Salmos 37

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਦਾਊਦ ਦਾ ਇੱਕ ਗੀਤ। ਦੁਸ਼ਟ ਲੋਕਾਂ ਬਾਰੇ ਪਰੇਸ਼ਾਨ ਨਾ ਹੋਵੋ। ਬਦਕਾਰਾਂ ਬਾਰੇ ਈਰਖਾਲੂ ਨਾ ਹੋਵੋ।"
1 NÃO te indignes por causa dos malfeitores, nem tenhas inveja dos que praticam a iniqüidade.
2 ਮੰਦੇ ਲੋਕ ਉਸ ਘਾਹ ਅਤੇ ਹਰੇ ਪੌਦਿਆਂ ਵਰਗੇ ਹਨ ਜਿਹੜੇ ਛੇਤੀ ਹੀ ਮੁਰਝਾ ਜਾਂਦੇ ਹਨ ਅਤੇ ਮਰ ਜਾਂਦੇ ਹਨ।"
2 Porque cedo serão ceifados como a erva, e murcharão como a verdura.
3 ਜੇ ਤੁਸੀਂ ਯਹੋਵਾਹ ਵਿੱਚ ਯਕੀਨ ਰੱਖਦੇ ਹੋ ਅਤੇ ਚੰਗੇ ਕਾਰੇ ਕਰਦੇ ਹੋ, ਤੁਸੀਂ ਧਰਤੀ ਉੱਤੇ ਜੀਵੋਂਗੇ ਅਤੇ ਉਨ੍ਹਾਂ ਵਿਭਿੰਨ ਚੀਜ਼ਾਂ ਨਾਲ ਆਨੰਦਿਤ ਹੋ ਜਾਵੋਂਗੇ ਜੋ ਉਹ ਦਿੰਦਾ ਹੈ।"
3 Confia no Senhor e faze o bem; habitarás na terra, e verdadeiramente serás alimentado.
4 ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ੀ ਅਨੁਭਵ ਕਰੋ, ਅਤੇ ਉਹ ਤੁਹਾਡੀਆਂ ਮੁਰਾਦਾਂ ਪੂਰੀਆਂ ਕਰੇਗਾ।"
4 Deleita-te também no Senhor, e te concederá os desejos do teu coração.
5 ਯਹੋਵਾਹ ਤੇ ਨਿਰਭਰ ਹੋਵੋ, ਅਤੇ ਉਸ ਵਿੱਚ ਯਕੀਨ ਰੱਖੋ। ਫ਼ੇਰ ਜਿਹੜਾ ਲੋੜੀਦਾ ਹੈ, ਉਹ ਕਰੇਗਾ।"
5 Entrega o teu caminho ao Senhor; confia nele, e ele o fará.
6 ਆਪਣੀ ਨੇਕੀ ਅਤੇ ਨਿਰਪੱਖਤਾ ਨੂੰ ਦੁਪਿਹਰ ਦੀ ਤਿੱਖੀ ਧੁੱਪ ਵਾਂਗ ਚਮਕਣ ਦਿਉ।"
6 E ele fará sobressair a tua justiça como a luz, e o teu juízo como o meio-dia.
7 ਯਹੋਵਾਹ ਉੱਤੇ ਭਰੋਸਾ ਕਰੋ ਅਤੇ ਉਸਦੀ ਮਦਦ ਲਈ ਇੰਤਜ਼ਾਰ ਕਰੋ। ਜਦੋਂ ਮੰਦੇ ਲੋਕੀਂ ਸਫ਼ਲ ਹੋ ਜਾਂਦੇ ਹਨ ਪਰੇਸ਼ਾਨ ਨਾ ਹੋਵੋ। ਜਦੋਂ ਬੁਰੇ ਲੋਕ ਦੁਸ਼ਟ ਵਿਉਂਤਾ ਬਣਾਉਂਦੇ ਹਨ, ਅਤੇ ਉਹ ਸਫ਼ਲ ਹੋ ਜਾਂਦੇ ਹਨ।"
7 Descansa no Senhor, e espera nele; não te indignes por causa daquele que prospera em seu caminho, por causa do homem que executa astutos intentos.
8 ਕ੍ਰੋਧ ਨਾ ਕਰੋ। ਪਾਗਲ ਨਾ ਬਣੋ। ਇੰਨਾ ਨਾ ਕੁੜ੍ਹੋ ਕਿ ਤੁਸੀਂ ਵੀ ਮੰਦੀਆਂ ਗੱਲਾਂ ਕਰਨੀਆਂ ਚਾਹੋਂ।"
8 Deixa a ira, e abandona o furor; não te indignes de forma alguma para fazer o mal.
9 ਕਿਉਂ? ਕਿਉਂਕਿ ਦੁਸ਼ਟ ਲੋਕ ਨਸ਼ਟ ਹੋ ਜਾਣਗੇ। ਪਰ ਉਹ ਜਿਹੜੇ ਮਦਦ ਲਈ ਯਹੋਵਾਹ ਨੂੰ ਪੁਕਾਰਦੇ ਹਨ ਉਨ੍ਹਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ।"
9 Porque os malfeitores serão desarraigados; mas aqueles que esperam no Senhor herdarão a terra.
10 ਥੋੜੇ ਹੀ ਸਮੇਂ ਬਾਅਦ ਇੱਥੇ ਮੰਦੇ ਲੋਕ ਨਹੀਂ ਹੋਣਗੇ। ਭਾਵੇਂ ਤੁਸੀਂ ਉਨ੍ਹਾਂ ਨੂੰ ਲੱਭਦੇ ਰਹੋਂਗੇ ਪਰ ਉਹ ਸਾਰੇ ਹੀ ਜਾ ਚੁੱਕੇ ਹੋਣਗੇ।"
10 Pois ainda um pouco, e o ímpio não existirá; olharás para o seu lugar, e não aparecerá.
11 ਨਿਮ੍ਰ ਲੋਕਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ ਅਤੇ ਉਹ ਸ਼ਾਂਤੀ ਦਾ ਮਜ਼ਾ ਲੈਣਗੇ।"
11 Mas os mansos herdarão a terra, e se deleitarão na abundância de paz.
12 ਦੁਸ਼ਟ ਲੋਕੀਂ ਚੰਗੇ ਲੋਕਾਂ ਦੇ ਖਿਲਾਫ਼ ਯੋਜਨਾਵਾਂ ਬਣਾਉਂਦੇ ਹਨ। ਉਹ ਮੰਦੇ ਲੋਕ ਨੇਕ ਬੰਦਿਆਂ ਉੱਤੇ ਦੰਦ ਪੀਸੱਕੇ ਆਪਣਾ ਗੁੱਸਾ ਦਰਸਾਉਂਦੇ ਹਨ।"
12 O ímpio maquina contra o justo, e contra ele range os dentes.
13 ਪਰ ਸਾਡਾ ਮਾਲਕ ਉਨ੍ਹਾਂ ਮੰਦੇ ਲੋਕਾਂ ਉੱਤੇ ਹੱਸਦਾ ਹੈ। ਅਤੇ ਉਹ ਜਾਣਦਾ ਉਨ੍ਹਾਂ ਨਾਲ ਕੀ ਵਾਪਰੇਗਾ।"
13 O Senhor se rirá dele, pois vê que vem chegando o seu dia.
14 ਮੰਦੇ ਲੋਕ ਆਪਣੀ ਤੇਗਾਂ ਧੂਹ ਲੈਂਦੇ ਹਨ ਅਤੇ ਆਪਣੀਆਂ ਕਮਾਨਾਂ ਸੇਧ ਲੈਂਦੇ ਹਨ। ਉਹ ਗਰੀਬ ਬੇਸਹਾਰਾਂ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ। ਉਹ ਚੰਗੇ, ਇਮਾਨਦਾਰ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ।"
14 Os ímpios puxaram da espada e armaram o arco, para derrubarem o pobre e necessitado, e para matarem os de reta conduta.
15 ਉਨ੍ਹਾਂ ਦੀਆਂ ਤਲਵਾਰਾਂ ਉਨ੍ਹਾਂ ਦੇ ਖੁਦ ਦੇ ਦਿਲਾਂ ਅੰਦਰ ਹੀ ਧਸਣਗੀਆਂ ਅਤੇ ਉਨ੍ਹਾਂ ਦੇ ਧਨੁਸ਼ ਟੁੱਟ ਜਾਣਗੇ।"
15 Porém a sua espada lhes entrará no coração, e os seus arcos se quebrarão.
16 ਮਾੜੇ ਬੰਦਿਆਂ ਦੀ ਭੀੜ ਨਾਲੋਂ ਥੋੜੇ ਹੀ ਨੇਕ ਬੰਦੇ ਬਿਹਤਰ ਹਨ।"
16 Vale mais o pouco que tem o justo, do que as riquezas de muitos ímpios.
17 ਕਿਉਂ? ਕਿਉਂਕਿ ਮਾੜੇ ਬੰਦੇ ਤਬਾਹ ਕਰ ਦਿੱਤੇ ਜਾਣਗੇ। ਪਰ ਯਹੋਵਾਹ ਨੇਕ ਬੰਦਿਆਂ ਦਾ ਧਿਆਨ ਰੱਖਦਾ ਹੈ।"
17 Pois os braços dos ímpios se quebrarão, mas o Senhor sustém os justos.
18 ਯਹੋਵਾਹ, ਸ਼ੁੱਧ ਲੋਕਾਂ ਦੀ ਸਾਰੀ ਉਮਰ ਰੱਖਿਆ ਕਰਦਾ ਹੈ। ਉਨ੍ਹਾਂ ਦਾ ਇਨਾਮ ਸਦੀਵੀ ਰਹੇਗਾ।"
18 O Senhor conhece os dias dos retos, e a sua herança permanecerá para sempre.
19 ਜਦੋਂ ਕਿਤੇ ਵੀ ਸੰਕਟ ਆਉਂਦਾ, ਚੰਗੇ ਲੋਕ ਨਿਰਾਸ਼ ਨਹੀਂ ਹੋਣਗੇ। ਜਦੋਂ ਭੁੱਖ ਦੇ ਦਿਨ ਆਉਣਗੇ ਚੰਗੇ ਲੋਕਾਂ ਕੋਲ ਖਾਣ ਲਈ ਚੋਖਾ ਹੋਵੇਗਾ।"
19 Não serão envergonhados nos dias maus, e nos dias de fome se fartarão.
20 ਪਰ ਮੰਦੇ ਲੋਕੀਂ ਯਹੋਵਾਹ ਦੇ ਦੁਸ਼ਮਣ ਹਨ, ਅਤੇ ਉਹ ਮੰਦੇ ਲੋਕ ਤਬਾਹ ਹੋਣਗੇ। ਉਨ੍ਹਾਂ ਦੀਆਂ ਵਾਦੀਆਂ ਸੜ ਸੁੱਕ ਜਾਣਗੀਆਂ। ਉਹ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ।"
20 Mas os ímpios perecerão, e os inimigos do Senhor serão como a gordura dos cordeiros; desaparecerão, e em fumaça se desfarão.
21 ਇੱਕ ਮੰਦਾ ਆਦਮੀ ਛੇਤੀ ਉਧਾਰ ਲੈਂਦਾ ਹੈ ਅਤੇ ਕਦੇ ਵਾਪਸ ਕਰਨ ਦਾ ਨਾਂ ਨਹੀਂ ਲੈਂਦਾ। ਪਰ ਨੇਕ ਆਦਮੀ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ।"
21 O ímpio toma emprestado, e não paga; mas o justo se compadece e dá.
22 ਜੇ ਕੋਈ ਨੇਕ ਬੰਦਾ ਲੋਕਾਂ ਨੂੰ ਅਸੀਸ ਦਿੰਦਾ ਹੈ ਤਾਂ ਉਹ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਧਰਤੀ ਹਾਸਲ ਕਰਨਗੇ। ਪਰ ਜੇ ਉਹ ਮੰਦੀਆਂ ਗੱਲਾਂ ਦੇ ਵਾਪਰਨ ਦੀ ਮੰਗ ਕਰਦਾ ਹੈ, ਤਾਂ ਉਹ ਲੋਕ ਤਬਾਹ ਹੋ ਜਾਣਗੇ।"
22 Porque aqueles que ele abençoa herdarão a terra, e aqueles que forem por ele amaldiçoados serão desarraigados.
23 ਯਹੋਵਾਹ ਇੱਕ ਸਿਪਾਹੀ ਦੀ ਧਿਆਨ ਨਾਲ ਤੁਰਨ ਵਿੱਚ ਮਦਦ ਕਰਦਾ ਹੈ। ਯਹੋਵਾਹ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।"
23 Os passos de um homem bom são confirmados pelo Senhor, e deleita-se no seu caminho.
24 ਜੇ ਉਹ ਆਦਮੀ ਭੱਜਦਾ ਅਤੇ ਆਪਣੇ ਦੁਸ਼ਮਣ ਉੱਤੇ ਵਾਰ ਕਰਦਾ ਹੈ। ਤਾਂ ਯਹੋਵਾਹ ਸਿਪਾਹੀ ਦਾ ਹੱਥ ਫ਼ੜ ਲੈਂਦਾ ਹੈ, ਅਤੇ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।"
24 Ainda que caia, não ficará prostrado, pois o Senhor o sustém com a sua mão.
25 ਮੈਂ ਜਵਾਨ ਸਾਂ ਅਤੇ ਹੁਣ ਬੁੱਢਾ ਹਾਂ ਅਤੇ ਮੈਂ ਕਦੇ ਵੀ ਪਰਮੇਸ਼ੁਰ ਨੂੰ ਨੇਕ ਬੰਦਿਆਂ ਦਾ ਸਾਥ ਛੱਡਦਿਆਂ ਨਹੀਂ ਦੇਖਿਆ। ਮੈਂ ਕਦੇ ਵੀ ਨੇਕ ਬੰਦਿਆਂ ਦੇ ਬੱਚਿਆਂ ਨੂੰ ਭੁੱਖਿਆਂ ਮਰਦਿਆਂ ਨਹੀਂ ਵੇਖਿਆ।"
25 Fui moço, e agora sou velho; mas nunca vi desamparado o justo, nem a sua semente a mendigar o pão.
26 ਇੱਕ ਚੰਗਾ ਆਦਮੀ ਹੋਰਾਂ ਨੂੰ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ ਅਤੇ ਉਸ ਦੇ ਬੱਚੇ ਇੱਕ ਅਸੀਸ ਹਨ।"
26 Compadece-se sempre, e empresta, e a sua semente é abençoada.
27 ਜੇ ਤੁਸੀਂ ਮੰਦੀਆਂ ਗੱਲਾਂ ਕਰਨ ਤੋਂ ਇਨਕਾਰ ਕਰਦੇ ਹੋਂ, ਅਤੇ ਜੇ ਤੁਸੀਂ ਚੰਗੀਆਂ ਗੱਲਾਂ ਕਰਦੇ ਹੋਂ। ਤਾਂ ਤੁਸੀਂ ਸਦਾ ਲਈ ਜਿਉਂਦੇ ਰਹੋਂਗੇ।"
27 Aparta-te do mal e faze o bem; e terás morada para sempre.
28 ਯਹੋਵਾਹ ਨਿਰਪੱਖਤਾ ਨੂੰ ਪਿਆਰ ਕਰਦਾ ਹੈ। ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ। ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ, ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ।"
28 Porque o Senhor ama o juízo e não desampara os seus santos; eles são preservados para sempre; mas a semente dos ímpios será desarraigada.
29 ਨੇਕ ਬੰਦੇ ਉਹ ਭੂਮੀ ਹਾਸਲ ਕਰਨਗੇ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਉਹ ਸਦਾ ਲਈ ਇਸ ਉੱਤੇ ਰਹਿਣਗੇ।"
29 Os justos herdarão a terra e habitarão nela para sempre.
30 ਇੱਕ ਚੰਗਾ ਬੰਦਾ ਇੱਕ ਚੰਗਾ ਮਸ਼ਵਰਾ ਦਿੰਦਾ ਹੈ। ਉਸ ਦੇ ਨਿਆਂੇ ਹਰ ਇੱਕ ਵਾਸਤੇ ਬੇਲਾਗ ਹੁੰਦੇ ਹਨ।"
30 A boca do justo fala a sabedoria; a sua língua fala do juízo.
31 ਉਸ ਨੇ ਯਹੋਵਾਹ ਦੇ ਉਪਦੇਸ਼ਾਂ ਨੂੰ ਸਿਖ ਲਿਆ ਹੈ, ਅਤੇ ਉਹ ਜ਼ਿੰਦਗੀ ਦੇ ਸਹੀ ਢੰਗ ਤੋਂ ਵੱਖਰਾ ਨਹੀਂ ਹੋਵੇਗਾ।"
31 A lei do seu Deus está em seu coração; os seus passos não resvalarão.
32 ਦੁਸ਼ਟ ਲੋਕ ਹਮੇਸ਼ਾ ਚੰਗੇ ਲੋਕਾਂ ਨੂੰ ਮਾਰਨ ਦਾ ਅਵਸਰ ਲੱਭਦੇ ਹਨ।"
32 O ímpio espreita ao justo, e procura matá-lo.
33 ਪਰਮੇਸ਼ੁਰ ਚੰਗੇ ਲੋਕਾਂ ਤੋਂ ਬੇਮੁੱਖ ਨਹੀਂ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਦੁਆਰਾ ਅਦਾਲਤ ਵਿੱਚ ਲਿਜਾਏ ਜਾਂਦੇ ਹਨ। ਉਹ ਉਨ੍ਹਾਂ ਨੂੰ ਨਿੰਦੇ ਨਹੀਂ ਜਾਣ ਦੇਵੇਗਾ।"
33 O Senhor não o deixará em suas mãos, nem o condenará quando for julgado.
34 ਉਹੀ ਕਰੋ ਜੋ ਯਹੋਵਾਹ ਆਖਦਾ ਹੈ ਤੇ ਉਸਦੀ ਸਹਾਇਤਾ ਦਾ ਇੰਤਜ਼ਾਰ ਕਰੋ। ਯਹੋਵਾਹ ਤੁਹਾਨੂੰ ਜੇਤੂ ਬਣਾਵੇਗਾ, ਅਤੇ ਉਹ ਤੁਹਾਨੂੰ ਉਹ ਧਰਤੀ ਦੇਵੇਗਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ, ਜਦੋਂ ਉਹ ਮੰਦੇ ਲੋਕਾਂ ਨੂੰ ਨਿਕਲ ਜਾਣ ਲਈ ਮਜ਼ਬੂਰ ਕਰ ਦੇਵੇਗਾ।"
34 Espera no Senhor, e guarda o seu caminho, e te exaltará para herdares a terra; tu o verás quando os ímpios forem desarraigados.
35 ਮੈਂ ਇੱਕ ਦੁਸ਼ਟ ਬੰਦੇ ਨੂੰ ਵੇਖਿਆ ਜੋ ਸ਼ਕਤੀਸ਼ਾਲੀ ਸੀ। ਉਹ ਇੱਕ ਤਕੜੇ ਰੁੱਖ ਵਰਗਾ ਸੀ।"
35 Vi o ímpio com grande poder espalhar-se como a árvore verde na terra natal.
36 ਪਰ ਜਦੋਂ ਉਹ ਚੱਲਿਆ ਗਿਆ ਮੈਂ ਉਸਦੀ ਤਲਾਸ਼ ਕੀਤੀ ਪਰ ਉਹ ਮੈਨੂੰ ਨਹੀਂ ਮਿਲਿਆ।"
36 Mas passou e já não aparece; procurei-o, mas não se pôde encontrar.
37 ਪਵਿੱਤਰ ਅਤੇ ਇਮਾਨਦਾਰ ਬਣੋ। ਅਮਨ ਪਸੰਦ ਲੋਕਾਂ ਦੇ ਬਹੁਤ ਵਾਰਸ ਹੋਣਗੇ।"
37 Nota o homem sincero, e considera o reto, porque o fim desse homem é a paz.
38 ਪਰ ਉਹ ਲੋਕ ਜਿਹੜੇ ਨੇਮ ਤੋਂੜਦੇ ਹਨ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ। ਅਤੇ ਉਨ੍ਹਾਂ ਦੀ ਔਲਾਦ ਧਰਤੀ ਛੱਡਣ ਲਈ ਮਜ਼ਬੂਰ ਹੋ ਜਾਵੇਗੀ।"
38 Quanto aos transgressores, serão à uma destruídos, e as relíquias dos ímpios serão destruídas.
39 ਯਹੋਵਾਹ ਨੇਕ ਬੰਦਿਆਂ ਨੂੰ ਬਚਾਉਂਦਾ ਹੈ। ਜਦੋਂ ਨੇਕ ਬੰਦੇ ਮੁਸੀਬਤਾਂ ਵਿੱਚ ਹੁੰਦੇ ਹਨ ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਬਣਦਾ ਹੈ।"
39 Mas a salvação dos justos vem do Senhor; ele é a sua fortaleza no tempo da angústia.
40 ਯਹੋਵਾਹ ਨੇਕ ਬੰਦਿਆਂ ਦੀ ਸਹਾਇਤਾ ਕਰਦਾ ਹੈ, ਅਤੇ ਉਨ੍ਹਾਂ ਨੂੰ ਬਚਾਉਂਦਾ ਹੈ। ਨੇਕ ਬੰਦੇ ਯਹੋਵਾਹ ਤੇ ਨਿਰਭਰ ਕਰਦੇ ਹਨ। ਅਤੇ ਉਹ ਉਨ੍ਹਾਂ ਲੋਕਾਂ ਨੂੰ ਮੰਦੇ ਲੋਕਾਂ ਤੋਂ ਬਚਾਉਂਦਾ ਹੈ।"
40 E o Senhor os ajudará e os livrará; ele os livrará dos ímpios e os salvará, porquanto confiam nele.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 37, comparar traduções ou montar um estudo — tudo direto pelo WhatsApp.