Salmos 50

Punjabi Bible (GL_PUNJABI) vs NVT

Sair da comparação
NVT Nova Versão Transformadora
1 ਆਸਾਫ਼ ਦਾ ਇੱਕ ਗੀਤ। ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ। ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।"
1 O S enhor , o Deus Poderoso, falou; convocou toda a humanidade, desde onde o sol nasce até onde se põe.
2 ਸੀਯੋਨ ਤੋਂ ਚਮਕਦਾ ਹੋਇਆ ਪਰਮੇਸ਼ੁਰ ਪਰਮ ਸੁੰਦਰ ਹੈ।"
2 Do monte Sião, lugar de perfeita beleza, Deus resplandece.
3 ਸਾਡਾ ਪਰਮੇਸ਼ੁਰ, ਆ ਰਿਹਾ ਹੈ। ਅਤੇ ਉਹ ਚੁੱਪ ਨਹੀਂ ਰਹੇਗਾ। ਅੱਗ ਉਸ ਦੇ ਅੱਗੇ ਬਲਦੀ ਹੈ। ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।"
3 Nosso Deus se aproxima e não está em silêncio. Fogo devora tudo em seu caminho, e ao seu redor há uma grande tempestade.
4 ਸਾਡਾ ਪਰਮੇਸੁਰ ਧਰਤੀ ਅਤੇ ਅਕਾਸ਼ ਨੂੰ ਅਵਾਜ਼ ਦਿੰਦਾ ਹੈ ਕਿ ਜਦੋਂ ਉਹ ਆਪਣੇ ਲੋਕਾਂ ਬਾਰੇ ਨਿਆਂ ਕਰੇ ਉਹ ਗਵਾਹ ਹੋਣ।"
4 Ele convoca os céus em cima e a terra embaixo, para testemunharem o julgamento de seu povo.
5 ਪਰਮੇਸ਼ੁਰ ਆਖਦਾ ਹੈ, “ਤੁਸੀਂ ਸਭ ਜੋ ਮੇਰੇ ਵਫ਼ਾਦਾਰ ਹੋ, ਮੇਰੇ ਆਲੇ-ਦੁਆਲੇ ਇਕੱਠੇ ਹੋਵੋ। ਤੁਸੀਂ ਸਾਰੇ ਜਿਨ੍ਹਾਂ ਦਾ ਮੇਰੇ ਨਾਲ ਕਰਾਰ ਹੈ ਆਵੋ ਅਤੇ ਮੈਨੂੰ ਆਪਣੀਆਂ ਬਲੀਆਂ ਭੇਂਟ ਕਰੋ।”"
5 “Tragam aqui os que me são fiéis, os que fizeram comigo uma aliança de oferta de sacrifícios.”
6 ਪਰਮੇਸ਼ੁਰ ਨਿਰੰਕਾਰ ਹੈ, ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।"
6 Então, que os céus proclamem sua justiça, pois o próprio Deus será o juiz. Interlúdio
7 ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ। ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ। ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।"
7 “Ó meu povo, ouça o que direi, estas são minhas acusações contra você, ó Israel: Eu sou Deus, o seu Deus!
8 ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ। ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜ੍ਹਾਵੇ ਲੈ ਕੇ ਆਉਂਦੇ ਹੋ। ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ।"
8 Não o reprovo por seus sacrifícios, nem pelos holocaustos que sempre oferecem.
9 ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ। ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ।"
9 Não preciso, contudo, dos novilhos de seus estábulos, nem dos bodes de seus currais.
10 ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ। ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ। ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।"
10 Pois são meus todos os animais dos bosques, e sou dono do gado nos milhares de colinas.
11 ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ। ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ।"
11 Conheço cada pássaro dos montes, e todos os animais dos campos me pertencem.
12 ਮੈਂ ਭੁੱਖਾ ਨਹੀਂ ਹਾਂ। ਪਰ ਜੇ ਮੈਂ ਭੁੱਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮੰਗਾਂਗਾ। ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ।"
12 Se eu tivesse fome, não lhes diria, pois meu é o mundo inteiro e tudo que nele há.
13 ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।”"
13 Acaso como a carne de touros ou bebo o sangue de bodes?
14 ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ। ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ। ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ। ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।"
14 Ofereçam a Deus seu sacrifício de gratidão e cumpram os votos que fizerem ao Altíssimo.
15 ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ। ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”"
15 Então clamem a mim em tempos de aflição; eu os livrarei, e vocês me darão glória.”
16 ਪਰਮੇਸ਼ੁਰ, ਬਦਕਾਰ ਲੋਕਾਂ ਨੂੰ ਆਖਦਾ ਹੈ, “ਤੁਸੀਂ ਲੋਕੀਂ ਮੇਰੇ ਨੇਮਾਂ ਬਾਰੇ ਗੱਲਾਂ ਕਰਦੇ ਹੋ। ਤੁਸੀਂ ਮੇਰੇ ਕਰਾਰ ਬਾਰੇ ਗੱਲਾਂ ਕਰਦੇ ਹੋ।"
16 Ao perverso, porém, Deus diz: “De que adianta recitar meus decretos e falar a respeito de minha aliança?
17 ਇਸੇ ਲਈ, ਜਦੋਂ ਮੈਂ ਤੁਹਾਨੂੰ ਸਹੀ ਕਰਦਾ ਹਾਂ ਤੁਸੀਂ ਮੈਨੂੰ ਨਫ਼ਰਤ ਕਿਉਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਅਣਡਿਠ ਕਿਉਂ ਕਰਦੇ ਹੋਂ ਜੋ ਮੈਂ ਤੁਹਾਨੂੰ ਦੱਸਦਾ ਹਾਂ।"
17 Pois você recusa minha disciplina e trata minhas palavras como lixo.
18 ਤੁਸੀਂ ਇੱਕ ਚੋਰ ਨੂੰ ਦੇਖਦੇ ਹੋਂ ਅਤੇ ਨੱਸੱਕੇ ਉਸ ਦੇ ਨਾਲ ਰਲ ਜਾਂਦੇ ਹੋ। ਅਤੇ ਤੁਸੀਂ ਵਿਭਚਾਰੀਆਂ ਦੇ ਨਾਲ ਸ਼ਾਮਿਲ ਹੋ ਜਾਂਦੇ ਹੋ।"
18 Quando vê ladrões, aprova o que fazem e passa seu tempo com adúlteros.
19 ਤੁਸੀਂ ਲੋਕੀਂ ਮੰਦੀਆਂ ਗੱਲਾਂ ਆਖਦੇ ਹੋ ਅਤੇ ਝੂਠ ਬੋਲਦੇ ਹੋ।"
19 Sua boca está cheia de maldade, e sua língua, repleta de mentiras.
20 ਤੁਸੀਂ ਲਗਾਤਾਰ ਹੋਰਾਂ ਲੋਕਾਂ ਬਾਰੇ, ਆਪਣੇ ਭਰਾਵਾਂ ਬਾਰੇ ਵੀ ਮੰਦੀਆਂ ਗੱਲਾਂ ਆਖਦੇ ਹੋ।"
20 Vive a caluniar seu irmão, filho de sua própria mãe.
21 ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ। ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ। ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ। ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ।"
21 Enquanto você assim agia, permaneci calado, e você pensou que éramos iguais. Agora, porém, o repreenderei; contra você apresentarei minhas acusações.
22 ਤੁਸੀਂ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹੋ। ਇਸ ਲਈ ਇਹ ਚੰਗਾ ਹੈ ਜੇਕਰ ਤੁਸੀਂ ਇਹ ਸਮਝ ਲਵੋ, ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਪਾੜ ਸੁੱਟਾਂ। ਜਦੋਂ ਇਹ ਹੋਵੇਗਾ, ਕੋਈ ਵੀ ਬੰਦਾ ਤੁਹਾਨੂੰ ਨਹੀਂ ਬਚਾ ਸੱਕੇਗਾ।"
22 Pensem bem e arrependam-se todos vocês que de mim se esquecem; caso contrário, eu os despedaçarei e ninguém os ajudará.
23 ਜੇ ਕੋਈ ਬੰਦਾ ਧੰਨਵਾਦ ਦਾ ਚੜ੍ਹਾਵਾ ਪ੍ਰਦਾਨ ਕਰਦਾ ਹੈ ਤਾਂ ਉਹ ਮੇਰੇ ਲਈ ਆਦਰ ਦਰਸਾਉਂਦਾ ਹੈ। ਪਰ ਜੇ ਕੋਈ ਬੰਦਾ ਸਹੀ ਢੰਗ ਨਾਲ ਜਿਉਂਦਾ ਹੈ, ਤਾਂ ਮੈਂ ਉਸ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸਾਵਾਂਗਾ।”"
23 A gratidão, porém, é um sacrifício que de fato me honra; se permanecerem em meus caminhos, eu lhes revelarei a salvação de Deus”.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 50, comparar traduções ou montar um estudo — tudo direto pelo WhatsApp.