।"
63 Sou amigo de todos os que te temem e obedecem aos teus preceitos.
64 ਯਹੋਵਾਹ, ਧਰਤੀ ਨੂੰ ਤੁਹਾਡਾ ਸੱਚਾ ਪਿਆਰ ਭਰਦਾ ਹੈ। ਮੈਨੂੰ ਆਪਣੇ ਨੇਮ ਸਿੱਖਾਉ।"
64 A terra está cheia do teu amor, Senhor; ensina-me os teus decretos.
65 ਟੇਥ ਯਹੋਵਾਹ, ਤੁਸੀਂ ਮੇਰੇ ਲਈ, ਤੁਹਾਡੇ ਸੇਵਕ ਲਈ ਸ਼ੁਭ ਗੱਲਾਂ ਕੀਤੀਆਂ। ਤੁਸੀਂ ਬਿਲਕੁਲ ਉਵੇਂ ਹੀ ਕੀਤਾ ਜਿਸਦਾ ਤੁਸਾਂ ਵਾਅਦਾ ਕੀਤਾ ਸੀ।"
65 Trata com bondade o teu servo, Senhor, conforme a tua promessa.
66 ਯਹੋਵਾਹ, ਮੈਨੂੰ ਸਿਆਣੇ ਨਿਆਂ ਕਰਨ ਲਈ ਗਿਆਨ ਪ੍ਰਦਾਨ ਕਰੋ। ਮੈਨੂੰ ਤੁਹਾਡੇ ਆਦੇਸ਼ਾ ਵਿੱਚ ਭਰੋਸਾ ਹੈ।"
66 Ensina-me o bom senso e o conhecimento, pois confio em teus mandamentos.
67 ਦੁੱਖ ਭੋਗਣ ਤੋਂ ਪਹਿਲਾਂ ਮੈਂ ਬਹੁਤ ਗਲਤ ਗੱਲਾਂ ਕੀਤੀਆਂ ਸਨ। ਪਰ ਹੁਣ, ਮੈਂ ਧਿਆਨ ਨਾਲ ਤੁਹਾਡੇ ਆਦੇਸ਼ ਮੰਨਦਾ ਹਾਂ।"
67 Antes de ser castigado, eu andava desviado, mas agora obedeço à tua palavra.
68 ਹੇ ਪਰਮੇਸ਼ੁਰ, ਤੁਸੀਂ ਸ਼ੁਭ ਹੋ ਅਤੇ ਤੁਸੀਂ ਨੇਕੀ ਕਰਦੇ ਹੋ। ਮੈਨੂੰ ਆਪਣੇ ਨੇਮ ਸਿੱਖਾਉ।"
68 Tu és bom, e o que fazes é bom; ensina-me os teus decretos.
69 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਮੇਰੇ ਬਾਰੇ ਝੂਠ ਬੋਲਿਆ। ਪਰ ਮੈਂ ਸੱਚੇ ਦਿਲੋਂ ਤੁਹਾਡੇ ਆਦੇਸ਼ ਮੰਨਦਾ ਰਿਹਾ, ਯਹੋਵਾਹ।"
69 Os arrogantes mancharam o meu nome com mentiras, mas eu obedeço aos teus preceitos de todo o coração.
70 ਬਹੁਤ ਲੋਕ ਮੂਰਖ ਹਨ। ਪਰ ਮੈਨੂੰ ਤੁਹਾਡੀਆਂ ਸਿੱਖਿਆਵਾ ਦਾ ਅਧਿਐਨ ਕਰਨ ਵਿੱਚ ਖੁਸ਼ੀ ਮਿਲਦੀ ਹੈ।"
70 O coração deles é insensível, eu, porém, tenho prazer na tua lei.
71 ਮੇਰੇ ਲਈ ਦੁੱਖ ਭੋਗਣਾ ਚੰਗਾ ਸੀ। ਮੈਂ ਤੁਹਾਡੇ ਨੇਮ ਸਿੱਖੋ।"
71 Foi bom para mim ter sido castigado, para que aprendesse os teus decretos.
72 ਯਹੋਵਾਹ, ਤੁਹਾਡੀਆਂ ਸਿੱਖਿਆਵਾ ਮੇਰੇ ਲਈ ਸ਼ੁਭ ਹਨ। ਉਹ ਸੋਨੇ ਚਾਂਦੀ ਦੇ ਹਜ਼ਾਰ ਸਿੱਕਿਆਂ ਨਾਲੋਂ ਬਿਹਤਰ ਹਨ।"
72 Para mim vale mais a lei que decretaste do que milhares de peças de prata e ouro.
73 ਯੋਧ ਯਹੋਵਾਹ, ਤੁਸੀਂ ਮੈਨੂੰ ਸਾਜਿਆ ਅਤੇ ਤੁਸੀਂ ਮੈਨੂੰ ਆਪਣੇ ਹਥਾ ਨਾਲ ਆਸਰਾ ਦਿੰਦੇ ਹੋ। ਆਪਣੇ ਆਦੇਸ਼ਾ ਨੂੰ ਸਿੱਖਣ ਤੇ ਸਮਝਣ ਵਿੱਚ ਮੇਰੀ ਮਦਦ ਕਰੋ।"
73 As tuas mãos me fizeram e me formaram; dá-me entendimento para aprender os teus mandamentos.
74 ਯਹੋਵਾਹ, ਤੁਹਾਡੇ ਅਨੁਯਾਈ ਮੈਨੂੰ ਵੇਖਦੇ ਹਨ ਅਤੇ ਮੇਰਾ ਆਦਰ ਕਰਦੇ ਹਨ। ਉਹ ਖੁਸ਼ ਹਨ ਕਿਉਂਕਿ ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ।"
74 Quando os que têm temor de ti me virem, se alegrarão, pois na tua palavra coloquei a minha esperança.
75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੁਹਾਡੇ ਫ਼ੈਸਲੇ ਨਿਆਂਈ ਹਨ ਅਤੇ ਮੈਨੂੰ ਤਸੀਹੇ ਦੇਣ ਵਿੱਚ ਤੁਸੀਂ ਸਹੀ ਸੀ।"
75 Sei, Senhor, que as tuas ordenanças são justas, e que por tua fidelidade me castigaste.
76 ਹੁਣ, ਮੈਨੂੰ ਆਪਣੇ ਸੱਚੇ ਪਿਆਰ ਨਾਲ ਸੁਕੂਨ ਪਹੁੰਚਾ। ਮੈਨੂੰ ਸੁਕੂਨ ਪਹੁੰਚਾਉ ਜਿਵੇਂ ਤੁਸੀਂ ਵਾਅਦਾ ਕੀਤਾ ਸੀ।"
76 Seja o teu amor o meu consolo, conforme a tua promessa ao teu servo.
77 ਯਹੋਵਾਹ, ਮੈਨੂੰ ਸੱਕੂਨ ਪਹੁੰਚਾਉ ਅਤੇ ਮੈਨੂੰ ਜਿਉਣ ਦਿਉ। ਮੈਂ ਸੱਚਮੁੱਚ ਤੁਹਾਡੇ ਉਪਦੇਸ਼ਾਂ ਵਿੱਚ ਆਨੰਦ ਮਾਣਦਾ ਹਾਂ।"
77 Alcance-me a tua misericórdia para que eu tenha vida, porque a tua lei é o meu prazer.
78 ਉਨ੍ਹਾਂ ਲੋਕਾਂ, ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ, ਮੇਰੇ ਬਾਰੇ ਝੂਠ ਬੋਲਿਆ। ਮੈਨੂੰ ਆਸ ਹੈ ਕਿ ਉਹ ਲੋਕ ਸ਼ਰਮਸਾਰ ਹਨ। ਯਹੋਵਾਹ, ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।"
78 Sejam humilhados os arrogantes, pois prejudicaram-me sem motivo; mas eu meditarei nos teus preceitos.
79 ਮੈਨੂੰ ਆਸ ਹੈ ਕਿ ਤੁਹਾਡੇ ਅਨੁਯਾਈ ਵਾਪਸ ਮੇਰੇ ਕੋਲ ਆਵਣਗੇ, ਤਾਂ ਜੋ ਉਹ ਤੁਹਾਡੇ ਕਰਾਰ ਬਾਰੇ ਜਾਣ ਸੱਕਣ।"
79 Venham apoiar-me aqueles que te temem, aqueles que entendem os teus estatutos.
80 ਯਹੋਵਾਹ, ਮੈਨੂੰ ਪੂਰੀ ਤਰ੍ਹਾਂ ਤੁਹਾਡੇ ਆਦੇਸ਼ ਮੰਨਣ ਦਿਉ। ਤਾਂ ਜੋ ਮੈਂ ਸ਼ਰਮਸਾਰ ਨਾ ਹੋਵਾਂ।"
80 Seja o meu coração íntegro para com os teus decretos, para que eu não seja humilhado.
81 ਕਾਫ਼ ਤੁਹਾਡੇ ਇੰਤਜ਼ਾਰ ਵਿੱਚ ਮੈਂ ਮਰਨ ਕੰਢੇ ਹਾਂ ਕਿ ਤੁਸੀਂ ਮੈਨੂੰ ਬਚਾਉ। ਪਰ ਹੇ ਯਹੋਵਾਹ ਮੈਂ ਤੁਹਾਡੇ ਬਚਨਾਂ ਵਿੱਚ ਯਕੀਨ ਰੱਖਦਾ ਹਾਂ।"
81 Estou quase desfalecido, aguardando a tua salvação, mas na tua palavra coloquei a esperança.
82 ਮੈ ਉਨ੍ਹਾਂ ਚੀਜ਼ਾਂ ਲਈ ਤੱਕਦਾ ਰਹਿੰਦਾ ਹਾਂ ਜਿਨ੍ਹਾਂ ਦਾ ਤੁਸੀਂ ਵਾਅਦਾ ਕੀਤਾ ਸੀ। ਪਰ ਮੇਰੀਆਂ ਅੱਖਾਂ ਥੱਕ ਜਾਂਦੀਆਂ ਹਨ। ਯਹੋਵਾਹ, ਤੁਸੀਂ ਮੈਨੂੰ ਕਦੋਂ ਸੁਕੂਨ ਪਹੁੰਚਾਉਂਗੇ।"
82 Os meus olhos fraquejam de tanto esperar pela tua promessa, e pergunto: "Quando me consolarás? "
83 ਭਾਵੇਂ ਮੈਂ ਕੂੜੇ ਵਿੱਚ ਸੁੱਟੀ ਹੋਈ ਮਸੱਕ ਹਾਂ।"
83 Embora eu seja como uma vasilha inútil, não me esqueço dos teus decretos.
84 ਮੈਂ ਹੋਰ ਕਿੰਨਾ ਕੁ ਚਿਰ ਜੀਵਾਂਗਾ? ਹੇ ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਕਦੋਂ ਸਜ਼ਾ ਦੇਵੋਂਗੇ ਜਿਹੜੇ ਮੈਨੂੰ ਦੰਡ ਦੇ ਰਹੇ ਹਨ।"
84 Até quando o teu servo deverá esperar para que castigues os meus perseguidores?
85 ਕੁਝ ਗੁਮਾਨੀ ਬੰਦਿਆਂ ਨੇ ਆਪਣੀਆਂ ਝੂਠੀਆਂ ਤੋਂਹਮਤਾਂ ਨਾਲ ਮੈਨੂੰ ਕੋਹਿਆ। ਅਤੇ ਇਹ ਤੁਹਾਡੀਆਂ ਸਿੱਖਿਆਵਾਂ ਦੇ ਖਿਲਾਫ਼ ਹੈ।"
85 Cavaram uma armadilha contra mim os arrogantes, os que não seguem a tua lei.
86 ਯਹੋਵਾਹ, ਲੋਕ ਤੁਹਾਡੇ ਸਾਰੇ ਹੁਕਮਾਂ ਉੱਤੇ ਭਰੋਸਾ ਕਰ ਸੱਕਦੇ ਹਨ। ਉਹ ਲੋਕ ਮੈਨੂੰ ਦੰਡ ਦੇਣ ਵਿੱਚ ਗਲਤ ਹਨ ਮੇਰੀ ਮਦਦ ਕਰੋ।"
86 Todos os teus mandamentos merecem confiança; ajuda-me, pois sou perseguido com mentiras.
87 ਉਨ੍ਹਾਂ ਲੋਕਾਂ ਨੇ ਮੈਨੂੰ ਤਬਾਹ ਹੀ ਕਰ ਦਿੱਤਾ ਸੀ। ਪਰ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਤੋਂ ਨਹੀਂ ਰੁਕਿਆ।"
87 Quase acabaram com a minha vida na terra, mas não abandonei os teus preceitos.
88 ਯਹੋਵਾਹ, ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਉ ਅਤੇ ਮੈਨੂੰ ਜਿਉਣ ਦਿਉ। ਮੈਂ ਉਹੀ ਕਰਾਂਗਾ ਜੋ ਤੁਸੀਂ ਆਖੋਂਗੇ।"
88 Preserva a minha vida pelo teu amor, e obedecerei aos estatutos que decretaste.
89 ਲਾਮਦ ਯਹੋਵਾਹ, ਤੁਹਾਡਾ ਸ਼ਬਦ ਸਦਾ ਰਹਿੰਦਾ ਹੈ। ਤੁਹਾਡਾ ਸ਼ਬਦ ਹਮੇਸ਼ਾ ਸਵਰਗ ਵਿੱਚ ਰਹਿੰਦਾ ਹੈ।"
89 A tua palavra, Senhor, para sempre está firmada nos céus.
90 ਤੁਸੀਂ ਸਦਾ-ਸਦਾ ਲਈ ਵਫ਼ਾਦਾਰ ਹੋ। ਯਹੋਵਾਹ, ਤੁਸੀਂ ਧਰਤੀ ਨੂੰ ਸਾਜਿਆ ਅਤੇ ਇਹ ਹਾਲੇ ਵੀ ਖਲੋਤੀ ਹੈ।"
90 A tua fidelidade é constante por todas as gerações; estabeleceste a terra, que firme subsiste.
91 ਇਹ ਹਾਲੇ ਵੀ ਤੁਹਾਡੇ ਨੇਮਾਂ ਕਾਰਣ ਖਲੋਤੀ ਹੈ। ਕਿਉਂਕਿ ਇਹ ਉਨ੍ਹਾਂ ਨੂੰ ਇੱਕ ਗੁਲਾਮ ਵਾਂਗ ਮੰਨਦੀ ਹੈ।"
91 Conforme as tuas ordens, tudo permanece até hoje, pois não há nada que não esteja a teu serviço.
92 ਜੇ ਤੁਹਾਡੀਆਂ ਸਿੱਖਿਆਵਾਂ ਮੇਰੇ ਲਈ ਦੋਸਤਾਂ ਵਾਂਗ ਨਾ ਹੁੰਦੀਆਂ। ਤਾਂ ਮੇਰੇ ਦੁੱਖਾਂ ਨੇ ਮੈਨੂੰ ਤਬਾਹ ਕਰ ਦਿੱਤਾ ਹੁੰਦਾ।"
92 Se a tua lei não fosse o meu prazer, o sofrimento já me teria destruído.
93 ਯਹੋਵਾਹ, ਮੈਂ ਕਦੇ ਵੀ ਤੁਹਾਡੇ ਆਦੇਸ਼ਾਂ ਨੂੰ ਨਹੀਂ ਭੁੱਲਾਂਗਾ ਕਿਉਂਕਿ ਇਹ ਮੈਨੂੰ ਜਿਉਣ ਦਿੰਦੇ ਹਨ।"
93 Jamais me esquecerei dos teus preceitos, pois é por meio deles que preservas a minha vida.
94 ਯਹੋਵਾਹ, ਮੈਂ ਤੁਹਾਡਾ ਹਾਂ, ਇਸ ਲਈ ਮੈਨੂੰ ਬਚਾਉ! ਕਿਉਂਕਿ ਮੈਂ ਤੁਹਾਡੇ ਆਦੇਸ਼ ਮੰਨਣ ਦੀਆਂ ਸਖਤ ਕੋਸ਼ਿਸ਼ਾਂ ਕਰਦਾ ਹਾਂ।"
94 Salva-me, pois a ti pertenço e busco os teus preceitos!
95 ਬੁਰੇ ਲੋਕਾਂ ਨੇ ਮੈਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾ ਕੀਤੀਆਂ। ਪਰ ਤੁਹਾਡੇ ਕਰਾਰ ਨੇ ਮੈਨੂੰ ਸਿਆਣਾ ਬਣਾ ਦਿੱਤਾ।"
95 Os ímpios estão à espera para destruir-me, mas eu considero os teus testemunhos.
96 ਹਰ ਚੀਜ਼ ਦੀ ਹਦ ਹੁੰਦੀ ਹੈ, ਪਰ ਤੁਹਾਡੇ ਨੇਮ ਦੀ ਨਹੀਂ।"
96 Tenho constatado que toda perfeição tem limite; mas não há limite para o teu mandamento.
97 ਮੀਮ ਆਹਾ, ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਪਿਆਰ ਕਰਦਾ ਹਾਂ, ਯਹੋਵਾਹ। ਮੈਂ ਹਰ ਵੇਲੇ ਉਨ੍ਹਾਂ ਦੀਆਂ ਗੱਲਾਂ ਕਰਦਾ ਹਾਂ।"
97 Como eu amo a tua lei! Medito nela o dia inteiro.
98 ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵੱਧੇਰੇ ਸਿਆਣਾ ਬਣਾ ਦਿੱਤਾ ਹੈ। ਤੁਹਾਡਾ ਨੇਮ ਸਦਾ ਮੇਰੇ ਨਾਲ ਹੈ।"
98 Os teus mandamentos me tornam mais sábio que os meus inimigos, porquanto estão sempre comigo.
99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਸਿਆਣਾ ਹਾਂ। ਕਿਉਂਕਿ ਮੈਂ ਤੁਹਾਡੇ ਕਰਾਰ ਦਾ ਅਧਿਐਨ ਕਰਦਾ ਹਾਂ।"
99 Tenho mais discernimento que todos os meus mestres, pois medito nos teus testemunhos.
100 ਮੈਂ ਬਜ਼ੁਰਗ ਆਗੂਆਂ ਨਾਲੋਂ ਵੱਧੇਰੇ ਸਮਝਦਾ ਹਾਂ। ਕਿਉਂਕਿ ਮੈਂ ਤੁਹਾਡੇ ਆਦੇਸ਼ ਨਿਭਾਉਂਦਾ ਹਾਂ।"
100 Tenho mais entendimento que os anciãos, pois obedeço aos teus preceitos.
101 ਤੁਸੀਂ ਮੇਰੇ ਚੁੱਕੇ ਹਰ ਕਦਮ ਵਿੱਚ ਮੈਨੂੰ ਗਲਤ ਰਾਹ ਤੋਂ ਦੂਰ ਰੱਖਦੇ ਹੋ। ਹੇ ਪਰਮੇਸ਼ੁਰ, ਇਸੇ ਲਈ, ਮੈਂ ਉਹ ਕਰ ਸੱਕਦਾ ਜੋ ਤੁਸੀਂ ਆਖਦੇ ਹੋ।"
101 Afasto os pés de todo caminho mau para obedecer à tua palavra.
102 ਹੇ ਯਹੋਵਾਹ, ਤੁਸੀਂ ਮੇਰੇ ਗੁਰੂ ਹੋ, ਇਸ ਲਈ ਮੈਂ ਤੁਹਾਡੇ ਫ਼ੈਸਲਿਆ ਨੂੰ ਮੰਨਣਾ ਜਾਰੀ ਰੱਖਾਂਗਾ।"
102 Não me afasto das tuas ordenanças, pois tu mesmo me ensinas.
103 ਤੁਹਾਡੇ ਸ਼ਬਦ ਮੇਰੇ ਮੂੰਹ ਵਿੱਚਲੇ ਸ਼ਹਿਦ ਨਾਲੋਂ ਵੀ ਮਿੱਠੇ ਹਨ।"
103 Como são doces para o meu paladar as tuas palavras! Mais do que o mel para a minha boca!
104 ਤੁਹਾਡੀਆਂ ਸਿੱਖਿਆਵਾਂ ਮੈਨੂੰ ਸਿਆਣਾ ਬਣਾਉਂਦੀਆਂ ਹਨ। ਇਸ ਲਈ ਮੈਂ ਝੂਠੀਆਂ ਸਿੱਖਿਆਵਾ ਨੂੰ ਨਫ਼ਰਤ ਕਰਦਾ ਹਾਂ।"
104 Ganho entendimento por meio dos teus preceitos; por isso odeio todo caminho de falsidade.
105 ਨੂਣ ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ।"
105 A tua palavra é lâmpada que ilumina os meus passos e luz que clareia o meu caminho.
106 ਤੁਹਾਡੇ ਨੇਮ ਸ਼ੁਭ ਹਨ। ਮੈਂ ਇਨ੍ਹਾਂ ਨੂੰ ਮੰਨਣ ਦਾ ਵਾਅਦਾ ਕਰਦਾ ਹਾਂ। ਅਤੇ ਮੈਂ ਆਪਣਾ ਵਾਅਦਾ ਨਿਭਾਵਾਂਗਾ।"
106 Prometi sob juramento e o cumprirei: vou obedecer às tuas justas ordenanças.
107 ਹੇ ਯਹੋਵਾਹ, ਮੈਂ ਲੰਮੇ ਸਮੇਂ ਤੱਕ ਦੁੱਖ ਭੋਗਿਆ ਹੈ। ਕਿਰਪਾ ਕਰਕੇ ਹੁਕਮ ਦਿਉ ਕਿ ਮੈਂ ਫ਼ੇਰ ਜਿਉ ਸੱਕਾਂ।"
107 Passei por muito sofrimento; preserva, Senhor, a minha vida, conforme a tua promessa.
108 ਯਹੋਵਾਹ, ਮੇਰੀ ਉਸਤਤਿ ਪ੍ਰਵਾਨ ਕਰੋ। ਅਤੇ ਮੈਨੂੰ ਆਪਣੇ ਨੇਮ ਸਿੱਖਾਉ।"
108 Aceita, Senhor, a minha oferta de louvor dos meus lábios, e ensina-me as tuas ordenanças.
109 ਮੇਰਾ ਜੀਵਨ ਸਦਾ ਖਤਰੇ ਵਿੱਚ ਹੈ। ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਨਹੀਂ ਭੁੱਲਿਆ ਹਾਂ।"
109 A minha vida está sempre em perigo, mas não me esqueço da tua lei.
110 ਬੁਰੇ ਆਦਮੀਆਂ ਨੇ ਮੈਨੂੰ ਫ਼ਾਹੁਣ ਦੀ ਕੋਸ਼ਿਸ਼ ਕੀਤੀ। ਪਰ ਮੈਂ ਤੁਹਾਡੇ ਹੁਕਮਾਂ ਦੀ ਹੁਕਮ-ਅਦੂਲੀ ਨਹੀਂ ਕੀਤੀ।"
110 Os ímpios prepararam uma armadilha contra mim, mas não me desviei dos teus preceitos.
111 ਯਹੋਵਾਹ, ਮੈਂ ਸਦਾ ਹੀ ਤੁਹਾਡੇ ਕਰਾਰ ਉੱਤੇ ਚੱਲਾਂਗਾ। ਇਹ ਮੈਨੂੰ ਬਹੁਤ ਖੁਸ਼ੀ ਦਿੰਦਾ ਹੈ।"
111 Os teus testemunhos são a minha herança permanente; são a alegria do meu coração.
112 ਮੈਂ ਸਦਾ ਤੁਹਾਡੇ ਆਦੇਸ਼ਾ ਨੂੰ ਮੰਨਣ ਦੀ ਬਹੁਤ ਸਖਤ ਕੋਸ਼ਿਸ਼ ਕਰਾਂਗਾ।"
112 Dispus o meu coração para cumprir os teus decretos até o fim.
113 ਸਾਮਕ ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਪੂਰੀ ਤਰ੍ਹਾਂ ਤੁਹਾਡੇ ਵਫ਼ਾਦਾਰ ਨਹੀਂ ਹਨ। ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਪਿਆਰ ਕਰਦਾ ਹਾਂ।"
113 Odeio os que são inconstantes, mas amo a tua lei.
114 ਮੈਨੂੰ ਛੁਪਾ ਲਵੋ ਅਤੇ ਮੇਰੀ ਰੱਖਿਆ ਕਰੋ। ਯਹੋਵਾਹ ਮੈਂ ਤੁਹਾਡੇ ਸ਼ਬਦ ਵਿੱਚ ਯਕੀਨ ਰੱਖਦਾ ਹਾਂ।"
114 Tu és o meu abrigo e o meu escudo; e na tua palavra coloquei a minha esperança.
115 ਯਹੋਵਾਹ, ਬੁਰੇ ਬੰਦਿਆਂ ਨੂੰ ਮੇਰੇ ਨੇੜੇ ਨਾ ਆਉਣ ਦਿਉ। ਅਤੇ ਮੈਂ ਪਰਮੇਸ਼ੁਰ ਦਾ ਆਦੇਸ਼ ਮੰਨਾਗਾ।"
115 Afastem-se de mim os que praticam o mal! Quero obedecer aos mandamentos do meu Deus!
116 ਯਹੋਵਾਹ, ਤੁਹਾਡੇ ਵਾਅਦੇ ਅਨੁਸਾਰ ਮੈਨੂੰ ਸਹਾਰਾ ਦਿਉ ਅਤੇ ਮੈਂ ਜੀਵਾਂਗਾ। ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ। ਇਸ ਲਈ ਮੈਨੂੰ ਨਿਰਾਸ਼ ਨਾ ਕਰੋ।"
116 Sustenta-me, segundo a tua promessa, e eu viverei; não permitas que se frustrem as minhas esperanças.
117 ਮੇਰੀ ਮਦਦ ਕਰੋ, ਯਹੋਵਾਹ, ਅਤੇ ਮੈਂ ਬਚ ਜਾਵਾਂਗਾ। ਮੈਂ ਸਦਾ ਹੀ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਾਂਗਾ।"
117 Ampara-me, e estarei seguro; sempre estarei atento aos teus decretos.
118 ਯਹੋਵਾਹ, ਤੁਸੀਂ ਹਰ ਉਸ ਬੰਦੇ ਤੋਂ ਇਨਕਾਰ ਕਰ ਦਿੰਦੇ ਹੋ ਜਿਹੜਾ ਤੁਹਾਡੇ ਨੇਮ ਤੋੜਦਾ ਹੈ। ਕਿਉਂਕਿ ਉਨ੍ਹਾਂ ਨੇ ਝੂਠ ਆਖਿਆ ਜਦੋਂ ਉਨ੍ਹਾਂ ਨੇ ਤੁਹਾਡਾ ਅਨੁਸਰਣ ਕਰਨ ਲਈ ਹਾਂ ਕੀਤੀ ਸੀ।"
118 Tu rejeitas todos os que se desviam dos teus decretos, pois os seus planos enganosos são inúteis.
119 ਯਹੋਵਾਹ, ਤੁਸੀਂ ਬੁਰੇ ਲੋਕਾਂ ਨੂੰ ਧਰਤੀ ਉੱਤੇ ਕੂੜੇ ਵਾਂਗ ਸੁੱਟ ਦਿੰਦੇ ਹੋ। ਇਸ ਲਈ ਮੈਂ ਸਦਾ ਹੀ ਤੁਹਾਡੇ ਕਰਾਰ ਨੂੰ ਪਿਆਰ ਕਰਾਂਗਾ।"
119 Tu destróis como refugo todos os ímpios da terra; por isso amo os teus testemunhos.
120 ਯਹੋਵਾਹ, ਮੈਂ ਤੁਹਾਡੇ ਕੋਲੋਂ ਡਰਦਾ ਹਾਂ। ਮੈਂ ਡਰਦਾ ਹਾਂ ਅਤੇ ਤੁਹਾਡੇ ਨੇਮਾ ਦਾ ਆਦਰ ਕਰਦਾ ਹਾਂ।"
120 O meu corpo estremece diante de ti; as tuas ordenanças enchem-me de temor.
121 ਆਇਨ ਮੈਂ ਉਹੀ ਕੁਝ ਕੀਤਾ ਜੋ ਸਹੀ ਅਤੇ ਸ਼ੁਭ ਹੈ। ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਨਾ ਕਰੋ ਜਿਹੜੇ ਮੈਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।"
121 Tenho vivido com justiça e retidão; não me abandones nas mãos dos meus opressores.
122 ਵਾਅਦਾ ਕਰੋ ਕਿ ਤੁਸੀਂ ਮੇਰੇ ਲਈ ਚੰਗੇ ਹੋਵੋਂਗੇ। ਮੈਂ ਤੁਹਾਡਾ ਸੇਵਕ ਹਾਂ। ਯਹੋਵਾਹ, ਗੁਮਾਨੀ ਲੋਕਾਂ ਨੂੰ ਮੇਰਾ ਨੁਕਸਾਨ ਨਾ ਕਰਨ ਦੇਵੋ।"
122 Garante o bem-estar do teu servo; não permitas que os arrogantes me oprimam.
123 ਯਹੋਵਾਹ, ਮੇਰੀਆਂ ਅੱਖਾਂ ਤੁਹਾਡੀ ਸਹਾਇਤਾ ਲਈ, ਤੁਹਾਡੇ ਵੱਲੋਂ ਇੱਕ ਚੰਗੇ ਸ਼ਬਦ ਲਈ ਤੱਕਦੀਆਂ ਥੱਕ ਗਈਆਂ ਹਨ।"
123 Os meus olhos fraquejam, aguardando a tua salvação e o cumprimento da tua justiça.
124 ਮੈਂ ਤੁਹਾਡਾ ਸੇਵਕ ਹਾਂ। ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਉ, ਆਪਣੇ ਨੇਮ ਮੈਨੂੰ ਸਿੱਖਾਉ।"
124 Trata o teu servo conforme o teu amor leal e ensina-me os teus decretos.
125 ਮੈਂ ਤੁਹਾਡਾ ਸੇਵਕ ਹਾਂ ਮੇਰੀ ਸਮਝਣ ਵਿੱਚ ਮਦਦ ਕਰੋ ਤਾਂ ਜੋ ਮੈਂ ਤੁਹਾਡੇ ਕਰਾਰ ਬਾਰੇ ਜਾਣ ਜਾਵਾ।"
125 Sou teu servo; dá-me discernimento para compreender os teus testemunhos.
126 ਯਹੋਵਾਹ, ਤੁਹਾਡੇ ਲਈ ਕੁਝ ਕਰਨ ਦਾ ਇਹੀ ਵੇਲਾ ਹੈ। ਲੋਕਾਂ ਨੇ ਤੁਹਾਡੇ ਨੇਮਾਂ ਨੂੰ ਤੋੜ ਦਿੱਤਾ ਹੈ।"
126 Já é tempo de agires, Senhor, pois a tua lei está sendo desrespeitada.
127 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਨੂੰ ਸ਼ੁੱਧਤਮ ਸੋਨੇ ਨਾਲੋਂ ਵੱਧੇਰੇ ਪਿਆਰ ਕਰਦਾ ਹਾਂ।"
127 Eu amo os teus mandamentos mais do que o ouro, mais do que o ouro puro.
128 ਮੈਂ ਧਿਆਨ ਨਾਲ ਤੁਹਾਡੇ ਸਾਰੇ ਆਦੇਸ਼ਾ ਨੂੰ ਮੰਨਦਾ ਹਾਂ ਮੈਂ ਝੂਠੀਆਂ ਸਿੱਖਿਆਵਾਂ ਨੂੰ ਨਫ਼ਰਤ ਕਰਦਾ ਹਾਂ।"
128 Por isso considero justos os teus preceitos e odeio todo caminho de falsidade.
129 ਪੇ ਯਹੋਵਾਹ, ਤੁਹਾਡਾ ਕਰਾਰ ਸ਼ਾਨਦਾਰ ਹੈ। ਇਸੇ ਲਈ ਮੈਂ ਇਸ ਉੱਤੇ ਚੱਲਦਾ ਹਾਂ।"
129 Os teus testemunhos são maravilhosos; por isso lhes obedeço.
130 ਜਦੋਂ ਲੋਕ ਤੁਹਾਡੇ ਸ਼ਬਦ ਨੂੰ ਸਮਝਣਾ ਸ਼ੁਰੂ ਕਰ ਦਿੰਦੇ ਹਨ। ਉਦੋਂ ਲੱਗਦਾ ਹੈ ਜਿਵੇਂ ਕੋਈ ਰੌਸ਼ਨੀ ਉਨ੍ਹਾਂ ਨੂੰ ਸਹੀ ਜੀਵਨ ਢੰਗ ਸਿੱਖਾ ਰਹੀ ਹੋਵੇ। ਤੁਹਾਡਾ ਸ਼ਬਦ ਸਿੱਧੜ ਬੰਦੇ ਨੂੰ ਵੀ ਸਿਆਣਾ ਬਣਾ ਦਿੰਦਾ ਹੈ।"
130 A explicação das tuas palavras ilumina e dá discernimento aos inexperientes.
131 ਯਹੋਵਾਹ, ਮੈਂ ਸੱਚਮੁੱਚ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਨਾ ਚਾਹੁੰਦਾ ਹਾਂ। ਮੈਂ ਉਸੇ ਬੰਦੇ ਵਰਗਾ ਹਾਂ ਜਿਹੜਾ ਔਖੇ ਸਾਹ ਲੈ ਰਿਹਾ ਹੁੰਦਾ ਹੈ ਅਤੇ ਬੇਚੈਨੀ ਨਾਲ ਇੰਤਜ਼ਾਰ ਕਰ ਰਿਹਾ ਹੁੰਦਾ ਹੈ।"
131 Abro a boca e suspiro, ansiando por teus mandamentos.
132 ਹੇ ਪਰਮੇਸ਼ੁਰ ਮੇਰੇ ਵੱਲ ਤੱਕੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਉਹੀ ਕਰੋ ਜੋ ਉਨ੍ਹਾਂ ਲੋਕਾਂ ਲਈ ਉਚਿਤ ਹੈ। ਜਿਹੜੇ ਤੁਹਾਡੇ ਨਾਮ ਨੂੰ ਪਿਆਰ ਕਰਦੇ ਹਨ।"
132 Volta-te para mim e tem misericórdia de mim, como sempre fazes aos que amam o teu nome.
133 ਹੇ ਯਹੋਵਾਹ, ਮੇਰੀ ਰਾਹਨੁਮਾਈ ਕਰੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ। ਪਾਪ ਨੂੰ ਮੇਰੇ ਉੱਤੇ ਸ਼ਾਸਨ ਨਾ ਕਰਨ ਦਿਉ।"
133 Dirige os meus passos, conforme a tua palavra; não permitas que nenhum pecado me domine.
134 ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੈਨੂੰ ਦੁੱਖ ਦਿੰਦੇ ਹਨ। ਅਤੇ ਮੈਂ ਤੁਹਾਡੇ ਆਦੇਸ਼ ਮੰਨਾਗਾ।"
134 Resgata-me da opressão dos homens, para que eu obedeça aos teus preceitos.
135 ਯਹੋਵਾਹ, ਆਪਣੇ ਸੇਵਕ ਨੂੰ ਪ੍ਰਵਾਨ ਕਰੋ ਅਤੇ ਮੈਨੂੰ ਆਪਣੇ ਨੇਮ ਸਿੱਖਾਉ।"
135 Faze o teu rosto resplandecer sobre o teu servo, e ensina-me os teus decretos.
136 ਮੈਂ ਅੱਥਰੂਆਂ ਦੇ ਦਰਿਆ ਵਹਾਏ ਹਨ ਕਿਉਂਕਿ ਲੋਕ ਤੁਹਾਡੀਆਂ ਸਿੱਖਿਆਵਾਂ ਨੂੰ ਨਹੀਂ ਮੰਨਦੇ।"
136 Rios de lágrimas correm dos meus olhos, porque a tua lei não é obedecida.
137 ਸਾਦੇ ਯਹੋਵਾਹ, ਤੁਸੀਂ ਸ਼ੁਭ ਹੋ। ਅਤੇ ਤੁਹਾਡੇ ਨੇਮ ਨਿਰਪੱਖ ਹਨ।"
137 Justo és, Senhor, e retas são as tuas ordenanças.
138 ਤੁਸੀਂ ਕਰਾਰ ਵਿੱਚ ਸ਼ੁਭ ਨੇਮ ਦਿੱਤੇ ਹਨ। ਅਸੀਂ ਸੱਚਮੁੱਚ ਉਨ੍ਹਾਂ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।"
138 Ordenaste os teus testemunhos com justiça; dignos são de inteira confiança!
139 ਮੇਰੀਆਂ ਤੀਬ੍ਰ ਭਾਵਨਾਵਾ ਮੈਨੂੰ ਤਬਾਹ ਕਰ ਰਹੀਆਂ ਹਨ। ਮੈਂ ਬਹੁਤ ਉਦਾਸ ਹਾਂ, ਕਿਉਂਕਿ ਮੇਰੇ ਦੁਸ਼ਮਣਾ ਨੇ ਤੁਹਾਡੇ ਆਦੇਸ਼ ਭੁਲਾ ਦਿੱਤੇ ਹਨ।"
139 O meu zelo me consome, pois os meus adversários se esquecem das tuas palavras.
140 ਸਾਡੇ ਕੋਲ ਪ੍ਰਮਾਣ ਹੈ ਕਿ ਅਸੀਂ ਤੁਹਾਡੇ ਸ਼ਬਦ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ, ਹੇ ਯਹੋਵਾਹ। ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।"
140 A tua promessa foi plenamente comprovada, e, por isso, o teu servo a ama.
141 ਮੈਂ ਇੱਕ ਨੌਜਵਾਨ ਹਾਂ, ਅਤੇ ਲੋਕ ਮੇਰਾ ਆਦਰ ਨਹੀਂ ਕਰਦੇ ਪਰ ਮੈਂ ਤੁਹਾਡੇ ਆਦੇਸ਼ਾ ਨੂੰ ਨਹੀਂ ਭੁੱਲਦਾ।"
141 Sou pequeno e desprezado, mas não esqueço os teus preceitos.
142 ਯਹੋਵਾਹ, ਤੁਹਾਡੀ ਨੇਕੀ ਸਦਾ ਲਈ ਹੈ। ਅਤੇ ਤੁਹਾਡੀਆਂ ਸਿੱਖਿਆਵਾਂ ਉੱਪਰ ਵਿਸ਼ਵਾਸ ਕੀਤਾ ਜਾ ਸੱਕਦਾ ਹੈ।"
142 A tua justiça é eterna, e a tua lei é a verdade.
143 ਮੈਂ ਮੁਸੀਬਤਾਂ ਅਤੇ ਔਖੇ ਵੇਲਿਆਂ ਵਿੱਚੋਂ ਦੀ ਨਿਕਲਿਆ ਹਾਂ। ਫ਼ੇਰ ਵੀ ਮੈਂ ਤੁਹਾਡੇ ਹੁਕਮਾਂ ਦਾ ਆਨੰਦ ਮਾਣਦਾ ਹਾਂ।"
143 Tribulação e angústia me atingiram, mas os teus mandamentos são o meu prazer.
144 ਤੁਹਾਡਾ ਕਰਾਰ ਸਦਾ ਲਈ ਸ਼ੁਭ ਹੈ। ਇਸ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ। ਤਾਂ ਜੋ ਮੈਂ ਜਿਉ ਸੱਕਾ।"
144 Os teus testemunhos são eternamente justos, dá-me discernimento para que eu tenha vida.
145 ਕੋਫ਼ ਮੈਂ ਪੂਰੇ ਦਿਲ ਨਾਲ ਪੁਕਾਰਦਾ ਹਾਂ, ਯਹੋਵਾਹ। ਮੈਨੂੰ ਉੱਤਰ ਦਿਉ। ਮੈਂ ਤੁਹਾਡੇ ਆਦੇਸ਼ ਮੰਨਦਾ ਹਾਂ।"
145 Eu clamo de todo o coração; responde-me, Senhor, e obedecerei aos teus testemunhos!
146 ਯਹੋਵਾਹ, ਮੈਂ ਤੁਹਾਨੂੰ ਆਵਾਜ਼ ਦਿੰਦਾ ਹਾਂ ਮੈਨੂੰ ਬਚਾਉ! ਅਤੇ ਮੈਂ ਤੁਹਾਡੇ ਕਰਾਰ ਨੂੰ ਮੰਨਾਗਾ।"
146 Clamo a ti; salva-me, e obedecerei aos teus estatutos!
147 ਮੈਂ ਤੁਹਾਡੇ ਅੱਗੇ ਸਰਘੀ ਵੇਲੇ ਪ੍ਰਾਰਥਨਾ ਕਰਨ ਲਈ ਉੱਠਿਆ। ਮੈਨੂੰ ਤੁਹਾਡੇ ਆਖੇ ਉੱਤੇ ਵਿਸ਼ਵਾਸ ਹੈ।"
147 Antes do amanhecer me levanto e suplico o teu socorro; na tua palavra coloquei a minha esperança.
148 ਮੈਂ ਤੁਹਾਡੇ ਸ਼ਬਦ ਦਾ ਅਧਿਐਨ ਕਰਨ ਲਈ ਰਾਤ ਭਰ ਜਾਗਦਾ ਰਿਹਾ।"
148 Fico acordado nas vigílias da noite, para meditar nas tuas promessas.
149 ਆਪਣੇ ਸੱਚੇ ਪਿਆਰ ਨਾਲ ਮੇਰੀ ਪ੍ਰਾਰਥਨਾ ਸੁਣੋ, ਮੈਨੂੰ ਸੁਣੋ। ਸਿਰਫ਼ ਉਹੀ ਗੱਲਾਂ ਕਰੋ ਜਿਨ੍ਹਾਂ ਨੂੰ ਤੁਸੀਂ ਸਹੀ ਆਖਦੇ ਹੋ, ਅਤੇ ਮੈਨੂੰ ਜਿਉਣ ਦੇਵੋ।"
149 Ouve a minha voz pelo teu amor leal; faze-me viver, Senhor, conforme as tuas ordenanças.
150 ਲੋਕ ਮੇਰੇ ਖਿਲਾਫ਼ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ। ਉਹ ਲੋਕ ਤੁਹਾਡੀਆਂ ਸਿੱਖਿਆਵਾਂ ਉੱਤੇ ਨਹੀਂ ਚੱਲਦੇ।"
150 Os meus perseguidores aproximam-se com más intenções; mas estão distantes da tua lei.
151 ਯਹੋਵਾਹ, ਤੁਸੀਂ ਮੇਰੇ ਨੇੜੇ ਹੋ। ਅਤੇ ਤੁਹਾਡੇ ਆਦੇਸ਼ਾ ਉੱਤੇ ਵਿਸ਼ਵਾਸ ਕੀਤਾ ਜਾ ਸੱਕਦਾ ਹੈ।"
151 Tu, porém, Senhor, estás perto e todos os teus mandamentos são verdadeiros.
152 ਮੈਂ ਬਹੁਤ ਚਿਰ ਪਹਿਲਾ ਤੁਹਾਡੇ ਕਰਾਰ ਤੋਂ ਸਿੱਖਿਆ ਸੀ ਕਿ ਤੁਹਾਡੀਆਂ ਸਿੱਖਿਆਵਾਂ ਸਦਾ ਰਹਿਣਗੀਆਂ।"
152 Há muito aprendi dos teus testemunhos que os estabeleceste para sempre.
153 ਰੇਸ਼ ਯਹੋਵਾਹ, ਮੇਰੇ ਦੁੱਖ ਤੱਕੋ ਅਤੇ ਮੈਨੂੰ ਬਚਾਉ। ਮੈਂ ਤੁਹਾਡੀਆਂ ਸਿੱਖਿਆਵਾ ਨੂੰ ਭੁੱਲਿਆ ਨਹੀਂ ਹਾਂ।"
153 Olha para o meu sofrimento e livra-me, pois não me esqueço da tua lei.
154 ਯਹੋਵਾਹ, ਮੇਰੇ ਲਈ ਮੇਰੀ ਲੜਾਈ ਲੜੋ, ਅਤੇ ਮੈਨੂੰ ਬਚਾਉ। ਮੈਨੂੰ ਜਿਉਣ ਦਿਉ ਜਿਵੇਂ ਕਿ ਤੁਸੀਂ ਇਕਰਾਰ ਕੀਤਾ ਸੀ।"
154 Defende a minha causa e resgata-me; preserva a minha vida conforme a tua promessa.
155 ਬੁਰੇ ਲੋਕ ਨਹੀਂ ਜਿੱਤਣਗੇ ਕਿਉਂਕਿ ਉਹ ਤੁਹਾਡੇ ਨੇਮਾਂ ਉੱਤੇ ਨਹੀਂ ਚੱਲਦੇ।"
155 A salvação está longe dos ímpios, pois eles não buscam os teus decretos.
156 ਹੇ ਯਹੋਵਾਹ, ਤੁਸੀਂ ਬਹੁਤ ਦਯਾਵਾਨ ਹੋ। ਤੁਹਾਡਾ ਫ਼ੈਸਲਾ ਹੋਵੇ ਕਿ ਮੈਂ ਜਿਉਵਾਂ।"
156 Grande é a tua compaixão, Senhor; preserva a minha vida conforme as tuas leis.
157 ਮੇਰੇ ਬਹੁਤ ਦੁਸ਼ਮਣ ਹਨ, ਜੋ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਮੈਂ ਤੁਹਾਡੇ ਕਰਾਰ ਉੱਤੇ ਚੱਲਣ ਤੋਂ ਨਹੀਂ ਹਟਿਆ ਹਾਂ।"
157 Muitos são os meus adversários e os meus perseguidores, mas eu não me desvio dos teus estatutos.
158 ਮੈਂ ਉਨ੍ਹਾਂ ਗੱਦਾਰਾਂ ਨੂੰ ਦੇਖਦਾ ਹਾਂ। ਉਹ ਤੁਹਾਡੇ ਸ਼ਬਦਾ ਨੂੰ ਨਹੀਂ ਮੰਨਦੇ ਹਨ। ਯਹੋਵਾਹ, ਅਤੇ ਮੈਂ ਇਸ ਨੂੰ ਨਫ਼ਰਤ ਕਰਦਾ ਹਾਂ।"
158 Com grande desgosto vejo os infiéis, que não obedecem à tua palavra.
159 ਦੇਖੋ, ਮੈਂ ਤੁਹਾਡੇ ਆਦੇਸ਼ਾ ਨੂੰ ਮੰਨਣ ਲਈ ਸਖਤ ਮਿਹਨਤ ਕਰਦਾ ਹਾਂ। ਯਹੋਵਾਹ, ਮੈਨੂੰ ਆਪਣੇ ਸਾਰੇ ਪਿਆਰ ਨਾਲ ਜਿਉਣ ਦਿਉ।"
159 Vê como amo os teus preceitos! Dá-me vida, segundo o teu amor leal.
160 ਸ਼ੁਰੂ ਤੋਂ ਹੀ, ਤੁਹਾਡੇ ਸਾਰੇ ਸ਼ਬਦਾ ਉੱਤੇ ਵਿਸ਼ਵਾਸ ਹੋ ਸੱਕਦਾ ਸੀ। ਯਹੋਵਾਹ, ਤੁਹਾਡਾ ਸ਼ੁਭ ਨੇਮ ਸਦਾ ਹੀ ਰਹੇਗਾ।"
160 A verdade é a essência da tua palavra, e todas as tuas justas ordenanças são eternas.
161 ਸ਼ੀਨ ਸ਼ਕਤੀਸ਼ਾਲੀ ਆਗੂਆ ਨੇ ਮੇਰੇ ਉੱਤੇ ਅਕਾਰਣ ਹੀ ਹਮਲਾ ਕੀਤਾ। ਪਰ ਮੈਂ ਡਰਦਾ ਅਤੇ ਸਿਰਫ਼ ਤੁਹਾਡੇ ਹੀ ਨੇਮ ਦਾ ਆਦਰ ਕਰਦਾ ਹਾਂ।"
161 Os poderosos perseguem-me sem motivo, mas é diante da tua palavra que o meu coração treme.
162 ਯਹੋਵਾਹ, ਤੁਹਾਡਾ ਸ਼ਬਦ ਮੈਨੂੰ ਖੁਸ਼ੀ ਦਿੰਦਾ ਹੈ, ਉਸ ਬੰਦੇ ਜਿੰਨਾ ਖੁਸ਼, ਜਿਸ ਨੂੰ ਹੁਣੇ-ਹੁਣ ਵੱਡਾ ਖਜ਼ਾਨਾ ਮਿਲ ਗਿਆ ਹੋਵੇ।"
162 Eu me regozijo na tua promessa como alguém que encontra grandes despojos.
163 ਮੈਂ ਝੂਠ ਨੂੰ ਨਫ਼ਰਤ ਕਰਦਾ ਹਾਂ, ਮੈਂ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕਰ ਸੱਕਦਾ। ਪਰ ਹੇ ਯਹੋਵਾਹ ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਪਿਆਰ ਕਰਦਾ ਹਾਂ।"
163 Odeio e detesto a falsidade, mas amo a tua lei.
164 ਮੈਂ ਦਿਨ ਵਿੱਚ ਸੱਤ ਵਾਰੀ ਤੁਹਾਡੇ ਚੰਗੇ ਨੇਮਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ।"
164 Sete vezes por dia eu te louvo por causa das tuas justas ordenanças.
165 ਉਹ ਲੋਕ ਜਿਹੜੇ ਤੁਹਾਡੇ ਉਪਦੇਸ਼ਾ ਨੂੰ ਪਿਆਰ ਕਰਦੇ ਹਨ ਅਸਲੀ ਸ਼ਾਂਤੀ ਪ੍ਰਾਪਤ ਕਰਨਗੇ। ਅਤੇ ਉਨ੍ਹਾਂ ਨੂੰ ਕੁਝ ਵੀ ਨਹੀਂ ਡੇਗ ਸੱਕੇਗਾ।"
165 Os que amam a tua lei desfrutam paz, e nada há que os faça tropeçar.
166 ਯਹੋਵਾਹ, ਮੈਂ ਤੁਹਾਡੇ ਵੱਲੋਂ ਬਚਾਏ ਜਾਣ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਤੁਹਾਡੇ ਆਦੇਸ਼ ਮੰਨੇ ਸਨ।"
166 Aguardo a tua salvação, Senhor, e pratico os teus mandamentos.
167 ਮੈਂ ਤੁਹਾਡੇ ਕਰਾਰ ਅਨੁਸਾਰ ਚੱਲਿਆ ਸਾਂ। ਯਹੋਵਾਹ, ਮੈਂ ਤੁਹਾਡੇ ਨੇਮਾਂ ਨੂੰ ਬਹੁਤ ਪਿਆਰ ਕਰਦਾ ਹਾਂ।"
167 Obedeço aos teus testemunhos; amo-os infinitamente!
168 ਮੈਂ ਤੁਹਾਡੇ ਕਰਾਰ ਅਤੇ ਆਦੇਸ਼ਾ ਨੂੰ ਮੰਨਿਆ ਹੈ। ਯਹੋਵਾਹ, ਤੁਸੀਂ ਉਸ ਸਭ ਕੁਝ ਬਾਰੇ ਜਾਣਦੇ ਹੋ ਜੋ ਮੈਂ ਕੀਤਾ ਹੈ।"
168 Obedeço a todos os teus preceitos e testemunhos, pois conheces todos os meus caminhos.
169 ਤਾਉ ਯਹੋਵਾਹ, ਮੇਰਾ ਖੁਸ਼ੀ ਭਰਿਆ ਗੀਤ ਸੁਣੋ। ਮੈਨੂੰ ਬਚਾਉ ਜਿਵੇਂ ਤੁਸੀਂ ਸਿਆਣਾ ਇਕਰਾਰ ਕੀਤਾ ਸੀ।"
169 Chegue à tua presença o meu clamor, Senhor! Dá-me entendimento conforme a tua palavra.
170 ਯਹੋਵਾਹ, ਮੇਰੀ ਪ੍ਰਾਰਥਨਾ ਨੂੰ ਸੁਣੋ। ਮੈਨੂੰ ਬਚਾਉ ਜਿਵੇਂ ਤੁਸੀਂ ਇਕਰਾਰ ਕੀਤਾ ਸੀ।"
170 Chegue a ti a minha súplica. Livra-me, conforme a tua promessa.
171 ਮੈਂ ਅਚਾਨਕ ਉਸਤਤਿ ਦੇ ਗੀਤ ਗਾਉਣ ਲੱਗਦਾ ਹਾਂ, ਕਿਉਂ ਕਿ ਤੁਸੀਂ ਮੈਨੂੰ ਆਪਣੇ ਨੇਮ ਸਿੱਖਾਏ ਸਨ।"
171 Meus lábios transbordarão de louvor, pois me ensinas os teus decretos.
172 ਮੈਨੂੰ ਤੁਹਾਡੇ ਸ਼ਬਦਾ ਨੂੰ ਗਾਉਣ ਦਿਉ। ਅਤੇ ਮੈਨੂੰ ਮੇਰਾ ਗੀਤ ਗਾਉਣ ਦਿਉ। ਯਹੋਵਾਹ, ਤੁਹਾਡੇ ਸਮੂਹ ਨੇਮ ਚੰਗੇ ਹਨ।"
172 A minha língua cantará a tua palavra, pois todos os teus mandamentos são justos.
173 ਮੈਂ ਤੁਹਾਡੇ ਆਦੇਸ਼ਾ ਨੂੰ ਪਾਲਣ ਦੀ ਚੋਣ ਕੀਤੀ ਸੀ। ਇਸ ਲਈ ਮੇਰੇ ਕੋਲ ਪਹੁੰਚੇ ਅਤੇ ਮੇਰੀ ਮਦਦ ਕਰੋ।"
173 Com tua mão vem ajudar-me, pois escolhi os teus preceitos.
174 ਯਹੋਵਾਹ, ਮੈਂ ਚਾਹੁੰਦਾ ਹਾਂ ਕਿ ਤੁਸੀਂ ਮੈਨੂੰ ਬਚਾਉ। ਪਰ ਤੁਹਾਡੀਆਂ ਸਿੱਖਿਆਵਾਂ ਮੈਨੂੰ ਖੁਸ਼ੀ ਦਿੰਦੀਆਂ ਹਨ।"
174 Anseio pela tua salvação, Senhor, e a tua lei é o meu prazer.
175 ਮੈਨੂੰ ਜਿਉਣ ਦਿਉ ਅਤੇ ਤੁਹਾਡੀ ਉਸਤਤਿ ਕਰਨ ਦਿਉ। ਯਹੋਵਾਹ ਤੁਹਾਡੇ ਨੇਮਾਂ ਨੂੰ ਮੇਰੀ ਮਦਦ ਕਰਨ ਦਿਉ।"
175 Permite-me viver para que eu te louve; e que as tuas ordenanças me sustentem.
176 ਮੈਂ ਗੁਆਚੀ ਭੇਡਾਂ ਵਾਂਗ ਭਟਕਿਆ ਹਾਂ। ਮੇਰੀ ਤਲਾਸ਼ ਵਿੱਚ ਆਉ। ਯਹੋਵਾਹ, ਮੈਂ ਤੁਹਾਡਾ ਸੇਵਕ ਹਾਂ, ਅਤੇ ਮੈਂ ਤੁਹਾਡੇ ਆਦੇਸ਼ਾ ਨੂੰ ਭੁੱਲਿਆ ਨਹੀਂ ਹਾਂ।"
176 Andei vagando como ovelha perdida; vem em busca do teu servo, pois não me esqueci dos teus mandamentos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 119, comparar traduções ou montar um estudo — tudo direto pelo WhatsApp.