Salmos 38

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਦਾਊਦ ਦੇ ਗੀਤਾਂ ਵਿੱਚੋਂ ਇੱਕ ਯਾਦਗਿਰੀ ਦੇ ਦਿਨ ਲਈ। ਹੇ ਯਹੋਵਾਹ, ਮੈਨੂੰ ਕ੍ਰੋਧ ਵਿੱਚ ਨਾ ਨਿੰਦੋ, ਮੈਨੂੰ ਗੁੱਸੇ ਵਿੱਚ ਸੰਜਮ ਨਾ ਸਿੱਖਾਉ।"
1 Não me repreendas, Senhor , na tua ira, nem me castigues no teu furor.
2 ਤੁਸੀਂ ਮੈਨੂੰ ਸੱਟ ਮਾਰੀ ਹੈ, ਤੁਹਾਡੇ ਤੀਰ ਮੇਰੇ ਅੰਦਰ ਡੂੰਘੇ ਧਸ ਗਏ ਹਨ।"
2 Cravam-se em mim as tuas setas, e a tua mão recai sobre mim.
3 ਤੁਸਾਂ ਮੈਨੂੰ ਦੰਡ ਦਿੱਤਾ, ਮੇਰਾ ਸਾਰਾ ਸ਼ਰੀਰ ਜ਼ਖਮੀ ਹੈ। ਮੈਂ ਪਾਪ ਕੀਤਾ ਅਤੇ ਤੁਸਾਂ ਮੈਨੂੰ ਦੰਡ ਦਿੱਤਾ ਇਸ ਲਈ ਮੇਰੇ ਹੱਡ ਦੁੱਖ ਰਹੇ ਹਨ।"
3 Não há parte sã na minha carne, por causa da tua indignação; não há saúde nos meus ossos, por causa do meu pecado.
4 ਮੈਂ ਮੰਦੇ ਅਮਲਾਂ ਦਾ ਦੋਸ਼ੀ ਹਾਂ। ਅਤੇ ਇਹ ਦੋਸ਼ ਡਾਢੇ ਭਾਰ ਜਿਹਾ ਹੈ। ਸਿਰ ਚੁੱਕਣ ਲਈ ਮੈਂ ਬਹੁਤ ਸ਼ਰਿਮੰਦਾ ਹਾਂ ਮੈਂ ਅਤਿ ਮੂਰਖ ਹਾਂ।"
4 Pois já se elevam acima de minha cabeça as minhas iniquidades; como fardos pesados, excedem as minhas forças.
5 ਮੇਰੇ ਜ਼ਖਮਾਂ ਵਿੱਚ ਪਾਕ ਪੈ ਗਈ ਹੈ, ਅਤੇ ਸੜਿਆਂਦ ਆਉਂਦੀ ਹੈ। ਕਿਉਂਕਿ ਮੈਂ ਇੱਕ ਮੂਰੱਖਮਈ ਗੱਲ ਕੀਤੀ।"
5 Tenho feridas que cheiram mal e estão cheias de pus, por causa da minha insensatez.
6 ਮੇਰੀ ਕਮਰ ਝੁਕ ਗਈ ਹੈ ਅਤੇ ਮੈਂ ਦਿਨ ਭਰ ਗਮਗੀਨ ਰਹਿੰਦਾ ਹਾਂ।"
6 Sinto-me encurvado e muito abatido, ando de luto o dia todo.
7 ਮੈਨੂੰ ਬੁਖਾਰ ਹੈ, ਅਤੇ ਮੇਰਾ ਸ਼ਰੀਰ ਦੁੱਖ ਰਿਹਾ ਹੈ।"
7 Os meus lombos ardem, e não há parte sã na minha carne.
8 ਮੈਨੂੰ ਇੰਨਾ ਦਰਦ ਹੋ ਰਿਹਾ ਕਿ ਮੈਂ ਕੁਝ ਵੀ ਮਹਿਸੂਸ ਨਹੀਂ ਕਰ ਸੱਕਦਾ ਮੇਰਾ ਦਿਲ ਚੀਕਾਂ ਮਾਰ ਰਿਹਾ ਹੈ ਕਿਉਂਕਿ ਇਹ ਚੂਰ ਹੋਇਆ ਹੈ।"
8 Estou aflito e mui quebrantado; dou gemidos por causa do desassossego do meu coração.
9 ਮੇਰੇ ਮਾਲਕ, ਤੁਸੀਂ ਮੇਰਾ ਦਰਦ ਨਾਲ ਕੁਰਾਹੁਣਾ ਸੁਣਿਆ ਹੈ। ਮੇਰੇ ਹੌਕੇ ਤੁਹਾਥੋ ਲੁਕੇ ਹੋਏ ਨਹੀਂ ਹਨ।"
9 Na tua presença, Senhor, estão os meus desejos todos, e a minha ansiedade não te é oculta.
10 ਮੇਰਾ ਦਿਲ ਚੂਰ ਹੋ ਰਿਹਾ ਹੈ। ਮੇਰੀ ਸ਼ਕਤੀ ਮੁੱਕ ਗਈ ਹੈ ਅਤੇ ਮੈਂ ਅੰਨ੍ਹਾ ਹੋ ਰਿਹਾ ਹਾਂ।"
10 O meu coração bate acelerado, faltam-me as forças, e a luz dos meus olhos, até essa me deixou!
11 ਮੇਰੀ ਬਿਮਾਰੀ ਦੇ ਕਾਰਣ, ਮੇਰੇ ਮਿੱਤਰ ਅਤੇ ਗੁਆਂਢੀ ਮੇਰੇ ਕੋਲ ਨਹੀਂ ਆਉਂਦੇ। ਮੇਰਾ ਪਰਿਵਾਰ ਮੇਰੇ ਨੇੜੇ ਨਹੀਂ ਢੁਕਦਾ।"
11 Os meus amigos e companheiros afastam-se da minha desgraça, e os meus parentes ficam de longe.
12 ਮੇਰੇ ਵੈਰੀ ਮੇਰੇ ਬਾਰੇ ਮੰਦੀਆਂ ਗੱਲਾਂ ਕਰਦੇ ਹਨ। ਉਹ ਝੂਠ ਅਤੇ ਅਫ਼ਵਾਹਾਂ ਫ਼ੈਲਾ ਰਹੇ ਹਨ। ਉਹ ਦਿਨ ਭਰ ਮੇਰੀਆਂ ਗੱਲਾਂ ਕਰਦੇ ਹਨ।"
12 Armam ciladas contra mim os que tramam tirar-me a vida; os que me procuram fazer o mal dizem coisas perniciosas e imaginam engano todo o dia.
13 ਪਰ ਮੈਂ ਇਸ ਬੋਲੇ ਬੰਦੇ ਵਰਗਾ ਹਾਂ ਜਿਹੜਾ ਸੁਣ ਨਹੀਂ ਸੱਕਦਾ। ਮੈਂ ਇੱਕ ਗੂੰਗੇ ਆਦਮੀ ਵਾਂਗ ਹਾਂ ਜਿਹੜਾ ਬੋਲ ਨਹੀਂ ਸੱਕਦਾ।"
13 Mas eu, como surdo, não ouço e, qual mudo, não abro a boca.
14 ਮੈਂ ਉਸ ਬੰਦੇ ਵਰਗਾ ਹਾਂ ਜਿਹੜਾ ਉਹ ਨਹੀਂ ਸੁਣ ਸੱਕਦਾ ਜੋ ਲੋਕ ਉਸ ਬਾਰੇ ਆਖਦੇ ਹਨ। ਮੈਂ ਬਹਿਸ ਨਹੀਂ ਕਰ ਸੱਕਦਾ ਅਤੇ ਸਾਬਤ ਨਹੀਂ ਕਰ ਸੱਕਦਾ, ਕਿ ਮੇਰੇ ਦੁਸ਼ਮਣ ਗਲਤ ਹਨ।"
14 Sou como quem não ouve e em cujos lábios não há réplica.
15 ਇਸ ਲਈ ਯਹੋਵਾਹ, ਤੁਸੀਂ ਹੀ ਮੇਰੀ ਰੱਖਿਆ ਕਰੋ। ਮੇਰੇ ਮਾਲਕ ਤੁਸੀਂ ਹੀ ਮੇਰੀ ਥਾਵੇਂ ਬੋਲੋ।"
15 Pois em ti, Senhor , espero; tu me responderás, Senhor, Deus meu.
16 ਜੇਕਰ ਮੈਂ ਕੁਝ ਆਖਦਾ ਹਾ, “ਮੇਰੇ ਦੁਸ਼ਮਣ ਮੇਰੇ ਉੱਤੇ ਹੱਸਣਗੇ। ਉਹ ਵੇਖਣਗੇ ਕਿ ਮੈਂ ਬਿਮਾਰ ਹਾਂ, ਅਤੇ ਆਖਣਗੇ ਕਿ ਮੈਨੂੰ ਮੇਰੇ ਪਾਪਾਂ ਲਈ ਦੰਡ ਮਿਲ ਰਿਹਾ ਹੈ।”"
16 Porque eu dizia: “Não deixes que eles se alegrem de mim e contra mim se engrandeçam quando me resvala o pé.”
17 ਮੇਰੇ ਦਰਦ ਹਮੇਸ਼ਾ ਮੇਰੇ ਪਿੱਛੇ ਪਏ ਰਹਿੰਦੇ ਹਨ ਇਸ ਲਈ ਹੁਣ ਮੈਂ ਆਪਣਾ ਹੌਂਸਲਾ ਛੱਡਣ ਹੀ ਵਾਲਾ ਹਾਂ।"
17 Pois estou prestes a tropeçar; a minha dor está sempre diante de mim.
18 ਯਹੋਵਾਹ, ਮੈਂ ਤੁਹਾਨੂੰ ਆਪਣੇ ਮੰਦੇ ਅਮਲਾਂ ਬਾਰੇ ਦੱਸਿਆ ਸੀ। ਮੈਂ ਆਪਣੇ ਗੁਨਾਹਾਂ ਬਾਰੇ ਉਦਾਸ ਹਾਂ।"
18 Confesso a minha iniquidade; suporto tristeza por causa do meu pecado.
19 ਮੇਰੇ ਦੁਸ਼ਮਣ ਜਿਉਂਦੇ ਹਨ ਅਤੇ ਉਹ ਸਿਹਤਮੰਦ ਹਨ। ਅਤੇ ਉਨ੍ਹਾਂ ਨੇ ਬਹੁਤ ਸਾਰੇ ਝੂਠ ਬੋਲੇ ਹਨ।"
19 Mas os meus inimigos são vigorosos e fortes, e são muitos os que sem motivo me odeiam.
20 ਮੇਰੇ ਦੁਸ਼ਮਣਾਂ ਨੇ ਮੇਰੇ ਨਾਲ ਦੁਸ਼ਟਤਾ ਭਰੀਆਂ ਗੱਲਾਂ ਕੀਤੀਆਂ ਜਦ ਕਿ ਮੈਂ ਉਨ੍ਹਾਂ ਨਾਲ ਸਦਾ ਹੀ ਚੰਗਾ ਵਿਹਾਰ ਕੀਤਾ। ਮੈਂ ਸਿਰਫ਼ ਚੰਗੇ ਸਲੂਕ ਦੀ ਕੋਸ਼ਿਸ਼ ਕੀਤੀ ਪਰ ਫ਼ੇਰ ਵੀ ਉਹ ਲੋਕ ਮੇਰੇ ਖਿਲਾਫ਼ ਹੋ ਗਏ।"
20 Aqueles que pagam o mal pelo bem são meus adversários, porque eu sigo o que é bom.
21 ਯਹੋਵਾਹ, ਮੈਨੂੰ ਛੱਡ ਕੇ ਨਾ ਜਾਉ। ਮੇਰੇ ਪਰਮੇਸ਼ੁਰ ਨੇੜੇ ਰਹੋ।"
21 Não me desampares, Senhor ; Deus meu, não te ausentes de mim.
22 ਛੇਤੀ ਆਉ ਅਤੇ ਮੇਰੀ ਸਹਾਇਤਾ ਕਰੋ। ਮੇਰੇ ਪਰਮੇਸ਼ੁਰ, ਮੈਨੂੰ ਬਚਾਉ।"
22 Apressa-te em socorrer-me, Senhor, salvação minha.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 38, comparar traduções ou montar um estudo — tudo direto pelo WhatsApp.