Salmos 44
Punjabi Bible (GL_PUNJABI) vs NAA
NAA Nova Almeida Atualizada 2017
1 ਨਿਰਦੇਸ਼ਕ ਲਈ: ਕੋਰਹ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ। ਅਸੀਂ ਤੁਹਾਡੇ ਬਾਰੇ ਸੁਣਿਆ ਹੈ। ਸਾਡੇ ਪੁਰਖਿਆਂ ਨੇ ਜੋ ਵੀ ਤੁਸੀਂ ਉਨ੍ਹਾਂ ਦੇ ਜੀਵਨ ਕਾਲ ਵਿੱਚ ਕੀਤਾ ਸਾਨੂੰ ਦੱਸਿਆ। ਉਨ੍ਹਾਂ ਨੇ ਉਸ ਬਾਰੇ ਵੀ ਦੱਸਿਆ ਜੋ ਤੁਸੀਂ ਬਹੁਤ ਪਹਿਲਾਂ ਕੀਤਾ ਸੀ।"
1 Ó Deus, nós ouvimos com os próprios ouvidos; nossos pais nos contaram o que fizeste outrora, em seus dias.
2 ਹੇ ਪਰਮੇਸ਼ੁਰ, ਇਹ ਧਰਤੀ ਤੁਸਾਂ ਹੋਰਾਂ ਪਾਸੋਂ ਆਪਣੀ ਮਹਾਨ ਸ਼ਕਤੀ ਰਾਹੀਂ ਜਿੱਤ ਲਈ ਸੀ। ਅਤੇ ਇਹ ਅਸਾਂ ਨੂੰ ਸੌਂਪ ਦਿੱਤੀ ਸੀ। ਤੁਸਾਂ ਉਨ੍ਹਾਂ ਵਿਦੇਸ਼ੀਆਂ ਨੂੰ ਕੁਚਲ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਇਸ ਧਰਤੀ ਵਿੱਚੋਂ ਬਾਹਰ ਕੱਢ ਦਿੱਤਾ।"
2 Com a tua mão expulsaste as nações e estabeleceste os nossos pais; afligiste os povos e ampliaste o território de nossos pais.
3 ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ। ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ। ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰੱਖਵਾਲੀ ਕਰ ਰਹੇ ਸੀ। ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ।"
3 Pois não foi por sua espada que eles conquistaram a terra, nem foi o seu braço que lhes deu vitória, e sim a tua mão poderosa, e o teu braço, e a luz do teu rosto, porque te agradaste deles.
4 ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਪਾਤਸ਼ਾਹ ਹੋ। ਆਦੇਸ਼ ਦਿਉ ਅਤੇ ਯਾਕੂਬ ਦੇ ਲੋਕਾਂ ਦੀ ਜਿੱਤ ਵੱਲ ਅਗਵਾਈ ਕਰੋ।"
4 Tu és o meu rei, ó Deus; ordena a vitória de Jacó.
5 ਹੇ ਪਰਮੇਸ਼ੁਰ ਤੁਹਾਡੀ ਮਦਦ ਨਾਲ, ਅਸੀਂ ਆਪਣੇ ਦੁਸ਼ਮਣਾਂ ਨੂੰ ਪਿੱਛਾਂਹ ਧੱਕ ਦੇਵਾਂਗੇ। ਤੁਹਾਡਾ ਨਾਮ ਲੈ ਕੇ ਅਸੀਂ ਆਪਣੇ ਦੁਸ਼ਮਣਾਂ ਨੂੰ ਕੁਚਲ ਦਿਆਂਗੇ।"
5 Com o teu auxílio, vencemos os nossos inimigos; em teu nome, pisamos sobre os que se levantam contra nós.
6 ਮੈਨੂੰ ਆਪਣੇ ਤੀਰਾਂ ਅਤੇ ਕਮਾਣ ਉੱਤੇ ਇਤਬਾਰ ਨਹੀਂ ਮੇਰੀ ਤਲਵਾਰ ਮੈਨੂੰ ਨਹੀਂ ਬਚਾ ਸੱਕਦੀ।"
6 Não confio no meu arco, e não é a minha espada que me salva.
7 ਹੇ ਪਰਮੇਸ਼ੁਰ ਤੁਸਾਂ ਸਾਨੂੰ ਮਿਸਰ ਕੋਲੋਂ ਬਚਾਇਆ ਤੁਸੀਂ ਸਾਡੇ ਦੁਸ਼ਮਣਾਂ ਨੂੰ ਸ਼ਰਮਸਾਰ ਕਰ ਦਿੱਤਾ ਸੀ।"
7 Pois tu nos salvaste dos nossos inimigos e cobriste de vergonha os que nos odeiam.
8 ਅਸੀਂ ਪਰਮੇਸ਼ੁਰ ਦੀ ਦਿਨ ਭਰ ਉਸਤਤਿ ਕੀਤੀ ਹੈ। ਅਤੇ ਅਸੀਂ ਤੁਹਾਡੇ ਨਾਮ ਦੀ ਸਦਾ-ਸਦਾ ਉਸਤਤਿ ਕਰਾਂਗੇ।"
8 Em Deus, nos temos gloriado continuamente e para sempre louvaremos o teu nome.
9 ਪਰ, ਹੇ ਪਰਮੇਸ਼ੁਰ, ਤੁਸਾਂ ਸਾਨੂੰ ਛੱਡ ਦਿੱਤਾ ਅਤੇ ਸਾਨੂੰ ਸ਼ਰਮਸਾਰ ਕਰ ਦਿੱਤਾ। ਤੁਸੀਂ ਸਾਡੇ ਸੰਗ ਮੈਦਾਨੇ ਜੰਗ ਵਿੱਚ ਨਹੀਂ ਆਏ।"
9 Agora, porém, tu nos rejeitaste e nos expuseste à vergonha, e já não acompanhas os nossos exércitos.
10 ਤੁਸਾਂ ਸਾਡੇ ਦੁਸ਼ਮਣਾਂ ਨੂੰ ਸਾਨੂੰ ਪਿੱਛਾਂਹ ਧੱਕਣ ਦਿੱਤਾ। ਸਾਡੇ ਦੁਸ਼ਮਣਾਂ ਨੇ ਸਾਡੀ ਦੌਲਤ ਲੈ ਲਈ।"
10 Tu nos fazes bater em retirada diante dos nossos inimigos, e os que nos odeiam nos tomam por seu despojo.
11 ਤੁਸੀਂ ਸਾਨੂੰ ਭੇਡਾਂ ਵਾਂਗ ਰੋਟੀ ਦੀ ਤਰ੍ਹਾਂ ਦੇ ਦਿੱਤਾ। ਤੁਸੀਂ ਸਾਨੂੰ ਕੌਮਾਂ ਵਿੱਚ ਖਿਲਰਨ ਲਈ ਮਜਬੂਰ ਕੀਤਾ।"
11 Entregaste-nos como ovelhas para o matadouro e nos espalhaste entre as nações.
12 ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਨੂੰ ਬਿਨਾ ਮੁੱਲ ਤੋਂ ਵੇਚ ਦਿੱਤਾ ਸੀ।"
12 Vendes por nada o teu povo e não tens lucro com a sua venda.
13 ਸਾਡੇ ਗੁਆਂਢੀ ਦੇਸ਼ਾਂ ਲਈ ਤੁਸਾਂ ਸਾਨੂੰ ਇੱਕ ਮਜ਼ਾਕ ਬਣਾ ਦਿੱਤਾ। ਉਹ ਸਾਡੇ ਉੱਪਰ ਹੱਸਦੇ ਹਨ ਅਤੇ ਸਾਡਾ ਮਜ਼ਾ ਉਡਾਉਂਦੇ ਹਨ।"
13 Tu nos fazes objeto de deboche para os nossos vizinhos, de escárnio e de zombaria aos que nos rodeiam.
14 ਅਸੀਂ ਲੋਕਾਂ ਵੱਲੋਂ ਸੁਣਾਏ ਜਾਂਦੇ ਕਿਸੇ ਚੁਟਕਲੇ ਵਰਗੇ ਹਾਂ। ਬਿਨ ਕੌਮਾਂ ਦੇ ਲੋਕ ਵੀ ਸਾਡੇ ਉੱਤੇ ਹੱਸਦੇ ਹਨ ਅਤੇ ਸਿਰ ਹਿਲਾਉਂਦੇ ਹਨ।"
14 Tu fazes de nós provérbio entre as nações; os povos nos veem e balançam a cabeça.
15 ਮੈਂ ਸ਼ਰਮ ਵਿੱਚ ਡੁੱਬਿਆ ਹਾਂ। ਮੈਂ ਸਾਰਾ ਦਿਨ ਆਪਣੀ ਸ਼ਰਮਿੰਦਗੀ ਨੂੰ ਤੱਕਦਾ ਹਾਂ।"
15 A minha humilhação está sempre diante de mim; o meu rosto se cobre de vergonha,
16 ਮੈਂ ਸ਼ਰਮ ਨਾਲ ਮੂੰਹ ਛੁਪਾਉਂਦਾ ਹਾਂ, ਉਨ੍ਹਾਂ ਮਖੌਲਾਂ ਅਤੇ ਚੋਭਾਂ ਤੋਂ ਜੋ ਮੇਰੇ ਦੁਸ਼ਮਣਾਂ ਵੱਲੋਂ ਮੇਰੇ ਉੱਤੇ ਲਾਈਆਂ ਜਾਂਦੀਆਂ ਹਨ। ਜੋ ਮੇਰੇ ਨਾਲ ਹਿਸਾਬ ਬਰਾਬਰ ਕਰਨਾ ਚਾਹੁੰਦੇ ਹਨ।"
16 ante os gritos do que afronta e blasfema, à vista do inimigo e do vingador.
17 ਹੇ ਪਰਮੇਸ਼ੁਰ ਅਸੀਂ ਤੁਹਾਨੂੰ ਨਹੀਂ ਭੁੱਲੇ ਹਾਂ ਫ਼ੇਰ ਵੀ ਤੁਸੀਂ ਇਹ ਗੱਲਾਂ ਸਾਡੇ ਨਾਲ ਕਰਦੇ ਹੋ। ਅਸੀਂ ਉਦੋਂ ਝੂਠੇ ਨਹੀਂ ਸਾਂ ਜਦੋਂ ਅਸੀਂ ਉਸ ਇਕਰਾਰਨਾਮੇ ਉੱਤੇ ਹਸਤਾਖਰ ਕੀਤੇ ਸਨ ਜੋ ਅਸੀਂ ਤੁਹਾਡੇ ਨਾਲ ਕੀਤਾ ਸੀ।"
17 Tudo isso nos sobreveio; entretanto, não nos esquecemos de ti, nem fomos infiéis à tua aliança.
18 ਹੇ ਪਰਮੇਸ਼ੁਰ, ਅਸੀਂ ਤੁਹਾਨੂੰ ਪਿੱਠ ਨਹੀਂ ਦਿੱਤੀ ਹੈ ਅਸੀਂ ਤੁਹਾਡੀ ਅਗਵਾਈ ਨੂੰ ਨਹੀਂ ਛੱਡਿਆ ਹੈ।"
18 O nosso coração não voltou atrás, nem os nossos passos se desviaram dos teus caminhos,
19 ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਸ ਥਾਵੇਂ ਕੁਚਲ ਦਿੱਤਾ ਹੈ ਜਿੱਥੇ ਗਿੱਦੜ ਰਹਿੰਦੇ ਹਨ। ਤੁਸੀਂ ਸਨੂੰ ਉਸ ਥਾਵੇਂ ਛੱਡ ਦਿੱਤਾ ਹੈ ਜੋ ਮੌਤ ਵਰਗੀ ਹਨੇਰੀ ਹੈ।"
19 para nos esmagares onde vivem os chacais e nos envolveres com as sombras da morte.
20 ਕੀ ਅਸੀਂ ਸਾਡੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਸੀ। ਕੀ ਅਸਾਂ ਵਿਦੇਸ਼ੀ ਦੇਵਤਿਆਂ ਨੂੰ ਪ੍ਰਾਰਥਨਾ ਕੀਤੀ? ਨਹੀਂ?"
20 Se tivéssemos esquecido o nome do nosso Deus ou se tivéssemos estendido as mãos a um deus estranho,
21 ਅਵਸ਼ ਹੀ, ਪਰਮੇਸ਼ੁਰ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ। ਉਹ ਸਾਡੇ ਡੂੰਘੇ ਭੇਤਾਂ ਨੂੰ ਵੀ ਜਾਣਦਾ ਹੈ।"
21 será que Deus não teria descoberto isso, ele, que conhece os segredos dos corações?
22 ਹੇ ਪਰਮੇਸ਼ੁਰ, ਹਰ ਰੋਜ਼ ਅਸੀਂ ਤੁਹਾਡੇ ਲਈ ਮਰਦੇ ਹਾਂ। ਅਸੀਂ ਉਨ੍ਹਾਂ ਭੇਡਾਂ ਵਰਗੇ ਸਾਂ ਜਿਨ੍ਹਾਂ ਨੂੰ ਮਾਰਨ ਵਾਸਤੇ ਲਿਜਾਇਆ ਜਾਣ ਵਾਲਾ ਹੁੰਦਾ ਹੈ।"
22 Mas, por amor de ti, somos entregues à morte continuamente, somos considerados como ovelhas para o matadouro.
23 ਉੱਠੋ, ਮੇਰੇ ਮਾਲਿਕ। ਤੁਸੀਂ ਕਿਉਂ ਸੌਂ ਰਹੇ ਹੋ? ਉੱਠ ਪਵੋ। ਸਾਨੂੰ ਸਦਾ ਲਈ ਛੱਡ ਕੇ ਨਾ ਜਾਵੋ।"
23 Desperta! Por que dormes, Senhor? Desperta! Não nos rejeites para sempre!
24 ਹੇ ਪਰਮੇਸ਼ੁਰ, ਤੁਸੀਂ ਸਾਡੇ ਕੋਲੋਂ ਕਿਉਂ ਲੁਕ ਗਏ ਹੋਂ? ਕੀ ਤੁਸੀਂ ਸਾਡੇ ਦੁੱਖਾਂ ਅਤੇ ਮੁਸੀਬਤਾਂ ਨੂੰ ਭੁੱਲ ਗਏ ਹੋ?"
24 Por que escondes o rosto e te esqueces da nossa miséria e da nossa opressão?
25 ਸਾਨੂੰ ਖਾਕ ਅੰਦਰ ਧੱਕ ਦਿੱਤਾ ਹੈ। ਅਸੀਂ ਮੂਧੇ ਊਁਹ ਖਾਕ ਵਿੱਚ ਪਏ ਹਾਂ।"
25 Pois a nossa alma está abatida até o pó, e o nosso corpo está como que pegado no chão.
26 ਹੇ ਪਰਮੇਸ਼ੁਰ ਉੱਠੋ ਅਤੇ ਸਾਡੀ ਸਹਾਇਤਾ ਕਰੋ। ਸਾਨੂੰ ਆਪਣੇ ਸੱਚੇ ਪਿਆਰ ਸਦਕਾ ਬਚਾ ਲਵੋ।"
26 Levanta-te para socorrer-nos; resgata-nos por amor da tua bondade.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 44, comparar traduções ou montar um estudo — tudo direto pelo WhatsApp.