Salmos 27

Punjabi Bible (GL_PUNJABI) vs VC

Sair da comparação
VC Versão Católica
1 ਦਾਊਦ ਦਾ ਇੱਕ ਗੀਤ। ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ। ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ। ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ। ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ।"
1 De Davi. O Senhor é minha luz e minha salvação, a quem temerei? O Senhor é o protetor de minha vida, de quem terei medo?
2 ਦੁਸ਼ਟ ਲੋਕ ਮੇਰੇ ਤੇ ਹਮਲਾ ਕਰ ਸੱਕਦੇ ਹਨ। ਉਹ ਮੇਰੇ ਸ਼ਰੀਰ ਨੂੰ ਤਲਵਾਰ ਨਾਲ ਵੱਢਣ ਦੀ ਕੋਸ਼ਿਸ਼ ਕਰ ਸੱਕਦੇ ਹਨ। ਮੇਰੇ ਦੁਸ਼ਮਣ ਮੇਰੇ ਉੱਤੇ ਹਮਲਾ ਕਰਕੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਸੱਕਦੇ ਹਨ। ਪਰ ਉਹ ਔਕੜਨਗੇ ਅਤੇ ਡਿੱਗਣਗੇ।"
2 Quando os malvados me atacam para me devorar vivo, são eles, meus adversários e inimigos, que resvalam e caem.
3 ਪਰ ਭਾਵੇਂ ਪੂਰੀ ਫ਼ੌਜ ਮੈਨੂੰ ਘੇਰ ਲਵੇ, ਫ਼ੇਰ ਵੀ ਮੈਂ ਨਹੀਂ ਡਰਾਂਗਾ। ਭਾਵੇਂ ਯੁੱਧ ਵਿੱਚ ਲੋਕ ਮੇਰੇ ਉੱਤੇ ਹਮਲਾ ਕਰਨ, “ਮੈਨੂੰ ਕੋਈ ਡਰ ਨਹੀਂ ਹੋਵੇਗਾ। ਕਿਉਂਕਿ ਮੈਨੂੰ ਯਹੋਵਾਹ ਵਿੱਚ ਯਕੀਨ ਹੈ।”"
3 Se todo um exército se acampar contra mim, não temerá meu coração. Se se travar contra mim uma batalha, mesmo assim terei confiança.
4 ਯਹੋਵਾਹ ਤੋਂ ਮੈਂ ਇੱਕੋ ਚੀਜ਼ ਮੰਗਦਾ ਹਾਂ, ਮੈਨੂੰ ਸਾਰੀ ਉਮਰ ਆਪਣੇ ਮੰਦਰ ਵਿੱਚ ਬੈਠਣ ਦੇ, ਤਾਂ ਜੋ ਮੈਂ ਯਹੋਵਾਹ ਦੀ ਸੁੰਦਰਤਾ ਵੇਖ ਸੱਕਾਂ। ਅਤੇ ਉਸਦਾ ਮਹਿਲ ਵੇਖ ਸੱਕਾਂ।"
4 Uma só coisa peço ao Senhor e a peço incessantemente: é habitar na casa do Senhor todos os dias de minha vida, para admirar aí a beleza do Senhor e contemplar o seu santuário.
5 ਜਦੋਂ ਵੀ ਮੈਂ ਸੰਕਟ ਵਿੱਚ ਹੋਵਾਂਗਾ ਯਹੋਵਾਹ ਮੇਰੀ ਰੱਖਿਆ ਕਰੇਗਾ। ਉਹ ਮੈਨੂੰ ਆਪਣੇ ਤੰਬੂ ਵਿੱਚ ਛੁਪਾ ਲਵੇਗਾ, ਉਹ ਮੈਨੂੰ ਆਪਣੀ ਸੁਰੱਖਿਅਤ ਥਾਂ ਉੱਤੇ ਲੈ ਜਾਵੇਗਾ।"
5 Assim, no dia mau ele me esconderá na sua tenda, ocultar-me-á no recôndito de seu tabernáculo, sobre um rochedo me erguerá.
6 ਮੇਰੇ ਦੁਸ਼ਮਣਾਂ ਨੇ ਮੈਨੂੰ ਘੇਰ ਲਿਆ ਹੈ। ਪਰ ਉਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ ਮੇਰੀ ਮਦਦ ਕਰੇਗਾ। ਫ਼ੇਰ ਮੈਂ ਉਸ ਦੇ ਤੰਬੂ ਵਿੱਚ ਬਲੀ ਦੇ ਤੌਰ ਤੇ ਜੈ-ਕਾਰੇ ਚੜ੍ਹਾਵਾਂਗਾ। ਅਤੇ ਮੈਂ ਗਾਵਾਂਗਾ ਅਤੇ ਯਹੋਵਾਹ ਨੂੰ ਸਤਿਕਾਰਨ ਲਈ ਸਾਜ ਵਜਾਵਾਂਗਾ।"
6 Mas desde agora ele levanta a minha cabeça acima dos inimigos que me cercam; e oferecerei no tabernáculo sacrifícios de regozijo, com cantos e louvores ao Senhor.
7 ਯਹੋਵਾਹ, ਮੇਰੀ ਪੁਕਾਰ ਨੂੰ ਸੁਣ ਅਤੇ ਹੁੰਘਾਰਾ ਭਰ। ਮੇਰੇ ਤੇ ਦਯਾਵਾਨ ਹੋ।"
7 Escutai, Senhor, a voz de minha oração, tende piedade de mim e ouvi-me.
8 ਯਹੋਵਾਹ, ਮੈਂ ਤੁਹਾਡੇ ਨਾਲ ਗੱਲਾਂ ਕਰਨੀਆਂ ਚਾਹੁੰਦਾ ਹਾਂ। ਮੈਂ ਆਪਣੇ ਦਿਲ ਦੀਆਂ ਗੱਲਾਂ ਆਖਣੀਆਂ ਚਾਹੁੰਦਾ ਹਾਂ। ਮੈਂ ਤੁਹਾਡੇ ਨਾਲ ਗੱਲ ਕਰਨ ਲਈ ਤੁਹਾਡੇ ਸਨਮੁੱਖ ਆ ਗਿਆ ਹਾਂ।"
8 Fala-vos meu coração, minha face vos busca; a vossa face, ó Senhor, eu a procuro.
9 ਯਹੋਵਾਹ, ਆਪਣੇ ਸੇਵਕ ਕੋਲੋਂ ਮੁੱਖ ਨਾ ਮੋੜੋ। ਮੇਰੀ ਸਹਾਇਤਾ ਕਰੋ। ਮੈਨੂੰ ਦੂਰ ਨਾ ਧੱਕੋ, ਮੈਨੂੰ ਛੱਡ ਕੇ ਨਾ ਜਾਓ। ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਮੁਕਤੀਦਾਤਾ ਹੋ।"
9 Não escondais de mim vosso semblante, não afasteis com ira o vosso servo. Vós sois o meu amparo, não me rejeiteis. Nem me abandoneis, ó Deus, meu Salvador.
10 ਮੇਰੇ ਮਾਪਿਆਂ ਨੇ ਮੈਨੂੰ ਛੱਡ ਦਿੱਤਾ ਸੀ। ਪਰ ਯਹੋਵਾਹ ਨੇ ਮੇਰੀ ਬਾਂਹ ਫ਼ੜੀ ਅਤੇ ਮੈਨੂੰ ਆਪਣਾ ਬਣਾਇਆ।"
10 Se meu pai e minha mãe me abandonarem, o Senhor me acolherá.
11 ਹੇ ਯਹੋਵਾਹ, ਲੋਕ ਵੇਖ ਰਹੇ ਹਨ ਕਿ ਮੈਂ ਕੋਈ ਗਲਤੀ ਕਰਾਂ। ਇਸ ਲਈ ਮੈਨੂੰ ਸਹੀ ਗੱਲਾਂ ਕਰਨੀਆਂ ਸਿੱਖਾ।"
11 Ensinai-me, Senhor, vosso caminho; por causa dos adversários, guiai-me pela senda reta.
12 ਮੈਨੂੰ ਮੇਰੇ ਦੁਸ਼ਮਣਾਂ ਦੇ ਘਾਤਕ ਫ਼ੰਦਿਆਂ ਵਿੱਚ ਨਾ ਫ਼ਸਣ ਦੇਵੋ। ਉਨ੍ਹਾਂ ਨੇ ਮੇਰੇ ਉੱਤੇ ਝੂਠੀਆਂ ਗਵਾਹੀਆਂ ਨਾਲ ਹਮਲਾ ਕੀਤਾ ਹੈ। ਉਹ ਮੇਰੇ ਉੱਤੇ ਹਿੰਸਕ ਹਮਲੇ ਕਰਨ ਲਈ ਤਿਆਰ ਹਨ।"
12 Não me abandoneis à mercê dos inimigos, contra mim se ergueram violentos e falsos testemunhos.
13 ਮੈਨੂੰ ਪੱਕਾ ਵਿਸ਼ਵਾਸ ਹੈ ਕਿ ਮੈਂ ਮਰਨ ਤੋਂ ਪਹਿਲਾਂ ਯਹੋਵਾਹ ਦੀ ਚੰਗਿਆਈ ਦੇਖਾਂਗਾ।"
13 Sei que verei os benefícios do Senhor na terra dos vivos!
14 ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ। ਮਜ਼ਬੂਤ ਅਤੇ ਬਹਾਦੁਰ ਬਣੋ, ਅਤੇ ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ।"
14 Espera no Senhor e sê forte! Fortifique-se o teu coração e espera no Senhor!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 27, comparar traduções ou montar um estudo — tudo direto pelo WhatsApp.