Salmos 39
Punjabi Bible (GL_PUNJABI) vs ARC
ARC Almeida Revista e Corrigida 2009
1 ਨਿਰਦੇਸ਼ਕ ਲਈ, ਯਦੂਥੂਨ ਨੂੰ। ਦਾਊਦ ਦਾ ਇੱਕ ਗੀਤ। ਮੈਂ ਆਖਿਆ, “ਮੈਂ ਉਨ੍ਹਾਂ ਗੱਲਾਂ ਦਾ ਧਿਆਨ ਰੱਖਾਂਗਾ ਜੋ ਮੈਂ ਆਖਾਂਗਾ। ਮੈਂ ਆਪਣੀ ਜ਼ੁਬਾਨ ਨੂੰ, ਮੈਥੋਂ ਪਾਪ ਕਰਾਉਣ ਦਾ ਕਾਰਣ ਨਹੀਂ ਬਣਨ ਦੇਵਾਂਗਾ। ਮੈਂ ਆਪਣਾ ਮੂੰਹ ਬੰਦ ਰੱਖਾਂਗਾ ਜਦੋਂ ਮੈਂ ਦੁਸ਼ਟ ਲੋਕਾਂ ਦੁਆਰਾ ਘਿਰਿਆ ਹੋਵਾਂਗਾ।”"
1 Eu disse: Guardarei os meus caminhos para não delinquir com a minha língua; enfrearei a minha boca enquanto o ímpio estiver diante de mim.
2 ਇਸ ਲਈ ਮੈਂ ਕੁਝ ਵੀ ਨਹੀਂ ਆਖਿਆ। ਮੈਂ ਤਾਂ ਕੋ ਚੰਗੀ ਗੱਲ ਵੀ ਨਹੀਂ ਆਖੀ। ਪਰ ਮੈਂ ਹੋਰ ਵੀ ਪਰੇਸ਼ਾਨ ਹੋ ਗਿਆ।"
2 Com o silêncio fiquei como mudo; calava-me mesmo acerca do bem; mas a minha dor se agravou.
3 ਮੈਂ ਬਹੁਤ ਕ੍ਰੋਧ ਵਿੱਚ ਸਾਂ। ਅਤੇ ਮੈਂ ਜਿੰਨਾ ਵੀ ਇਸ ਬਾਰੇ ਸੋਚਿਆ, ਮੈਂ ਹੋਰ ਕ੍ਰੋਧਵਾਨ ਹੋ ਗਿਆ। ਇਸ ਲਈ ਮੈਂ ਕੁਝ ਆਖਿਆ।"
3 Incendeu-se dentro de mim o meu coração; enquanto eu meditava se acendeu um fogo: então falei com a minha língua. Disse:
4 ਯਹੋਵਾਹ, ਮੈਨੂੰ ਦੱਸੋ, ਹੁਣ ਮੇਰੇ ਨਾਲ ਕੀ ਹੋਵੇਗਾ? ਮੈਨੂੰ ਦੱਸੋ, ਮੈਂ ਕਿੰਨਾ ਕੁ ਚਿਰ ਜੀਵਾਂਗਾ? ਮੈਨੂੰ ਜਾਣ ਲੈਣ ਦਿਉ, ਅਸਲ ਵਿੱਚ ਮੇਰੀ ਉਮਰ ਕਿੰਨੀ ਛੋਟੀ ਹੈ।"
4 Faze-me conhecer, Senhor , o meu fim, e a medida dos meus dias qual é, para que eu sinta quanto sou frágil.
5 ਹੇ ਯਹੋਵਾਹ, ਤੁਸੀਂ ਮੈਨੂੰ ਜ਼ਿੰਦਗੀ ਦਾ ਸਿਰਫ਼ ਇੱਕ ਛੋਟਾ ਜਿਹਾ ਪਲ ਪ੍ਰਦਾਨ ਕੀਤਾ ਹੈ। ਤੁਹਾਡੇ ਮੁਕਾਬਲੇ, ਮੇਰੀ ਥੋੜੀ ਜਿਹੀ ਉਮਰ ਕੁਝ ਵੀ ਨਹੀਂ। ਹਰ ਬੰਦੇ ਦਾ ਜੀਵਨ ਸਿਰਫ਼ ਬੱਦਲ ਵਰਗਾ ਹੈ। ਜਿਹੜਾ ਛੇਤੀ ਹੀ ਉੱਡ ਜਾਂਦਾ ਹੈ, ਕੋਈ ਵੀ ਬੰਦਾ ਸਦਾ ਲਈ ਨਹੀਂ ਰਹਿੰਦਾ।"
5 Eis que fizeste os meus dias como a palmos; o tempo da minha vida é como nada diante de ti; na verdade, todo homem, por mais firme que esteja, é totalmente vaidade. (Selá)
6 ਸਾਡਾ ਜੀਵਨ, ਸ਼ੀਸ਼ੇ ਵਿੱਚਲੇ ਇੱਕ ਅਕਸ ਵਰਗਾ ਹੈ। ਅਸੀਂ ਜੀਵਨ ਵਿੱਚ ਚੀਜ਼ਾਂ ਪਿੱਛੇ ਭੱਜਦੇ ਹਾਂ ਪਰ ਜਾਣਦੇ ਨਹੀਂ ਕਿ ਸਾਡੇ ਮਰਨ ਪਿੱਛੋਂ ਉਨ੍ਹਾਂ ਨੂੰ ਕੌਣ ਹਾਸਿਲ ਕਰੇਗਾ।"
6 Na verdade, todo homem anda como uma sombra; na verdade, em vão se inquietam; amontoam riquezas e não sabem quem as levará.
7 ਇਸੇ ਲਈ, ਮੇਰੇ ਮਾਲਕ, ਮੇਰੇ ਕੋਲ ਕੀ ਆਸ ਹੈ? ਤੁਸੀਂ ਹੀ ਮੇਰੀ ਆਸ ਹੋ।"
7 Agora, pois, Senhor, que espero eu? A minha esperança está em ti.
8 ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਬਚਾਉ ਜਿਹੜੇ ਮੈਂ ਕੀਤੇ ਸਨ। ਮੇਰੇ ਨਾਲ ਦੁਸ਼ਟ ਆਦਮੀ ਵਰਗਾ ਸਲੂਕ ਨਾ ਹੋਣ ਦਿਉ।"
8 Livra-me de todas as minhas transgressões; não me faças o opróbrio dos loucos.
9 ਮੈਂ ਆਪਣਾ ਮੂੰਹ ਨਹੀਂ ਖੋਲ੍ਹਾਂਗਾ। ਮੈਂ ਕੁਝ ਵੀ ਨਹੀਂ ਆਖਾਂਗਾ। ਯਹੋਵਾਹ, ਤੁਸੀਂ ਉਹੀ ਕੀਤਾ ਜੋ ਕਰਨ ਵਾਲਾ ਸੀ।"
9 Emudeci; não abro a minha boca, porquanto tu o fizeste.
10 ਪਰ ਹੇ ਪਰਮੇਸ਼ੁਰ ਮੈਨੂੰ ਦੰਡ ਦੇਣ ਤੋਂ ਰੁਕ ਜਾਵੋ। ਤੁਸੀਂ ਨਹੀਂ ਰੁਕੇ ਤਾਂ ਮੈਨੂੰ ਤਬਾਹ ਕਰ ਦਿਉਂਗੇ।"
10 Tira de sobre mim a tua praga; estou desfalecido pelo golpe da tua mão.
11 ਯਹੋਵਾਹ, ਤੁਸੀਂ ਲੋਕਾਂ ਨੂੰ ਜਿਉਣ ਦਾ ਸਹੀ ਰਸਤਾ ਸਿੱਖਾਉਣ ਲਈ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦਿੰਦੇ ਹੋ। ਜਿਵੇਂ ਇੱਕ ਪਤੰਗਾ ਕੱਪੜੇ ਨੂੰ ਬਰਬਾਦ ਕਰਦਾ ਹੈ, ਤਸੀਂ ਪੂਰੀ ਤਰ੍ਹਾਂ ਉਨ੍ਹਾਂ ਚੀਜ਼ਾਂ ਨੂੰ ਤਬਾਹ ਕਰ ਦਿਉ ਜਿਨ੍ਹਾਂ ਨੂੰ ਲੋਕ ਪਿਆਰ ਕਰਦੇ ਹਨ। ਹਾਂ, ਸਾਡਾ ਜੀਵਨ ਇੱਕ ਨਿੱਕੇ ਬੱਦਲ ਵਰਗਾ ਹੈ ਜਿਹੜਾ ਛੇਤੀ ਹੀ ਉੱਡ ਜਾਂਦਾ ਹੈ।"
11 Se com repreensões castigas alguém, por causa da iniquidade, logo destróis, como traça, a sua beleza; de sorte que todo homem é vaidade. (Selá)
12 ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੇ ਵਿਰਲਾਪ ਵੱਲ ਧਿਆਨ ਦਿਉ। ਮੇਰੇ ਹੰਝੂਆਂ ਵੱਲ ਵੇਖੋ। ਮੈਂ ਤੁਹਾਡੇ ਸੰਗ ਵਿੱਚ ਸਿਰਫ਼ ਇੱਕ ਮੁਸਾਫ਼ਿਰ ਹਾਂ ਜਿਹੜਾ ਜੀਵਨ ਗੁਜਾਰ ਰਿਹਾ ਹੈ। ਆਪਣੇ ਸਾਰੇ ਪੁਰਖਿਆਂ ਦੀ ਤਰ੍ਹਾਂ, ਮੈਂ ਇੱਥੇ ਥੋੜੇ ਸਮੇਂ ਲਈ ਰਹਿੰਦਾ ਹਾਂ।"
12 Ouve, Senhor , a minha oração, e inclina os teus ouvidos ao meu clamor; não te cales perante as minhas lágrimas, porque sou para contigo como um estranho, e peregrino como todos os meus pais.
13 ਯਹੋਵਾਹ, ਮੈਨੂੰ ਇੱਕਲਾ ਛੱਡ ਦਿਉ। ਅਤੇ ਮੈਨੂੰ ਖੁਸ਼ ਹੋਣ ਦਿਉ, ਇਸ ਤੋਂ ਪਹਿਲਾਂ ਕਿ ਮੈਂ ਮਰ ਜਾਵਾਂ ਅਤੇ ਮੁੱਕ ਜਾਵਾਂ।"
13 Poupa-me, até que tome alento, antes que me vá e não seja mais.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 39, comparar traduções ou montar um estudo — tudo direto pelo WhatsApp.