Salmos 51

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਇਹ ਗੀਤ ਉਸ ਸਮੇਂ ਬਾਰੇ ਹੈ ਜਦੋਂ ਨਾਥਾਨ ਨੱਬੀ ਦਾਊਦ ਦੇ ਬਥਸ਼ਬਾ ਨਾਲ ਗੁਨਾਹ ਤੋਂ ਬਾਅਦ ਦਾਊਦ ਕੋਲ ਜਾਂਦਾ ਹੈ। ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ। ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ।"
1 Tem misericórdia de mim, ó Deus, segundo a tua benignidade; apaga as minhas transgressões, segundo a multidão das tuas misericórdias.
2 ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ। ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ।"
2 Lava-me completamente da minha iniquidade e purifica-me do meu pecado.
3 ਮੈਂ ਜਾਣਦਾ ਹਾਂ ਕਿ ਮੈਂ ਗੁਨਾਹ ਕੀਤਾ ਸੀ ਮੈਂ ਹਮੇਸ਼ਾ ਉਨ੍ਹਾਂ ਗੁਨਾਹਾਂ ਨੂੰ ਦੇਖਦਾ ਹਾਂ।"
3 Porque eu conheço as minhas transgressões, e o meu pecado está sempre diante de mim.
4 ਮੈਂ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਤੁਸੀਂ ਗਲਤ ਆਖਦੇ ਹੋਂ। ਹੇ ਪਰਮੇਸ਼ੁਰ ਤੁਸੀਂ ਹੀ ਹੋ ਜਿਸਦੇ ਖਿਲਾਫ਼ ਮੈਂ ਗੁਨਾਹ ਕੀਤੇ ਸਨ। ਮੈਂ ਇਨ੍ਹਾਂ ਗੱਲਾਂ ਨੂੰ ਲੋਕਾਂ ਦੇ ਜਾਨਣ ਲਈ ਸਵੀਕਾਰਦਾ ਹਾਂ, ਕਿ ਮੈਂ ਗਲਤ ਸਾਂ ਅਤੇ ਤੁਸੀਂ ਸਹੀ ਸੀ। ਤੁਹਾਡੇ ਨਿਆਂ ਨਿਰਪੱਖ ਹਨ।"
4 Contra ti, contra ti somente pequei, e fiz o que a teus olhos é mal, para que sejas justificado quando falares e puro quando julgares.
5 ਮੈਂ ਗੁਨਾਹਾਂ ਵਿੱਚ ਜੰਮਿਆ ਸਾਂ, ਅਤੇ ਵਿੱਚ ਹੀ ਮੇਰੀ ਮਾਂ ਨੇ ਮੈਨੂੰ ਗਰਭ ਅੰਦਰ ਧਾਰਣ ਕੀਤਾ ਸੀ।"
5 Eis que em iniquidade fui formado, e em pecado me concebeu minha mãe.
6 ਹੇ ਪਰਮੇਸ਼ੁਰ, ਤੁਸੀਂ ਚਾਹੁੰਦੇ ਹੋ ਕਿ ਮੈਂ ਸੱਚਮੁੱਚ ਤੁਹਾਡਾ ਵਫ਼ਾਦਾਰ ਹੋਵਾਂ ਇਸ ਲਈ ਆਪਣੀ ਸੱਚੀ ਸੂਝ ਮੇਰੇ ਧੁਰ ਅੰਦਰ ਰੱਖੋ।"
6 Eis que amas a verdade no íntimo, e no oculto me fazes conhecer a sabedoria.
7 ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ। ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।"
7 Purifica-me com hissopo, e ficarei puro; lava-me, e ficarei mais alvo do que a neve.
8 ਮੈਨੂੰ ਖੁਸ਼ੀ ਪ੍ਰਦਾਨ ਕਰੋ। ਮੈਨੂੰ ਫ਼ੇਰ ਤੋਂ ਖੁਸ਼ ਹੋਣ ਦੀ ਜਾਂਚ ਦੱਸੋਂ ਉਨ੍ਹਾਂ ਹੱਡੀਆਂ ਨੂੰ ਖੁਸ਼ ਹੋਣ ਦਿਉ ਜਿਨ੍ਹਾਂ ਨੂੰ ਤੁਸਾਂ ਕੁਚੱਲਿਆ ਸੀ।"
8 Faze-me ouvir júbilo e alegria, para que gozem os ossos que tu quebraste.
9 ਹੇ ਪਰਮੇਸ਼ੁਰ ਮੇਰੇ ਗੁਨਾਹਾਂ ਵੱਲ ਨਾ ਤੱਕੋ, ਉਨ੍ਹਾਂ ਸਭ ਨੂੰ ਮਿਟਾ ਦਿਉ।"
9 Esconde a tua face dos meus pecados e apaga todas as minhas iniquidades.
10 ਹੇ ਪਰਮੇਸ਼ੁਰ, ਮੇਰੇ ਅੰਦਰ ਸ਼ੁੱਧ ਹਿਰਦੇ ਦੀ ਸਾਜਨਾ ਕਰੋ। ਇੱਕ ਵਾਰੀ ਫ਼ੇਰ ਮੇਰੀ ਰੂਹ ਨੂੰ ਮਜ਼ਬੂਤ ਬਣਾ ਦਿਉ।"
10 Cria em mim, ó Deus, um coração puro e renova em mim um espírito reto.
11 ਮੈਨੂੰ ਧੱਕ ਕੇ ਦੂਰ ਨਾ ਕਰੋ। ਅਤੇ ਆਪਣਾ ਪਵਿੱਤਰ ਆਤਮਾ ਮੇਰੇ ਵਿੱਚੋਂ ਨਾ ਖਿੱਚੋ।"
11 Não me lances fora da tua presença e não retires de mim o teu Espírito Santo.
12 ਤੁਹਾਡੀ ਸਹਾਇਤਾ ਨੇ ਮੈਨੂੰ ਕਿੰਨੀ ਖੁਸ਼ੀ ਦਿੱਤੀ ਹੈ। ਮੈਨੂੰ ਉਹ ਖੁਸ਼ੀ ਫ਼ੇਰ ਦਿਉ। ਮੇਰੀ ਰੂਹ ਨੂੰ ਮਜ਼ਬੂਤ ਅਤੇ ਤੁਹਾਡਾ ਹੁਕਮ ਮੰਨਣ ਲਈ ਤੱਤਪਰ ਬਣਾਉ।"
12 Torna a dar-me a alegria da tua salvação e sustém-me com um espírito voluntário.
13 ਮੈਂ ਗੁਨਾਹਗਾਰਾਂ ਨੂੰ ਉਹੀ ਸਿੱਖਾਵਾਂਗਾ ਜਿਵੇਂ ਤੁਸੀਂ ਚਾਹੁੰਦੇ ਹੋ ਕਿ ਉਹ ਜਿਉਣ ਅਤੇ ਉਹ ਵਾਪਸ ਤੁਹਾਡੇ ਵੱਲ ਪਰਤਨਗੇ।"
13 Então, ensinarei aos transgressores os teus caminhos, e os pecadores a ti se converterão.
14 ਹੇ ਪਰਮੇਸ਼ੁਰ, ਮੈਨੂੰ ਸਜਾਏ ਮੌਤ ਤੋਂ ਬਚਾਉ, ਮੇਰੇ ਯਹੋਵਾਹ, ਇਹ ਤੁਸੀਂ ਹੀ ਹੋ ਜੋ ਮੇਰੀ ਰੱਖਿਆ ਕਰਦੇ ਹੋ। ਮੈਨੂੰ ਤੁਹਾਡੀ ਵਫ਼ਾਦਾਰੀ ਬਾਰੇ ਗਾਉਣ ਦਿਉ।"
14 Livra-me dos crimes de sangue, ó Deus, Deus da minha salvação, e a minha língua louvará altamente a tua justiça.
15 ਮੇਰੇ ਮਾਲਕ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਤੁਹਾਡੀਆਂ ਉਸਤਤਾਂ ਗਾਵਾਂਗਾ।"
15 Abre, Senhor, os meus lábios, e a minha boca entoará o teu louvor.
16 ਅਸਲ ਵਿੱਚ ਤੁਹਾਨੂੰ ਬਲੀਆਂ ਨਹੀਂ ਚਾਹੀਦੀਆਂ, ਇਸ ਲਈ ਮੈਨੂੰ ਬਲੀਆਂ ਕਿਉਂ ਚੜ੍ਹਾਉਣੀਆਂ ਚਾਹੀਦੀਆਂ ਜਿਹੜੀਆਂ ਤੈਨੂੰ ਚਾਹੀਦੀਆਂ ਵੀ ਨਹੀਂ।"
16 Porque te não comprazes em sacrifícios, senão eu os daria; tu não te deleitas em holocaustos.
17 ਪਰਮੇਸ਼ੁਰ ਜਿਹੜੀ ਬਲੀ ਚਾਹੁੰਦਾ ਹੈ ਉਹ ਗੁਮਾਨ ਨਾਲ ਨਾ ਭਰੀ ਹੋਈ ਰੂਹ ਹੈ। ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਨੂੰ ਵਾਪਸ ਨਹੀਂ ਮੋੜਦੇ ਜਿਹੜਾ ਲਾਚਾਰ ਅਤੇ ਨਿਮ੍ਰਤਾ ਨਾਲ ਤੁਹਾਡੇ ਕੋਲ ਆਉਂਦਾ ਹੈ।"
17 Os sacrifícios para Deus são o espírito quebrantado; a um coração quebrantado e contrito não desprezarás, ó Deus.
18 ਹੇ ਪਰਮੇਸ਼ੁਰ, ਕਿਰਪਾ ਕਰਕੇ ਸੀਯੋਨ ਨਾਲ ਚੰਗਾ ਹੋ। ਯਰੂਸ਼ਲਮ ਦੀਆਂ ਕੰਧਾਂ ਦੀ ਪੁਨਰ ਉਸਾਰੀ ਕਰੋ।"
18 Abençoa a Sião, segundo a tua boa vontade; edifica os muros de Jerusalém.
19 ਫ਼ੇਰ ਤੁਸੀਂ ਚੰਗੀਆਂ ਬਲੀਆਂ ਅਤੇ ਅਗਨ ਭੇਟਾਂ ਕੀਤੇ ਚੜ੍ਹਾਵਿਆਂ ਨੂੰ ਮਾਣੋਂਗੇ ਅਤੇ ਫ਼ੇਰ ਲੋਕ ਤੁਹਾਡੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ।"
19 Então, te agradarás de sacrifícios de justiça, dos holocaustos e das ofertas queimadas; então, se oferecerão novilhos sobre o teu altar.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 51, comparar traduções ou montar um estudo — tudo direto pelo WhatsApp.