Salmos 18
Punjabi Bible (GL_PUNJABI) vs NVT
NVT Nova Versão Transformadora
1 ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ। ਇਹ ਗੀਤ ਦਾਊਦ ਨੇ ਉਸ ਵੇਲੇ ਲਿਖਿਆ, ਜਦੋਂ ਯਹੋਵਾਹ ਨੇ ਸ਼ਾਊਲ ਅਤੇ ਉਸ ਦੇ ਹੋਰ ਦੁਸ਼ਮਣਾਂ ਤੋਂ ਉਸਦੀ ਰੱਖਿਆ ਕੀਤੀ। ਉਸ ਨੇ ਆਖਿਆ, “ਹੇ ਯਹੋਵਾਹ, ਮੇਰੀ ਤਾਕਤ, ਮੈਂ ਤੁਹਾਨੂੰ ਪਿਆਰ ਕਰਦਾ ਹਾਂ।”"
1 Eu te amo, S enhor ; tu és minha força.
2 ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ। ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।"
2 O S enhor é minha rocha, minha fortaleza e meu libertador; meu Deus é meu rochedo, em quem encontro proteção. Ele é meu escudo, o poder que me salva e meu lugar seguro.
3 ਉਨ੍ਹਾਂ ਨੇ ਮੇਰਾ ਮਜ਼ਾਕ ਉਡਾਇਆ। ਪਰ ਮੈਂ ਸਹਾਇਤਾ ਲਈ ਯਹੋਵਾਹ ਨੂੰ ਅਵਾਜ਼ ਦਿੱਤੀ ਅਤੇ ਉਸ ਨੇ ਮੈਨੂੰ ਮੇਰੇ ਦੁਸ਼ਮਣਾਂ ਪਾਸੋਂ ਬਚਾ ਲਿਆ।"
3 Clamei ao S enhor , que é digno de louvor, e ele me livrou de meus inimigos.
4 ਮੇਰੇ ਦੁਸ਼ਮਣ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ। ਮੇਰੇ ਆਲੇ-ਦੁਆਲੇ ਮੌਤ ਦੇ ਸ਼ਿਕੰਜੇ ਸਨ। ਮੈਂ ਉਸ ਹੜ੍ਹ ਅੰਦਰ ਰੁੜ੍ਹ ਚੱਲਿਆ ਸਾਂ ਜਿਹੜਾ ਮੈਨੂੰ ਮ੍ਰਿਤੂ ਲੋਕ ਵੱਲ ਲਿਜਾ ਰਿਹਾ ਸੀ।"
4 Os laços da morte me cercaram, torrentes de destruição caíram sobre mim.
5 ਕਬਰ ਦੇ ਰੱਸੇ ਮੈਨੂੰ ਘੇਰੀ ਹੋਏ ਸਨ, ਮੌਤ ਦੇ ਜਾਲ ਮੇਰੇ ਅੱਗੇ ਵਿਛੇ ਹੋਏ ਸਨ।"
5 A sepultura me envolveu em seus laços, a morte pôs uma armadilha em meu caminho.
6 ਇੱਥੋਂ ਤੀਕ ਕਿ ਮੈਂ ਘੇਰਿਆ ਗਿਆ ਸਾਂ, ਫ਼ੇਰ ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸ ਨੇ ਮੇਰੀ ਚੀਕ ਸੁਣੀ। ਉਸ ਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ।"
6 Em minha aflição, clamei ao S enhor ; sim, pedi socorro a meu Deus. De seu santuário ele me ouviu; meu clamor chegou a seus ouvidos.
7 ਧਰਤੀ ਹਿਲੀ ਅਤੇ ਕੰਬੀ; ਸਵਰਗ ਦੇ ਥਮਲੇ ਵੀ ਹਿੱਲ ਗਏ। ਕਿਉਂਕਿ ਯਹੋਵਾਹ ਗੁੱਸੇ ਸੀ।"
7 A terra se abalou e estremeceu; tremeram os fundamentos dos montes, agitaram-se por causa de sua ira.
8 ਪਰਮੇਸ਼ੁਰ ਦੇ ਨੱਕ ਵਿੱਚੋਂ ਧੂਆਂ ਨਿਕਲਿਆ। ਪਰਮੇਸ਼ੁਰ ਦੇ ਮੁੱਖ ਵਿੱਚੋਂ ਬਲਦੀਆਂ ਲਾਟਾਂ ਨਿਕਲੀਆਂ, ਉਸ ਪਾਸੋਂ ਬਲਦੇ ਹੋਏ ਚੰਗਿਆੜੇ ਉੱਡੇ।"
8 De suas narinas saiu fumaça, de sua boca, fogo consumidor; brasas vivas saíram dele.
9 ਯਹੋਵਾਹ ਨੇ ਆਕਾਸ਼ ਨੂੰ ਪਾੜ ਸੁੱਟਿਆ ਅਤੇ ਉਹ ਹੇਠਾ ਆਇਆ। ਉਹ ਗਹਿਰੇ ਕਾਲੇ ਬੱਦਲ ਉੱਤੇ ਖਲੋਤਾ ਸੀ।"
9 Ele abriu os céus e desceu, com nuvens escuras de tempestade sob os pés.
10 ਯਹੋਵਾਹ ਆਕਾਸ਼ ਵਿੱਚ ਉੱਡ ਰਿਹਾ ਸੀ। ਉਹ ਤੇਜ਼ ਦੇ ਕਰੂਬੀਆਂ ਤੇ ਸਵਾਰ ਉੱਡ ਰਿਹਾ ਸੀ। ਉਹ ਉੱਚੀਆਂ ਹਵਾਵਾਂ ਉੱਤੋਂ ਦੀ ਉੱਡ ਰਿਹਾ ਸੀ।"
10 Montado num querubim, pairava sobre as asas do vento.
11 ਯਹੋਵਾਹ ਹਨੇਰੇ ਬੱਦਲਾਂ ਵਿੱਚ ਛੁਪਿਆ ਹੋਇਆ ਸੀ, ਜਿਹੜੇ ਉਸ ਨੂੰ ਤੰਬੂਆਂ ਵਾਂਗ ਘੇਰੇ ਹੋਏ ਸਨ। ਉਹ ਆਪਣੇ-ਆਪ ਨੂੰ ਬੱਦਲਾਂ ਅੰਦਰ ਛੁਪਾ ਰਿਹਾ ਸੀ।"
11 Envolveu-se num manto de escuridão, em densas nuvens de chuva.
12 ਫ਼ੇਰ, ਯਹੋਵਾਹ ਦੀ ਚਮਕਦੀ ਰੌਸ਼ਨੀ ਬੱਦਲਾਂ ਨੂੰ ਪਾੜਦੀ ਹੋਈ ਬਾਹਰ ਨਿੱਕਲੀ। ਇਸਨੇ ਗੜ੍ਹੇਮਾਰ ਕੀਤੀ ਅਤੇ ਬਿਜਲੀ ਲਸ਼ਕਾਈ।"
12 Nuvens espessas escondiam o brilho ao seu redor e faziam chover granizo e brasas vivas.
13 ਯਹੋਵਾਹ ਆਕਾਸ਼ ਵਿੱਚੋਂ ਗਰਜਿਆ। ਸਭ ਤੋਂ ਉੱਚੇ ਪਰਮੇਸ਼ੁਰ ਨੇ ਲੋਕਾਂ ਨੂੰ ਆਪਣੀ ਅਵਾਜ਼ ਸੁਣਾਈ। ਇੱਥੋਂ ਤੱਕ ਕਿ ਗੜ੍ਹੇਮਾਰ ਹੋਈ ਅਤੇ ਬਿਜਲੀ ਲਿਸ਼ਕ ਉੱਠੀ।"
13 O S enhor trovejou dos céus; a voz do Altíssimo ressoou, em meio ao granizo e às brasas vivas.
14 ਯਹੋਵਾਹ ਨੇ ਆਪਣੇ ਤੀਰ ਛੱਡੇ ਅਤੇ ਦੁਸ਼ਮਣਾਂ ਨੂੰ ਭਜਾ ਦਿੱਤਾ। ਯਹੋਵਾਹ ਨੇ ਬਿਜਲੀ ਦੀਆਂ ਅਨੇਕਾਂ ਕਿਰਣਾਂ ਫ਼ੈਲਾਈਆਂ ਅਤੇ ਲੋਕ ਘਬਰਾਹਟ ਵਿੱਚ ਭੱਜ ਗਏ।"
14 Atirou flechas e dispersou seus inimigos, lançou muitos raios e os fez fugir em confusão.
15 ਯਹੋਵਾਹ, ਜਦੋਂ ਤੁਸੀਂ ਉੱਚੀ ਅਵਾਜ਼ ਨਾਲ ਹੁਕਮ ਦਿੱਤਾ, ਪਾਣੀ ਪਿੱਛਾਹਾਂ ਧੱਕਿਆ ਗਿਆ ਸੀ। ਅਸੀਂ ਸਮੁੰਦਰ ਦਾ ਤਲਾ ਵੇਖ ਸੱਕਦੇ ਸਾਂ। ਅਸੀਂ ਧਰਤੀ ਦੀਆਂ ਬੁਨਿਆਦਾਂ ਵੀ ਦੇਖ ਸੱਕਦੇ ਸਾਂ।"
15 Então, por tua ordem, S enhor , com o forte sopro de tuas narinas, o fundo do mar apareceu, e os alicerces da terra ficaram expostos.
16 ਯਹੋਵਾਹ, ਉਚਾਈ ’ਚੋਂ ਹੇਠਾ ਆਇਆ ਅਤੇ ਮੈਨੂੰ ਬਚਾ ਲਿਆ। ਉਸ ਨੇ ਮੈਨੂੰ ਫ਼ੜ ਲਿਆ ਅਤੇ ਮੈਨੂੰ ਡੂੰਘੇ ਪਾਣੀ (ਮੁਸੀਬਤ) ਵਿੱਚੋਂ ਆਪਣੇ ਵੱਲ ਖਿੱਚਿਆ।"
16 Dos céus estendeu a mão e me resgatou; tirou-me de águas profundas.
17 ਮੇਰੇ ਦੁਸ਼ਮਣ ਮੇਰੇ ਨਾਲੋਂ ਸ਼ਕਤੀਸ਼ਾਲੀ ਸਨ। ਉਨ੍ਹਾਂ ਨੇ ਮੈਨੂੰ ਨਫ਼ਰਤ ਕੀਤੀ। ਮੇਰੇ ਦੁਸ਼ਮਣ ਮੇਰੇ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਸਨ। ਇਸੇ ਲਈ ਪਰਮੇਸ਼ੁਰ ਨੇ ਮੈਨੂੰ ਬਚਾ ਲਿਆ।"
17 Livrou-me de inimigos poderosos, dos que me odiavam e eram fortes demais para mim.
18 ਮੈਂ ਵੱਡੇ ਸੰਕਟ ਵਿੱਚ ਸਾਂ, ਤੇ ਮੇਰੇ ਉੱਤੇ ਮੇਰਿਆਂ ਦੁਸ਼ਮਣਾਂ ਦੁਆਰਾ ਹਮਲਾ ਕੀਤਾ ਹੋਇਆ ਸੀ। ਪਰ ਯਹੋਵਾਹ ਮੇਰੀ ਮਦਦ ਲਈ ਆਇਆ।"
18 Quando eu estava angustiado, eles me atacaram, mas o S
19 ਯਹੋਵਾਹ ਮੈਨੂੰ ਪਿਆਰ ਕਰਦਾ ਹੈ। ਇਸੇ ਲਈ ਉਸ ਨੇ ਮੈਨੂੰ ਬਚਾਇਆ। ਉਹ ਮੈਨੂੰ ਇੱਕ ਸੁਰੱਖਿਅਤ ਸਥਾਨ ਉੱਤੇ ਲੈ ਗਿਆ।"
19 Ele me levou a um lugar seguro e me livrou porque se agrada de mim.
20 ਮੈਂ ਬੇਗੁਨਾਹ ਹਾਂ, ਇਸੇ ਲਈ ਯਹੋਵਾਹ ਮੈਨੂੰ ਇਨਾਮ ਦੇਵੇਗਾ। ਮੈਂ ਕੋਈ ਵੀ ਬਦੀ ਨਹੀਂ ਕੀਤੀ ਇਸੇ ਲਈ ਉਹ ਮੇਰਾ ਭਲਾ ਕਰੇਗਾ।"
20 O S enhor me recompensou por minha justiça; por causa de minha inocência, me restaurou.
21 ਕਿਉਂ? ਕਿਉਂ ਕਿ ਮੈਂ ਉਸ ਦੇ ਆਦੇਸ਼ ਮੰਨੇ। ਮੈਂ ਤੇਰੇ ਖਿਲਾਫ਼ ਕੋਈ ਵੀ ਅਪਰਾਧ ਨਹੀਂ ਕੀਤਾ ਪਰਮੇਸ਼ੁਰ।"
21 Pois guardei os caminhos do S enhor ; não me afastei de meu Deus para seguir o mal.
22 ਮੈਂ ਸਦਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ ਹਾਂ। ਮੈਂ ਉਸ ਦੇ ਅਸੂਲਾਂ ਨੂੰ ਮੰਨਦਾ ਹਾਂ ਅਤੇ ਉਸਦਾ ਆਚਰਣ ਕਰਦਾ ਹਾਂ।"
22 Cumpri todos os seus estatutos e nunca abandonei seus decretos.
23 ਮੈਂ ਉਸ ਦੇ ਨਮਿੱਤ ਸ਼ੁੱਧ ਤੇ ਇਮਾਨਦਾਰ ਸਾਂ, ਮੈਂ ਆਪਣੇ-ਆਪ ਨੂੰ ਮੰਦੇ ਕਾਰਿਆਂ ਤੋਂ ਦੂਰ ਰੱਖਿਆ।"
23 Sou inculpável diante de Deus; do pecado me guardei.
24 ਇਸੇ ਲਈ, ਯਹੋਵਾਹ ਮੈਨੂੰ ਇਨਾਮ ਦੇਵੇਗਾ। ਕਿਉ? ਕਿਉਂਕਿ ਮੈਂ ਬੇਕਸੂਰ ਹਾਂ। ਜਿਵੇਂ ਪਰਮੇਸ਼ੁਰ ਇਸ ਨੂੰ ਵੇਖਦਾ ਹੈ, ਮੈਂ ਕੋਈ ਗਲਤ ਕੰਮ ਨਹੀਂ ਕੀਤਾ, ਇਸ ਲਈ ਉਹ ਮੇਰਾ ਭਲਾ ਕਰੇਗਾ।"
24 O S enhor me recompensou por minha justiça; ele viu minha inocência.
25 ਯਹੋਵਾਹ, ਜੇ ਕੋਈ ਸੱਚਮੁੱਚ ਤੈਨੂੰ ਪਿਆਰ ਕਰਦਾ ਹੈ, ਤਾਂ ਤੂੰ ਵੀ ਉਸ ਉੱਪਰ ਆਪਣਾ ਸੱਚਾ ਪਿਆਰ ਛਿੜਕ। ਜੇ ਕੋਈ ਤੇਰੇ ਪ੍ਰਤਿ ਸੱਚਾ ਹੈ ਤਾਂ ਤੂੰ ਵੀ ਉਸ ਦੇ ਪ੍ਰਤਿ ਸੱਚਾ ਹੋਵੇਂਗਾ।"
25 Aos fiéis te mostras fiel, e, aos íntegros, mostras integridade.
26 ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਲਈ ਸ਼ੁਭ ਤੇ ਪਵਿੱਤਰ ਹੋ ਜਿਹੜੇ ਸ਼ੁਭ ਤੇ ਪਵਿੱਤਰ ਹਨ। ਪਰ ਤੁਸੀਂ ਕਮੀਨੇ ਅਤੇ ਮੀਸਣੇ ਲੋਕਾਂ ਲਈ ਵੱਧੇਰੇ ਚਤੁਰ ਬਣ ਜਾਂਦੇ ਹੋਂ।"
26 Aos puros te mostras puro, mas, aos perversos, te mostras astuto.
27 ਹੇ ਯਹੋਵਾਹ, ਤੂੰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈਂ ਜਿਹੜੇ ਨਿਮ੍ਰ ਹਨ। ਪਰ ਤੂੰ ਗੁਮਾਨੀ ਲੋਕਾਂ ਨੂੰ ਨਿਵਾਉਦਾ ਹੈਂ।"
27 Livras os humildes, mas humilhas os orgulhosos.
28 ਯਹੋਵਾਹ, ਤੁਸੀਂ ਮੇਰਾ ਦੀਵਾ ਰੌਸ਼ਨ ਕਰੋ। ਮੇਰਾ ਪਰਮੇਸ਼ੁਰ, ਮੇਰੇ ਚਾਰ-ਚੁਫ਼ੇਰੇ ਫ਼ੈਲੇ ਅੰਧਕਾਰ ਨੂੰ ਰੌਸ਼ਨ ਕਰਦਾ ਹੈ।"
28 Manténs acesa minha lâmpada; o S
29 ਹੇ ਯਹੋਵਾਹ, ਤੇਰੀ ਸਹਾਇਤਾ ਨਾਲ, ਮੈਂ ਫ਼ੌਜੀਆਂ ਸੰਗ ਭੱਜ ਸੱਕਦਾ ਹਾਂ। ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਦੁਸ਼ਮਣ ਦੀਆਂ ਕੰਧਾਂ ਉੱਤੇ ਚੜ੍ਹ ਸੱਕਦਾ ਹਾਂ।"
29 Com tua força, posso atacar qualquer exército; com meu Deus, posso saltar qualquer muralha.
30 ਪਰਮੇਸ਼ੁਰ ਦੀ ਸ਼ਕਤੀ ਪੂਰਨ ਹੈ, ਯਹੋਵਾਹ ਦਾ ਸ਼ਬਦ ਪਰੱਖਿਆ ਗਿਆ ਹੈ। ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜਿਹੜੇ ਉਸ ਵਿੱਚ ਆਸਥਾ ਰੱਖਦੇ ਹਨ।"
30 O caminho de Deus é perfeito; as promessas ele é escudo para todos que nele se refugiam.
31 ਪਰਮੇਸ਼ੁਰ ਤੋਂ ਬਿਨਾ ਕੋਈ ਯਹੋਵਾਹ ਨਹੀਂ ਹੈ। ਸਾਡੇ ਪਰਮੇਸ਼ੁਰ ਤੋਂ ਬਿਨਾ ਕੋਈ ਚੱਟਾਨ ਨਹੀਂ।"
31 Pois quem é Deus, senão o S enhor ? Quem é rocha firme, senão o nosso Deus?
32 ਪਰਮੇਸ਼ੁਰ ਮੈਨੂੰ ਤਾਕਤ ਬਖਸ਼ਦਾ ਹੈ। ਉਹ ਮੈਨੂੰ ਸ਼ੁੱਧ ਜੀਵਨ ਜਿਉਣ ਵਿੱਚ ਸਹਾਰਾ ਦਿੰਦਾ ਹੈ।"
32 Deus me reveste de força e remove os obstáculos de meu caminho.
33 ਪਰਮੇਸ਼ੁਰ ਹਿਰਨ ਵਾਂਗ ਤਿਖਾ ਦੌੜਨ ਵਿੱਚ ਮੇਰੀ ਮਦਦ ਕਰਦਾ ਹੈ। ਉਹ ਮੈਨੂੰ ਉੱਚੀਆਂ ਥਾਵਾਂ ਤੇ ਸਥਿਰ ਰੱਖਦਾ ਹੈ।"
33 Torna meus pés ágeis como os da corça e me sustenta quando ando pelos montes.
34 ਪਰਮੇਸ਼ੁਰ ਮੈਨੂੰ ਜੰਗ ਦੀ ਸਿਖਲਾਈ ਦਿੰਦਾ ਹੈ ਤਾਂ ਜੋ ਮੇਰੀਆਂ ਬਾਹਾਂ ਸ਼ਕਤੀਸ਼ਾਲੀ ਧਨੁਸ਼ ਨੂੰ ਝੁਕਾ ਸੱਕਣ।"
34 Treina minhas mãos para a batalha e fortalece meus braços para vergar o arco de bronze.
35 ਹੇ ਪਰਮੇਸ਼ੁਰ, ਤੁਸਾਂ ਮੈਨੂੰ ਬਚਾਇਆ ਤੇ ਮੇਰੀ ਜਿੱਤਣ ਵਿੱਚ ਮਦਦ ਕੀਤੀ। ਤੁਸਾਂ ਮੈਨੂੰ ਆਪਣੀ ਸੱਜੀ ਬਾਂਹ ਦਾ ਸਹਾਰਾ ਦਿੱਤਾ। ਤੁਸਾਂ ਮੇਰੇ ਦੁਸ਼ਮਣ ਨੂੰ ਹਰਾਉਣ ਵਿੱਚ ਮਦਦ ਕੀਤੀ।"
35 Tu me deste teu escudo de vitória; tua mão direita me sustenta, teu socorro
36 ਮੇਰੀਆਂ ਲੱਤਾਂ ਅਤੇ ਗਿੱਟਿਆਂ ਨੂੰ ਮਜ਼ਬੂਤ ਬਣਾ ਤਾਂ ਜੋ ਮੈਂ ਠੋਕਰਾਂ ਤੋਂ ਬਿਨਾ ਤੇਜ ਤੁਰ ਸੱਕਾਂ।"
36 Abriste um caminho largo para meus pés, de modo que não vacilem.
37 ਫ਼ੇਰ ਮੈਂ ਆਪਣੇ ਦੁਸ਼ਮਣਾਂ ਦਾ ਪਿੱਛਾ ਕਰ ਸੱਕਾਂਗਾ ਅਤੇ ਉਨ੍ਹਾਂ ਨੂੰ ਫ਼ੜ ਸੱਕਾਂਗਾ। ਮੈਂ ਉਨ੍ਹਾਂ ਨੂੰ ਤਬਾਹ ਕੀਤੇ ਬਿਨਾ ਵਾਪਸ ਨਹੀਂ ਮੁੜਾਂਗਾ।"
37 Persegui meus inimigos e os alcancei; não retornei enquanto não foram derrotados.
38 ਮੈਂ ਆਪਣੇ ਵੈਰੀਆਂ ਨੂੰ ਹਰਾ ਦਿਆਂਗਾ, ਤਾਂ ਜੋ ਉਹ ਦੁਬਾਰਾ ਨਹੀਂ ਉੱਠ ਸੱਕਣਗੇ। ਮੇਰੇ ਸਾਰੇ ਦੁਸ਼ਮਣਾਂ ਨੂੰ ਪੈਰਾਂ ਹੇਠ ਹੋਣਾ ਚਾਹੀਦਾ ਹੈ।"
38 Eu os feri até que não pudessem se levantar; tombaram diante de meus pés.
39 ਹੇ ਪਰਮੇਸ਼ੁਰ, ਤੁਸੀਂ ਮੈਨੂੰ ਯੁੱਧ ਵਿੱਚ ਸ਼ਕਤੀਸ਼ਾਲੀ ਬਣਾਇਆ। ਤੁਸੀਂ ਮੇਰੇ ਦੁਸ਼ਮਣਾਂ ਨੂੰ ਮੇਰੇ ਅੱਗੇ ਡੇਗਿਆ।"
39 Tu me armaste fortemente para a batalha; ajoelhaste meus inimigos diante de mim.
40 ਤੁਸੀਂ ਮੈਨੂੰ ਮੇਰੇ ਦੁਸ਼ਮਣ ਦੀ ਗਿੱਚੀ ਤੇ ਵਾਰ ਕਰਨ ਦਾ ਇੱਕ ਮੌਕਾ ਦਿੱਤਾ, ਅਤੇ ਮੈਂ ਆਪਣੇ ਵੈਰੀਆਂ ਨੂੰ ਥੱਲੇ ਵੱਢ ਸੁੱਟਿਆ।"
40 Puseste o pescoço deles sob meus pés; destruí todos que me odiavam.
41 ਮੇਰੇ ਦੁਸ਼ਮਣਾਂ ਮਦਦ ਲਈ ਪੁਕਾਰਿਆ ਸੀ, ਪਰ ਕੋਈ ਨਹੀਂ ਸੀ ਜਿਹੜਾ ਉਨ੍ਹਾਂ ਨੂੰ ਬਚਾ ਸੱਕੇ। ਉਨ੍ਹਾਂ ਨੇ ਯਹੋਵਾਹ ਨੂੰ ਵੀ ਪੁਕਾਰਿਆ ਸੀ, ਪਰ ਉਸ ਨੇ ਉਨ੍ਹਾਂ ਦੀ ਪੁਕਾਰ ਨਹੀਂ ਸੁਣੀ ਸੀ।"
41 Pediram ajuda, mas ninguém os socorreu; clamaram ao S
42 ਮੈਂ ਆਪਣੇ ਦੁਸ਼ਮਣਾਂ ਦੇ ਟੁਕੜੇ ਕੀਤੇ। ਉਹ ਉਸ ਖਾਕ ਵਾਂਗ ਸਨ, ਜਿਹੜੀ ਹਵਾ ਵਿੱਚ ਉੱਡਦੀ ਹੈ। ਮੈਂ ਉਨ੍ਹਾਂ ਨੂੰ ਟੋਟੇ-ਟੋਟੇ ਕੀਤਾ ਸੀ।"
42 Eu os moí tão fino como o pó da terra; eu os lancei fora como a lama das ruas.
43 ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੇਰੇ ਵਿਰੁੱਧ ਲੜਦੇ ਹਨ। ਮੈਂ ਉਨ੍ਹਾਂ ਕੌਮਾਂ ਦਾ ਆਗੂ ਬਣਾ। ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਮੇਰੀ ਸੇਵਾ ਕਰਨ ਦੇ।"
43 Tu me livraste de meus acusadores e me puseste como governante das nações; povos que eu não conhecia agora me servem.
44 ਉਹ ਲੋਕ ਮੇਰੇ ਬਾਰੇ ਸੁਣਨਗੇ ਅਤੇ ਫ਼ੌਰਨ ਮੇਰਾ ਹੁਕਮ ਮੰਨਣਗੇ। ਉਹ ਵਿਦੇਸ਼ੀ ਮੇਰੇ ਪਾਸੋਂ ਡਰਨਗੇ।"
44 Rendem-se assim que ouvem sobre meus feitos; nações estrangeiras se encolhem diante de mim.
45 ਉਹ ਵਿਦੇਸ਼ੀ ਡਰ ਨਾਲ ਕੰਬਣਗੇ। ਉਹ ਡਰ ਨਾਲ ਕੰਬੰਦੇ ਹੋਏ ਆਪਣੀਆਂ ਛੁਪਣਗਾਹਾਂ ਵਿੱਚੋਂ ਨਿਕਲ ਆਉਣਗੇ।"
45 Todos eles perdem a coragem e, tremendo, saem de suas fortalezas.
46 ਯਹੋਵਾਹ ਜਿਉਂਦਾ ਜਾਗਦਾ ਹੈ। ਮੈਂ ਆਪਣੀ ਓਟ ਦੀ ਉਸਤਤਿ ਕਰਦਾ ਹਾਂ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ, ਉਹ ਮਹਾਨ ਹੈ।"
46 O S enhor vive! Louvada seja minha Rocha! Exaltado seja o Deus de minha salvação!
47 ਪਰਮੇਸ਼ੁਰ ਨੇ ਮੇਰੇ ਲਈ ਮੇਰੇ ਦੁਸ਼ਮਣਾਂ ਨੂੰ ਦੰਡ ਦਿੱਤਾ। ਉਸ ਨੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੱਤਾ ਹੈ।"
47 Ele é o Deus que se vinga dos que me fazem o mal; sujeita as nações ao meu poder
48 ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਤੋਂ ਮੇਰੀ ਰੱਖਿਆ ਕੀਤੀ, ਤੁਸੀਂ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ ਜਿਹੜੇ ਮੇਰੇ ਖਿਲਾਫ਼ ਆ ਖਲੋਏ ਸਨ। ਤੁਸੀਂ ਮੈਨੂੰ ਜ਼ਾਲਮ ਆਦਮੀਆਂ ਤੋਂ ਬਚਾਇਆ।"
48 e me livra de meus adversários. Tu me manténs em segurança, fora do alcance de meus inimigos; de homens violentos me livras.
49 ਹੇ ਯਹੋਵਾਹ, ਇਸੇ ਲਈ ਮੈਂ ਕੌਮਾਂ ਦੇ ਦਰਮਿਆਨ ਤੁਹਾਡੀ ਉਸਤਤਿ ਕਰਦਾ ਹਾਂ। ਯਹੋਵਾਹ, ਇਸੇ ਲਈ ਮੈਂ ਤੇਰੇ ਨਾਂ ਦੀ ਮਹਿਮਾ ਲਈ, ਗੀਤ ਗਾਉਂਦਾ ਹਾਂ।"
49 Por isso, ó S enhor , te louvarei entre as nações; sim, cantarei louvores ao teu nome.
50 ਯਹੋਵਾਹ ਕਈ ਯੁੱਧ ਜਿੱਤਣ ਵਿੱਚ ਆਪਣੇ ਰਾਜੇ ਦੀ ਮਦਦ ਕਰਦਾ ਹੈ। ਉਹ ਉਸਦਾ ਸੱਚਾ ਪਿਆਰ ਆਪਣੇ ਚੁਣੇ ਹੋਏ ਰਾਜੇ ਲਈ ਦਰਸਾਉਂਦਾ ਹੈ। ਉਹ ਦਾਊਦ ਲਈ ਅਤੇ ਉਸਦੀ ਅੰਸ਼ ਲਈ ਸਦਾ ਵਾਸਤੇ ਵਫ਼ਾਦਾਰ ਹੋਵੇਗਾ।"
50 Concedes grandes vitórias ao teu rei e mostras amor por teu ungido, por Davi e todos os seus descendentes, para sempre!
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 18, comparar traduções ou montar um estudo — tudo direto pelo WhatsApp.