Salmos 26

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਮੇਰਾ ਨਿਆਂ ਕਰੋ। ਸਾਬਤ ਕਰੋ ਕਿ ਮੈਂ ਸ਼ੁੱਧ ਜੀਵਨ ਜੀਵਿਆ ਹੈ। ਮੈਂ ਹਮੇਸ਼ਾ ਯਹੋਵਾਹ ਵਿੱਚ ਯਕੀਨ ਰੱਖਿਆ ਹੈ।"
1 Julga-me, SENHOR, pois tenho andado em minha sinceridade; tenho confiado também no SENHOR; não vacilarei.
2 ਹੇ ਪਰਮੇਸ਼ੁਰ, ਮੈਨੂੰ ਪਰੱਖੋ ਤੇ ਪਰਤਾਵੋ। ਮੇਰੇ ਦਿਲ ਅਤੇ ਮੇਰੇ ਮਨ ਨੂੰ ਪਰਤਿਆਵੋ।"
2 Examina-me, Senhor, e prova-me; esquadrinha os meus rins e o meu coração.
3 ਮੈਂ ਸਦਾ ਹੀ ਤੁਹਾਡਾ ਕੋਮਲ ਪਿਆਰ ਵੇਖਦਾ ਹਾਂ। ਮੈਂ ਤੁਹਾਡੇ ਸੱਚਾਂ ਦੇ ਅਨੁਸਾਰ ਜਿਉਂਦਾ ਹਾਂ।"
3 Porque a tua benignidade está diante dos meus olhos; e tenho andado na tua verdade.
4 ਮੈਂ ਉਨ੍ਹਾਂ ਨਿਕੰਮੇ ਲੋਕਾਂ ਵਿੱਚੋਂ ਨਹੀਂ ਹਾਂ।"
4 Não me tenho assentado com homens vãos, nem converso com os homens dissimulados.
5 ਮੈਂ ਉਨ੍ਹਾਂ ਬਦੀ ਦੇ ਟੋਲਿਆਂ ਨੂੰ ਨਫ਼ਰਤ ਕਰਦਾ ਹਾਂ। ਮੈਂ ਕਦੇ ਵੀ ਬਦਚਲਣ ਲੋਕਾਂ ਦੇ ਉਨ੍ਹਾਂ ਸਮੂਹਾਂ ਦਾ ਸੰਗ ਨਹੀਂ ਕਰਾਂਗਾ।"
5 Tenho odiado a congregação de malfeitores; nem me ajunto com os ímpios.
6 ਹੇ ਯਹੋਵਾਹ, ਮੈਂ ਇਹ ਦਰਸਾਉਣ ਲਈ ਆਪਣੇ ਹੱਥ ਧੋਂਦਾ ਹਾਂ ਕਿ ਮੈਂ ਪਵਿੱਤਰ ਹਾਂ ਤਾਂ ਕਿ ਮੈਂ ਤੁਹਾਡੀ ਜਗਵੇਦੀ ਦੀ ਪਰਿਕ੍ਰਮਾ ਕਰ ਸੱਕਾਂ।"
6 Lavo as minhas mãos na inocência; e assim andarei, Senhor, ao redor do teu altar.
7 ਯਹੋਵਾਹ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ। ਮੈਂ ਉਨ੍ਹਾਂ ਅਚਰਜ ਗੱਲਾਂ ਬਾਰੇ ਗਾਉਂਦਾ ਹਾਂ ਜੋ ਤੁਸਾਂ ਕੀਤੀਆਂ ਹਨ।"
7 Para publicar com voz de louvor, e contar todas as tuas maravilhas.
8 ਯਹੋਵਾਹ, ਮੈਂ ਤੁਹਾਡੇ ਮੰਦਰ ਨੂੰ ਪਿਆਰ ਕਰਦਾ ਹਾਂ। ਮੈਂ ਤੁਹਾਡੇ ਮਹਿਮਾਮਈ ਤੰਬੂ ਨੂੰ ਪਿਆਰ ਕਰਦਾ ਹਾਂ।"
8 Senhor, eu tenho amado a habitação da tua casa e o lugar onde permanece a tua glória.
9 ਹੇ ਯਹੋਵਾਹ, ਮੈਨੂੰ ਉਨ੍ਹਾਂ ਪਾਪੀਆਂ ਸਮੇਤ ਨਾ ਗਿਣੋ। ਮੈਨੂੰ ਉਨ੍ਹਾਂ ਕਾਤਲਾਂ ਸੰਗ ਕਤਲ ਨਾ ਕਰੋ।"
9 Não apanhes a minha alma com os pecadores, nem a minha vida com os homens sanguinolentos,
10 ਹੋ ਸੱਕਦਾ ਉਹ ਲੋਕ ਹੋਰਾਂ ਲੋਕਾਂ ਨੂੰ ਧੋਖਾ ਦਿੰਦੇ ਹੋਣ। ਹੋ ਸੱਕਦਾ ਉਹ ਮੰਦੇ ਕਾਰੇ ਕਰਨ ਦੇ ਪੈਸੇ ਲੈਂਦੇ ਹੋਣ।"
10 Em cujas mãos há malefício, e cuja mão direita está cheia de subornos.
11 ਪਰ ਮੈਂ ਬੇਕਸੂਰ ਹਾਂ। ਇਸ ਲਈ ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਹੋਵੇ ਤੇ ਮੈਨੂੰ ਬਚਾਵੋ।"
11 Mas eu ando na minha sinceridade; livra-me e tem piedade de mim.
12 ਮੈਂ ਸਾਰੇ ਖਤਰਿਆਂ ਤੋਂ ਸੁਰੱਖਿਅਤ ਹਾਂ। ਹੇ ਯਹੋਵਾਹ, ਮੈਂ ਉਨ੍ਹਾਂ ਲੋਕਾਂ ਦਰਮਿਆਨ ਖਲੋਕੇ ਤੁਹਾਡੀ ਉਸਤਤਿ ਕਰ ਰਿਹਾ ਹਾਂ, ਜਿਹੜੇ ਤੁਹਾਡੇ ਲੋਕਾਂ ਨੂੰ ਆਪਣੀ ਸਭਾ ਲਈ ਸੱਦਾ ਦੇ ਰਹੇ ਹਨ।"
12 O meu pé está posto em caminho plano; nas congregações louvarei ao Senhor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 26, comparar traduções ou montar um estudo — tudo direto pelo WhatsApp.