Salmos 49

Punjabi Bible (GL_PUNJABI) vs BKJ

Sair da comparação
1 ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਗੀਤ। ਤੁਸੀਂ ਸਮੂਹ ਕੌਮੋ ਇਸ ਨੂੰ ਸੁਣੋ। ਧਰਤੀ ਦੇ ਸਮੂਹ ਲੋਕੋ ਇਸ ਸਭ ਕਾਸੇ ਨੂੰ ਧਿਆਨ ਨਾਲ ਸੁਣੋ।"
1 Ao Músico-chefe, Salmo para os filhos de Corá. Ouvi isto, todos vós povos; deem ouvido, todos vós habitantes do mundo:
2 ਅਮੀਰ ਹੋਵੇ ਜਾਂ ਗਰੀਬ ਹਰ ਬੰਦੇ ਨੂੰ ਸੁਣਨਾ ਚਾਹੀਦਾ ਹੈ।"
2 Tanto baixos e altos, juntamente ricos e pobres.
3 ਮੈਂ ਤੁਹਾਨੂੰ ਕੁਝ ਸਿਆਣੀਆਂ ਅਤੇ ਸੂਝਵਾਨ ਗੱਲਾਂ ਦੱਸਾਂਗਾ।"
3 Minha boca falará da sabedoria, e a meditação do meu coração será de entendimento.
4 ਮੈਂ ਵੀ ਇਹ ਕਹਾਣੀਆਂ ਸੁਣੀਆਂ ਸਨ। ਅਤੇ ਹੁਣ ਮੈਂ ਆਪਣੇ ਰਬਾਬ ਨਾਲ ਗਾਵਾਂਗਾ ਅਤੇ ਉਹ ਸੰਦੇਸ਼ ਤੁਹਾਡੇ ਲਈ ਉਜਾਗਰ ਕਰਾਂਗਾ।"
4 Inclinarei meu ouvido para a parábola; abrirei meu dizer escuro sobre a harpa.
5 ਜੇ ਮੁਸੀਬਤ ਆਵੇ ਮੈਂ ਕਿਉਂ ਡਰਾਂ। ਡਰਨ ਦੀ ਕੋਈ ਲੋੜ ਨਹੀਂ ਜੇ ਮੰਦੇ ਲੋਕੀ ਮੇਰੇ ਦੁਆਲੇ ਹਨ ਅਤੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ।"
5 Por que eu deveria temer nos dias do mal, quando a iniquidade dos meus calcanhares me cercarem?
6 ਉਹ ਜਿਹੜੇ ਸੋਚਦੇ ਹਨ ਕਿ ਉਨ੍ਹਾਂ ਦੀ ਤਾਕਤ ਅਤੇ ਧਨ ਉਨ੍ਹਾਂ ਦੀ ਰੱਖਿਆ ਕਰੇਗੀ ਮੂਰਖ ਹਨ।"
6 Aqueles que confiam em sua fortuna, e se vangloriam na multidão das suas riquezas;
7 ਕੋਈ ਐਸਾ ਇਨਸਾਨੀ ਦੋਸਤ ਨਹੀਂ ਜਿਹੜਾ ਤੁਹਾਨੂੰ ਬਚਾ ਸੱਕੇ। ਅਤੇ ਤੁਸੀਂ ਪਰਮੇਸ਼ੁਰ ਨੂੰ ਰਿਸ਼ਵਤ ਨਹੀਂ ਦੇ ਸੱਕਦੇ।"
7 Nenhum deles pode de modo algum redimir o seu irmão, nem pagar a Deus um resgate por ele;
8 ਕੋਈ ਬੰਦਾ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ ਜਿਸ ਦੁਆਰਾ ਉਹ ਆਪਣੀ ਜ਼ਿੰਦਗੀ ਖਰੀਦ ਸੱਕੇ।"
8 (Pois a redenção de sua alma é preciosa, e ela cessa para sempre),
9 ਕੋਈ ਵੀ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ ਜਿਸ ਦੁਆਰਾ ਉਹ ਸਦੀਵੀ ਜਿਉਣ ਦਾ ਹੱਕ ਖਰੀਦ ਸੱਕੇ। ਅਤੇ ਆਪਣੇ ਸ਼ਰੀਰ ਨੂੰ ਕਬਰ ਵਿੱਚ ਸੜਨ ਤੋਂ ਬਚਾ ਲਵੇ।"
9 para que ele pudesse ainda viver para sempre, e não ver a corrupção.
10 ਦੇਖੋ, ਸਿਆਣੇ ਲੋਕ ਵੀ ਉਵੇਂ ਮਰਦੇ ਹਨ ਜਿਵੇਂ ਮੂਰਖ ਅਤੇ ਉੱਜੜ ਲੋਕ ਮਰਦੇ ਹਨ। ਉਹ ਮਰ ਜਾਂਦੇ ਹਨ ਅਤੇ ਆਪਣੀ ਦੌਲਤ ਹੋਰਾਂ ਲਈ ਛੱਡ ਜਾਂਦੇ ਹਨ।"
10 Porque ele vê que homens sábios morrem, assim como o tolo e a pessoa bruta perecem, e deixam as suas riquezas para outros.
11 ਉਨ੍ਹਾਂ ਦੀਆਂ ਕਬਰਾਂ ਹੀ ਸਦਾ-ਸਦਾ ਲਈ ਉਨਾਂ ਦਾ ਨਵਾਂ ਘਰ ਹੋਣਗੀਆਂ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਹ ਕਿੰਨੀ ਵੀ ਜ਼ਮੀਨ ਦੇ ਮਾਲਕ ਹੋਣ।"
11 Seu pensamento interior é, para que suas casas continuem para sempre, e os seus lugares de habitação a todas as gerações; eles chamam suas terras pelos seus próprios nomes.
12 ਲੋਕ ਅਮੀਰ ਹੋ ਸੱਕਦੇ ਹਨ, ਪਰ ਸਦਾ ਲਈ ਉਹ ਇੱਥੇ ਟਿਕ ਨਹੀਂ ਸੱਕਦੇ।"
12 Todavia, o homem estando em honra não resiste; ele é como os animais que perecem.
13 ਸੱਚਮੁੱਚ ਉਹੀ ਉਨ੍ਹਾਂ ਦਾ ਅੰਤ ਹੈ ਜਿਹੜੇ ਆਪਣੀ ਦੌਲਤ ਤੋਂ ਪ੍ਰਸੰਨ ਹੁੰਦੇ ਹਨ।"
13 Este caminho deles é a sua loucura; ainda que sua posteridade aprove seus ditos. Selá.
14 ਉਹ ਲੋਕ ਬਸ ਭੇਡਾਂ ਵਰਗੇ ਹਨ। ਕਬਰਿਸਤਾਨ ਹੀ ਉਨ੍ਹਾਂ ਦਾ ਬਾੜਾ ਹੋਵੇਗੀ ਮੌਤ ਉਨ੍ਹਾਂ ਦੀ ਆਜੜੀ ਹੋਵੇਗੀ, ਫ਼ੇਰ ਉਸ ਸਵੇਰ ਨੂੰ ਚੰਗੇ ਲੋਕ ਹੀ ਜੇਤੂ ਹੋਣਗੇ। ਕਿਉਂਕਿ ਉਨ੍ਹਾਂ ਗੁਮਾਨੀ ਲੋਕਾਂ ਦੇ ਸ਼ਰੀਰ ਆਪਣੇ ਮਹਿਲਾਂ ਤੋਂ ਦੂਰ ਹੌਲੀ-ਹੌਲੀ ਕਬਰ ਵਿੱਚ ਸੜ ਜਾਣਗੇ।"
14 Como ovelhas eles são postos no túmulo; a morte os alimentará, e os justos terão domínio sobre eles pela manhã; e a sua beleza se consumirá no túmulo da sua habitação.
15 ਪਰ ਪਰਮੇਸ਼ੁਰ ਮੁੱਲ ਤਾਰੇਗਾ ਅਤੇ ਮੇਰੀ ਜ਼ਿੰਦਗੀ ਦੀ ਰੱਖਿਆ ਕਰੇਗਾ। ਉਹ ਮੈਨੂੰ ਕਬਰ ਦੇ ਜ਼ੋਰ ਤੋਂ ਬਚਾ ਲਵੇਗਾ ਜਦੋਂ ਉਹ ਮੈਨੂੰ ਆਪਣੇ ਨਾਲ ਲੈ ਜਾਵੇਗਾ।"
15 Mas Deus redimirá a minha alma do poder do túmulo, pois ele me receberá. Selá.
16 ਲੋਕਾਂ ਤੋਂ ਇਸ ਲਈ ਨਾ ਡਰੋ ਕਿ ਉਹ ਅਮੀਰ ਹਨ। ਲੋਕਾਂ ਤੋਂ ਇਸ ਲਈ ਨਾ ਡਰੋ ਕਿ ਉਹ ਆਲੀਸ਼ਾਨ ਮਕਾਨਾਂ ਵਿੱਚ ਰਹਿੰਦੇ ਹਨ।"
16 Não fiques com medo quando alguém ficar rico, quando a glória da sua casa se aumentar;
17 ਉਹ ਕੋਈ ਵੀ ਚੀਜ਼ ਆਪਣੇ ਨਾਲ ਲੈ ਕੇ ਨਹੀਂ ਜਾ ਸੱਕਦੇ। ਜਦੋਂ ਉਹ ਮਰਨਗੇ ਉਹ ਆਪਣੇ ਨਾਲ ਉਨ੍ਹਾਂ ਸਾਰੀਆਂ ਖੂਬਸੂਰਤ ਚੀਜ਼ਾਂ ਵਿੱਚੋਂ ਇੱਕ ਵੀ ਲੈ ਕੇ ਨਹੀਂ ਜਾਣਗੇ।"
17 porque quando ele morrer, não carregará nada consigo; sua glória não descenderá após ele.
18 ਇੱਕ ਅਮੀਰ ਆਦਮੀ ਆਪਣੇ ਜੀਵਨ ਵਿੱਚ ਪ੍ਰਾਪਤ ਕੀਤੀ ਸਾਰੀ ਸਫ਼ਲਤਾ ਲਈ ਆਪਣੇ-ਆਪ ਦੀ ਪ੍ਰਸੰਸਾ ਕਰ ਸੱਕਦਾ ਹੈ। ਅਤੇ ਹਾਂ, ਹੋਰ ਲੋਕੀਂ ਵੀ ਉਸ ਦੀ ਉਸਤਤਿ ਕਰ ਸੱਕਦੇ ਹਨ ਕਿ ਉਸ ਨੇ ਕਿੰਨੀ ਸਫ਼ਲਤਾ ਪ੍ਰਾਪਤ ਕੀਤੀ ਹੈ।"
18 Ainda que ele, enquanto vivia, abençoou sua alma; e os homens te louvarão, enquanto fazes o bem a ti mesmo,
19 ਪਰ ਉਸ ਦੇ ਮਰਨ ਦਾ ਅਤੇ ਆਪਣੇ ਪੁਰਖਿਆਂ ਕੋਲ ਜਾਣ ਦਾ ਸਮਾਂ ਆਵੇਗਾ। ਅਤੇ ਉਹ ਫ਼ੇਰ ਕਦੇ ਵੀ ਦਿਨ ਦੀ ਰੌਸ਼ਨੀ ਨਹੀਂ ਦੇਖੇਗਾ।"
19 Ele irá à geração de seus pais; eles nunca verão a luz.
20 ਲੋਕੀ ਅਮੀਰ ਹੋ ਸੱਕਦੇ ਹਨ, ਪਰ ਜੇਕਰ ਫ਼ੇਰ ਵੀ ਉਹ ਨਾ ਸਮਝਣ ਉਹ ਬਿਲਕੁਲ ਜਾਨਵਰਾਂ ਵਾਂਗ ਮਰਨਗੇ।"
20 O homem que está em honra, e não entende, é como os animais que perecem.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 49, comparar traduções ou montar um estudo — tudo direto pelo WhatsApp.