Salmos 41

Punjabi Bible (GL_PUNJABI) vs VC

Sair da comparação
VC Versão Católica
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਜੋ ਬੰਦਾ ਗਰੀਬਾਂ ਦੀ ਸਹਾਇਤਾ ਕਰਦਾ ਹੈ ਉਹ ਸਫ਼ਲਤਾ ਲਈ ਬਹੁਤ ਅਸੀਸਾਂ ਪ੍ਰਾਪਤ ਕਰੇਗਾ। ਜਦੋਂ ਮੁਸੀਬਤਾਂ ਆਉਣਗੀਆਂ, ਯਹੋਵਾਹ ਉਸ ਬੰਦੇ ਨੂੰ ਬਚਾਵੇਗਾ।"
1 Ao mestre de canto. Salmo de Davi. Feliz quem se lembra do necessitado e do pobre, porque no dia da desgraça o Senhor o salvará.
2 ਯਹੋਵਾਹ ਉਸ ਬੰਦੇ ਦੀ ਰੱਖਿਆ ਕਰੇਗਾ ਅਤੇ ਉਸਦੀ ਜ਼ਿੰਦਗੀ ਬਚਾਵੇਗਾ। ਉਹ ਬੰਦਾ ਧਰਤੀ ਉੱਤੇ ਸੁਭਾਗਾ ਹੋਵੇਗਾ। ਪਰਮੇਸ਼ੁਰ ਉਸ ਬੰਦੇ ਨੂੰ ਆਪਣੇ ਦੁਸ਼ਮਣਾਂ ਹੱਥੋਂ ਤਬਾਹ ਨਹੀਂ ਹੋਣ ਦੇਵੇਗਾ।"
2 O Senhor há de guardá-lo e o conservará vivo, há de torná-lo feliz na terra e não o abandonará à mercê de seus inimigos.
3 ਜਦੋਂ ਉਹ ਬੰਦਾ ਬਿਮਾਰ ਅਤੇ ਲਾਚਾਰ ਹੋਵੇਗਾ, ਯਹੋਵਾਹ ਉਸ ਨੂੰ ਤਾਕਤ ਦੇਵੇਗਾ। ਉਹ ਬੰਦਾ ਬਿਮਾਰੀ ਵਿੱਚ ਮੰਜੇ ਉੱਤੇ ਪਿਆ ਹੋ ਸੱਕਦਾ, ਪਰ ਪਰਮੇਸ਼ੁਰ ਉਸ ਨੂੰ ਨਿਰੋਗ ਕਰੇਗਾ।"
3 O Senhor o assistirá no leito de dores, e na sua doença o reconfortará.
4 ਮੈਂ ਆਖਿਆ, “ਯਹੋਵਾਹ, ਮੇਰੇ ਉੱਤੇ ਮਿਹਰ ਕਰੋ। ਮੈਂ ਤੁਹਾਡੇ ਵਿਰੁੱਧ ਗੁਨਾਹ ਕੀਤਾ, ਮੇਰਾ ਪਾਪ ਮੁਆਫ਼ ਕਰ ਦਿਉ ਅਤੇ ਮੈਨੂੰ ਨਿਰੋਗ ਕਰ ਦਿਉ।”"
4 Quanto a mim, eu vos digo: Piedade para mim, Senhor; sarai-me, porque pequei contra vós.
5 ਮੇਰੇ ਦੁਸ਼ਮਣ ਮੇਰੇ ਬਾਰੇ ਮੰਦੀਆਂ ਗੱਲਾਂ ਆਖਦੇ ਹਨ। ਉਹ ਆਖ ਰਹੇ ਹਨ, “ਉਹ ਕਦੋਂ ਮਰੇਗਾ ਅਤੇ ਭੁਲਾਇਆ ਜਾਵੇਗਾ।”"
5 Meus inimigos falam de mim maldizendo: Quando há de morrer e se extinguir o seu nome?
6 ਲੋਕ ਮੈਨੂੰ ਮਿਲਣ ਆਉਂਦੇ ਹਨ ਪਰ ਉਸ ਬਾਰੇ ਨਹੀਂ ਦੱਸਦੇ ਜੋ ਉਹ ਅਸਲ ਵਿੱਚ ਸੋਚ ਰਹੇ ਹਨ। ਉਹ ਬਸ ਮੇਰੀ ਖਬਰ ਲੈਣ ਖਾਤਿਰ ਆਉਂਦੇ ਹਨ। ਫ਼ੇਰ ਉਹ ਚੱਲੇ ਜਾਂਦੇ ਹਨ ਅਤੇ ਆਪਣੀ ਅਫ਼ਵਾਹਾਂ ਫ਼ੈਲਾਉਂਦੇ ਹਨ।"
6 Se alguém me vem visitar, fala hipocritamente. Seu coração recolhe calúnias e, saindo fora, se apressa em divulgá-las.
7 ਮੇਰੇ ਦੁਸ਼ਮਣ ਮੇਰੇ ਬਾਰੇ ਬੁਰੀ ਖੁਸਰ-ਫ਼ੁਸਰ ਕਰਦੇ ਹਨ। ਉਹ ਮੇਰੇ ਬਾਰੇ ਛੜਯੰਤਰ ਰਚ ਰਹੇ ਹਨ।"
7 Todos os que me odeiam murmuram contra mim, e só procuram fazer-me mal.
8 ਉਹ ਆਖਦੇ ਹਨ, “ਉਸਨੇ ਕੋਈ ਗਲਤ ਗੱਲ ਕੀਤੀ ਹੈ। ਇਸੇ ਕਾਰਣ ਉਹ ਬਿਮਾਰ ਹੈ। ਮੈਨੂੰ ਉਮੀਦ ਹੈ ਉਹ ਕਦੇ ਵੀ ਚੰਗਾ ਨਹੀਂ ਹੋਵੇਗਾ।”"
8 Um mal mortal, dizem eles, o atingiu; ei-lo deitado, para não mais se levantar.
9 ਮੇਰੇ ਸਭ ਤੋਂ ਚੰਗੇ ਦੋਸਤ ਨੇ ਮੇਰੇ ਨਾਲ ਭੋਜਨ ਕੀਤਾ। ਮੈਂ ਉਸ ਉੱਤੇ ਭਰੋਸਾ ਕੀਤਾ। ਪਰ ਹੁਣ ਉਹ ਵੀ ਮੇਰੇ ਖਿਲਾਫ਼ ਹੋ ਗਿਆ ਹੈ।"
9 Até o próprio amigo em que eu confiava, que partilhava do meu pão, levantou contra mim o calcanhar.
10 ਇਸ ਲਈ ਯਹੋਵਾਹ, ਮੇਰੇ ਉੱਤੇ ਮਿਹਰ ਕਰੋ। ਮੈਨੂੰ ਉੱਠ ਖਲੋਣ ਦਿਉ ਅਤੇ ਮੈਂ ਉਨ੍ਹਾਂ ਨੂੰ ਭਾਜੀ ਮੋੜਾਂਗਾ।"
10 Ao menos vós, Senhor, tende piedade de mim; erguei-me, para eu lhes dar a paga que merecem.
11 ਯਹੋਵਾਹ, ਅਜਿਹਾ ਕਰੋ ਕਿ ਮੇਰੇ ਦੁਸ਼ਮਣ ਮੈਨੂੰ ਦੁੱਖ ਨਾ ਦੇ ਸੱਕਣ। ਫ਼ੇਰ ਮੈਂ ਜਾਣ ਜਾਵਾਂਗਾ ਕਿ ਤੁਸਾਂ ਉਨ੍ਹਾਂ ਨੂੰ ਮੈਨੂੰ ਸੱਟ ਮਾਰਨ ਲਈ ਨਹੀਂ ਭੇਜਿਆ।"
11 Nisto verei que me sois favorável, se meu inimigo não triunfar de mim.
12 ਮੈਂ ਬੇਕਸੂਰ ਸਾਂ ਅਤੇ ਤੁਸੀਂ ਮੈਨੂੰ ਸਹਾਰਾ ਦਿੱਤਾ। ਤੁਸਾਂ ਮੈਨੂੰ ਖਲੋ ਜਾਣ ਦਿੱਤਾ ਅਤੇ ਤੁਸੀਂ ਸਦਾ ਲਈ ਮੇਰੀ ਸੇਵਾ ਕਰਨ ਦਿੱਤੀ।"
12 Vós, porém, me conservareis incólume, e na vossa presença me poreis para sempre.
13 ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕਰੋ। ਉਹ ਸਦਾ ਸੀ, ਅਤੇ ਸਦਾ ਵਾਸਤੇ ਹੀ ਰਹੇਗਾ। ਆਮੀਨ ਫੇਰ ਆਮੀਨ।।"
13 Bendito seja o Senhor, Deus de Israel, de eternidade em eternidade! Assim seja! Assim seja!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 41, comparar traduções ou montar um estudo — tudo direto pelo WhatsApp.