Salmos 22
Punjabi Bible (GL_PUNJABI) vs NVI
NVI Nova Versão Internacional
1 ਨਿਰਦੇਸ਼ਕ ਲਈ: “ਸਵੇਰ ਦਾ ਹਿਰਨ” ਦੀ ਧੁਨੀ। ਦਾਊਦ ਦਾ ਇੱਕ ਗੀਤ। ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ। ਤੁਸਾਂ ਮੈਨੂੰ ਕਿਉਂ ਛੱਡ ਦਿੱਤਾ? ਤੁਸੀਂ ਮੈਨੂੰ ਬਚਾਉਣ ਤੋਂ ਬਹੁਤ ਦੂਰ ਹੋਂ। ਤੁਸੀਂ ਮਦਦ ਲਈ ਮੇਰੀ ਪੁਕਾਰ ਸੁਣਨ ਲਈ ਬਹੁਤ ਦੂਰ ਹੋਂ।"
1 Meu Deus! Meu Deus! Por que me abandonaste? Por que estás tão longe de salvar-me, tão longe dos meus gritos de angústia?
2 ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੁਹਾਨੂੰ ਅਵਾਜ਼ ਦਿੱਤੀ। ਪਰ ਤੁਸੀਂ ਹੁਗਾਰਾ ਨਹੀਂ ਭਰਿਆ। ਅਤੇ ਮੈਂ ਤੁਹਾਨੂੰ ਰਾਤ ਵੇਲੇ ਵੀ ਪੁਕਾਰਦਾ ਰਿਹਾ।"
2 Meu Deus! Eu clamo de dia, mas não respondes; de noite, e não recebo alívio!
3 ਹੇ ਪਰਮੇਸ਼ੁਰ ਤੁਸੀਂ ਹੀ ਪਵਿੱਤਰ ਹੋ ਅਤੇ ਤੁਸੀਂ ਰਾਜੇ ਵਾਂਗ ਬਿਰਾਜਮਾਨ ਹੋ। ਇਸਰਾਏਲ ਦੀਆਂ ਉਸਤਤਾਂ ਤੁਹਾਡਾ ਤਖਤ ਹਨ।"
3 Tu, porém, és o Santo, és rei, és o louvor de Israel.
4 ਸਾਡੇ ਪੂਰਵਜਾਂ ਨੇ ਤੇਰੇ ਤੇ ਯਕੀਨ ਰੱਖਿਆ। ਹਾਂ ਉਨ੍ਹਾਂ ਨੇ ਤੁਸਾਂ ਉੱਤੇ ਭਰੋਸਾ ਰੱਖਿਆ, ਪਰਮੇਸ਼ੁਰ, ਅਤੇ ਤੁਸਾਂ ਉਨ੍ਹਾਂ ਨੂੰ ਬਚਾਇਆ।"
4 Em ti os nossos antepassados puseram a sua confiança; confiaram, e os livraste.
5 ਹੇ ਪਰਮੇਸ਼ੁਰ, ਸਾਡੇ ਪੂਰਵਜਾਂ ਨੇ ਤੁਹਾਨੂੰ ਪੁਕਾਰ ਕੀਤੀ ਅਤੇ ਉਹ ਆਪਣਿਆਂ ਦੁਸ਼ਮਣਾਂ ਤੋਂ ਬਚ ਗਏ ਸਨ। ਉਨ੍ਹਾਂ ਨੇ ਤੇਰੇ ਉੱਤੇ ਯਕੀਨ ਕੀਤਾ, ਅਤੇ ਉਹ ਨਿਰਾਸ਼ ਨਹੀਂ ਸਨ।"
5 Clamaram a ti, e foram libertos; em ti confiaram, e não se decepcionaram.
6 ਇਸ ਲਈ, ਕੀ ਮੈਂ ਨਿਰਾ ਕੀੜਾ ਹੀ ਹਾਂ ਅਤੇ ਇੱਕ ਬੰਦਾ ਨਹੀਂ? ਲੋਕੀਂ ਮੇਰੇ ਉੱਤੇ ਸ਼ਰਮਸਾਰ ਹਨ। ਲੋਕੀਂ ਮੈਨੂੰ ਨਫ਼ਰਤ ਕਰਦੇ ਹਨ।"
6 Mas eu sou verme, e não homem, motivo de zombaria e objeto de desprezo do povo.
7 ਹਰ ਕੋਈ, ਜੋ ਮੇਰੇ ਵੱਲ ਵੇਖਦਾ ਹੈ ਮੇਰਾ ਮਜ਼ਾਕ ਉਡਾਉਂਦਾ। ਉਹ ਆਪਣੇ ਸਿਰ ਫ਼ੇਰਨ ਅਤੇ ਮੈਨੂੰ ਦੰਦੀਆਂ ਚਿੜ੍ਹਾਵਨ।"
7 Caçoam de mim todos os que me vêem; balançando a cabeça, lançam insultos contra mim, dizendo:
8 ਉਹ ਮੈਨੂੰ ਆਖਦੇ ਹਨ: “ਯਹੋਵਾਹ ਨੂੰ ਮਦਦ ਲਈ ਬੁਲਾ, ਸ਼ਾਇਦ ਉਹ ਤੈਨੂੰ ਬਚਾ ਸੱਕੇ। ਜੇ ਉਹ ਤੈਨੂੰ ਇੰਨਾ ਚਾਹੁੰਦਾ, ਤਾਂ ਅਵੱਸ਼ ਹੀ ਤੇਰਾ ਨਿਸਤਾਰਾ ਕਰੇਗਾ।”"
8 "Recorra ao Senhor! Que o Senhor o liberte! Que ele o livre, já que lhe quer bem! "
9 ਹੇ ਪਰਮੇਸ਼ੁਰ, ਸੱਚ ਤਾਂ ਇਹ ਹੈ ਕਿ ਤੁਸੀਂ ਹੀ ਹੋ ਜਿਸ ਉੱਪਰ ਮੈਂ ਨਿਰਭਰ ਹਾਂ। ਤੁਸੀਂ ਹੀ ਉਸ ਦਿਨ ਤੋਂ ਮੇਰਾ ਧਿਆਨ ਰੱਖਿਆ ਹੈ ਜਦੋਂ ਮੈਂ ਜਨਮਿਆ ਸਾਂ। ਤੁਸੀਂ ਹੀ ਮੈਨੂੰ ਉਦੋਂ ਹੌਂਸਲਾ ਤੇ ਸੁਕੂਨ ਦਿੱਤਾ, ਜਦੋਂ ਮੈਂ ਹਾਲੇ ਦੁੱਧ ਚੁੰਘਦਾ ਬੱਚਾ ਸਾਂ।"
9 Contudo, tu mesmo me tiraste do ventre; deste-me segurança junto ao seio de minha mãe.
10 ਤੁਸੀਂ ਹੀ ਉਸ ਦਿਨ ਤੋਂ ਮੇਰੇ ਪਰਮੇਸ਼ੁਰ ਰਹੇ ਹੋ ਜਿਸ ਦਿਨ ਤੋਂ ਮੈਂ ਜੰਮਿਆ ਹਾਂ। ਮੈਨੂੰ ਤੁਹਾਡੀ ਨਿਗਰਾਨੀ ਵਿੱਚ ਸੌਂਪ ਦਿੱਤਾ ਗਿਆ ਸੀ ਜਦੋਂ ਮੈਂ ਮਾਤਾ ਦੇ ਗਰਭ ਵਿੱਚੋਂ ਬਾਹਰ ਆਇਆ ਸੀ।"
10 Desde que nasci fui entregue a ti; desde o ventre materno és o meu Deus.
11 ਇਸ ਲਈ ਹੇ ਪਰਮੇਸ਼ੁਰ, ਮੈਨੂੰ ਛੱਡ ਕੇ ਨਾ ਜਾਵੋ। ਸੰਕਟ ਨੇੜੇ ਹੈ। ਅਤੇ ਇੱਥੇ ਕੋਈ ਮੇਰੀ ਮਦਦ ਕਰਨ ਵਾਲਾ ਨਹੀਂ ਹੈ।"
11 Não fiques distante de mim, pois a angústia está perto e não há ninguém que me socorra.
12 ਲੋਕੀਂ ਮੈਨੂੰ ਘੇਰਾ ਪਾ ਰਹੇ ਹਨ, ਉਹ ਤਕੜੇ ਸਾਨਾਂ ਵਾਂਗ ਮੈਨੂੰ ਘੇਰੇ ਹੋਏ ਹਨ।"
12 Muitos touros me cercam, sim, rodeiam-me os poderosos de Basã.
13 ਉਨ੍ਹਾਂ ਦੇ ਮੂੰਹ ਖੁਲ੍ਹੇ ਹੋਏ ਹਨ ਜਿਵੇਂ ਕੋਈ ਬੱਬਰ ਦਹਾੜੇ ਅਤੇ ਕਿਸੇ ਜਾਨਵਰ ਤਾਈਂ ਪਾੜੇ।"
13 Como leão voraz rugindo escancaram a boca contra mim.
14 ਮੇਰੀ ਤਾਕਤ ਮੁੱਕ ਗਈ ਹੈ, ਜਿਵੇਂ ਧਰਤੀ ਤੇ ਪਾਣੀ ਡੁੱਲ੍ਹ ਜਾਂਦਾ ਹੈ। ਮੇਰੀਆਂ ਸਾਰੀਆਂ ਹੱਡੀਆਂ ਅਲੱਗ-ਅਲੱਗ ਕਰ ਦਿੱਤੀਆਂ ਗਈਆਂ ਹਨ ਅਤੇ ਮੇਰਾ ਹੌਂਸਲਾ ਚੱਲਿਆ ਗਿਆ ਹੈ।"
14 Como água me derramei, e todos os meus ossos estão desconjuntados. Meu coração se tornou como cera; derreteu-se no meu íntimo.
15 ਮੇਰਾ ਮੂੰਹ ਵੀ ਟੁੱਟੇ ਹੋਏ ਗਮਲੇ ਦੇ ਟੋਟਿਆਂ ਵਾਂਗ ਸੁੱਕ ਗਿਆ ਹੈ। ਮੇਰੀ ਜੀਭ ਤਾਲੂ ਨਾਲ ਲੱਗ ਗਈ ਹੈ। ਤੂੰ ਮੈਨੂੰ “ਮੌਤ ਦੀ ਮਿੱਟੀ” ਵਿੱਚ ਰੱਖਿਆ ਹੈ।"
15 Meu vigor secou-se como um caco de barro, e a minha língua gruda no céu da boca; deixaste-me no pó, à beira da morte.
16 ਦੁਸ਼ਟ ਲੋਕਾਂ ਦੇ ਸਮੂਹ ਨੇ, ਮੈਨੂੰ ਕੁੱਤਿਆਂ ਵਾਂਗ ਘੇਰ ਲਿਆ ਹੈ। ਉਨ੍ਹਾਂ ਨੇ ਸ਼ੇਰਾਂ ਵਾਂਗ ਮੇਰੇ ਹੱਥ ਅਤੇ ਪੈਰ ਵਿੰਨ੍ਹ ਦਿੱਤੇ ਹਨ।"
16 Cães me rodearam! Um bando de homens maus me cercou! Perfuraram minhas mãos e meus pés.
17 ਮੈਂ ਆਪਣੀਆਂ ਹੱਡੀਆਂ ਨੂੰ ਵੇਖ ਸੱਕਦਾ ਹਾਂ। ਤੇ ਲੋਕੀਂ ਮੈਨੂੰ ਬਿਟਰ-ਬਿਟਰ ਤਕਦੇ ਹਨ। ਉਹ ਮੇਰੇ ਵੱਲ ਹੀ ਦੇਖੀ ਜਾਂਦੇ ਹਨ।"
17 Posso contar todos os meus ossos, mas eles me encaram com desprezo.
18 ਉਹ ਲੋਕ ਆਪਣੇ ਦਰਮਿਆਨ ਮੇਰੇ ਕੱਪੜੇ ਵੰਡ ਰਹੇ ਹਨ ਅਤੇ ਉਹ ਮੇਰੇ ਚੋਲੇ ਲਈ ਗੁਣੇ ਪਾ ਰਹੇ ਹਨ।"
18 Dividiram as minhas roupas entre si, e tiraram sortes pelas minhas vestes.
19 ਯਹੋਵਾਹ, ਮੈਨੂੰ ਛੱਡ ਕੇ ਨਾ ਜਾਵੋ। ਤੁਸੀਂ ਮੇਰੀ ਸ਼ਕਤੀ ਹੋ। ਛੇਤੀ ਬਹੁੜੋ ਮੇਰੀ ਮਦਦ ਕਰੋ।"
19 Tu, porém, Senhor, não fiques distante! Ó minha força, vem logo em meu socorro!
20 ਯਹੋਵਾਹ, ਮੇਰੀ ਜਿੰਦ ਨੂੰ ਤਲਵਾਰ ਕੋਲੋਂ ਬਚਾ ਲਵੋ। ਮੇਰੀ ਕੀਮਤੀ ਜਿੰਦ ਉਨ੍ਹਾਂ ਕੁਤਿਆਂ ਕੋਲੋਂ ਬਚਾ ਲਵੋ।"
20 Livra-me da espada, livra a minha vida do ataque dos cães.
21 ਮੈਨੂੰ ਬੱਬਰ ਸ਼ੇਰਾਂ ਦੇ ਜਬਾੜਿਆਂ ਵਿੱਚੋਂ ਕੱਢ ਲਵੋ, ਮੈਨੂੰ ਸਾਨ੍ਹ ਦੇ ਸਿੰਗਾ ਤੋਂ ਬਚਾਉ।"
21 Salva-me da boca dos leões, e dos chifres dos bois selvagens. E tu me respondeste.
22 ਯਹੋਵਾਹ, ਮੈਂ ਆਪਣੇ ਭਰਾਵਾਂ ਨੂੰ ਤੁਹਾਡੇ ਬਾਰੇ ਦੱਸਾਂਗਾ। ਮੈਂ ਵੱਡੀ ਸੰਗਤ ਵਿੱਚ ਤੁਹਾਡੀ ਉਸਤਤਿ ਕਰਾਂਗਾ।"
22 Proclamarei o teu nome a meus irmãos; na assembléia te louvarei.
23 ਯਹੋਵਾਹ, ਦੀ ਉਸਤਤਿ ਕਰੋ, ਸਮੂਹ ਲੋਕੋ ਤੁਸੀਂ ਜਿਹੜੇ ਉਸਦੀ ਉਪਾਸਨਾ ਕਰਦੇ ਹੋਂ। ਤੁਸੀਂ ਇਸਰਾਏਲ ਦੀਉ ਔਲਾਦੋ, ਯਹੋਵਾਹ ਦੀ ਇੱਜ਼ਤ ਕਰੋ। ਤੁਸੀਂ ਯਹੋਵਾਹ ਤੋਂ ਡਰੋ ਇਸਰਾਏਲ ਦੇ ਸਮੂਹ ਲੋਕੋ ਤੁਸੀਂ ਯਹੋਵਾਹ ਦੀ ਇੱਜ਼ਤ ਕਰੋ।"
23 Louvem-no, vocês que temem o Senhor! Glorifiquem-no, todos vocês, descendentes de Jacó! Tremam diante dele, todos vocês, descendentes de Israel!
24 ਕਿਉਂ? ਕਿਉਂਕਿ ਯਹੋਵਾਹ ਉਨ੍ਹਾਂ ਗਰੀਬਾਂ ਦੀ ਮਦਦ ਕਰਦਾ ਹੈ ਜਿਹੜੇ ਸੰਕਟ ਵਿੱਚ ਹਨ। ਯਹੋਵਾਹ ਉਨ੍ਹਾਂ ਤੋਂ ਸ਼ਰਮਸਾਰ ਨਹੀਂ ਹੈ, ਤੇ ਨਾ ਹੀ ਉਹ ਉਨ੍ਹਾਂ ਨੂੰ ਨਫ਼ਰਤ ਕਰਦਾ ਹੈ। ਜੇ ਲੋਕੀ ਯਹੋਵਾਹ ਵਲੋ ਮਦਦ ਲਈ ਪੁਕਾਰ ਕਰਨਗੇ ਉਹ ਆਪਣੇ-ਆਪ ਨੂੰ ਲੋਕਾਂ ਤੋਂ ਨਹੀਂ ਛੁੱਪੇਗਾ।"
24 Pois não menosprezou nem repudiou o sofrimento do aflito; não escondeu dele o rosto, mas ouviu o seu grito de socorro.
25 ਯਹੋਵਾਹ, ਵੱਡੀ ਸਭਾ ਵਿੱਚ ਮੇਰੀ ਉਸਤਤਿ ਤੁਹਾਡੇ ਵੱਲੋਂ ਆਉਂਦੀ ਹੈ। ਪਰਮੇਸ਼ੁਰ ਦੇ ਇਨ੍ਹਾਂ ਸਭ ਉਪਾਸੱਕਾਂ ਦੇ ਸਾਹਮਣੇ, ਮੈਂ ਬਲੀਆਂ ਭੇਟ ਕਰਾਂਗਾ ਜਿਹੜੀਆਂ ਮੈਂ ਦੇਣ ਦਾ ਵਾਅਦਾ ਕੀਤਾ ਸੀ।"
25 De ti vem o tema do meu louvor na grande assembléia; na presença dos que te temem cumprirei os meus votos.
26 ਗਰੀਬ ਲੋਕੋ, ਆਉ ਭੋਜਨ ਕਰੋ ਤੇ ਸੰਤੁਸ਼ਟ ਹੋ ਜਾਵੋ। ਤੁਸੀਂ ਸਾਰੇ, ਜਿਹੜੇ ਯਹੋਵਾਹ ਨੂੰ ਲੱਭਦੇ ਆਏ ਹੋ ਉਸਦੀ ਉਸਤਤਿ ਕਰੋ। ਤੁਹਾਡੇ ਦਿਲ ਸਦਾ ਲਈ ਪ੍ਰਸੰਨ ਰਹਿਣ।"
26 Os pobres comerão até ficarem satisfeitos; aqueles que buscam o Senhor o louvarão! Que vocês tenham vida longa!
27 ਦੂਰ ਦੁਰਾਡੇ ਦੇ ਸਭ ਦੇਸ਼ਾਂ ਦੇ ਲੋਕ, ਯਹੋਵਾਹ ਨੂੰ ਚੇਤੇ ਕਰਨ, ਤੇ ਵਾਪਸ ਉਸ ਕੋਲ ਆ ਜਾਣ। ਅਤੇ ਵਿਦੇਸ਼ਾਂ ਦੇ ਸਾਰੇ ਪਰਿਵਾਰਿਕ ਸਮੂਹ ਉਸਦੀ ਉਪਾਸਨਾ ਕਰਨ।"
27 Todos os confins da terra se lembrarão e se voltarão para o Senhor, e todas as famílias das nações se prostrarão diante dele,
28 ਕਿਉਂਕਿ ਯਹੋਵਾਹ ਹੀ ਰਾਜਾ ਹੈ। ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।"
28 pois do Senhor é o reino; ele governa as nações.
29 ਤਕੜੇ, ਨਿਰੋਗ ਬੰਦਿਆਂ ਨੇ ਭੋਜਨ ਕੀਤਾ ਹੈ ਅਤੇ ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਇਆ। ਅਸਲ ਵਿੱਚ, ਸਮੂਹ ਲੋਕ, ਉਹ ਜਿਹੜੇ ਮਰ ਜਾਣਗੇ ਅਤੇ ਉਹ ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ, ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਉਣਗੇ।"
29 Todos os ricos da terra se banquetearão e o adorarão; haverão de ajoelhar-se diante dele todos os que descem ao pó, cuja vida se esvai.
30 ਅਤੇ ਭਵਿੱਖ ਵਿੱਚ, ਸਾਡੀ ਔਲਾਦ ਯਹੋਵਾਹ ਦੀ ਸਹਾਇਤਾ ਕਰੇਗੀ। ਲੋਕੀ ਸਦਾ ਹੀ ਉਸ ਦੀਆਂ ਉਸਤਤਾਂ ਕਰਨਗੇ।"
30 A posteridade o servirá; gerações futuras ouvirão falar do Senhor,
31 ਹਰੇਕ ਪੀੜੀ ਪਰਮੇਸ਼ੁਰ ਦੁਆਰਾ ਕੀਤੀਆਂ ਚੰਗੀਆਂ ਗੱਲਾਂ ਬਾਰੇ ਆਪਣੇ ਬੱਚਿਆਂ ਨੂੰ ਦਸੇਗੀ।"
31 e a um povo que ainda não nasceu proclamarão seus feitos de justiça, pois ele agiu poderosamente.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 22, comparar traduções ou montar um estudo — tudo direto pelo WhatsApp.